ਹੁਸ਼ਿਆਰਪੁਰ, 6 ਜੂਨ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ 'ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਹ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਦਿਵਿਆਂਗਾਂ ਦਾ ਸਤਿਕਾਰ' ਸਿਰਲੇਖ ਹੇਠ ਇਕ ਕਿਤਾਬਚਾ ਰਿਲੀਜ਼ ਕਰਕੇ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਨ.ਜੀ.ਓਜ਼ ਦੇ ਸਹਿਯੋਗ ਨਾਲ 'ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਤਹਿਤ ਇਕ ਵਿਸ਼ੇਸ਼ ਮੈਡੀਕਲ ਕੈਂਪ
ਮਹੀਨੇ ਵਿੱਚ ਇਕ ਵਾਰ ਸਬ-ਡਵੀਜ਼ਨ ਪੱਧਰ 'ਤੇ ਲਗਾਇਆ ਜਾਵੇਗਾ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਉਨ੍ਹਾਂ ਦੇ ਅਪਾਹਜ ਸਰਟੀਫਿਕੇਟ, ਯੂ.ਡੀ.ਆਈ.ਡੀ. ਆਦਿ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਚਲਾਈ ਗਈ ਹੈ, ਉਸ ਤਹਿਤ ਦਿਵਿਆਂਗ ਵਿਅਕਤੀਆਂ ਲਈ ਇਹ ਕੈਂਪ ਕਾਫ਼ੀ ਫਾਇਦੇਮੰਦ ਸਾਬਤ ਹੋਵੇਗਾ, ਕਿਉਂਕਿ ਇਸ ਕੈਂਪ ਵਿੱਚ ਉਨ੍ਹਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ 28 ਜੂਨ ਤੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਹੁਸ਼ਿਆਰਪੁਰ, ਮੁਕੇਰੀਆਂ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਇਹ ਕੈਂਪ ਮਹੀਨੇ ਵਿੱਚ ਇਕ ਵਾਰ ਵੀਰਵਾਰ ਵਾਲੇ ਦਿਨ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਐਨ.ਜੀ.ਓ 'ਕਰਵੱਟ-ਏਕ ਬਦਲਾਵ' ਵਲੋਂ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਦਿਵਿਆਂਗ ਵਿਅਕਤੀਆਂ ਨੂੰ ਕੈਂਪਾਂ ਤੋਂ ਇਲਾਵਾ ਹੋਰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋੜਵੰਦ ਅਤੇ ਯੋਗ ਦਿਵਿਆਂਗ ਵਿਅਕਤੀਆਂ ਲਈ ਮਗਨਰੇਗਾ ਤਹਿਤ ਪਹਿਲ ਦੇ ਆਧਾਰ 'ਤੇ ਕੰਮ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 'ਸਮਰਪਣ' ਤਹਿਤ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦਾ ਸਰਕਾਰੀ ਦਫ਼ਤਰਾਂ ਵਿੱਚ ਸਤਿਕਾਰ ਵੀ ਬਰਕਰਾਰ ਰੱਖਣ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਰੇਨੂ ਸੂਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਐਡਵੋਕੇਟ ਸ੍ਰੀ ਪਲਵਿੰਦਰ ਸਿੰਘ, ਸ੍ਰੀ ਆਯੂਸ਼ ਸ਼ਰਮਾ ਤੋਂ ਇਲਾਵਾ ਐਨ.ਜੀ.ਓਜ਼ ਕਰਵੱਟ-ਏਕ ਬਦਲਾਵ ਵੈਲਫੇਅਰ ਸੋਸਾਇਟੀ, ਰਿਸ਼ੀ ਫਾਊਂਡੇਸ਼ਨ, ਨਵਚੇਤਨਾ ਸੋਸਾਇਟੀ, ਕੇਅਰਨੈਸ ਅਵੇਅਰਨੈਸ ਵੈਲਫੇਅਰ ਸੋਸਾਇਟੀ ਅਤੇ ਐਬੀਲਟੀ ਜੁਆਇੰਟ ਲਾਈਬਿਲਟੀ ਗਰੁੱਪ ਸ਼ਾਮਲ ਸਨ।

No comments:
Post a Comment