ਹੁਸ਼ਿਆਰਪੁਰ, 8 ਮਈ:
ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ ਅਤੇ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ 'ਸਮਰਪਣ' ਦੇ ਮੈਂਬਰ ਬਣੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ 'ਸਮਰਪਣ' ਪ੍ਰੋਜੈਕਟ ਦੀ ਪਰਚੀ ਸੈਂਟਰ ਹੈਡ ਟੀਚਰ ਜਾਜਾ ਸ੍ਰੀ ਜਸਵਿੰਦਰ ਸਿੰਘ ਅਤੇ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਬੀ.ਪੀ.ਈ.ਓ. ਮੁਕੇਰੀਆਂ ਸ੍ਰੀ ਬਲਬੀਰ ਚੰਦ ਨੂੰ ਸੌਂਪੀ ਹੈ।
ਇਸ ਮੌਕੇ ਦੋਵੇਂ ਵਿਧਾਇਕਾਂ ਨੇ 'ਸਮਰਪਣ' ਦੇ ਮੈਂਬਰ ਬਣਨ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਬੇਹਤਰ ਬਣਾਉਣ ਲਈ ਬੇਹੱਦ ਸਹਾਈ ਸਾਬਤ ਹੋਵੇਗਾ। ਉਨ੍ਹਾਂ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ 'ਸਮਰਪਣ' ਦੇ ਮੈਂਬਰ ਬਣ ਕੇ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।
ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਕਰੀਬ 16 ਹਜ਼ਾਰ ਤੋਂ ਵੱਧ ਦਾਨੀ-ਸੱਜਣ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ ਅਤੇ ਇਹ ਪ੍ਰੋਜੈਕਟ ਇਕ ਜਨ ਮੁਹਿੰਮ ਦਾ ਰੂਪ ਧਾਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਮੈਂਬਰ ਬਣਾਏ ਜਾ ਰਹੇ ਹਨ ਅਤੇ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ।
No comments:
Post a Comment