- ਐਸ.ਡੀ.ਐਮਜ਼ ਅਤੇ ਐਸ.ਐਚ.ਓਜ਼ ਨਾਲ ਨਸ਼ਿਆਂ ਦੀ ਰੋਕਥਾਮ ਲਈ ਕੀਤੀ ਅਹਿਮ ਮੀਟਿੰਗ
- ਕਿਹਾ, ਜ਼ਿਲ੍ਹੇ 'ਚ ਨਸ਼ਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ
- ਨਸ਼ਿਆਂ ਦੇ ਖਾਤਮੇ ਨਾਲ 'ਡੈਪੋ' ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਨੂੰ ਬਣਾਇਆ ਜਾਵੇਗਾ ਸਫਲ
ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਮੁਹਿੰਮ 'ਡੈਪੋ' ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਫਲ ਬਣਾਉਣ ਲਈ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਸਬ ਡਵੀਜ਼ਨ ਪੱਧਰ 'ਤੇ ਨਿਗਰਾਨੀ ਰੱਖਣ, ਤਾਂ ਜੋ ਵੱਧ ਤੋਂ ਵੱਧ ਨਸ਼ੇ ਵਿਚ ਫਸੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ ਅਤੇ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜ਼ਾ ਕੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਪਿੰਡਾਂ ਦੀ ਵੀ ਚੋਣ ਕੀਤੀ ਜਾਵੇ, ਜੋ ਨਸ਼ੇ ਵਰਗੀ ਅਲਾਮਤ ਤੋਂ ਦੂਰ ਹਨ, ਤਾਂ ਜੋ ਅਜਿਹੇ ਪਿੰਡਾਂ ਨੂੰ ਨਸ਼ਾ ਮੁਕਤ ਘੋਸ਼ਿਤ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਪਿੰਡਾਂ ਵਿਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਬਾਰੇ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਐਸ.ਐਚ.ਓਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡੈਪੋ ਤਹਿਤ ਨਿਯੁਕਤ ਕੀਤੀਆਂ ਗਈਆਂ ਨਸ਼ਾ ਨਿਗਰਾਨ ਕਮੇਟੀਆਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨੁਪਮ ਕਲੇਰ, ਐਸ.ਡੀ.ਐਮ ਮੁਕੇਰੀਆਂ ਸ਼੍ਰੀ ਅਦਿੱਤਿਆ ਉਪਲ, ਆਈ.ਏ.ਐਸ. (ਅੰਡਰ ਟ੍ਰੇਨਿੰਗ) ਸ਼੍ਰੀ ਗੌਤਮ ਜੈਨ, ਐਸ.ਡੀ.ਐਮ ਦਸੂਹਾ ਸ਼੍ਰੀ ਹਰਚਰਨ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਹੁਸ਼ਿਸ਼ਆਰਪੁਰ ਸ਼੍ਰੀ ਆਰ.ਪੀ. ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਸ਼੍ਰੀ ਅਮਿਤ ਸਰੀਨ, ਡੀ.ਐਸ.ਪੀ ਸ਼੍ਰੀ ਸੁਖਵਿੰਦਰ ਸਿੰਘ ਤੋਂ ਇਲਾਵਾ ਸਾਰੇ ਥਾਣਿਆਂ ਦੇ ਐਸ.ਐਚ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
No comments:
Post a Comment