Showing posts with label Red Cross. Show all posts
Showing posts with label Red Cross. Show all posts

9 ਮਈ ਨੂੰ ਮਨਾਇਆ ਜਾਵੇਗਾ ਸਰ ਜੀਨ ਹੈਨਰੀ ਡਿਊਨਾ ਦਾ ਜਨਮ ਦਿਵਸ

ਹੁਸ਼ਿਆਰਪੁਰ, 5 ਮਈ:
ਅੰਤਰ ਰਾਸ਼ਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਜੀ ਦੇ ਜਨਮ ਦਿਵਸ 'ਤੇ ਰਾਜ ਪੱਧਰੀ ਸਮਾਰੋਹ 9 ਮਈ ਨੂੰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ  ਜਾਵੇਗਾ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਬੈਠਕ ਹੋਈ। ਇਸ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਸਮੂਹ ਸੁਸਾਇਟੀ ਮੈਂਬਰਾਂ ਨੂੰ  ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਤੋਂ ਬਾਅਦ ਜ਼ਿਲ੍ਹਾ ਰੈਡ ਕਰਾਸ ਅਤੇ ਇਸ ਦੀਆਂ ਸਬੰਧਤ ਬਰਾਂਚਾਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਕਾਰਜਕਾਰੀ ਕਮੇਟੀ ਦੇ ਮੈਂਬਰ ਸ੍ਰੀ ਐਸ ਐਸ ਪਰਮਾਰ, ਚੌਧਰੀ ਮਹਿੰਦਰ ਸਿੰਘ, ਸ੍ਰੀ ਰਾਜੇਸ਼ ਜੈਨ, ਸ੍ਰੀ ਰਾਜੀਵ ਬਜਾਜ, ਸਾਬਕਾ ਪ੍ਰਿੰਸੀਪਲ ਦੇਸ਼ਵੀਰ ਸ਼ਰਮਾ ਅਤੇ ਪ੍ਰੋ: ਸੰਪਲਾ ਓਮ ਪ੍ਰਕਾਸ਼ ਵੀ ਮੌਜੂਦ ਸਨ।

ਪ੍ਰਵਾਸੀ ਮਜ਼ਦੂਰਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ

ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਭੇਂਟ ਕੀਤੀ ਗਈ। 
ਹੁਸ਼ਿਆਰਪੁਰ, 2 ਮਈ:ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਕੰਢਾਲੀਆਂ ਤਹਿਸੀਲ ਦਸੂਹਾ ਵਿਖੇ 5 ਪ੍ਰਵਾਸੀ ਮਜ਼ਦੂਰਾਂ ਦੀਆਂ ਝੂੱਗੀਆਂ ਨੂੰ ਅਚਾਨਕ ਅੱਗ ਲੱਗਣ ਨਾਲ ਘਰ ਦਾ ਸਾਰਾ ਘਰੇਲੂ ਸਮਾਨ ਸੜ ਕੇ ਖਰਾਬ ਹੋ ਗਿਆ ਸੀ। ਇਸ ਸਬੰਧੀ ਸੂਚਨਾ ਮਿਲਣ 'ਤੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਜੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਆਈ.ਏ.ਐਸ. ਅੰਡਰ ਟਰੇਨਿੰਗ ਪਰਮਵੀਰ ਸਿੰਘ ਨੇ ਜ਼ਰੂਰਤਮੰਦਾਂ ਨੂੰ ਰਾਹਤ ਸਮੱਗਰੀ ਭੇਂਟ ਕੀਤੀ। ਉਨ੍ਹਾਂ ਦੱਸਿਆ ਕਿ 5 ਪੀੜ੍ਹਤ ਪਰਿਵਾਰਾਂ ਨੂੰ ਇਕ-ਇਕ ਬਰਤਨ ਕਿੱਟ, ਬਾਲਟੀ, ਕੰਬਲ, ਤੋਲੀਆ, ਧੋਤੀ, ਸਾੜੀ, ਬੈਡਸ਼ੀਟ ਸਮੇਤ ਮੱਛਰਦਾਨੀ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ 'ਤੇ ਪਿੰਡ ਕੰਢਾਲੀਆਂ ਦੇ ਸਰਪੰਚ, ਨੰਬਰਦਾਰ, ਜਿਲ੍ਹਾ ਰੈਡ ਕਰਾਸ ਦੇ ਸਟਾਫ਼ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਵੀ ਮੌਜੂਦ ਸਨ

ਡਿਪਟੀ ਕਮਿਸ਼ਨਰ ਨੇ ਲੱਕੀ ਡਰਾਅ ਜੇਤੂਆਂ ਨੂੰ ਵੰਡੇ ਇਨਾਮ

-ਚਾਹਤ ਨੂੰ ਮਿਲੀ ਸਕੂਟੀ, ਦਿਨੇਸ਼ ਅਤੇ ਰਵਨੀਤ ਦਾ ਨਿਕਲਿਆ ਲੈਪਟਾਪ
-ਰੈਡ ਕਰਾਸ ਸੁਸਾਇਟੀ ਲੋੜਵੰਦਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 29 ਅਪ੍ਰੈਲ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕਰਵਾਏ ਗਏ ਰੈਡ ਕਰਾਸ ਮੇਲੇ ਦੇ ਲੱਕੀ ਡਰਾਅ ਵਿਜੇਤਾਵਾਂ ਨੂੰ ਇਨਾਮ ਵੰਡੇ ਗਏ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਿਚ ਕਰਵਾਏ ਗਏ ਵਿਸ਼ੇਸ਼ ਇਨਾਮ ਵੰਡ ਸਮਾਗਮ ਵਿਖੇ ਪਹੁੰਚਣ 'ਤੇ ਸਕੱਤਰ ਨਰੇਸ਼ ਗੁਪਤਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ।
         
 ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸਮਾਜ ਭਲਾਈ ਦੇ ਕੰਮਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਜਰੂਰਤਮੰਦ ਅਤੇ ਮੱਧਵਰਗ ਦੀਆਂ ਲੜਕੀਆਂ ਲਈ ਵੋਕੇਸ਼ਨਲ ਟਰੇਨਿੰਗ ਸੈਂਟਰ, ਗਰੀਬ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਸਹਾਇਤਾ, ਕਿਡਨੀ ਫੇਲ੍ਹ ਗਰੀਬ ਮਰੀਜ਼ਾਂ ਦੇ ਮੁਫ਼ਤ ਡਾਇਲਸਿਸ ਅਤੇ ਜਨ ਔਸ਼ਧੀ ਜੈਨਰਿਕ ਸਟੋਰ ਰਾਹੀਂ ਸਸਤੇ ਰੇਟ 'ਤੇ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
          ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਰੈਡ ਕਰਾਸ ਮੇਲੇ ਵਿੱਚ ਕੱਢੇ ਲੱਕੀ ਡਰਾਅ ਦੇ ਜੇਤੂਆਂ ਨੂੰ ਇਨਾਮ ਵੰਡੇ। ਪਹਿਲਾ ਇਨਾਮ ਸਕੂਟੀ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ  ਚਾਹਤ ਨੂੰ ਨਿਕਲੀ, ਜਦਕਿ ਦੂਜਾ ਇਨਾਮ ਦੋ ਲੈਪਟਾਪ ਲਿਟਲ ਫਲਾਵਰ ਹਾਈ ਸਕੂਲ ਦੇ ਵਿਦਿਆਰਥੀ ਦਿਨੇਸ਼ ਅਤੇ ਸਰਕਾਰੀ ਕਾਲਜ ਟਾਂਡਾ ਦੀ ਵਿਦਿਆਰਥਣ ਰਵਨੀਤ ਕੌਰ ਨੂੰ ਨਿਕਲੇ। ਇਸ ਤੋਂ ਇਲਾਵਾ 5 ਟੈਬ, 6 ਮੋਬਾਈਲ, 5 ਸਾਇੰਟੀਫਿਕ ਕੈਲਕੂਲੇਟਰ ਅਤੇ 4 ਹੌਟ ਕੇਸਾਂ ਦੇ ਜੇਤੂਆਂ ਨੂੰ ਵੀ ਇਨਾਮ ਵੰਡੇ ਗਏ। ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਅਤੇ ਹਸਪਤਾਲ ਭਲਾਈ ਸੈਕਸ਼ਨ ਦੀਆਂ ਕਾਰਜਕਾਰਨੀ ਕਮੇਟੀਆਂ ਦੇ ਸਮੂਹ ਮੈਂਬਰ ਅਤੇ ਸਟਾਫ਼ ਮੌਜੂਦ ਸੀ।

ਪਿਆਰੇ ਲਾਲ ਸੈਣੀ ਵਲੋਂ ਦਿੱਤੀ ਗਈ ਇਕ ਕਰੋੜ ਦੀ ਰਾਸ਼ੀ ਸ਼ਲਾਘਾਯੋਗ ਕਦਮ : ਡੀ ਸੀ

ਇਕ ਕਰੋੜ ਰੁਪਏ ਦੀ ਰਾਸ਼ੀ ਨਾਲ ਕੀਤੇ ਜਾਣਗੇ ਸਮਾਜ ਭਲਾਈ ਦੇ ਕੰਮ
ਹੁਸ਼ਿਆਰਪੁਰ , 27 ਅਪ੍ਰੈਲ:ਐਨ.ਆਰ.ਆਈ. ਸ੍ਰੀ ਪਿਆਰੇ ਲਾਲ ਸੈਣੀ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਦਾਨ ਵਜੋਂ ਦਿੱਤੀ ਗਈ 1 ਕਰੋੜ ਰੁਪਏ ਦੀ ਰਾਸ਼ੀ ਇਕ ਸ਼ਲਾਘਾਯੋਗ ਕਦਮ ਹੈ। ਇਸ ਤਰ੍ਹਾਂ ਦੇ ਸਮਾਜ ਸੇਵੀ ਸਮਾਜ ਨੂੰ ਇਕ ਨਵੀਂ ਸੇਧ ਤਾਂ ਦਿੰਦੇ ਹੀ ਹਨ, ਨਾਲ ਹੀ ਉਨ੍ਹਾਂ ਵਲੋਂ ਕੀਤੇ ਗਏ ਉਪਰਾਲਿਆਂ ਨਾਲ ਕਈ ਜ਼ਰੂਰਤਮੰਦਾਂ ਨੂੰ ਸਹਾਰਾ ਵੀ ਮਿਲਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਿਖੇ ਇਸ ਰਾਸ਼ੀ ਨਾਲ ਚਲਾਈਆਂ ਜਾਣ ਵਾਲੀਆਂ ਸਮਾਜ ਭਲਾਈ ਸਕੀਮਾਂ ਦੀ ਸ਼ੁਰੂਆਤ ਕਰਨ ਦੌਰਾਨ ਆਯੋਜਿਤ ਕੀਤੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸੁਸਾਇਟੀ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਐਨ.ਆਰ.ਆਈ. ਪਿਆਰੇ ਲਾਲ ਸੈਣੀ ਵਲੋਂ ਦਾਨ ਵਜੋਂ ਦਿੱਤੀ ਗਈ ਰਕਮ ਨਾਲ ਰੈਨੋਵੇਸ਼ਨ ਕੀਤੀ ਗਈ ਇਮਾਰਤ ਦਾ ਉਦਘਾਟਨ ਵੀ ਕੀਤਾ।ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ 1 ਕਰੋੜ ਰੁਪਏ ਦੀ ਰਾਸ਼ੀ ਨਾਲ ਗਰੀਬ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਆਰਥਿਕ ਤੌਰ 'ਤੇ ਸਹਾਇਤਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਰਾਸ਼ੀ ਨਾਲ ਅਨਾਥ ਆਸ਼ਰਮ ਅਤੇ ਜੁਵਨਾਇਲ ਹੋਮ ਦੇ ਬੱਚਿਆਂ ਦੀ ਪੜ੍ਹਾਈ, ਕਿਡਨੀ ਫੇਲ ਗਰੀਬ ਮਰੀਜਾਂ ਦੇ ਮੁਫ਼ਤ ਡਾਇਲਸਿਸ, ਬੇਸਹਾਰਾ ਬਜ਼ੁਰਗਾਂ ਦੀ ਸਿਹਤ ਤੇ ਸਮਾਜਿਕ ਸੁਰੱਖਿਆ, ਸਰੀਰਕ ਤੌਰ 'ਤੇ ਅਪੰਗ ਬੱਚਿਆਂ ਦੀ ਸਹਾਇਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਦੀ ਰਿਪੇਅਰ, ਰੰਗ ਰੋਗਨ, ਸਾਜੋ ਸਮਾਨ ਤੋਂ ਇਲਾਵਾ ਸਮਾਜ ਭਲਾਈ ਸਕੀਮਾਂ ਰਾਹੀਂ ਸਹਾਇਤਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਪਿਆਰੇ ਲਾਲ ਸੈਣੀ ਵਲੋਂ ਜ਼ਰੂਰਤਮੰਦ ਮਰੀਜਾਂ ਲਈ ਮੁਹੱਈਆ ਕਰਵਾਈ ਗਈ ਇਕ ਦੁਕਾਨ ਵਿੱਚ ਹੋਮੀਓਪੈਥੀ ਡਿਸਪੈਂਸਰੀ ਵੀ ਖੋਲ੍ਹੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਦਾਨੀ ਸੱਜਣਾਂ ਨੂੰ ਸ੍ਰੀ ਪਿਆਰੇ ਲਾਲ ਸੈਣੀ ਜੀ ਦੀ ਤਰ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀਆਂ ਗਤੀਵਿਧੀਆਂ ਵਿੱਚ ਆਪਣੇ ਵੱਡਮੁਲਾ ਯੋਗਦਾਨ ਪਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।ਸਮਾਗਮ ਦੌਰਾਨ ਐਨ.ਆਰ.ਆਈ. ਸ੍ਰੀ ਪਿਆਰੇ ਲਾਲ ਸੈਣੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜਿੰਦਗੀ ਦੇ ਕਰੀਬ 50 ਸਾਲ ਯੂ.ਕੇ. ਵਿੱਚ ਬਿਤਾਏ ਹਨ। ਉਨ੍ਹਾਂ ਦੀ ਇੱਛਾ ਸੀ ਕਿ ਬੜੀ ਮਿਹਨਤ ਨਾਲ ਕਮਾਈ ਗਈ ਰਾਸ਼ੀ ਦਾ ਕੁਝ ਹਿੱਸਾ ਉਹ ਸਮਾਜ ਭਲਾਈ ਦੇ ਕੰਮਾਂ ਵਿੱਚ ਲਗਾਉਣ। ਜਦੋਂ ਉਨ੍ਹਾਂ ਨੂੰ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਬਾਰੇ ਪਤਾ ਲਗਿਆ, ਤਾਂ ਉਨ੍ਹਾਂ ਨੇ ਪਹਿਲਾਂ 22 ਲੱਖ ਰੁਪਏ ਦੀ ਰਾਸ਼ੀ ਸੁਸਾਇਟੀ ਨੂੰ ਦਾਨ ਵਜੋਂ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਵਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐਨ.ਆਰ.ਆਈ. ਪਿਆਰੇ ਲਾਲ ਸੈਣੀ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਨਰੇਸ਼ ਗੁਪਤਾ ਨੇ ਵੀ ਸੁਸਾਇਟੀ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਰਿਪੋਰਟ ਵੀ ਪੇਸ਼ ਕੀਤੀ। ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਅਤੇ ਹਸਪਤਾਲ ਭਲਾਈ ਸੈਕਸ਼ਨ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਸਟਾਫ਼ ਵੀ ਮੌਜੂਦ ਸਨ।

ਸਰਬੱਤ ਦਾ ਭਲਾ ਟਰੱਸਟ ਤੇ ਰੈੱਡ ਕਰਾਸ ਵੱਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ

ਹੁਸ਼ਿਆਰਪੁਰ, 10 ਮਾਰਚ:  ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਸਾਂਝੇ ਤੌਰ 'ਤੇ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਕੰਪਿਊਟਰ ਟਰੇਨਿੰਗ ਸੈਂਟਰ ਦੇ ਸਿਖਿਆਰਥੀਆਂ ਵਿੱਚੋਂ 70 ਫੀਸਦੀ ਅਤੇ 80 ਫੀਸਦੀ ਤੋਂ ਜ਼ਿਆਦਾ ਨੰਬਰ ਪ੍ਰਾਪਤ ਕਰਨ ਵਾਲੇ 3 ਸਿਖਿਆਰਥੀਆਂ ਨੂੰ ਇਨਾਮ ਵਜੋਂ ਚੈਕ ਭੇਂਟ ਕੀਤੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਹ ਚੈਕ ਸੌਂਪਦਿਆਂ ਕਿਹਾ ਕਿ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਦੇ ਬੱਚਿਆਂ ਨੂੰ ਵਧੀਆ ਨਾਗਰਿਕ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਉਨ੍ਹਾਂ ਨੂੰ ਤਕਨੀਕੀ ਅਤੇ ਵਿਦਿਅਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਇਹ ਬੱਚੇ ਵਧੀਆ ਨਾਗਰਿਕ ਬਣ ਕੇ ਇਸ ਦਾਇਰੇ ਤੋਂ ਬਾਹਰ ਜਾਣ ਉਪਰੰਤ ਕੋਈ ਰੁਜ਼ਗਾਰ ਪ੍ਰਾਪਤ ਕਰਕੇ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਣ।

                  ਚੇਅਰਪਰਸਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਵਲੋਂ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਜੁਵੇਨਾਇਲ ਹੋਮ ਅਤੇ ਅਨਾਥ ਆਸ਼ਰਮ ਰਾਮ ਕਲੋਨੀ ਕੈਂਪ ਦੇ ਬੱਚਿਆਂ ਲਈ ਕੰਪਿਊਟਰ ਟਰੇਨਿੰਗ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਇਥੇ ਕੁੱਲ 27 ਸਿਖਿਆਰਥੀਆਂ ਨੇ 6 ਮਹੀਨੇ ਦਾ ਕੰਪਿਊਟਰ ਟਰੇਨਿੰਗ ਕੋਰਸ ਮੁਕੰਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜੁਵੇਨਾਇਲ ਹੋਮ ਦੇ ਕੇਸਰ ਖਾਨ ਅਤੇ ਅਮਰੀਕ ਸਿੰਘ ਨੇ 88.5 ਫੀਸਦੀ, ਜਦਕਿ ਅਨਾਥ ਆਸ਼ਰਮ ਦੇ ਕਰਨਵੀਰ ਸਿੰਘ ਨੇ 70.5 ਫੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਅਗਲੇਰੀ ਪੜ੍ਹਾਈ ਦੇ ਸਹਿਯੋਗ ਲਈ 80 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ 31-31 ਹਜ਼ਾਰ ਰੁਪਏ ਅਤੇ 70 ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਨੂੰ 21 ਹਜ਼ਾਰ ਰੁਪਏ ਦੇ ਚੈਕ ਸੌਂਪੇ ਗਏ।
                  ਡਿਪਟੀ ਕਮਿਸ਼ਨਰ ਨੇ ਸਰਬੱਤ ਦਾ ਭਲਾ ਟਰੱਸਟ ਤੋਂ ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਵਿੱਚ ਆਏ ਡਾਕਟਰ ਐਸ.ਪੀ. ਓਬਰਾਏ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਉਨ੍ਹਾਂ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਰਬੱਤ ਦਾ ਭਲਾ ਟਰੱਸਟ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹਾ ਰੈਡ ਕਰਾਸ ਨਾਲ ਮਿਲ ਕੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਹੋਰ ਵੀ ਯੋਗਦਾਨ ਪਾਉਂਦਾ ਰਹੇਗਾ। ਡਾ. ਐਸ.ਪੀ. ਓਬਰਾਏ ਨੇ ਕਿਹਾ ਕਿ ਟਰੱਸਟ ਵਲੋਂ ਲੋੜਵੰਦਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
                  ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਸਰਬੱਤ ਦਾ ਭਲਾ ਟਰੱਸਟ ਦੋਆਬਾ ਜੋਨ ਦਾ ਪ੍ਰਧਾਨ ਸ੍ਰੀ ਅਵਤਾਰ ਸਿੰਘ, ਸ੍ਰੀ ਰਾਜੀਵ ਬਜਾਜ, ਸ੍ਰੀਮਤੀ ਸੁਰਜੀਤ ਸਹੋਤਾ, ਸ੍ਰੀਮਤੀ ਵਿਨੋਦ ਓਹਰੀ, ਸ੍ਰੀਮਤੀ ਡੋਲੀ ਚੀਮਾ, ਸ੍ਰੀ ਆਗਿਆ ਪਾਲ ਸਿੰਘ ਸਾਹਨੀ, ਸ੍ਰੀ ਅਵਤਾਰ ਸਿੰਘ, ਸ੍ਰੀ ਨਰਿੰਦਰ ਸਿੰਘ, ਸ੍ਰੀ ਜਗਮੀਤ ਸਿੰਘ, ਸ੍ਰੀ ਸੰਜੀਵ ਅਰੋੜਾ, ਸ੍ਰੀ ਪ੍ਰਸ਼ੋਤਮ ਸੈਣੀ, ਸ੍ਰੀ ਨਰੇਸ਼ ਕੁਮਾਰ, ਸ੍ਰੀਮਤੀ ਜੋਗਿੰਦਰ ਕੌਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ। ਉਧਰ ਇਸ ਤੋਂ ਇਲਾਵਾ ਸ੍ਰੀ ਰਾਜ ਕੁਮਾਰ ਵਾਸੀ ਬੁੱਧ ਰਾਮ ਕਲੋਨੀ ਵਲੋਂ ਜ਼ਿਲ੍ਹਾ ਰੈਡ ਕਰਾਸ ਨੂੰ 10 ਹਜ਼ਾਰ ਰੁਪਏ ਦੀ ਰਕਮ ਪਿਛਲੇ ਦਿਨੀਂ ਦਾਨ ਵਜੋਂ ਦਿੱਤੀ ਗਈ ਸੀ। ਇਸ ਰਕਮ ਨੂੰ ਜ਼ਿਲ੍ਹਾ ਰੈਡ ਕਰਾਸ ਵਲੋਂ ਆਉਣ ਵਾਲੇ ਸਮੇਂ ਵਿੱਚ ਗਰੀਬ, ਬੀਮਾਰ ਵਿਅਕਤੀਆਂ ਨੂੰ ਮੁਹੱਈਆ ਕੀਤੀਆਂ ਜਾਂਦੀਆਂ ਦਵਾਈਆਂ ਲਈ ਵਰਤਿਆ ਜਾਵੇਗਾ।

ਰੈੱਡ ਕਰਾਸ ਮੇਲੇ ਦੌਰਾਨ ਕੱਢਿਆ ਲੱਕੀ ਡਰਾਅ, ਕੂਪਨ ਨੰਬਰ-372 ਨੂੰ ਮਿਲੀ ਸਕੂਟੀ

-ਸਮਾਜ 'ਚ ਲੜਕੀਆਂ ਨੂੰ ਆਪਣੀ ਹੋਂਦ ਮਜ਼ਬੂਤ ਕਰਨ ਲਈ ਸਿੱਖਿਅਤ ਹੋਣਾ ਬਹੁਤ ਜ਼ਰੂਰੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 27 ਜਨਵਰੀ:     ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਿੱਤੀ ਅੰਸ਼ਦਾਨ ਲਈ ਲਗਾਏ ਗਏ ਰੈਡ ਕਰਾਸ ਮੇਲੇ ਵਿੱਚ ਲੱਕੀ ਡਰਾਅ ਕੱਢੇ ਗਏ ਸਨ। ਉਨ੍ਹਾਂ ਦੱਸਿਆ ਕਿ ਕੱਢੇ ਗਏ ਲੱਕੀ ਡਰਾਅ ਅਨੁਸਾਰ ਜੇਤੂਆਂ ਵਿੱਚ ਪਹਿਲਾ ਇਨਾਮ 1 ਸਕੂਟੀ ਲੱਕੀ ਕੂਪਨ ਨੰ: 372, ਦੂਜਾ ਇਨਾਮ ਲੈਪਟਾਪ-2 ਲੱਕੀ ਕੂਪਨ ਨੰ: 1309 ਅਤੇ 129437, ਤੀਜਾ ਇਨਾਮ ਮੋਬਾਇਲ-10  ਲੱਕੀ ਕੂਪਨ ਨੰ: 44714, 136871, 194123, 192513, 50056, 6128, 17523, 1736, 22288, 40235, ਚੌਥਾ ਇਨਾਮ ਟੈਬਸ-5 ਲੱਕੀ ਕੂਪਨ ਨੰ: 128501, 22079, 36035, 64243, 137399, ਪੰਜਵਾਂ ਇਨਾਮ ਸਾਇੰਟੀਫਿਕ ਕੈਲਕੂਲੇਟਰ-10 ਲੱਕੀ ਕੂਪਨ ਨੰ: 137172, 6986, 130711, 137526, 6998, 8035, 3427, 192005, 56785, 51658, ਛੇਵਾਂ ਇਨਾਮ ਹਾਟਕੇਸ-10 ਲੱਕੀ ਕੂਪਨ ਨੰ: 1345, 33197,133392, 121653, 130040, 50396, 6555, 185227, 18189, 28987 ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਤੋਂ ਹੋਣ ਵਾਲੀ ਆਮਦਨ ਨੂੰ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਰੈਡ ਕਰਾਸ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ਕਿਡਨੀ ਫੇਲ, ਗਰੀਬ ਮਰੀਜ਼ਾਂ ਦੇ ਮੁਫ਼ਤ ਡਾਇਲਸਿਸ, ਗਰੀਬ ਮਰੀਜਾਂ ਨੂੰ ਦਵਾਈਆਂ, ਅੰਗਹੀਣ/ਅਪੰਗ ਵਿਅਕਤੀਆਂ ਨੂੰ ਟਰਾਈ ਸਾਈਕਲਾਂ/ਵੀਲ੍ਹ ਚੇਅਰਾਂ/ਬਨਾਵਟੀ ਅੰਗਾਂ ਅਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਆਦਿ ਲਈ ਵਰਤਿਆ ਜਾਵੇਗਾ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਰੈਡ ਕਰਾਸ ਮੇਲੇ ਵਿੱਚ ਜਨਤਾ ਦਾ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ।

                  ਉਧਰ ਦੂਜੇ ਪਾਸੇ ਕੌਮੀ ਬਾਲੜੀ ਦਿਵਸ ਵੀ ਰਿਆਤ ਬਾਹਰਾ ਕਾਲਜ ਵਿਖੇ ਮਨਾਇਆ ਗਿਆ ਸੀ, ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਵਿੱਚ ਲੜਕੀਆਂ ਨੂੰ ਆਪਣੀ ਹੋਂਦ ਮਜਬੂਤ ਕਰਨ ਲਈ ਸਿੱਖਿਅਤ ਹੋਣਾ ਬਹੁਤ ਜਰੂਰੀ ਹੈ, ਤਾਂ ਹੀ ਲੜਕੀਆਂ ਭਾਰਤ ਗਣਰਾਜ ਅੰਦਰ ਲੋਕਤੰਤਰ ਨੂੰ ਮਜਬੂਤ ਕਰਨ ਵਿੱਚ ਵਧੀਆ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇਕ ਐਸਾ ਮਾਧਿਅਮ ਹੈ, ਜਿਸ ਨਾਲ ਔਰਤ ਸਮਾਜ ਵਿੱਚ ਆਰਥਿਕ ਪੱਖੋਂ ਮਜਬੂਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੌਮੀ ਬਾਲੜੀ ਹਫ਼ਤੇ ਸਬੰਧੀ ਬਲਾਕ ਪੱਧਰ ਅਤੇ ਪਿੰਡ ਪੱਧਰ 'ਤੇ ਸਮਾਰੋਹ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਵਿੱਚ ਆਪਣੀਆ ਬੇਟੀਆਂ ਪ੍ਰਤੀ ਸਨੇਹ ਹੋਰ ਵੱਧ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਲੜਕੀਆਂ ਦੇ ਹੱਕਾਂ ਅਤੇ ਕੇਸਾਂ ਪ੍ਰਤੀ ਵਿਸ਼ੇਸ਼ ਤੌਰ 'ਤੇ ਤਰਜ਼ੀਹ ਦੇ ਕੇ ਨਿਪਟਾਰਾ ਕੀਤਾ ਜਾਂਦਾ ਹੈ ਅਤੇ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
      ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਸ੍ਰੀ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਰਿਆਤ ਬਾਹਰਾ ਗਰੁੱਪ ਵਲੋਂ ਚਲਾਈਆਂ ਜਾ ਰਹੀਆ ਸੰਸਥਾਵਾਂ ਵਿੱਚ ਵਿੱਦਿਆ ਹਾਸਲ ਕਰ ਰਹੀਆਂ ਲੜਕੀਆਂ ਨੂੰ ਵਿਸ਼ੇਸ਼ ਵਿੱਤੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਤਾਂ ਕਿ ਲੜਕੀਆਂ ਆਪਣੀ ਮਰਜੀ ਅਨੁਸਾਰ ਉਚੇਰੀ ਵਿੱਦਿਅਕ ਯੋਗਤਾ ਹਾਸਲ ਕਰ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੀਆਂ ਵਿਦਿਆਰਥਣਾਂ ਵਲੋਂ ਦੇਸ਼ ਭਗਤੀ, ਸਭਿਆਚਾਰ, ਸਿੱਖਿਅਤ ਅਤੇ ਲੜਕੀਆਂ ਦੇ ਵਿਕਾਸ ਨਾਲ ਸਬੰਧਤ ਪੇਸ਼ ਕੀਤੀਆਂ ਗਈਆਂ ਪੇਸ਼ਕਾਰੀਆਂ ਨੂੰ ਵੀ ਸਲਾਹਿਆ ਗਿਆ।

ਤਲਵਾੜਾ ਵਿਚ ਰੈੱਡ ਕਰਾਸ ਦਾ ਰਾਜ ਪੱਧਰੀ ਸਮਾਗਮ

ਤਲਵਾੜਾ, 8 ਮਈ :
ਸਮਾਗਮ ਦੇ ਦੂਸਰੇ ਸ਼ੈਸ਼ਨ ਅਤੇ ਇਨਾਮ ਵੰਡ ਸਮਾਰੋਹ ਵਿੱਚ ਮੈਂਬਰ ਪਾਰਲੀਮੈਂਟ ਸ਼੍ਰੀ ਅਵਿਨਾਸ਼ ਰਾਏ ਖੰਨਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸ਼੍ਰੀ ਖੰਨਾ ਨੇ ਆਪਣੇ ਸੰਬੋਧਨ ਰਾਹੀਂ ਨਿਸਵਾਰਥ ਸੇਵਾ ਨੂੰ ਸਰਬੋਤਮ ਦੱਸਿਆ। ਇਸ ਦੌਰਾਨ ਸ. ਸ. ਸ. ਰੇਲਵੇ ਮੰਡੀ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵੱਲੋਂ ਮੁਢਲੀ ਸਹਾਇਤਾ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਵਹਿੱਤਕਾਰੀ ਤਲਵਾੜਾ ਵੱਲੋਂ ਸਰਸਵਤੀ ਵੰਦਨਾ ਪੇਸ਼ ਕੀਤੀ ਗਈ। ਸੇਕਰਡ ਹਾਰਟ ਸਕੂਲਾ ਮੋਗਾ ਅਤੇ ਭਵਨ ਐਸ. ਐੱਲ. ਪਲਬਿਕ ਸਕੂਲ ਅੰਮ੍ਰਿਤਸਰ ਵੱਲੋਂ ਬੱਚਿਆਂ ਨੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਸ਼੍ਰੀ ਖੰਨਾ ਨੇ ਰੈੱਡ ਕਰਾਸ ਲਈ ਫ਼ੰਡ ਇਕੱਤਰ ਕਰਨ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਕੂਲਾਂ, ਕਾਲਜ ਦੇ ਪ੍ਰਿੰਸੀਪਲਾਂ, ਪੁਲਿਸ ਮੁਖੀ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਮੁਕਤਸਰ ਸਾਹਿਬ, ਪਟਿਆਲਾ, ਕਮਾਂਡੈਂਟ 75ਵੀਂ ਅਤੇ 7ਵੀਂ ਬਟਾਲੀਅਨ ਪੀ. ਏ. ਪੀ. ਜਲੰਧਰ, ਰਿਸੋਰਸ ਪਰਸਨ ਅਮਰਜੀਤ ਹਰਮਲ, ਐੱਸ. ਕੇ. ਜਿੰਦਲ, ਡਾ. ਸ਼ੋਇਬ ਅਹਿਮਦ, ਅੰਜੂ ਸ਼ਰਮਾ, ਰਵੀ ਸ਼ਰਮਾ, ਸੁਸ਼ੀਲ ਕੁਮਾਰੀ, ਮੇਜਰ ਤਿਲਕ ਰਾਜ ਵਰਮਾ, ਬਲਦੀਪ ਕੌਰ ਸੰਧੂ, ਜਗਜੀਤ ਸਿੰਘ ਖਾਲਸਾ, ਗੁਨਜਨ ਗੁਪਤਾ, ਸੁਖਪ੍ਰੀਤ ਕੌਰ, ਪਰਦੀਪ ਕੁਮਾਰ, ਮਨਪ੍ਰੀਤ ਕੌਰ, ਪ੍ਰੇਮ ਸਿੰਘ ਭੱਲਾ, ਡਾ. ਮਨਜੀਤ ਸਿੰਘ ਮਾਨ, ਜਗਜੀਤ ਸਿੰਘ ਮਾਨ, ਰੈੱਡ ਕਰਾਸ ਵਲੰਟਰੀਆਂ, ਸਮਾਜ ਸੇਵਕਾਂ ਨੂੰ ਵੀ ਸਨਮਾਨਿਤ ਕੀਤਾ। ਸ਼੍ਰੀ ਦੇਸ ਰਾਜ ਸ਼ਰਮਾ ਪ੍ਰਿੰਸੀਪਲ ਸਰਵਹਿੱਤਕਾਰੀ ਵਿੱਦਿਆ ਮੰਦਰ ਤਲਵਾੜਾ ਨੇ ਹਾਜਰ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਜੈ ਦੇਵ ਚੀਫ਼ ਇੰਜੀਨੀਅਰ ਬਿਆਸ ਡੈਮ, ਸਤਨਾਮ ਸਿੰਘ, ਡਾ. ਸ਼ਾਲਿਨੀ, ਸੁਸ਼ੀਲ ਕੁਮਾਰ, ਊਸ਼ਾ ਕਿਰਨ ਸੂਰੀ, ਰਾਮ ਕੁਮਾਰ ਸ਼ਰਮਾ, ਸੰਤੋਸ਼ ਸ਼ਰਮਾ ਹਾਜੀਪੁਰ, ਪੀ. ਸੀ. ਜੈਨ, ਡਾ. ਸਵਿਤਾ, ਡਾ. ਬੰਦਨਾ, ਜਸਮੇਰ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਅਜੇ ਕੁਮਾਰ, ਭੀਮ ਲਾਲ ਭੁਸ਼ਾਲ, ਚੰਦਨ ਸਿੰਘ, ਕੁਲਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।
ਭਾਰਤੀ ਰੈੱਡ ਕਰਾਬ ਸੁਸਾਇਟੀ ਦੀ ਪੰਜਾਬ ਇਕਾਈ ਚੰਡੀਗੜ੍ਹ ਵੱਲੋਂ ਰੈੱਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਨ ਮੌਕੇ ਅੱਜ ਇੱਥੇ ਰਾਜ ਪੱਧਰੀ ਸਮਾਗਮ ਐੱਸ. ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਸੈਕਟਰ 2 ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਤੋਂ ਸਕੂਲੀ ਵਿਦਿਆਰਥੀ, ਅਧਿਆਪਕ, ਸਮਾਜ ਸੇਵਕ, ਵਲੰਟੀਅਰ, ਰੈੱਡ ਕਰਾਸ ਸਟਾਫ਼ ਸਮੇਤ ਵੱਡੀ ਗਿਣਤੀ ਵਿਚ ਪਤਵੰਤਿਆਂ ਨੇ ਭਾਗ ਲਿਆ। ਸਮਾਗਮ ਦੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਸ਼੍ਰੀ ਵਰੁਣ ਰੂਜ਼ਮ ਆਈ. ਏ. ਐੱਸ. ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਕੀਤੀ। ਉਨ੍ਹਾਂ ਰੈੱਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਸਰਗਰਮੀਆਂ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਨੂੰ ਰੈੱਡ ਕਰਾਸ ਦੀ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ, ਕਿਚਨ ਸੈੱਟ, ਪੇਂਡੂ ਲੜਕੀਆਂ ਨੂੰ ਸਿਲਾਈ ਮਸ਼ੀਨਾਂ, ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਨੂੰ ਟਰਾਈ ਸਾਈਕਲ ਰੈੱਡ ਕਰਾਸ ਵੱਲੋਂ ਦਿੱਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਰਿਟਾ. ਏ. ਬੀ. ਐੱਸ. ਬਰਾੜ ਸਕੱਤਰ ਰੈੱਡ ਕਰਾਸ ਪੰਜਾਬ ਨੇ ਰੈੱਡ ਕਰਾਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਦਕਿ ਸ਼੍ਰੀ ਕ੍ਰਿਸ਼ਨ ਕੁਮਾਰ ਸੈਣੀ ਸੀਨੀਅਰ ਫੀਲਡ ਅਫ਼ਸਰ ਪੰਜਾਬ ਰੈੱਡ ਕਰਾਸ ਨੇ ਇਸ ਵਰ੍ਹੇ ਦੇ ਥੀਮ 'ਮਾਨਵਵਾਦੀ ਕਾਰਜ ਦੇ 150 ਸਾਲ' ਬਾਰੇ ਜਾਣਕਾਰੀ ਪ੍ਰਦਾਨ ਕੀਤੀ।

ਲੋਕ ਸੇਵਾ ਵਿਚ ਰੈੱਡ ਕਰਾਸ ਦਾ ਅਹਿਮ ਰੋਲ : ਅਗਰਵਾਲ

ਤਲਵਾੜਾ, 17 ਫ਼ਰਵਰੀ :  ਲੋਕ ਸੇਵਾ ਵਿਚ ਬੀ. ਬੀ. ਐਮ. ਬੀ. ਰੈੱਡ ਕਰਾਸ ਸੁਸਾਇਟੀ ਵੱਲੋਂ ਬੇਹੱਦ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਬੀ. ਬੀ. ਐਮ. ਬੀ. ਦੇ ਚੇਅਰਮੈਨ ਸ਼੍ਰੀ ਏ. ਬੀ. ਅਗਰਵਾਲ ਨੇ ਇੱਥੇ ਕਮਿਉਨਿਟੀ ਹਾਲ ਵਿਖੇ ਸਲਾਨਾ ਰੈੱਡ ਕਰਾਸ ਮੇਲੇ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਲਗਾਏ ਵੱਖ ਵੱਖ ਸਟਾਲਾਂ ਦਾ ਜਾਇਜ਼ਾ ਵੀ ਲਿਆ। ਰੈੱਡ ਕਰਾਸ ਦਾ ਲੱਕੀ ਡਰਾਅ ਵੀ ਮੇਲੇ ਵਿਚ ਖਿੱਚ ਦਾ ਕੇਂਦਰ ਬਣਿਆ ਰਿਹਾ। ਹੋਰਨਾਂ ਤੋਂ ਇਲਾਵਾ ਐੱਸ. ਐੱਲ. ਅਗਰਵਾਲ ਮੈਂਬਰ ਸਿੰਚਾਈ, ਅਸ਼ੋਕ ਥਾਪਰ ਮੈਂਬਰ ਪਾਵਰ, ਜੈ ਦੇਵ ਮੁੱਖ ਇੰਜੀਨੀਅਰ ਬਿਆਸ ਡੈਮ, ਸ਼੍ਰੀਮਤੀ ਵਿੱਦਿਆ ਸੋਂਗਾਰਾ ਚੇਅਰਪਰਸਨ ਰੈੱਡ ਕਰਾਸ ਸੁਸਾਇਟੀ, ਸ਼੍ਰੀਮਤੀ ਵਨਿਤਾ ਬਾਲੀ ਸਕੱਤਰ, ਰਾਹੁਲ ਚਾਬਾ ਐਸ. ਡੀ. ਐਮ.,  ਹਰਜੀਤ ਸਿੰਘ ਕਾਰਜਕਾਰੀ ਇੰਜੀਨੀਅਰ, ਇੰਜੀ: ਅਨਿਲ ਗੌਤਮ, ਟੀ. ਪੀ. ਐੱਸ. ਫ਼ੁੱਲ, ਸੁਰੇਸ਼ ਮਾਨ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਤੇ ਪਤਵੰਤੇ ਹਾਜਰ ਸਨ।

ਸਾਬਕਾ ਫੌਜੀਆਂ ਲਈ ਮੁਫਤ ਮੈਡੀਕਲ ਕੈਂਪ 9 ਨੂੰ ਕਮਾਹੀ ਵਿਚ

ਤਲਵਾੜਾ, 8 ਫ਼ਰਵਰੀ : ਸਾਬਕਾ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਲਾਕ ਤਲਵਾੜਾ ਦੇ ਕਸਬਾ ਕਮਾਹੀ ਦੇਵੀ ਦੇ ਕਮਿਉਨਿਟੀ ਸੈਂਟਰ ਪ 9 ਫ਼ਰਵਰੀ ਨੂੰ ਸਵੇਰੇ 11 ਵਜੇ ਲਗਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਬ੍ਰਿਗੇਡੀਅਰ ਆਰ. ਕੇ. ਰੈਨਾ ਵੱਲੋਂ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਕਰਨਲ ਮੁਰਾਰੀ ਕੁਮਾਰ ਉੱਚੀ ਬੱਸੀ ਸਟੇਸ਼ਨ ਹੈੱਡ ਕੁਆਟਰ ਨੇ ਦੱਸਿਆ ਕਿ ਇਸ ਕੈਂਪ ਵਿਚ ਮਿਲਟਰੀ ਅਤੇ ਜਿਲ੍ਹਾ ਸਿਵਲ ਮੈਡੀਕਲ ਮਾਹਰ ਡਾਕਟਰਾਂ ਵੱਲੋਂ ਮਰੀਜਾਂ ਦਾ ਜਿੱਥੇ ਮੁਫ਼ਤ ਚੈਂਕਅਪ ਕੀਤਾ ਜਾਵੇਗਾ ਉੱਥੇ ਦਵਾਈਆਂ ਆਦਿ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ਦੇ ਪ੍ਰਬੰਧਾਂ ਲਈ ਕਰਨਲ ਅਮਿਤ ਸੰਧੂ, ਕਰਨਲ ਕਮਲ ਮਹਿਤਾ ਅਤੇ ਮੇਜਰ ਸਫ਼ਲ ਮੁਹੰਮਦ ਵਿਸ਼ੇਸ਼ ਤੌਰ ਦੇ ਹਾਜਰ ਹੋਣਗੇ।

ਰੈੱਡ ਕਰਾਸ ਮੇਲਾ ਹੁਣ 22 ਨੂੰ

ਤਲਵਾੜਾ, 10 ਦਸੰਬਰ : ਡਿਪਟੀ ਕਮਿਸ਼ਨਰ ਸ. ਦੀਪਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈੱਡ ਕਰਾਸ ਮੇਲਾ ਹੁਣ 15 ਦਸੰਬਰ ਦੀ ਬਜਾਏ ਕੁਝ ਜਰੂਰੀ ਕਾਰਨਾਂ ਕਰਕੇ 22 ਦਸੰਬਰ ਨੂੰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੌਸ਼ਨ ਗਰਾਉਂਡ ਵਿਖੇ ਲੱਗਣ ਵਾਲੇ ਇਸ ਮੇਲੇ ਵਿਚ ਗਿੱਧੇ, ਭੰਗੜੇ, ਬੱਚਿਆਂ ਦੀਆਂ ਖੇਡਾਂ ਤੋਂ ਇਲਾਵਾ ਖਾਣ ਪੀਣ ਦੇ ਸਟਾਲ ਲਗਾਏ ਜਾਣਗੇ ਅਤੇ ਲੱਕੀ ਬੈਗ ਕੂਪਨ ਡਰਾਅ ਵੀ ਕੱਢੇ ਜਾਣਗੇ।

ਹੋਲਾ ਮੁਹੱਲਾ ਮੇਲੇ ਚ ਲੱਗੇਗਾ ਰੈੱਡ ਕਰਾਸ ਕੈਂਪ

ਹੁਸ਼ਿਆਰਪੁਰ, 7 ਮਾਰਚ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ 7 ਮਾਰਚ ਤੋਂ 9 ਮਾਰਚ 2012 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮੁਹੱਲਾ ਦੇ ਮੌਕੇ ਤੇ ਫਸਟ ਏਡ ਹੋਮ, ਨਰਸਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਰੈਡ ਕਰਾਸ ਭਵਨ ਤੋਂ ਫਸਟ ਏਡ ਅਤੇ ਨਰਸਿੰਗ ਹੋਮ ਦੇ ਮਾਹਿਰਾਂ ਦੀ ਟੀਮ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਐਬੂਲੈਂਸ ਰਾਹੀਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਭੁਪਿੰਦਰਜੀਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਜਿਸ ਵਿੱਚ ਲੈਕਚਰਾਰ ਫਸਟ ਏਡ ਅਤੇ ਹੋਮ ਨਰਸਿੰਗ ਸ੍ਰੀ ਦਰਸ਼ਨ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ, ਬਲਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ, ਸੋਹਨ ਸਿਘ, ਸਰਕਾਰੀ ਐਲੀਮੈਂਟਰੀ ਸਕੂਲ ਬੈਂਸ ਅਵਾਨ, ਸੰਤੋਖ ਸਿੰਘ ਪੰਜਾਬ ਹੋਮਗਾਰਡਜ਼, ਨਰਿੰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾੜੀਆਂਕਲਾਂ, ਜਸਵੀਰ ਸਿੰਘ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਟਾਂਡਾ, ਮਨਜੀਤ ਸਿੰਘ, ਸਰਕਾਰੀ ਹਾਈ ਸਕੂਲ ਬਿੰਜੋ, ਅਮਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਸਮੂੰਦੜਾ, ਨਵੀਨ ਚਾਵਲਾ ਅਤੇ ਸੁਭਾਸ਼ ਸਿੰਘ ਵੀ ਸ਼ਾਮਲ ਹਨ।
        ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰ: ਭੁਪਿੰਦਰਜੀਤ ਸਿੰਘ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੀਮ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮੁਹੱਲਾ ਦੇ ਮੌਕੇ ਤੇ ਫਸਟ ਏਡ ਅਤੇ ਹੋਮ ਨਰਸਿੰਗ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਮੇਲੇ ਦੌਰਾਨ ਹੋਣ ਵਾਲੀ ਕਿਸੇ ਵੀ ਅਣ-ਸੁਖਾਵੀਂ ਦੁਰਘਟਨਾ ਦੇ ਮੌਕੇ ਤੇ ਪ੍ਰਭਾਵਿਤ ਵਿਅਕਤੀਆਂ ਨੂੰ ਮੁਢਲੀ ਸਹਾਇਤਾ ਦੇ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਇਆ ਜਾਵੇਗਾ।  ਉਨ੍ਹਾਂ ਦੱਸਿਆ ਕਿ ਹੋਲੇ-ਮੁਹੱਲੇ ਦੇ ਮੌਕੇ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਹਰ ਸਾਲ ਫ਼ਸਟ ਏਡ ਪੋਸਟ ਲਗਾਈ ਜਾਂਦੀ ਹੈ ਜਿਸ ਵਿੱਚ ਮਰੀਜਾਂ ਨੂੰ  ਦਵਾਈਆਂ ਅਤੇ ਐਬੂਲੈਂਸ ਸੇਵਾ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।

ਰੈੱਡ ਕਰਾਸ ਮੇਲੇ ਦੀ ਤਿਆਰੀ ਸਬੰਧੀ ਮੀਟਿੰਗ


ਹੁਸ਼ਿਆਰਪੁਰ 17, ਨਵੰਬਰ  ਸ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਵਲੋਂ  19 ਨਵੰਬਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰੋਸ਼ਨ ਗਰਾਊਂਡ, ਹੁਸ਼ਿਆਰਪੁਰ ਵਿਖੇ ਰੈੱਡ ਕਰਾਸ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਰੈੱਡ ਕਰਾਸ ਦਫ਼ਤਰ ਕੰਪਲੈਕਸ ਵਿਖੇ ਸ਼੍ਰੀ ਹਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਰੈੱਡ ਕਰਾਸ ਮੇਲੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਇੱਕ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਤੇ ਸ਼੍ਰੀ ਵਿਨੈ ਬੁਬਲਾਨੀ, ਵਧੀਕ ਡਿਪਟੀ ਕਮਿਸ਼ਨਰ (ਜ), ਰਾਹੁਲ ਚਾਬਾ, ਐੱਸ.ਡੀ.ਐੱਮ. ਮੁਕੇਰੀਆਂ, ਪੀ. ਪੀ. ਸਿੰਘ, ਐੱਸ. ਡੀ. ਐੱਮ. ਦਸੂਹਾ, ਰਣਜੀਤ ਕੌਰ, ਐੱਸ. ਡੀ. ਐੱਮ. ਗੜ੍ਹਸ਼ੰਕਰ, , ਆਰ.ਐੱਸ. ਬੈਂਸ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਭੂਪਿੰਦਰਜੀਤ ਸਿੰਘ, ਸੈਕਟਰੀ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਦਰਵੀਰ ਰਾਜ ਕੌਰ, ਸਹਾਇਕ ਕਰ ਅਤੇ ਆਬਕਾਰੀ ਅਫ਼ਸਰ, ਯਸ਼ਮਿਤਰਾ, ਸਿਵਲ ਸਰਜਨ ਅਤੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਰੈੱਡ ਕਰਾਸ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ। 
        ਸ਼੍ਰੀ ਹਰਮਿੰਦਰ ਸਿੰਘ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈੱਡ ਕਰਾਸ ਮੇਲੇ ਵਿੱਚ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਅਤੇ ਵੱਖ ਵੱਖ ਵਿਭਾਗਾਂ ਵਲੋਂ ਖਾਣ ਪੀਣ ਦੇ ਸਟਾਲ ਅਤੇ ਜਾਣਕਾਰੀ ਭਰਪੂਰ ਪ੍ਰਦਰਸ਼ਣੀਆਂ ਲਗਾਈਆਂ ਜਾਣਗੀਆਂ। ਇਸ ਮੌਕੇ ਤੇ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ ਅਤੇ ਰੈੱਡ ਕਰਾਸ ਸੋਸਾਇਟੀ ਵਲੋਂ ਮੌਕੇ ਤੇ ਹੀ ਫੈਂਸੀ ਡਰੈੱਸ, ਪੈਂਟਿੰਗ ਮੁਕਾਬਲੇ ਅਤੇ ਫਲਵਾਰ ਸ਼ੋਅ ਵੀ ਕਰਵਾਏ ਜਾਣਗੇ। ਇਸ ਮੌਕੇ ਤੇ ਰੈੱਡ ਕਰਾਸ ਵਲੋਂ ਇੱਕ ਲੱਕੀ ਡਰਾਅ ਵੀ ਕੱਢਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੇਲੇ ਨੂੰ ਦੇਖਣ ਲਈ ਪਹੁੰਚਣ। ਉਨ੍ਹਾਂ ਕਿਹਾ ਕਿ ਇਸ ਮੇਲੇ ਦੀ ਆਮਦਨ ਨੂੰ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)