- -ਸਬ-ਡਵੀਜ਼ਨ ਦਸੂਹਾ ਅਤੇ ਗੜ੍ਹਸ਼ੰਕਰ ਵਿਖੇ ਵੀ ਸੈਮੀਨਾਰ ਦੌਰਾਨ ਨੌਜਵਾਨਾਂ ਨੂੰ ਕੀਤਾ ਜਾਗਰੂਕ
- -ਯੁਵਕ ਸੇਵਾਵਾਂ ਵਿਭਾਗ ਵਲੋਂ ਵੀ ਮਦਰ ਮੈਰੀ ਨਰਸਿੰਗ ਕਾਲਜ ਨਸਰਾਲਾ, ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਵੀ ਹੋਇਆ ਸਮਾਗਮਾਂ ਦਾ ਆਯੋਜਨ
ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫਤਹਿਗੜ੍ਹ (ਹੁਸ਼ਿਆਰਪੁਰ) ਵਿਖੇ ਸਿਵਲ ਸਰਜਨ ਡਾ. ਰੇਨੂ ਸੂਦ ਦੀ ਰਹਿਨੁਮਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਇਕ ਕੋਹੜ ਦੇ ਸਮਾਨ ਹੈ। ਨਸ਼ਾ ਮਨੁੱਖ ਦੇ ਜੀਵਨ ਨੂੰ ਬਰਬਾਦ ਕਰ ਦਿੰਦਾ ਹੈ ਅਤੇ ਸਿਹਤ ਪੱਖੋਂ ਬੇਹੱਦ ਖਤਰਨਾਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਚੱਕਰ ਵਿੱਚ ਫਸੇ ਨੌਜਵਾਨਾਂ ਨਾਲ ਸਦਭਾਵਨਾ ਵਾਲਾ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਕੌਂਸਲਿੰਗ ਰਾਹੀਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨੌਜਵਾਨ ਸ਼ੌਂਕ ਲਈ ਨਸ਼ਾ ਕਰਦੇ ਹਨ ਅਤੇ ਬਾਅਦ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣਾ ਜੀਵਨ ਖਰਾਬ ਕਰ ਲੈਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਦਗੀ ਵਾਲਾ ਜੀਵਨ ਬਤੀਤ ਕਰਨ।
'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਗੀਗਨੋਵਾਲ ਵਿਖੇ ਡਾ. ਗੁਰਮੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਬਲਾਕ ਪੀ.ਐਚ.ਸੀ. ਚੱਕੋਵਾਲ ਦੀ ਪ੍ਰਧਾਨਗੀ ਹੇਠ ਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸਿਹਤ ਵਿਭਾਗ ਵੱਲੋਂ ਬਲਾਕ ਐਕਸਟੈਂਸ਼ਨ ਐਜੂਕੇਟਰ ਸ਼੍ਰੀਮਤੀ ਰਮਨਦੀਪ ਕੌਰ, ਹੈਲਥ ਇੰਸਪੈਕਟਰ ਸ਼੍ਰੀ ਮਨਜੀਤ ਸਿੰਘ, ਸ਼੍ਰੀ ਗੁਰਦੇਵ ਸਿੰਘ, ਏ.ਐਨ.ਐਮ. ਸ਼੍ਰੀਮਤੀ ਰਾਜਵਿੰਦਰ ਕੌਰ, ਆਸ਼ਾ ਫੈਸੀਲੀਟੇਟਰ ਸ਼੍ਰੀਮਤੀ ਬਲਵਿੰਦਰ ਕੌਰ, ਆਸ਼ਾ ਹਰਜਿੰਦਰ ਕੌਰ ਤੋਂ ਇਲਾਵਾ ਪਿੰਡ ਤੇ ਪੱਤਵੰਤੇ ਸਜੱਣਾਂ ਵਿੱਚ ਸ਼੍ਰੀ ਕਸ਼ਮੀਰਾ ਸਿੰਘ, ਪੰਚ ਸ਼੍ਰੀ ਸੁਖਵਿੰਦਰ ਸਿੰਘ, ਨੰਬਰਦਾਰ ਸ਼੍ਰੀ ਸਰਵਣ ਸਿੰਘ, ਡਾ. ਅਮਰਜੀਤ ਸਿੰਘ ਅਤੇ ਪਿੰਡ ਨਿਵਾਸੀ ਸ਼ਾਮਲ ਸਨ।
ਪ੍ਰਾਈਮਰੀ ਹੈਲਥ ਸੈਂਟਰ ਮੰਡਭੰਡੇਰ ਵਿਖੇ ਵੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਵੱਖ-ਵੱਖ ਬੁਲਾਰਿਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਨਗਰ ਕੌਂਸਰ ਉੜਮੁੜ ਵਲੋਂ ਵੀ ਟਾਂਡਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ, ਉਥੇ ਅਧਿਆਤਮਿਕ ਤੌਰ 'ਤੇ ਜੁੜਨ ਅਤੇ ਸਰੀਰ ਨੂੰ ਨਿਰੋਗ ਰੱਖਣ ਲਈ ਯੋਗ ਅਪਨਾਉਣ ਦੀ ਅਪੀਲ ਕੀਤੀ ਗਈ।
'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਮੈਡਮ ਹਿਰਦੇਪਾਲ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਵਲੋਂ ਵੀ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਮਦਰ ਮੈਰੀ ਨਰਸਿੰਗ ਕਾਲਜ ਨਸਰਾਲਾ, ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੀਤ ਕੋਹਲੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀਆਂ ਲਾਹਨਤਾਂ ਤੋਂ ਬਚਣ ਦਾ ਸੰਦੇਸ਼ ਦਿੰਦੇ ਹੋਏ ਸਹੁੰ ਚੁਕਾਈ। ਇਸ ਮੌਕੇ ਚੇਅਰਪਰਸਨ ਵੀਨਾ ਜੈਨ, ਵਾਈਸ ਚੇਅਰਪਰਸਨ ਰਾਗਨੀ ਚੋਪੜਾ, ਪ੍ਰਿੰਸੀਪਲ ਮੰਜੂ ਚਾਵਲਾ, ਐਡਮਨਿਸਟਰੇਸ਼ਨ ਵਿਭਾਗ ਅਸ਼ਵਨੀ ਕੁਮਾਰ, ਮਨੋਹਰ ਸਿੰਘ,ਗੁਰਪ੍ਰੀਤ ਸਿੰਘ ਸੈਣੀ ਵੀ ਮੌਜੂਦ ਸਨ।
No comments:
Post a Comment