ਹੁਸ਼ਿਆਰਪੁਰ, 18 ਜੁਲਾਈ: ਜ਼ਿਲ੍ਹੇ ਵਿੱਚ ਨਸ਼ੇ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵੱਡੇ ਪੱਧਰ 'ਤੇ ਅਭਿਆਨ ਚਲਾਇਆ ਹੋਇਆ ਹੈ। ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਰਕਾਰ ਵਲੋਂ ਡੈਪੋ (ਨਸ਼ਾ ਰੋਕੂ ਅਫ਼ਸਰ) ਬਣਾਏ ਗਏ ਹਨ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਥੇ ਹੀ ਲੋਕਾਂ ਦੀ ਚੰਗੀ ਸਿਹਤ ਦੇਣ ਦੇ ਉਦੇਸ਼ ਨਾਲ ਸ਼ੁਰੂ 'ਮਿਸ਼ਨ ਤੰਦਰੁਸ਼ਤ ਪੰਜਾਬ' ਮੁਹਿੰਮ ਵੀ ਚਲਾਈ ਜਾ ਰਹੀ ਹੈ। ਜਿਸਦੇ ਚੱਲਦੇ ਜ਼ਿਲ੍ਹੇ ਵਿੱਚ ਕਾਫ਼ੀ ਸਕਰਾਤਮਕ ਬਦਲਾਅ ਆਇਆ ਹੈ।
ਇਨ੍ਹਾਂ ਦੋਨਾਂ ਮੁਹਿੰਮਾਂ ਵਿੱਚ ਮੀਡੀਆ ਦਾ ਅਹਿਮ ਰੋਲ ਹੈ, ਜਿਸਦੇ ਕਾਰਨ ਇਸਨੂੰ ਪ੍ਰਚਾਰਿਤ ਅਤੇ ਪ੍ਰਸਾਰਿਤ ਕੀਤਾ ਜਾ ਸਕਿਆ ਹੈ। ਇਹ ਵਿਚਾਰ ਹੁਸ਼ਿਆਰਪੁਰ ਦੀ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਸਰਵਿਸ ਕਲੱਬ ਹੁਸ਼ਿਆਰਪੁਰ ਵਿਖੇ ਪਹਿਲੀ ਪੱਤਰਕਾਰ ਮਿਲਣੀ ਸਮਾਗਮ ਦੌਰਾਨ ਰੱਖੇ। ਇਸ ਦੌਰਾਨ ਉਨ੍ਹਾਂ ਨਾਲ ਆਈ.ਏ. ਐਸ.ਅਫ਼ਸਰ (ਅੰਡਰ ਟਰੇਨਿੰਗ) ਸ਼੍ਰੀ ਗੌਤਮ ਜੈਨ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਕਰਾਤਮਕ ਬਦਲਾਅ ਲਈ ਮੀਡੀਆ ਦਾ ਹਮੇਸ਼ਾ ਅਹਿਮ ਰੋਲ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਉਹ ਮੀਡੀਆ ਤੋਂ ਇਸੇ ਤਰ੍ਹਾਂ ਦੀ ਉਮੀਦ ਕਰਦੇ ਹਨ। ਇਸ ਦੌਰਾਨ ਉਨ੍ਹਾਂ ਸ਼ਹਿਰ ਅਤੇ ਜ਼ਿਲ੍ਹੇ ਦੀ ਸਮੱਸਿਆ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਲੈ ਕੇ ਉਹ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ ਅਤੇ ਜਲਦ ਤੋਂ ਜਲਦ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਦੇ ਮੇਲੇ ਸਬੰਧੀ ਤਿਆਰੀਆਂ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸ਼ਰਧਾਲੂਆਂ ਦੀ ਸੁਵਿਧਾ ਨੂੰ ਦੇਖਦੇ ਹੋਏ ਉਹ ਐਸ.ਐਸ.ਪੀ. ਹੁਸ਼ਿਆਰਪੁਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨਾਲ ਮੀਟਿੰਗ ਕਰਨਗੇ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਮੇਲੇ ਦੌਰਾਨ ਕਿਸੇ ਤਰ੍ਹਾਂ ਦੀ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕਾਨੂੰਨ ਵਿਵਸਥਾ ਬਣੀ ਰਹੇ।
ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਸਬੰਧੀ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ ਅਤੇ ਜ਼ਿਲ੍ਹੇ ਨੂੰ ਬੇਹਤਰੀਨ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਹਿਲੇ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਵਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਸਮਰਪਣ ਇਸੇ ਤਰ੍ਹਾਂ ਚੱਲਦਾ ਰਹੇਗਾ, ਬਲਕਿ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਦੀਆਂ ਡੇਅਰੀਆਂ ਦੀ ਚੈਕਿੰਗ ਕੀਤੀ ਜਾਵੇਗੀ, ਤਾਂ ਕਿ ਪਤਾ ਲੱਗ ਸਕੇ ਕਿ ਡੇਅਰੀ ਮਾਲਕ ਪਸ਼ੂਆਂ ਨੂੰ ਕਿਸ ਤਰ੍ਹਾਂ ਦੀ ਖੁਰਾਕ ਦੇ ਰਹੇ ਹਨ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਕਰਾਤਮਕ ਬਦਲਾਅ ਲਈ ਪੱਤਰਕਾਰ ਭਾਈਚਾਰਾ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦਿੰਦਾ ਰਹੇਗਾ। ਇਸ ਦੌਰਾਨ ਵੱਖ-ਵੱਖ ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆਂ ਦੇ ਨੁਮਾਇੰਦੇ ਮੌਜੂਦ ਸਨ।

No comments:
Post a Comment