ਹੁਸ਼ਿਆਰਪੁਰ, 7 ਜੂਨ: ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੂੰ ਦਿਨੋਂ-ਦਿਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦਾ ਸਬੂਤ ਉਦੋਂ ਮਿਲਿਆ ਜਦੋਂ ਨੰਬਰਦਾਰ ਸ੍ਰੀ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਡ ਨੰਗਲ ਸ਼ਹੀਦਾਂ ਦੇ ਇਕ ਦਰਜਨ ਤੋਂ ਵੱਧ ਪਰਿਵਾਰ 'ਸਮਰਪਣ' ਨਾਲ ਜੁੜ ਗਏ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਵੱਡੇ ਪੱਧਰ 'ਤੇ 'ਸਮਰਪਣ' ਵਿੱਚ ਜ਼ਿਲ੍ਹਾ ਵਾਸੀਆਂ ਦੀ ਸ਼ਮੂਲੀਅਤ ਤੋਂ ਸਾਬਤ ਹੋ ਗਿਆ ਹੈ ਕਿ 'ਸਮਰਪਣ' ਨੇ ਲੋਕ ਲਹਿਰ ਦਾ ਰੂਪ ਧਾਰ ਲਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 6 ਮਹੀਨਿਆਂ ਵਿੱਚ 'ਸਮਰਪਣ' ਦੇ 17000 ਮੈਂਬਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾਨ ਕਰਕੇ 'ਸਮਰਪਣ' ਦੀ ਮੈਂਬਰਸ਼ਿਪ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦਾ ਇਸ ਤਰ੍ਹਾਂ 'ਸਮਰਪਣ' ਨਾਲ ਜੁੜਨਾ ਇਕ ਮੀਲ ਪੱਥਰ ਸਾਬਤ ਹੋਵੇਗਾ।
ਉਧਰ ਪਿੰਡ ਨੰਗਲ ਸ਼ਹੀਦਾਂ ਵਿਖੇ ਕਰਵਾਏ ਇਕ ਸਾਦੇ ਸਮਾਗਮ ਵਿੱਚ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨਾਲ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਭਵਿੱਖ ਵਿੱਚ ਵੀ ਇਸ ਦੇ ਸਾਕਰਾਤਮਕ ਨਤੀਜੇ ਸਾਹਮਣੇ ਆਉਣਗੇ। ਨੰਬਰਦਾਰ ਸ੍ਰੀ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਆਪਸ ਵਿੱਚ ਜੋੜਦੇ ਹਨ, ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜੁੜਨਾ ਚਾਹੀਦਾ ਹੈ।
ਇਸ ਮੌਕੇ ਸ੍ਰੀ ਪ੍ਰਸ਼ੋਤਮ ਲਾਲ, ਸ੍ਰੀ ਗੁਰਵਿੰਦਰ ਸਿੰਘ, ਸ੍ਰੀ ਹਰਦੀਪ ਸਿੰਘ, ਸ੍ਰੀ ਨਿਰਮਲ ਦਾਸ, ਸ੍ਰੀ ਇੰਦਰਪਾਲ ਸਿੰਘ, ਸ੍ਰੀ ਮਲਕੀਅਤ ਸਿੰਘ, ਸ੍ਰੀ ਬਲਵਿੰਦਰ ਸਿੰਘ, ਸ੍ਰੀ ਕੁੰਦਨ ਸਿੰਘ, ਸ੍ਰੀ ਰਮਨ ਸੈਣੀ, ਸ੍ਰੀ ਨਾਨਕ ਚੰਦ, ਸ੍ਰੀ ਬਲਦੇਵ ਕ੍ਰਿਸ਼ਨ, ਸ੍ਰੀ ਪਰਮਜੀਤ ਸਿੰਘ, ਸ੍ਰੀ ਜਸਵੀਰ ਸਿੰਘ, ਸ੍ਰੀ ਖੁਸ਼ਹਾਲ ਸਿੰਘ, ਗੁਰਦੀਪ ਕੌਰ, ਮਨਜੋਤ ਕੌਰ ਸਮੇਤ ਹੋਰ ਵੀ ਪਿੰਡ ਨਿਵਾਸੀ 'ਸਮਰਪਣ' ਨਾਲ ਜੁੜੇ ਅਤੇ ਉਨ੍ਹਾਂ ਨੇ ਭਵਿੱਖ ਵਿੱਚ ਵੀ ਇਸ ਯੋਜਨਾ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

No comments:
Post a Comment