ਹੁਸ਼ਿਆਰਪੁਰ, 8 ਜੂਨ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਰਿਲਾਇੰਸ ਇੰਡਸਟਰੀਜ਼ ਲਿਮਟਿਡ, ਚੋਹਾਲ ਵਿਖੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀ ਸਕੀਮ (ਲੀਗਲ ਸਰਵਿਸਜ਼ ਟੂ ਵਰਕਰ ਇਨ ਦਾ ਅਨਅੋਰਗਨਾਇਜ਼ਡ ਸੈਕਟਰ ਸਕੀਮ 2015) ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਵਲੋਂ ਵਰਕਰਾਂ ਨੂੰ ਨਾਲਸਾ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਹੱਕਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੀ ਜਾਣਕਾਰੀ ਵੀ ਪ੍ਰਾਪਤ ਕੀਤੀ ਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਅਤੇ ਚਾਈਲਡ ਲੇਬਰ ਸਬੰਧੀ ਫੈਕਟਰੀ ਦਾ ਮੁਆਇਨਾ ਵੀ ਕੀਤਾ ਗਿਆ।
ਇਸ ਮੌਕੇ ਜਨਰਲ ਮੈਨੇਜਰ ਰਿਲਾਇੰਸ ਸ੍ਰੀ ਯੋਗੇਸ ਜਲੋਟਾ, ਸਹਾਇਕ ਡਾਇਰੈਕਟਰ ਫੈਕਟਰੀਜ ਸ੍ਰੀ ਜਗਜੀਤ ਸਿੰਘ, ਸਹਾਇਕ ਕਿਰਤ ਕਮਿਸ਼ਨਰ ਸ੍ਰੀ ਇਕਬਾਲ ਸਿੰਘ ਸਿੱਧੂ, ਸ੍ਰੀ ਹਰਵਿੰਦਰ ਸਿੰਘ, ਸ੍ਰੀ ਨਵਦੀਪ ਸਿੰਘ, ਐਡਵੋਕੇਟ ਰੇਨੂ ਬਾਲਾ ਅਤੇ ਪ੍ਰਿਆ ਚੋਪੜਾ, ਸ੍ਰੀ ਪਵਨ ਕੁਮਾਰ ਸ਼ਰਮਾ ਅਤੇ ਸ੍ਰੀ ਬਲਵੀਰ ਸਿੰਘ ਮੌਜੂਦ ਸਨ।

No comments:
Post a Comment