ਹੁਸ਼ਿਆਰਪੁਰ, 26 ਜੂਨ: ਸਿਹਤ ਵਿਭਾਗ ਵਲੋਂ ਡਾ. ਰੇਨੂ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਵਿੰਦਰ ਸਿੰਘ ਦੀ ਟੀਮ ਨੇ ਦਸੂਹਾ ਅਤੇ ਹੁਸ਼ਿਆਰਪੁਰ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਕੇ 57 ਸੈਂਪਲ ਭਰੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤੋਂ ਪਹਿਲਾਂ ਵੀ ਮਾਹਿਲਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕਰਕੇ 11 ਸੈਂਪਲ ਭਰੇ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦੁੱਧ , ਪਨੀਰ, ਦੇਸੀ ਘਿਓ, ਫ਼ਲ, ਦੁੱਧ ਤੋਂ ਬਣੀਆਂ ਵਸਤਾਂ ਦੇ 57 ਸੈਂਪਲ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਵਲੋਂ ਹਰ ਰੋਜ਼ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਅਚਨਚੇਤ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਪਲਾਂ ਨੂੰ ਸਰਕਾਰੀ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ ਅਤੇ ਜੇਕਰ ਮਿਲਾਵਟ ਪਾਈ ਜਾਂਦੀ ਹੈ, ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਫੂਡ ਅਤੇ ਸੇਫਟੀ ਐਕਟ ਤਹਿਤ ਕਿਸੇ ਵੀ ਵਿਕਰੇਤਾ ਨੂੰ ਖਰਾਬ ਅਤੇ ਮਿਲਾਵਟੀ ਸਮਾਨ ਵੇਚਣ ਦੀ ਇਜ਼ਾਜ਼ਤ ਨਹੀਂ ਹੈ। ਜੇ ਕੋਈ ਦੁਕਾਨਦਾਰ ਖਰਾਬ ਜਾਂ ਮਿਲਾਵਟੀ ਸਮਾਨ ਵੇਚਦਾ ਹੈ, ਤਾਂ ਇਸ ਦੀ ਸੂਚਨਾ ਸਿਵਲ ਸਰਜਨ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ।

No comments:
Post a Comment