Showing posts with label education. Show all posts
Showing posts with label education. Show all posts

ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਸਕੂਲਾਂ 'ਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਲਈ ਵਚਨਬੱਧ


  •  ਲੜਕੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ : ਡਿਪਟੀ ਕਮਿਸ਼ਨਰ
  • 'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਕੀਤੀ ਉੱਚ ਪੱਧਰੀ ਮੀਟਿੰਗ
  • ਹਾਈ ਅਤੇ ਸੈਕੰਡਰੀ ਸਕੂਲਾਂ 'ਚ ਲੜਕੀਆਂ ਲਈ 'ਬਾਲਿਕਾ ਮੰਚ' ਦੀ ਹੋਵੇਗੀ ਸਥਾਪਨਾ
ਹੁਸ਼ਿਆਰਪੁਰ, 27 ਸਤੰਬਰ:  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਇਕ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਉਚ ਪੱਧਰੀ ਮੀਟਿੰਗ ਵਿਚ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਹਾਜ਼ਰ ਸਨ।

       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਅਤੇ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਨੂੰ ਬਿਨ੍ਹਾਂ ਕਿਸੇ ਡਰ ਅਤੇ ਝਿੱਜਕ ਦੇ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਖਿਲਾਫ਼ ਅੱਗੇ ਆਉਣ ਲਈ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਪੁਲਿਸ ਵਿਭਾਗ ਸਕੂਲਾਂ ਵਿੱਚ ਸਾਦੇ ਪਹਿਰਾਵੇ ਵਿੱਚ ਆਪਣੇ ਅਧਿਕਾਰੀ ਭੇਜੇ ਅਤੇ ਇਹ ਅਧਿਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਤਾਲਮੇਲ ਕਰਕੇ ਲੜਕੀਆਂ ਅੰਦਰ ਜਾਗਰੂਕਤਾ ਲਿਆਉਣ ਕਿ ਜੇਕਰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਹਰਕਤ ਕਰਦਾ ਹੈ ਜਾਂ ਫੱਬਤੀਆਂ ਕੱਸਦਾ ਹੈ, ਤਾਂ ਉਸ ਬਾਰੇ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਲੜਕੀਆਂ ਅੰਦਰ ਜਾਗਰੂਕਤਾ ਦੀ ਘਾਟ ਕਾਰਨ ਉਹ ਦੱਸ ਨਹੀਂ ਸਕਦੀਆਂ, ਇਸ ਲਈ ਲੜਕੀਆਂ ਨੂੰ ਸਹਿਜ ਮਹਿਸੂਸ ਕਰਵਾਉਣਾ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਛੇੜਛਾੜ ਵਰਗੀਆਂ ਘਟਨਾਵਾਂ ਖਿਲਾਫ ਸਖਤੀ ਨਾਲ ਨਜਿੱਠਿਆ ਜਾਵੇਗਾ।
       ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇਕ 'ਬਾਲਿਕਾ ਮੰਚ' ਦੀ ਸਿਰਜਣਾ ਵੀ ਕੀਤੀ ਜਾ ਰਹੀ ਹੈ ਅਤੇ ਇਸ ਮੰਚ ਵਿਚ ਵਿਦਿਆਰਥਣਾਂ ਨੂੰ ਹੀ ਸ਼ਾਮਿਲ ਕੀਤਾ ਜਾਵੇਗਾ, ਜਦਕਿ ਇਕ ਅਧਿਆਪਕ ਕਨਵੀਨਰ ਹੋਵੇਗਾ। ਉਨ੍ਹਾਂ ਕਿਹਾ ਕਿ ਲੜਕੀਆਂ ਦੇ ਮਨੋਬਲ ਨੂੰ ਉਚਾ ਚੁੱਕਣ ਲਈ ਅਜਿਹਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਮੰਚ ਸਥਾਪਿਤ ਹੋਣ ਨਾਲ ਜਿੱਥੇ ਲੜਕੀਆਂ ਸਹਿਜ ਮਹਿਸੂਸ ਕਰਨਗੀਆਂ, ਉਥੇ ਉਹ ਕਿਸੇ ਵੀ ਤਰ੍ਹਾਂ ਦੀ ਘਟਨਾ ਬਾਰੇ ਖੁੱਲ੍ਹ ਕੇ ਦੱਸ ਸਕਣਗੀਆਂ। ਉਨ੍ਹਾਂ ਕਿਹਾ ਕਿ ਛੇੜਛਾੜ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਜ਼ਿਲ੍ਹਾ ਪ੍ਰਸ਼ਾਸ਼ਨ ਛੇੜਛਾੜ ਸਬੰਧੀ ਬਣੇ ਕਾਨੂੰਨ ਦੀ ਪਾਲਣਾ ਕਰਦੇ ਹੋਏ ਸਖ਼ਤੀ ਨਾਲ ਕਦਮ ਚੁੱਕੇਗਾ, ਤਾਂ ਜੋ ਸਕੂਲਾਂ 'ਚ ਪੜ੍ਹਦੀਆਂ ਲੜਕੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਣਾ ਨਾ ਪਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਲੜਕੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸੋਸ਼ਲ ਮੀਡੀਆ ਜਿਵੇਂ ਵਟਸਅੱਪ ਗਰੁੱਪ ਆਦਿ ਵੀ ਬਣਾਏ ਜਾ ਸਕਦੇ ਹਨ।
       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਡੀ.ਐਸ.ਪੀ. (ਐਚ) ਸ੍ਰੀ ਜੰਗ ਬਹਾਦਰ ਸਿੰਘ ਅਤੇ ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ ਸਮੇਤ ਸਮੂਹ ਡੀ.ਐਸ.ਪੀਜ਼, ਸਮੂਹ ਐਸ.ਐਚ.ਓਜ਼, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ.ਹਰਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਜਿੰਦਰ ਰਾਜ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਬੈਚਲਰ ਆਫ਼ ਸਾਇੰਸ ਇਨ ਆਈ.ਟੀ. ਦਾ ਨਤੀਜਾ 100 ਫੀਸਦੀ ਰਿਹਾ

ਹੁਸ਼ਿਆਰਪੁਰ, 10 ਜੁਲਾਈ: 'ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ' ਵਿਖੇ ਚੱਲ ਰਹੇ ਬੈਚਲਰ ਆਫ਼ ਸਾਇੰਸ ਇਨ ਆਈ.ਟੀ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਦੇ ਛੇਵੇਂ ਸਮੈਸਟਰ ਵਿੱਚ ਪਿੰਕੀ ਨੇ 87.66 ਫ਼ੀਸਦੀ ਅੰਕ ਲੈ ਕੇ ਪਹਿਲਾ, ਮਨਦੀਪ ਕੌਰ ਨੇ 86.5 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅਤੀਕਸ਼ਾ ਨੇ 84.83 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਪ੍ਰੋ. ਪਰਮਿੰਦਰ ਕੌਰ (ਕੰਪਿਊਟਰ ਵਿਭਾਗ ਦੇ ਮੁੱਖੀ), ਪ੍ਰੋ. ਰੀਤੂ ਕਾਲੀਆ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਚਾਂਦਨੀ ਸ਼ਰਮਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸੁਪਰਡੈਂਟ ਰਸ਼ਪਾਲ ਸਿੰਘ ਨੇ ਅਕੈਡਮਿਕ ਸਟਾਫ ਵਲੋਂ ਦਿਲ ਲਗਾ ਕੇ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਅੱਗੇ ਵਧਣ ਦੀ ਹੌਂਸਲਾ ਅਫ਼ਜਾਈ ਕੀਤੀ।

ਹੋਣਹਾਰ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਹਾਸਲ ਕਰਨਾ ਹੋਇਆ ਸੌਖਾ

-ਪੰਜਾਬ ਸਰਕਾਰ ਵਲੋਂ ਸ਼ੁਰੂ 'ਮੁੱਖ ਮੰਤਰੀ ਵਜੀਫ਼ਾ ਯੋਜਨਾ' ਤਹਿਤ ਮਿਲੇਗੀ ਸਸਤੀ ਤੇ ਮਿਆਰੀ ਤਕਨੀਕੀ ਸਿੱਖਿਆ
-ਵਿਦਿਆਰਥੀ ਵੱਧ ਤੋਂ ਵੱਧ 'ਮੁੱਖ ਮੰਤਰੀ ਵਜੀਫ਼ਾ ਯੋਜਨਾ' ਦਾ ਲਾਹਾ ਲੈਣ : ਡਿਪਟੀ ਕਮਿਸ਼ਨਰ
-ਕਿਹਾ, ਨੌਜਵਾਨਾਂ ਨੂੰ ਪੈਰਾਂ ਸਿਰ ਖੜ੍ਹੇ ਕਰਨ 'ਚ ਕਾਰਗਰ ਸਾਬਿਤ ਹੋਵੇਗੀ ਯੋਜਨਾ
-90 ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੋਵੇਗੀ ਪੂਰੀ ਫੀਸ ਮਾਫ

ਹੁਸ਼ਿਆਰਪੁਰ, 20 ਜੂਨ:ਹੋਣਹਾਰ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਹਾਸਲ ਕਰਨਾ ਬਹੁਤ ਹੀ ਸੌਖਾ ਹੋ ਗਿਆ ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਵਜ਼ੀਫਾ ਯੋਜਨਾ' ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ 10ਵੀਂ ਕਲਾਸ ਵਿਚੋਂ ਪ੍ਰਾਪਤ ਅੰਕ ਪ੍ਰਤੀਸ਼ਤਤਾ ਅਨੁਸਾਰ ਫੀਸ ਮਾਫ ਕੀਤੀ ਜਾਵੇਗੀ। ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਵਾਲੇ ਸਰਕਾਰ ਦੇ ਇਸ ਕਦਮ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਇਸ ਯੋਜਨਾ ਨਾਲ ਜਿੱਥੇ ਤਕਨੀਕੀ ਸਿੱਖਿਆ ਨੂੰ ਬੜਾਵਾ ਮਿਲੇਗਾ, ਉਥੇ ਵਿਦਿਆਰਥੀ ਵੱਧ ਤੋਂ ਵੱਧ ਸਵੈ-ਰੁਜ਼ਗਾਰ ਹਾਸਲ ਕਰ ਸਕਣਗੇ।ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਮੁੱਖ ਮੰਤਰੀ ਵਜ਼ੀਫਾ ਯੋਜਨਾ' ਦਾ ਵਿਦਿਆਰਥੀਆਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋਵੇਗਾ ਅਤੇ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀ ਤਕਨੀਕੀ ਸਿੱਖਿਆ ਹਾਸਲ ਕਰਕੇ ਸਵੈ-ਰੁਜ਼ਗਾਰ ਦੇ ਕਾਬਿਲ ਬਣ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਤਾਂ ਹੀ ਕਾਰਗਰ ਸਾਬਿਤ ਹੋ ਸਕਦੀ ਹੈ, ਜੇਕਰ ਵਿਦਿਆਰਥੀ ਤਕਨੀਕੀ ਸਿੱਖਿਆ ਹਾਸਲ ਕਰਨ ਅਤੇ ਸਵੈ-ਰੁਜ਼ਗਾਰ ਅਪਣਾਉਣ।
ਉਨ੍ਹਾਂ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਹਾ ਲੈ ਕੇ ਆਪਣੇ ਪੈਰਾਂ ਸਿਰ ਖੜ੍ਹੇ ਹੋਣ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਦੀ 10ਵੀਂ ਜਮਾਤ ਵਿਚ ਪ੍ਰਾਪਤ ਕੀਤੇ ਅੰਕ ਪ੍ਰਤੀਸ਼ਤਤਾ ਅਨੁਸਾਰ ਫੀਸ ਮਾਫ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 60 ਤੋਂ 70 ਫੀਸਦੀ ਅੰਕਾਂ ਵਾਲੇ ਵਿਦਿਆਰਥੀਆਂ ਦੀ 70 ਫੀਸਦੀ ਫੀਸ ਮਾਫ ਹੋਵੇਗੀ, 70 ਤੋਂ 80 ਫੀਸਦੀ ਵਾਲਿਆਂ ਦੀ 80 ਫੀਸਦੀ, 80 ਤੋਂ 90 ਫੀਸਦੀ ਵਾਲਿਆਂ ਦੀ 90 ਫੀਸਦੀ ਅਤੇ 90 ਤੋਂ 100 ਫੀਸਦੀ ਅੰਕ ਹਾਸਲ ਕਰਨ ਵਾਲਿਆਂ ਦੀ ਪੂਰੀ ਫੀਸ ਮਾਫ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਸੂਬੇ ਦੇ ਸਾਰੇ ਸਰਕਾਰੀ ਪੋਲੀਟੈਕਨੀਕ, ਇੰਜੀਨੀਅਰਿੰਗ, ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਅਤੇ ਪੀ.ਟੀ.ਯੂ ਦੇ ਵਿਦਿਆਰਥੀਆਂ ਨੂੰ ਮਿਲੇਗਾ।ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਸਨੀਕ ਹੋਣਹਾਰ ਵਿਦਿਆਰਥੀ ਹੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਰੀਬ ਅਤੇ ਲੋੜਵੰਦ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਜ ਦੇ ਸਾਰੇ ਵਰਗਾਂ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਮੁਕੰਮਲ ਟਿਊਸ਼ਨ ਫੀਸ ਮਾਫ ਹੋਵੇਗੀ, ਜਿਨ੍ਹਾਂ ਨੇ ਦਸਵੀਂ ਜਮਾਤ ਵਿਚੋਂ 90 ਫੀਸਦੀ ਜਾਂ ਉਸ ਤੋਂ ਵਧੇਰੇ ਅੰਕ ਹਾਸਲ ਕੀਤੇ ਹੋਣ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਪਹੁੰਚ ਵਿੱਚ ਲਿਆਉਣ ਲਈ ਇਕ ਮੀਲ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੀਆਂ ਸਰਕਾਰੀ ਤਕਨੀਕੀ ਸੰਸਥਾਵਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ 'ਮੁੱਖ ਮੰਤਰੀ ਵਜ਼ੀਫਾ ਯੋਜਨਾ' ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਯੋਜਨਾ ਤਹਿਤ ਤਕਨੀਕੀ ਸਿੱਖਿਆ ਹਾਸਲ ਕਰ ਸਕਣ। ਉਧਰ ਇਸ ਸਬੰਧੀ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਦੀ ਪ੍ਰਿੰਸੀਪਲ ਸ਼੍ਰੀਮਤੀ ਰਚਨਾ ਕੌਰ ਨੇ ਕਿਹਾ ਕਿ ਕਾਲਜ ਵਿੱਚ ਐਡਮਿਸ਼ਨ ਗਾਈਡੈਂਸ ਸੈਲ ਸਥਾਪਿਤ ਕਰ ਦਿੱਤਾ ਗਿਆ ਹੈ, ਤਾਂ ਜੋ ਉਕਤ ਸਕੀਮ ਸਬੰਧੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਸਕੇ।

ਬੱਚਿਆਂ ਨੂੰ ਕਿਤਾਬਾਂ ਨਾ ਮੁਹੱਈਆ ਕਰਾਉਣ ਦਾ ਲਿਆ ਸਖਤ ਨੋਟਿਸ

ਹੁਸ਼ਿਆਰਪੁਰ, 30 ਮਈ: ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਨਾ ਮੁਹੱਈਆ ਕਰਵਾਉਣ ਦਾ ਸਖਤ ਨੋਟਿਸ ਲੈਂਦੇ ਹੋਏ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ)  ਸ੍ਰੀ ਰਾਮ ਪਾਲ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਬਲਬੀਰ ਸਿੰਘ ਵੀ ਵਿਸ਼ੇਸ਼ ਤੌ 'ਤੇ ਮੌਜੂਦ ਸਨ।ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਜਹਾਨਖੇਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ, ਚੋਹਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੰਟਾ ਘਰ ਸਕੂਲਾਂ ਦੀ ਚੈਕਿੰਗ ਦੌਰਾਨ ਦੱਸਿਆ ਕਿ ਹੁਣ ਤੱਕ ਕੇਵਲ 35 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਹੀ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ|
ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਅਪ੍ਰੈਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਹੀ ਕਿਤਾਬਾਂ ਵਿਦਿਆਰਥੀਆਂ ਨੂੰ ਮਿਲ ਜਾਣੀਆਂ ਚਾਹੀਦੀਆਂ ਸਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣ ਨੂੰ ਮਹਿਜ ਇਕ ਦਿਨ ਬਚਿਆ ਹੈ ਅਤੇ ਵਿਭਾਗ ਦੁਆਰਾ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਮੁਹੱਈਆ ਕਰਾਉਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਵੀ ਇਸ ਦਾ ਸਖਤ ਨੋਟਿਸ ਲਿਆ ਗਿਆ ਹੈ ਅਤੇ ਵਿਭਾਗ ਦੇ ਸਕੱਤਰ ਨੂੰ 31 ਮਈ ਨੂੰ ਕਮਿਸ਼ਨ ਦੁਆਰਾ ਤਲਬ ਕੀਤਾ ਗਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਲਈ ਬਣਾਏ ਜਾਂਦੇ ਮਿਡ ਡੇ ਮੀਲ ਦਾ ਵੀ ਨਿਰੀਖਣ ਕੀਤਾ ਅਤੇ ਸਫਾਈ ਵਿਵਸਥਾ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਕੇਸ਼ ਕੁਮਾਰ, ਤਹਿਸੀਲ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ, ਸ੍ਰੀ ਨਰੇਸ਼ ਕੁਮਾਰ, ਸ੍ਰੀ ਸਰਬਜੀਤ ਸਿੰਘ ਅਤੇ ਰਾਹੁਲ ਆਦੀਆ ਵੀ ਮੌਜੂਦ ਸਨ

ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ: ਜ਼ਿਲ੍ਹਾ ਟਰਾਂਸਪੋਰਟ ਅਫ਼ਸਰ

-2 ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਦੌਰਾਨ 3 ਬੱਸਾਂ ਕੀਤੀਆਂ ਬੌਂਡ ਅਤੇ 3 ਦੇ ਕੀਤੇ ਚਲਾਨ
ਹੁਸ਼ਿਆਰਪੁਰ, 23 ਮਈ: ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ ਦੌਰਾਨ 2 ਪ੍ਰਾਈਵੇਟ ਸਕੂਲਾਂ ਦੀਆਂ 3 ਬੱਸਾਂ ਨੂੰ ਬੌਂਡ ਕੀਤਾ ਗਿਆ, ਜਦਕਿ 3 ਬੱਸਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਐਸ.ਟੀ. ਨਰਸਿੰਗ ਕਾਲਜ ਪਟਿਆੜੀਆਂ ਵਿੱਚ ਕੀਤੀ ਚੈਕਿੰਗ ਦੌਰਾਨ ਜਿਥੇ 2 ਬੱਸਾਂ ਨੂੰ ਬੌਂਡ ਕੀਤਾ ਗਿਆ, ਉਥੇ ਇਕ ਬੱਸ ਦਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਪੰਡੋਰੀ ਖੰਜੂਰ ਵਿਖੇ ਕੀਤੀ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਇਕ ਬੱਸ ਨੂੰ ਬੌਂਡ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਟਰੈਫਿਕ ਰੂਲਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

ਸਰਕਾਰੀ ਕੰਨਿਆਂ ਸਕੂਲ ਦੀਆਂ ਕੁੜੀਆਂ ਮੈਰਿਟ ਵਿਚ

ਤਲਵਾੜਾ, 14 ਮਈ:ਤਲਵਾੜਾ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦੀਆਂ ਬਾਰਵੀਂ ਦੀਆਂ ਪ੍ਰੀਖਿਆ ਦੇ ਆਏ ਨਤੀਜਿਆਂ ਵਿੱਚ ਮੈਰਿਟ ਸੂਚੀ ਵਿਚ ਨਾਮ ਪ੍ਰਾਪਤ ਕਰਕੇ ਆਪਣੇ ਮਾਂ ਬਾਪ ਦਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਪਲਵੀ ਜਿਸ ਨੇ ਮੈਡੀਕਲ ਦੀ ਪ੍ਰੀਖਿਆ ਦੇ ਕੇ 18ਵਾਂ ਸਥਾਨ ਪ੍ਰਾਪਤ ਕੀਤਾ ਹੈ। ਪਲਵੀ ਨੇ ਆਖਿਆ ਕਿ ਉਹ ਵੱਡੀ ਹੋ ਕੇ ਡਾਕਟਰ ਬਣਨਾ ਚਾਹੁੰਦੀ ਹੈ। ਸੂਬੇ ਵਿਚੋਂ 22ਵਾਂ ਸਥਾਨ ਪ੍ਰਾਪਤ ਕਰਨ ਵਾਲੀ ਰਾਧਾ ਵਕੀਲ ਬਣਨਾ ਚਾਹੁੰਦੀ ਹੈ। ਇਸੇ ਤਰਾਂ ਕਾਜਲ ਜਿਸ ਨੇ ਆਰਟਸ ਦੀ ਪ੍ਰੀਖਿਆ ਵਿਚੋਂ ਸੂਬੇ ਚੋਂ 23ਵਾਂ ਸਥਾਨ ਹਾਸਲ ਕੀਤਾ ਹੈ। ਉਹ ਵੱਡੀ ਹੋ ਕੇ ਆਈ.ਪੀ.ਐਸ. ਅਫਸਰ ਬਣਨਾ ਚਹੁੰਦੀ ਹੈ।
ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਪਲਵੀ, ਰਾਧਾ ਅਤੇ ਕਾਜਲ ਨੇ ਮੈਰਿਟ ਵਿੱਚ ਆ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਡਿਪਟੀ ਕਮਿਸ਼ਨਰ ਨੇ ਪਟਵਾਰ ਟਰੇਨਿੰਗ ਸਕੂਲ ਦਾ ਕੀਤਾ ਉਦਘਾਟਨ

-ਜ਼ਿਲ੍ਹੇ ਵਿੱਚ ਨਵ-ਨਿਯੁਕਤ 130 ਪਟਵਾਰੀ ਉਮੀਦਵਾਰਾਂ ਨੂੰ ਦਿੱਤੀ ਜਾਵੇਗੀ ਟਰੇਨਿੰਗ
ਹੁਸ਼ਿਆਰਪੁਰ, 2 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਭਰਤੀ ਹੋਏ ਪਟਵਾਰੀ ਉਮੀਦਵਾਰਾਂ ਦੀ ਟਰੇਨਿੰਗ ਲਈ ਖੋਲ੍ਹੇ ਗਏ ਪਟਵਾਰ ਟਰੇਨਿੰਗ ਸਕੂਲ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ। ਸਮਾਗਮ ਵਿੱਚ  ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਰਾਜ ਵਿੱਚ 1200 ਤੋਂ ਵੱਧ ਪਟਵਾਰੀ ਉਮੀਦਵਾਰਾਂ ਦੀ ਟਰੇਨਿੰਗ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਟਵਾਰ ਟਰੇਨਿੰਗ ਸਕੂਲ ਖੋਲ੍ਹੇ ਗਏ ਹਨ।
ਇਨ੍ਹਾਂ ਟਰੇਨਿੰਗ ਸਕੂਲਾਂ ਵਿੱਚ ਨਵ-ਨਿਯੁਕਤ ਪਟਵਾਰੀ ਉਮੀਦਵਾਰਾਂ ਨੂੰ ਇਕ ਸਾਲ ਦੀ ਟਰੇਨਿੰਗ ਦੌਰਾਨ ਮਾਲ ਵਿਭਾਗ ਦੇ ਕੰਮ-ਕਾਜ ਸਬੰਧੀ ਬਾਰੀਕੀ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਰੀਬ 130 ਪਟਵਾਰੀ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਨਿਯੁਕਤੀ ਨਾਲ ਮਾਲ ਵਿਭਾਗ ਵਿੱਚ ਆਮ ਜਨਤਾ ਨੂੰ ਆਉਣ ਵਾਲੀਆਂ ਸਮੱਸਿਆਵਾਂ ਕਾਫ਼ੀ ਹੱਦ ਤੱਕ ਹੱਲ ਹੋ ਜਾਣਗੀਆਂ। ਉਨ੍ਹਾਂ ਨੇ ਪਟਵਾਰੀ ਉਮੀਦਵਾਰਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਮਾਲ ਵਿਭਾਗ ਦੀਆਂ ਬਾਰੀਕੀਆਂ ਨੂੰ ਚੰਗੀ ਤਰ੍ਹਾਂ ਸਮਝਣ। ਹੁਣ ਸਮਾਂ ਬਿਲਕੁਲ ਬਦਲ ਗਿਆ ਹੈ ਅਤੇ ਸਾਰਾ ਕੰਮ ਆਨ ਲਾਈਨ ਡਾਟਾ ਦੇ ਆਧਾਰ 'ਤੇ ਹੁੰਦਾ ਹੈ। ਇਸ ਦੇ ਨਾਲ ਲੈਂਡ ਸਬੰਧੀ ਰਿਕਾਰਡ ਨੂੰ ਮੇਨਟੇਨ ਕਰਨਾ ਬੇਹੱਦ ਆਸਾਨ ਹੈ, ਪਰ ਇਸ ਦੇ ਲਈ ਪੂਰੀ ਮਿਹਨਤ ਨਾਲ ਸਿੱਖਣ ਦੀ ਲੋੜ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਟਰੇਨਿੰਗ ਸਬੰਧੀ ਪੰਜਾਬ ਲੈਂਡ ਰਿਕਾਰਡ ਮੈਨੂਅਲ ਨਾਮਕ ਕਿਤਾਬਾਂ ਵੀ ਪਟਵਾਰੀ ਉਮੀਦਵਾਰਾਂ ਨੂੰ ਵੰਡੀਆਂ  ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਜ਼ਿਲ੍ਹਾ ਸਿੱਖਿਆ ਅਫਸਰ (ਸ) ਸ੍ਰੀ ਦਿਨੇਸ਼ ਕੁਮਾਰ, ਪ੍ਰਿੰਸੀਪਲ ਰਾਕੇਸ਼ ਮਿਨਹਾਸ, ਤਹਿਸੀਲਦਾਰ ਹੁਸ਼ਿਆਰਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਉਪ ਮੁੱਖ ਕਾਰਜਕਾਰੀ ਅਫ਼ਸਰ ਜਿਲ੍ਹਾ ਪ੍ਰੀਸ਼ਦ ਸ੍ਰੀ ਬੁੱਧੀ ਰਾਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਮਲੇਰੀਆ ਦਿਵਸ ਮਨਾਇਆ

ਤਲਵਾੜਾ, 25 ਅਪ੍ਰੈਲ : ਇੱਥੇ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿਖੇ ਵਿਸ਼ਵ ਸਿਹਤ ਸੰਗਠਨ ਤਹਿਤ ਮਲੇਰੀਆ ਦਿਵਸ ਮੌਕੇ ਵਿਸ਼ੇਸ਼ ਚੇਤਨਾ ਸਮਾਗਮ ਸਕੂਲ ਮੁਖੀ ਰਾਜ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਮੁਖੀ ਰਾਜ ਕੁਮਾਰ ਨੇ ਮਲੇਰੀਆ ਬੁਖ਼ਾਰ ਦੇ ਕਾਰਨ ਅਤੇ ਸਮੱਸਿਆ ਦੇ ਹੱਲ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।
ਸਾਇੰਸ ਅਧਿਆਪਕਾ ਹਰਮੀਤ ਕੌਰ, ਰਵੀ ਸ਼ਾਰਦਾ ਅਤੇ ਸੁਸ਼ਮਾ ਕੁਮਾਰੀ ਵੱਲੋਂ ਕੁਇਜ਼ ਅਤੇ ਸਲੋਗਨ ਮੁਕਾਬਲਾ ਕਰਵਾਇਆ ਗਿਆ। ਚਾਰਟ ਮੇਕਿੰਗ ਮੁਕਾਬਲੇ ਵਿਚ ਆਂਚਲ, ਭੁਪਿੰਦਰਜੀਤ ਸਿੰਘ ਅਤੇ ਸਾਕਸ਼ੀ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹੇ। ਬੇਹੱਦ ਰੌਚਕ ਅੰਦਾਜ਼ ਵਿਚ ਨਿਸ਼ਾ ਰਾਣੀ ਅਤੇ ਭੁਪਿੰਦਰਜੀਤ ਸਿੰਘ ਦੇ ਗਰੁੱਪਾਂ ਵੱਲੋਂ ਮਲੇਰੀਆ ਸਬੰਧੀ ਸਕਿੱਟ ਪੇਸ਼ ਕੀਤੇ ਗਏ। ਹੋਰਨਾਂ ਤੋਂ ਇਲਾਵਾ ਇਸ ਮੌਕੇ ਯੋਗੇਸ਼ਵਰ ਸਲਾਰੀਆ, ਭੁਪਿੰਦਰ ਸਿੰਘ ਸਿੱਧੂ, ਰਘਬੀਰ ਸਿੰਘ, ਹਰਕਮਲ ਸਿੰਘ, ਬਲਵਿੰਦਰ ਸਿੰਘ ਜਰਿਆਲ, ਵਰਿੰਦਰ ਗੁਸਾਈਂ, ਸੰਦੀਪ ਕਪਿਲ, ਚੰਦਰ ਸ਼ੇਖਰ ਆਦਿ ਸਮੇਤ ਸਮੂਹ ਸਟਾਫ਼ ਮੈਂਬਰ ਤੇ ਹੋਰ ਪਤਵੰਤੇ ਹਾਜਰ ਸਨ।
ਮਲੇਰੀਆ ਦਿਵਸ ਤੇ ਸਕੂਲ ਮੁਖੀ ਰਾਜ ਕੁਮਾਰ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ, ਨਾਲ ਖੜ੍ਹੇ ਹਨ ਰਵੀ ਸ਼ਾਰਦਾ ਤੇ ਹੋਰ।

ਨਸ਼ਾ ਵਿਰੋਧੀ ਦਿਵਸ ਮਨਾਇਆ

ਤਲਵਾੜਾ, 22 ਅਪ੍ਰੈਲ: ਇੱਥੇ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਵਿਖੇ ਨਸ਼ਾ ਵਿਰੋਧੀ ਦਿਵਸ ਸਕੂਲ ਮੁਖੀ ਰਾਜ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਸਕੂਲ ਮੁਖੀ ਰਾਜ ਕੁਮਾਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ, ਕਾਰਨ ਅਤੇ ਇਸ ਤੋਂ ਬਚਾਓ ਦੇ ਉੱਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ। ਭਾਸ਼ਣ ਮੁਕਾਬਲੇ ਵਿਚ ਭੁਪਿੰਦਰਜੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਨਿਸ਼ਾ ਅਤੇ ਕੋਮਲ ਨੇ ਦੂਸਰਾ ਤੇ ਪ੍ਰਿਅੰਕਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਵਿਚ ਵਰੁਣ ਜੋਸ਼ੀ ਨੇ ਪਹਿਲਾ, ਅਭਿਸ਼ੇਕ ਪਲਿਆਲ ਨੇ ਦੂਜਾ ਅਤੇ ਰੋਹਨ ਨੇ ਤੀਜਾ ਸਥਾਨ ਹਾਸਿਲ ਕੀਤਾ। ਕਵਿਤਾ ਮੁਕਾਬਲੇ ਵਿਚ ਕਸ਼ਿਸ਼ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਵੀ ਸ਼ਾਰਦਾ, ਹਰਮੀਤ ਕੌਰ, ਸੁਸ਼ਮਾ ਕੁਮਾਰੀ, ਯੋਗੇਸ਼ਵਰ ਸਲਾਰੀਆ, ਰਘਬੀਰ ਸਿੰਘ, ਵਰਿੰਦਰ ਗੁਸਾਈਂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਰਾਕੇਸ਼ ਕੁਮਾਰ ਆਦਿ ਸਮੇਤ ਸਮੂਹ ਸਟਾਫ਼ ਮੈਂਬਰ ਤੇ ਹੋਰ ਪਤਵੰਤੇ ਹਾਜਰ ਸਨ।

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਜਰੂਰੀ : ਡਾ. ਨਰਿੰਦਰ ਕੌਰ

ਹੁਸ਼ਿਆਰਪੁਰ, 21 ਅਪ੍ਰੈਲ: ਮਲੇਰੀਆ ਬੁਖਾਰ ਤੋਂ ਬਚਾਅ ਪ੍ਰਤੀ ਲੋੜੀਂਦੀ ਜਾਗਰੁਕਤਾ ਪੈਦਾ ਕਰਨ ਲਈ ਹਰ ਸਾਲ 25 ਅਪ੍ਰੈਲ ਨੂੰ ਮਲੇਰੀਆ ਜਾਗਰੁਕਤਾ ਦਿਵਸ ਤੇ ਤੌਰ ਤੇ ਮਨਾਇਆ ਜਾਂਦਾ ਹੈ।
ਸਿਵਲ ਸਰਜਨ ਹੁਸ਼ਿਆਰਪੁਰ ਡਾ.ਨਰਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਲੇਰੀਆ ਦੀ ਪੂਰਣ ਮੁਕਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਜ਼ਿਲੇ ਨੂੰ 2019 ਤੱਕ ਇਸ ਬੀਮਾਰੀ ਤੋਂ ਪੂਰਣ ਤੌਰ ਤੇ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਦਿਵਸ ਦੀ ਪ੍ਰਮੁਖਤਾ ਨੂੰ ਬਰਕਰਾਰ ਰੱਖਦੇ ਹੋਏ ਵੱਖ-ਵੱਖ ਬੀ.ਸੀ.ਸੀ.ਤੇ ਆਈ.ਈ.ਸੀ. ਪ੍ਰੋਗਰਾਮਾਂ ਰਾਂਹੀ ਆਮ ਨਾਗਰਿਕਾਂ ਵਿੱਚ ਇਸ ਬੀਮਾਰੀ ਤੋਂ ਬਚਾਅ ਅਤੇ ਇਸ ਪ੍ਰਤੀ ਜਾਗਰੁਕ ਹੋਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਦਿਵਸ ਦੀ ਆਮਦ ਦੀ ਵਿਸ਼ੇਸ਼ਤਾ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਰਹੀਰਾਂ ਵਿਖੇ ਸਕੂਲ ਮੁਖੀ ਸ਼੍ਰੀਮਤੀ ਰਮਨਦੀਪ ਕੌਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਹੈਲਥ ਇੰਸਪੈਕਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਲੇਰੀਆ ਦਿਵਸ 25 ਅਪ੍ਰੈਲ ਦਾ ਇਸ ਵਾਰ ਦਾ ਵਿਸ਼ਾ ਚੰਗੀ ਸਿਹਤ ਲਈ ਮਲੇਰੀਆ ਦਾ ਖਾਤਮਾ ਰੱਖਿਆ ਗਿਆ ਹੈ। ਇਹ ਮੱਛਰ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਤੇ ਇਹ ਮੱਛਰ ਅਕਸਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ। ਮਲੇਰੀਆ ਬੁਖਾਰ ਦੇ ਲੱਛਣਾਂ ਵਿੱਚ ਠੰਡ ਅਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ, ਬੁਖਾਰ ਉਤਰਣ ਤੇ ਕਮਜ਼ੋਰੀ ਅਤੇ ਪਸੀਨਾ ਆਉਣਾ ਆਦਿ ਹੁੰਦੇ ਹਨ। ਉਨਾਂ ਕਿਹਾ ਕਿ ਅਜਿਹੇ ਲੱਛਣ ਸਰੀਰ ਵਿੱਚ ਮਹਿਸੂਸ ਹੋਣ ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸਪੰਰਕ ਕਰਨਾ ਚਾਹੀਦਾ ਹੈ।  ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਐਚ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਘਰਾਂ ਦੇ ਆਲੇ-ਦੁਆਲੇ  ਟੋਇਆਂ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ ਤਾਂ ਜੋ ਉਸ ਵਿੱਚ ਬਰਸਾਤੀ ਪਾਣੀ ਜਮਾ ਨਾਂ ਹੋ ਸਕੇ। ਛੱਪੜਾਂ ਵਿੱਚ ਖੜੇ ਪਾਣੀ ਤੇ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਸੂਤੀ ਅਤੇ ਅਜਿਹੇ ਕੱਪੜਿਆਂ ਦੀ ਚੌਣ ਕਰਨੀ ਚਾਹੀਦੀ ਹੈ ਜਿਸ ਨਾਲ ਸਰੀਰ ਪੂਰੀ ਤਰਾਂ ਢੱਕਿਆ ਰਹੇ। ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਸਰਕਾਰੀ ਸਿਹਤ ਕੇਂਦਰਾਂ ਵਿਖੇ ਮਲੇਰੀਆ ਦੀ ਜਾਂਚ ਅਤੇ ਇਲਾਜ ਪੂਰੀ ਤਰਾਂ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਕੂਲ ਮੁਖੀ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਜਾਗਰੁਕਤਾ ਕੈਂਪ ਲਈ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਕੈਂਪ ਦੌਰਾਨ ਹਾਸਿਲ ਕੀਤੀ ਜਾਣਕਾਰੀ ਨੂੰ ਅਪਨਾਉਣ ਪ੍ਰਤੀ ਸੁਚੇਤ ਕੀਤਾ ਗਿਆ। ਇਸ ਮੋਕੇ ਤੇ ਸੈਨੇਟਰੀ ਸੁਪਰਵਾਈਜ਼ਰ ਹਰਰੂਪ ਸ਼ਰਮਾ ਤੋਂ ਇਲਾਵਾ ਸਕੂਲੀ ਵਿਦਿਆਰਥੀ ਅਤੇ ਸਿੱਖਿਆਰਥੀ ਮੌਜੂਦ ਸਨ। 

ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਅਤੇ ਨਿਯਮਾਂ ਦੇ ਉਲਟ ਫੀਸਾਂ 'ਚ ਵਾਧਾ ਬਰਦਾਸ਼ਤ ਨਹੀਂ : ਡਿਪਟੀ ਕਮਿਸ਼ਨਰ

-ਕੋਈ ਵੀ ਸਕੂਲ ਸਲਾਨਾ 8 ਫੀਸਦੀ ਤੋਂ ਵੱਧ ਨਹੀਂ ਕਰ ਸਕਦਾ ਫੀਸਾਂ ਵਿੱਚ ਵਾਧਾ
-500 ਰੁਪਏ ਤੋਂ ਵੱਧ ਨਹੀਂ ਵਸੂਲੀ ਜਾ ਸਕਦੀ ਟਰਾਂਸਪੋਰਟੇਸ਼ਨ ਫੀਸ
-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਸਮੂਹ ਸਕੂਲ ਮੁੱਖੀਆਂ ਨਾਲ ਬੈਠਕ

ਹੁਸ਼ਿਆਰਪੁਰ, 21 ਅਪ੍ਰੈਲ:  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸੇਫ ਸਕੂਲ ਵਾਹਨ ਪਾਲਿਸੀ' ਦੀ ਉਲੰਘਣਾ ਅਤੇ ਨਿਯਮਾਂ ('ਪੰਜਾਬ ਰੈਗੂਲੇਸ਼ਨ ਆਫ ਫੀ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016') ਦੇ ਉਲਟ ਫੀਸਾਂ ਵਿੱਚ ਵਾਧਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਅੱਜ ਪ੍ਰਾਈਵੇਟ ਸਕੂਲ ਮੁੱਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਆਪਣੇ-ਆਪਣੇ ਸਕੂਲਾਂ ਵਿੱਚ ਲਾਗੂ ਕਰਨਾ ਸਕੂਲ ਮੁੱਖੀਆਂ ਦੀ ਆਪਣੀ ਜਿੰਮੇਵਾਰੀ ਹੁੰਦੀ ਹੈ ਅਤੇ ਸਕੂਲ ਮੁੱਖੀ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ। ਉਨ੍ਹਾਂ ਸਕੂਲ ਮੁੱਖੀਆਂ ਨੂੰ ਉਕਤ ਦੋਨਾਂ ਐਕਟਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਉਥੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਬੇਲੋੜੀਆਂ ਫੀਸਾਂ ਨੂੰ ਲੈ ਕੇ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ।


                  ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਪੰਜਾਬ ਰੈਗੂਲੇਸ਼ਨ ਆਫ ਫੀ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016' ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਇਸ ਦੇ ਉਲਟ ਕੋਈ ਸਕੂਲ ਆਪਣੀ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਕਰੇਗਾ, ਤਾਂ ਉਸ ਸਕੂਲ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਨਿਯਮਾਂ ਅਨੁਸਾਰ ਸਲਾਨਾ 8 ਫੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕਦੇ। ਇਸ ਐਕਟ ਅਧੀਨ ਜਿਥੇ ਸਕੂਲ ਦੀਆਂ ਫੀਸਾਂ ਨੂੰ ਨਿਯੰਤਰਤ ਕੀਤਾ ਗਿਆ ਹੈ, ਉਥੇ ਕੋਈ ਵੀ ਅਣ-ਏਡਿਡ, ਪ੍ਰਾਈਵੇਟ ਸਕੂਲ ਕਿਸੇ ਵੀ ਤਰੀਕੇ ਨਾਲ ਵਿਦਿਆਰਥੀਆਂ/ਮਾਪਿਆਂ ਦਾ ਸੋਸ਼ਣ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਸੇ ਐਕਟ ਅਨੁਸਾਰ ਸਕੂਲ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਨੂੰ ਲੈ ਕੇ ਜਾਣ ਅਤੇ ਛੱਡਣ ਲਈ ਕੇਵਲ 400 ਤੋਂ 500 ਰੁਪਏ ਟਰਾਂਸਪੋਰਟੇਸ਼ਨ ਫੀਸ ਵਸੂਲੀ ਜਾਣੀ ਚਾਹੀਦੀ ਹੈ। ਜੇ ਕਿਸੇ ਸਕੂਲ ਦਾ ਖਰਚ ਇਸ ਰਾਸ਼ੀ ਤੋਂ ਵੱਧ ਆਉਂਦਾ ਹੈ, ਤਾਂ ਉਸ ਦਾ ਖਰਚਾ ਕਰਨਾ ਸਕੂਲ ਦੀ ਆਪਣੀ ਜਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਕੂਲ ਨਿਰਧਾਰਤ ਕੀਤੀ ਗਈ ਟਰਾਂਸਪੋਰਟੇਸ਼ਨ ਫੀਸ ਤੋਂ ਵੱਧ ਰਾਸ਼ੀ ਨਾ ਵਸੂਲੇ।
             ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਪਿਛਲੇ ਦਿਨੀਂ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਸਾਹਮਣੇ ਆਇਆ ਕਿ ਕਈ ਸਕੂਲੀ ਬੱਸਾਂ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀਆਂ ਸਨ। ਇਥੋਂ ਤੱਕ ਇਕ ਬੱਸ ਦਾ ਸਟੇਰਿੰਗ ਤਾਂ ਜਾਮ ਸੀ ਹੀ, ਨਾਲ ਹੀ ਬੱਸ ਦੀਆਂ ਬਰੇਕਾਂ ਤੱਕ ਵੀ ਫੇਲ੍ਹ ਹੋਣ ਦੀ ਹਾਲਤ ਵਿੱਚ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਲਾਪ੍ਰਵਾਹੀ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਕੂਲ ਮੁੱਖੀਆਂ ਨੂੰ ਸਖਤੀ ਨਾਲ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਸਕੂਲਾਂ ਵਿੱਚ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਲਾਗੂ ਕਰਨਾ ਯਕੀਨੀ ਬਣਾਉਣ, ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
           ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਨ ਵਾਲੇ ਕੁਝ 18 ਸਾਲ ਦੀ ਉਮਰ ਤੋਂ ਘੱਟ ਬੱਚੇ ਦੋ ਪਹੀਆ ਵਾਹਨ ਚਲਾਉਂਦੇ ਹਨ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਇਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਇਹ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਸਮਝਾਉਣ ਕਿ ਉਹ ਦੋ ਪਹੀਆ ਵਾਹਨ ਨਾ ਚਲਾਉਣ। ਇਸ ਦੌਰਾਨ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਦਿਨੇਸ਼ ਕੁਮਾਰ ਨੇ ਦੋਨਾਂ ਐਕਟਾਂ ਸਬੰਧੀ ਸਕੂਲ ਮੁੱਖੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਪਰਮਵੀਰ ਸਿੰਘ, ਜ਼ਿਲ੍ਹੇ ਦੇ ਸਮੂਹ ਸਕੂਲ ਮੁੱਖੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ 15 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਮੁਕਤੀ ਦਿਵਸ: ਡਿਪਟੀ ਕਮਿਸ਼ਨਰ


-ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਬੈਠਕ ਕਰ ਕੇ ਲਿਆ ਪ੍ਰਬੰਧਾਂ ਦਾ ਜਾਇਜਾ

ਹੁਸ਼ਿਆਰਪੁਰ, 9 ਫਰਵਰੀ:   ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ 15 ਫਰਵਰੀ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਮੁਕਤੀ ਦਿਵਸ 'ਤੇ 1 ਤੋਂ 19 ਸਾਲ ਉਮਰ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦਵਾਈ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਮੁਫ਼ਤ ਦੇਣ ਲਈ ਯੋਜਨਾਬੱਧ ਤਰੀਕੇ ਨਾਲ ਸਾਰੇ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 'ਤੇ ਸਾਰੇ ਬੱਚਿਆਂ ਨੂੰ ਮੁਫ਼ਤ ਦਵਾਈ ਦੇਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਇਹ ਗੱਲ ਕਹੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਹੋਏ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਮਾਹਿਰਾਂ ਅਨੁਸਾਰ ਬੱਚਿਆਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾਣ।
                  ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ 15 ਫਰਵਰੀ ਨੂੰ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਜਾਂਦਾ ਹੈ। ਪੇਟ ਦੇ ਕੀੜੇ ਪ੍ਰਜੀਵੀ ਹੁੰਦੇ ਹਨ, ਜੋ ਜਿਉਂਦੇ ਰਹਿਣ ਲਈ ਇਨਸਾਨ ਦੀਆਂ ਅੰਤੜੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜੇ ਕਈ ਕਾਰਨਾਂ ਸਦਕਾ ਬੱਚੇ ਦੇ ਪੇਟ ਵਿੱਚ ਪਹੁੰਚ ਸਕਦੇ ਹਨ। ਇਨ੍ਹਾਂ ਕੀੜਿਆਂ ਦੀ ਇਨਫੈਕਸ਼ਨ ਦਾ ਬੱਚਿਆਂ ਦੀ ਸਿਹਤ ਉਪਰ ਮਾੜਾ ਅਸਰ ਪੈਂਦਾ ਹੈ। ਇਸ ਤੋਂ ਬਚਾਵ ਲਈ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣਾ ਅਤਿ ਜ਼ਰੂਰੀ ਹੈ ਅਤੇ ਨਾਲ ਹੀ ਪੀਣ ਲਈ ਹਮੇਸ਼ਾਂ ਸਾਫ਼ ਪਾਣੀ ਦੀ ਵਰਤੋਂ ਕਰਨ ਤੋਂ ਇਲਾਵਾ ਫ਼ਲਾਂ ਤੇ ਸਬਜ਼ੀਆਂ ਨੂੰ ਸਾਫ਼ ਪਾਣੀ ਵਿੱਚ ਧੋਹ ਕੇ ਬਣਾਉਣਾ ਚਾਹੀਦਾ ਹੈ। ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਂਦੀ ਹੈ, ਜੋ ਡਾਕਟਰ ਦੀ ਸਲਾਹ ਅਨੁਸਾਰ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ।
                  ਇਸ ਮੌਕੇ 'ਤੇ ਆਈ.ਏ.ਐਸ ਅੰਡਰ ਟਰੇਨਿੰਗ ਸ੍ਰੀ ਪਰਮਵੀਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਵੀਰ ਸਿੰਘ, ਡਾ. ਗੁਨਦੀਪ ਕੌਰ, ਮੁਹੰਮਦ ਆਸਿਫ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ, ਡਿਪਟੀ ਡੀ.ਓ. ਸ਼ਲਿੰਦਰ ਠਾਕੁਰ, ਸਮੂਹ ਐਸ.ਐਮ.ਓ ਅਤੇ ਬੀ.ਪੀ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਆਇਰਲੈਂਡ ਵਿਖੇ ਕਿੱਕ ਬਾਕਸਿੰਗ ਦੇ ਜੌਹਰ ਵਿਖਾਏਗੀ ਹੁਸ਼ਿਆਰਪੁਰ ਦੀ ਬਿਮਲਾ

ਹੁਸ਼ਿਆਰਪੁਰ, 17 ਅਕਤੂਬਰ: ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਇੰਟਰ ਨੈਸ਼ਨਲ ਪੱਧਰ 'ਤੇ ਖੇਡਣ ਲਈ ਜਾਣ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ 12ਵੀਂ ਜਮਾਤ ਦੀ ਵਿਦਿਆਰਥਣ ਬਿਮਲਾ ਨੂੰ ਕਿੱਕ ਬਾਕਸਿੰਗ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਲਈ ਆਸ਼ੀਰਵਾਦ ਦਿੱਤਾ।
ਸਮਾਜ ਸੇਵੀ ਸੰਜੀਵ ਰਾਜ ਲੱਕੀ ਸਵਾਮੀ ਵੱਲੋਂ ਸ੍ਰੀ ਸੂਦ ਨੇ ਲੜਕੀ ਨੂੰ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਖਿਡਾਰਨ ਦੀ ਹੌਂਸਲਾ ਅਫਜਾਈ ਵੀ ਕੀਤੀ। ਰੇਲਵੇ ਮੰਡੀ ਸਕੂਲ ਵਿੱਚ ਆਯੋਜਿਤ ਵਿਸ਼ੇਸ਼ ਸਮਾਗਮ ਤੋਂ ਬਾਅਦ ਵਿਦਿਆਰਥਣ ਨੂੰ ਅਸ਼ੀਰਵਾਦ ਦਿੰਦੇ ਹੋਏ ਸ੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਰੇਲਵੇ ਮੰਡੀ ਸਕੂਲ ਦੀ ਵਿਦਿਆਰਥਣ ਬਿਮਲਾ ਆਇਰਲੈਂਡ ਵਿਖੇ ਹੋਣ ਵਾਲੀ ਇੰਟਰ ਨੈਸ਼ਨਲ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ ਭਾਗ ਲੈਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਬੱਚਿਆਂ ਦੇ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਇਹੀ ਮਕਸਦ ਹੈ ਕਿ ਉਹ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਕੇ ਸਕੂਲ, ਸ਼ਹਿਰ ਅਤੇ ਰਾਜ ਦਾ ਨਾਂ ਰੌਸ਼ਨ ਕਰਨ।  ਉਨ੍ਹਾਂ ਇਸ ਗੱਲ ਦੀ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਸ ਵਿਦਿਆਰਥਣ ਨੇ ਕਿੱਕ ਬਾਕਸਿੰਗ ਖੇਡ ਵਿੱਚ ਪਹਿਲਾਂ ਵੀ ਨੈਸ਼ਨਲ ਪੱਧਰ 'ਤੇ 2 ਗੋਲਡ, ਇੱਕ ਸਿਲਵਰ, ਸਟੇਟ ਪੱਧਰ 'ਤੇ 3 ਗੋਲਡ ਅਤੇ ਜ਼ਿਲ੍ਹਾ ਪੱਧਰ 'ਤੇ ਵੀ ਕਈ ਮੈਡਲ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ।
                  ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਪ੍ਰਿੰਸੀਪਲ ਲਲਿਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਇਹ ਹੋਣਹਾਰ ਵਿਦਿਆਰਥਣ ਸਕੂਲ ਲਈ ਚਾਨਣ ਮੁਨਾਰਾ ਸਾਬਤ ਹੋਵੇਗੀ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਆਇਰਲੈਂਡ ਵਿੱਚ ਹੋਣ ਵਾਲੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਬਿਮਲਾ ਵਧੀਆ ਪ੍ਰਦਰਸ਼ਨ ਕਰੇਗੀ। ਉਨ੍ਹਾਂ ਨੇ ਖਿਡਾਰਨ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ 'ਤੇ ਸਾਰਿਆਂ ਦਾ ਧੰਨਵਾਦ ਕੀਤਾ। ਹੈ। 
                  ਇਸ ਮੌਕੇ 'ਤੇ ਜਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਗਿਆਨ ਬਾਂਸਲ, ਅਭੀ ਬਾਂਸਲ, ਰਿਤੂ ਬਾਂਸਲ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆਂ, ਐਮ ਸੀ ਸੁਰੇਸ਼ ਭਾਟੀਆ ਬਿੱਟੂ , ਐਮ ਸੀ ਅਸ਼ੋਕ ਕੁਮਾਰ ਸ਼ੋਕੀ, ਰਾਮ ਦੇਵ ਯਾਦਵ, ਯਸ਼ਪਾਲ ਸ਼ਰਮਾ, ਏ ਈ ਓ ਧਰਮਜੀਤ ਸਿੰਘ ਬਰਾੜ, ਮੈਡਮ ਰਿੰਪੀ, ਬਿਰਬਲ ਸਿੰਘ, ਸੁਨੀਲ ਕੁਮਾਰ, ਮਲਕੀਤ ਕੌਰ, ਅਪਰਾਜਤਾ, ਸ਼ਾਲਨੀ ਅਰੋੜਾ, ਦਵਿੰਦਰ ਕਲਸੀ ਸਮੇਤ ਸਕੂਲ ਦੇ ਵਿਦਿਆਰਥੀ ਸ਼ਾਮਲ ਸਨ।

ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਵੰਡੇ ਸਾਈਕਲ

ਹੁਸ਼ਿਆਰਪੁਰ, 16 ਅਕਤੂਬਰ: ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਸੀਨੀਅਰ ਸੈਕੰਡਰੀ ਸਕੂਲ ਚੋਹਾਲ ਵਿਖੇ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਤੇ ਬਾਹਰਵੀਂ ਕਲਾਸ ਵਿੱਚ ਪੜ੍ਹਦੀਆਂ 108 ਲੜਕੀਆਂ ਨੂੰ ਸਾਈਕਲ ਵੰਡੇ। ਸਮਾਗਮ ਵਿੱਚ ਮੇਅਰ ਨਗਰ ਨਿਗਮ ਸ਼ਿਵ ਸੂਦ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਬਲਬੀਰ ਸਿੰਘ ਅਤੇ  ਸਕੂਲ ਦੀ ਪ੍ਰਿੰਸੀਪਲ ਇੰਦਰਾ ਰਾਣੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।

                  ਸਮਾਰੋਹ ਨੂੰ ਸੰਬੋਧਨ ਕਰਦਿਆ ਸ੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਬੇਟੀ ਬਚਾਓ ਤੇ ਬੇਟੀ ਪੜਾਓ ਪ੍ਰੋਗਰਾਮ ਸਮਾਜ ਦੇ ਵਾਤਾਵਰਣ ਨੂੰ ਠੀਕ ਰੱਖਣ ਅਤੇ ਦੇਸ਼ ਦੇ ਵਿਕਾਸ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਨਪੜ੍ਹਤਾ ਤੋਂ ਵੱਡਾ ਕੋਈ ਸ਼ਰਾਪ ਨਹੀਂ ਹੈ। ਪੜਾਈ ਨਾਲ ਹੀ ਦੇਸ਼ ਦਾ ਵਿਕਾਸ ਸੰਭਵ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖਾਸ ਕਰਕੇ ਲੜਕੀਆਂ ਦੀ ਪੜਾਈ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘਰ ਵਿੱਚ ਇੱਕ ਲੜਕੀ ਪੜ੍ਹਨ ਦੇ ਨਾਲ ਘਰ ਵਿੱਚ ਵਿਦਿਅਕ ਮਾਹੌਲ ਪੈਦਾ ਹੋ ਜਾਂਦਾ ਹੈ। ਅਕਾਲੀ-ਭਾਜਪਾ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਬੱਚਾ ਕਿਸੇ ਵੀ ਕਮੀ ਕਾਰਨ ਪੜਾਈ ਤੋਂ ਵਾਂਝਾ ਨਾ ਰਹੇ। ਇਸ ਲਈ ਸਰਕਾਰ ਵੱਲੋਂ ਬੱਚਿਆਂ ਲਈ ਖਾਣਾ, ਵਰਦੀਆਂ, ਕਿਤਾਬਾਂ, ਵਜੀਫ਼ੇ ਅਤੇ ਘਰ ਆਉਣ-ਜਾਣ ਲਈ ਸਾਈਕਲ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਸਕਿੱਲ ਡਿਵੈਲਪਮੈਂਟ ਦੇ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਕੋਰਸ ਸ਼ੁਰੂ ਕੀਤੇ ਗਏ ਹਨ ਤਾਂ ਕਿ ਬੱਚੇ ਆਪਣੇ ਪੈਰ੍ਹਾਂ ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਤਲਵਾੜਾ ਵਿੱਚ ਵੀ ਇੱਕ ਮੈਰੀਟੋਰੀਅਸ ਸਕੂਲ ਖੋਲ੍ਹਿਆ ਗਿਆ ਹੈ ਜਿਥੇ ਕਿ ਖਾਣ ਪੀਣ ਤੋਂ ਇਲਾਵਾ ਮੁਫ਼ਤ ਰਿਹਾਇਸ਼ ਅਤੇ ਕਿਤਾਬਾਂ ਦਾ ਪ੍ਰਬੰਧ ਕੀਤਾ ਗਿਆ ਹੈ।
                  ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਇੰਦਰਾ ਰਾਣੀ ਨੇ ਸਕੂਲ ਦੀਆਂ ਸਮੱਸਿਆਵਾਂ ਅਤੇ ਪ੍ਰਾਪਤੀਆਂ ਬਾਰੇ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ। ਉਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਬਲਬੀਰ ਸਿੰਘ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪਿੰਡ ਦੀ ਸਰਪੰਚ ਗੁਰਬਖਸ਼ ਕੌਰ, ਸੀ ਐਮ ਸੀ ਪ੍ਰਧਾਨ ਕੁਲਵਿੰਦਰ ਕੌਰ, ਜਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਉਪ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਬਲਾਕ ਸੰਮਤੀ ਮੈਂਬਰ ਅਰਚਨਾ ਜੈਨ, ਰਾਮ ਦੇਵ ਯਾਦਵ, ਯਸ਼ਪਾਲ ਸ਼ਰਮਾ, ਮਨਪ੍ਰੀਤ ਸਿੰਘ, ਜਸਵੀਰ ਸਿੰਘ, ਜਿਲ੍ਹਾ ਗਾਈਡੈਂਸ ਕੌਂਸਲਰ ਬੇਅੰਤ ਸਿੰਘ, ਜਿਲ੍ਹਾ ਮਿਡ ਡੇ ਮੀਲ ਦੇ ਕੁਆਰਡੀਨੇਟਰ ਕਰਨੈਲ ਸਿੰਘ, ਲੈਕਚਰਾਰ ਸੰਦੀਪ ਸੂਦ, ਕੌਂਸਲਰ ਅਸ਼ੋਕ ਕੁਮਾਰ ਸ਼ੌਕੀ, ਲੈਕਚਰਾਰ ਬਲਵਿੰਦਰ ਕੌਰ, ਰਜਨੀ ਦੇਵੀ, ਨਿਰਮਲਾ ਦੇਵੀ, ਬਲਬੀਰ ਚੰਦ, ਮੈਡਮ ਰੇਨੂ ਬਾਲਾ, ਸੁਨੀਤਾ, ਪੁਲਕੀਤਾ ਸ਼ਰਮਾ, ਇੰਦੂ ਬਾਲਾ, ਇੰਦੂ ਕਾਜਲ, ਪਰਮਜੀਤ ਕੌਰ, ਡਾ. ਅਵਤਾਰ ਸਿੰਘ, ਬਲਰਾਮ ਠਾਕੁਰ, ਰਾਜਵਿੰਦਰ ਸਿੰਘ ਸੰਧੂ, ਏ ਈ ਓ ਧਰਮਜੀਤ ਸਿੰਘ ਬਰਾੜ ਸਮੇਤ ਭਾਰੀ ਸੰਖਿਆ ਵਿੱਚ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

ਰੱਖੜਾ ਨੇ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਲਈ ਦਿੱਤੇ 209 ਲੱਖ ਰੁਪਏ ਦੇ ਚੈਕ


  •  4 ਕਰੋੜ ਦੀ ਲਾਗਤ ਨਾਲ ਸੁਧਰੇਗੀ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਨੁਹਾਰ
ਹੁਸ਼ਿਆਰਪੁਰ, 10 ਅਕਤੂਬਰ:  ਜਲ ਸਪਲਾਈ ਅਤੇ ਸੈਨੀਟੇਸ਼ਨ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪੰਜਾਬ ਸਰਕਾਰ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਰੁਸਾ ਸਕੀਮ ਅਧੀਨ ਉਸਾਰੀ ਜਾਣ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਨ ਸਿੰਘ ਠੰਡਲ, ਮੁੱਖ ਪਾਰਲੀਮਾਨੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਅਤੇ ਦੁਆਬਾ ਜੌਨ ਦੇ ਯੂਥ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸਦ ਸਰਬਜੋਤ ਸਿੰਘ ਸਾਬੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।

                  ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਸ੍ਰ: ਰੱਖੜਾ ਨੇ ਜ਼ਿਲ੍ਹੇ ਵਿੱਚ ਚਲ ਰਹੇ ਵੱਖ-ਵੱਖ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਬੁਨਿਆਦੀ ਢਾਂਚੇ ਦੇ ਨਿਰਮਾਣ ਦੇ ਲਈ 209 ਲੱਖ ਰੁਪਏ ਦੇ ਚੈਕ ਦਿੱਤੇ। ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰ: ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਕਾਲਜਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਚਨਬੱਧ ਹੈ। ਇਸ ਦੇ ਲਈ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ 84 ਲੱਖ, ਸਰਕਾਰੀ ਕਾਲਜ ਤਲਵਾੜਾ ਨੂੰ 40 ਲੱਖ, ਸਰਕਾਰੀ ਕਾਲਜ ਟਾਂਡਾ ਉੜਮੁੜ ਨੂੰ 46.50 ਲੱਖ, ਸਰਕਾਰੀ ਕਾਲਜ ਪੋਜੇਵਾਲ ਨੂੰ 40 ਲੱਖ ਰੁਪਏ ਦੇ ਚੈਕ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ  ਇਮਾਰਤ ਅਤੇ ਬੁਨਿਆਦੀ ਢਾਂਚੇ ਦੀ ਉਸਾਰੀ 'ਤੇ 4 ਕਰੋੜ ਰੁਪਏ ਖਰਚ ਕਰਕੇ ਇਸ ਦੀ ਨੁਹਾਰ ਬਦਲੀ ਜਾਵੇਗੀ। ਇਸ ਵਿੱਚੋਂ 84 ਲੱਖ ਰੁਪਏ ਦੀ ਰਾਸ਼ੀ ਅੱਜ ਜਾਰੀ ਕਰ ਦਿੱਤੀ ਗਈ ਹੈ। ਬਾਕੀ ਰਾਸ਼ੀ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਤਕਰੀਬਨ ਸਾਰੇ ਜ਼ਰੂਰਤਮੰਦ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਨ ਲਈ ਆਉਂਦੇ ਹਨ। ਇਸ ਦੇ ਲਈ ਵੱਖ-ਵੱਖ ਵਿਸ਼ਿਆਂ ਦੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਦੀ ਸੰਖਿਆ ਵਧਾਉਣ ਲਈ ਸੀਟਾਂ ਵੀ ਵਧਾਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਨੇ ਜੂਡੋ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ।

                  ਇਸ ਮੌਕੇ 'ਤੇ ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਤਹਿਸੀਲਦਾਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਐਕਸੀਅਨ ਪੰਚਾਇਤੀ ਰਾਜ ਆਰ ਸੀ ਲੂਣਾ, ਐਸ ਈ ਸੁਭਾਸ਼ ਚੰਦਰ, ਐਕਸੀਅਨ ਅਮਰਜੀਤ ਗਿੱਲ, ਐਕਸੀਅਨ ਵਿਜੇ ਕੁਮਾਰ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ, ਪਿੰ੍ਰਸੀਪਲ ਸਰਕਾਰੀ ਕਾਲਜ ਹੁਸਿਆਰਪੁਰ ਡਾ ਪਰਮਜੀਤ ਕੌਰ ਜੱਸਲ, ਪ੍ਰਿੰਸੀਪਲ ਸਰਕਾਰੀ ਕਾਲਜ ਟਾਂਡਾ ਡਾ. ਪਰਮਜੀਤ ਸਿੰਘ, ਪ੍ਰੋ: ਰਾਕੇਸ਼ ਕਟਿਆਲ, ਪ੍ਰੋ: ਪੀ ਐਸ ਰਾਣਾ, ਪ੍ਰੋ: ਪ੍ਰਕਾਸ਼ ਚੰਦ, ਪ੍ਰੋ: ਜਸਪਾਲ ਸਿੰਘ, ਪ੍ਰੋ: ਹਰਦੀਪ ਸਿੰਘ ਪਰਮਾਰ, ਪ੍ਰੋ: ਸਤਨਾਮ ਸਿੰਘ, ਪ੍ਰੋ: ਯੋਗੇਸ਼, ਪ੍ਰੋ: ਨਵਦੀਪ ਕੌਰ, ਪ੍ਰੋ: ਜਸਵੀਰਾ ਮਿਨਹਾਸ, ਪ੍ਰੋ: ਵੀ ਕੇ ਗੋਗਨਾ, ਪ੍ਰੋ: ਅਵਿਨਾਸ਼ ਕੌਰ, ਪ੍ਰੋ: ਭਾਰਤੀ ਸੇਠੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਡੀ ਸੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਬੈਠਕ

ਹੁਸ਼ਿਆਰਪੁਰ, 30 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਦੇ ਮੀਟਿੰਗ ਹਾਲ ਵਿਖੇ ਮਿਡ ਡੇ ਮੀਲ ਸਕੀਮ ਤਹਿਤ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ।  
ਬੈਠਕ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਚਲ ਰਹੀ ਮਿਡ ਡੇ ਮੀਲ ਦੇ ਲਈ  ਅਨਾਜ ਸਮੇਂ ਸਿਰ ਪੁੱਜ ਜਾਣਾ ਚਾਹੀਦਾ ਹੈ। ਕੁਕਿੰਗ ਦੇ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਾਸਤੇ ਕੁਕਿੰਗ ਕੋਸਟ ਦੀ ਰਾਸ਼ੀ ਸਬੰਧਤ ਬੀ.ਡੀ.ਪੀ.ਓ ਰਾਹੀਂ ਮੁਹੱਈਆ ਕਰਵਾਈ ਗਈ ਹੈ ਅਤੇ ਕੁਕਾਂ ਨੂੰ ਦਿੱਤਾ ਜਾਣ ਵਾਲਾ ਮਿਹਨਤਾਨਾ ਵੀ ਸਬੰਧਤ ਬੀ ਡੀ ਪੀ ਓ ਰਾਹੀਂ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ਆਦਮਵਾਲ ਬਲਾਕ ਹੁਸ਼ਿਆਰਪੁਰ-2 ਬੀ ਅਤੇ ਬੁੱਢਾਬੜ ਬਲਾਕ ਮੁਕੇਰੀਆਂ ਵਿੱਚ ਮਿਡ ਡੇ ਮੀਲ ਸਕੀਮ ਤਹਿਤ ਕੁਕਿੰਗ ਕੋਸਟ, ਅਨਾਜ ਕਿਚਨ ਸ਼ੈਡ, ਪੀਣ ਵਾਲਾ ਪਾਣੀ, ਹੱਥ ਧੌਣ ਦੀ ਸੁਵਿਧਾ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮੈਡੀਕਲ ਚੈਕਅਪ ਵੀ ਸਮੇਂ ਸਿਰ ਕਰਵਾਏ ਜਾ ਰਹੇ ਹਨ।  ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਰਾਮ ਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ  (ਐਲੀ:) ਮੋਹਨ ਸਿੰਘ ਲੇਹਲ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਰਜਨੀਸ਼ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਨਰਸਿੰਗ ਕਾਲਜ ਦਾ ਇਨਾਮ ਵੰਡ ਸਮਾਗਮ ਤੇ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 15 ਜੁਲਾਈ: ਅੱਜ ਸ਼੍ਰੀ ਗੁਰੂ ਰਾਮ ਦਾਸ ਕਾਲਜ ਆਫ ਨਰਸਿੰਗ ਹੁਸ਼ਿਆਰਪੁਰ ਵਿਖੇ ਜੀ.ਐਨ.ਐਮ. ਬੀ.ਐਸ.ਸੀ. ਨਰਸਿੰਗ ਅਤੇ ਐਮ.ਐਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਅਤੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਅਨੰਦਿਤਾ ਮਿਤੱਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਪ੍ਰੋਗਰਾਮ ਵਿੱਚ ਸਤਿਕਾਰਯੋਗ ਡਾ.ਅਜੇ ਬੱਗਾ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ, ਵਿਨੋਦ ਸਰੀਨ ਸੀਨੀਅਰ ਮੈਡੀਕਲ ਸਿਵਲ ਹਸਪਤਾਲ ਹੁਸ਼ਿਆਰਪੁਰ, ਡਾ.ਸਤਪਾਲ ਗੋਜਰਾ ਐਸ.ਐਮ.ਓ. ਸਿਵਲ ਹਸਪਤਾਲ ਹੁਸ਼ਿਆਰਪੁਰ ਨੇ ਵਿਸ਼ੇਸ਼ ਮਹਿਮਾਨਾਂ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਚੇਅਰਪਰਸਨ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਦਵਿੰਦਰ ਕੌਰ ਔਲਖ ਵੀ ਸ਼ਾਮਿਲ ਸਨ। ਇਸ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ । ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਨਾਲ ਸਨਮਾਨਇਆ ਗਿਆ । ਇਹ ਗੋਲਡ ਮੈਡਲ ਪ੍ਰੋਗਰਾਮ ਦੇ ਮੁੱਖ ਮਹਿਮਾਨ ਦੁਆਰਾ ਵਿਦਿਆਰਥੀਆਂ ਗੁਰਪ੍ਰੀਤ ਕੋਰ ਐਮ.ਐਸ.ਸੀ., ਸੁਖਪ੍ਰੀਤ ਕੌਰ ਬੀ.ਐਸ.ਸੀ. ਅਤੇ ਰਮਨਜੀਚ ਕੌਰ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਨੂੰ ਪ੍ਰਦਾਨ ਕੀਤੇ ਗਏ।
ਜੀ.ਐਨ.ਐਮ.ਬੀ.ਐਸ.ਸੀ. ਨਰਸਿੰਗ, ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਅਤੇ ਐਮ.ਐਸ.ਸੀ. ਨਰਸਿੰਗ ਦੇ ਵਧੀਆ ਕਾਰਗੁਜਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਵੰਡੇ ਗਏ। ਡਾ.ਡਿਪੰਲ ਮਦਾਨ ਕਾਲਜ ਦੇ ਪ੍ਰਿਸਿੰਪਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਕਾਲਜ ਦੇ ਚੋਅਰਪਰਸਨ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਦਵਿੰਦਰ ਕੌਰ ਔਲਖ ਨੇ ਦੱਸਿਆ ਕਿ ਹਰ ਸਾਲ ਕਾਲਜ ਦੀਆਂ ਵਿਦਿਆਰਥਣਾਂ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਅਤੇ ਜਿਲ੍ਹੇ ਦਾ ਨਾਮ ਰੋਸ਼ਨ ਕਰਦੀਆਂ ਹਨ। ਸਤਿਕਾਰਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਿੰਦਤਾ ਮਿਤੱਰਾ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਮਰੀਜਾਂ ਦੀ ਤਨਦੇਹੀ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਨਰਸਿੰਗ ਦਾ ਕਿੱਤਾ ਸੇਵਾ ਦਾ ਕਿੱਤਾ ਹੈ। ਇਸ ਸਮਾਰੋਹ ਵਿੱਚ ਵਿਦਿਆਰਥਣਾਂ ਦੁਆਰਾ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਮੈਡਮ ਸਤੰਵਤ ਚਾਵਲਾ ਪ੍ਰਿੰਸੀਪਲ ਜੀ.ਐਨ.ਐਮ.ਵਿੰਗ ਨੇ ਵਿਦਿਆਰਥਣਾਂ ਨੂੰ ਕੋਰਸ ਪੂਰਾ ਕਰਨ ਤੇ ਵਧਾਈ ਦਿੱਤੀ। ਮੈਡਮ ਅਰਚਨਾ ਗਰਗ ( ਵਾਇਸ ਪ੍ਰਿੰਸੀਪਲ) ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

ਕੰਨਿਆ ਭਰੂਣ ਹੱਤਿਆ ਰੋਕਣ ਲਈ ਕੱਢੀ ਚੇਤਨਾ ਰੈਲੀ

ਤਲਵਾੜਾ, 16 ਜੂਨ: ਕੰਨਿਆ ਭਰੂਣ ਹੱਤਿਆ ਅਜੋਕੇ ਸਮਾਜ ਦੇ ਮੱਥੇ ਤੇ ਬਦਨੁਮਾ ਦਾਗ਼ ਹੈ ਅਤੇ ਇਸ ਤੋਂ ਛੁਟਕਾਰਾ ਪਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਵਾਜ ਬੁਲੰਦ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਇੱਥੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਲੀਗਲ ਸੈੱਲ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਨੇ ਇੱਥੇ ਅੱਜ ਸਵੇਰੇ ਇੱਕ ਨਿੱਜੀ ਪੈਰਾਮੈਡੀਕਲ ਸੰਸਥਾਨ ਡੋਗਰਾ ਪੈਰਾਮੈਡੀਕਲ ਵੱਲੋਂ ਆਯੋਜਿਤ ਕੰਨਿਆ ਭਰੂਣ ਹੱਤਿਆ ਵਿਰੋਧੀ ਚੇਤਨਾ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ਤੇ ਨੌਜਵਾਨ ਵਰਗ ਨੂੰ ਉਚੇਰੇ ਨੈਤਿਕ ਆਦਰਸ਼ਾਂ ਤੇ ਪਹਿਰਾ ਦਿੰਦੇ ਹੋਏ ਹਰ ਘਰ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਉਖਾੜ ਸੁੱਟਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਸ ਚੇਤਨਾ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਕੇ. ਕੇ. ਭਾਰਗਵ, ਸੰਜੀਵ ਭਾਰਦਵਾਜ, ਰਾਜ ਕੁਮਾਰ ਬਿੱਟੂ ਨੇ ਵੀ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਚੇਤਨਾ ਸੁਨੇਹੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਮੇਨ ਬਾਜਾਰ ਵਿਚ ਸਲੋਗਨ ਮਾਰਚ ਵੀ ਕੀਤਾ ਗਿਆ। ਇਸ ਮੌਕੇ ਡਾ. ਰਾਜੇਸ਼ ਡੋਗਰਾ ਚੇਅਰਮੈਨ, ਜਸਵਿੰਦਰ ਸਿੰਘ ਢੁਲਾਲ, ਲੰਬੜਦਾਰ ਸਰਬਜੀਤ ਸਿੰਘ ਡਡਵਾਲ, ਪਰਮਜੀਤ ਸਿੰਘ ਰਾਮਨੰਗਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

ਐੱਸ. ਸੀ. ਬੀ. ਸੀ. ਫ਼ੈਡਰੇਸ਼ਨ ਦੀ ਵੱਲੋਂ ਨੈਨਸੀ ਭਡਿਆਰ ਸਨਮਾਨਿਤ

ਤਲਵਾੜਾ, 16 ਜੂਨ:  ਇੱਥੇ ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਵੱਲੋਂ ਸੂਬਾ ਪ੍ਰਧਾਨ ਬਲਰਾਜ ਕੁਮਾਰ ਅਤੇ ਚੇਅਰਮੈਨ ਜਸਬੀਰ ਸਿੰਘ ਪਾਲ ਦੀ ਅਗਵਾਈ ਹੇਠ ਹੋਣਹਾਰ ਵਿਦਿਆਰਥਣ ਨੈਨਸੀ ਭਡਿਆਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਨੈਨਸੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਵਿੱਚੋਂ ਪੰਜਾਬ ਭਰ ਵਿਚੋ ਦੂਸਰਾ ਸਥਾਨ ਹਾਸਿਲ ਕੀਤਾ ਹੈ।
ਇਸ ਮੌਕੇ ਵਿਦਿਆਰਥਣ ਦੇ ਪਿਤਾ ਮਾਸਟਰ ਸ਼ਿਵ ਕੁਮਾਰ ਤੋਂ ਇਲਾਵਾ ਕੁਲਵਿੰਦਰ ਸਿੰਘ ਬੋਦਲ, ਬਲਜੀਤ ਸਿੰਘ, ਜੈਲ ਸਿੰਘ, ਲਖਵੀਰ ਸਿੰਘ, ਦਵਿੰਦਰ ਕਲਸੀਆ, ਜਸਪਾਲ ਸਿੰਘ ਗੜ੍ਹਦੀਵਾਲਾ, ਬਲਵਿੰਦਰ ਸਿੰਘ ਹੁਸ਼ਿਆਰਪੁਰ, ਹੰਸ ਰਾਜ ਹੰਸ, ਚਮਨ ਲਾਲ, ਪ੍ਰਿੰ. ਬੂਟਾ ਰਾਮ, ਲੈਕ. ਦੇਵ ਰਾਜ ਭੱਟੀ, ਪ੍ਰਿੰ. ਬੰਸੀ ਲਾਲ, ਪ੍ਰਿੰ. ਰਾਮ ਪਿਆਰਾ ਆਦਿ ਸਮੇਤ ਕਈ ਹੋਰ ਆਗੂ ਹਾਜਰ ਸਨ। 

ਸਰਵ ਸਿੱਖਿਆ ਅਭਿਆਨ ਤਹਿਤ 329.33 ਲੱਖ ਰੁਪਏ ਖਰਚ ਕੀਤੇ ਗਏ- ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 12 ਮਾਰਚ: ਜ਼ਿਲ੍ਹੇ ਅੰਦਰ ਸਕੂਲੀ ਵਿਦਿਆ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2013-14 ਅਤੇ ਸਾਲ 2014-15 ਦੌਰਾਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ਵਿੱਚ  ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ, ਗਰਲ ਟਾਇਲਟ ਦੀ ਸੁਵਿਧਾ ਦੇਣ ਅਤੇ ਚਾਰ ਦੀਵਾਰੀ ਕਰਨ 'ਤੇ ਹੁਣ ਤੱਕ 329.33 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।

               ਇਸ ਸਬੰਧੀ ਤਫਸੀਲ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚਲੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਨਵਿਆਉਣ ਲਈ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2013-14 ਦੌਰਾਨ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ, ਗਰਲ ਟਾਇਲਟਸ ਦੇ ਨਿਰਮਾਣ ਅਤੇ ਚਾਰ ਦੀਵਾਰੀ ਕਰਵਾਉਣ ਲਈ 296.42 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਦੌਰਾਨ ਪੇਂਡੂ ਖੇਤਰਾਂ ਦੇ ਸਕੂਲਾਂ ਵਿੱਚ 31 ਅਤੇ ਸ਼ਹਿਰੀ ਖੇਤਰਾਂ ਦੇ ਸਕੂਲਾਂ ਵਿੱਚ 3 ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਕਰਵਾਈ ਗਈ ਹੈ ਜਿਸ 'ਤੇ ਕ੍ਰਮਵਾਰ 161.20 ਲੱਖ ਅਤੇ 15.60 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ 80.77 ਲੱਖ ਦੀ ਲਾਗਤ ਨਾਲ 41 ਸਕੂਲਾਂ ਅੰਦਰ ਗਰਲ ਟਾਇਲਟਸ ਦਾ ਨਿਰਮਾਣ ਕੀਤਾ ਗਿਆ ਹੈ ਅਤੇ 79,800 ਰੁਪਏ ਖਰਚ ਕਰਕੇ 3 ਟਾਇਲਟਸ ਦੀ ਮੁਰੰਮਤ ਕੀਤੀ ਗਈ ਹੈ। ਇਸੇ ਤਰ੍ਹਾਂ ਸਕੂਲਾਂ ਦੀ ਚਾਰ ਦੀਵਾਰੀ ਉੱਪਰ 38.05 ਲੱਖ ਰੁਪਏ ਦੇ ਕਰੀਬ ਖਰਚ ਕੀਤੇ ਗਏ ਹਨ।
               ਉਨ੍ਹਾਂ ਦੱਸਿਆ ਕਿ ਸਾਲ 2014-15 ਦੌਰਾਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਕੂਲਾਂ ਵਿੱਚ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਅਤੇ ਗਰਲ ਟਾਇਲਟ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਹੁਣ ਤੱਕ 32.91 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 8.695  ਲੱਖ ਦੀ ਲਾਗਤ ਨਾਲ 8 ਗਰਲ ਟਾਇਲਟਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਕੂਲਾਂ ਵਿੱਚ 24.22 ਲੱਖ ਦੀ ਲਾਗਤ ਨਾਲ 13 ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)