ਹੁਸ਼ਿਆਰਪੁਰ, 18 ਜੁਲਾਈ: ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅੱਜ ਦੂਜਾ 'ਆਕਸੀਜਨ ਦਾ ਲੰਗਰ' ਲਗਾਇਆ ਗਿਆ, ਜਿਸ ਤਹਿਤ ਹੁਸ਼ਿਆਰਪੁਰ-ਰੋਡ 'ਤੇ ਆਈ.ਟੀ.ਆਈ ਦੇ ਸਾਹਮਣੇ 7 ਹਜ਼ਾਰ 400 ਬੂਟੇ ਰਾਹਗੀਰਾਂ ਨੂੰ ਮੁਫ਼ਤ ਵੰਡੇ ਗਏ। ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼ੀਮਤੀ ਅਨੁਪਮ ਕਲੇਰ ਨੇ ਬੂਟੇ ਵੰਡਕੇ ਆਕਸੀਜਨ ਦੇ ਲੰਗਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਵਿਖੇ ਪੌਦੇ ਵੀ ਲਗਾਏ।
ਇਸ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਕਲੇਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਪੌਦੇ ਲਗਾਉਣ ਤੋਂ ਇਲਾਵਾ ਇਸ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਘਰਾਂ ਅਤੇ ਆਲੇ-ਦੁਆਲੇ ਯੋਗ ਥਾਵਾਂ 'ਤੇ ਵੱਧ ਤੋਂ ਵੱਧ ਬੂਟੇ ਲਗਾਉਣ, ਤਾਂ ਜੋ ਸਾਂਝਾ ਹੰਭਲਾ ਮਾਰਕੇ ਵਾਤਵਰਣ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵਲੋਂ ਸਹਾਇਕ ਡਾਇਰੈਕਟਰ ਸ੍ਰੀ ਪ੍ਰੀਤ ਕੋਹਲੀ ਦੀ ਅਗਵਾਈ ਵਿੱਚ ਵਿੱਢੀ ਗਈ ਇਹ ਮੁਹਿੰਮ ਕਾਫ਼ੀ ਸਫ਼ਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਏ ਗਏ ਪਹਿਲੇ ਆਕਸੀਜਨ ਦਾ ਲੰਗਰ ਤਹਿਤ ਵੀ 6600 ਬੂਟੇ ਵੰਡੇ ਗਏ ਸਨ, ਜਿਸ ਸਦਕਾ ਇਸ ਨਿਵੇਕਲੀ ਮੁਹਿੰਮ ਤਹਿਤ 14 ਹਜ਼ਾਰ ਬੂਟੇ ਮੁਫਤ ਪੌਦੇ ਵੰਡੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਇਹ ਬੂਟੇ ਮੁਫ਼ਤ ਪ੍ਰਾਪਤ ਕਰਨ ਲਈ ਜਿਲ੍ਹੇ ਦੇ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 'ਆਕਸੀਜਨ ਦਾ ਲੰਗਰ' ਤਹਿਤ ਕੀਤੇ ਜਾ ਰਹੇ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ 12 ਕਿਸਮ ਦੇ ਪੌਦੇ ਰਾਹਗੀਰਾਂ ਨੂੰ ਪ੍ਰਦਾਨ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਉਹ ਇਸ ਪੌਦੇ ਦਾ ਪਾਲਣ ਪੋਸ਼ਣ ਵੀ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਵਿਅਕਤੀ ਜੁੜਨ, ਤਾਂ ਜੋ ਸਾਂਝਾ ਹੰਭਲਾ ਮਾਰ ਕੇ ਵਾਤਾਵਰਣ ਨੂੰ ਸ਼ੁੱਧ ਕੀਤਾ ਜਾ ਸਕੇ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪੀ੍ਰਤ ਕੋਹਲੀ ਨੇ ਦੱਸਿਆ ਕਿ ਸਰਕਾਰੀ ਆਈ.ਟੀ.ਆਈ ਦਾ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈ.ਟੀ.ਆਈ ਵਲੋਂ ਦਿੱਤੇ ਗਏ ਯੋਗਦਾਨ ਸਦਕਾ ਇਨ੍ਹਾਂ ਨੂੰ ਐਨ.ਐਸ.ਐਸ. ਯੂਨਿਟ ਵੀ ਦਿੱਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਡਿਪਲੋਮਾ ਸਰਟੀਫਿਕੇਟ ਦੇ ਨਾਲ-ਨਾਲ ਸਮਾਜ ਸੇਵਾ ਲਈ ਐਨ.ਐਸ.ਐਸ. ਦਾ ਸਰਟੀਫਿਕੇਟ ਵੀ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਹੋਰ ਸਕੂਲਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜੰਗਲਾਤ ਵਿਭਾਗ ਦੀ ਮਦਦ ਨਾਲ ਅੱਜ 7400 ਮੁਫ਼ਤ ਪੌਦੇ ਵੰਡੇ ਗਏ ਹਨ। ਇਸ ਮੌਕੇ ਵਣ ਰੇਂਜ ਅਫ਼ਸਰ ਸ਼੍ਰੀ ਵਿਜੈ ਕਮਾਰ, ਬਲਾਕ ਅਫਸਰ ਸ਼੍ਰੀ ਸਤਵੰਤ ਸਿੰਘ, ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਪਰਮਿੰਦਰ ਸਿੰਘ ਮੰਝਪੁਰ, ਸ਼੍ਰੀ ਸਤਪਾਲ ਸਿੰਘ, ਸ਼੍ਰੀ ਦਿਆਲ ਸਿੰਘ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਅਤੇ ਵਲੰਟੀਅਰ ਹਾਜ਼ਰ ਸਨ।

No comments:
Post a Comment