- ਵਿਧਾਇਕ ਦੇ ਯਤਨਾਂ ਸਦਕਾ ਹਲਕਾ ਚੱਬੇਵਾਲ ਦੇ 1155 ਮੈਂਬਰਾਂ ਨੂੰ 12 ਕਰੋੜ ਰੁਪਏ ਦੀ ਰਾਹਤ
- ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਨੂੰ ਵੰਡੇ ਕਰਜ਼ਾ ਰਾਹਤ ਸਰਟੀਫਿਕੇਟ
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਸਕੀਮ ਅਧੀਨ ਚੱਬੇਵਾਲ ਹਲਕੇ ਨੂੰ ਸਭ ਤੋਂ ਵੱਡੀ ਰਾਹਤ ਮਿਲੀ ਹੈ ਅਤੇ ਇਸ ਸਕੀਮ ਤਹਿਤ 1155 ਮੈਂਬਰਾਂ ਨੂੰ 12 ਕਰੋੜ ਰੁਪਏ ਦੀ ਰਾਹਤ ਜਾਰੀ ਕੀਤੀ ਗਈ ਹੈ, ਜੋ ਇਕ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਅਜਿਹਾ ਸੂਬਾ ਹੈ, ਜਿਥੇ ਕਿਸਾਨਾਂ ਨੂੰ 2 ਲੱਖ ਰੁਪਏ ਤੱਕ ਦੀ ਕਰਜ਼ਾ ਮੁਆਫ਼ੀ ਦੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲ ਦੇ ਕਾਰਜ ਦੌਰਾਨ ਪੰਜਾਬ ਦੀ ਕਿਸਾਨੀ ਕਰਜ਼ੇ ਹੇਠਾਂ ਦੱਬ ਗਈ ਸੀ ਅਤੇ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿਛਲੀ ਸਰਕਾਰ ਦੁਆਰਾ ਸਰਕਾਰੀ ਖ਼ਜ਼ਾਨਾ ਖਾਲੀ ਛੱਡਣ ਦੇ ਬਾਵਜੂਦ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਹੈ।
ਡਾ. ਰਾਜ ਕੁਮਾਰ ਨੇ ਕਿਹਾ ਕਿ ਅਜੇ ਤੱਕ ਸਿਰਫ਼ ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਅਤੇ ਜਲਦੀ ਹੀ ਛੋਟੇ ਕਿਸਾਨਾਂ ਅਤੇ ਵੱਡੇ ਕਿਸਾਨਾਂ ਦਾ ਅਗਲੇ ਪੜਾਅ ਵਿੱਚ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਹਲਕਾ ਚੱਬੇਵਾਲ ਦੇ ਵਿਕਾਸ ਅਤੇ ਹਰੇਕ ਵਰਗ ਦੀ ਭਲਾਈ ਲਈ ਯਤਨ ਕਰਦੇ ਰਹਿਣਗੇ ਅਤੇ ਹਲਕਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਸਮੇਂ-ਸਮੇਂ 'ਤੇ ਭਲਾਈ ਸਕੀਮਾਂ ਤਹਿਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਡਾ. ਜਤਿੰਦਰ, ਉਪ ਰਜਿਸਰਾਰ ਸ੍ਰੀ ਗੁਰਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਗੀਤੂ ਠਾਕਰ, ਸਹਾਇਕ ਰਜਿਸਟਰਾਰ ਸ੍ਰੀ ਨਰਿੰਦਰ ਸਿੰਘ ਅਤੇ ਸ੍ਰੀ ਰੌਸ਼ਨ ਸਿੰਘ ਜੌਹਲ, ਸ੍ਰੀ ਦਪਿੰਦਰ ਸਿੰਘ, ਬਰਾਂਚ ਮੈਨੇਜਰ ਸ੍ਰੀ ਦਿਨੇਸ਼ ਮਿਤਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।
No comments:
Post a Comment