- -ਕਿਹਾ, ਸ਼ਹਿਰ ਗੁਜ਼ਰ ਰਿਹਾ ਹੈ ਗੰਭੀਰ ਦੌਰ 'ਚੋਂ, ਸਿਆਸੀ ਪਾਰਟੀਆਂ ਮੌਤਾਂ 'ਤੇ ਰਾਜਨੀਤੀ ਬੰਦ ਕਰਨ
- -ਪੰਜਾਬ ਸਰਕਾਰ ਗੰਭੀਰ, ਸਿਵਲ ਹਸਪਤਾਲ 'ਚ ਦਵਾਈਆਂ ਦੀ ਕੋਈ ਕਮੀ ਨਹੀਂ, ਸਿਹਤ ਵਿਭਾਗ ਮੁਸ਼ਤੈਦ, ਕਾਬੂ ਵਿੱਚ ਹੈ ਸਥਿਤੀ
- -ਸ਼ਹਿਰ ਦੇ ਸੀਵਰੇਜ਼ ਤੇ ਡਰੇਨੇਜ਼ ਸਿਸਟਮ ਨੂੰ ਕੀਤਾ ਜਾਵੇਗਾ ਦਰੁੱਸਤ
- -ਬਰਸਾਤੀ ਪਾਣੀ ਤੋਂ ਨਿਜ਼ਾਤ ਦਿਵਾਉਣ ਲਈ ਸ਼ਹਿਰ ਵਿੱਚ ਜਲਦ ਲੱਗੇਗਾ ਪ੍ਰੋਜੈਕਟ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਨ•ਾਂ ਨੇ ਹੈਜ਼ੇ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਉਨ•ਾਂ ਅੱਜ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਮਿਲ ਕੇ ਉਨ•ਾਂ ਦਾ ਹਾਲ-ਚਾਲ ਵੀ ਪੁੱਛਿਆ ਹੈ। ਉਨ•ਾਂ ਕਿਹਾ ਕਿ ਪਿਛਲੇ ਦਿਨਾਂ ਦੇ ਮੁਕਾਬਲੇ ਮਰੀਜ਼ਾਂ ਦੀ ਗਿਣਤੀ ਘਟੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਰੀਜ਼ਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਦਵਾਈਆਂ ਦਾ ਪੂਰਾ ਸਟਾਕ ਉਪਲਬੱਧ ਹੈ। ਉਨ•ਾਂ ਕਿਹਾ ਕਿ ਸਰਕਾਰ ਮਰੀਜ਼ਾਂ ਦੇ ਇਲਾਜ ਦੌਰਾਨ ਦਵਾਈਆਂ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਿੱਚ ਜਲਦੀ ਹੀ ਬਰਸਾਤੀ ਪਾਣੀ ਦੇ ਨਿਕਾਸ ਲਈ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ, ਜਿਸ ਨਾਲ ਬਰਸਾਤੀ ਪਾਣੀ ਦੇ ਨਿਕਾਸ ਦਾ ਉਚਿਤ ਪ੍ਰਬੰਧ ਹੋ ਜਾਵੇਗਾ। ਉਨ•ਾਂ ਕਿਹਾ ਕਿ ਇਸ ਪ੍ਰੋਜੇਕਟ ਲਈ ਸਾਰੀਆਂ ਪ੍ਰਕ੍ਰਿਆਵਾਂ ਪੂਰੀਆਂ ਕਰ ਲਈਆਂ ਗਈਆਂ ਹਨ।
ਸ੍ਰੀ ਅਰੋੜਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਰਾਜਨੀਤਿਕ ਪਾਰਟੀਆਂ ਲੋਕਾਂ ਦੀ ਮਦਦ ਲਈ ਅੱਗੇ ਆਉਣ, ਨਾ ਕਿ ਇਸ ਮੁੱਦੇ ਵਿੱਚ ਰਾਜਨੀਤੀ ਕਰਨ। ਉਨ•ਾਂ ਕਿਹਾ ਕਿ ਹਸਪਤਾਲ ਨੂੰ ਰਾਜਨੀਤੀ ਦਾ ਅਖਾੜਾ ਨਾ ਬਣਾਇਆ ਜਾਵੇ, ਬਲਕਿ ਜੇ ਕੋਈ ਕੁਝ ਕਰਨਾ ਚਾਹੁੰਦਾ ਹੈ, ਤਾਂ ਇਲਾਕੇ ਦੀ ਬੇਹਤਰੀ ਲਈ ਅਤੇ ਬਿਮਾਰੀ ਨਾਲ ਨਜਿੱਠਣ ਲਈ ਸਹਿਯੋਗ ਕੀਤਾ ਜਾਵੇ। ਉਨ•ਾਂ ਸਿਵਲ ਹਸਪਤਾਲ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 200 ਬੈਡ ਦਾ ਹਸਪਤਾਲ ਹੋਣ ਦੇ ਬਾਵਜੂਦ ਜ਼ਿਆਦਾ ਸੰਖਿਆ ਵਿੱਚ ਆਏ ਮਰੀਜ਼ਾਂ ਨੂੰ ਹਸਪਤਾਲ ਵਿੱਚ ਨਾ ਸਿਰਫ਼ ਦਾਖਲ ਕੀਤਾ ਗਿਆ, ਬਲਕਿ ਵਧੀਆ ਤਰੀਕੇ ਨਾਲ ਇਲਾਜ ਕਰਕੇ ਉਨ•ਾਂ ਨੂੰ ਵਾਪਸ ਘਰ ਭੇਜਿਆ ਜਾ ਰਿਹਾ ਹੈ। ਉਨ•ਾਂ ਆਈ.ਐਮ.ਏ. ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਪ੍ਰਸ਼ੰਸਾ ਕਰਦਿਆਂ ਮੀਡੀਆ ਦੀ ਵੀ ਸ਼ਲਾਘਾ ਕੀਤੀ ਕਿ ਉਹ ਬਿਮਾਰੀ ਤੋਂ ਬਚਣ ਲਈ ਜ਼ਿਲ•ਾ ਵਾਸੀਆਂ ਨੂੰ ਜਾਗਰੂਕ ਕਰ ਰਿਹਾ ਹੈ।
ਉਨ•ਾਂ ਕਿਹਾ ਕਿ ਬਿਮਾਰੀ ਦੇ ਕਾਰਨ ਹੋਈਆਂ ਮੌਤਾਂ 'ਤੇ ਉਨ•ਾਂ ਨੂੰ ਬਹੁਤ ਦੁੱਖ ਹੈ ਅਤੇ ਉਹ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਉਨ•ਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਜਿਥੇ-ਜਿਥੇ ਪਾਣੀ ਅਤੇ ਸੀਵਰੇਜ਼ ਦੀਆਂ ਪਾਈਪਾਂ ਖਰਾਬ ਹੋ ਚੁੱਕੀਆਂ ਹਨ, ਉਥੇ ਪਾਈਪਾਂ ਨੂੰ ਬਦਲਿਆ ਨਹੀਂ ਗਿਆ। ਉਨ•ਾਂ ਕਿਹਾ ਕਿ ਸਾਡੀ ਸਰਕਾਰ ਇਸ ਦਾ ਰੀਵਿਊ ਕਰੇਗੀ ਅਤੇ ਸ਼ਹਿਰ ਦੇ ਸਾਰੇ 50 ਵਾਰਡਾਂ ਸਮੇਤ ਜ਼ਿਲ•ੇ ਵਿੱਚ ਬਿਨ•ਾਂ ਕਿਸੇ ਭੇਦਭਾਵ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਨਗਰ ਨਿਗਮ ਵਲੋਂ ਪਿਛਲੇ ਕੁਝ ਸਾਲਾਂ ਵਿੱਚ 100 ਤੋਂ 150 ਫੁੱਟ ਡੂੰਘਾਈ 'ਤੇ ਹੀ ਟਿਊਬਵੈਲ ਲਗਾ ਦਿੱਤੇ ਗਏ ਸਨ, ਜੋ ਇਸ ਬਿਮਾਰੀ ਦਾ ਵੱਡਾ ਕਾਰਨ ਹੈ। ਸ਼ਹਿਰ ਵਿੱਚ ਜਿਵੇਂ ਹੀ ਲੋਕ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਨਗਰ ਨਿਗਮ ਵਲੋਂ ਪ੍ਰਭਾਵਿਤ ਇਲਾਕਿਆਂ ਦੇ 14 ਪਾਣੀ ਦੇ ਕੁਨੈਕਸ਼ਨ ਤੁਰੰਤ ਕੱਟ ਦਿੱਤੇ ਗਏ ਹਨ ਅਤੇ ਪਾਣੀ ਦੇ ਟੈਂਕਰਾਂ ਰਾਹੀਂ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਹਸਪਤਾਲ ਵਿੱਚ ਹੁਣ ਤੱਕ 274 ਮਰੀਜਾਂ ਦਾ ਇਲਾਜ ਹੋ ਚੁੱਕਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਨਾਲ ਨਜਿੱਠਣ ਲਈ ਗੰਭੀਰ ਹੈ ਅਤੇ ਇਲਾਜ ਸਬੰਧੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸ਼ਹਿਰ ਵਿੱਚ ਪਾਣੀ ਤੇ ਸੀਵਰੇਜ਼ ਵਿਵਸਥਾ ਨੂੰ ਦਰੁੱਸਤ ਕਰਨ ਲਈ ਨਗਰ ਨਿਗਮ ਅਧਿਕਾਰੀਆਂ ਨੂੰ ਸਖਤ ਹਦਾਇਤ ਕਰ ਦਿੱਤੀ ਗਈ ਹੈ।
ਇਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਵਿੱਚ ਜੇਕਰ ਕੋਈ ਠੇਕੇਦਾਰ 30 ਜਾਂ 40 ਫੀਸਦੀ ਘਾਟੇ 'ਤੇ ਠੇਕਾ ਲੈ ਰਿਹਾ ਹੈ, ਤਾਂ ਇਹ ਉਸ ਦੀ ਸਿਰਦਰਦੀ ਹੈ। ਸਰਕਾਰ ਕੰਮ ਦੀ ਕੁਆਲਟੀ ਵਿੱਚ ਕੋਈ ਕਮੀ ਬਰਦਾਸ਼ਤ ਨਹੀਂ ਕਰੇਗੀ ਅਤੇ ਕੰਮ ਹੋਣ ਤੋਂ ਬਾਅਦ ਉਸ ਦੀ ਜਾਂਚ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਜੇਕਰ ਘਟੀਆ ਮਟੀਰੀਅਲ ਜਾਂ ਲਾਪ੍ਰਵਾਹੀ ਸਾਹਮਣੇ ਆਈ, ਤਾਂ ਉਸ ਠੇਕੇਦਾਰ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਨਗਰ ਨਿਗਮ ਕਮਿਸ਼ਨਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਦੇ ਕੰਮ ਵਿੱਚ ਕਮੀ ਜਾਂ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ, ਤਾਂ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਸ੍ਰੀ ਅਰੋੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਨੂੰ ਘੱਟ ਤੋਂ ਘੱਟ 10 ਮਿੰਟ ਤੱਕ ਉਬਾਲਣ ਤੋਂ ਬਾਅਦ ਠੰਡਾ ਕਰਕੇ ਪੀਤਾ ਜਾਵੇ ਅਤੇ ਜੇਕਰ ਕਿਸੇ ਨੂੰ ਉਲਟੀ ਜਾਂ ਦਸਤ ਦੀ ਸਮੱਸਿਆ ਹੈ, ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਰੁਪਿੰਦਰ ਪਾਲ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਤਿਵਾੜੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕੌਂਸਲਰ ਹਾਜ਼ਰ ਸਨ।
No comments:
Post a Comment