ਹੁਸ਼ਿਆਰਪੁਰ, 5 ਜੂਨ: 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਤਹਿਸੀਲ ਕੰਪਲੈਕਸ ਤੋਂ ਸਵੇਰੇ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਉਪਰੰਤ ਉਨ੍ਹਾਂ ਪੁਲਿਸ ਲਾਇਨਜ਼ ਵਿਖੇ ਤੁਲਸੀ ਦੇ ਪੌਦੇ ਵੀ ਵੰਡੇ।
ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਸੁਰਜੀਤ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੱਢੀ ਗਈ ਸਾਈਕਲ ਰੈਲੀ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਬਰਕਰਾਰ ਰੱਖਣ, ਸ਼ੁੱਧ ਖਾਣ-ਪੀਣ ਅਤੇ ਆਪਣੀ ਸਿਹਤ ਵੱਲ ਧਿਆਨ ਦੇਣ ਤੋਂ ਇਲਾਵਾ ਆਪਣਾ ਆਲਾ-ਦੁਆਲ ਸਾਫ਼ ਰੱਖਣ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਇਸ ਮਿਸ਼ਨ ਨੂੰ ਕਾਮਯਾਬ ਬਣਾਉਣÎ ਲਈ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਿਸ਼ਨ ਵਿੱਚ ਹਰੇਕ ਵਿਅਕਤੀ ਨੂੰ ਜ਼ਿੰਮੇਵਾਰ ਨਾਗਰਿਕ ਦੀ ਤਰ੍ਹਾਂ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਹੀ ਇਕ ਤੰਦਰੁਸਤ ਅਤੇ ਸਿਹਤਮੰਦ ਪੰਜਾਬ ਦੀ ਕਲਪਨਾ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ, ਤਾਂ ਹੀ ਵਾਤਾਵਰਣ ਦਾ ਸੰਤੁਲਨ ਬਰਕਰਾਰ ਰਹਿ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਵਿਭਾਗ, ਟਰਾਂਸਪੋਰਟ, ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਵਿਭਾਗ, ਖੇਤੀਬਾੜੀ, ਸਹਿਕਾਰਤਾ, ਜੰਗਲਾਤ, ਖੇਡ ਵਿਭਾਗ, ਜਲ ਸਰੋਤ, ਪਬਲਿਕ ਹੈਲਥ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ ਹਨ।
ਉਧਰ ਦੂਜੇ ਪਾਸੇ ਐਸ.ਡੀ.ਐਮ. ਹੁਸ਼ਿਆਰਪੁਰ ਵਲੋਂ ਚਿਲਡਰਨ ਹੋਮ ਵਿਖੇ ਵੀ ਇਕ ਪੌਦਾ ਲਗਾਇਆ ਗਿਆ। ਇਸ ਤੋਂ ਇਲਾਵਾ ਸੈਨਿਕ ਇੰਸਟੀਚਿਊਟ ਆਫ਼ ਮੈਨੈਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ 'ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਆ ਗਿਆ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ ਨੇ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਮਨੁੱਖੀ ਸਿਹਤ ਲਈ ਬਹੁਤ ਖਤਰਨਾਕ ਹੈ, ਇਸ ਲਈ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

No comments:
Post a Comment