Showing posts with label ਮਹਿੰਦਰ ਕੌਰ ਜੋਸ਼. Show all posts
Showing posts with label ਮਹਿੰਦਰ ਕੌਰ ਜੋਸ਼. Show all posts

ਉਪਗ੍ਰਹਿ-ਸੌਰ ਊਰਜਾ ਪਲਾਂਟ ਸਾਬਿਤ ਹੋਵੇਗਾ ਨਵਾਂ ਮੀਲ ਪੱਥਰ: ਮਜੀਠੀਆ


  • ਮਜੀਠੀਆ ਵੱਲੋਂ ਦੇਸ਼ ਦੇ ਪਹਿਲੇ ਸੈਟੇਲਾਈਟ ਨਿਯੰਤ੍ਰਿਤ ਸੌਰ ਊਰਜਾ ਪਲਾਂਟ ਦਾ ਉਦਘਾਟਨ
  • 'ਸਿੰਗਲ ਐਕਸਿਸ ਟ੍ਰੈਕਿੰਗ ਈਸਟ ਵੈਸਟ ਟਿਲਟ' ਤਕਨੀਕ ਨਾਲ ਲਾਲਪੁਰ ਵਿੱਚ ਲੱਗਾ 4.2 ਮੈਗਾਵਾਟ ਦਾ ਪਲਾਂਟ
  • 35 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਲਾਉਣ ਵਾਲੀ ਅਦਿੱਤਿਆ ਮੈਡੀਸੇਲਜ਼ ਕੰਪਨੀ ਵੱਲੋਂ ਹੋਰ ਨਿਵੇਸ਼ ਕਰਨ ਦਾ ਐਲਾਨ
  • ਪੰਜਾਬ ਵੱਲੋਂ ਪ੍ਰਾਜੈਕਟ ਲਾਉਣ ਲਈ ਦਿੱਤੇ ਸਹਿਯੋਗ 'ਤੇ ਖੁਸ਼ੀ ਦਾ ਪ੍ਰਗਟਾਵਾ

ਲਾਲਪੁਰ (ਹੁਸ਼ਿਆਰਪੁਰ), 5 ਮਈ: ਗੈਰ-ਰਵਾਇਤੀ ਊਰਜਾ ਵਸੀਲਿਆਂ ਦੀ ਵਰਤੋਂ ਰਾਹੀਂ ਬਿਜਲੀ ਪੈਦਾਵਾਰ ਵਿੱਚ ਮੋਹਰੀ ਹੋ ਨਿੱਬੜੇ ਪੰਜਾਬ ਨੇ ਅੱਜ ਦੇਸ਼ ਦਾ ਪਹਿਲਾ 4.2 ਮੈਗਾਵਾਟ ਸਮਰੱਥਾ ਦਾ ਸੈਟੇਲਾਈਟ ਨਿਯੰਤ੍ਰਿਤ ਸੌਰ ਊਰਜਾ ਪਲਾਂਟ ਸਥਾਪਿਤ ਕਰਕੇ ਇਸ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ। 'ਸਿੰਗਲ ਐਕਸਿਸ ਟ੍ਰੈਕਿੰਗ ਈਸਟ ਵੈਸਟ ਟਿਲਟ' ਤਕਨੀਕ 'ਤੇ ਅਧਾਰਿਤ ਇਸ ਸੂਰਜੀ ਊਰਜਾ ਪਲਾਂਟ ਦੀ ਵਿਸ਼ੇਸ਼ਤਾ ਇਹ ਹੋਵੇਗੀ ਕਿ ਜਿਵੇਂ-ਜਿਵੇਂ ਸੂਰਜ ਦਿਨ ਢਲਣ ਦੇ ਨਾਲ ਘੁੰਮੇਗਾ, ਉਸੇ ਦਿਸ਼ਾ ਵਿੱਚ ਇਸ ਦੇ ਸੋਲਰ ਪੈਨਲ ਘੁੰਮਦੇ ਜਾਣਗੇ, ਜਿਸ ਨਾਲ ਇਹ ਆਮ ਸੋਲਰ ਪਾਵਰ ਪਲਾਂਟਾਂ ਤੋਂ 8 ਫ਼ੀਸਦੀ ਵਧੇਰੇ ਬਿਜਲੀ ਬਣਾਏਗਾ।


         ਹੁਸ਼ਿਆਰਪੁਰ ਜ਼ਿਲ੍ਹੇ ਦੇ ਲਾਲਪੁਰ ਪਿੰਡ ਵਿੱਚ 20 ਏਕੜ ਰਕਬੇ ਵਿੱਚ ਫ਼ੈਲੇ 35 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨੂੰ ਅੱਜ ਪੰਜਾਬ ਦੇ ਨਵੇਂ ਤੇ ਨਵਿਆਉਣਯੋਗ ਊਰਜਾ ਵਸੀਲਿਆਂ ਬਾਰੇ, ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਲੋਕ ਅਰਪਣ ਕੀਤਾ। ਉਨ੍ਹਾਂ ਆਖਿਆ ਕਿ ਦੇਸ਼ ਦੇ ਉੱਘੇ ਸਨਅਤੀ ਘਰਾਣੇ 'ਸਨ ਫ਼ਾਰਮਾ' ਦਾ ਆਪਣੇ ਗਰੁੱਪ ਦੀ ਕੰਪਨੀ 'ਅਦਿੱਤਿਆ ਮੈਡੀਸੇਲਜ਼' ਰਾਹੀਂ ਪੰਜਾਬ ਵਿੱਚ ਨਿਵੇਸ਼ ਕਰਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਸੂਬੇ ਦੀ ਸਰਕਾਰ ਦੀਆਂ ਨਿਵੇਸ਼ਕਾਂ ਪੱਖੀ ਨੀਤੀਆਂ ਨੂੰ ਵੱਡੇ ਵਪਾਰਕ ਗਰੁੱਪ ਭਰਪੂਰ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਵਿਸ਼ੇਸ਼ ਤੌਰ 'ਤੇ ਇਸ ਗੱਲ ਲਈ ਧੰਨਵਾਦ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਪ੍ਰਾਜੈਕਟ ਸਿਰੇ ਚੜ੍ਹਾਉਣ ਵਿੱਚ ਸਰਕਾਰ ਵੱਲੋਂ ਦਿੱਤਾ ਗਿਆ ਸਹਿਯੋਗ ਆਲ੍ਹਾ ਦਰਜੇ ਦਾ ਸੀ
ਅਤੇ ਉਨ੍ਹਾਂ ਦੀ ਆਸ ਤੋਂ ਵੀ ਵਧੇਰੇ ਸੀ। ਉਨ੍ਹਾਂ ਕੰਪਨੀ ਵੱਲੋਂ ਨੇੜ ਭਵਿੱਖ ਵਿੱਚ ਪੰਜਾਬ ਵਿੱਚ ਹੋਰ ਵੱਡਾ ਨਿਵੇਸ਼ ਕਰਨ ਦੇ ਐਲਾਨ ਨੂੰ ਵੀ ਪੰਜਾਬ ਲਈ ਸ਼ੁੱਭ ਸ਼ਗਨ ਕਰਾਰ ਦਿੱਤਾ। 


         ਸ੍ਰੀ ਮਜੀਠੀਆ ਨੇ ਕਿਹਾ ਕਿ ਚਾਹੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਵਰਗੇ ਭੂਗੋਲਿਕ ਤੌਰ 'ਤੇ ਵੱਡੇ ਰਾਜਾਂ ਵਿੱਚ ਸੋਲਰ ਪਾਵਰ ਪਲਾਂਟ ਲਾਉਣ ਲਈ ਵੱਡੀ ਮਾਤਰਾ ਵਿੱਚ ਜ਼ਮੀਨ ਮੌਜੂਦ ਹੈ ਪਰੰਤੂ ਪੰਜਾਬ ਵੱਲ ਨਿਵੇਸ਼ਕਾਂ ਦਾ ਰੁੱਖ, ਸਰਕਾਰ ਦੀ ਸਰਲ ਨੀਤੀ ਸਦਕਾ ਹੋਇਆ ਹੈ, ਜਿਸ ਤਹਿਤ ਸੂਰਜੀ ਊਰਜਾ ਪਲਾਂਟ ਸਥਾਪਿਤ ਕਰਨ ਵਾਲੇ ਨਿਵੇਸ਼ਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਪੈਦਾ ਕੀਤੀ ਜਾਣ ਵਾਲੀ ਬਿਜਲੀ ਸਰਕਾਰੀ ਪੂਲ ਵਿੱਚ ਖਰੀਦਣ ਲਈ 25 ਸਾਲ ਦਾ ਇਕਰਾਰਨਾਮਾ ਵੀ ਸ਼ਾਮਿਲ ਹੈ। Àੁਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਸੋਲਰ ਪਾਵਰ ਪ੍ਰਤੀ ਉਤਸ਼ਾਹਿਤ ਕਰਨ ਲਈ 1 ਤੋਂ 2.5 ਮੈਗਾਵਾਟ ਦੇ ਪਲਾਂਟ ਸਥਾਪਿਤ ਕਰਵਾਉਣ ਦੀ ਸਕੀਮ ਚਲਾਈ ਗਈ ਹੈ।


         ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਮੱਤ ਵੱਲੋਂ ਬਿਆਸ ਵਿਖੇ 7.5 ਮੈਗਾਵਾਟ ਦੇ ਸੋਲਰ ਰੂਫ਼ ਟਾਪ ਪ੍ਰਾਜੈਕਟ ਦਾ ਵਿਸਤਾਰ ਕਰਕੇ 31 ਮੈਗਾਵਾਟ ਦਾ ਵਿਸ਼ਵ ਦਾ ਸਭ ਤੋਂ ਵੱਡਾ ਸੋਲਰ ਰੂਫ਼ ਟਾਪ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਵਿੱਚ ਸੋਲਰ ਰੂਫ਼ ਟਾਪ ਦੀ ਕਾਮਯਾਬੀ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੋਰਨਾਂ ਧਾਰਮਿਕ ਸਥਾਨਾਂ 'ਤੇ ਵੀ ਅਜਿਹੇ ਪ੍ਰਾਜੈਕਟਾਂ ਵਾਸਤੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸੋਲਰ ਰੂਫ਼ ਟਾਪ ਤਹਿਤ ਹੁਣ ਤੱਕ 65 ਮੈਗਾਵਾਟ ਊਰਜਾ ਪੈਦਾ ਕਰਨ ਦੇ ਪ੍ਰਾਜੈਕਟ ਲੱਗ ਚੁੱਕੇ ਹਨ।   

         ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਰ ਰਵਾਇਤੀ ਵਸੀਲਿਆਂ ਤੋਂ ਬਿਜਲੀ ਪੈਦਾ ਕਰਨ ਤਹਿਤ 225 ਮੈਗਾਵਾਟ ਦੇ ਪਲਾਂਟ ਸਥਾਪਿਤ ਹੋ ਚੁੱਕੇ ਹਨ ਜਿਨ੍ਹਾਂ 'ਤੇ 1300 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਦਕਿ 1700 ਕਰੋੜ ਰੁਪਏ ਦੇ 229 ਮੈਗਾਵਾਟ ਦੇ 24 ਹੋਰ ਸੋਲਰ ਪਾਵਰ ਪਲਾਂਟ ਅਲਾਟ ਕੀਤੇ ਜਾ ਚੁੱਕੇ ਹਨ।

         ਉਨ੍ਹਾਂ ਕਿਹਾ ਕਿ ਪੰਜਾਬ ਨੇ ਗੈਰ ਰਵਾਇਤੀ ਊਰਜਾ ਵਸੀਲਿਆਂ ਤੋਂ ਸਾਲ 2017 ਤੱਕ 1000 ਮੈਗਾਵਾਟ ਬਿਜਲੀ ਪ੍ਰਾਪਤ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ ਸੋਲਰ ਰੂਫ਼ ਟਾਪ ਨੈੱਟ ਮੀਟ੍ਰਿੰਗ ਤਹਿਤ 1500 ਅਰਜ਼ੀਆਂ ਪੰਜਾਬ ਊਰਜਾ ਵਿਕਾਸ ਏਜੰਸੀ ਕੋਲ ਆ ਚੁੱਕੀਆਂ ਹਨ।           ਸ੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬ ਮੁਲਕਾਂ ਦੀ ਤਰਜ਼ 'ਤੇ ਰੂਫ਼ ਟਾਪ ਸੋਲਰ ਪ੍ਰਣਾਲੀ ਨੂੰ ਹਰਮਨ ਪਿਆਰਾ ਬਣਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰੇਗਾ ਜਿਸ ਤਹਿਤ ਲੋਕ ਆਪਣੀ ਵਾਧੂ ਬਿਜਲੀ ਨੈੱਟ ਮੀਟ੍ਰਿੰਗ ਰਾਹੀਂ ਸਰਕਾਰ ਨੂੰ ਵੇਚ ਸਕਣਗੇ। ਉਨ੍ਹਾਂ ਕਿਹਾ ਕਿ 'ਗਲੋਬਲ ਵਾਰਮਿੰਗ'  ਦੇ ਮੱਦੇਨਜ਼ਰ ਵਾਤਾਵਰਣ ਨੂੰ ਬਚਾਉਣ ਲਈ ਗੈਰ-ਰਵਾਇਤੀ ਊਰਜਾ ਵਸੀਲਿਆਂ ਦੀ ਮਹੱਤਤਾ ਬਹੁਤ ਵੱਧ ਗਈ ਹੈ। ਬਿਜਲੀ ਦੀ ਖ਼ਪਤ ਦਿਨੋ ਦਿਨ ਵਧਣ ਅਤੇ ਕੋਲੇ ਦੇ ਸੰਕਟ ਨੇ ਸਮੱਸਿਆ ਨੂੰ ਹੋਰ ਵੀ ਪੇਚੀਦਾ ਕਰ ਦਿੱਤਾ ਹੈ। ਇਸ ਸਭ ਕਾਸੇ ਦਾ ਬਲਦਵਾਂ ਹੱਲ ਗੈਰ-ਰਵਾਇਤੀ ਵਸੀਲਿਆਂ ਰਾਹੀਂ ਬਿਜਲੀ ਪੈਦਾਵਾਰ ਦੀਆਂ ਸੰਭਾਵਨਾਵਾਂ 'ਤੇ ਜ਼ੋਰ ਲਾਜ਼ਮੀ ਹੋ ਗਿਆ ਹੈ ਅਤੇ ਪੰਜਾਬ ਨੂੰ ਇਸ ਖੇਤਰ ਵਿੱਚ ਪਹਿਲ ਕਰਨ ਦਾ ਮਾਣ ਹਾਸਲ ਹੋਇਆ ਹੈ।

         ਇਸ ਨਿਵੇਕਲੀ ਤਕਨੀਕ ਵਾਲੇ ਪਲਾਂਟ ਨੂੰ ਸਥਾਪਿਤ ਕਰਨ ਵਾਲੀ ਮੁੰਬਈ ਅਧਾਰਿਤ 'ਸਨ ਫ਼ਾਰਮਾ' ਦੀ ਮਾਲਕੀ ਵਾਲੀ ਅਦਿਤਿਆ ਮੈਡੇਸੇਲਜ਼ ਕੰਪਨੀ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਵਿਦਿਆ ਸਾਗਰ ਤੁਲੂਰੀ ਨੇ ਇਸ ਮੌਕੇ ਆਖਿਆ ਕਿ 35 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ, ਕੰਪਨੀ ਦੀ ਪੰਜਾਬ ਵਿੱਚ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ 4000 ਕਰੋੜ ਦੇ ਸਲਾਨਾ ਕਾਰੋਬਾਰ ਵਾਲੀ ਅਦਿਤਿਆ ਮੈਡੀਸੇਲਜ਼ ਪੰਜਾਬ ਵਿੱਚ ਆਪਣੇ ਪਹਿਲੇ ਪਲਾਂਟ ਦੇ ਸੁਖਦ ਤਜਰਬੇ ਅਤੇ ਸਰਕਾਰ ਵੱਲੋਂ ਦਿੱਤੇ ਸਹਿਯੋਗ ਤੋਂ ਪ੍ਰਭਾਵਿਤ ਹੋ ਕੇ, ਸੂਬੇ ਵਿੱਚ ਨੇੜ ਭਵਿੱਖ ਵਿੱਚ ਇਸ ਖੇਤਰ ਵਿੱਚ ਹੋਰ ਵੱਡੇ ਨਿਵੇਸ਼ ਕਰਨ ਦਾ ਵਿਚਾਰ ਰੱਖਦੀ ਹੈ। ਉਨ੍ਹਾਂ ਸ੍ਰੀ ਮਜੀਠੀਆ ਨੂੰ ਭੋਰਸਾ ਦਿਵਾਇਆ ਕਿ ਉਨ੍ਹਾਂ ਦੀ ਕੰਪਨੀ ਪੰਜਾਬ ਵਿੱਚ ਗੈਰ-ਰਵਾਇਤੀ ਵਸੀਲਿਆਂ ਤੋਂ ਬਿਜਲੀ ਪੈਦਾਵਾਰ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰੇਗੀ।

         ਹਲਕਾ ਸ਼ਾਮ ਚੌਰਾਸੀ ਦੀ ਵਿਧਾਇਕਾ ਅਤੇ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੇ ਇਸ ਮੌਕੇ ਆਖਿਆ ਕਿ ਕੰਢੀ ਇਲਾਕੇ ਵਿੱਚ ਇਸ ਪ੍ਰਾਜੈਕਟ ਦੇ ਆਉਣ ਨਾਲ ਬਿਜਲੀ ਟ੍ਰਿਪਿੰਗ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

         ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਡਾ. ਅਮਰਪਾਲ ਸਿੰਘ, ਡਾਇਰੈਕਟਰ ਬਲੌਰ ਸਿੰਘ, ਏ.ਡੀ.ਸੀ. (ਡੀ) ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਆਨੰਦ ਸਾਗਰ ਸ਼ਰਮਾ, ਡੀ.ਡੀ.ਪੀ.ਓ. ਅਵਤਾਰ ਸਿੰਘ ਭੁੱਲਰ, ਕਰਮਜੀਤ ਸਿੰਘ ਬਬਲੂ ਚੇਅਰਮੈਨ ਮਿਲਕ ਪਲਾਂਟ ਤੇ ਹੋਰ ਅਧਿਕਾਰੀ ਮੌਜੂਦ ਸਨ। 

ਜਨੌੜੀ ਵਿਚ ਬਣੇਗਾ 66 ਕੇਵੀ ਸਬ ਸਟੇਸ਼ਨ : ਜੋਸ਼

ਹੁਸ਼ਿਆਰਪੁਰ, 4 ਅਗਸਤ: ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਜਨੌੜੀ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਲਈ 5 ਕਰੋੜ ਰੁਪਏ ਦੀ ਲਾਗਤ ਨਾਲ ਜਨੌੜੀ ਵਿਖੇ 66 ਕੇ.ਵੀ. ਸਬ-ਸਟੇਸ਼ਨ ਬਣਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮੁੱਖ ਪਾਰਲੀਮਾਨੀ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਜਨੌੜੀ ਦੀ ਛੁਮੇੜੀ ਪੱਤੀ ਦੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵੱਲੋਂ 25.67 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਡੂੰਘੇ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ।
        ਇਸ ਮੌਕੇ ਤੇ ਬੀਬੀ ਜੋਸ਼ ਨੇ  ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੰਢੀ ਖੇਤਰ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਨੂੰ ਪਾਣੀ ਲਗਾਉਣ ਲਈ ਬਹੁਤ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਕੰਢੀ ਖੇਤਰ ਵਿੱਚ ਸਿੰਚਾਈ ਦੇ ਡੂੰਘੇ ਟਿਊੁਬਵੈਲ ਲਗਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਖੇਤੀ ਲਈ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈਲ ਦੇ ਨਾਲ 230 ਏਕੜ ਰਕਬੇ ਨੂੰ ਸਿੰਚਾਈ ਕਰਨ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਲਗਭਗ 70 ਕਿਸਾਨਾਂ ਨੂੰ ਆਪਣੀਆਂ ਖੇਤੀਯੋਗ ਜਮੀਨਾਂ ਨੂੰ ਪਾਣੀ ਉਪਲਬੱਧ ਹੋਵੇਗਾ। ਉਨ੍ਹਾਂ ਨੇ ਪਿੰਡ ਦੇ ਵਸਨੀਕ ਦਲਜੀਤ ਸਿੰਘ ਵੱਲੋਂ ਇਸ ਟਿਊਬਵੈਲ ਨੂੰ ਲਗਾਉਣ ਲਈ 16 ਮਰਲੇ ਜਮੀਨ ਦਾਨ ਦੇਣ ਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦੀ ਹੀ ਕਰਵਾਇਆ ਜਾਵੇਗਾ। ਇਸ ਮੌਕੇ ਤੇ ਬੀਬੀ ਜੋਸ਼ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 5.50 ਲੱਖ ਰੁਪਏ ਦੇ ਚੈਕ ਵਿਕਾਸ ਕਾਰਜਾਂ ਲਈ ਵੰਡੇ।
        ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਤਰਲੋਕ ਕੁਮਾਰ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਚਾਈ ਸਹੂਲਤਾਂ ਦੇਣ ਲਈ 183. 25 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਗਿਆ ਹੈ ਅਤੇ ਇਸ ਵਿੱਚ 40 ਹਾਰਸ ਪਾਵਰ ਦਾ ਮੋਟਰ ਪੰਪ ਲਗਾਇਆ ਗਿਆ ਹੈ ਜਿਸ ਨਾਲ 3405 ਮੀਟਰ ਪਾਈਪ ਲਾਈਨ ਵਿਛਾਈ ਗਈ ਹੈ ਜਿਸ ਵਿੱਚ 3370 ਮੀਟਰ ਆਰ ਸੀ ਸੀ ਪਾਈਪ ਅਤੇ 35 ਮੀਟਰ ਪੀ ਵੀ ਸੀ ਪਾਈਪ ਲਾਈਨ ਹੈ। ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਾਸਟਰ ਕਿਸ਼ਨ ਸਿੰਘ ਨੀਲਾ ਨਲੋਆ, ਸਰਪੰਚ ਬਾੜੀ ਖੱਡ ਕਿਸ਼ਨ ਲਾਲ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ।
        ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਐਸ ਡੀ ਓ ਨਰਿੰਦਰ ਸਿੰਘ ਸੈਣੀ, ਸਹਾਇਕ ਇੰਜੀਨੀਅਰ ਜਸਵਿੰਦਰਪਾਲ ਸਿੰਘ, ਸਹਾਇਕ ਇੰਜੀ: ਸਤੀਸ਼ ਪਰਮਾਰ, ਪੰਜਾਬ ਪਾਵਰ ਕਾਰਪੋਰੇਸ਼ਨ ਦੇ ਵਧੀਕ ਨਿਗਰਾਨ ਇੰਜੀ: ਪਰਵਿੰਦਰ ਸਿੰਘ ਖਾਂਭਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੰਗਤ ਰਾਜ, ਪ੍ਰਿੰਕੀ ਸ਼ਰਮਾ, ਪੰਚ ਜੱਗਾ ਸਿੰਘ, ਰਵਿੰਦਰ ਫੌਜੀ, ਪ੍ਰਧਾਨ ਯੂਥ ਵਿੰਗ ਪਿਆਰੇ ਲਾਲ, ਸਰਪੰਚ ਮੁਹੱਲਾ ਟਾਹਲੀਵਾਲ ਜੱਗਾ ਸਿੰਘ, ਸਾਬਕਾ ਸਰਪੰਚ ਬਖਸ਼ੀ ਰਾਮ, ਸਰਪੰਚ ਟੱਪਾ ਰਾਜ ਰਾਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਐਗਰੋ ਪ੍ਰੋਸੈਸਿੰਗ ਯੂਨਿਟਾਂ ਤੇ 50 ਫੀਸਦੀ ਸਬਸਿਡੀ ਦੇਵੇਗੀ : ਬਾਦਲ

ਸੈਲਫ ਹੈਲਪ ਗਰੁੱਪ ਨੂੰ 77 ਲੱਖ ਰੁ. ਦਾ ਚੈੱਕ ਦਿੰਦੇ ਹੋਏ
ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਰਾਮਗੜ੍ਹ ਵਿਚ
ਰਾਮਗੜ੍ਹ ਸੀਕਰੀ (ਤਲਵਾੜਾ) 26 ਜੁਲਾਈ :  ਪੰਜਾਬ ਸਰਕਾਰ ਵੱਲੋਂ  ਖੇਤੀ ਅਧਾਰਤ ਐਗਰੋ ਫੂਡ ਪ੍ਰੋਸੈਸਿੰਗ ਯੂਨਿਟਾਂ ਉਪਰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ । ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ  ਨੇ ਦੇਸ਼ ਦੀਆਂ ਪ੍ਰਮੁੱਖ 5 ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਅਤੇ ਦੇਸ਼ ਦੀਆਂ ਪ੍ਰਸਿੱਧ ਕੰਪਨੀਆਂ ਦੇ ਮਾਹਿਰਾਂ ਸਮੇਤ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਰਾਮਗੜ੍ਹ ਸੀਕਰੀ ਵਿਖੇ ਐਸ ਐਸ ਐਮ ਸੈਲਫ ਹੈਲਪ ਗਰੁੱਪ ਦਾ ਦੌਰਾ ਕਰਨ ਉਪਰੰਤ ਇੱਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰ: ਬਾਦਲ ਨੇ ਕਿਹਾ ਕਿ ਐਗਰੋ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਇਸ ਖੇਤਰ ਵਿੱਚ ਕ੍ਰਾਂਤੀ ਲਿਆਵੇਗੀ।  ਉਨ੍ਹਾਂ ਦੱਸਿਆ ਕਿ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਕਿਸਾਨਾਂ ਵੱਲੋਂ ਤਿਆਰ ਕੀਤੇ ਗਏ ਉਤਪਾਦਨ ਨੂੰ ਵਧਾਉਣ ਲਈ ਦੇਸ਼ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਸਿੱਧ ਕੰਪਨੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਵੈ ਸਹਾਇਤਾ ਗਰੁੱਪਾਂ ਵੱਲੋਂ ਤਿਆਰ ਕੀਤੇ ਗਏ ਉਤਪਾਦਕਾਂ ਦਾ ਮੰਡੀਕਰਨ ਲਈ ਪ੍ਰਸਿੱਧ ਕੰਪਨੀਆਂ ਨਾਲ ਸਮਝੌਤਾ ਕੀਤਾ ਗਿਆ ਹੈ ਅਤੇ ਇਸ ਖੇਤਰ ਵਿੱਚ ਰੋਜ਼ਗਾਰ ਦੀਆਂ ਅਨੇਕਾ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫੂਡ ਪ੍ਰੋਸੈਸਿੰਗ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਸਹਾਇਤਾ ਰਾਜ ਸਰਕਾਰ ਵੱਲੋਂ ਦਿੱਤੀ ਜਾਵੇਗੀ ਅਤੇ ਛੋਟੇ ਕਿਸਾਨਾਂ ਦੀਆਂ ਜਥੇਬੰਦੀਆਂ ਬਣਾ ਕੇ ਸਵੈ ਰੋਜ਼ਗਾਰ ਦੇ ਧੰਦਿਆਂ ਨੂੰ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫੂਡ ਉਤਪਾਦਕਾਂ ਦਾ ਸਹੀ ਪ੍ਰਬੰਧਨ ਕਰਨ ਲਈ ਰਾਜ ਸਰਕਾਰ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੰਢੀ ਏਰੀਆ ਫਰੂਟਸ ਐਂਡ ਹਰਬਲ ਪ੍ਰੋਡਕਸ਼ਨ ਸੁਸਾਇਟੀ ਨੂੰ  77 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਅਤੇ ਜ਼ਿਲ੍ਹੇ ਦੇ ਹਲਦੀ ਅਤੇ ਸ਼ਹਿਦ ਪ੍ਰੋਸੈਸਿੰਗ ਸਵੈ ਸਹਾਇਤਾ ਗਰੁੱਪ ਨੂੰ 35 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਸ੍ਰ: ਬਾਦਲ ਨੇ ਸਵੈਸਹਾਇਤਾ ਗਰੁੱਪ ਵੱਲੋਂ ਤਿਆਰ ਕੀਤੇ ਗਏ ਪ੍ਰੋਡਕਟਾਂ ਨੂੰ ਦੇਖਿਆ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।
        ਉਨ੍ਹਾਂ ਦੱ੍ਯਸਿਆ ਕਿ ਰਾਜ ਦੇ ਕੰਢੀ ਇਲਾਕੇ ਦੇ ਨੌਜਵਾਨਾਂ ਨੂੰ ਫੌਜ ਅਤੇ ਪੈਰਾ ਮਿਲਟਰੀ ਫੌਜ ਵਿੱਚ ਭਰਤੀ ਹੋਣ ਲਈ ਰਾਜ ਸਰਕਾਰ ਵੱਲੋਂ ਡੋਗਰਾ ਰਾਂਖਵਾਕਰਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਜਿਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਫੌਜ ਅਤੇ ਹੋਰ ਅਦਾਰਿਆਂ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਉਚ ਸਿੱਖਿਆ ਦੇ ਪ੍ਰਸਾਰ ਲਈ ਸਰਕਾਰੀ ਕਾਲਜ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਨਵੇਂ ਕੰਪਲੈਕਸ ਦੇ ਨਿਰਮਾਣ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੇ ਇਮਾਨਦਾਰ, ਮਿਹਨਤੀ, ਸਵਰਗਵਾਸੀ ਵਿਧਾਇਕ  ਅਮਰਜੀਤ ਸਿੰਘ ਸਾਹੀ ਉਪਰ 5 ਏਕੜ ਜਮੀਨ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਸਥਾਪਿਤ ਕੀਤਾ ਜਾਵੇਗਾ ਜਿਸ ਉਪਰ ਪਹਿਲੇ ਪੜਾਅ ਤੇ 9 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੇ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਵੱਖ-ਵੱਖ ਤਰ੍ਹਾਂ ਦੇ ਸਕਿੱਲ ਸੈਂਟਰ ਸਥਾਪਿਤ ਕੀਤੇ ਜਾਣਗੇ ਅਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦਾ ਖੋਜ ਕੇਂਦਰ ਵੀ ਇਸ ਹਲਕੇ ਵਿੱਚ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਡੇਅਰੀ ਖੇਤਰ ਨੂੰ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੀਆਂ ਲੜਕੀਆਂ ਨੂੰ ਸਿਹਤ ਸੇਵਾਵਾਂ ਵਿੱਚ ਭੇਜਣ ਲਈ ਨਰਸਿੰਗ ਟਰੇਨਿੰਗ ਸੈਂਟਰ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੇ ਇਤਿਹਾਸਕ ਸਥਾਨ ਕਮਾਹੀ ਦੇਵੀ ਦੀ ਮਹਾਨਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਥੇ ਕਮਿਉਨਟੀ ਹੈਲਥ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਉਚ ਪੱਧਰੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਿੰਚਾਈ ਸਹੂਲਤ ਮੁਹੱਈਆ ਕਰਾਉਣ ਲਈ ਤੁਬਕਾ ਸਿੰਚਾਈ ਸਕੀਮ ਸਰਵੈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਚਾਰ ਦਿਨਾਂ ਦੇ ਅੰਦਰ-ਅੰਦਰ ਇਸ ਹਲਕੇ ਦੀਆਂ 90 ਫੀਸਦੀ ਮੁਸ਼ਕਲਾਂ ਦਾ ਸਮਾਂਧਾਨ ਕੀਤਾ ਜਾਵੇਗਾ ਅਤੇ ਬਾਕੀ ਰਹਿੰਦੀਆਂ 10 ਫੀਸਦੀ ਸਮੱਸਿਆਵਾਂ ਦਾ ਹੱਲ ਆਉਂਦੇ ਤਿੰਨ ਸਾਲਾਂ ਦੇ ਅੰਦਰ-ਅੰਦਰ ਕੀਤਾ ਜਾਵੇਗਾ।
        ਇਸ ਮੌਕੇ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਅਤੇ ਚੇਅਰਮੈਨ ਪੰਜਾਬ ਫਾਰਮਰਜ਼ ਕਮਿਸ਼ਨਰ ਡਾ ਜੀ ਐਸ ਕਾਲਕਟ, ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾਂ. ਹਰਜੀਤ ਸਿੰਘ ਧਾਲੀਵਾਲ, ਗੁਰੂ ਰਵਿਦਾਸ ਅਯੂਰਵੈਦਿਕ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਓਮ ਪ੍ਰਕਾਸ਼ ਉਪਾਧਿਆਏ, ਡਾਬਰ ਇੰਡੀਆ ਤੋਂ ਸ੍ਰੀ ਬਾਵਾ, ਇਰੀਗੇਸ਼ਨ ਮਾਹਿਰ ਅਤੁਲ ਜੈਨ, ਰਾਜ ਰਤਨਮ ਮੁਖੀ ਫੂਡ ਟੈਕਨੋਲਜੀ ਪ੍ਰਜ਼ਰਵਿੰਗ ਸੈਂਟਰ ਮਸੂਰ, ਜਸਵਿੰਦਰ ਸਿੰਘ ਢਿਲੋਂ ਸਾਬਕਾ ਜ਼ਿਲ੍ਹਾ ਭਲਾਈ ਅਫ਼ਸਰ ਜਲੰਧਰ (ਰਿਟਾ:) ਕਰਨਲ ਮਨਮੋਹਨ ਸਿੰਘ, ਡਾ ਕਮਲ ਸ਼ਰਮਾ, ਡਾ ਪੀ ਸੀ ਸ਼ਰਮਾ, ਡਾ ਵਿਪਨ ਬਿਹਾਰੀ ਭਾਰਤ ਸਰਕਾਰ, ਡਾ ਗੋਕਲ ਹਾਂਡਾ ਨੇ ਵੱਖ-ਵੱਖ ਵਿਸ਼ਿਆਂ ਉਪਰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਫੂਡ ਪ੍ਰੋਸੈਸਿੰਗ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਸੁਝਾਅ ਦਿੱਤੇ। ਇਸ ਮੌਕੇ ਤੇ ਬੀਬੀ ਸੁਖਜੀਤ ਕੌਰ ਸਾਹੀ ਵਿਧਾਇਕ ਹਲਕਾ ਦਸੂਹਾ, ਵਿੱਤ ਕਮਿਸ਼ਨਰ ਜੰਗਲਾਤ ਡੀ ਐਸ ਬੈਂਸ, ਸਪੈਸ਼ਲ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਪੰਜਾਬ ਕੇ ਜੇ ਐਸ ਚੀਮਾ, ਬੀਬੀ ਮਹਿੰਦਰ ਕੌਰ ਜੋਸ਼, ਸੋਹਨ ਸਿੰਘ ਠੰਡਲ (ਦੋਵੇਂ ਮੁੱਖ ਪਾਰਲੀਮਾਨੀ ਸਕੱਤਰ), ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਵਿਧਾਇਕ ਹਲਕਾ ਗੜ੍ਹਸ਼ੰਕਰ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕਮਲ ਸ਼ਰਮਾ, ਸਾਬਕਾ ਮੰਤਰੀ ਸ੍ਰੀ ਤੀਕਸ਼ਨ ਸੂਦ, ਸਰਬਜੋਤ ਸਿੰਘ ਸਾਬੀ, ਰਾਜ ਗੁਲਜਿੰਦਰ ਸਿੰਘ ਸਿੱਧੂ, ਮਹਿੰਦਰ ਪਾਲ ਸਿੰਘ ਮਾਨ, ਡਾ ਹਰਸਿਮਰਤ ਸਿੰਘ ਸਾਹੀ, ਗੁਰਪ੍ਰੀਤ ਸਿੰਘ ਚੀਮਾ, ਅਵਤਾਰ ਸਿੰਘ ਜੌਹਲ, ਸੁਦਾਗਰ ਸਿੰਘ ਚਨੌਰ, ਜਥੇਦਾਰ ਜੋਗਿੰਦਰ ਸਿੰਘ ਮਿਨਹਾਸ, ਦੀਪਕ ਰਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਮਾਈ ਭਾਗੋ ਸਕੀਮ ਤਹਿਤ 9600 ਵਿਦਿਆਰਥਣਾਂ ਨੂੰ ਮਿਲਣਗੇ ਸਾਈਕਲ : ਜੋਸ਼

ਹੁਸ਼ਿਆਰਪੁਰ, 20 ਅਕਤੂਬਰ:  ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ 54137 ਅਧਿਆਪਕ ਭਰਤੀ ਕੀਤੇ ਗਏ ਹਨ ਅਤੇ  17000 ਅਧਿਆਪਕ ਪੱਕੇ ਕੀਤੇ ਹਨ। ਇਸੇ ਤਰਾਂ 1088 ਹੋਰ ਨਵੇਂ ਅਧਿਆਪਕਾਂ ਨੂੰ ਭਰਤੀ ਕਰਨ ਦੀ ਪ੍ਰਕ੍ਰਿਆ ਚਲ ਰਹੀ ਹੈ। ਇਹ ਪ੍ਰਗਟਾਵਾ ਬੀਬੀ ਮਹਿੰਦਰ ਕੌਰ ਜੋਸ਼ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਢੋਲਬਾਹਾ ਦੇ ਸਰਕਾਰੀ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਅਤੇ ਬਾਹਰਵੀਂ ਕਲਾਸ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ 136 ਸਾਈਕਲ ਵੰਡਣ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਦੀਆਂ ਵਿਦਿਆਰਥਣਾਂ ਨੂੰ 47 ਸਾਈਕਲ ਵੀ ਵੰਡੇ। ਬੀਬੀ ਮਹਿੰਦਰ ਕੌਰ ਜੋਸ਼ ਨੇ ਸਰਕਾਰੀ ਹਾਈ ਸਕੂਲ ਡੰਡੋਹ ਨੂੰ 13 ਲੱਖ 50 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ (ਲੜਕੀਆਂ) ਜਨੌੜੀ ਨੂੰ 8 ਲੱਖ ਰੁਪਏ  ਅਤੇ ਸਰਕਾਰੀ ਹਾਈ ਸਕੂਲ (ਲੜਕਿਆਂ) ਜਨੌੜੀ ਨੂੰ 4 ਲੱਖ 35 ਹਜ਼ਾਰ ਰੁਪਏ ਦੇ ਚੈਕ ਭੇਂਟ ਕੀਤੇ।  ਇਸ ਤੋਂ ਇਲਾਵਾ ਉਨ੍ਹਾਂ ਨੇ ਗਰਾਮ ਪੰਚਾਇਤ ਜਨੌੜੀ ਨੂੰ ਇੱਕ ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ।
        ਬੀਬੀ ਜੋਸ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਕੂਲਾਂ ਵਿੱਚ ਗਿਆਰਵੀਂ ਅਤੇ ਬਾਹਰਵੀਂ  ਕਲਾਸ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਜਾ ਰਹੇ ਹਨ। ਜਿਸ ਉਪਰ ਸਰਕਾਰ ਵੱਲੋਂ  75 ਕਰੋੜ ਰੁਪਏ ਖਰਚ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 233 ਨਵੇਂ ਪ੍ਰਾਇਮਰੀ ਸਕੂਲ ਖੋਲ੍ਹੇ ਹਨ ਅਤੇ 837 ਪ੍ਰਾਇਮਰੀਆਂ ਸਕੂਲਾਂ ਨੂੰ ਅਪਗਰੇਡ ਕਰਕੇ ਮਿਡਲ ਸਕੂਲਾਂ ਦਾ ਦਰਜ਼ਾ ਦਿੱਤਾ ਹੈ।  ਇਸੇ ਤਰਾਂ 225 ਮਿਡਲ ਸਕੂਲਾਂ ਨੂੰ ਅਪਗਰੇਡ ਕਰਕੇ ਹਾਈ ਸਕੂਲ ਬਣਾਇਆ ਹੈ ਅਤੇ 77 ਹਾਈ ਸਕੂਲਾਂ ਨੂੰ ਅਪਗਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਦਾ ਦਰਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 350 ਕਰੋੜ ਰੁਪਏ ਖਰਚ ਕਰਕੇ 56 ਆਦਰਸ਼ ਸਕੂਲਾਂ ਦੀ ਸਥਾਪਨਾ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਅਜਿਹੇ ਸੁਧਾਰ ਕਰਦਿਆਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ 14ਵੇਂ ਨੰਬਰ ਤੋਂ ਤੀਜੇ ਨੰਬਰ ਤੇ ਲਿਆਂਦਾ ਹੈ ਅਤੇ ਜਲਦੀ ਹੀ ਪਹਿਲੇ ਨੰਬਰ ਤੇ ਲਿਆਂਦਾ ਜਾ ਰਿਹਾ ਹੈ।  ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਾਮਚੁਰਾਸੀ ਹਲਕੇ ਅੰਦਰ ਵਿਕਾਸ ਕਾਰਜਾਂ ਲਈ 70 ਕਰੋੜ ਰੁਪਏ ਖਰਚ ਕੀਤੇ ਗਏ ਹਨ।
        ਇਸ ਮੌਕੇ ਤੇ ਸ੍ਰੀ ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਨੇ ਬੋਲਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਵੱਖ-ਵੱਖ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ 9600 ਸਾਈਕਲ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਦਾ ਮੁੱਖ ਮੰਤਵ ਸਾਈਕਲ ਵੰਡਣ ਦੇ ਨਾਲ-ਨਾਲ ਸਮਾਜ ਅੰਦਰ ਭਰੂਣ ਹੱਤਿਆ ਨੂੰ ਰੋਕਣਾ ਹੈ। ਇਸ ਮੌਕੇ ਤੇ ਕ੍ਰਿਸ਼ਨ ਲਾਲ ਸ਼ਰਮਾ ਸਰਪੰਚ ਬਾੜੀਖੱਡ ਅਤੇ ਮੰਗਤ ਰਾਮ ਸਰਪੰਚ ਪਿੰਡ ਢੋਲਬਾਹਾ ਨੇ ਵੀ ਸੰਬੋਧਨ ਕੀਤਾ।  ਇਸ ਮੌਕੇ ਤੇ ਸ੍ਰੀ ਕਰਮਜੀਤ ਸਿੰਘ ਬੱਬਲੂ ਚੇਅਰਮੈਨ ਮਿਲਕ ਪਲਾਂਟ, ਪ੍ਰਿੰਸੀਪਲ ਓਂਕਾਰ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ, ਸਤਪਾਲ ਸਿੰਘ ਭੁਲਾਣਾ, ਹਰਮੇਸ਼ ਸਿੰਘ, ਪਿੰਕੀ ਸ਼ਰਮਾ, ਪਸਵਕ ਕਮੇਟੀਆਂ ਦੇ ਚੇਅਰਮੈਨ ਅਤੇ ਇਲਾਕੇ ਦੇ ਪਤਵੰਤੇ ਤੇ ਸਕੂਲਾਂ ਦਾ ਸਟਾਫ਼ ਹਾਜ਼ਰ ਸੀ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)