Showing posts with label Dist. Admn.. Show all posts
Showing posts with label Dist. Admn.. Show all posts

ਈ.ਆਰ.ਓ. ਨੈਟ ਪੋਰਟਲ ਦੀ ਲਾਂਚਿੰਗ ਅੱਜ

-ਵੋਟਰ ਸੂਚੀਆਂ ਤਰੁੱਟੀ ਰਹਿਤ ਤੇ ਵੋਟਰਾਂ ਦੀ ਸੁਵਿਧਾ ਲਈ ਤਿਆਰ ਕੀਤਾ ਗਿਆ ਹੈ ਪੋਰਟਲ : ਡਿਪਟੀ ਕਮਿਸ਼ਨਰ
-ਕਿਹਾ, ਵਿਸ਼ੇਸ਼ ਮੁਹਿੰਮ ਦੌਰਾਨ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਨੂੰ ਰਜਿਸਟਰਡ ਕਰਨ ਤੋਂ ਇਲਾਵਾ ਮਰੇ ਵੋਟਰਾਂ ਦੇ ਨਾਂ ਵੀ ਵੋਟਰ ਸੂਚੀ 'ਚੋਂ ਕੱਟੇ ਜਾਣਗੇ
ਹੁਸ਼ਿਆਰਪੁਰ, 29 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜੋ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਨੂੰ ਰਜਿਸਟਰਡ ਕਰਨ ਅਤੇ ਮਰੇ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਲਈ 1 ਜੁਲਾਈ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ,
ਉਸ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਵੈਬ ਪੋਰਟਲ ਈ.ਆਰ.ਓ. ਨੈਟ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਈ.ਆਰ.ਓ. ਨੈਟ ਪੋਰਟਲ ਨੂੰ ਕਮਿਸ਼ਨ ਵਲੋਂ 30 ਜੂਨ ਬਾਅਦ ਦੁਪਹਿਰ 3 ਵਜੇ ਲਾਂਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਕਰਨ ਅਤੇ ਵੋਟਰਾਂ ਦੀ ਸੁਵਿਧਾ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਉਨ੍ਹਾਂ ਵਲੋਂ ਭਰੇ ਗਏ ਫਾਰਮਾਂ ਦੀ ਸਥਿਤੀ ਸਬੰਧੀ ਜਾਣਕਾਰੀ ਮੋਬਾਇਲ 'ਤੇ ਐਸ.ਐਮ.ਐਸ. ਰਾਹੀਂ ਨਾਲ ਦੀ ਨਾਲ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪੋਰਟਲ 'ਤੇ ਇਸ ਦੀ ਲਾਂਚਿੰਗ ਬਾਰੇ ਭਾਰਤ ਚੋਣ ਕਮਿਸ਼ਨ ਵਲੋਂ ਵੈਬ ਕਾਸਟਿੰਗ ਰਾਹੀਂ ਸਿੱਧਾ ਪ੍ਰਸਾਰਣ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਇਸ ਦਾ ਸਿੱਧਾ ਪ੍ਰਸਾਰਣ ਦਿਖਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਰਾਜਨੀਤਿਕ ਨੁਮਾਇੰਦੇ ਇਹ ਪ੍ਰਸਾਰਣ ਦੇਖਣਾ ਚਾਹੁੰਦੇ ਹਨ, ਤਾਂ ਉਹ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਦੇਖ ਸਕਦੇ ਹਨ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਜੁਲਾਈ ਤੋਂ 31 ਜੁਲਾਈ 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਯੋਗ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ, ਇਸ ਲਈ ਯੋਗ ਵਿਅਕਤੀ ਫਾਰਮ ਨੰ: 6 ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਜਾਂ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਫਾਰਮ ਡਾਕ ਦੁਆਰਾ ਜਾਂ ਐਨ.ਵੀ.ਐਸ.ਪੀ. ਪੋਰਟਲ (http://nvsp.in) 'ਤੇ ਜਾਂ ਸੀ.ਐਸ.ਸੀ. ਸੈਂਟਰ 'ਤੇ ਜਾ ਕੇ ਆਨ ਲਾਈਨ ਭਰਿਆ ਜਾ ਸਕਦਾ ਹੈ।
                  ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਵਿਸ਼ੇਸ਼ ਮੁਹਿੰਮ ਦੀਆਂ ਮਿਤੀ 9 ਜੁਲਾਈ ਐਤਵਾਰ ਅਤੇ 23 ਜੁਲਾਈ ਐਤਵਾਰ ਨੂੰ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਯੋਗ ਵੋਟਰਾਂ ਪਾਸੋਂ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੀ ਦੂਜੀ ਗਤੀਵਿਧੀ ਮਰ ਚੁੱਕੇ ਵੋਟਰਾਂ ਦੇ ਨਾਵਾਂ ਨੂੰ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਗਤੀਵਿਧੀ ਲਈ ਸਬੰਧਤ ਰਜਿਸਟਰਾਰ ਨਾਲ ਸੰਪਰਕ ਕਰਕੇ ਮਰੇ ਵਿਅਕਤੀਆਂ ਦੀ ਸੂਚੀ ਪ੍ਰਾਪਤ ਕੀਤੀ ਜਾਵੇਗੀ ਅਤੇ ਅਜਿਹੇ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟ ਦਿੱਤੇ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਵੋਟ ਬਣਾਉਣ ਤੋਂ ਰਹਿ ਗਏ ਹਨ, ਉਹ ਵਿੱਢੀ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਆਪਣੀ ਵੋਟ ਜ਼ਰੂਰ ਬਣਵਾ ਲੈਣ।  

ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨਾਗਰਿਕਾਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਮੁਹਿੰਮ 1 ਜੁਲਾਈ ਤੋਂ : ਡਿਪਟੀ ਕਮਿਸ਼ਨਰ

-ਕਿਹਾ, 9 ਅਤੇ 23 ਜੁਲਾਈ ਨੂੰ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 28 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਨਾਗਰਿਕ 1 ਜੁਲਾਈ ਤੋਂ ਵੋਟ ਬਣਵਾ ਸਕਦੇ ਹਨ, ਕਿਉਂਕਿ 1 ਜੁਲਾਈ ਤੋਂ 31 ਜੁਲਾਈ 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵਿੱਢੀ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨਾਗਰਿਕ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਾਈ, ਉਹ ਫਾਰਮ ਨੰ: 6 ਭਰ ਸਕਦੇ ਹਨ।  
         ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਫਾਰਮ ਨੰ: 6 ਇਲਾਕੇ ਦੇ ਸਬੰਧਤ ਬੀ.ਐਲ.ਓਜ਼. ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਜਾਂ ਇਲੈਕਸ਼ਨ ਦੀ ਵੈਬਸਾਈਟ ਐਨ.ਵੀ.ਐਸ.ਪੀ. ਡਾਟਇਨ 'ਤੇ ਵੀ 31 ਜੁਲਾਈ ਤੱਕ ਆਨ-ਲਾਈਨ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਨੰ: 6 ਭਰਨ ਅਤੇ ਜਮ੍ਹਾਂ ਕਰਵਾਉਣ ਲਈ 9 ਜੁਲਾਈ 2017 (ਐਤਵਾਰ) ਅਤੇ 23 ਜੁਲਾਈ 2017 (ਐਤਵਾਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਇਕ ਪੋਲਿੰਗ ਬੂਥ 'ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਹਲਕੇ ਵਿੱਚ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟ ਬਣ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਵੋਟ ਬਣਾਉਣ ਤੋਂ ਖੁੰਝ ਗਏ ਹਨ, ਉਹ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿੱਢੀ ਜਾ ਰਹੀ ਮੁਹਿੰਮ ਦੌਰਾਨ ਪਹਿਲ ਦੇ ਆਧਾਰ 'ਤੇ ਆਪਣੀ ਵੋਟ ਬਣਵਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਆਪਣੀ ਵੋਟ ਬਣਵਾ ਕੇ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।
                  ਉਧਰ ਦੂਜੇ ਪਾਸੇ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੇ ਦੱਸਿਆ ਕਿ 9 ਅਤੇ 23 ਜੁਲਾਈ ਨੂੰ ਨਿਸ਼ਚਿਤ ਕੀਤੇ ਸਮੇਂ ਦੌਰਾਨ ਪੋਲਿੰਗ ਬੂਥ ਖੁੱਲ੍ਹੇ ਰਹਿਣਗੇ ਅਤੇ ਸਬੰਧਤ ਬੀ.ਐਲ.ਓਜ਼ ਆਪਣੇ-ਆਪਣੇ ਬੂਥ 'ਤੇ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਆਰ.ਓਜ਼ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਅਗਲੇਰੀ ਕਾਰਵਾਈ ਲਈ ਵਿਚਾਰ-ਵਟਾਂਦਰਾ ਵੀ ਕੀਤਾ ਜਾ ਚੁੱਕਾ ਹੈ।

ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਅਤੇ ਨਿਯਮਾਂ ਦੇ ਉਲਟ ਫੀਸਾਂ 'ਚ ਵਾਧਾ ਬਰਦਾਸ਼ਤ ਨਹੀਂ : ਡਿਪਟੀ ਕਮਿਸ਼ਨਰ

-ਕੋਈ ਵੀ ਸਕੂਲ ਸਲਾਨਾ 8 ਫੀਸਦੀ ਤੋਂ ਵੱਧ ਨਹੀਂ ਕਰ ਸਕਦਾ ਫੀਸਾਂ ਵਿੱਚ ਵਾਧਾ
-500 ਰੁਪਏ ਤੋਂ ਵੱਧ ਨਹੀਂ ਵਸੂਲੀ ਜਾ ਸਕਦੀ ਟਰਾਂਸਪੋਰਟੇਸ਼ਨ ਫੀਸ
-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਸਮੂਹ ਸਕੂਲ ਮੁੱਖੀਆਂ ਨਾਲ ਬੈਠਕ

ਹੁਸ਼ਿਆਰਪੁਰ, 21 ਅਪ੍ਰੈਲ:  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸੇਫ ਸਕੂਲ ਵਾਹਨ ਪਾਲਿਸੀ' ਦੀ ਉਲੰਘਣਾ ਅਤੇ ਨਿਯਮਾਂ ('ਪੰਜਾਬ ਰੈਗੂਲੇਸ਼ਨ ਆਫ ਫੀ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016') ਦੇ ਉਲਟ ਫੀਸਾਂ ਵਿੱਚ ਵਾਧਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਅੱਜ ਪ੍ਰਾਈਵੇਟ ਸਕੂਲ ਮੁੱਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਲਾਗੂ ਕਰਨਾ ਸਕੂਲ ਮੁੱਖੀਆਂ ਦੀ ਆਪਣੀ ਜਿੰਮੇਵਾਰੀ ਹੁੰਦੀ ਹੈ ਅਤੇ ਸਕੂਲ ਮੁੱਖੀ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ। ਉਨ੍ਹਾਂ ਸਕੂਲ ਮੁੱਖੀਆਂ ਨੂੰ ਉਕਤ ਦੋਨਾਂ ਐਕਟਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਉਥੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਬੇਲੋੜੀਆਂ ਫੀਸਾਂ ਨੂੰ ਲੈ ਕੇ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ।


                  ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਪੰਜਾਬ ਰੈਗੂਲੇਸ਼ਨ ਆਫ ਫੀ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016' ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਇਸ ਦੇ ਉਲਟ ਕੋਈ ਸਕੂਲ ਆਪਣੀ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਕਰੇਗਾ, ਤਾਂ ਉਸ ਸਕੂਲ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਨਿਯਮਾਂ ਅਨੁਸਾਰ ਸਲਾਨਾ 8 ਫੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕਦੇ। ਇਸ ਐਕਟ ਅਧੀਨ ਜਿਥੇ ਸਕੂਲ ਦੀਆਂ ਫੀਸਾਂ ਨੂੰ ਨਿਯੰਤਰਤ ਕੀਤਾ ਗਿਆ ਹੈ, ਉਥੇ ਕੋਈ ਵੀ ਅਣ-ਏਡਿਡ, ਪ੍ਰਾਈਵੇਟ ਸਕੂਲ ਕਿਸੇ ਵੀ ਤਰੀਕੇ ਨਾਲ ਵਿਦਿਆਰਥੀਆਂ/ਮਾਪਿਆਂ ਦਾ ਸੋਸ਼ਣ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਸੇ ਐਕਟ ਅਨੁਸਾਰ ਸਕੂਲ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਨੂੰ ਲੈ ਕੇ ਜਾਣ ਅਤੇ ਛੱਡਣ ਲਈ ਕੇਵਲ 400 ਤੋਂ 500 ਰੁਪਏ ਟਰਾਂਸਪੋਰਟੇਸ਼ਨ ਫੀਸ ਵਸੂਲੀ ਜਾਣੀ ਚਾਹੀਦੀ ਹੈ। ਜੇ ਕਿਸੇ ਸਕੂਲ ਦਾ ਖਰਚ ਇਸ ਰਾਸ਼ੀ ਤੋਂ ਵੱਧ ਆਉਂਦਾ ਹੈ, ਤਾਂ ਉਸ ਦਾ ਖਰਚਾ ਕਰਨਾ ਸਕੂਲ ਦੀ ਆਪਣੀ ਜਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਕੂਲ ਨਿਰਧਾਰਤ ਕੀਤੀ ਗਈ ਟਰਾਂਸਪੋਰਟੇਸ਼ਨ ਫੀਸ ਤੋਂ ਵੱਧ ਰਾਸ਼ੀ ਨਾ ਵਸੂਲੇ।
             ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਪਿਛਲੇ ਦਿਨੀਂ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਸਾਹਮਣੇ ਆਇਆ ਕਿ ਕਈ ਸਕੂਲੀ ਬੱਸਾਂ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀਆਂ ਸਨ। ਇਥੋਂ ਤੱਕ ਇਕ ਬੱਸ ਦਾ ਸਟੇਰਿੰਗ ਤਾਂ ਜਾਮ ਸੀ ਹੀ, ਨਾਲ ਹੀ ਬੱਸ ਦੀਆਂ ਬਰੇਕਾਂ ਤੱਕ ਵੀ ਫੇਲ੍ਹ ਹੋਣ ਦੀ ਹਾਲਤ ਵਿੱਚ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਲਾਪ੍ਰਵਾਹੀ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਕੂਲ ਮੁੱਖੀਆਂ ਨੂੰ ਸਖਤੀ ਨਾਲ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਸਕੂਲਾਂ ਵਿੱਚ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਲਾਗੂ ਕਰਨਾ ਯਕੀਨੀ ਬਣਾਉਣ, ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
           ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਨ ਵਾਲੇ ਕੁਝ 18 ਸਾਲ ਦੀ ਉਮਰ ਤੋਂ ਘੱਟ ਬੱਚੇ ਦੋ ਪਹੀਆ ਵਾਹਨ ਚਲਾਉਂਦੇ ਹਨ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਇਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਇਹ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਸਮਝਾਉਣ ਕਿ ਉਹ ਦੋ ਪਹੀਆ ਵਾਹਨ ਨਾ ਚਲਾਉਣ। ਇਸ ਦੌਰਾਨ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਦਿਨੇਸ਼ ਕੁਮਾਰ ਨੇ ਦੋਨਾਂ ਐਕਟਾਂ ਸਬੰਧੀ ਸਕੂਲ ਮੁੱਖੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਪਰਮਵੀਰ ਸਿੰਘ, ਜ਼ਿਲ੍ਹੇ ਦੇ ਸਮੂਹ ਸਕੂਲ ਮੁੱਖੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 21 ਅਪ੍ਰੈਲ: ਮੈਜਿਸਟਰੇਟ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ Jhandewala Temple Dholbaha, Exacavated Temple Dholbaha, Mansa Devi Temple Dholbaha, Ancient Temple Dholbaha, Octagonal Well Dholbaha, Temple Hari Devi Bhawanipur, Temple Thakurdwara Ram Tatwali  ਦੇ ਇਤਿਹਾਸਕ ਪੁਰਾਤੱਤਵ ਸਮਾਰਕਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ।
ਇਹ ਹੁਕਮ 22 ਅਪ੍ਰੈਲ ਤੋਂ 21 ਜੂਨ, 2017 ਤੱਕ ਲਾਗੂ ਰਹੇਗਾ।ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਫ਼ਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ,  'ਤੇ ਲਾਗੂ ਨਹੀਂ ਹੋਵੇਗੀ!

 ਜਿਲ੍ਹਾ ਮੈਜਿਸਟਰੇਟ ਨੇ ਫੌਜ਼ਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਇਹ ਪਾਬੰਦੀ ਇਸ ਕਰਕੇ ਲਗਾਈ ਜਾਂਦੀ ਹੈ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨ੍ਹਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ 'ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ 'ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ 'ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ 'ਤੇ ਰੋਕ ਲਗਾਈ ਗਈ ਹੈ। ਇਹ ਦੋਵੇਂ ਹੁਕਮ 23 ਅਪ੍ਰੈਲ ਤੋਂ 22 ਜੂਨ 2017 ਤੱਕ ਲਾਗੂ ਰਹਿਣਗੇ।

ਹੁਣ ਤੱਕ 4602 ਮੀਟਰਕ ਟਨ ਕਣਕ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ

-1.10 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
-ਜ਼ਿਲ੍ਹੇ 'ਚ 3,26,095 ਮੀਟਰਕ ਟਨ ਪੈਦਾਵਾਰ ਹੋਣ ਦੀ ਸੰਭਾਵਨਾ
-ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ

ਹੁਸ਼ਿਆਰਪੁਰ, 17 ਅਪ੍ਰੈਲ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੁਣ ਤੱਕ 4602 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿਚ ਪਨਗਰੇਨ ਨੇ 675, ਮਾਰਕਫੈਡ ਨੇ 613, ਪਨਸਪ ਨੇ 438, ਪੰਜਾਬ ਐਗਰੋ ਨੇ 360, ਐਫ.ਸੀ.ਆਈ ਨੇ 1790, ਜਦਕਿ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ  ਨੇ 726 ਮੀਟਰਕ ਟਨ ਕਣਕ ਦੀ ਖਰੀਦ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ ਸਬੰਧਤ ਵਿਭਾਗ ਵਲੋਂ ਕਿਸਾਨਾਂ ਨੂੰ 1.10 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਕੁੱਲ 62 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ 1 ਲੱਖ 45 ਹਜ਼ਾਰ ਹੈਕਟੇਅਰ ਰਕਬੇ ਵਿਚ ਕਣਕ ਦੀ ਕਾਸ਼ਤ ਤੋਂ 3,26,095 ਮੀਟਰਿਕ ਟਨ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 2016-17 ਵਿਚ 1 ਲੱਖ 45 ਹਜ਼ਾਰ ਹੈਕਟੇਅਰ ਰਕਬੇ ਵਿਚੋਂ 2,83,561 ਮੀਟਰਕ ਟਨ ਕਣਕ ਦੀ ਪੈਦਾਵਾਰ ਹੋਈ ਸੀ।
ਵਿਪੁਲ ਉਜਵਲ ਡਿਪਟੀ ਕਮਿਸ਼ਨਰ

ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਕਣਕ ਦੀ ਖਰੀਦ ਲਈ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 50 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ ਅਤੇ ਬਾਰਦਾਨੇ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਸਾਰੀਆਂ ਮੰਡੀਆਂ ਵਿਚ ਪੀਣ ਵਾਲੇ ਪਾਣੀ, ਬਿਜਲੀ, ਸਾਫ-ਸਫਾਈ, ਤਰਪਾਲਾਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਉਥੇ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਅਦਾਇਗੀ ਲਈ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿਚ ਫੂਡ ਤੇ ਸਿਵਲ ਸਪਲਾਈ ਵਿਭਾਗ ਵਲੋਂ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸਬੰਧਿਤ ਐਸ.ਡੀ.ਐੈਮਜ਼ ਵਲੋਂ ਵੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਕਣਕ ਦੇ ਸੀਜ਼ਨ ਨੂੰ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਕਣਕ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਸੁੱਕੀ ਕਣਕ ਦੀ ਫਸਲ ਲਿਆਉਣ ਨਾਲ ਕਿਸਾਨਾਂ ਨੂੰ ਜ਼ਿਆਦਾ ਦੇਰ ਮੰਡੀਆਂ ਵਿਚ ਨਹੀਂ ਰਹਿਣਾ ਪਵੇਗਾ, ਇਸ ਲਈ ਗਿੱਲੀ ਫਸਲ ਕੱਟਣ ਤੋਂ ਗੁਰੇਜ਼ ਕੀਤਾ ਜਾਵੇ।

ਡਾ. ਭੀਮ ਰਾਓ ਅੰਬੇਡਕਰ ਜੀ ਨੇ ਸਮਾਜ ਦੇ ਉਥਾਨ ਲਈ ਕਈ ਕੰਮ ਕੀਤੇ : ਏ.ਡੀ.ਸੀ. ਸੰਧੂ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਡਾ. ਭੀਮ ਰਾਓ ਅੰਬੇਡਕਰ ਜੀ ਦਾ 126ਵਾਂ ਜਨਮ ਦਿਨ
-ਪੀ.ਐਨ.ਬੀ. ਵਲੋਂ ਵਿਸ਼ੇਸ਼ ਜਾਗੂਰਕਤਾ ਸੈਮੀਨਾਰ ਲਗਾ ਕੇ ਈ-ਪੇਮੈਂਟ ਸਬੰਧੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 14 ਅਪ੍ਰੈਲ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦਾ 126ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਐਸ.ਪੀ. ਸ੍ਰੀ ਅਮਰੀਕ ਸਿੰਘ ਪਵਾਰ ਨੇ ਕੰਪਲੈਕਸ ਵਿਖੇ ਸਥਾਪਿਤ ਕੀਤੇ ਗਏ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

                  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਇਕਬਾਲ ਸਿੰਘ ਸੰਧੂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੇ ਭਾਰਤੀ ਸਵਿੰਧਾਨ ਦਾ ਨਿਰਮਾਤਾ ਸਨ। ਉਨ੍ਹਾਂ ਨੇ ਸਮਾਜ ਦੇ ਉਥਾਨ ਲਈ ਕਈ ਕੰਮ ਕੀਤੇ।
ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ 'ਤੇ ਵਿਸ਼ੇਸ਼ ਜਾਗਰੂਕਤ ਸੈਮੀਨਾਰ ਵੀ ਲਗਾਇਆ ਗਿਆ ਅਤੇ  ਡਾ.ਭੀਮ ਰਾਓ ਅੰਬੇਡਕਰ ਜੀ ਦੇ ਨਾਂ 'ਤੇ ਕੁਝ ਸਮਾਂ ਪਹਿਲਾਂ ਲਾਂਚ ਕੀਤੀ ਗਈ 'ਭੀਮ ਐਪ' ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪੀ.ਐਨ.ਬੀ. ਵਲੋਂ ਕਰਵਾਏ ਗਏ ਇਸ ਸੈਮੀਨਾਰ ਵਿੱਚ ਡੀ.ਜੀ.ਐਮ. ਸ੍ਰੀ ਸ੍ਰੀਕਾਂਤ ਸ਼ਰਮਾ ਨੇ ਦੱਸਿਆ ਕਿ 'ਭੀਮ ਐਪ' ਰਾਹੀਂ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਰੁਪਏ ਟਰਾਂਸਫਰ ਕਰਨਾ ਬੇਹੱਦ ਆਸਾਨ ਹੈ। ਉਨ੍ਹਾਂ ਨੇ ਕਿਹਾ ਕਿ ਕੈਸ਼ਲੈਸ ਟਰਾਂਸਜੈਕਸ਼ਨ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਸਾਨੂੰ ਨਗਦ ਲੈਣ ਦੇਣ ਕਰਨ ਦੀ ਬਜਾਏ ਡਿਜੀਟਲ ਤਰੀਕੇ ਰਾਹੀਂ ਲੈਣ-ਦੇਣ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਸ਼ਲੈਸ ਪੇਮੈਂਟ ਦੇ ਲਈ ਇੰਟਰਨੈਟ, ਨੈਫਟ ਤੇ ਮੋਬਾਇਲ ਬੈਂਕਿੰਗ, ਡੈਬਿਟ ਕਾਰਡ, ਏ.ਟੀ.ਐਮ. ਕਾਰਡ, ਕਰੈਡਿਟ ਕਾਰਡ, ਯੂ.ਪੀ.ਆਈ. ਬੇਸ ਐਪ ਤੋਂ ਇਲਾਵਾ ਕਈ ਪ੍ਰਕਾਰ ਦੇ ਅਜਿਹੇ ਫੰਡ ਟਰਾਂਸਫਰ ਸਬੰਧੀ ਡਿਜੀਟਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਰਾਹੀਂ ਆਸਾਨੀ ਨਾਲ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਈ-ਬੈਕਿੰਗ ਰਾਹੀਂ ਰੁਪਏ ਟਰਾਂਸਫਰ ਕੀਤੇ ਜਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰੋਜੈਕਟਰ ਰਾਹੀਂ ਫੰਡ ਟਰਾਂਸਫਰ ਕਰਨ ਲਈ ਕੁਝ ਸਮਾਂ ਪਹਿਲਾਂ ਲਾਂਚ ਕੀਤੀ ਗਈ ਭੀਮ ਐਪ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਅਸੀਂ ਬੜੇ ਆਸਾਨ ਤਰੀਕੇ ਨਾਲ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਮਹਿਜ 15 ਸੈਕੰਡ ਵਿੱਚ ਹੀ ਰੁਪਏ ਟਰਾਂਸਫਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਪ ਨੂੰ ਇਸ ਤਰੀਕੇ ਨਾਲ ਬਣਾਇਆ ਗਿਆ ਹੈ ਕਿ ਇਸ ਨੂੰ ਕੋਈ ਵੀ ਬੜੇ ਆਸਾਨ ਤਰੀਕੇ ਨਾਲ ਅਪਰੇਟ ਕਰ ਸਕਦਾ ਹੈ। ਉਨ੍ਹਾਂ ਨੇ ਇਸ ਗੱਲ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਈ-ਪੇਮੈਂਟ ਜਾਂ ਭੀਮ ਐਪ ਰਾਹੀਂ ਡਿਜੀਟਲ ਪੇਮੈਂਟ ਕਰਨ ਲਈ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਕਿ ਸਕਿਉਰਟੀ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਈ-ਪੇਮੈਂਟ ਰਾਹੀਂ ਫੰਡ ਟਰਾਂਸਫਰ ਕਰਨਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਇਸ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੇ ਮੋਬਾਇਲਾਂ 'ਤੇ ਭੀਮ ਐਪ ਡਾਊਨਲੋਡ ਕਰਕੇ ਫੰਡ ਟਰਾਂਸਫਰ ਕਰਨ ਸਬੰਧੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ।
               ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਨਵਨੀਤ ਕੌਰ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਹਰਦੀਪ ਭਾਂਵਰਾ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਅਰਵਿੰਦ ਸਰੋਚ, ਜਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ ਰਾਜੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਅਰੋੜਾ

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਦਾਣਾ ਮੰਡੀ ਵਿਖੇ ਕਰਵਾਈ ਕਣਕ ਖਰੀਦ ਦੀ ਸ਼ੁਰੂਆਤ

ਹੁਸ਼ਿਆਰਪੁਰ, 13 ਅਪ੍ਰੈਲ: ਵਿਧਾਇਕ ਹਲਕਾ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੇ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜ਼ੋਰਵਰ ਵੀ ਉਨ੍ਹਾਂ ਦੇ ਨਾਲ ਸਨ।

                  ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇੱਕ ਯੋਜਨਾਬੱਧ ਤਰੀਕੇ ਨਾਲ ਕਣਕ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਤੱਕ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਪੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਨਮੀ ਦੀ ਵਧੇਰੇ ਮਾਤਰਾ ਹੋਣ ਕਾਰਨ, ਕਣਕ ਦੇ ਸੁੱਕਣ ਲਈ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕਣਕ ਲੈ ਕੇ ਆਏ ਜਿੰਮੀਦਾਰਾਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਵਿਸ਼ਵਾਸ਼ ਦੁਆਇਆ ਕਿ ਮੰਡੀ ਵਿੱਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

                  ਇਸ ਮੌਕੇ 'ਤੇ ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ ਬਸਰਾ, ਸਕੱਤਰ ਮਾਰਕੀਟ ਕਮੇਟੀ ਪ੍ਰਵੀਨ ਕੁਮਾਰ ਖੁੱਲਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁਧੀਰ ਸੂਦ, ਰਜਿੰਦਰ ਸਿੰਘ ਕੇਸਰ, ਨਰਿੰਦਰ ਮੋਹਨ, ਮਹਿੰਦਰ ਸਿੰਘ, ਤਰਸੇਮ ਮੋਦਗਿਲ, ਅਨੰਦ ਬਾਂਸਲ, ਪੰਡਤ ਓਂਕਾਰ ਨਾਥ, ਬਲਬੀਰ ਸਿੰਘ, ਮਨਮੋਹਨ ਸਿੰਘ ਕਪੂਰ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ ਅਤੇ ਸਰਬਜੀਤ ਸਿੰਘ ਧੂਤ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਘੱਟਦੀ ਹੈ ਜ਼ਮੀਨ ਦੀ ਉਪਜਾਊ ਸ਼ਕਤੀ: ਵਿਪੁਲ ਉਜਵਲ

-ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

ਹੁਸ਼ਿਆਰਪੁਰ, 22 ਮਾਰਚ: ਫ਼ਸਲ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਅੱਗ ਲਗਾਉਣਾ ਕਾਨੂੰਨੀ ਜ਼ੁਰਮ ਹੈ। ਕਣਕ ਦੇ ਸੀਜ਼ਨ ਦੌਰਾਨ ਜੇਕਰ ਕੋਈ ਕਿਸਾਨ ਕਣਕ ਦੀ ਨਾੜ ਜਾਂ ਕਿਸੇ ਤਰ੍ਹਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਹੈ, ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਨਿਯਮਾਂ ਅਨੁਸਾਰ ਜ਼ੁਰਮਾਨਾ ਵੀ ਵਸੂਲਿਆ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲ ਦੀ ਕਟਾਈ ਤੋਂ ਬਾਅਦ ਖੇਤ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਇਸ ਦੇ ਨਾਲ ਜਿਥੇ ਵਾਤਾਵਰਣ ਵਿੱਚ ਜ਼ਹਿਰੀਲਾ ਧੂੰਆਂ ਫੈਲਦਾ ਹੈ, ਉਥੇ ਅੱਖਾਂ ਅਤੇ ਫੇਫੜਿਆਂ ਲਈ ਵੀ ਇਹ ਧੂੰਆਂ ਭਿਆਨਕ ਬੀਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਖੇਤਾਂ ਵਿੱਚ ਉਹ ਲਾਭਦਾਇਕ ਕੀੜੇ ਵੀ ਮਰ ਜਾਂਦੇ ਹਨ, ਜੋ ਕਿਸਾਨ ਦੀ ਆਉਣ ਵਾਲੀ ਫ਼ਸਲ ਲਈ ਸਹਾਈ ਹੋਣੇ ਹੁੰਦੇ ਹਨ। ਸਿੱਟੇ ਵਜੋਂ ਆਉਣ ਵਾਲੀ ਫ਼ਸਲ ਨੂੰ ਬੀਮਾਰੀਆਂ ਵੀ ਜ਼ਿਆਦਾ ਲਗਦੀਆਂ ਹਨ। ਬੀਮਾਰੀ ਦੀ ਰੋਕਥਾਮ ਕਰਨ ਲਈ ਵਰਤੀਆਂ ਜਾਂਦੀਆਂ ਸਪਰੇਆਂ ਨਾਲ ਵਾਤਾਵਰਣ ਹੋਰ ਵੀ ਦੂਸ਼ਿਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਦੀ ਖੇਤ ਵਿੱਚ ਹੀ ਵਹਾਈ ਕਰਨ ਨਾਲ ਜਿਥੇ ਖਾਦ ਬਚਾਈ ਜਾ ਸਕਦੀ ਹੈ, ਉਥੇ ਰੋਜ਼ਾਨਾ ਵੱਧ ਰਹੇ ਪ੍ਰਦੂਸ਼ਣ 'ਤੇ ਵੀ ਨੱਥ ਪਾਈ ਜਾ ਸਕਦੀ ਹੈ।
                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਰਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕਦਾ ਹੈ ਅਤੇ ਮਿੱਟੀ ਵਿੱਚ ਪਾਣੀ ਨੂੰ ਜ਼ਿਆਦਾ ਦੇਰ ਤੱਕ ਸੰਭਾਲਣ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਦੀ ਸਾਂਭ-ਸੰਭਾਲ ਲਈ ਵਰਤੀ ਜਾ ਸਕਦੀ ਮਸ਼ੀਨਰੀ/ਸੰਦ ਜਿਵੇਂ ਕਿ ਪੈਡੀ ਸਟਰਾਅ ਚੌਪਰ ਸਰੈਡਰ, ਰੋਟਾਵੇਟਰ, ਹੈਪੀ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਮੂਵਰ, ਗਾਇਰੋ ਰੇਕ, ਸਟਰਾਅ ਰੀਪਰ ਆਦਿ ਮਸ਼ੀਨਰੀ ਦੀ ਵਰਤੋਂ ਨਾਲ ਰਹਿੰਦ ਖੂੰਹਦ ਦੀ ਸੰਭਾਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਜਾਣਕਾਰੀ ਵੀ ਦਿੱਤੀ ਜਾਂਦੀ ਹੈ। ਪਰ ਇਹ ਵੇਖਣ ਵਿੱਚ ਆਇਆ ਹੈ ਕਿ ਬਹੁਤ ਜ਼ਿਆਦਾ ਕਿਸਾਨ ਵਿਭਾਗ ਦੇ ਤਕਨੀਕੀ ਮਾਹਿਰਾਂ ਵਲੋਂ ਦਰਸਾਈਆਂ ਜਾਂਦੀਆਂ ਤਕਨੀਕਾਂ ਨੂੰ ਨਹੀਂ ਅਪਨਾਉਂਦੇ ਅਤੇ ਰਹਿੰਦ ਖੂੰਹਦ ਨੂੰ ਅੱਗ ਲਾਉਣ ਨੂੰ ਜ਼ਿਆਦਾ ਤਰਜੀਹ ਦਿੰਦੇ ਹਨ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਖੇਤ ਵਿੱਚ ਕਿਸੇ ਵੀ ਕਿਸਮ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।
                  ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਜਿਹੜੇ ਵੀ ਕਿਸਾਨ ਵੀਰਾਂ ਕੋਲ ਆਪਣੇ ਕੰਬਾਇਨ ਹਾਰਵੈਸਟਰ ਹਨ, ਉਹ ਆਪਣੀਆਂ ਹਾਰਵੈਸਟਰ ਕੰਬਾਇਨਾਂ ਦੇ ਨਾਲ ਸੁਪਰ ਐਸ.ਐਮ.ਐਸ. (ਸਟਰਾਅ ਮੈਨੇਜਮੈਂਟ ਸਿਸਟਮ) ਜ਼ਰੂਰ ਲਗਾ ਲੈਣ। ਇਸ ਨਾਲ ਖੇਤ ਵਿੱਚ ਕਣਕ ਜਾਂ ਝੋਨੇ ਜਾਂ ਕਿਸੇ ਹੋਰ ਫ਼ਸਲ ਦੀ ਕਟਾਈ ਸਮੇਂ ਫ਼ਸਲ ਦੀ ਰਹਿੰਦ ਖੂੰਹਦ ਨੂੰ ਤੂੜੀ ਦੀ ਤਰ੍ਹਾਂ ਬਾਰੀਕ ਕਰਕੇ ਖੇਤ ਵਿੱਚ ਖਿਲਾਰ ਕੇ ਫ਼ਸਲ ਦੀ ਰਹਿੰਦ ਖੂੰਹਦ 'ਤੇ ਨੱਥ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹਾਰਵੈਸਟਰ ਕੰਬਾਇਨ ਦੇ ਮਗਰ ਐਸ.ਐਮ.ਐਸ. ਲਗਾਉਣਾ ਕੰਬਾਇਨ ਮਾਲਕ ਲਈ ਆਉਣ ਵਾਲੇ ਸੀਜ਼ਨਾਂ ਵਿੱਚ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਕੰਬਾਇਨ ਦਾ ਮਾਲਕ ਅਜਿਹਾ ਨਹੀਂ ਕਰਦਾ, ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਅਨੁਸਾਰ ਉਹ ਆਪਣੀ ਕੰਬਾਇਨ ਜ਼ਿਲ੍ਹੇ ਵਿੱਚ ਆਉਣ ਵਾਲੇ ਸੀਜ਼ਨ ਵਿੱਚ ਨਹੀਂ ਚਲਾ ਸਕੇਗਾ। ਉਨ੍ਹਾਂ ਦੱਸਿਆ ਕਿ  ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ, ਵਰਤੀਆਂ ਜਾ ਸਕਦੀਆਂ ਮਸ਼ੀਨਾਂ ਜਾਂ ਹੋਰ ਕਿਸੇ ਜਾਣਕਾਰੀ ਲਈ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਦੇ ਨਾਲ-ਨਾਲ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਟੈਲੀਫੋਨ ਨੰ: 01882-222102 'ਤੇ ਵੀ ਸੰਪਰਕ ਕਰ ਸਕਦੇ ਹਨ।

ਪਰਿਵਾਰ ਤੋਂ ਹੋਵੇ ਮਹਿਲਾਵਾਂ ਨੂੰ ਸਨਮਾਨ ਦੇਣ ਦੀ ਸ਼ੁਰੂਆਤ: ਡਿਪਟੀ ਕਮਿਸ਼ਨਰ


-ਜਿਲ੍ਹਾ ਪ੍ਰਸ਼ਾਸ਼ਨ ਨੇ ਫੂਡ ਕਰਾਫ਼ਟ ਇੰਸਟੀਚਿਊਟ ਵਿਖੇ ਮਨਾਇਆ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਮਹਿਲਾ ਦਿਵਸ
ਹੁਸ਼ਿਆਰਪੁਰ, 8 ਮਾਰਚ: ਭਾਰਤੀ ਸਮਾਜ ਵਿੱਚ ਇਸਤਰੀ ਅਤੇ ਪੁਰਸ਼ ਨੂੰ ਸਮਾਨ ਅਧਿਕਾਰ ਪ੍ਰਾਪਤ ਹਨ। ਪੁਰਸ਼ਾਂ ਦੇ ਮੁਕਾਬਲੇ ਮਹਿਲਾਵਾਂ ਵੀ ਕਦਮ ਨਾਲ ਕਦਮ ਮਿਲਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੀਆਂ ਹਨ। ਹੁਣ ਲੋੜ ਕੇਵਲ ਸੋਚ ਨੂੰ ਬਦਲਣ ਦੀ ਹੈ।
ਸਾਨੂੰ ਆਪਣੇ ਘਰ ਅਤੇ ਪਰਿਵਾਰਕ ਸਮੱਸਿਆਵਾਂ ਵਿੱਚ ਮਹਿਲਾਵਾਂ ਦੀ ਰਾਏ ਨੂੰ ਪਹਿਲ ਦੇਣੀ ਚਾਹੀਦੀ ਹੈ, ਤਾਂ ਜੋ ਮਹਿਲਾਵਾਂ ਨੂੰ ਵੀ ਆਪਣੇ ਸਨਮਾਨ ਦਾ ਅਹਿਸਾਸ ਮਹਿਸੂਸ ਹੋਵੇ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫੂਡ ਕਰਾਫ਼ਟ ਇੰਸਟੀਚਿਊਟ, ਰਾਮ ਕਲੋਨੀ ਕੈਂਪ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ 'ਤੇ ਕਰਵਾਏ ਗਏ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਪਹਿਲ ਅਤੇ ਸਨਮਾਨ ਦੇਣ ਦੀ ਸ਼ੁਰੂਆਤ  ਸਾਨੂੰ ਆਪਣੇ ਘਰ ਅਤੇ ਪਰਿਵਾਰ ਤੋਂ ਕਰਨੀ ਚਾਹੀਦੀ ਹੈ। ਬੱਚੀ ਦੇ ਜਨਮ ਸਮੇਂ ਸਾਨੂੰ ਓਨੀ ਹੀ ਖੁਸ਼ੀ ਮਨਾਉਣੀ ਚਾਹੀਦੀ ਹੈ, ਜਿੰਨੀ ਕਿਸੇ ਪਰਿਵਾਰ ਵਿੱਚ ਲੜਕੇ ਦੇ ਜੰਮਣ 'ਤੇ ਮਨਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਆਪਣਾ ਦ੍ਰਿਸ਼ਟੀਕੋਣ ਬਦਲਣ ਦੀ ਲੋੜ ਹੈ। ਜਦੋਂ ਅਸੀਂ ਘਰ ਅਤੇ ਪਰਿਵਾਰ ਤੋਂ ਮਹਿਲਾਵਾਂ ਨੂੰ ਸਨਮਾਨ ਦੇਣਾ ਸ਼ੁਰੂ ਕਰ ਦੇਵਾਂਗੇ, ਤਾਂ ਸਮਾਜ ਵਿੱਚ ਵੀ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦੀ ਦ੍ਰਿਸ਼ਟੀ ਨਾਲ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ 'ਤੇ ਵੀ ਮਹਿਲਾਵਾਂ ਦਾ ਸਨਮਾਨ ਵਧਿਆ ਹੈ ਅਤੇ ਮਹਿਲਾਵਾਂ ਵਿੱਚ ਆਪਣੇ ਹੱਕਾਂ ਦੀ ਰਾਖੀ ਲਈ ਜਾਗਰੂਕਤਾ ਵਧੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੀ ਲਿੰਗ ਅਨੁਪਾਤ ਵਿੱਚ ਵਾਧਾ ਕਰਨ ਅਤੇ ਬੱਚੀਆਂ ਦਾ ਸਨਮਾਨ ਕਰਨ ਲਈ ਹਰ ਇੱਕ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੱਚੀਆਂ ਲਈ ਵਿਸ਼ੇਸ਼ ਤੌਰ 'ਤੇ ਪਖਾਨੇ ਬਣਾਏ ਗਏ ਹਨ। ਇਸ ਤੋਂ ਇਲਾਵਾ ਮਹਿਲਾਵਾਂ ਲਈ ਹਰ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਂਗਣਵਾੜੀ ਟਰੇਨਿੰਗ ਸੈਂਟਰ ਦੇ ਸੈਲਫ਼ ਹੈਲਪ ਗਰੁੱਪ ਵਲੋਂ ਤਿਆਰ ਕੀਤੇ ਗਏ ਸਮਾਨ ਨੂੰ ਦੇਖਿਆ ਅਤੇ ਮਹਿਲਾਵਾਂ ਦਾ ਉਤਸ਼ਾਹ ਵਧਾਇਆ।

ਜ਼ਿਲ੍ਹਾ ਮੈਜਿਸਟਰੇਟ ਨੇ ਲਗਾਈਆਂ ਵੱਖ-ਵੱਖ ਪਾਬੰਦੀਆਂ

ਹੁਸ਼ਿਆਰਪੁਰ, 22 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਇਹ ਪਾਬੰਦੀ ਇਸ ਕਰਕੇ ਲਗਾਈ ਜਾਂਦੀ ਹੈ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ 'ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ 'ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ 'ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ 'ਤੇ ਰੋਕ ਲਗਾਈ ਗਈ ਹੈ।
                  ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀਆਂ ਬੱਤੀਆਂ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿੱਚ ਕਾਲੀ ਫਿਲਮ ਦੀ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਨ੍ਹਾਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਆਰ ਦਿੱਤਾ ਗਿਆ ਹੋਵੇ।
                  ਸ੍ਰੀਮਤੀ ਅਨੰਦਿਤਾ ਮਿਤਰਾ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੁਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ,  ਤੇ ਲਾਗੂ ਨਹੀਂ ਹੋਵੇਗੀ।
                  ਇਹ ਹੁਕਮ 22 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

ਪੈਨਸ਼ਨਾਂ ਦੀ ਵੰਡ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿਗ

ਹੁਸ਼ਿਆਰਪੁਰ, 21 ਫਰਵਰੀ:  ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਪੈਨਸ਼ਨਾਂ ਦੀ ਵੰਡ ਕਰਨ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਸਮੂਹ ਬੀ.ਡੀ.ਪੀ.ਓਜ਼., ਸੀ.ਡੀ.ਪੀ.ਓਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਖਾਤਿਆਂ ਵਿੱਚ ਟਰਾਂਸਫਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਅਧੀਨ ਪੈਨਸ਼ਨਾਂ ਦੀ ਰਾਸ਼ੀ ਪਿੰਡ ਦੇ ਸਰਪੰਚ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਬੰਧਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਮਿਲ ਸਕੇ।
                  ਇਸ ਮੌਕੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਜਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਤੋਂ ਇਲਾਵਾ ਬੀ.ਡੀ.ਪੀ.ਓਜ਼ ਅਤੇ ਸੀ.ਡੀ.ਪੀ.ਓਜ਼ ਹਾਜ਼ਰ ਸਨ।

ਜਨਤਕ ਥਾਵਾਂ ਤੇ ਪਸ਼ੂ ਚਰਾਉਣ ਤੇ ਮਨਾਹੀ


ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 16 ਫਰਵਰੀ:  ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਆਪਣੇ ਹੁਕਮ ਵਿੱਚ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਉਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਕਲੱਬਾਂ/ਸੰਸਥਾਵਾਂ ਵਲੋਂ ਜ਼ਿਲ੍ਹੇ ਵਿੱਚ ਬੂਟੇ ਲਗਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ। ਪਸ਼ੂਆਂ ਨੂੰ ਇਸ ਤਰ੍ਹਾਂ ਖੁੱਲ੍ਹੇ ਆਮ ਛੱਡਣਾ ਲੋਕ ਹਿੱਤ ਵਿੱਚ ਨਹੀਂ ਹੈ।
                  ਜ਼ਿਲਾ  ਮੈਜਿਸਟਰੇਟ  ਹੁਸ਼ਿਆਰਪੁਰ ਵਲੋਂ  ਧਾਰਾ 144 ਅਧੀਨ  ਫਸਲਾਂ  ਦੀ  ਰਹਿੰਦ-ਖੂੰਦ ਨੂੰ ਅੱਗ ਲਗਾਉਣ ਅਤੇ 18-ਅਮੂਨੀਸ਼ਨ ਡਿਪੂ ਉਚੀ  ਬੱਸੀ, ਤਹਿਸੀਲ: ਦਸੂਹਾ,ਜ਼ਿਲਾ ਹੁਸਿਆਰਪੁਰ ਦੀ  ਬਾਹਰਲੀ ਚਾਰ-ਦੀਵਾਰੀ ਦੇ 1000  ਗਜ਼ (914 ਮੀਟਰ)  ਦੇ  ਘੇਰੇ  ਅੰਦਰ  ਆਮ  ਲੋਕਾਂ  ਵਲੋਂ ਕਿਸੇ  ਵੀ ਤਰ੍ਹਾਂ ਦੀ ਉਸਾਰੀ (ਸਿਵਾਏ  ਸਰਕਾਰੀ  ਉਸਾਰੀ )  ਕਰਨ 'ਤੇ  ਪੂਰਨ ਤੌਰ 'ਤੇ ਪਾਬੰਦੀ  ਲਗਾ  ਦਿਤੀ ਗਈ ਹੈ।
                  ਇਹ ਹੁਕਮ 16 ਅਪ੍ਰੈਲ 2017 ਤੱਕ ਲਾਗੂ ਰਹਿਣਗੇ।

ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ 15 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਮੁਕਤੀ ਦਿਵਸ: ਡਿਪਟੀ ਕਮਿਸ਼ਨਰ


-ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਬੈਠਕ ਕਰ ਕੇ ਲਿਆ ਪ੍ਰਬੰਧਾਂ ਦਾ ਜਾਇਜਾ

ਹੁਸ਼ਿਆਰਪੁਰ, 9 ਫਰਵਰੀ:   ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ 15 ਫਰਵਰੀ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਮੁਕਤੀ ਦਿਵਸ 'ਤੇ 1 ਤੋਂ 19 ਸਾਲ ਉਮਰ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦਵਾਈ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਮੁਫ਼ਤ ਦੇਣ ਲਈ ਯੋਜਨਾਬੱਧ ਤਰੀਕੇ ਨਾਲ ਸਾਰੇ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 'ਤੇ ਸਾਰੇ ਬੱਚਿਆਂ ਨੂੰ ਮੁਫ਼ਤ ਦਵਾਈ ਦੇਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਇਹ ਗੱਲ ਕਹੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਹੋਏ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਮਾਹਿਰਾਂ ਅਨੁਸਾਰ ਬੱਚਿਆਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾਣ।
                  ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ 15 ਫਰਵਰੀ ਨੂੰ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਜਾਂਦਾ ਹੈ। ਪੇਟ ਦੇ ਕੀੜੇ ਪ੍ਰਜੀਵੀ ਹੁੰਦੇ ਹਨ, ਜੋ ਜਿਉਂਦੇ ਰਹਿਣ ਲਈ ਇਨਸਾਨ ਦੀਆਂ ਅੰਤੜੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜੇ ਕਈ ਕਾਰਨਾਂ ਸਦਕਾ ਬੱਚੇ ਦੇ ਪੇਟ ਵਿੱਚ ਪਹੁੰਚ ਸਕਦੇ ਹਨ। ਇਨ੍ਹਾਂ ਕੀੜਿਆਂ ਦੀ ਇਨਫੈਕਸ਼ਨ ਦਾ ਬੱਚਿਆਂ ਦੀ ਸਿਹਤ ਉਪਰ ਮਾੜਾ ਅਸਰ ਪੈਂਦਾ ਹੈ। ਇਸ ਤੋਂ ਬਚਾਵ ਲਈ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣਾ ਅਤਿ ਜ਼ਰੂਰੀ ਹੈ ਅਤੇ ਨਾਲ ਹੀ ਪੀਣ ਲਈ ਹਮੇਸ਼ਾਂ ਸਾਫ਼ ਪਾਣੀ ਦੀ ਵਰਤੋਂ ਕਰਨ ਤੋਂ ਇਲਾਵਾ ਫ਼ਲਾਂ ਤੇ ਸਬਜ਼ੀਆਂ ਨੂੰ ਸਾਫ਼ ਪਾਣੀ ਵਿੱਚ ਧੋਹ ਕੇ ਬਣਾਉਣਾ ਚਾਹੀਦਾ ਹੈ। ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਂਦੀ ਹੈ, ਜੋ ਡਾਕਟਰ ਦੀ ਸਲਾਹ ਅਨੁਸਾਰ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ।
                  ਇਸ ਮੌਕੇ 'ਤੇ ਆਈ.ਏ.ਐਸ ਅੰਡਰ ਟਰੇਨਿੰਗ ਸ੍ਰੀ ਪਰਮਵੀਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਵੀਰ ਸਿੰਘ, ਡਾ. ਗੁਨਦੀਪ ਕੌਰ, ਮੁਹੰਮਦ ਆਸਿਫ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ, ਡਿਪਟੀ ਡੀ.ਓ. ਸ਼ਲਿੰਦਰ ਠਾਕੁਰ, ਸਮੂਹ ਐਸ.ਐਮ.ਓ ਅਤੇ ਬੀ.ਪੀ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜੀ.ਐਸ.ਟੀ. ਸਬੰਧੀ ਸਮੱਸਿਆਵਾਂ ਲਈ ਨੋਡਲ ਅਫਸਰ ਨਾਲ ਕੀਤਾ ਜਾਵੇ ਸੰਪਰਕ: ਹਰਦੀਪ ਭਾਂਵਰਾ

ਹੁਸ਼ਿਆਰਪੁਰ, 8 ਫਰਵਰੀ:  ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮਿਸ ਹਰਦੀਪ ਭਾਂਵਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਜੁਲਾਈ 2017 ਤੋਂ ਲਾਗੂ ਹੋ ਰਹੇ ਜੀ.ਐਸ.ਟੀ. ਸਬੰਧੀ ਜ਼ਿਲ੍ਹੇ ਦੇ ਡੀਲਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਲਈ ਨਿਜੀ ਪੱਧਰ 'ਤੇ ਬਣਾਈ ਗਈ ਜ਼ਿਲ੍ਹਾ ਆਬਕਾਰੀ ਤੇ ਕਰ ਵਿਭਾਗ ਕਮੇਟੀ ਲਈ ਸ੍ਰੀ ਪਰਮਜੀਤ ਸਿੰਘ ਨੂੰ ਕਮੇਟੀ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਵੈਟ ਤੋਂ ਜੀ.ਐਸ.ਟੀ. ਵਿੱਚ ਵੈਲੀਡੇਸ਼ਨ ਕਰਨ ਲਈ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਉਕਤ ਨੋਡਲ ਅਫ਼ਸਰ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਦੇ ਹੋਏ ਪ੍ਰੋਗਰਾਮਾਂ ਨੂੰ ਸੁਖਾਲਾ ਕਰਕੇ ਲਾਗੂ ਕਰਨਾ ਹੁੰਦਾ ਹੈ। ਉਨ੍ਹਾਂ ਨੇ ਬਣਾਈ ਗਈ ਉਕਤ ਕਮੇਟੀ ਨੂੰ 20 ਫਰਵਰੀ 2017 ਤੱਕ ਆਪਣੇ ਕੰਮਾਂ ਨੂੰ ਨਿਪਟਾਉਣ ਉਪਰੰਤ ਰਿਪੋਰਟ ਪੇਸ਼ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਨਗਰ ਕੀਰਤਨ ਦੇ ਸਬੰਧ ਵਿੱਚ ਸਾਰੇ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 8 ਫਰਵਰੀ:  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ 'ਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਅੱਜ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਸਾਰੇ ਪੰਜਾਬ ਵਿੱਚ ਨਗਰ ਕੀਰਤਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੱਢੇ ਜਾਂਦੇ ਹਨ, ਇਸ ਵਿੱਚ ਸ਼ਾਮਲ ਹੋਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੁੰਦਾ ਹੈ। ਇਸ ਲਈ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ ਵਿੱਚ ਸੰਗਤਾਂ ਦੀ ਸ਼ਮੂਲੀਅਤ ਲਈ ਅੱਜ 9 ਫਰਵਰੀ 2017 ਨੂੰ ਬਾਅਦ ਦੁਪਹਿਰ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਦੀ ਘੋਸ਼ਣਾ ਕੀਤੀ ਜਾਂਦੀ ਹੈ।

ਜਿਲ੍ਹੇ 'ਚ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ

ਹੁਸ਼ਿਆਰਪੁਰ, 4 ਦਸੰਬਰ:  ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।  ਇਹ ਹੁਕਮ 3 ਫਰਵਰੀ 2016 ਤੱਕ ਲਾਗੂ ਰਹੇਗਾ।

ਪ੍ਰੀ-ਰਿਕ੍ਰੂਟਮੈਂਟ ਸਿਖਲਾਈ ਕੇਡਰ 7 ਤੋਂ ਸ਼ੁਰੂ

ਹੁਸ਼ਿਆਰਪੁਰ, 4 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇੱਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 7 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਚਾਹਵਾਨ ਉਮੀਦਵਾਰ ਆਪਣੀ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਾਉਣ। ਉਨ੍ਹਾਂ ਹੋਰ ਦੱਸਿਆ ਕਿ ਸੈਨਾ ਭਰਤੀ ਰੈਲੀ ਵਿੱਚ ਉਮੀਦਵਾਰਾਂ ਦੀ ਭੀੜ ਨੂੰ ਦੇਖਦੇ ਹੋਏ ਸੈਨਾ ਨੇ ਹੁਣ ਭਰਤੀ ਵਿੱਚ ਸ਼ਾਮਿਲ ਹੋਣ ਵਾਲੇ ਯੋਗ ਉਮੀਦਵਾਰਾਂ ਲਈ ਆਨ ਲਾਈਨ ਰਜਿਸਟਰੇਸ਼ਨ ਕਰਵਾਉਣਾ ਜ਼ਰੂਰੀ ਕਰ ਦਿੱਤਾ ਹੈ। ਭਰਤੀ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਪਹਿਲਾਂ ਆਨ ਲਾਈਨ ਰਜਿਸਟਰੇਸ਼ਨ ਕਰਵਾਉਣਾ ਹੋਵੇਗਾ। ਇਸ ਤੋਂ ਬਾਅਦ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਸੀਮਤ ਸੰਖਿਆ ਵਿੱਚ ਅਲੱਗ-ਅਲੱਗ ਦਿਨ ਭਰਤੀ ਰੈਲੀ ਲਈ ਬੁਲਾਇਆ ਜਾਵੇਗਾ। ਆਨ ਲਾਈਨ ਰਜਿਸਟਰੇਸ਼ਨ ਦੀ ਪ੍ਰਕ੍ਰਿਆ ਬਾਰੇ ਜਾਣਕਾਰੀ ਪੰਜਾਬ ਸਰਕਾਰ ਦੀ ਵੈਬਸਾਈਟ www.punjabgovt.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਸਤਨਾਮ ਸਿੰਘ ਤਹਿਸੀਲਦਾਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ, 2 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸ਼ੌਕ ਸਭਾ ਬੁਲਾਈ ਗਈ। ਸ਼ੌਕ ਸਭਾ ਵਿੱਚ ਤਹਿਸੀਦਲਾਰ ਮੁਕੇਰੀਆਂ ਸ੍ਰੀ ਸਤਨਾਮ ਸਿੰਘ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਗਿਆ। ਸਭ ਤੋਂ ਪਹਿਲਾਂ 2 ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਦਿੱਤੀ ਗਈ। ਇਸ ਤੋਂ ਬਾਅਦ ਜਿਲ੍ਹਾ ਅਧਿਕਾਰੀਆਂ ਨੇ ਮਰਹੂਮ ਤਹਿਸੀਲਦਾਰ ਵੱਲੋਂ ਮਿਹਨਤ ਨਾਲ ਕੀਤੇ ਗਏ ਕਾਰਜ ਨੂੰ ਸੁਲਾਹਿਆ ਗਿਆ।
                  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸ਼ਨ ਨੇ ਇੱਕ ਵਧੀਆ ਅਧਿਕਾਰੀ ਨੂੰ ਖੋਹਿਆ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਪਰਿਵਾਰ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ।
                  ਸਵ: ਤਹਿਸੀਲਦਾਰ ਦੀ ਕਾਰਗੁਜ਼ਾਰੀ ਨੂੰ ਯਾਦ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਮੁਕੇਰੀਆਂ ਵਿਖੇ ਬਤੌਰ ਐਸ.ਡੀ.ਐਮ. ਦੇ ਅਹੁੱਦੇ ਦੌਰਾਨ ਉਨ੍ਹਾਂ ਨੇ ਸਵ: ਸਤਨਾਮ ਸਿੰਘ ਦੇ ਨਾਲ ਕਰੀਬ 4 ਮਹੀਨੇ ਕੰਮ ਕੀਤਾ ਸੀ। ਇਸ ਦੌਰਾਨ ਸਵ: ਤਹਿਸੀਲਦਾਰ ਸਤਨਾਮ ਸਿੰਘ ਨੇ ਬੜੀ ਇਮਾਨਦਾਰੀ ਅਤੇ ਕੰਮ ਨੂੰ ਸਮਰਪਿਤ ਭਾਵਨਾ ਦੇ ਨਾਲ ਆਪਣੀ ਜਿੰਮੇਵਾਰੀ ਨਿਭਾਈ ਸੀ।
                  ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਕਿਸੇ ਇੱਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਪਹਿਲ ਦੇ ਆਧਾਰ 'ਤੇ ਦੁਆਉਣ ਲਈ ਪ੍ਰਸ਼ਾਸ਼ਨ ਵੱਲੋਂ ਹਰ ਯਤਨ ਕੀਤਾ ਜਾਵੇਗਾ। ਉਨ੍ਹਾਂ ਦੀ ਅੰਤਮਿਕ ਸ਼ਾਂਤੀ ਲਈ 8 ਦਸੰਬਰ ਦਿਨ ਮੰਗਲਵਾਰ ਨੂੰ ਫਗਵਾੜਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਅੰਤਿਮ ਅਰਦਾਸ ਕੀਤੀ ਜਾਵੇਗੀ। ਇਸ ਮੌਕੇ 'ਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਹਰਚਰਨ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ, ਤਹਿਸੀਲਦਾਰ ਬਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਮਨੋਹਰ ਲਾਲ, ਸੁਰਿੰਦਰ ਗੁਪਤਾ, ਜਸਬੀਰ ਕੁਮਾਰ, ਜਸਕਰਨ ਸਿੰਘ, ਨਰਿੰਦਰ ਸ਼ਰਮਾ, ਭੁਪਿੰਦਰ ਸਿੰਘ, ਸੰਜੇ ਸ਼ਰਮਾ, ਨਰਤੇਸ ਸਿੰਘ, ਰਾਮ ਚੰਦ, ਪਵਨ ਕੁਮਾਰ ਸਮੇਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਸਾਬਕਾਂ ਫੌਜੀਆਂ ਤੋਂ ਡੀਲਰਾਂ ਵੱਲੋਂਂ ਵਾਧੂ ਪੈਸੇ ਲੈਣੇ ਗੈਰਕਾਨੂੰਨੀ: ਮੇਜਰ ਯਸ਼ਪਾਲ ਸਿੰਘ

ਹੁਸ਼ਿਆਰਪੁਰ, 16 ਅਕਤੂਬਰ:  ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦਫ਼ਤਰ ਦੇ ਧਿਆਨ ਵਿੱਚ ਆਇਆ ਅਤੇ ਸਹੀ ਪਾਇਆ ਗਿਆ ਕਿ ਸਾਬਕਾ ਸੈਨਿਕ ਜੋ ਵੀ ਏ.ਐਫ.ਡੀ. ਆਈਟਮ ਜਿਵੇਂ ਕਿ ਮੋਟਰ ਸਾਈਕਲ, ਕਾਰ, ਸਕੂਟਰ, ਫਰਿਜ਼, ਏ ਸੀ ਆਦਿ ਲੈਂਦੇ ਹਨ, ਉਹ ਜਿਸ ਵੀ ਡੀਲਰ ਕੋਲ ਇਨ੍ਹਾਂ ਆਈਟਮਾਂ ਸਬੰਧੀ ਅਵੈਲਬਿਲਟੀ ਸਰਟੀਫਿਕੇਟ ਲਈ ਜਾਂਦੇ ਹਨ ਤਾਂ ਉਨ੍ਹਾਂ ਵਿੱਚੋਂ ਕੁਝ ਇੱਕ ਡੀਲਰ ਸਰਟੀਫਿਕੇਟ ਦਿੰਦੇ ਹੋਏ ਰਜਿਸਟਰੇਸ਼ਨ ਸਰਟੀਫਿਕੇਟ, ਇੰਸ਼ੋਰੈਂਸ, ਅਸੈਸਰੀ ਆਦਿ ਦੇ ਪੈਸੇ ਲੈ ਲੈਂਦੇ ਹਨ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਅਵੈਲਬਿਲਟੀ ਸਰਟੀਫਿਕੇਟ ਲਈ ਕੋਈ ਵੀ ਪੈਸਾ ਨਹੀਂ ਲਗਦਾ ਹੈ। ਸਾਰੇ ਸਾਬਕਾ ਸੈਨਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅਗਰ ਕੋਈ ਵੀ ਡੀਲਰ ਇਸ ਤਰ੍ਹਾਂ ਕਰਦਾ ਹੈ ਤਾਂ ਉਸ ਬਾਰੇ ਇਸ ਦਫ਼ਤਰ ਵਿਖੇ ਲਿਖਤੀ ਰਿਪੋਰਟ ਕਰਨ। ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਡੀਲਰਾਂ ਨੂੰ ਸੂਚਿਤ ਕਰਦੇ ਹੋਏ ਕਿਹਾ ਕਿ ਅਗਰ ਕੋਈ ਇਸ ਤਰ੍ਹਾਂ ਦੀ ਰਿਪੋਰਟ ਆਈ ਤਾਂ ਉਸ ਬਾਰੇ ਉਚ ਅਧਿਕਾਰੀਆਂ ਅਤੇ ਕੰਟੀਨ ਸਟੋਰ ਡਿਪਾਰਟਮੈਂਟ ਨੂੰ ਲਿਖ ਦਿੱਤਾ ਜਾਵੇਗਾ।

ਡੀ ਸੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਬੈਠਕ

ਹੁਸ਼ਿਆਰਪੁਰ, 30 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਦੇ ਮੀਟਿੰਗ ਹਾਲ ਵਿਖੇ ਮਿਡ ਡੇ ਮੀਲ ਸਕੀਮ ਤਹਿਤ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ।  
ਬੈਠਕ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਚਲ ਰਹੀ ਮਿਡ ਡੇ ਮੀਲ ਦੇ ਲਈ  ਅਨਾਜ ਸਮੇਂ ਸਿਰ ਪੁੱਜ ਜਾਣਾ ਚਾਹੀਦਾ ਹੈ। ਕੁਕਿੰਗ ਦੇ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਾਸਤੇ ਕੁਕਿੰਗ ਕੋਸਟ ਦੀ ਰਾਸ਼ੀ ਸਬੰਧਤ ਬੀ.ਡੀ.ਪੀ.ਓ ਰਾਹੀਂ ਮੁਹੱਈਆ ਕਰਵਾਈ ਗਈ ਹੈ ਅਤੇ ਕੁਕਾਂ ਨੂੰ ਦਿੱਤਾ ਜਾਣ ਵਾਲਾ ਮਿਹਨਤਾਨਾ ਵੀ ਸਬੰਧਤ ਬੀ ਡੀ ਪੀ ਓ ਰਾਹੀਂ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ਆਦਮਵਾਲ ਬਲਾਕ ਹੁਸ਼ਿਆਰਪੁਰ-2 ਬੀ ਅਤੇ ਬੁੱਢਾਬੜ ਬਲਾਕ ਮੁਕੇਰੀਆਂ ਵਿੱਚ ਮਿਡ ਡੇ ਮੀਲ ਸਕੀਮ ਤਹਿਤ ਕੁਕਿੰਗ ਕੋਸਟ, ਅਨਾਜ ਕਿਚਨ ਸ਼ੈਡ, ਪੀਣ ਵਾਲਾ ਪਾਣੀ, ਹੱਥ ਧੌਣ ਦੀ ਸੁਵਿਧਾ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮੈਡੀਕਲ ਚੈਕਅਪ ਵੀ ਸਮੇਂ ਸਿਰ ਕਰਵਾਏ ਜਾ ਰਹੇ ਹਨ।  ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਰਾਮ ਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ  (ਐਲੀ:) ਮੋਹਨ ਸਿੰਘ ਲੇਹਲ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਰਜਨੀਸ਼ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)