Showing posts with label awareness. Show all posts
Showing posts with label awareness. Show all posts

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਰੁੱਖ ਲਗਾਓ-ਰੁੱਖ ਬਚਾਓ' ਮੁਹਿੰਮ

ਹੁਸ਼ਿਆਰਪੁਰ, 7 ਜੂਨ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਵਿਖੇ 'ਰੁੱਖ ਲਗਾਓ-ਰੁੱਖ ਬਚਾਓ' ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਵਲੋਂ ਪੌਦਾ ਲਗਾ ਕੇ ਸਕੂਲ ਵਿੱਚ ਇਕੱਤਰ ਹੋਏ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਸਾਡੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ ਪੌਦਾ ਜ਼ਰੂਰੀ ਲਗਾਉਣਾ ਚਾਹੀਦਾ ਹੈ, ਤਾਂ ਹੀ ਅਸੀਂ ਸਾਫ਼-ਸੁਥਰੇ ਵਾਤਾਵਰਣ ਵਿੱਚ ਸਾਹ ਲੈ ਸਕਦੇ ਹਾਂ।

         ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਪੌਦਾ ਲਗਾਉਣ ਤੋਂ ਬਾਅਦ ਇਸ ਦੀ ਸਾਂਭ-ਸੰਭਾਲ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਥੇ ਹਰੇਕ ਵਿਅਕਤੀ ਨੂੰ ਪੌਦਾ ਲਗਾਉਣਾ ਚਾਹੀਦਾ ਹੈ, ਉਥੇ ਬਾਕੀ ਲੋਕਾਂ ਨੂੰ ਵੀ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

         ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ ਅਤੇ ਸ੍ਰੀ ਰਣਜੀਤ ਕੁਮਾਰ ਜੈਨ, ਪ੍ਰਿੰਸੀਪਲ ਸ੍ਰੀ ਪਰਮਜੀਤ ਸਿੰਘ, ਸਰਪੰਚ ਸ੍ਰੀ ਗੁਰਮੀਤ ਸਿੰਘ, ਪੰਚਾਇਤ ਸੈਕਟਰੀ ਸ੍ਰੀ ਨਰੇਸ਼ ਕੁਮਾਰ, ਬਲਾਕ ਅਫ਼ਸਰ ਸ੍ਰੀ ਓਮ ਪ੍ਰਕਾਸ਼, ਸ੍ਰੀ ਜਤਿੰਦਰ ਕੁਮਾਰ, ਸ੍ਰੀਮਤੀ ਦਲਜੀਤ ਕੌਰ, ਸ੍ਰੀ ਅਨੁਪਮ ਠਾਕੁਰ, ਐਡਵੋਕੇਟ ਸ੍ਰੀ ਸੰਦੀਪ ਕੁਮਾਰ, ਸ੍ਰੀ ਪਵਨ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਾਤਾਵਰਣ ਦੀ ਸੰਭਾਲ ਲਈ ਪੌਦੇ ਵੀ ਵੰਡੇ ਗਏ।

ਵਿਸ਼ਵ ਵਾਤਾਵਰਣ ਦਿਵਸ ਮੌਕੇ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ੁਰੂਆਤ 5 ਤੋਂ


  • ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਜ਼ਿਲ੍ਹਾ ਪੱਧਰੀ ਸਮਾਰੋਹ 'ਚ ਕੀਤਾ ਜਾਵੇਗਾ ਆਗਾਜ਼
  • ਵੱਖ ਵੱਖ ਵਿਭਾਗਾਂ ਵਲੋਂ ਲਗਾਏ ਜਾਣਗੇ ਜਾਗਰੂਕਤਾ ਸਟਾਲ
  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ
ਹੁਸ਼ਿਆਰਪੁਰ, 4 ਜੂਨ: ਸੂਬੇ ਨੂੰ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਇਕ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਸ਼ਵ ਵਾਤਾਵਰਣ ਦਿਵਸ ਮੌਕੇ 5 ਜੂਨ ਨੂੰ ਪੂਰੇ ਪੰਜਾਬ ਵਿੱਚ 'ਮਿਸ਼ਨ ਤੰਦਰੁਸਤ ਪੰਜਾਬ' ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ 'ਚ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਇਸ ਮੁਹਿੰਮ ਨੂੰ ਲਾਂਚ ਕਰਨਗੇ। ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਇਸ ਸਮਾਰੋਹ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਦੀ ਜ਼ਿਲ੍ਹੇ ਵਿੱਚ ਸ਼ੁਰੂਆਤ ਕੀਤੀ ਜਾਵੇਗੀ।


                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਲ, ਸਥਾਨਕ ਸਰਕਾਰਾਂ ਵਿਭਾਗ, ਟਰਾਂਸਪੋਰਟ, ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਵਿਭਾਗ, ਖੇਤੀਬਾੜੀ, ਸਹਿਕਾਰਤਾ, ਜੰਗਲਾਤ, ਖੇਡ ਵਿਭਾਗ, ਜਲ ਸਰੋਤ, ਪਬਲਿਕ ਹੈਲਥ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਇਸ ਮਿਸ਼ਨ ਦੀ ਕਾਮਯਾਬੀ ਲਈ 5 ਜੂਨ ਨੂੰ ਹੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਜਾਗਰੂਕਤਾ ਸਟਾਲ ਵੀ ਲਗਾਏ ਜਾਣਗੇ, ਜਦਕਿ ਮੁੱਖ ਮਹਿਮਾਨ ਵਲੋਂ ਪੌਦਾ ਲਗਾਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਵੀ ਦਿੱਤਾ ਜਾਵੇਗਾ।

                 ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਮਾਰੋਹ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਵਲੋਂ ਵੱਖਰੇ ਤੌਰ 'ਤੇ ਇਸ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਿਹਤ ਵਿਭਾਗ ਵਲੋਂ ਓਲਡ ਏਜ਼ ਹੋਮ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹਰ ਵੀਰਵਾਰ ਅਪਾਹਜ਼ ਵਿਅਕਤੀਆਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਕੈਂਪ ਵਿੱਚ ਅੰਗਹੀਣ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਘੰਟਾ ਘਰ ਨਜ਼ਦੀਕ ਮਜ਼ਦੂਰ ਅਤੇ ਕਿਰਤੀਆਂ ਦਾ ਮੈਡੀਕਲ ਕੈਂਪ ਰਾਹੀਂ ਮੁਆਇਨਾ ਕਰਨ ਤੋਂ ਇਲਾਵਾ ਸਲੱਮ ਏਰੀਆ ਸੁੰਦਰ ਨਗਰ ਵਿਖੇ ਵੀ ਮੈਡੀਕਲ ਕੈਂਪ ਲਗਾ ਕੇ ਇਲਾਕਾ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਿਹਤ ਸੰਸਥਾਵਾਂ ਅਤੇ ਉਨ੍ਹਾਂ ਅਧੀਨ ਪੈਂਦੇ ਸਲੱਮ ਏਰੀਆ, ਫੈਕਟਰੀ ਅਤੇ ਭੱਠਿਆਂ 'ਤੇ ਵੀ ਸਿਹਤ ਜਾਗਰੂਕਤਾ ਅਤੇ ਮੈਡੀਕਲ ਕੈਂਪ ਲਗਾਏ ਜਾਣਗੇ। ਗੈਰ ਵਿਗਿਆਨੀ ਤਰੀਕਿਆਂ ਨਾਲ ਫ਼ਲਾਂ ਨੂੰ ਪਕਾਉਣ ਸਬੰਧੀ ਛਾਪੇਮਾਰੀ ਅਤੇ ਸੈਂਪਲਿੰਗ ਦੀ ਸਪੈਸ਼ਲ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ 'ਚ ਮਿੱਟੀ ਦੀ ਪਰਖ ਸਬੰਧੀ ਵੀ ਸੈਂਪਲ ਲਏ ਜਾਣਗੇ, ਕਿਉਂਕਿ ਪੰਜਾਬ ਵਿੱਚ ਰਹਿਣ ਵਾਲੇ ਲੋਕਾਂ ਦੀ ਸਿਹਤ ਤਾਂ ਹੀ ਚੰਗੀ ਹੋਵੇਗੀ ਜੇਕਰ ਮਿੱਟੀ ਦੀ ਸਿਹਤ ਚੰਗੀ ਹੋਵੇ। ਇਸ ਤੋਂ ਇਲਾਵਾ ਵਿਭਾਗ ਵਲੋਂ ਕਿਸਾਨਾਂ ਨੂੰ ਖਾਦ, ਦਵਾਈ, ਬੀਜ ਆਦਿ ਵੀ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਣਕ ਦਾ ਨਾੜ, ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੇਲਵੇ ਮੰਡੀ ਵਿਖੇ ਸਵੇਰੇ 7 ਵਜੇ ਤੋਂ 8 ਵਜੇ ਤੱਕ ਯੋਗਾ ਕਰਵਾਇਆ ਜਾ ਰਿਹਾ ਹੈ, ਜਦਕਿ ਸਰਵਿਸ ਕਲੱਬ ਦੇ ਤੈਰਾਕੀ ਪੂਲ ਵਿਖੇ ਤੈਰਾਕੀ ਤੋਂ ਇਲਾਵਾ ਇਨਡੋਰ ਸਟੇਡੀਅਮ ਵਿੱਚ ਬੈਡਮਿੰਟਨ ਆਦਿ ਖੇਡ ਵਿਭਾਗ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਨ੍ਹਾ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ, ਜਦਕਿ ਸਾਫ਼ ਪੀਣ ਵਾਲੇ ਪਾਣੀ  ਨੂੰ ਯਕੀਨੀ ਬਣਾਉਣ ਲਈ ਟਿਊਬਵੈਲਾਂ ਦੇ ਸੈਂਪਲ ਟੈਸਟ ਵੀ 5 ਜੂਨ ਨੂੰ ਜਾਣਗੇ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਕੂੜੇ ਦੀ ਸੈਗਰੀਗੇਸ਼ਨ ਕਰਨ ਸਬੰਧੀ ਮਾਡਲ ਟਾਊਨ ਨੇੜੇ ਰੌਸ਼ਨ ਗਰਾਉਂਡ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਥੇ ਹਰੇ ਅਤੇ ਨੀਲੇ ਡਸਟਬਿਨ ਰੱਖ ਕੇ ਸੈਗਰੀਗੇਸ਼ਨ ਦੇ ਲਾਭਾਂ ਬਾਰੇ ਦੱਸਿਆ ਜਾਵੇਗਾ। ਹਰੇ ਰੰਗ ਦਾ ਡਸਟਬਿਨ ਰਸੋਈ ਦਾ ਕੂੜਾ, ਸਬਜ਼ੀ, ਖਾਣੇ ਦਾ ਸਮਾਨ, ਲੱਕੜੀ ਅਤੇ ਕਾਗਜ਼ ਆਦਿ ਪਾਉਣ ਲਈ ਵਰਤਿਆ ਜਾ ਸਕਦਾ ਹੈ, ਜਦਕਿ ਨੀਲੇ ਰੰਗ ਦਾ ਡਸਟਬਿਨ ਕੱਚ, ਪਲਾਸਟਿਕ, ਪੌਲੀਥਿਨ ਅਤੇ ਲੋਹਾ ਆਦਿ ਪਾਉਣ ਲਈ ਵਰਤਿਆ ਜਾ ਸਕਦਾ ਹੈ।

         ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਰਿਜ਼ੀਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਵਲੋਂ 5 ਜੂਨ ਨੂੰ ਅਮਨ ਆਟੋ ਸੈਂਟਰ 'ਤੇ ਮੁਫ਼ਤ ਪ੍ਰਦੂਸ਼ਣ ਸਰਟੀਫਿਕੇਟ ਦੇਣ ਸਬੰਧੀ ਵਿਸ਼ੇਸ਼ ਪ੍ਰਦੂਸ਼ਣ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਐਸ.ਡੀ.ਐਮ. ਦਫ਼ਤਰ ਤੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਸਾਈਕਲ ਰੈਲੀ ਸਵੇਰੇ 6 ਵਜੇ ਤੋਂ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਛੱਪੜਾਂ ਦੀ ਸਫ਼ਾਈ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਗਲੀਆਂ ਨਾਲੀਆਂ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਜੂਨ ਨੂੰ ਦਾਦੂਪੁਰ ਗਰੋਆ, ਤਨੂਰ, ਗੁਜਰ ਬਸੋਆ, ਖਿਚੀਆਂ, ਝਾਂਅ, ਬੰਬੇਲੀ, ਪਾਹਲੇਵਾਲ, ਸਵਾਰ, ਬਹਿਦਰਿਆ, ਭੰਵਨੌਰ ਅਤੇ ਡਡਿਆਲ ਆਦਿ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਉੜਮੁੜ ਟਾਂਡਾ ਵਲੋਂ ਵੀ ਸਫ਼ਾਈ ਸਬੰਧੀ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਬਜੀ ਮੰਡੀ ਅਤੇ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਦੇ ਏਰੀਏ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਗਰ ਕੌਂਸਲ ਦੇ 9 ਪੀਣ ਵਾਲੇ ਪਾਣੀ ਦੇ ਟਿਊਬਵੈਲਾਂ ਤੋਂ ਪਾਣੀ ਦਾ ਸੈਂਪਲ ਲੈ ਕੇ ਲੈਬਾਰਟਰੀ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਮਾਹਿਲਪੁਰ ਵਲੋਂ ਡਰੇਨੇਜ਼ ਦੀ ਸਫ਼ਾਈ ਕਰਵਾਉਣ ਤੋਂ ਇਲਾਵਾ ਵਾਰਡ ਨੰ: 9 ਅਤੇ 10 ਵਿਚ ਵਿਸ਼ੇਸ਼ ਮਹਿੰਮ ਤਹਿਤ ਸਫ਼ਾਈ ਕਰਵਾਈ ਜਾ ਰਹੀ ਹੈ, ਜਦਕਿ ਕੈਰੀਬੈਗ ਦੀ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਪਲਾਸਟਿਕ ਦੇ ਕੈਰੀਬੈਗ ਵੇਚਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਇਸ ਤੋਂ ਇਲਾਵਾ ਨਗਰ ਪੰਚਾਇਤ ਦੀਆਂ ਵੱਖ ਵੱਖ ਥਾਵਾਂ 'ਤੇ ਵਾਤਾਵਰਣ ਦਿਵਸ 'ਤੇ ਪੌਦੇ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ 5 ਜੂਨ ਨੂੰ ਹੀ ਸ਼ਾਮ ਦੇ ਸਮੇਂ ਸਾਰੇ ਸ਼ਹਿਰ ਵਿੱਚ ਫੌਗਿੰਗ ਕਰਵਾਉਣ ਤੋਂ ਇਲਾਵਾ ਨਾਲਿਆਂ ਦੀ ਸਫ਼ਾਈ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਰ ਘਰ ਸੋਲਡ ਵੇਸਟ ਸਬੰਧੀ ਕੂੜੇ ਦੀ ਸੈਗਰੀਗੇਸ਼ਨ ਕਰਨ ਅਤੇ ਇਸ ਦੇ ਲਾਭਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ। ਨਗਰ ਕੌਂਸਲ ਮੁਕੇਰੀਆਂ ਵਲੋਂ ਵਲ ਵਿਸੇਸ਼ ਸਫਾਈ ਅਭਿਆਨ ਵਿਢਿਆ ਜਾ ਰਿਹਾ ਹੈ, ਜਿਸ ਤਹਿਤ ਪਲਾਸਟਿਕ ਦੀ ਵਰਤੋਂ ਨਾ ਕਰਨ, ਕੂੜੇ ਨੂੰ ਅੱਗ ਨਾ ਲਗਾਉਣ, ਆਪਣਾ ਆਲਾ ਦੁਆਲਾ ਸਾਫ਼ ਰੱਖਣ ਅਤੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ।

           ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਤੋਂ ਇਲਾਵਾ ਧੂੰਏ ਕਾਰਨ ਪੈਦਾ ਹੁੰਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਸਹਿਕਾਰੀ ਸਭਾਵਾਂ ਵਲੋਂ 5 ਜੂਨ ਨੂੰ ਭਾਈ ਘਨਈਆ ਸਿਹਤ ਸਕੀਮ ਲਾਂਚ ਕੀਤੀ ਜਾ ਰਹੀ ਹੈ, ਜਿਸ ਤਹਿਤ ਇਸ ਸਕੀਮ ਅਧੀਨ 2 ਲੱਖ ਰੁਪਏ ਦਾ ਬੀਮਾ ਅਤੇ ਐਕਸੀਡੈਂਟਲ ਕੇਸ ਵਿੱਚ ਜਾਂ ਜ਼ਰੂਰਤ ਪੈਣ 'ਤੇ ਇਸ ਸਕੀਮ ਅਧੀਨ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਮੈਡੀਕਲ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜੰਗਲਾਤ ਵਿਭਾਗ ਵਲੋਂ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 5 ਜੂਨ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਵਲੋਂ ਡੀ.ਏ.ਵੀ.ਕਾਲਜ ਵਿਖੇ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਜ਼ਿਲ੍ਹੇ ਵਿੱਚ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਕੀਤਾ ਜਾਵੇ ਲਾਗੂ : ਡਿਪਟੀ ਕਮਿਸ਼ਨਰ


  • ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਲਗਾ ਕੇ ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਵੇ ਜਾਗਰੂਕ
ਹੁਸ਼ਿਆਰਪੁਰ, 13 ਸਤੰਬਰ:  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਸੈਮੀਨਾਰ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਹੁੰਦੇ ਹਨ। ਇਸ ਲਈ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਹੋਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਜਿਥੇ ਕਿਤੇ ਰੈਡ ਲਾਈਟਾਂ ਅਤੇ ਬਲਿੰਕਰਜ਼ ਲਾਈਟਾਂ ਲਗਾਉਣ ਦੀ ਜ਼ਰੂਰਤ ਹੈ, ਨੂੰ ਪਹਿਲ ਦੇ ਆਧਾਰ 'ਤੇ ਲਗਾਇਆ ਜਾਵੇ।

                       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਚੌਕਾਂ 'ਤੇ ਦਿਨ ਦੇ ਸਮੇਂ ਜ਼ਿਆਦਾ ਜ਼ਾਮ ਲੱਗਦੇ ਹਨ, ਉਨ੍ਹਾਂ ਚੌਕਾਂ 'ਤੇ ਟਰੈਫਿਕ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਜਿਹੜੇ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ ਅਤੇ ਜ਼ਰੂਰਤ ਅਨੁਸਾਰ ਚੌਕਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਵਾ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਵੀ ਚਲਾਨ ਕੱਟ ਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਰੈਸ਼ਰ ਹਾਰਨ ਲਗਾਉਣ ਵਾਲੇ ਵਾਹਨ ਚਾਲਕਾਂ ਦੇ ਵੀ ਚਲਾਨ ਕੱਟੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚੋਂ ਪੁੱਜਣ ਵਾਲੇ ਰਾਸ਼ਟਰੀ ਮਾਰਗ 'ਤੇ ਟਰੈਫਿਕ ਦੀ ਰੋਕਥਾਮ ਲਈ ਰੈਡ ਲਾਈਟਾਂ ਲਗਾਉਣ ਲਈ ਨੈਸ਼ਨਲ ਹਾਈਵੇਅ ਅਥਾਰਟੀ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੜ੍ਹਦੀਵਾਲਾ ਅਤੇ ਸੈਲਾਖੁਰਦ ਸੜਕ 'ਤੇ ਸਵਾਰੀਆਂ ਨੂੰ ਉਤਾਰਨ ਲਈ ਸੜਕ ਦੇ ਵਿਚਕਾਰ ਬੱਸਾਂ ਨਾ ਖੜ੍ਹੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਰੇਹੜੀ ਚਾਲਕਾਂ ਸਬੰਧੀ ਲਾਗੂ ਕੀਤੀ ਗਈ ਸਟਰੀਟਵੈਂਡਰ ਪਾਲਿਸੀ ਲਈ ਵੀ ਇਕ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਨੇ ਮੁਕੇਰੀਆਂ ਵਿਖੇ ਮਾਤਾ ਰਾਣੀ ਚੌਕ 'ਤੇ ਲੱਗਣ ਵਾਲੇ ਜਾਮ ਲਈ ਵੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
                       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਰ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ, ਇੰਸਪੈਕਟਰ ਟਰੇਫਿਕ ਇੰਚਾਰਜ ਸ੍ਰੀ ਤਲਵਿੰਦਰ ਕੁਮਾਰ, ਮੈਂਬਰ ਸ੍ਰੀ ਅਸ਼ਵਨੀ ਕਪੂਰ, ਸ੍ਰੀ ਐਸ.ਕੇ. ਪੋਮਰਾ ਅਤੇ ਡਾ. ਵੀਭਾ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ਬੇਹੱਦ ਜ਼ਰੂਰੀ: ਸੀ.ਜੇ.ਐਮ. ਰਵੀ ਗੁਲਾਟੀ

-ਚਾਈਲਡ ਫਰੈਂਡਲੀ ਲੀਗਲ ਏਡ ਕਲੀਨਿਕ ਰਾਹੀਂ ਕਾਨੂੰਨੀ ਸੇਵਾਵਾਂ ਸਬੰਧੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 3 ਮਈ: ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਕੁਮਾਰ ਗੁਲਾਟੀ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਮ ਕਲੋਨੀ ਕੈਂਪ ਵਿਖੇ ਚਾਈਲਡ ਫਰੈਂਡਲੀ ਲੀਗਲ ਏਡ ਕਲੀਨਿਕ ਰਾਹੀਂ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਸਬੰਧੀ ਆਯੋਜਿਤ ਕੀਤੇ ਗਏ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਚਾਈਲਡ ਫਰੈਂਡਲੀ ਲੀਗਲ ਏਡ ਕਲੀਨਿਕ ਦਾ ਮੁੱਖ ਮੰਤਵ ਬੱਚਿਆਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੀ ਆਪਣੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਰੂਰਤਮੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਚਿਲਡਰਨ ਹੋਮ, ਆਬਜ਼ਰਵੇਸ਼ਨ ਹੋਮ ਅਤੇ ਸਪੈਸ਼ਲ ਹੋਮ ਦੇ ਬੱਚਿਆਂ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਸੁਪਰਡੰਟ ਚਿਲਡਰਨ ਹੋਮ ਨਰੇਸ਼ ਕੁਮਾਰ, ਸੁਪਰਡੰਟ ਆਬਜ਼ਰਵੇਸ਼ਨ ਹੋਮ ਨਰੇਸ਼ ਕੁਮਾਰ, ਲੀਗਲ ਅਫ਼ਸਰ ਸੁਖਜਿੰਦਰ ਸਿੰਘ, ਬਾਲ ਸੁਰੱਖਿਆ ਅਫ਼ਸਰ ਅੰਕਿਤਾ, ਯੋਗੇਸ਼ ਕੁਮਾਰ, ਐਡਵੋਕੇਟ ਅਮਰਦੀਪ ਮਲਿਕ, ਪੈਰਾ ਲੀਗਲ ਵਲੰਟੀਅਰ ਆਰਤੀ ਸਮੇਤ ਸਮੂਹ ਸਟਾਫ਼ ਮੈਂਬਰ ਮੌਜੂਦ ਸਨ। 

ਮਿਸ਼ਨ ਮਲੇਰੀਆ : ਸਿਵਲ ਸਰਜਨ ਨੇ ਕੀਤੀ ਕੂਲਰਾਂ ਦੀ ਚੈਕਿੰਗ

ਹੁਸ਼ਿਆਰਪੁਰ, 21 ਅਪ੍ਰੈਲ : ਮੌਸਮ ਵਿੱਚ ਆ ਰਹੇ ਬਦਲਾਅ ਕਾਰਣ ਡੇਗੂੰ ਅਤੇ ਚਿਕਨਗੁਨੀਆ ਵਰਗੀਆਂ ਬੀਮਾਰੀਆਂ ਦੇ ਪਨਪਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਂਦਾ ਹੈ ਕਿ ਉਨਾਂ ਹਾਲਾਤਾਂ ਨੂੰ ਖਤਮ ਕੀਤਾ ਜਾਵੇ ਜੋ ਕਿ ਇਨਾਂ ਬੀਮਾਰੀਆਂ ਦਾ ਕਾਰਣ ਬਣਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਹੁਸ਼ਿਆਰਪੁਰ ਡਾ.ਨਰਿੰਦਰ ਕੌਰ ਨੇ ਦੱਸਿਆ ਕਿ ਡੇਗੂੰ ਅਤੇ ਚਿਕਨਗੁਨੀਆ ਦਾ ਮੱਛਰ ਸਾਫ, ਖੁੱਲੇ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਮਨੁੱਖੀ ਅਣਗਹਿਲੀ ਇਸ ਮੱਛਰ ਦੇ ਪੈਦਾ ਹੋਣ ਦਾ ਇਕ ਮੁੱਖ ਕਾਰਣ ਹੈ।
ਇਸ ਲਈ ਇਹ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ ਕਿ ਆਪਣੇ ਆਸ ਪਾਸ ਕਿਧਰੇ ਵੀ ਸਾਧਾਰਣ ਜਾਂ ਬਰਸਾਤੀ ਪਾਣੀ ਨੂੰ ਖੜਾ ਨਾਂ ਹੋਣ ਦਿੱਤਾ ਜਾਵੇ। ਇਸ ਲਈ ਘਰਾਂ ਦੀ ਟੰਕੀਆਂ ਦੇ ਢੱਕਣ ਦੀ ਜਾਂਚ ਜ਼ਰੂਰੀ ਹੈ। ਇਸ ਤੋਂ ਇਲਾਵਾ ਘਰਾਂ ਵਿੱਚ ਪਏ ਕੂਲਰਾਂ, ਗੁਲਦਾਨਾਂ, ਗਮਲਿਆਂ, ਆਸ-ਪਾਸ ਦੇ ਖਾਲੀ ਟੋਇਆਂ, ਟੁੱਟੇ ਬਰਤਨਾਂ, ਫਾਲਤੂ ਪਏ ਟਾਇਰਾਂ, ਟਿਊਬਾਂ, ਪੰਛੀਆਂ ਦੇ ਪੀਣ ਲਈ ਰੱਖੇ ਪਾਣੀ ਦੇ ਬਰਤਨਾਂ ਆਦਿ ਵਿੱਚ ਪਾਣੀ ਨੂੰ ਲਗਾਤਾਰ ਖੜਾ ਨਹੀਂ ਰਹਿਣ ਦੇਣਾ ਚਾਹੀਦਾ ਤੇ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਡਾ.ਨਰਿੰਦਰ ਕੌਰ ਨੇ ਕਿਹਾ ਕਿ ਡੇਗੂੰ ਅਤੇ ਚਿਕਨਗੁਨੀਆ ਦਾ ਲਾਰਵਾ ਪੈਦਾ ਨਾਂ ਹੋਵੇ ਇਸ ਲਈ ਇਸ ਗੱਲ ਦੀ ਉਚੇਚੇ ਤੌਰ ਤੇ ਲੋੜ ਹੈ ਕਿ ਗਰਮੀ ਦੇ ਦਿਨਾਂ ਵਿੱਚ ਅਕਸਰ ਵਰਤੇ ਜਾਂਦੇ ਘਰਾਂ ਦੇ ਕੂਲਰਾਂ ਦੀ ਨਿਯਮਤ ਸਫਾਈ ਕੀਤੀ ਜਾਵੇ। ਇਸ ਲਈ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਦਾ ਦਿਨ ਡਰਾਈ ਡੇ ਭਾਵ ਕਿ ਖੁਸ਼ਕ ਦਿਨ ਦੇ ਤੌਰ ਤੇ ਮੁਕਰਰ ਕੀਤਾ ਗਿਆ ਹੈ। ਜਿਸਦਾ ਅਰਥ ਇਹ ਹੈ ਕਿ ਇਸ ਦਿਨ ਕੂਲਰਾਂ ਦਾ ਪੁਰਾਣਾ ਪਿਆ ਪਾਣੀ ਕੱਢ ਕੇ ਉਸਨੂੰ ਧੋ ਕੇ ਸੁਕਾਉਣ ਉਪੰਰਤ ਮੁੜ ਤੋਂ ਵਰਤਣ ਲਈ ਤਿਆਰ ਕੀਤਾ ਜਾਵੇ। ਅਜਿਹਾ ਕਰਨ ਨਾਲ ਡੇਗੂੰ ਅਤੇ ਚਿਕਨਗੁਨੀਆ ਦਾ ਲਾਰਵਾ ਕੂਲਰਾਂ ਵਿੱਚ ਨਹੀਂ ਪਨਪਦਾ। ਉਨਾਂ ਕਿਹਾ ਕਿ ਸਮੂਹ ਜ਼ਿਲਾ ਨਿਵਾਸੀਆਂ ਨੂੰ ਆਪੋ-ਆਪਣੇ ਘਰਾਂ ਦੇ ਕੂਲਰਾਂ ਦੀ ਨਿਯਮਤ ਸਫਾਈ ਅਤੇ ਸ਼ੁਕਰਵਾਰ ਵਾਲੇ ਦਿਨ ਇਸ ਨੂੰ ਧੋ ਕੇ ਸੁੁਕਾਉਣ ਦੀ ਪ੍ਰਕਿਰਿਆ ਦਾ ਪਾਲਣ ਜ਼ਰੂਰ ਕਰਨਾ ਚਾਹੀਦਾ ਹੈ। ਉਨਾਂ ਵੱਲੋਂ ਅੱਜ ਸਿਵਲ ਹਸਪਤਾਲ, ਦਫਤਰ ਸਿਵਲ ਸਰਜਨ ਵਿਖੇ ਅਤੇ ਦਫਤਰ ਸਿਵਲ ਸਰਜਨ ਵਿਖੇ ਬਣਾਏ ਰਿਹਾਇਸ਼ੀ ਕੁਆਟਰਾਂ ਦੇ ਕੂਲਰਾਂ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਉਨਾਂ ਕਿ ਅਜਿਹੀਆਂ ਸਾਵਧਾਨੀਆਂ ਨਾਲ ਹੀ ਡੇਗੂੰ ਅਤੇ ਚਿਕਨਗੁਨੀਆਂ ਵਰਗੀਆਂ ਬੀਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ ਤੇ ਇਸ ਲਈ ਸਾਰਿਆਂ ਦਾ ਇਸ ਪ੍ਰਤੀ ਸੁਚੇਤ ਹੋਣਾ ਲਾਜ਼ਮੀ ਹੈ। ਇਸ ਮੌਕੇ ਉਨਾਂ ਦੇ ਨਾਲ ਜ਼ਿਲਾ ਸਿਹਤ ਅਫਸਰ ਡਾ.ਸੇਵਾ ਸਿੰਘ, ਜਿਲਾ ਟੀਕਾਕਰਣ ਅਧਿਕਾਰੀ ਡਾ.ਗੁਰਦੀਪ ਸਿੰਘ ਕਪੂਰ, ਡਾ.ਸ਼ੈਲੇਸ਼, ਪ੍ਰਿਤਪਾਲ ਸਿੰਘ ਤੋਂ ਇਲਾਵਾ ਮਲੇਰੀਆ ਵਿੰਗ ਦੇ ਕਰਮਚਾਰੀ ਮੌਜੂਦ ਸਨ। 

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਜਰੂਰੀ : ਡਾ. ਨਰਿੰਦਰ ਕੌਰ

ਹੁਸ਼ਿਆਰਪੁਰ, 21 ਅਪ੍ਰੈਲ: ਮਲੇਰੀਆ ਬੁਖਾਰ ਤੋਂ ਬਚਾਅ ਪ੍ਰਤੀ ਲੋੜੀਂਦੀ ਜਾਗਰੁਕਤਾ ਪੈਦਾ ਕਰਨ ਲਈ ਹਰ ਸਾਲ 25 ਅਪ੍ਰੈਲ ਨੂੰ ਮਲੇਰੀਆ ਜਾਗਰੁਕਤਾ ਦਿਵਸ ਤੇ ਤੌਰ ਤੇ ਮਨਾਇਆ ਜਾਂਦਾ ਹੈ।
ਸਿਵਲ ਸਰਜਨ ਹੁਸ਼ਿਆਰਪੁਰ ਡਾ.ਨਰਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਲੇਰੀਆ ਦੀ ਪੂਰਣ ਮੁਕਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਜ਼ਿਲੇ ਨੂੰ 2019 ਤੱਕ ਇਸ ਬੀਮਾਰੀ ਤੋਂ ਪੂਰਣ ਤੌਰ ਤੇ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਦਿਵਸ ਦੀ ਪ੍ਰਮੁਖਤਾ ਨੂੰ ਬਰਕਰਾਰ ਰੱਖਦੇ ਹੋਏ ਵੱਖ-ਵੱਖ ਬੀ.ਸੀ.ਸੀ.ਤੇ ਆਈ.ਈ.ਸੀ. ਪ੍ਰੋਗਰਾਮਾਂ ਰਾਂਹੀ ਆਮ ਨਾਗਰਿਕਾਂ ਵਿੱਚ ਇਸ ਬੀਮਾਰੀ ਤੋਂ ਬਚਾਅ ਅਤੇ ਇਸ ਪ੍ਰਤੀ ਜਾਗਰੁਕ ਹੋਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਦਿਵਸ ਦੀ ਆਮਦ ਦੀ ਵਿਸ਼ੇਸ਼ਤਾ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਰਹੀਰਾਂ ਵਿਖੇ ਸਕੂਲ ਮੁਖੀ ਸ਼੍ਰੀਮਤੀ ਰਮਨਦੀਪ ਕੌਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਹੈਲਥ ਇੰਸਪੈਕਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਲੇਰੀਆ ਦਿਵਸ 25 ਅਪ੍ਰੈਲ ਦਾ ਇਸ ਵਾਰ ਦਾ ਵਿਸ਼ਾ ਚੰਗੀ ਸਿਹਤ ਲਈ ਮਲੇਰੀਆ ਦਾ ਖਾਤਮਾ ਰੱਖਿਆ ਗਿਆ ਹੈ। ਇਹ ਮੱਛਰ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਤੇ ਇਹ ਮੱਛਰ ਅਕਸਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ। ਮਲੇਰੀਆ ਬੁਖਾਰ ਦੇ ਲੱਛਣਾਂ ਵਿੱਚ ਠੰਡ ਅਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ, ਬੁਖਾਰ ਉਤਰਣ ਤੇ ਕਮਜ਼ੋਰੀ ਅਤੇ ਪਸੀਨਾ ਆਉਣਾ ਆਦਿ ਹੁੰਦੇ ਹਨ। ਉਨਾਂ ਕਿਹਾ ਕਿ ਅਜਿਹੇ ਲੱਛਣ ਸਰੀਰ ਵਿੱਚ ਮਹਿਸੂਸ ਹੋਣ ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸਪੰਰਕ ਕਰਨਾ ਚਾਹੀਦਾ ਹੈ।  ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਐਚ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਘਰਾਂ ਦੇ ਆਲੇ-ਦੁਆਲੇ  ਟੋਇਆਂ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ ਤਾਂ ਜੋ ਉਸ ਵਿੱਚ ਬਰਸਾਤੀ ਪਾਣੀ ਜਮਾ ਨਾਂ ਹੋ ਸਕੇ। ਛੱਪੜਾਂ ਵਿੱਚ ਖੜੇ ਪਾਣੀ ਤੇ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਸੂਤੀ ਅਤੇ ਅਜਿਹੇ ਕੱਪੜਿਆਂ ਦੀ ਚੌਣ ਕਰਨੀ ਚਾਹੀਦੀ ਹੈ ਜਿਸ ਨਾਲ ਸਰੀਰ ਪੂਰੀ ਤਰਾਂ ਢੱਕਿਆ ਰਹੇ। ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਸਰਕਾਰੀ ਸਿਹਤ ਕੇਂਦਰਾਂ ਵਿਖੇ ਮਲੇਰੀਆ ਦੀ ਜਾਂਚ ਅਤੇ ਇਲਾਜ ਪੂਰੀ ਤਰਾਂ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਕੂਲ ਮੁਖੀ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਜਾਗਰੁਕਤਾ ਕੈਂਪ ਲਈ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਕੈਂਪ ਦੌਰਾਨ ਹਾਸਿਲ ਕੀਤੀ ਜਾਣਕਾਰੀ ਨੂੰ ਅਪਨਾਉਣ ਪ੍ਰਤੀ ਸੁਚੇਤ ਕੀਤਾ ਗਿਆ। ਇਸ ਮੋਕੇ ਤੇ ਸੈਨੇਟਰੀ ਸੁਪਰਵਾਈਜ਼ਰ ਹਰਰੂਪ ਸ਼ਰਮਾ ਤੋਂ ਇਲਾਵਾ ਸਕੂਲੀ ਵਿਦਿਆਰਥੀ ਅਤੇ ਸਿੱਖਿਆਰਥੀ ਮੌਜੂਦ ਸਨ। 

ਸੈਮੀਨਾਰ ਲਗਾ ਕੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਕੀਤਾ ਜਾਵੇਗਾ ਜਾਗਰੂਕ : ਰਵੀ ਗੁਲਾਟੀ

ਹੁਸ਼ਿਆਰਪੁਰ, 24 ਮਾਰਚ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸਕੂਲਾਂ ਵਿੱਚ 3 ਅਪ੍ਰੈਲ ਤੋਂ ਜੂਨ ਮਹੀਨੇ ਤੱਕ ਕਰੀਬ 47 ਸੈਮੀਨਾਰ ਲਗਾਏ ਜਾਣਗੇ। ਇਸ ਤੋਂ ਇਲਾਵਾ 29 ਅਪ੍ਰੈਲ ਤੋਂ 25 ਮਈ ਤੱਕ ਵਿਸ਼ੇਸ਼ ਜਾਗਰੂਕਤਾ ਬੱਸ ਰਾਹੀਂ ਵੀ ਲੋਕਾਂ ਨੂੰ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਮਾਨਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਸ੍ਰੀ ਐਸ.ਕੇ. ਅਰੋੜਾ ਦੇ ਹੁਕਮਾਂ ਅਨੁਸਾਰ ਅਥਾਰਟੀ ਵਲੋਂ ਚਲਾਈਆਂ ਗਈਆਂ ਸਕੀਮਾਂ ਦੀ ਵੱਧ ਤੋਂ ਵੱਧ ਪਬਲੀਸਿਟੀ ਕਰਨ ਲਈ ਪਿੰਡਾਂ ਅਤੇ ਸਕੂਲਾਂ ਵਿੱਚ ਸੈਮੀਨਾਰਾਂ ਦੇ ਆਯੋਜਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦਾ ਮੈਂਬਰ, ਬੇਗਾਰ ਦਾ ਮਾਰਿਆ, ਇਸਤਰੀ/ਬੱਚਾ, ਮਾਨਸਿਕ ਰੋਗੀ/ਅਪੰਗ, ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦੇ ਮਾਰੇ, ਉਦਯੋਗਿਕ ਕਾਮੇ ਤੋਂ ਇਲਾਵਾ ਕੋਈ ਵੀ ਐਸਾ ਵਿਅਕਤੀ ਜਿਸ ਦੀ ਸਲਾਨਾ ਆਮਦਨ ਡੇਢ ਲੱਖ ਰੁਪਏ ਤੋਂ ਵੱਧ ਨਾ ਹੋਵੇ, ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ।
                  ਉਨ੍ਹਾਂ ਦੱਸਿਆ ਕਿ ਸੈਮੀਨਾਰ ਦੋਰਾਨ ਇਹ ਦੱਸਿਆ ਜਾਵੇਗਾ ਕਿ ਮੁਫ਼ਤ ਕਾਨੁੰਨੀ ਸਹਾਇਤਾ ਵਿੱਚ ਉਪ ਮੰਡਲ, ਜਿਲ੍ਹਾ ਜਾਂ ਹਾਈ ਕੋਰਟ- ਸੁਪਰੀਮ ਕੋਰਟ ਪੱਧਰ 'ਤੇ ਦੀਵਾਨੀ, ਫੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿੱਚ ਵਕੀਲ ਦੀਆਂ ਮੁਫ਼ਤ ਸੇਵਾਵਾਂ, ਮੁਫ਼ਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਸਰਕਾਰ ਵਲੋਂ ਅਦਾਇਗੀ, ਰਾਜੀਨਾਮਾ ਕੇਂਦਰ ਅਤੇ ਲੋਕ ਅਦਾਲਤਾਂ ਰਾਹੀਂ ਵਿਵਾਦਾਂ ਦਾ ਨਿਪਟਾਰਾ, ਹਰ ਹਵਾਲਤੀ/ਮੁਜ਼ਰਮ ਨੂੰ ਰਿਮਾਂਡ ਦੌਰਾਨ ਵਕੀਲ ਦੀ ਮੁਫ਼ਤ ਸੇਵਾਵਾਂ ਸਬੰਧੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਇਹ ਵੀ ਦੱਸਿਆ ਜਾਵੇਗਾ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਤ ਪ੍ਰਫਾਰਮੇ ਵਿੱਚ ਜਾਂ ਜ਼ੁਬਾਨੀ ਬੇਨਤੀ ਕੀਤੀ ਜਾ ਸਕਦੀ ਹੈ। ਦਰਖਾਸਤ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਜਿਲ੍ਹਾ ਉਪ ਮੰਡਲ ਪੱਧਰ 'ਤੇ ਜਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ (ਸੀਨੀਅਰ ਡਵੀਜ਼ਨ), ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਜਾਂ ਫਰੰਟ ਆਫਿਸ ਜਾਂ ਲੀਗਲ ਏਡ ਕਲੀਨਿਕ/ਲੀਗਲ ਲਿਟਰੇਸੀ ਕਲੱਬ ਵਿਖੇ ਪੇਸ਼ ਕੀਤੀ ਜਾ ਸਕਦੀ ਹੈ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)