ਹੁਸ਼ਿਆਰਪੁਰ, 17 ਜੁਲਾਈ: ਰਾਜ ਵਿੱਚ ਸਤੰਬਰ ਵਿੱਚ ਹੋਣ ਵਾਲੀਆਂ ਪੰਚਾਇਤੀ ਅਤੇ ਜ਼ਿਲ੍ਹਾ ਪਰੀਸ਼ਦ ਦੀਆਂ ਚੋਣਾਂ ਨੂੰ ਮੱਦੇਨਜ਼ਰ ਹੋਈ ਜ਼ਿਲ੍ਹਾ ਪਰੀਸ਼ਦ ਹਾਲ ਵਿੱਚ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਮੁੱਖ ਰੱਖਦੇ ਹੋਏ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਜਾਵੇ, ਇਸ ਲਈ ਸਾਰੇ ਵਿਭਾਗਾਂ ਨੂੰ ਬਰੀਕੀ ਨਾਲ ਹਰ ਚੀਜ ਸਬੰਧੀ ਦੱਸਿਆ ਜਾ ਰਿਹਾ ਹੈ, ਉਹ ਜ਼ਿਲ੍ਹਾ ਪਰੀਸ਼ਦ ਦੇ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਵਿਭਾਗ ਦਾ ਡਾਟਾ ਅਪਲੋਡ ਕਰਨ ਦੀ ਵਿਸ਼ੇਸ਼ ਟਰੇਨਿੰਗ ਦੇ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਇਕ ਲਿੰਕ ਉਪਲਬੱਧ ਕਰਵਾਇਆ ਗਿਆ ਹੈ। ਸਾਰੇ ਵਿਭਾਗਾਂ ਦੇ ਮੁੱਖੀ ਡਾਟਾ ਐਂਟਰੀ ਦੇ ਲਈ ਬਣਾਏ ਗਏ ਸਾਫਟਵੇਅਰ ਨੂੰ ਚੰਗੀ ਤਰ੍ਹਾਂ ਦੇਖ ਲੈਣ ਅਤੇ ਯਕੀਨੀ ਬਣਾਉਣ ਕਿ ਇਸ ਹਿਸਾਬ ਨਾਲ ਹੀ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀਆਂ ਦਾ ਡਾਟਾ ਇਸ ਵਿੱਚ ਫੀਡ ਕਰਨਾ ਹੈ। ਇਸ ਲਈ ਸਾਰੇ ਅਧਿਕਾਰੀ ਆਪਣੇ ਕੰਪਿਊਟਰ 'ਤੇ ਇਹ ਸਾਫਟਵੇਅਰ ਇੰਨਸਟਾਲ ਕਰ ਲੈਣ ਅਤੇ ਇਸ ਵਿੱਚ ਆਪਣੇ ਸਟਾਫ ਦਾ ਡਾਟਾ ਭਰ ਲੈਣ। ਮੀਟਿੰਗ ਦੌਰਾਨ ਮੌਕੇ 'ਤੇ ਹਾਜ਼ਰ ਐਨ.ਆਈ.ਸੀ. ਵਿਭਾਗ ਦੇ ਮਾਹਿਰਾਂ ਨੇ ਬਹੁਤ ਹੀ ਬਰੀਕੀ ਨਾਲ ਡਾਟਾ ਅਪਲੋਡ ਕਰਨ ਦੀ ਤਕਨੀਕ ਸਬੰਧੀ ਸਾਰਿਆਂ ਨੂੰ ਜਾਣੂ ਕਰਵਾਇਆ। ਮੌਕੇ 'ਤੇ ਕੁੱਝ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੁੱਝ ਆਪਣੇ ਸਵਾਲ ਵੀ ਰੱਖੇ, ਜਿਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕਰ ਦਿੱਤਾ ਗਿਆ।
ਸ਼੍ਰੀ ਹਰਬੀਰ ਸਿੰਘ ਨੇ ਕਿਹਾ ਕਿ ਡਾਟਾ ਫੀਡ ਕਰਨ ਤੋਂ ਬਾਅਦ ਅੰਤ ਵਿੱਚ ਇਸਦਾ ਡੈਕਲਾਰੇਸ਼ਨ ਸਰਟੀਫਿਕੇਟ ਆਵੇਗਾ, ਇਸ ਸਰਟੀਫਿਕੇਟ ਨੂੰ ਪ੍ਰਿੰਟ ਕਰਕੇ ਅਤੇ ਭਰਕੇ ਸਬੰਧਤ ਅਧਿਕਾਰੀ ਦੇ ਸਾਈਨ ਅਤੇ ਸਟੈਂਪ ਲਗਾਕੇ ਅਤੇ ਫੀਡ ਕੀਤਾ ਡਾਟਾ ਦੀ ਸੀ.ਡੀ. ਬਣਾਕੇ ਉਨ੍ਹਾਂ ਦੇ ਦਫ਼ਤਰ ਵਿੱਚ ਸਬੰਧਤ ਟੀਮ ਨੂੰ ਸਮੇਂ ਸਿਰ ਪਹੁੰਚਾ ਦਿੱਤਾ ਜਾਵੇ, ਤਾਂ ਜੋ ਇਸ ਨੂੰ ਅਪਲੋਡ ਕਰਕੇ ਅੱਗੇ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਸਬੰਧੀ ਗੰਭੀਰਤਾ ਦਿਖਾਉਣ।

No comments:
Post a Comment