Showing posts with label Mukerian. Show all posts
Showing posts with label Mukerian. Show all posts

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲਿਆ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ


  • 100 ਫੀਸਦੀ ਲਿਫਟਿੰਗ ਅਤੇ ਫਸਲ ਦੀ ਅਦਾਇਗੀ 48 ਘੰਟਿਆਂ 'ਚ ਯਕੀਨੀ ਬਣਾਈ ਜਾਵੇ : ਕੈਪਟਨ
  • ਕਿਹਾ, ਮੰਡੀਆਂ 'ਚੋਂ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ 
ਮੁਕੇਰੀਆਂ, 9 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਸਮੇਤ ਸਬੰਧਤ ਅਧਿਕਾਰੀਆਂ ਤੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਉਪਰੰਤ ਅਦਾਇਗੀ 48 ਘੰਟਿਆਂ ਵਿਚ ਯਕੀਨੀ ਬਣਾਈ ਜਾਵੇ ਅਤੇ ਲਿਫਟਿੰਗ 72 ਘੰਟਿਆਂ ਵਿਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰਾਂ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀਆਂ ਸਹੂਲਤਾਂ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣ। 
       ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ, ਇਸ ਲਈ ਖਰੀਦ ਦੌਰਾਨ ਕਿਸੇ ਵੀ ਤਰਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਸਖਤ ਹਦਾਇਤ ਕੀਤੀ ਕਿ ਆੜ੍ਹਤੀ ਨਿਰਧਾਰਤ ਸਮੇਂ ਵਿਚ ਲੋੜ ਅਨੁਸਾਰ ਬਾਰਦਾਨੇ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ, ਤਾਂ ਜੋ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਨਾਲ ਆਉਣ ਵਾਲੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪੈ ਸਕੇ। 

      ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਸੁਕਾ ਕੇ ਹੀ ਮੰਡੀਆਂ ਵਿਚ ਲਿਆਂਦੀ ਜਾਵੇ, ਤਾਂ ਜੋ ਜਿਣਸ ਵੇਚਣ ਲਈ ਉਨ੍ਹਾਂ ਨੂੰ ਵਧੇਰੇ ਸਮਾਂ ਮੰਡੀਆਂ ਵਿਚ ਨਾ ਗੁਜ਼ਾਰਨਾ ਪਵੇ। ਉਨ੍ਹਾਂ ਮੱਕੀ ਦੀ ਫਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲੈਂਦਿਆਂ ਕਿਹਾ ਕਿ ਮੱਕੀ ਦਾ ਰੁਝਾਨ ਫਸਲੀ ਬਦਲਾਅ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। 
         ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਮੁੱਖ ਮੰਤਰੀ ਪੰਜਾਬ ਨੂੰ ਝੋਨੇ ਦੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 62 ਮੰਡੀਆਂ ਵਿਚ 43,221 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 42,388 ਮੀਟਰਕ ਟਨ ਝੋਨਾ ਖਰੀਦ ਕਰ ਲਿਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੱਕੀ ਸੁਕਾਉਣ ਲਈ ਜ਼ਿਲ੍ਹੇ ਵਿਚ ਦੋ ਡਰਾਇਰ ਸੈਲਾ ਖੁਰਦ ਅਤੇ ਪਿੰਡ ਫੁਗਲਾਣਾ ਵਿਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 5,73,248 ਕੁਇੰਟਲ ਮੱਕੀ ਮੰਡੀਆਂ ਵਿਚ ਆ ਚੁੱਕੀ ਹੈ, ਜਦਕਿ ਪਿਛਲੇ ਸਾਲ ਸਾਢੇ ਪੰਜ ਲੱਖ ਕੁਇੰਟਲ ਤੋਂ ਵੱਧ ਮੱਕੀ ਦੀ ਪੈਦਾਵਾਰ ਹੋਈ ਸੀ।
ਇਸ ਮੌਕੇ ਸਿਹਤ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਮਹਿੰਦਰਾ, ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮ ਚੁਰਾਸੀ  ਸ਼੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਹੁਸ਼ਿਆਰਪੁਰ ਸ਼੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ, ਹਲਕਾ ਵਿਧਾਇਕ ਦਸੂਹਾ ਸ਼੍ਰੀ ਅਰੁਣ ਕੁਮਾਰ ਡੋਗਰਾ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਸ਼੍ਰੀ ਅਮਨਪ੍ਰੀਤ ਸਿੰਘ ਲਾਲੀ, ਇੰਸਪੈਕਟਰ ਜਨਰਲ ਪੁਲਿਸ ਸ੍ਰੀ ਅਰਪਿਤ ਸ਼ੁਕਲਾ, ਐਸ.ਐਸ.ਪੀ ਸ੍ਰੀ ਜੇ. ਏਲਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਸ੍ਰੀ ਹਿਮਾਂਸ਼ੂ ਅਗਰਵਾਲ, ਸਾਬਕਾ ਵਿਧਾਇਕ ਸ਼੍ਰੀ ਲਵ ਕੁਮਾਰ ਗੋਲਡੀ, ਡੀ.ਐਫ.ਐਸ.ਸੀ ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ•ਾ ਮੰਡੀ ਅਫ਼ਸਰ ਸ਼੍ਰੀ ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ। 

ਦੇਸ਼ ਦੇ ਵਿਕਾਸ ਲਈ ਸਿੱਖਿਆ ਬੇਹੱਦ ਜ਼ਰੂਰੀ : ਸਪੀਕਰ ਰਾਣਾ ਕੇ ਪੀ ਸਿੰਘ


  • ਕਿਹਾ, ਸਿੱਖਿਆ ਕਰਕੇ ਹੀ ਸਾਡੇ ਦੇਸ਼ ਦੀ ਸੰਸਕ੍ਰਿਤੀ ਦਾ ਤਾਣਾ-ਬਾਣਾ ਮਜ਼ਬੂਤ ਹੋਇਆ
  • ਐਂਗਲੋ ਸੰਸਕ੍ਰਿਤ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਸਲਾਨਾ ਸਮਾਰੋਹ ਦਾ ਆਯੋਜਨ
ਮੁਕੇਰੀਆਂ, 26 ਸਤੰਬਰ: ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਬਿਨ੍ਹਾਂ ਸਮਾਜ ਵਿੱਚ ਤਬਦੀਲੀ ਨਹੀਂ ਲਿਆਂਦੀ ਜਾ ਸਕਦੀ। ਦੇਸ਼ ਦੇ ਵਿਕਾਸ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ। ਉਹ ਅੱਜ ਐਂਗਲੋ ਸੰਸਕ੍ਰਿਤ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਆਯੋਜਿਤ ਸਲਾਨਾ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਸਕੂਲ ਵਿਖੇ ਪਹੁੰਚਣ 'ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਹਲਕਾ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਅਤੇ ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                       ਆਪਣੇ ਸੰਬੋਧਨ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਐਂਗਲੋ ਸੰਸਕ੍ਰਿਤ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੀ ਨੀਂਹ 1914 ਵਿੱਚ ਉਸ ਵੇਲੇ ਰੱਖੀ ਗਈ ਸੀ, ਜਦੋਂ ਦੇਸ਼ ਆਜ਼ਾਦੀ ਹਾਸਲ ਕਰਨ ਲਈ ਸੰਘਰਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਦੌਰਾਨ ਵਿਦਿਆਰਥੀਆਂ ਲਈ ਸਿੱਖਿਆ ਦੇ ਜ਼ਿਆਦਾ ਮੌਕੇ ਮੌਜੂਦ ਨਹੀਂ ਸਨ। ਉਸ ਸਮੇਂ ਖੋਲ੍ਹੇ ਗਏ ਇਸ ਸਕੂਲ ਦੀ ਮਹੱਤਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਕਿੰਨੀ ਜਦੋ ਜਹਿਦ ਨਾਲ ਇਹ ਸਕੂਲ ਖੋਲ੍ਹ ਕੇ ਇਸ ਖੇਤਰ ਵਿੱਚ ਸਿੱਖਿਆ ਦਾ ਚਾਨਣ ਫੈਲਾਇਆ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਸਕੂਲ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਬਕਾ ਸਪੀਕਰ ਡਾ. ਕੇਵਲ ਕ੍ਰਿਸ਼ਨ ਵੀ ਇਸ ਸਕੂਲ ਵਿੱਚ ਪੜ੍ਹੇ ਹਨ ਅਤੇ ਉਨ੍ਹਾਂ ਨੇ ਰਾਜਨੀਤਿਕ ਖੇਤਰ ਵਿੱਚ ਅਹਿਮ ਬੁਲੰਦੀਆਂ ਨੂੰ ਛੂਹਿਆ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਕਰਕੇ ਹੀ ਸਾਡੇ ਦੇਸ਼ ਦੀ ਸੰਸਕ੍ਰਿਤੀ ਦਾ ਤਾਣਾ-ਬਾਣਾ ਮਜ਼ਬੂਤ ਹੋਇਆ ਹੈ ਅਤੇ ਅਸੀਂ ਵੈਦਿਕ ਕਾਲ ਤੋਂ ਆਪਣੇ ਰੀਤੀ ਰਿਵਾਜਾਂ ਨੂੰ ਬਾਖੂਬੀ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀਆਂ ਨੇ ਆਪਣੀ ਅਹਿਮ ਥਾਂ ਬਣਾਈ ਹੈ, ਜੇਕਰ ਅਸੀਂ ਹੱਥੀਂ ਕੰਮ ਕਰੀਏ , ਤਾਂ ਅਸੀਂ ਆਪਣੇ ਦੇਸ਼ ਦੀ ਉਨਤੀ ਵਿੱਚ ਹੋਰ ਵੀ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੱਚਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਆਜ਼ਾਦ ਭਾਰਤ ਵਿੱਚ ਜਨਮ ਲਿਆ ਹੈ ਅਤੇ ਹੁਣ ਇਹ ਉਨ੍ਹਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਕੜੀ ਮਿਹਨਤ ਕਰਕੇ ਸਿੱਖਿਆ ਹਾਸਲ ਕਰਦੇ ਹੋਏ ਦੇਸ਼ ਦੀ ਉਨਤੀ ਵਿੱਚ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਲੋਕਤੰਤਰ ਦੇਸ਼ ਵਿੱਚ ਨੌਜਵਾਨਾਂ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਉਹ ਵਧੀਆ ਨਾਗਰਿਕ ਬਣਦੇ ਹੋਏ ਸਿੱਖਿਆ ਦੇ ਮੌਕਿਆਂ ਦਾ ਫਾਇਦਾ ਉਠਾਉਣ ਅਤੇ  ਅੱਗੇ ਵੱਧਣ। ਇਸ ਦੌਰਾਨ ਉਨ੍ਹਾਂ ਨੇ ਸਕੂਲ ਮੈਨੇਜਮੈਂਟ ਕਮੇਟੀ ਨੂੰ 5 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ।
           ਇਸ ਦੌਰਾਨ ਵਿਧਾਇਕ ਹਲਕਾ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਟੀਚੇ ਹਾਸਲ ਕਰਨ ਲਈ ਕੜੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਲਾਨਾ ਸਮਾਰੋਹ ਦੌਰਾਨ ਬੱਚਿਆਂ ਵਲੋਂ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਮਾਨਯੋਗ ਸਪੀਕਰ ਸ੍ਰੀ ਰਾਣਾ ਕੇ ਪੀ ਸਿੰਘ ਅਤੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਬੱਬੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
                       ਇਸ ਮੌਕੇ 'ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਜੈਨ, ਉਪ ਪ੍ਰਧਾਨ ਸ੍ਰੀ ਰਾਜੇਸ਼ ਸਿੰਘ, ਮੈਨੇਜਰ ਡਾ. ਰਾਜੇਸ਼ ਲਖਨਪਾਲ, ਸਕੱਤਰ ਆਰ.ਡੀ ਜੈਨ, ਮੈਂਬਰ ਪੀ ਐਲ ਖੁੱਲਰ, ਪ੍ਰਿੰਸੀਪਲ ਰਣਦੀਪ ਸਿੰਘ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਸਕੂਲ ਦੇ ਵਿਦਿਆਰਥੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਮਨਾਇਆ ਸਮਗਰ ਸਵੱਛਤਾ ਦਿਵਸ


  • -ਕਸਬਿਆਂ, ਸ਼ਹਿਰਾਂ, ਪਿੰਡਾਂ ਅਤੇ ਸਬ-ਡਵੀਜ਼ਨ ਪੱਧਰ 'ਤੇ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ   
ਹੁਸ਼ਿਆਰਪੁਰ, 24 ਸਤੰਬਰ: 'ਸਵੱਛ ਭਾਰਤ ਮਿਸ਼ਨ' ਅਧੀਨ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਸਬ-ਡਵੀਜ਼ਨ ਪੱਧਰ 'ਤੇ 'ਸਮਗਰ ਸਵੱਛਤਾ ਦਿਵਸ' ਮਨਾ ਕੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸੇ ਕੜੀ ਅਧੀਨ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਦੀ
ਅਗਵਾਈ ਵਿੱਚ ਵੱਖ-ਵੱਖ ਥਾਵਾਂ 'ਤੇ ਸਫ਼ਾਈ ਮੁਹਿੰਮ ਚਲਾਈ ਗਈ। ਆਪਣੇ ਸੰਬੋਧਨ ਵਿੱਚ ਜਿਤੇਂਦਰ ਜੋਰਵਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਸਫ਼ਾਈ ਦੀ ਅਹਿਮੀਅਤ ਨੂੰ ਸਮਝਣਾ ਚਾਹੀਦਾ ਹੈ। ਜੇਕਰ ਸਾਡਾ ਆਲਾ-ਦੁਆਲਾ ਸਾਫ਼ ਸੁਥਰਾ ਹੋਵੇਗਾ, ਤਾਂ ਅਸੀਂ ਗੰਭੀਰ ਬੀਮਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ ਵਲੋਂ ਵੀ ਪਿੰਡ ਬਹਾਦਰਪੁਰ ਬਾਹੀਆਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮੂਹ ਪਿੰਡ ਵਿੱਚ ਸਫ਼ਾਈ ਮੁਹਿੰਮ ਚਲਾ ਕੇ ਗਲੀਆਂ ਦੀ ਸਫ਼ਾਈ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਵਲੋਂ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਆਪਣੇ-ਆਪਣੇ ਦਫ਼ਤਰਾਂ ਦੀ ਸਫ਼ਾਈ ਕੀਤੀ ਗਈ। ਰਾਮ ਕਲੋਨੀ ਕੈਂਪ ਵਿਖੇ ਚਿਲਡਰਨ ਹੋਮ, ਹੋਮ ਫਾਰ ਏਜ਼ਡ, ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਵਿਖੇ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਐਸ.ਡੀ.ਓ. ਨਵਨੀਤ ਕੁਮਾਰ ਜਿੰਦਲ, ਸੁਪਰਡੰਟ ਸ੍ਰੀ ਨਰੇਸ਼ ਕੁਮਾਰ, ਸ੍ਰੀ ਰਾਜਨ ਸ਼ਰਮਾ, ਸ੍ਰੀ ਸਰਬਜੀਤ ਸਿੰਘ, ਸ੍ਰੀ ਦੀਪਕ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
                  ਸਬ-ਡਵੀਜ਼ਨ ਦਸੂਹਾ ਵਿਖੇ ਵੀ ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਦੀ
ਅਗਵਾਈ ਹੇਠ ਬਲੱਗਣ ਚੌਕ, ਐਸ ਡੀ ਐਮ ਦਫ਼ਤਰ ਅਤੇ ਬਸ ਸਟੈਂਡ ਨਜ਼ਦੀਕ ਦੇ ਖੇਤਰਾਂ ਵਿੱਚ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਸਾਰਿਆਂ ਨੂੰ ਸਫ਼ਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਅਧੀਨ ਭਾਰਤ ਵਿੱਚ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਅਸਲ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਸਫ਼ਾਈ ਵਿਵਸਥਾ ਨਾਲ ਜੋੜਨਾ ਹੈ। ਇਸ ਮੁਹਿੰਮ ਨੂੰ ਆਪਣੇ ਜੀਵਨ ਵਿੱਚ ਅਪਨਾ ਕੇ ਸਾਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਸਫ਼ਾਈ ਵਿਵਸਥਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
                  ਉਧਰ ਸਬ-ਡਵੀਜ਼ਨ ਮੁਕੇਰੀਆਂ ਵਿਖੇ ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ ਦੀ ਅਗਵਾਈ ਹੇਠ ਵੀ ਮੁਕੇਰੀਆਂ ਵਿਖੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਖੁਦ ਸਫ਼ਾਈ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਾਨੂੰ ਬੇਝਿਜਕ ਹੋ ਕੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਕਰਨੀ ਚਾਹੀਦੀ ਹੈ ਅਤੇ ਨਿੱਜੀ ਜੀਵਨ ਵਿੱਚ ਵੀ ਸਫ਼ਾਈ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ। ਇਸ ਦੌਰਾਨ ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਨੇ ਸਬਡਵੀਜ਼ਨ ਗੜ੍ਹਸ਼ੰਕਰ ਵਿਖੇ ਵੀ ਵਿਸ਼ੇਸ਼ ਸਫ਼ਾਈ ਅਭਿਆਨ ਚਲਾ ਕੇ ਪਿੰਡਾਂ ਅਤੇ ਕਸਬਿਜਆਂ ਦੀ ਸਫ਼ਾਈ ਕਰਵਾਈ।

ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ 'ਚੋਂ 6 ਵਿੱਚ ਕਾਂਗਰਸ ਅਤੇ 1 ਆਮ ਆਦਮੀ ਪਾਰਟੀ ਜੇਤੂ


-ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਕੀਤੀ ਸ਼ਲਾਘਾ

ਹੁਸ਼ਿਆਰਪੁਰ, 11 ਮਾਰਚ:  4 ਫਰਵਰੀ 2017 ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਪਈਆਂ ਵੋਟਾਂ ਦੀ ਅੱਜ ਗਿਣਤੀ ਪ੍ਰਕ੍ਰਿਆ ਹੁਸ਼ਿਆਰਪੁਰ ਜਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਗਿਣਤੀ ਅਬਜ਼ਰਵਰਾਂ ਦੀ ਨਿਗਰਾਨੀ ਅਤੇ ਸਖ਼ਤ ਪ੍ਰਬੰਧਾਂ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹ ਗਈ ਹੈ। ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਉਪਰੰਤ ਜਿਥੇ ਕਾਂਗਰਸ ਪਾਰਟੀ ਦੇ 5 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਉਥੇ ਇਕ ਸੀਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਖਾਤੇ ਵਿੱਚ ਵੀ ਜੁੜੀ।
Arun Dogra MLA Dasuya
                  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਈ ਡਿਊਟੀ ਕਾਰਨ ਚੋਣ ਪ੍ਰਕ੍ਰਿਆ ਸਫ਼ਲ ਹੋ ਸਕੀ ਹੈ, ਇਸ ਲਈ ਸਮੂਹ ਸਟਾਫ਼ ਵਧਾਈ ਦਾ ਪਾਤਰ ਹੈ। ਉਨ੍ਹਾਂ ਦੱਸਿਆ ਕਿ ਦਸੂਹਾ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਅਰੁਣ ਡੋਗਰਾ
Arun Dogra MLA Dasuya
17,638 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ 56,527 ਵੋਟਾਂ ਪ੍ਰਾਪਤ ਹੋਈਆਂ ਸਨ, ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬੀਬੀ ਸੁਖਜੀਤ ਕੌਰ ਸਾਹੀ 38,889 ਵੋਟਾਂ ਹਾਸਲ ਕਰਕੇ ਦੂਜੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਬਲਬੀਰ ਕੌਰ 16,330 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। 
ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ 29,261 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 57,857 ਵੋਟਾਂ ਪਈਆਂ ਸਨ, ਜਦਕਿ ਦੂਸਰੇ ਨੰਬਰ 'ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸ੍ਰੀ ਸੋਹਣ ਸਿੰਘ ਠੰਡਲ ਰਹੇ, ਜਿਨ੍ਹਾਂ ਨੇ 28,596 ਵੋਟਾਂ ਪ੍ਰਾਪਤ ਕੀਤੀਆਂ। ਆਮ ਆਦਮੀ ਪਾਰਟੀ ਦੇ ਉਮੀਦਾਵਰ ਸ੍ਰੀ ਰਮਨ ਕੁਮਾਰ ਨੇ 20,505 ਵੋਟਾਂ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।
                  ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਉੜਮੁੜ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ 14,954 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ ਕੁੱਲ 51,477 ਵੋਟਾਂ ਪਈਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸ੍ਰੀ ਅਰਵਿੰਦਰ ਸਿੰਘ ਰਸੂਲਪੁਰ ਨੂੰ 36,523 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਸ੍ਰੀ ਜਸਵੀਰ ਸਿੰਘ ਗਿੱਲ 32,445 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਦੱਸਿਆ ਕਿ ਸ਼ਾਮਚੁਰਾਸੀ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਸ੍ਰੀ ਪਵਨ ਕੁਮਾਰ ਆਦੀਆ ਨੂੰ ਕੁੱਲ 46,612 ਵੋਟਾਂ ਪਈਆਂ ਅਤੇ ਉਹ 3815 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਸਿੰਘ 42,797 ਵੋਟਾਂ ਹਾਸਲ ਕਰਕੇ ਦੂਸਰੇ ਨੰਬਰ 'ਤੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਹਿੰਦਰ ਕੌਰ ਜੋਸ਼ 24,671 ਵੋਟਾਂ ਪ੍ਰਾਪਤ ਕਰਕੇ ਤੀਸਰੇ ਸਥਾਨ 'ਤੇ ਰਹੇ।
Rajnish Babbi MLA Mukerian

                  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਕੁੱਲ 56,787 ਵੋਟਾਂ ਪ੍ਰਾਪਤ ਕੀਤੀਆਂ ਅਤੇ ਉਹ 23,126 ਵੋਟਾਂ 'ਤੇ ਜੇਤੂ ਰਹੇ।  33,661 ਵੋਟਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਅਰੁਨੇਸ਼ ਕੁਮਾਰ ਦੂਸਰੇ ਅਤੇ ਆਜ਼ਾਦ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ 20,542 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੁੰਦਰ ਸ਼ਾਮ ਅਰੋੜਾ 11,233 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁਲ 49,951 ਵੋਟਾਂ ਪਈਆਂ ਸਨ, ਜਦਕਿ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਤੀਕਸ਼ਨ ਸੂਦ 38,718 ਵੋਟਾਂ ਹਾਸਲ ਕਰਕੇ ਦੂਜੇ ਸਥਾਨ 'ਤੇ ਅਤੇ ਆਮ ਆਦਮੀ ਪਾਰਟੀ ਦੇ ਸ੍ਰੀ ਪਰਮਜੀਤ ਸਿੰਘ ਸਚਦੇਵਾ 27,481 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ।
                  ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਜੈ ਕ੍ਰਿਸ਼ਨ ਨੂੰ ਕੁੱਲ 41,720 ਵੋਟਾਂ ਪ੍ਰਾਪਤ ਹੋਈਆਂ ਸਨ ਅਤੇ ਉਹ 1650 ਵੋਟਾਂ ਨਾਲ ਜੇਤੂ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸ੍ਰੀ ਸੁਰਿੰਦਰ ਸਿੰਘ 40,070 ਵੋਟਾਂ ਨਾਲ ਦੂਜੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਲਵ ਕੁਮਾਰ ਗੋਲਡੀ 31,909 ਵੋਟਾਂ ਹਾਸਲ ਕਰਕੇ ਤੀਸਰੇ ਸਥਾਨ 'ਤੇ ਰਹੇ। ਉਨ੍ਹਾਂ ਦੱਸਿਆ ਕਿ ਜੇਤੂ ਉਮੀਦਵਾਰਾਂ ਨੂੰ ਜਿੱਤ ਦੇ ਸਰਟੀਫਿਕੇਟ ਮੌਕੇ 'ਤੇ ਹੀ ਸੌਂਪ ਦਿੱਤੇ ਗਏ ਹਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)