ਹੁਸ਼ਿਆਰਪੁਰ, 7 ਜੂਨ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਵਿਖੇ 'ਰੁੱਖ ਲਗਾਓ-ਰੁੱਖ ਬਚਾਓ' ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਵਲੋਂ ਪੌਦਾ ਲਗਾ ਕੇ ਸਕੂਲ ਵਿੱਚ ਇਕੱਤਰ ਹੋਏ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਸਾਡੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ ਪੌਦਾ ਜ਼ਰੂਰੀ ਲਗਾਉਣਾ ਚਾਹੀਦਾ ਹੈ, ਤਾਂ ਹੀ ਅਸੀਂ ਸਾਫ਼-ਸੁਥਰੇ ਵਾਤਾਵਰਣ ਵਿੱਚ ਸਾਹ ਲੈ ਸਕਦੇ ਹਾਂ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਪੌਦਾ ਲਗਾਉਣ ਤੋਂ ਬਾਅਦ ਇਸ ਦੀ ਸਾਂਭ-ਸੰਭਾਲ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਥੇ ਹਰੇਕ ਵਿਅਕਤੀ ਨੂੰ ਪੌਦਾ ਲਗਾਉਣਾ ਚਾਹੀਦਾ ਹੈ, ਉਥੇ ਬਾਕੀ ਲੋਕਾਂ ਨੂੰ ਵੀ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ ਅਤੇ ਸ੍ਰੀ ਰਣਜੀਤ ਕੁਮਾਰ ਜੈਨ, ਪ੍ਰਿੰਸੀਪਲ ਸ੍ਰੀ ਪਰਮਜੀਤ ਸਿੰਘ, ਸਰਪੰਚ ਸ੍ਰੀ ਗੁਰਮੀਤ ਸਿੰਘ, ਪੰਚਾਇਤ ਸੈਕਟਰੀ ਸ੍ਰੀ ਨਰੇਸ਼ ਕੁਮਾਰ, ਬਲਾਕ ਅਫ਼ਸਰ ਸ੍ਰੀ ਓਮ ਪ੍ਰਕਾਸ਼, ਸ੍ਰੀ ਜਤਿੰਦਰ ਕੁਮਾਰ, ਸ੍ਰੀਮਤੀ ਦਲਜੀਤ ਕੌਰ, ਸ੍ਰੀ ਅਨੁਪਮ ਠਾਕੁਰ, ਐਡਵੋਕੇਟ ਸ੍ਰੀ ਸੰਦੀਪ ਕੁਮਾਰ, ਸ੍ਰੀ ਪਵਨ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਾਤਾਵਰਣ ਦੀ ਸੰਭਾਲ ਲਈ ਪੌਦੇ ਵੀ ਵੰਡੇ ਗਏ।

No comments:
Post a Comment