Showing posts with label Act 144. Show all posts
Showing posts with label Act 144. Show all posts

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 16 ਸਤੰਬਰ:  ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਇਸ ਹੁਕਮ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੀ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ 'ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ 'ਤੇ ਪੂਰਨ ਤੌਰ 'ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
                       ਇਸ ਤੋਂ ਇਲਾਵਾ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿਤੀ ਗਈ ਹੈ। ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ 'ਤੇ ਪੂਰਨ ਪਾਬੰਦੀ ਲਗਾਈ  ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ 'ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।
                       ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ 'ਤੇ  ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਇਸ ਸਬੰਧੀ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ। ਇਹ ਹੁਕਮ 6 ਨਵੰਬਰ 2017 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 14 ਸਤੰਬਰ:  ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਵੱਖ-ਵੱਖ ਪਾਬੰਦੀਆਂ ਦੇ ਪੰਜ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਕੀਤੇ ਗਏ ਇਸ ਹੁਕਮ ਵਿੱਚ ਜਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ 'ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇਹ ਹੁਕਮ  ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ 'ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ 'ਤੇ ਵੀ ਲਾਗੂ ਨਹੀਂ ਹੋਵੇਗਾ।
                       ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਮਕਾਨ ਮਾਲਕਾਂ, ਮਕਾਨ 'ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ 'ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।
                       ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
                       ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।
                       ਜ਼ਿਲ੍ਹਾ ਮੈਜਿਸਟਰੇਟ  ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਇਸ ਹੁਕਮ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜ਼ਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤਾ ਗਿਆ ਹੈ। ਇਹ ਉਕਤ 5 ਹੁਕਮ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ 6 ਹੁਕਮ

ਹੁਸ਼ਿਆਰਪੁਰ, 13 ਸਤੰਬਰ:  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਵੱਖ-ਵੱਖ ਪਾਬੰਦੀਆਂ ਦੇ 6 ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਪਹਿਲੇ ਹੁਕਮ ਅਨੁਸਾਰ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
           ਇਸ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ  ਮੈਜਿਸਟਰੇਟ  ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਛੱਪੜ ਨਹੀਂ ਪੂਰੇਗਾ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ/ਪੰਚਾਇਤਾਂ ਵਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ ਵਹਾਓ ਨੂੰ ਲੈ ਕੇ ਪਿੰਡਾਂ ਵਿੱਚ ਝਗੜਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।
           ਉਕਤ ਹੁਕਮਾਂ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਵਲੋਂ ਜ਼ਿਲ੍ਹੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਹੁਕਮ ਰਾਹੀਂ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਹੁਕਮ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਪਸ਼ੂ ਪਾਲਕਾਂ ਨੇ ਗਊਵੰਸ਼ ਰੱਖਿਆ ਹੋਇਆ ਹੈ, ਉਨ੍ਹਾਂ ਨੂੰ ਰਜਿਸਟਰਡ ਕਰਵਾਉਣ ਲਈ ਏਰੀਏ ਦੇ ਸਬੰਧਤ ਪਸ਼ੂ ਪਾਲਣ ਅਫ਼ਸਰ ਕੋਲ ਰਜਿਸਟਰੇਸ਼ਨ ਕਰਵਾਈ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊਵੰਸ਼ ਨੂੰ ਲੈ ਕੇ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ।
           ਅਗਲੇ ਹੁਕਮ ਵਿੱਚ ਜਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਡੇ ਬਣੇ ਧੁਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।
           ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਹੁਣ ਕੋਈ ਵੀ ਅਣ-ਅਧਿਕਾਰਤ ਵਿਅਕਤੀ ਉਕਤ ਵਰਦੀ ਦਾ ਪ੍ਰਯੋਗ ਨਹੀਂ ਕਰ ਸਕੇਗਾ। ਇਸ ਤੋਂ ਇਲਾਵਾ ਇਸ ਤਰ੍ਹਾਂ ਦੀਆਂ ਵਰਦੀਆਂ ਵੇਚਣ ਅਤੇ ਖਰੀਦ ਕਰਨ 'ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
           ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼), ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਤੋਂ ਇਲਾਵਾ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਵੀ ਲਿਖ ਕੇ ਰੱਖਣ। ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ ਕਿ ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ। ਇਹ ਉਪਰੋਕਤ 6 ਹੁਕਮ 6 ਨਵੰਬਰ 2017 ਤੱਕ ਲਾਗੂ ਰਹਿਣਗੇ।

ਜ਼ਿਲ੍ਹੇ 'ਚ ਸਿੰਥੈਟਿਕ/ ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਵੇਚਣ, ਸਟੋਰ ਅਤੇ ਖਰੀਦਣ 'ਤੇ ਪਾਬੰਦੀ

ਹੁਸ਼ਿਆਰਪੁਰ 26 ਜੁਲਾਈ: ਜਿਲਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀ ਵਿਪੁਲ ਉਜਵਲ  ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ  ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ ।  ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ ਕਿ  ਪਤੰਗਾਂ ਉਡਾਉਣ ਸੰਥੈਟਿਕ / ਪਲਾਸਟਿਕ ਦੀ ਬਣੀ ਡੋਰ ਦੀ ਵਰਤੋਂ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ / ਮੋਟਰ ਸਾਈਕਲ ਚਾਲਕਾਂ ਦੇ ਗੱਲ ਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਡੋਰ ਨਾਲ ਪੰਛੀ ਵੀ ਫਸ ਜਾਂਦੇ ਹਨ ਜਿਸ ਨਾਲ  ਉਹ ਜਖਮੀ ਜਾਂ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਮਰੇ ਹੋਏ ਪੰਛੀਆਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀਂ ਹੋਵੇਗੀ।   ਇਹ ਹੁਕਮ 20 ਸਤੰਬਰ 2017 ਤੱਕ ਲਾਗੂ ਰਹੇਗਾ ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 21 ਅਪ੍ਰੈਲ: ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ Jhandewala Temple Dholbaha, Exacavated Temple Dholbaha, Mansa Devi Temple Dholbaha, Ancient Temple Dholbaha, Octagonal Well Dholbaha, Temple Hari Devi Bhawanipur, Temple Thakurdwara Ram Tatwali  ਦੇ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ।
ਇਹ ਹੁਕਮ 22 ਅਪ੍ਰੈਲ ਤੋਂ 21 ਜੂਨ, 2017 ਤੱਕ ਲਾਗੂ ਰਹੇਗਾ।ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਫ਼ਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ,  'ਤੇ ਲਾਗੂ ਨਹੀਂ ਹੋਵੇਗੀ!

 ਜਿਲ੍ਹਾ ਮੈਜਿਸਟਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਇਹ ਪਾਬੰਦੀ ਇਸ ਕਰਕੇ ਲਗਾਈ ਜਾਂਦੀ ਹੈ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨ੍ਹਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ 'ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ 'ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ 'ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ 'ਤੇ ਰੋਕ ਲਗਾਈ ਗਈ ਹੈ। ਇਹ ਦੋਵੇਂ ਹੁਕਮ 23 ਅਪ੍ਰੈਲ ਤੋਂ 22 ਜੂਨ 2017 ਤੱਕ ਲਾਗੂ ਰਹਿਣਗੇ।

ਚਾਈਨਾ ਡੋਰ ਨੂੰ ਵੇਚਣ, ਸਟੋਰ ਅਤੇ ਖਰੀਦਣ 'ਤੇ ਪਾਬੰਦੀ

ਹੁਸ਼ਿਆਰਪੁਰ 27 ਮਾਰਚ: ਜਿਲਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ  ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ ਕਿ  ਪਤੰਗਾਂ ਉਡਾਉਣ ਸੰਥੈਟਿਕ / ਪਲਾਸਟਿਕ ਦੀ ਬਣੀ ਡੋਰ ਦੀ ਵਰਤੋਂ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ / ਮੋਟਰ ਸਾਈਕਲ ਚਾਲਕਾਂ ਦੇ ਗੱਲ ਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਡੋਰ ਨਾਲ ਪੰਛੀ ਵੀ ਫਸ ਜਾਂਦੇ ਹਨ ਜਿਸ ਨਾਲ  ਉਹ ਜਖਮੀ ਜਾਂ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਮਰੇ ਹੋਏ ਪੰਛੀਆਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ 'ਤੇ ਲਾਗੂ ਨਹੀਂ ਹੋਵੇਗੀ। 
                  ਇਹ ਹੁਕਮ 20 ਮਈ 2017 ਤੱਕ ਲਾਗੂ ਰਹੇਗਾ ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ 'ਚ ਧਾਰਾ 144 ਤਹਿਤ ਪਾਬੰਦੀਆਂ

ਹੁਸ਼ਿਆਰਪੁਰ, 6 ਮਾਰਚ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਧਾਰਾ 144 ਤਹਿਤ  ਇਕ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ  ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ 'ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ  ਪੰਜਾਬ ਪੁਲਿਸ, ਹੋਮ ਗਾਰਡਜ਼ , ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ 'ਤੇ ਹੋਣ ਅਤੇ ਵਿਆਹ ਸ਼ਾਦੀਆਂ , ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ 'ਤੇ ਲਾਗੂ ਨਹੀਂ ਹੋਣਗੇ।
                  ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਮਕਾਨ ਮਾਲਕਾਂ, ਮਕਾਨ 'ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ 'ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।
                  ਜ਼ਿਲ੍ਹਾ ਮੈਜਿਸਟਰੇਟ ਵਲੋਂ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
                  ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
                  ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ।
                  ਇਹ ਉਪਰੋਕਤ ਪੰਜ ਹੁਕਮ 6 ਮਈ 2017 ਤੱਕ ਲਾਗੂ ਰਹਿਣਗੇ।

ਪ੍ਰੀਖਿਆ ਕੇਂਦਰਾਂ ਨੇੜੇ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਹੁਸ਼ਿਆਰਪੁਰ, 23 ਫਰਵਰੀ :ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸ਼ਿਆਰਪੁਰ ਦੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਸਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਮੈਟ੍ਰਿਕ/ਬਾਹਰਵੀਂ ਸ੍ਰੇਣੀਆਂ ਦੀਆਂ ਸਲਾਨਾ ਪ੍ਰੀਖਿਆਵਾਂ  ਮਿਤੀ 28 ਫਰਵਰੀ ਤੋਂ 29 ਮਾਰਚ 2017 ਤੱਕ ਜ਼ਿਲ੍ਹਾ ਹੈਡਕੁਆਟਰ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ   1.45 ਵਜੇ ਤੱਕ ਅਤੇ ਬਾਹਰਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰ ਦੇ ਇਰਦ-ਗਿਰਧ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 28 ਫਰਵਰੀ ਤੋਂ 29 ਮਾਰਚ 2017 ਤੱਕ ਲਾਗੂ ਰਹੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਲਗਾਈਆਂ ਵੱਖ-ਵੱਖ ਪਾਬੰਦੀਆਂ

ਹੁਸ਼ਿਆਰਪੁਰ, 22 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਇਹ ਪਾਬੰਦੀ ਇਸ ਕਰਕੇ ਲਗਾਈ ਜਾਂਦੀ ਹੈ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ 'ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ 'ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ 'ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ 'ਤੇ ਰੋਕ ਲਗਾਈ ਗਈ ਹੈ।
                  ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿੱਚ ਕਾਲੀ ਫਿਲਮ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਨ੍ਹਾਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਆਰ ਦਿੱਤਾ ਗਿਆ ਹੋਵੇ।
                  ਸ੍ਰੀਮਤੀ ਅਨੰਦਿਤਾ ਮਿਤਰਾ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੁਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ,  ਤੇ ਲਾਗੂ ਨਹੀਂ ਹੋਵੇਗੀ।
                  ਇਹ ਹੁਕਮ 22 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

ਪੁਰਾਤੱਤਵ ਇਤਿਹਾਸਕ ਸਮਾਰਕਾਂ ਦੇ ਨਜ਼ਦੀਕ ਪੋਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ

ਹੁਸ਼ਿਆਰਪੁਰ, 21 ਫਰਵਰੀ:  ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹੇ ਵਿੱਚ ਮੌਜੂਦ ਪੁਰਾਤਤਵ ਇਤਿਹਾਸਕ ਸਮਾਰਕਾਂ ਦੀ ਚਾਰਦੀਵਾਰੀ ਦੇ 300 ਮੀਟਰ ਦੇ ਘੇਰੇ ਅੰਦਰ ਪੋਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ Jhandewala “emple 4holbaha, 5xacavated “emple 4holbaha, Mansa 4evi “emple 4holbaha, 1ncient “emple 4holbaha, Octagonal Well 4holbaha, “emple 8ari 4evi 2hawanipur, “emple “hakurdwara Ram “atwali  ਦੇ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ। ਇਹ ਹੁਕਮ 21 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

ਜਨਤਕ ਥਾਵਾਂ ਤੇ ਪਸ਼ੂ ਚਰਾਉਣ ਤੇ ਮਨਾਹੀ


ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 16 ਫਰਵਰੀ:  ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਆਪਣੇ ਹੁਕਮ ਵਿੱਚ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਉਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਕਲੱਬਾਂ/ਸੰਸਥਾਵਾਂ ਵਲੋਂ ਜ਼ਿਲ੍ਹੇ ਵਿੱਚ ਬੂਟੇ ਲਗਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ। ਪਸ਼ੂਆਂ ਨੂੰ ਇਸ ਤਰ੍ਹਾਂ ਖੁੱਲ੍ਹੇ ਆਮ ਛੱਡਣਾ ਲੋਕ ਹਿੱਤ ਵਿੱਚ ਨਹੀਂ ਹੈ।
                  ਜ਼ਿਲਾ  ਮੈਜਿਸਟਰੇਟ  ਹੁਸ਼ਿਆਰਪੁਰ ਵਲੋਂ  ਧਾਰਾ 144 ਅਧੀਨ  ਫਸਲਾਂ  ਦੀ  ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ ਡਿਪੂ ਉਚੀ  ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ  ਬਾਹਰਲੀ ਚਾਰ-ਦੀਵਾਰੀ ਦੇ 1000  ਗਜ਼ (914 ਮੀਟਰ)  ਦੇ  ਘੇਰੇ  ਅੰਦਰ  ਆਮ  ਲੋਕਾਂ  ਵਲੋਂ ਕਿਸੇ  ਵੀ ਤਰ੍ਹਾਂ ਦੀ ਉਸਾਰੀ (ਸਿਵਾਏ  ਸਰਕਾਰੀ  ਉਸਾਰੀ )  ਕਰਨ 'ਤੇ  ਪੂਰਨ ਤੌਰ 'ਤੇ ਪਾਬੰਦੀ  ਲਗਾ  ਦਿਤੀ ਗਈ ਹੈ।
                  ਇਹ ਹੁਕਮ 16 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ 'ਚ ਹੁੱਕਾ ਬਾਰ ਚਲਾਉਣ ਅਤੇ ਨਜਾਇਜ਼ ਬੋਰ ਕਰਨ 'ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ, 31 ਜਨਵਰੀ:   ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਸੰਘਤਾ 1973  ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਜਨਤਕ ਹਿੱਤ ਵਿੱਚ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। 
                  ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਬੋਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਪਿੰਡ ਜਲਾਲਪੁਰ ਬਲਾਕ ਟਾਂਡਾ ਵਿਖੇ ਕੁਝ ਪਿੰਡ ਵਾਸੀਆਂ ਵੱਲੋਂ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਤੌਰ 'ਤੇ ਬੋਰ ਕੀਤੇ ਜਾ ਰਹੇ ਹਨ ਜੋ ਕਿ ਕਾਨੂੰਨ ਦੀ ਉਲੰਘਣਾ ਹੈ। ਅਜਿਹਾ ਕਰਨ ਨਾਲ ਪੰਚਾਇਤ ਵੱਲੋਂ ਜੋ ਲੱਖਾਂ ਰੁਪਏ ਨਾਲ ਗਲੀਆਂ-ਨਾਲੀਆਂ ਬਣਾਈਆਂ ਜਾਂਦੀਆਂ ਹਨ, ਉਨ੍ਹਾਂ ਨੂੰ ਨੁਕਸਾਨ ਹੰਦਾ ਹੈ ਜੋ ਕਿ ਜਨਤਕ ਹਿੱਤ ਦੇ ਵਿਰੁੱਧ ਹੈ। ਇਸ ਨਾਲ ਅਮਨ-ਸ਼ਾਂਤੀ ਭੰਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਾਲਕੀਅਤ ਵਾਲੀ ਭੂਮੀ ਵਿੱਚ ਬੋਰ ਕਰਵਾ ਸਕਦੇ ਹਨ। ਇਹ ਹੁਕਮ 1 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

15 ਅਗਸਤ ਨੂੰ ਹਥਿਆਰ ਜਾਂ ਵਿਸਫੋਟਕ ਸਮੱਗਰੀ ਲੈ ਕੇ ਚੱਲਣ 'ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 14 ਅਗਸਤ: ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਵਿੱਚ 15 ਅਗਸਤ 2015 ਨੂੰ ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦਾ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੋਵੇ, ਆਪਣੇ ਨਾਲ ਨਹੀਂ ਚੁੱਕ ਸਕੇਗਾ ਅਤੇ ਇਸ ਦਿਨ ਲਈ ਉਕਤ ਹਥਿਆਰ ਦੇ (Carry) ਕਰਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਵੱਖ-ਵੱਖ ਧਰਾਵਾਂ ਤਹਿਤ ਲਗਾਈਆਂ ਪਾਬੰਦੀਆਂ

ਹੁਸ਼ਿਆਰਪੁਰ, 30 ਜੁਲਾਈ: ਜ਼ਿਲਾ  ਮੈਜਿਸਟਰੇਟ  ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋ   ਧਾਰਾ 144 ਅਧੀਨ  ਫਸਲਾਂ  ਦੀ  ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ  ਡਿਪੂ ਉਚੀ  ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ  ਬਾਹਰਲੀ ਚਾਰ-ਦੀਵਾਰੀ ਦੇ 1000  ਗਜ਼  ਦੇ  ਘੇਰੇ  ਅੰਦਰ  ਆਮ  ਲੋਕਾਂ  ਵਲੋਂ ਕਿਸੇ  ਵੀ ਤਰਾਂ ਦੀ ਉਸਾਰੀ (ਸਿਵਾਏ  ਸਰਕਾਰੀ  ਉਸਾਰੀ )  ਕਰਨ  ਤੇ  ਪੂਰਨ ਤੌਰ ਤੇ ਪਾਬੰਦੀ  ਲਗਾ  ਦਿਤੀ ਗਈ ਹੈ।  ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ , ਨਗਰ ਕੌਂਸਲ/ ਨਗਰ ਪੰਚਾਇਤ ਜ਼ਿਲ੍ਹਾ ਮੈਜਿਸਟਰੇਟ ਸਬੰਧਤ ਉਪ ਮੰਡਲ ਮੈਜਿਸਟਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ।
                  ਜਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਜਾਬ ਅਧੀਨ ਚਲ ਰਹੇ ਰੂਰਲ ਵੈਟਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਪਲਾਈ ਕੀਤੇ ਸਮੀਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੁਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ,  ਤੇ ਲਾਗੂ ਨਹੀਂ ਹੋਵੇਗੀ।
                  ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਇਹ ਪਾਬੰਦੀ ਇਸ ਕਰਕੇ ਲਗਾਈ ਜਾਂਦੀ ਹੈ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਈ ਗਈ ਹੈ।

ਜ਼ਿਲ੍ਹੇ ਵਿੱਚ ਗੱਡੀਆਂ ਉਪਰ ਗੈਰ ਕਾਨੂੰਨੀ ਢੰਗ ਨਾਲ ਲਾਲ ਨੀਲੀਆਂ ਬੱਤੀਆਂ ਲਾਉਣ 'ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 27 ਜੁਲਾਈ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੱਡੀਆਂ ਉਪਰ ਗੈਰ ਕਾਨੂੰਨੀ ਢੰਗ ਨਾਲ ਲੱਗੀਆਂ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿੱਚ ਕਾਲੀ ਫਿਲਮ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਨ੍ਹਾਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਆਰ ਦਿੱਤਾ ਗਿਆ ਹੋਵੇ। ਇਹ ਹੁਕਮ 21 ਅਕਤੂਬਰ 2015 ਤੱਕ ਲਾਗੂ ਰਹਿਣਗੇ।

ਪ੍ਰੀਖਿਆ ਕੇਂਦਰਾਂ ਦੁਆਲੇ ਪਾਬੰਦੀ ਲਾਗੂ

ਹੁਸ਼ਿਆਰਪੁਰ, 30 ਜੂਨ: ਪੰਜਾਬ ਸਕੂਲ ਸਿੱਖਿਆ ਬੋਰਡ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਬਾਰ੍ਹਵੀ ਸ਼੍ਰੇਣੀ ਦੀਆਂ ਅਨੂਪੂਰਕ ਪ੍ਰੀਖਿਆਵਾਂ 1 ਜੁਲਾਈ 2015 ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2.15 ਵਜੇ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ, ਸ੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਹੁਸ਼ਿਆਰਪੁਰ, ਐਸ ਡੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਡੀ ਏ ਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਹੈ।  ਇਹ ਹੁਕਮ 1 ਜੁਲਾਈ 2015 ਇੱਕ ਦਿਨ ਹੀ ਲਾਗੂ ਰਹੇਗਾ।

ਪੰਚਾਇਤੀ ਉਪ ਚੋਣਾਂ ਦੇ ਮੱਦੇਨਜ਼ਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ

ਹੁਸ਼ਿਆਰਪੁਰ, 5 ਜੂਨ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬੰਧਤ ਪਿੰਡਾਂ ਵਿੱਚ ਉਪ ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕਿਸੇ ਵੀ ਕਿਸਮ ਦਾ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ, ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਮਿਤੀ 14 ਜੂਨ 2015 ਨੂੰ ਕੈਰੀ ਕਰਨ ਦੀ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਅਤੇ ਉਹ ਵਿਅਕਤੀ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ 'ਤੇ ਰੀਤੀ ਰਿਵਾਜਾਂ ਅਨੁਸਾਰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਉਪਰ ਲਾਗੂ ਨਹੀਂ ਹੋਵੇਗਾ।
                  ਇਹ ਹੁਕਮ 14 ਜੂਨ ਤੋਂ 15 ਜੂਨ 2015 ਤੱਕ ਲਾਗੂ ਰਹੇਗਾ।

ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 6 ਮਈ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ,  ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ  ਮੈਜਿਸਟਰੇਟ  ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ  ਬਹਾਓ ਨੂੰ ਲੈ ਕੇ ਪਿੰਡਾਂ ਵਿੱਚ  ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।
                  ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ  ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਸਿਵਲ ਹਸਪਤਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤੇ ਹਨ।
                  ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹਿਣਗੇ।

ਅੰਬਾਂ ਦੇ ਦਰੱਖਤਾਂ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 6 ਮਈ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮ 'ਚ ਕਿਹਾ ਗਿਆ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਈ ਗਈ ਹੈ।
                  ਇਹ ਹੁਕਮ 29 ਜੁਲਾਈ 2015 ਤੱਕ ਲਾਗੂ ਰਹੇਗਾ।

ਤਹਿਸੀਲ ਮੁਕੇਰੀਆਂ ਦੇ ਸਾਰੇ ਸਕੂਲਾਂ ਵਿਚ 5 ਮਈ ਨੂੰ ਛੁੱਟੀ

ਤਲਵਾੜਾ / ਹੁਸ਼ਿਆਰਪੁਰ, 4 ਮਈ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਨ ਸਬੰਧੀ ਪਿੰਡ ਸਿੰਘਪੁਰ ਜੱਟਾਂ ਤਹਿਸੀਲ ਮੁਕੇਰੀਆਂ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸੰਗਤਾਂ ਦੇ ਇਕੱਤਰਤਾ ਨੂੰ ਮੁੱਖ ਰੱਖਦੇ ਹੋਏ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਤਹਿਸੀਲ ਮੁਕੇਰੀਆਂ (ਜ਼ਿਲ੍ਹਾ ਹੁਸ਼ਿਆਰਪੁਰ) ਦੇ ਸਾਰੇ ਸਕੂਲ 5 ਮਈ 2015 ਨੂੰ ਇੱਕ ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)