ਹੁਸ਼ਿਆਰਪੁਰ, 25 ਜੁਲਾਈ: 15 ਅਗਸਤ ਨੂੰ ਪੁਲਿਸ ਗਰਾਉਂਡ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀ ਸੌਂਪੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜਾਦੀ ਦਿਵਸ ਦੇ ਮੌਕੇ 'ਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ.ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਪ੍ਰਸੰਸ਼ਾ ਪੱਤਰ ਵੀ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ 'ਤੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਲਗਾਈਆਂ ਗਈਆਂ ਡਿਊਟੀਆਂ ਨੂੰ ਅਧਿਕਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਆਜਾਦੀ ਦਿਵਸ ਦੇ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ ਵਿਭਾਗ ਸ੍ਰੀ ਅਵਤਾਰ ਸਿੰਘ ਕੰਗ, ਡੀ.ਐਸ.ਪੀ. ਜਹਾਨਖੇਲਾਂ ਸ੍ਰੀ ਹਰਜੀਤ ਸਿੰਘ ਢੱਟ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਪ੍ਰੀਤ ਕੋਹਲੀ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਰਾਜੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਨੀਸ਼ ਗੌਤਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment