ਹੁਸ਼ਿਆਰਪੁਰ, 14 ਮਈ:
ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਕਰਵਾਈ ਗਈ ਕਿਸਾਨ ਗੋਸ਼ਟੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੇਂਦਰ ਵਿਖੇ ਪਹੁੰਚਣ 'ਤੇ ਯੂਨੀਵਰਸਿਟੀ ਦੇ ਨਿਰਦੇਸ਼ਕ, ਪ੍ਰਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਸਾਨ
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਸਾਨਾਂ ਨੂੰ ਕਿੱਤਾ ਮੁੱਖੀ ਧੰਦੇ ਅਪਨਾਉਣ 'ਤੇ ਜ਼ੋਰ ਦਿੰਦੇ ਹੋਏ ਮਾਹਿਰਾਂ ਨਾਲ ਸਲਾਹ ਕਰਨ ਉਪਰੰਤ ਹੀ ਖਾਦਾਂ ਦਾ ਪ੍ਰਯੋਗ ਕਰਨ ਲਈ ਕਿਹਾ। ਡਾ. ਜਸਕਰਨ ਸਿੰਘ ਮਾਹਲ ਨੇ ਖੇਤੀ ਖਰਚੇ ਘਟਾਉਣ, ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਅਤੇ ਫ਼ਸਲੀ ਰਹਿੰਦ-ਖੂਹੰਦ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਣ ਪੱਖੀ ਤਕਨੀਕਾਂ ਅਪਨਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਭਾਰਤੀ ਖੇਤੀ ਖੋਜ ਪ੍ਰੀਸ਼ਦ ਅਟਾਰੀ ਜ਼ੋਨ-1 ਲੁਧਿਆਣਾ ਤੋਂ ਆਏ ਵਿਗਿਆਨੀ ਡਾ. ਰਾਕੇਸ਼ ਰਾਣਾ ਨੇ ਕਿਸਾਨਾਂ ਨੂੰ ਆਪਣੀ ਆਮਦਨ ਦੁਗਣੀ ਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਉਪ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨੂੰ ਕੇਂਦਰ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਇਆ।
ਇਸ ਦੌਰਾਨ ਐਸ.ਐਸ.ਐਮ. ਸਵੈ ਸਹਾਇਤਾ ਸਮੂਹ, ਰਾਮਗੜ੍ਹ ਸੀਕਰੀ, ਸੰਧਿਆ ਸਵੈ ਸਹਾਇਤਾ ਸਮੂਹ ਮੈਲੀ ਅਤੇ ਬੇਬੇ ਨਾਨਕੀ ਸਵੈ ਸਹਾਇਤਾ ਸਮੂਹ ਚੱਬੇਵਾਲ ਵਲੋਂ ਪ੍ਰਦਰਸ਼ਨੀਆਂ ਰਾਹੀਂ ਆਪਣੇ ਉਤਪਾਦਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ 'ਤੇ ਖੇਤੀਬਾੜੀ ਅਫ਼ਸਰ ਸ੍ਰੀ ਕਿਸ਼ੋਰੀ ਲਾਲ, ਕਿਸਾਨ ਮੋਰਚਾ ਪ੍ਰਧਾਨ ਸ੍ਰੀ ਦਲਜੀਤ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਕਿਸਾਨ ਮੌਜੂਦ ਸਨ।
No comments:
Post a Comment