ਤਲਵਾੜਾ, 16 ਜੂਨ : ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਨਗਰ ਪੰਚਾਇਤ ਤਲਵਾੜਾ ਵਲੋਂ ਪਲਾਸਟਿਕ ਦੇ ਲਿਫਾਫੇ ਵਿੱਚ ਸਮਾਨ ਵੇਚਨ ਵਾਲੇ 7 ਦੁਕਾਨਦਾਰਾਂ ਦੇ 1100 ਰੁਪਏ ਦੇ ਚਾਲਾਨ ਕੱਟੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫ਼ਸਰ ਬ੍ਰਿਜ ਮੋਹਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਭਾਗ ਵਲੋਂ ਜਿਥੇ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਨਗਰ ਪੰਚਾਇਤ ਤਲਵਾੜਾ ਵਿਖੇ ਵੀ ਸੈਨੇਟਰੀ ਇੰਸਪੈਕਟਰ ਸੁਲਿੰਦਰ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਲੋਂ ਕਾਰਵਾਈ ਕਰਦੇ ਹੋਏ ਪਲਾਸਟਿਕ ਦੇ ਲਿਫਾਫਿਆਂ ਵਿੱਚ ਸਾਮਾਨ ਵੇਚਣ ਵਾਲੇ 7 ਦੁਕਾਨਦਾਰਾਂ ਦੇ 1100 ਦੇ ਚਾਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਅਤੇ ਰੇਹੜੀ 'ਤੇ ਸਬਜ਼ੀ ਵੇਚਣ ਵਾਲਿਆਂ ਵਲੋਂ ਲੋਕਾਂ ਨੂੰ ਪਲਾਸਟਿਕ ਦੇ ਖਿਫਾਫਿਆਂ ਵਿੱਚ ਸਮਾਨ ਦਿੱਤਾ ਜਾਂਦਾ ਹੈ, ਜੋ ਕਿ ਬੇਹੱਦ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਹਿਤੈਸ਼ੀ ਬਨਸਪਤੀ ਥੈਲਿਆਂ ਦਾ ਪ੍ਰਯੋਗ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਪਲਾਸਟਿਕ ਦੇ ਲਿਫਾਫੇ ਹੁੰਦੇ ਹਨ, ਜਿਨ੍ਹਾਂ ਦੀ ਉਮਰ 5 ਹਜ਼ਾਰ ਸਾਲ ਤੋਂ ਵੀ ਵੱਧ ਹੁੰਦੀ ਹੈ ਅਤੇ ਅਜਿਹੇ ਥੈਲੇ ਕਈ ਸਾਲਾਂ ਵਿਚ ਮਿੱਟੀ ਅੰਦਰ ਦੱਬੇ ਰਹਿੰਦੇ ਹਨ ਤੇ ਨਾ ਗਲਣ ਕਰਕੇ ਗੰਭੀਰ ਬਿਮਾਰੀਆਂ ਨੂੰ ਜਨਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਵਲੋਂ ਪਲਾਸਟਿਕ ਦੇ ਥੈਲਿਆਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਉਕਤ ਥੈਲਿਆਂ ਦੇ ਉਲਟ ਬਨਸਪਤੀ ਥੈਲੇ ਵਾਤਾਵਰਣ ਦੇ ਅਨੁਕੂਲ ਹਨ ਅਤੇ ਮਨੁੱਖੀ ਸਿਹਤ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਾਉਂਦੇ। ਇਹ ਥੈਲਾ ਮੱਕਾ, ਆਲੂ ਅਤੇ ਗੰਨੇ ਦੇ ਬਚੇ ਹੋਏ ਛਿਲਕਿਆਂ ਤੋਂ ਤਿਆਰ ਹੁੰਦਾ ਹੈ ਅਤੇ ਇਸ ਦਾ ਮਨੁੱਖੀ ਸਿਹਤ 'ਤੇ ਕੋਈ ਨੁਕਸਾਨ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਕੇ ਬਨਸਪਤੀ ਥੈਲਿਆਂ ਦੀ ਵਰਤੋਂ ਕਰਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਟਾਰਚ ਤੋਂ ਬਣੇ ਲਿਫਾਫ਼ੇ ਲਗਭਗ 6 ਮਹੀਨੇ ਦੇ ਅੰਦਰ ਹੀ ਮਿੱਟੀ ਅਤੇ ਹਵਾ ਦੇ ਸੰਪਰਕ ਵਿੱਚ ਆਉਣ ਨਾਲ ਗਲ ਜਾਂਦੇ ਹਨ ਅਤੇ ਇਸ ਦਾ ਵਾਤਾਵਰਣ 'ਤੇ ਕੋਈ ਅਸਰ ਨਹੀਂ ਪੈਂਦਾ।

No comments:
Post a Comment