Showing posts with label badal. Show all posts
Showing posts with label badal. Show all posts

ਆਦਮਪੁਰ ਹਵਾਈ ਅੱਡੇ ਨੂੰ ਵਪਾਰਕ ਏਅਰਪੋਰਟ ਦਾ ਦਰਜਾ ਦੇਣ ਦਾ ਕੇਂਦਰੀ ਰੱਖਿਆ ਮੰਤਰੀ ਵੱਲੋਂ ਭਰੋਸਾ: ਸੁਖਬੀਰ ਸਿੰਘ ਬਾਦਲ


  •  ਕੈਪਟਨ ਅਮਰਿੰਦਰ ਸਿੰਘ ਦੀ ਮੁਹਿੰਮ ਲੋਕਾਂ ਲਈ ਨਹੀਂ ਸਗੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਖਾਤਰ
  •  ਪੰਜਾਬ ਅੰਦਰ ਬੁਨਿਆਦੀ ਢਾਚੇ ਦੀ ਮਜ਼ਬੂਤੀ ਲਈ ਖਰਚੇ ਜਾ ਰਹੇ ਹਨ 10 ਹਜ਼ਾਰ ਕਰੋੜ
  •  ਗੈਰ ਕਾਨੂੰਨੀ ਮਾਈਨਿੰਗ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ
  •  ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
  •  ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਜਿਆਣੀ, ਠੰਡਲ ਅਤੇ ਅਵਿਨਾਸ਼ ਰਾਏ ਖੰਨਾ ਨੇ ਕੀਤੀ ਸ਼ਿਰਕਤ
ਹੁਸਿਆਰਪੁਰ, 7 ਜੁਲਾਈ: ਪੰਜਾਬ ਦੇ ਉਪ ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਆਦਮਪੁਰ ਵਿਖੇ ਭਾਰਤੀ ਫੌਜ ਦੇ ਹਵਾਈ ਅੱਡੇ ਨੂੰ ਵਪਾਰਕ ਦਰਜਾ ਦੇਣ ਸਬੰਧੀ ਕੇਂਦਰੀ ਰੱਖਿਆ ਮੰਤਰੀ ਸ੍ਰੀ ਮਨੋਹਰ ਪਾਰੀਕਰ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਜਿਸ ਨਾਲ ਜਿਥੇ ਦੁਆਬਾ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ ਉਥੇ ਪ੍ਰਵਾਸੀ ਭਾਰਤੀਆਂ ਲਈ ਵੀ ਵੱਡੀ ਸਹੂਲਤ ਹੋਵੇਗੀ।

       ਅੱਜ ਇਥੇ ਸਮਾਜਿਕ ਨਿਆਂ ਤੇ ਅਧਿਕਾਰਤਾ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੇ ਮੰਤਰਾਲੇ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਕੇਂਦਰੀ ਰੱਖਿਆ ਮੰਤਰੀ ਨਾਲ ਨਿੱਜੀ ਤੌਰ 'ਤੇ ਗੱਲਬਾਤ ਕੀਤੀ ਗਈ ਸੀ ਜਿਸ ਪਿੱਛੋਂ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਪ੍ਰਕ੍ਰਿਆ ਆਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਕੇਂਦਰੀ ਰੱਖਿਆ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।
       ਸ. ਬਾਦਲ ਨੇ ਨਾਲ ਹੀ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਦੌਰਾਨ ਸੂਬੇ ਵਿੱਚ 10 ਹਜ਼ਾਰ ਕਰੋੜ ਰੁਪਏ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਖਰਚੇ ਜਾ ਰਹੇ ਹਨ ਜਿਸ ਵਿੱਚੋਂ 4000 ਕੋਰੜ ਰੁਪਏ ਨਾਲ 150 ਛੋਟੇ ਸਹਿਰਾਂ ਤੇ ਕਸਬਿਆਂ ਵਿੱਚ ਸੀਵਰੇਜ, ਪੀਣ ਵਾਲਾ ਪਾਣੀ, ਗਲੀਆਂ ਪੱਕੀਆਂ ਕਰਨ ਦਾ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਪੰਜਾਬ ਸਰਕਾਰ ਵੱਲੋਂ 5000 ਕਰੋੜ ਰੁਪਏ ਦੇ ਪ੍ਰਾਜੈਕਟ ਮੰਨਜ਼ੂਰ ਕਰ ਦਿੱਤੇ ਗਏ ਹਨ। ਪੱਤਰਕਾਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਢੀ ਗਈ ਸਿਆਸੀ ਸਰਗਰਮੀ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਲੜਾਈ ਨਹੀਂ ਸਗੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਇਹ ਦੱਸਣ ਕਿ ਉਨ੍ਹਾਂ ਨੇ ਪਿਛਲਾ ਇੱਕ ਦਹਾਕਾ ਕਿਥੇ ਗੁਜ਼ਾਰਿਆ ਹੈ ? ਉਨ੍ਹਾਂ ਕਿਹਾ ਕਿ ਪਿਛਲੇ ਸਾਲ  ਮਈ ਮਹੀਨੇ ਵਿੱਚ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਪਿੱਛੋਂ ਉਹ ਕੇਵਲ ਇੱਕ ਵਾਰ ਹੀ ਆਪਣੇ ਲੋਕ ਸਭਾ ਹਲਕੇ ਵਿੱਚ ਗਏ ਹਨ।

       ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਗੈਰਕਾਨੂੰਨੀ ਤਰੀਕੇ ਨਾਲ ਰੇਤੇ ਦੀ ਖੁਦਾਈ ਵਿੱਚ ਲਿਪਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਜਾਂ ਕੱਦਬੁੱਤ ਦਾ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਅਜਿਹੇ ਮਾਮਲਿਆਂ ਵਿੱਚ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ੀਆਂ ਵਿਰੁੱਧ ਪੁਲੀਸ ਕੇਸ ਦਰਜ ਕੀਤੇ ਜਾਣਗੇ।
        ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਪੰਜਾਬ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲੇ ਦੋ ਸਾਲਾਂ ਦੌਰਾਨ ਸਾਰੇ ਸ਼ਹਿਰਾਂ ਨੂੰ ਚਹੁੰ ਮਾਰਗੀ ਅਤੇ ਛੇ ਮਾਰਗੀ ਸੜਕਾਂ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਸਬੰਧੀ 18 ਹਜ਼ਾਰ ਕੋਰੜ ਰੁਪਏ ਦੇ ਪ੍ਰਾਜੈਕਟ ਮੰਨਜ਼ੂਰ ਕੀਤੇ ਗਏ ਹਨ। ਇਸ ਵਿੱਚ ਮੁਖ ਤੌਰ 'ਤੇ ਚੰਡੀਗੜ੍ਹ - ਬਠਿੰਡਾ, ਹੁਸ਼ਿਆਰਪੁਰ- ਫਗਵਾੜਾ, ਜਲੰਧਰ- ਮੋਗਾ, ਚੰਡੀਗ਼ੜ੍ਹ- ਫਗਵਾੜਾ, ਚੰਡੀਗੜ੍ਹ -ਲੁਧਿਆਣਾ ਸੜਕਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਮੌਨਸੂਨ ਦੇ ਸੀਜ਼ਨ ਤੋਂ ਤੁੰਰਤ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ।

       ਜ਼ਿਕਰਯੋਗ ਹੈ ਕਿ ਸਮਾਗਮ ਦੌਰਾਨ ਬਨਾਵਟੀ ਅੰਗ ਉਤਪਾਦਨ ਕਾਰਪੋਰੇਸ਼ਨ ਕਾਨਪੁਰ, ਰਾਸ਼ਟਰੀ ਸਫਾਈ ਕਰਮਚਾਰੀ ਵਿੱਤ ਤੇ ਵਿਕਾਸ ਕਾਰਕਪੋਰੇਸ਼ਨ ਨਵੀਂ ਦਿੱਲੀ ਵੱਲੋਂ ਸਿਰ 'ਤੇ ਮੈਲਾ ਢੋਣ ਵਾਲੇ 59 ਸਵੱਛਕਾਰਾਂ ਨੂੰ ਪ੍ਰਤੀ ਵਿਅਕਤੀ 40 ਹਜ਼ਾਰ ਰੁਪਏ ਦੀ ਸਹਾਇਤਾ ਅਤੇ ਹੁਨਰ ਵਿਕਾਸ ਦੀ ਸਿਖਲਾਈ ਮੁਕੰਮਲ ਕਰਨ ਵਾਲੇ 200 ਟ੍ਰੇਨੀਆਂ ਨੂੰ ਸਰਟੀਫਿਕੇਟ ਵੰਡੇ ਗਏ। ਉਪ ਮੁੱਖ ਮੰਤਰੀ ਵੱਲੋਂ 70 ਫੀਸਦੀ ਨੇਤਰਹੀਣ ਸ੍ਰੀ ਯੋਗਰਾਜ, ਜਿਨ੍ਹਾਂ ਨੇ ਹਾਲ ਹੀ ਵਿੱਚ ਸਿਵਲ ਸੇਵਾਵਾਂ ਵਿੱਚ 1213 ਰੈਂਕ ਪ੍ਰਾਪਤ ਕੀਤਾ ਅਤੇ ਸੁਖਵਿੰਦਰ ਸਿੰਘ ਜਿਨ੍ਹਾਂ ਨੇ ਦੱਖਣੀ ਕੋਰੀਆ ਵਿਖੇ ਪੈਰਾ ਉਲੰਪਿਕ ਦੌਰਾਨ ਚਾਂਦੀ ਦਾ ਤਮਗਾ ਜਿੱਤਿਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ 20 ਵਿਅਕਤੀਆਂ ਨੂੰ ਮੋਟਰ ਟ੍ਰਾਈਸਾਈਕਲ, 54 ਟ੍ਰਾਈਸਾਈਕਲ, 38 ਵੀਲਚੇਅਰ, 78 ਸੁਣਨ ਵਾਲੀਆਂ ਮਸ਼ੀਨਾਂ ਅਤੇ 38 ਵਿਅਕਤੀਆਂ ਨੂੰ ਬਨਾਵਟੀ ਅੰਗ ਵੀ ਪ੍ਰਦਾਨ ਕੀਤੇ ਗਏ।
       ਇਸ ਮੌਕੇ ਮੁੱਖ ਤੌਰ ਤੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੋਹਣ ਸਿੰਘ ਠੰਡਲ, ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾਂ, ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਵਿਧਾਇਕ ਬੀਬੀ ਸੁਖਜੀਤ ਕੌਰ ਸਾਹੀ, ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ, ਸਹਾਇਕ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ, ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਜ਼ਿਲ੍ਹਾ ਪੁਲੀਸ ਮੁਖੀ ਰਾਜਜੀਤ ਸਿੰਘ, ਮੇਅਰ ਸ਼ਿਵ ਸੂਦ ਅਤੇ ਹੋਰ ਹਾਜ਼ਰ ਸਨ।

ਮੁੱਖ ਮੰਤਰੀ ਪੰਜਾਬ 26 ਜੂਨ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਕਰਨਗੇ ਉਦਘਾਟਨ

ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ, ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਿਸ਼ੇਸ਼ ਤੌਰ 'ਤੇ ਹੋਣਗੇ ਹਾਜ਼ਰ
ਹੁਸ਼ਿਆਰਪੁਰ, 23 ਜੂਨ: ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ 26 ਜੂਨ ਨੂੰ ਹੁਸ਼ਿਆਰਪੁਰ ਵਿਖੇ 3.84 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕਰਨਗੇ। ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ  ਦੇ ਉਦਘਾਟਨ ਉਪਰੰਤ ਮੁੱਖ ਮੰਤਰੀ ਅਤੇ ਕੇਂਦਰੀ ਕੈਬਨਿਟ ਮੰਤਰੀ ਵੱਲੋਂ ਇਸੇ ਦਿਨ 26 ਜੂਨ ਨੂੰ ਅੰਤਰ ਰਾਸ਼ਟਰੀ ਨਸ਼ਾ ਮੁਕਤੀ ਸਬੰਧੀ ਸਥਾਨਕ ਸਵਰਨ ਫਾਰਮ ਵਿਖੇ ਹੋ ਰਹੇ ਸਮਾਗਮ ਵਿੱਚ ਸ਼ਿਰਕਤ ਕੀਤੀ ਜਾਵੇਗੀ।
                  ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਅਤੇ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਵੱਲੋਂ ਅੱਜ ਇਸ ਨਵੇਂ ਬਣੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨ ਸਮੇਂ ਦਿੱਤੀ ਗਈ।  
                  ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਇਸ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਮੁਕਤੀ ਮਿਲੇਗੀ, ਉਥੇ ਉਨ੍ਹਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਸ੍ਰੀ ਸਾਂਪਲਾ ਨੇ ਦੱਸਿਆ ਕਿ 50 ਬੈਡਾਂ ਦੀ ਸਮਰੱਥਾ ਵਾਲੇ ਇਸ ਮੁੜ ਵਸੇਬਾ ਕੇਂਦਰ ਵਿਖੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਜਿਥੇ ਇਲਾਜ ਕੀਤਾ ਜਾਵੇਗਾ, ਉਥੇ ਅਜਿਹੇ ਨੌਜਵਾਨਾਂ ਨੂੰ ਵੱਖ ਕਿੱਤਿਆਂ ਦੇ ਹੁਨਰ ਸਿਖਾਏ ਜਾਣਗੇ ਤਾਂ ਜੋ ਉਹ ਨਸ਼ਿਆਂ ਤੋਂ ਮੁਕਤ ਹੋਣ ਉਪਰੰਤ ਆਤਮ ਨਿਰਭਰਤਾ ਵਾਲਾ ਜੀਵਨ ਜਿਓ ਸਕਣ ਅਤੇ ਆਪਣੇ ਪਰਿਵਾਰ ਅਤੇ ਸਮਾਜ ਦੀ ਬੇਹਤਰੀ ਲਈ ਯੋਗਦਾਨ ਪਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਐਸ ਡੀ ਐਮ ਹੁਸ਼ਿਆਰਪੁਰ ਸ੍ਰੀ ਅਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਐਸ ਪੀ ਨਰੇਸ਼ ਡੋਗਰਾ, ਐਕਸੀਅਨ ਰਮਤੇਸ ਸਿੰਘ ਬੈਂਸ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਜੌਹਲ, ਅਮਿਤ ਸਾਂਪਲਾ, ਸੰਜੀਵ ਤਲਵਾੜ, ਡਾ. ਰਮਨ ਘਈ, ਨਰੇਸ਼ ਅਗਰਵਾਲ, ਭਾਰਤ ਭੂਸ਼ਨ ਵਰਮਾ, ਵਿਜੇ ਅਗਰਵਾਲ, ਵਿਕਾਸ ਸੂਦ, ਮਨਪ੍ਰੀਤ ਸਿੰਘ,  ਵੇਦ ਪ੍ਰਕਾਸ਼ ਇਸ ਮੌਕੇ 'ਤੇ ਹਾਜ਼ਰ ਸਨ।

ਸ਼੍ਰੋਮਣੀ ਅਕਾਲੀ ਦਲ 'ਏਕਤਾ ਰਾਹੀਂ ਰਾਜ' ਨੀਤੀ ਦਾ ਹਾਮੀ-ਬਾਦਲ


  • ਏਕਤਾ,ਅਖੰਡਤਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਕੌਮੀ ਪੱਧਰ 'ਤੇ ਲਹਿਰ ਸ਼ੁਰੂ ਕਰਨ ਦਾ ਐਲਾਨ
  • ਸਿੱਖਾਂ ਨੂੰ ਬਦਨਾਮ ਕਰਨ ਵਾਲੀਆਂ ਵਿਨਾਸ਼ਕਾਰੀ ਤਾਕਤਾਂ ਦੀ ਕਰੜੀ ਨਿੰਦਾ
  • ਅਮੀਰ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਗਏ ਯਤਨਾਂ ਦਾ ਜ਼ਿਕਰ
  • ਸੁਖਬੀਰ ਵੱਲੋਂ ਪੰਜਾਬੀਆਂ ਦੇ ਹਰ ਖੇਤਰ ਵਿੱਚ ਯੋਗਦਾਨ ਦੀ ਚਰਚਾ
  • 1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ ਦੀ ਮੰਗ
  • ਸਿੱਖਾਂ ਨੇ ਮੁਲਕ ਤੇ ਇਸ ਦੇ ਅਮੀਰ ਸੱਭਿਆਚਾਰ ਦੀ ਹਮੇਸ਼ਾ ਰਾਖੀ ਕੀਤੀ-ਰਾਜਨਾਥ ਸਿੰਘ
  • ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਸ਼ਕਤੀ, ਚੇਤਨਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਹੈ-ਅਮਿਤ ਸ਼ਾਹ
  • ਹਰਸਿਮਰਤ ਕੌਰ ਬਾਦਲ, ਵਿਜੇ ਸਾਂਪਲਾ, ਕਮਲ ਸ਼ਰਮਾ ਤੇ ਬਾਬਾ ਰਾਮਦੇਵ ਵੀ ਹਾਜ਼ਰ
ਸ੍ਰੀ ਅਨੰਦਪੁਰ ਸਾਹਿਬ, 19 ਜੂਨ: ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਦੀ ਪੂਰੀ ਮਨੁੱਖਤਾ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਮੁਲਕ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਕੌਮੀ ਪੱਧਰ 'ਤੇ ਇਕ ਜ਼ਬਰਦਸਤ ਲਹਿਰ ਸ਼ੁਰੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

       ਇਸ ਮੌਕੇ ਸ. ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਅਤਿ ਲੋੜੀਂਦੀ ਲਹਿਰ ਸ਼ੁਰੂ ਕਰਨ ਲਈ ਪਹਿਲ ਕਰਦਿਆਂ ਸਭ ਤੋਂ ਪਹਿਲਾਂ ਮੁਲਕ ਦੇ ਵੱਖ-ਵੱਖਸੂਬਿਆਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ 'ਏਕਤਾ ਸਮਾਗਮ' ਕਰਵਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਗਤ ਨਾਮਦੇਵ ਨੂੰ ਸਮਰਪਿਤ ਇਹ ਸਮਾਗਮ ਪੁਣੇ (ਮਹਾਰਾਸ਼ਟਰ), ਭਗਤ ਕਬੀਰ ਤੇ ਭਗਤ ਰਵਿਦਾਸ ਦੀ ਯਾਦ ਵਿੱਚ ਬਨਾਰਸ (ਉੱਤਰ ਪ੍ਰਦੇਸ਼), ਭਗਤ ਧੰਨਾ ਤੇ ਭਗਤ ਪੀਪਾ ਦੀ ਯਾਦ ਵਿੱਚ ਜੈਪੁਰ (ਰਾਜਸਥਾਨ) ਅਤੇ ਭਗਤ ਜੈ ਦੇਵ ਨੂੰ ਸਮਰਪਿਤ ਅਜਿਹਾ ਸਮਾਗਮ ਕਲਕੱਤਾ (ਪੱਛਮੀ ਬੰਗਾਲ) ਵਿਖੇ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਨ੍ਹਾਂ ਭਗਤਾਂ ਦੀ ਬਾਣੀ ਪ੍ਰੇਮ, ਪਿਆਰ ਅਤੇ ਆਪਸੀ ਸਾਂਝ ਦਾ ਸੁਨੇਹਾ ਦਿੰਦੀ ਹੈ।

350 ਸਾਲਾ ਸਥਾਪਨਾ ਸਮਾਗਮਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਰੂਟ ਹੋਏ ਤਬਦੀਲ

18 ਅਤੇ 19 ਜੂਨ ਨੂੰ ਬਦਲਵੇ ਰੂਟਾਂ ਤੋ ਸਫਰ ਕਰਨਗੇ ਲੋਕ
ਸ੍ਰੀ ਅਨੰਦਪੁਰ ਸਾਹਿਬ, 16 ਜੂਨ: 350 ਵੇਂ ਸਥਾਪਨਾ ਸਮਾਗਮਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰੀ ਗਿਣਤੀ ਵਿਚ  ਸੰਗਤਾਂ  ਦੇ ਪੁੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਜਿਲ੍ਹਾ ਪ੍ਰਸਾਸ਼ਨ ਵਲੋਂ ਇਸ ਖੇਤਰ ਦੇ ਮੁੱਖ ਮਾਰਗਾਂ ਨੂੰ ਜਾਣ ਵਾਲੇ ਰੂਟਾਂ ਦੇ ਬਦਲਵੇ ਪ੍ਰਬੰਧ ਕੀਤੇ ਗਏ ਹਨ ਤਾ ਜੋ ਇੱਥੇ ਆਉਣ ਵਾਲੀਆਂ ਸੰਗਤਾਂ ਨੂੰ ਪ੍ਰੇਸ਼ਾਨੀ ਤੋ ਛੁਟਕਾਰਾ ਮਿਲ ਸਕੇ ਅਤੇ ਭਾਰੀ ਵਾਹਨ ਵੀ ਸੁਚਾਰੂ ਢੰਗ ਨਾਲ ਨਿਰਵਿਘਨ ਚੱਲਦੇ ਰਹਿਣ।

        ਇਨ੍ਹਾਂ ਬਦਲਵੇ ਰੂਟਾਂ ਅਨੁਸਾਰ  ਰੂਪਨਗਰ ਤੋਂ ਮਨਾਲੀ, ਸਵਾਰਘਾਟ ਜਾਣ ਵਾਲਾ ਹੈਵੀ ਟ੍ਰੈਫਿਕ ਘਨੌਲੀ  ਅਤੇ ਭਰਤਗੜ੍ਹ ਤੋਂ ਵਾਇਆ ਨਾਂਲਾਗੜ੍ਹ ਹੋ ਕੇ ਜਾ ਸਕਦਾ ਹੈ।  ਇਸ ਰੂਟ ਤੇ ਜਾਣ ਵਾਲੇ ਛੋਟੇ ਚਾਰ ਪਹੀਆ ਵਾਹਨ  ਭਰਤਗੜ੍ਹ ਤੋ ਪੰਜੈਰਾ (ਹਿਮਾਚਲ ਪ੍ਰਦੇਸ਼ ) ਰਾਹੀ ਸੁਵਾਰਘਾਟ ਤੋਂ ਮਨਾਲੀ ਜਾ ਸਕਦੇ ਹਨ। ਇਸੇ ਤਰ੍ਹਾਂ ਰੂਪਨਗਰ ਤੋਂ ਨੰਗਲ ਅਤੇ ਊਨਾ  ਜਾਣ ਵਾਲਾ ਟ੍ਰੈਫਿਕ ਰੋਪੜ ਹੈਡ ਵਰਕਸ ਤੋਂ ਨੂਰਪੁਰ ਬੇਦੀ ਰਾਂਹੀ ਨੰਗਲ ਜਾ ਸਕਦੀ ਹੈ।
       ਕੀਤਰਪੁਰ ਸਾਹਿਬ ਸਾਈਡ ਤੋਂ ਨੰਗਲ ਆਉਣ ਵਾਲਾ ਟ੍ਰੈਫਿਕ ਬੁੰਗਾ ਸਾਹਿਬ ਤੋਂ ਨੂਰਪੁਰ ਬੇਦੀ,ਝੱਜ ਚੋਕ  ਰਾਹੀ ਨੰਗਲ - ਗੜ੍ਹਸੰਕਰ ਜਾ ਸਕਦਾ ਹੈ।  ਕੀਤਰਪੁਰ ਸਾਹਿਬ ਸਾਈਡ ਤੋਂ ਬਲਾਚੌਰ ਜਾਣ ਵਾਲਾ ਟ੍ਰੈਫਿਕ ਨੂਰਪੁਰ ਬੇਦੀ ਤੋਂ ਭੱਦੀ ਰੋਡ ਰਾਹੀ ਜਾ ਸਕਦਾ ਹੈ।
       ਨੰਗਲ ਤੋਂ ਰੂਪਨਗਰ ਜਾਣ ਲਈ ਵਾਹਨ ਨੂਰਪੁਰ ਬੇਦੀ ਤੋ ਹੋ ਕੇ ਜਾਣਗੇ। ਨੰਗਲ ਤੋਂ ਰੂਪਨਗਰ ਜਾਣ ਵਾਲਾ ਟ੍ਰੈਫਿਕ ਅਨੰਦਪੁਰ ਰੋਡ ਤੇ ਚੰਡੇਸਰ ਟੀ ਪੁਆਇੰਟ ਤੋਂ ਝੱਜ ਚੋਕ ਨੂਰਪੁਰ ਬੇਦੀ ਵੱਲ ਮੋੜ ਦਿੱਤਾ ਜਾਵੇਗਾ। ਝੱਜ ਚੋਕ ਤੋਂ ਅਗੰਮਪੁਰ ਰੋਡ ਤੇ ਨੰਗਲ ਸਾਈਡ ਜਾਉਣ ਵਾਲਾ ਟ੍ਰੈਫਿਕ ਟੀ ਪੁਆਇੰਟ ਮਾਗੇਵਾਲ ਵੱਲੋ ਹੋ ਕੇ ਜਾਵੇਗਾ ।
     ਅਜਿਹਾ ਪ੍ਰਸਾਸ਼ਨ ਵਲੋ  ਲੋਕਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ ਹੈ ਕਿਉਕਿ 17 ਜੂਨ ਨੂੰ ਦਰਸ਼ਨ ਦੀਦਾਰ ਯਾਤਰਾ ਸ੍ਰੀ ਕੀਰਤਪੁਰ ਸਾਹਿਬ ਪੁੱਜ ਜਾਵੇਗੀ। ਜਿੱਥੋ ਇਹ ਯਾਤਰਾ 18 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗੀ। 17 ਜੂਨ ਤੋ 19 ਜੂਨ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਚ ਸਥਾਪਨਾ ਸਮਾਗਮਾ ਮਨਾਏ ਜਾ ਰਹੇ ਹਨ।

ਕਾਂਗਰਸ ਨੂੰ ਵਿੱਤੀ ਸਥਿਤੀ 'ਤੇ ਸਫ਼ੈਦ ਪੱਤਰ ਮੰਗਣ ਦਾ ਕੋਈ ਹੱਕ ਨਹੀਂ: ਬਾਦਲ


  • ਮੁੱਖ ਮੰਤਰੀ ਨੇ ਸੂਬੇ ਦੇ ਵਿੱਤੀ ਬੋਝ ਲਈ ਕਾਂਗਰਸ ਨੂੰ ਜ਼ਿੰਮੇਂਵਾਰ ਦੱਸਿਆ
  • ਭਾਜਪਾ ਦੇ ਪੰਜਾਬ ਵਿੱਚ ਅਧਾਰ ਵਧਾਉਣ 'ਤੇ ਕੋਈ ਇਤਰਾਜ਼ ਨਹੀਂ
  • ਅਕਾਲੀ ਦਲ-ਭਾਜਪਾ ਗਠਜੋੜ ਮਜ਼ਬੂਤ ਤੇ ਚਿਰਸਥਾਈ
  • ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਨੂੰ ਸੂਬੇ ਦੇ ਹਿੱਤਾਂ ਲਈ ਸਹੀ ਠਹਿਰਾਇਆ
  • ਕੰਢੀ ਏਰੀਆ ਦੇ ਆਦਰਸ਼ ਸਕੂਲ ਵਿੱਚ ਵਿਦਿਅਕ ਸੈਸ਼ਨ ਜਲਦੀ ਸ਼ੁਰੂ ਹੋਵੇਗਾ
  • ਸੀ-ਪਾਈਟ ਸੈਂਟਰਾਂ ਵਿੱਚ ਕੰਪਿਊਟਰ ਟ੍ਰੇਨਿੰਗ ਵੀ ਸ਼ੁਰੂ ਹੋਵੇਗੀ
  • ਸੀ-ਪਾਈਟ ਕੇਂਦਰਾਂ ਨੂੰ ਰੋਜ਼ਗਾਰ ਦੇ ਨਵੇਂ ਵਸੀਲਿਆਂ ਲਈ 'ਸੰਗਠਿਤ ਹੱਬਾਂ' ਵਜੋਂ ਵਿਕਸਤਿ ਕੀਤਾ ਜਾਵੇਗਾ
ਤਲਵਾੜਾ (ਹੁਸ਼ਿਆਰਪੁਰ), 23 ਮਈ: ਪੰਜਾਬ 'ਤੇ ਵਿੱਤੀ ਬੋਝ ਪਾਉਣ ਲਈ ਸਿੱਧੇ ਤੌਰ 'ਤੇ ਕਾਂਗਰਸ ਪਾਰਟੀ ਨੂੰ ਜ਼ਿੰਮੇਂਵਾਰ ਠਹਿਰਾਉਂਦਿਆਂ, ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਕਾਂਗਰ ਸਨੂੰ ਇਸ ਮੁੱਦੇ 'ਤੇ 'ਵ੍ਹਾਈਟ ਪੇਪਰ' ਮੰਗਣ ਦਾ
ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ।


         ਨਵੇਂ ਬਣੇ ਆਦਰਸ਼ ਸਕੂਲ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਸੀਮਾ ਨਾਲ ਲੱਗਦਾ ਹੋਣ ਕਾਰਨ ਜਿੱਥੇ ਸੂਬੇ ਨੂੰ ਵੰਡ ਦਾ ਵਧੇਰੇ ਸੰਤਾਪ ਭੋਗਣਾ ਪਿਆ ਉੱਥੇ ਕਾਂਗਰਸ ਨੇ ਸੂਬੇ ਦੀ ਆਰਥਿਕਤਾ ਨੂੰ ਅਤਿਵਾਦ ਦੇ ਮਾੜੇ ਦਿਨਾਂ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੇ ਖਰਚੇ ਨੂੰ ਸਰਕਾਰੀ ਖਜ਼ਾਨੇ 'ਤੇ ਬੋਝ ਪਾ ਕੇ,  ਅਰਥ ਵਿਵਸਥਾ ਨੂੰ ਬਿਲਕੁਲ ਹੀ ਪਟੜੀਓਂ ਲਾਹ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਦੂਸਰੇ ਰਾਜਾਂ ਨੂੰ ਟੈਕਸ ਰਿਆਇਤਾਂ ਦੇਣ ਕਾਰਨ, ਸਨਅਤਾਂ ਸੂਬੇ ਵਿੱਚੋਂ ਪਲਾਇਨ ਕਰ ਗਈਆਂ। ਉਸ ਤੋਂ ਬਾਅਦ ਕੇਂਦਰ ਵਿੱਚ ਆਈਆਂ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਮਤਰੇਈ ਮਾਂ ਦਾ ਸਲੂਕ ਕਰਦਿਆਂ ਸੂਬੇ ਦੀ ਆਰਥਿਕਤਾ ਨੂੰ ਬਿਕੁਲ ਹੀ ਲੀਹੋਂ ਲਾਹ ਦਿੱਤਾ। ਉਨ੍ਹਾਂ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਪੰਜਾਬ ਨਾਲ ਪੈਰ-ਪੈਰ 'ਤਟ ਧੱਕਾ ਕਰਨ ਵਾਲੀ ਪਾਰਟੀ ਦੇ ਨੁਮਾਇੰਦੇ ਅੱਜ ਮਾਲੀ ਸੰਕਟ ਦਾ ਭਾਂਡਾ ਅਕਾਲੀ-ਭਾਜਪਾ ਸਰਕਾਰ 'ਤੇ ਭੰਨ ਰਹੇ ਹਨ।


         ਇੱਕ ਹੋਰ ਸਵਾਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਪਾਰਟੀ ਨੂੰ ਆਪਣਾ ਅਧਾਰ ਵਧਾਉਣ ਦਾ ਅਧਿਕਾਰ ਹੈ ਅਤੇ ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣਾ ਅਧਾਰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਤਾਂ ਇਸ ਵਿੱਚ ਕੋਈ ਇਤਰਾਜ਼ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਗਠਜੋੜ ਠੋਸ ਅਤੇ ਚਿਰ ਸਥਾਈ ਹੈ ਕਿਉਂ ਜੋ ਦੋਵਾਂ ਪਾਰਟੀਆਂ ਨੂੰ ਇੱਕ ਦੂਸਰੇ 'ਤੇ ਪੂਰਣ ਵਿਸ਼ਵਾ ਤੇ ਭਰੋਸਾ ਹੈ। ਉਨ੍ਹਾ ਕਿਹਾ ਕਿ ਭਾਜਪਾ ਨਾਲ ਅਕਾਲੀ ਦੇ ਸਬੰਧ ਇਸ ਲਈ ਵੀ ਮਜ਼ਬੂਤ ਹਨ ਕਿਉਂ ਜੋ ਭਾਜਪਾ ਨਾਲ ਔਖੇ ਸਮਿਆਂ ਵਿੱਚ ਅਕਾਲੀ ਦਲ ਚਟਾਨ ਵਾਂਗ ਖੜ੍ਹਾ ਹੈ।

         ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਲਾਉਣ ਦੇ ਸਰਕਾਰ ਦੇ ਫ਼ੈਸਲੇ ਨੂੰ ਤਰਕਸੰਗਤ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਇਸ ਦੀ ਲੋੜ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਸਰਬੱਪਖੀ ਵਿਕਾਸ ਅਤੇ ਭਲਾਈ ਲਈ ਵਚਨਬੱਧ ਹੈ ਜਿਸ ਲਈ ਇਹ ਸੈੱਸ ਲਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ
ਉੱਤਰੀ ਖਿੱਤੇ ਦੀਆਂ ਸਾਰੀਆਂ ਰਾਜ ਸਰਕਾਰਾਂ ਵੱਲੋਂ ਇੱਕਸਾਰ ਕਰ ਢਾਂਚੇ ਨੂੰ ਅਪਣਾ ਲਿਆ ਜਾਵੇਗਾ ਤੇ ਖਿੱਤੇ ਵਿੱਚ ਇੱਕਸਾਰ ਟੈਕਸ ਦਰਾਂ ਹੋ ਜਾਣਗੀਆਂ।


         ਗੁਰਪ੍ਰੀਤ ਸਿੰਘ ਪਿੰਕੀ ਦਾ ਮਾਮਲੇ 'ਤੇ ਉਨ੍ਹਾ ਕਿਹਾ ਕਿ ਇਸ ਮਾਮਲੇ 'ਤੇ ਕਾਨੂੰਨ ਅਨੁਸਾਰ ਹੀ ਫ਼ੈਸਲਾ ਹੋਵੇਗਾ।

         ਕੰਢੀ ਇਲਾਕੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਬਣਾਏ ਗਏ ਆਦਰਸ਼ ਸਕੂਲ ਵਿੱਚ ਛੇਤੀ ਹੀ ਵਿਦਿਅਕ ਸੈਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਸਕੂਲ ਇਸ ਖਿੱਤੇ ਦੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਸਤੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਲਾਭਕਾਰੀ ਸਿੱਧ ਹੋਵੇਗਾ। ਉਨ੍ਹਾਂ ਨਵੇਂ ਉਸਰੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਦਾ ਦੌਰਾ ਵੀ ਕੀਤਾ।

         ਬਾਅਦ ਵਿੱਚ ਸੀ-ਪਾਈਟ ਕੇਂਦਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ
ਕੇਂਦਰਾਂ ਨੂੰ ਕੰਪਿਊਟਰ ਸਿਖਲਾਈ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਕੇਂਦਰਾਂ ਵਿੱਚ ਕਲੈਰੀਕਲ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਜਿਹੜੇ ਫ਼ਿਲਹਾਲ ਹਥਿਆਰਬੰਦ ਬਲਾਂ ਦੀ ਭਰਤੀ ਲਈ  ਸਿਖਲਾਈ ਦਿੰਦੇ ਹਨ, ਨੂੰ ਭਵਿੱਖ ਵਿੱਚ ਰੋਜ਼ਗਾਰ ਸਿਖਲਾਈ ਦੇ ਨਵੇਂ ਵਸੀਲਿਆਂ ਲਈ 'ਇੰਟੈਗ੍ਰੇਟਿਡ ਹੱਬਜ਼' ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਨੇ ਇਨ੍ਹਾਂ ਕੇਂਦਰਾਂ ਵਿੱਚ ਸਿਖਲਾਈ ਸਮਾਂ ਵੀ 8 ਦੀ ਬਜਾਏ 12 ਹਫ਼ਤਿਆਂ ਦਾ ਕਰਨ ਦੇ ਆਦੇਸ਼ ਵੀ ਦਿੱਤੇ।


         ਇਸ ਮੌਕੇ ਮੁੱਖ ਮੰਤਰੀ ਦੇ ਨਾਲ ਐਮ.ਐਲ.ਏ. ਸੁਖਜੀਤ ਕੌਰ ਸਾਹੀ ਤੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ ਸਰਬਜੋਤ ਸਿੰਘ ਸਾਬੀ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਕੇ.ਜੇ.ਐਸ. ਚੀਮਾ, ਡੀ.ਆਈ.ਜੀ. ਕੁੰਵਰ ਵਿਜੇ ਪ੍ਰਤਾਪ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੀ ਮੌਜੂਦ ਸਨ।  

ਸੂਬੇ ਵਿਚ ਰਾਸ਼ਟਰਪਤੀ ਰਾਜ ਦੀ ਮੰਗ ਬੇਤੁਕੀ- ਸੁਖਬੀਰ ਸਿੰਘ ਬਾਦਲ

  • ਘਟਨਾ ਬਹੁਤ ਮੰਦਭਾਗੀ
  • ਕਾਂਗਰਸ ਤੇ ਆਮ ਆਦਮੀ ਪਾਰਟੀ ਸਿਆਸੀ ਤੌਰ 'ਤੇ ਨਿਰਾਸ਼
  • ਦਸੂਹਾ- ਤਲਵਾੜਾ ਸੜਕ ਦਾ ਨਾਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ 'ਤੇ ਰੱਖਣ ਦਾ ਐਲਾਨ
  • ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 15 ਕਰੋੜ ਰੁਪੈ ਜਾਰੀ ਹੋਣਗੇ
ਤਲਵਾੜਾ, 5 ਮਈ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ
ਨੇ ਮੋਗਾ ਬੱਸ ਘਟਨਾ ਨੂੰ ਬਹੁਤ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਇਸ ਮਾਮਲੇ ਵਿਚ ਕਾਂਗਰਸ ਤੇ ਹੋਰਨਾਂ ਪਾਰਟੀਆਂ ਵਲੋਂ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਨਾ ਬੇਤੁਕਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਤੁਰੰਤ ਤੇ ਸਖਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਤਲ ਦੇ ਕੇਸ ਦਰਜ ਕੀਤੇ ਸਭ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸ. ਬਾਦਲ ਨੇ ਕਿਹਾ ਕਿ 'ਅਸੀਂ ਸਾਰੇ ਮਾਮਲੇ ਵਿਚ ਸਖਤ ਕਾਰਵਾਈ ਕਰਦੇ ਹੋਏ ਧਾਰਾ 302 ਮਾਮਲਾ ਦਰਜ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ।
ਅੱਜ ਇੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292 ਵੇਂ ਜਨਮ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਪਿੱਛੋਂ ਪੱਤਰਕਾਰÎਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਤੇ ਆਪ ਵਲੋਂ ਇਸ ਦੁੱਖ ਦੀ ਘੜੀ ਦਾ ਵੀ ਸਿਆਸੀਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਹਨ ਜਿਸ ਕਰਕੇ ਦੋਹਾਂ  ਵਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਹÎਾਂ ਪਾਰਟੀਆਂ ਦਾ ਆਧਾਰ ਗੁਆਚ ਚੁੱਕਾ ਹੈ ਜਿਸ ਕਰਕੇ ਉਨਾਂ ਵਲੋਂ ਇਸ ਮੰਦਭਾਗੀ ਘਟਨਾ 'ਤੇ ਵੀ ਰਾਜਨੀਤੀ ਕੀਤੀ ਗਈ।
ਭਾਜਪਾ ਦੇ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਸ. ਬਾਦਲ ਨੇ ਕਿਹਾ ਕਿ ਅਕਾਲੀ—ਭਾਜਪਾ ਗਠਜੋੜ ਅਟੁੱਟ ਹੈ ਅਤੇ  2017 ਵਿਚ ਵੀ ਗਠਜੋੜ ਸੱਤ੍ਹਾ ਵਿਚ ਆਵੇਗਾ।
ਇਸ ਤੋਂ ਪਹਿਲਾਂ ਸ. ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ  15 ਕਰੋੜ ਰੁਪੈ ਜਾਰੀ ਕੀਤੇ ਜਾਣਗੇ ਜਿਸ ਤਹਿਤ ਪੀਣ ਵਾਲੇ ਪਾਣੀ ਤੇ ਸੀਵਰੇਜ਼ ਤੋਂ ਇਲਾਵਾ ਹੋਰ ਅਨੇਕਾਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।
ਕੰਢੀ ਖੇਤਰਾਂ ਵਿਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਬਾਰੇ ਸ. ਬਾਦਲ ਨੇ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿਚ ਲੜਕੀਅÎਾਂ ਦਾ ਕਾਲਜ ਖੋਲਣ ਦੀ ਤਜ਼ਵੀਜ਼ ਵਿਚਾਰ ਅਧੀਨ ਹੈ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਪੰਜਾਬ ਤੇ ਪੰਜਾਬੀਆਂ ਨੂੰ ਨਸ਼ੇੜੀ ਕਹਿਕ ਜਾਣਬੁੱਝਕੇ ਬਦਨਾਮ ਕੀਤਾ ਜਾ ਰਿਹਾ ਹੈ ਜਦਕਿ ਪੰਜਾਬ ਪਾਕਿਸਤਾਨ ਤੇ ਅਫਗਾਨਿਸਤਾਨ ਤੋਂ ਆ ਰਹੇ ਨਸ਼ਿਆ ਦਾ ਲਾਂਘਾ ਹੈ।     
ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਤਾਜ਼ਾ ਪੰਜਾਬ ਫੇਰੀ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਰਾਹੁਲ ਦੇ ਲੋਕ ਦਿਖਾਵਿਆਂ ਤੋਂ ਲੋਕ ਭਲੀ-ਭਾਂਤ ਜਾਣੂ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਆਮ ਰੇਲ ਗੱਡੀ ਦੀ ਆਮ ਬੋਗੀ ਵਿਚ ਰਾਹੁਲ ਵਲੋਂ  ਆਉਣਾ ਲੋਕ ਮੁੱਦਿਆਂ ਦੀ ਥਾਂ ਅਖਬਾਰਾਂ ਦੀਆਂ ਸੁਰਖੀਆਂ ਬਟੋਰਨਾ ਸੀ।
ਮਹਾਨ ਸਿੱਖ ਜਰਨੈਲ ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਅਤੇ ਦਲੇਰੀ ਨੂੰ ਯਾਦ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਸ ਸਿੱਖ ਜਰਨੈਲ ਨੇ ਡੱਟ ਕੇ ਮੁਗਲਾਂ ਨਾਲ ਲੋਹਾ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਵਲੋਂ ਦਰਸਾਏ ਰਾਹ 'ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ । ਪਿੰਡ ਸਿੰਘ ਪੁਰ ਜੱਟਾਂ ਵਿਚਲੇ ਸ੍ਰ.ਰਾਮਗੜ੍ਹੀਆਂ ਨਾਲ ਸਬੰਧਿਤ ਇਤਿਹਾਸਿਕ ਕਿਲ੍ਹੇ ਦੀ ਦਿੱਖ ਸੰਵਾਰਨ ਲਈ ਸ੍ਰੀ ਬਾਦਲ ਨੇ ਮੌਕੇ 'ਤੇ ਹੀ ਸੈਰ ਸਪਾਟਾ ਅਤੇ ਸਭਿਆਚਾਰ ਮੰਤਰੀ ਸ੍ਰ.ਸੋਹਨ ਸਿੰਘ ਠੰਡਲ ਨੂੰ 10 ਲੱਖ ਰੁਪਏ ਜਾਰੀ ਕਰਨ ਲਈ ਕਿਹਾ । ਉਨ੍ਹਾਂ ਪਿੰਡ ਸਿੰਘ ਪੁਰ ਜੱਟਾਂ ਅਤੇ ਸਿੰਘ ਪੁਰ ਤਰਖਾਣਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
               ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਵਸ ਮੌਕੇ ਤੇ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਆਪਣੇ ਧਾਰਮਿਕ ਗੁਰੂਆਂ ਅਤੇ ਮਹਾਨ ਜਰਨੈਲਾਂ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ ਕਰਵਾਉਣੇ ਸੁਰੂ ਕੀਤੇ ਸਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸਦਕਾ ਹੀ ਪੰਜਾਬ ਵਿਚ ਇਤਿਹਾਸਿਕ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ ਹਨ ਜਿੰਨ੍ਹਾਂ ਵਿਚ ਵਿਰਾਸਤ ਏ ਖਾਲਸਾ, ਛੋਟਾ ਅਤੇ ਵੱਡਾ ਘੱਲੂਘਾਰਾ,ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ਚੱਪੜਚਿੜੀ ਵਿਖੇ ਸਥਾਪਿਤ ਫਤਿਹ ਮਿਨਾਰ ਸ਼ਾਮਿਲ ਹਨ। ਰਾਮਗੜ੍ਹੀਆ ਭਾਈਚਾਰੇ ਦੀ ਹਸਤ ਕਲਾ ਦੀ ਸ਼ਲਾਘਾ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਭਾਈਚਾਰਾ ਆਪਣੇ ਕੰਮ ਵਿਚ ਬਹੁਤ ਉੱਚ ਦਰਜੇ ਦੀ ਮੁਹਾਰਤ ਰੱਖਦਾ ਹੈ ਜਿਸ ਦੀ ਕਿ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ।
                       ਇਸ ਮੌਕੇ ਪ੍ਰਮੁੱਖ ਸਖਸ਼ੀਅਤਾਂ ਵਿਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਸ੍ਰੀ ਸੋਹਨ ਸਿੰਘ ਠੰਡਲ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਮਹਿੰਦਰ ਕੌਰ ਜੋਸ਼, ਵਿਧਾਇਕ ਸ੍ਰੀ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ੍ਰੀ ਹੀਰਾ ਸਿੰਘ ਗਾਬੜੀਆ  ਅਤੇ ਸ੍ਰੀ ਅਰੁਣੇਸ਼ ਸ਼ਾਕਿਰ (ਦੋਵੇਂ ਸਾਬਕਾ ਮੰਤਰੀ), ਸ੍ਰੀ ਸਰਬਜੋਤ ਸਿੰਘ ਸਾਬੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸ਼ੇਖ ਯਾਸੀਨ ਰਾਸ਼ਿਦ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਜੂਕੇਸ਼ਨ ਸੁਸਾਇਟੀ ਸੰਪੂਰਨ ਸਿੰਘ ਘੋਗਰਾ, ਪ੍ਰਧਾਨ ਸ਼੍ਰੋਮਣੀ ਅਕਾਲੀ ਲੀਗਲ ਸੈਲ ਜ਼ਿਲ੍ਹਾ ਹੁਸ਼ਿਆਰਪੁਰ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਪ੍ਰਧਾਨ ਗੁਰੂ ਨਾਨਕ ਸੇਵਾ ਸੁਸਾਇਟੀ ਕ੍ਰਿਪਾਲ ਸਿੰਘ ਗੇਰਾ, ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਈਸ਼ਰ ਸਿੰਘ ਮੰਝਪੁਰ, ਡਾ ਚੈਨ ਸਿੰਘ, ਤੋਂ ਇਲਾਵਾ ਕਈ ਉਘੀਆਂ ਸਖਸ਼ੀਅਤਾਂ ਮੌਜੂਦ ਸਨ।

ਕੰਢੀ ਖੇਤਰ ਨੂੰ ਹਰਬਲ ਹੱਬ, ਜੰਗਲਾਤ ਅਧਾਰਤ ਖੇਤੀ ਅਤੇ ਫੂਡ ਪ੍ਰੋਸੈਸਿੰਗ ਦੇ ਤੌਰ ਵਿਕਸਿਤ ਕੀਤਾ ਜਾਵੇਗਾ: ਬਾਦਲ

ਤਲਵਾੜਾ, 5 ਨਵੰਬਰ:  ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੰਢੀ ਖੇਤਰ ਨੂੰ ਹਰਬਲ ਹੱਬ, ਜੰਗਲਾਤ ਅਧਾਰਤ ਖੇਤੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਕੰਢੀ ਖੇਤਰ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰ ਦੇ  ਪਿੰਡ ਰਾਮਗੜ੍ਹ ਸੀਕਰੀ ਵਿਖੇ ਸਦਾ ਸ਼ਿਵ ਮਾਡਰਨ ਸੈਲਫ ਹੈਲਪ ਗਰੁੱਪ ਵੱਲੋਂ ਤਿਆਰ ਕੀਤੇ ਜਾ ਰਹੇ ਵੱਖ-ਵੱਖ ਤਰਾਂ ਦੇ ਪ੍ਰੋਡਕਟਾਂ ਦਾ ਨਿਰੀਖਣ ਕਰਨ ਉਪਰੰਤ ਕੰਢੀ ਖੇਤਰ ਦੇ ਕਰੀਬ 200 ਤੋਂ ਵੱਧ ਕਿਸਾਨਾਂ ਅਤੇ ਫੂਡ ਪ੍ਰੋਸੈਸਿੰਗ ਕੰਪਨੀਆਂ ਦੇ ਪ੍ਰਬੰਧਕਾਂ ਦੇ ਨਾਲ ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਚਰਚਾ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਆ ਵਿੱਚ ਕੰਢੀ ਖੇਤਰ ਦੇ 28 ਪਿੰਡਾਂ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ ਤੇ ਚੁਣਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਵੱਖ-ਵੱਖ ਤਰਾਂ ਦੇ ਪ੍ਰੋਜੈਕਟਾਂ ਨੂੰ ਲਾਗੂ ਕਰਕੇ ਇਨ੍ਹਾਂ ਦੇ ਚੰਗੇ ਨਤੀਜੇ ਆਉਣ ਉਪਰੰਤ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰੇ ਪੰਜਾਬ ਦੇ ਕੰਢੀ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ।
        ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਦੀ ਜੰਗਲੀ ਜਾਨਵਰਾਂ ਤੋਂ ਸੁਰੱਖਿਆ ਵਾਸਤੇ 50 ਪ੍ਰਤੀਸ਼ਤ ਸਬਸਿਡੀ ਉਤੇ ਕੰਡਿਆਲੀ ਤਾਰ ਦਿੱਤੀ ਜਾਵੇਗੀ ਅਤੇ ਇਹ ਕੰਡਿਆਲੀ ਤਾਰ 5 ਤੋਂ 6 ਕਿਸਾਨਾਂ ਦੀਆਂ ਜਮੀਨਾਂ ਦੁਆਲੇ ਸਾਂਝੇ ਤੌਰ ਤੇ ਲਗਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਦੀਆਂ ਜਮੀਨਾਂ ਅਤੇ ਜੰਗਲਾਂ ਵਿੱਚ ਲਟੈਨਾ ਬੂਟੀ ਦੇ ਖਾਤਮੇ ਦੇ ਨਰੇਗਾ ਸਕੀਮ ਅਧੀਨ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਬੂਟੀ ਫ਼ਸਲਾਂ ਅਤੇ ਜੰਗਲਾਂ ਦਾ ਨੁਕਸਾਨ ਨਾ ਕਰ ਸਕੇ।
          ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਵਿੱਚ ਸਿੰਚਾਈ ਦੀ ਸਹੂਲਤ ਵਾਸਤੇ ਪਹਿਲੇ ਪੜਾਓ ਵਿੱਚ ਇਨ੍ਹਾਂ ਪਿੰਡਾਂ ਵਿੱਚ ਵਗ ਰਹੀਆਂ 30 ਤੋਂ 40 ਖੱਡਾਂ ਉਤੇ ਛੋਟੇ-ਛੋਟੇ ਚੈਕ ਡੈਮ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਵਿਆਰਥ ਜਾ ਰਿਹੇ ਪਾਣੀ ਨੂੰ ਰੋਕ ਕੇ ਕੰਢੀ ਖੇਤਰ ਵਿੱਚ ਤੁਪਕਾ ਸਿੰਚਾਈ ਸਕੀਮ ਲਈ ਵਰਤਿਆ ਜਾ ਸਕੇ। ਉਨ੍ਹਾਂ ਟਿਊਬਵੈਲ ਕਾਰਪੋਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਢੀ ਖੇਤਰ ਵਿੱਚ ਜਿਥੇ ਕਿਤੇ ਡੂੰਘਾ ਟਿਊਬਵੈਲ ਲੱਗਣ ਦੀ ਸੰਭਾਵਨਾ ਹੈ, ਉਥੇ ਹੋਰ ਡੂੰਘੇ ਟਿਊਬਵੈਲ ਲਗਾਏ ਜਾਣ ਤਾਂ ਜੋ ਇਸ ਪਾਣੀ ਨੂੰ ਤੁਪਕਾ ਸਿੰਚਾਈ ਸਕੀਮ ਰਾਹੀਂ ਕੰਢੀ ਖੇਤਰ ਵਿੱਚ ਵਰਤਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕੰਢੀ ਖੇਤਰ ਵਿੱਚ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁਕਣ ਵਾਲੇ ਜਰਸੀ ਕਿਸਮ ਦੀਆਂ ਗਾਵਾਂ ਦੀ ਬਰੀਡ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ ਜਿਹੜੀ ਕਿ ਘੱਟ ਪੱਠੇ ਖਾ ਕੇ ਵੱਧ ਦੁੱਧ ਦੇਣ ਵਾਲੀ ਨਸਲ ਹੈ।
           ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਢੀ ਖੇਤਰ ਵਿੱਚ ਲੱਗਣ ਵਾਲੇ ਮੈਡੀਕਲ ਪਲਾਂਟ, ਫ਼ਲਦਾਰ ਅਤੇ ਬਾਂਸਾਂ ਦੇ ਬੂਟੇ  ਤਿਆਰ ਕਰਨ ਲਈ ਵੱਡੀ ਨਰਸਰੀ ਤਿਆਰ ਕੀਤੀ ਜਾਵੇਗੀ ਜਿਥੋਂ ਇਹ ਪੌਦੇ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਵਿੱਚ ਆਂਵਲਾ, ਕੁਆਰ, ਹਰੜ ਅਤੇ ਹੋਰ ਤਿਆਰ ਹੋਣ ਵਾਲੇ ਫ਼ਲਾਂ ਦੀ ਪ੍ਰੋਸੈਸਿੰਗ ਵਾਸਤੇ ਪਲਾਂਟ ਲਗਾਇਆ ਜਾਵੇਗਾ ਤਾਂ ਜੋ ਕੰਢੀ ਖੇਤਰ ਦੀਆਂ ਜੜੀਆਂ-ਬੂਟੀਆਂ ਅਤੇ ਇਸ ਖੇਤਰ ਵਿੱਚ ਤਿਆਰ ਹੋ ਰਹੇ ਫ਼ਸਲਾਂ ਦੇ ਜੂਸ ਨੂੰ ਮਾਰਕੀਟਿੰਗ ਲਈ ਬਾਹਰਲੇ ਦੇਸ਼ਾਂ ਵਿੱਚ ਭੇਜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅੱਜ ਇਥੇ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਸਨੱਅਤਾਂ ਦੇ ਪ੍ਰਬੰਧਕਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵੱਖ-ਵੱਖ ਤਰਾਂ ਪ੍ਰੋਜੈਕਟ ਕੰਢੀ  ਖੇਤਰ ਦੇ ਕਿਸਾਨਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮਾਹਰਾਂ ਦੀ ਰਾਏ ਲੈਣ ਉਪਰੰਤ ਹੀ ਤਿਆਰ ਕੀਤੇ ਜਾ ਰਹੇ ਹਨ।
        ਇਸ ਮੌਕੇ ਤੇ ਵਿਧਾਇਕ ਹਲਕਾ ਦਸੂਹਾ ਬੀਬੀ ਸੁਖਜੀਤ ਕੌਰ ਸਾਹੀ, ਵਿਧਾਇਕ ਹਲਕਾ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸਾਬਕਾ ਮੰਤਰੀ ਪੰਜਾਬ ਅਰੁਨੇਸ਼ ਸ਼ਾਕਰ, ਇੰਚਾਰਜ ਹਲਕਾ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਸੈਕਟਰੀ ਕੇ ਜੀ ਐਸ ਚੀਮਾ, ਡਿਪਟੀ ਕਮਿਸ਼ਨਰ ਦੀਪਇੰਦਰ ਸਿੰਘ, ਐਸ ਐਸ ਪੀ ਸੁਖਚੈਨ ਸਿੰਘ ਗਿੱਲ, ਡਾ ਪੀ ਕੇ ਖੰਨਾ ਐਡੀ: ਡਾਇਰੈਕਟਰ ਆਫ਼ ਰਿਸਰਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ, ਡਾ.ਐਚ ਧਾਲੀਵਾਲ, ਡਾ. ਪੂਨਮ ਸਚਦੇਵਾ,  ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਸਤਵਿੰਦਰ ਪਾਲ ਸਿੰਘ ਢੱਟ,ਅਵਤਾਰ ਸਿੰਘ ਜੌਹਲ,  ਇਕਬਾਲ ਸਿੰਘ ਜੌਹਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)