ਕੇਂਦਰ ਪੰਜਾਬ ਨੂੰ ਪਾਣੀਆਂ ਲਈ ਰਾਇਲਟੀ ਦੇਵੇ: ਅਵਿਨਾਸ਼ ਰਾਏ ਖੰਨਾ

ਤਲਵਾੜਾ, 1 ਜੂਨ: ਕੇਂਦਰ ਸਰਕਾਰ ਸਰਕਾਰ ਨੂੰ ਪੰਜਾਬ ਦੇ ਪਾਣੀਆਂ ਲਈ ਰਾਇਲਟੀ ਦੇਣੀ ਚਾਹੀਦੀ ਹੈ ਤਾਕਿ ਸੂਬੇ ਵਿਚ ਵਿਕਾਸ ਦੀ ਤੋਰ ਨੂੰ ਹੁਲਾਰਾ ਮਿਲ ਸਕੇ ਅਤੇ ਆਰਥਿਕ ਤੰਗੀਆਂ ਤੋਂ ਕੁਝ ਨਿਜਾਤ ਮਿਲ ਸਕੇ। ਇਹ ਪ੍ਰਗਟਾਵਾ ਸ਼੍ਰੀ ਅਵਿਨਾਸ਼ ਰਾਏ ਖੰਨਾ ਮੈਂਬਰ ਪੰਜਾਬ ਮਨੁੱਖੀ ਅਧਿਕਾਰੀ ਕਮਿਸ਼ਨ ਨੇ ਸ਼ਾਹ ਨਹਿਰ ਗੈਸਟ ਹਾਉਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਰਦਿਆਂ ਕਿਹਾ ਕਿ ਦੇਸ਼ ਦੇ ਹੋਰਨਾਂ ਸੂਬਿਆਂ ਨੂੰ ਉਹਨਾਂ ਵਿਚ ਮਿਲਦੇ ਖਣਿਜਾਂ ਦੀ ਵਰਤੋਂ ਲਈ ਬਕਾਇਦਾ ਰਾਇਲਟੀ ਦਿੱਤੀ ਜਾਂਦੀ ਹੈ ਅਤੇ ਪੰਜਾਬ ਕੋਲ ਕੇਵਲ ਦੋ ਹੀ ਪ੍ਰਮੁੱਖ ਆਮਦਨ ਦੇ ਸਾਧਨ ਹਨ ਜਿਹਨਾਂ ਵਿਚ ਇਕ ਖੇਤੀ ਅਤੇ ਦੂਜਾ ਇਸਦੇ ਦਰਿਆਈ ਪਾਣੀ। ਖੇਤੀ ਸੈਕਟਰ ਵਿਚ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿਚ ਜਿੱਥੇ 45 ਪ੍ਰਤੀਸ਼ਤ ਅਨਾਜ ਅਤੇ 25 ਪ੍ਰਤੀਸ਼ਤ ਚਾਵਲ ਦਿੰਦਾ ਹੈ ਅਤੇ ਇੱਥੇ ਇਹ ਵਿਸ਼ੇਸ਼ ਤੌਰ ਤੇ ਜਿਕਰਯੋਗ ਹੈ ਕਿ ਪੰਜਾਬ ਦੇ ਪਾਣੀਆਂ ਦਾ ਵੱਡਾ ਹਿੱਸਾ ਚਾਵਲ ਦੀ ਖੇਤੀ ਤੇ ਖਰਚ ਹੋ ਰਿਹਾ ਹੈ ਜਿੱਥੇ ਇੱਕ ਕਿਲੋ ਚਾਵਲ ਪੈਦਾ ਕਰਨ ਲਈ ਤਿੰਨ ਹਜਾਰ ਲੀਟਰ ਪਾਣੀ ਦੀ ਖਪਤ ਹੁੰਦੀ ਹੈ। ਪਰ ਕੌਮੀ ਪੱਧਰ ਤੇ ਮੁੱਲ ਨਿਰਧਾਰਿਤ ਕਰਨ ਵੇਲੇ ਇਹਨਾਂ ਤੱਥਾਂ ਨੂੰ ਉੱਕਾ ਹੀ ਅਣਗੌਲਿਆਂ ਕਰਕੇ ਹੋਰਨਾਂ ਸੂਬਿਆਂ ਵਾਂਗ ਹੀ ਆਮ ਕੀਮਤ ਦਿੱਤੀ ਜਾਂਦੀ ਹੈ। ਇਸ ਤਰਾਂ ਪੰਜਾਬ ਦੀ ਕਿਸਾਨੀ ਨੂੰ ਦੂਹਰੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਂਝ ਵੀ ਇਸ ਵੇਲੇ ਵੱਡੇ ਜਲ ਸੰਕਟ ਵਿਚੋਂ ¦ਘ ਰਿਹਾ ਹੈ ਅਤੇ ਇਸ ਦੇ ਬਾਵਜੂਦ ਇਸ ਦੇ ਪਾਣੀਆਂ ਨੂੰ ਮੁਫਤ ਵਿਚ ਹੀ ਵਰਤਿਆ ਜਾ ਰਿਹਾ ਹੈ ਜੋ ਸਰਾਸਰ ਧੱਕੇਸ਼ਾਹੀ ਹੈ। ਉਹਨਾਂ ਹੋਰ ਕਿਹਾ ਕਿ ਕੇਂਦਰ ਸਰਕਾਰ ਨੂੰ ਦੂਜੇ ਦੇਸ਼ਾਂ ਵਿਚ ਭਾਰਤੀ ਮੂਲ ਦੇ ਨਾਗਰਿਕਾਂ ਦੇ ਜਾਨਮਾਲ ਦੀ ਰਾਖੀ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਅਤੇ ਹਾਲ ਹੀ ਪਾਕਿਸਤਾਨ ਵਿਚ ਦਹਿਸ਼ਤ ਦਾ ਸ਼ਿਕਾਰ ਹੋ ਕੇ ਮੁਸਲਮਾਨ ਬਣਨ ਵਾਲੇ 15 ਹਿੰਦੂ ਪਰਿਵਾਰਾਂ ਦੇ ਮਾਮਲੇ ਨੂੰ ਸੰਜੀਦਗੀ ਨਾਲ ਨਜਿੱਠਣਾ ਚਾਹੀਦਾ ਹੈ। ਇਸੇ ਤਰਾਂ ਕੇਂਦਰ ਦੀ ਪੰਜਾਬ ਪ੍ਰਤੀ ਨਕਾਰਾਤਮਕ ਪਹੁੰਚ ਤੇ ਟਕੋਰ ਕਰਦਿਆਂ ਸ਼੍ਰੀ ਖੰਨਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨੂੰ ਕੋਈ ਨਵੇਂ ਪ੍ਰਾਜੈਕਟ ਦੇਣ ਦੀ ਬਜਾਏ ਪਿਛਲੇ ਸਮੇਂ ਦੌਰਾਨ ਮਨਜੂਰ ਹੋਏ ਦੋ ਵੱਡੇ ਪ੍ਰਾਜੈਕਟ ਜਿਨ੍ਹਾਂ ਵਿਚ ਡਿਫੈਂਸ ਯੂਨੀਵਰਸਿਟੀ ਦੀ ਸਥਾਪਨਾ ਅਤੇ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਨੂੰ ਜੋੜਨ ਲਈ 900 ਕਰੋੜ ਰੁਪਏ ਦਾ ਪ੍ਰਾਜੈਕਟ ਠੰਢੇ ਬਸਤੇ ਵਿਚ ਪਾ ਦਿੱਤਾ ਹੈ। ਰੇਲ ਪ੍ਰਾਜੈਕਟ ਵਿਚ ਕਰੀਬ 37 ਕਿਲੋਮੀਟਰ ਲੰਮੀ ਲਾਈਨ ਦੀ ਉਸਾਰੀ ਕਰਕੇ ਦੋਵਾਂ ਧਾਰਮਿਕ ਨਗਰੀਆਂ ਨੂੰ ਆਪਸ ਵਿਚ ਜੋੜਿਆ ਜਾ ਸਕਦਾ ਸੀ ਜਿਸਤੋਂ ਹੁਣ ਪੰਜਾਬੀਆਂ ਨੂੰ ਮਹਿਰੂਮ ਹੋਣਾ ਪੈ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਅਸ਼ੋਕ ਸੱਭਰਵਾਲ ਬਲਾਕ ਪ੍ਰਧਾਨ ਸਮੇਤ ਕਈ ਹੋਰ ਸਥਾਨਿਕ ਆਗੂ ਹਾਜਰ ਸਨ।

ਸਾਂਪਲਾ ਵੱਲੋਂ ਵੈਬਸਾਈਟ ਅਤੇ ਕਿਤਾਬਾਂ ਰਿਲੀਜ਼

ਹੁਸ਼ਿਆਰਪੁਰ, 1 ਜੂਨ: ਸੁਸਾਇਟੀ ਫਾਰ ਗਲੋਬਲ ਲੀਡਰਸ਼ਿਪ ਅਤੇ ਸੋਸ਼ਲ ਚੇਜ ਵੱਲੋਂ ਬੀਤੀ ਸ਼ਾਮ ਹੋਟਲ ਪ੍ਰੈਜੀਡੈਂਸੀ ਹੁਸ਼ਿਆਰਪੁਰ ਵਿਖੇ ਪ੍ਰੋ: ਸਾਂਪਲਾ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਅਮਰੀਕਾ ਦੀ ਤਰਾਂ ਭਾਰਤ ਵਿੱਚ ਵੀ ਸਮਾਜਿਕ ਪ੍ਰੀਵਰਤਨ ਲਿਆਉਣ ਦੀ ਸ਼ੁਰੂਆਤ ਕਰਨ ਲਈ ’ ਓ ਫੈਕਟਰ ਫਾਰ ਇੰਡੀਆ ਆਰਗੇਨਾਈਜੇਸ਼ਨ ’ ਨਾਮੀ ਵੈਬਸਾਈਟ ਦਾ ਉਦਘਾਟਨ ਕੀਤਾ ਗਿਆ। ਇਸ ਵੈਬਸਾਈਟ ਦਾ ਉਦਘਾਟਨ ਕਰਨ ਲਈ ਕਾਮਨ ਵੈਲਥ ਯੂਥ ਪ੍ਰੋਗਰਾਮ ਦੀ ਚੇਅਰਪਰਸਨ ਅਤੇ ਕਾਮਨ ਵੈਲਥ  ਚੈਂਪੀਅਨ ਗਰਲ ਮਿਸ ਸਾਰਿਕਾ ਕਟੋਚ ਉਚੇਚੇ ਤੌਰ ਤੇ ਲੰਦਨ ਤੋਂ ਇਥੇ ਪਹੁੰਚੇ। ਇਨ੍ਹਾਂ ਦੇ ਨਾਲ ਚੇਅਰਪਰਸਨ ਪੰਜਾਬ ਖਾਦੀ ਬੋਰਡ ਵਿਜੇ ਸਾਂਪਲਾ ਵੀ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ।  ਇਸ ਮੌਕੇ ਤੇ ਗਰਲ ਪਾਵਰ (ਸੰਕਲਪ) ਅਤੇ ’ ਲਰਨਿੰਗ ਕਿਡਸ ਵੇ ’ ਨਾਂ ਦੀਆਂ ਕਿਤਾਬਾਂ ਵੀ ਮੁੱਖ ਮਹਿਮਾਨ ਵਲੋਂ ਰਲੀਜ਼ ਕੀਤੀਆਂ ਗਈਆਂ।
        ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਪ੍ਰੋ: ਸਾਂਪਲਾ ਨੇ ਅਮਰੀਕਾ ਵਿੱਚ ਹੋਏ ਸੋਸ਼ਲ ਪ੍ਰੀਵਰਤਨ ਅਤੇ ਵੈਬ ਸਾਈਟ ਬਾਰੇ ਆਏ ਹੋਏ ਮਹਿਮਾਨਾਂ ਨੂੰ ਜਾਣੂ ਕਰਾਇਆ। ਉਨ੍ਹਾਂ ਦੱਸਿਆ ਕਿ ਇਹ ਵੈਬ ਸਾਈਟ ਭਾਰਤ ਵਿੱਚੋਂ ਗਰੀਬੀ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀ ਹੈ। ਇਸ ਮੌਕੇ ਡਾ. ਵਰਿੰਦਰ ਕੁਮਾਰ ਸਟੇਜ ਸਕੱਤਰ ਦੀ ਭੁਮਿਕਾ ਨਿਭਾਈ।  ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ  ਜਨਰਲ ਸਕੱਤਰ ਡਾ. ਬਲਵਿੰਦਰ ਕੁਮਾਰ, ਕੈਸ਼ੀਅਰ ਕਸ਼ਮੀਰ ਲੱਧੜ, ਵਾਈਸ ਪ੍ਰਧਾਨ ਡਾ. ਐਮ.ਐਲ. ਪੁਰੀ, ਵਾਈਸ ਪ੍ਰਧਾਨ ਆਰ. ਡੀ. ਬੱਧਣ,  ਜਾਇੰਟ ਸੈਕਟਰੀ ਨਾਲੰਦਾ ਸਰੋਆ ਅਤੇ ਬਲਵੰਤ ਸਿੰਘ ਖੇੜਾ ਵੀ ਹਾਜ਼ਰ ਸਨ।

ਸੂਦ ਨੇ ਕੀਤਾ ਹੁਸ਼ਿਆਰਪੁਰ ਵਿਚ ਨਵੀਆਂ ਸੜਕਾਂ ਦਾ ਉਦਘਾਟਨ

ਹੁਸ਼ਿਆਰਪੁਰ, 1 ਜੂਨ:  ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਬੀਤੀ ਸ਼ਾਮ ਵਾਰਡ ਨੰ: 17 ਦੇ ਮੁਹੱਲਾ ਸ਼੍ਰੀ ਗੁਰੂ ਗੋਬਿੰਦ ਸਿੰਘ ਨਗਰ ਵਿੱਚ 19. 48 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਜੰਗਲਾਤ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ਼੍ਰੀ ਤੀਕਸ਼ਨ ਸੂਦ ਨੇ  ਕੀਤਾ। ਇਸ ਮੌਕੇ ਤੇ ਮੁਹੱਲਾ ਨਿਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਨਗਰ ਕੌਂਸਲ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ ਤਿੰਨ ਕਰੋੜ ਰੁਪਏ ਦਿੱਤੇ ਸਨ ਜਿਨ੍ਹਾਂ ਵਿੱਚੋਂ ਅੱਜ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਹੋਰ ਵਿਕਾਸ ਕਾਰਜ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਮੁਹੱਲਾ ਨਿਵਾਸੀਆਂ ਨੁੰ ਆਉਣ ਜਾਣ ਦੀ ਵਧੀਆ ਸੁਵਿਧਾ ਮਿਲੇਗੀ।  ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਨਗਰ ਦੀ ਮੁਹੱਲਾ ਵੈਲਫੇਅਰ ਕਮੇਟੀ  ਦੇ ਮੈਂਬਰ ਮੁੱਹਲੇ ਦੇ ਵਿਕਾਸ ਲਈ ਕਾਫ਼ੀ ਸਰਗਰਮ ਹਨ ਜਿਨ੍ਹਾਂ ਦੇ ਯਤਨਾਂ ਸਦਕਾ ਹੀ ਇਸ ਮੁਹੱਲੇ ਦਾ ਵਿਕਾਸ ਹੋ ਰਿਹਾ ਹੈ।  ਉਨ੍ਹਾਂ ਕਿਹਾ ਕਿ ਵਾਰਡ ਨੰ: 17 ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੇ ਟੈਂਡਰ ਲਗਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਤੋਂ ਇਲਾਵਾ 29 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀਆਂ ਸਕੀਮਾਂ ਪਾਸ ਹੋ ਚੁੱਕੀਆਂ ਹਨ, ਜਿਨ੍ਹਾਂ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਨੂੰ ਬੈਕਵਰਡ ਰਿਜ਼ਨ ਗਰਾਂਟ ਫੰਡ (ਬੀ.ਆਰ.ਜੀ.ਐਫ. ) ਸਕੀਮ ਤਹਿਤ  ਇੱਕ ਕਰੋੜ 80 ਲੱਖ ਰੁਪਏ ਪ੍ਰਾਪਤ ਹੋਏ ਹਨ ਜਿਨ੍ਹਾਂ ਨਾਲ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।
        ਪ੍ਰਧਾਨ ਨਗਰ ਕੌਂਸਲ  ਸ਼ਿਵ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ  ਸਰਵਪੱਖੀ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸਾਰੇ ਵਾਰਡਾਂ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ 7 ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ ਸ਼ਹਿਰ ਦੇ ਪੁਰਾਣੇ 9 ਟਿਊਬਵੈਲ ਰੀ-ਬੋਰ ਕਰਵਾਏ ਗਏ ਹਨ ਜਿਸ ਨਾਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ। ਸ਼ਹਿਰ ਨੂੰ ਸੁੰਦਰ ਬਣਾਉਣ ਲਈ ਪਾਰਕਾਂ ਵਿੱਚ ਪੌਦੇ ਅਤੇ ਬੱਚਿਆਂ ਲਈ ਝੂਲੇ ਲਗਾਏ ਜਾ ਰਹੇ ਹਨ। ਬਜ਼ੁਰਗਾਂ ਦੇ ਬੈਠਣ ਲਈ 11 ਪਾਰਕਾਂ ਵਿੱਚ ਬੈਂਚ ਲਗਵਾਏ ਗਏ ਹਨ ਅਤੇ ਬਾਕੀ ਪਾਰਕਾਂ ਵਿੱਚ ਵੀ ਜਲਦੀ ਹੀ ਬੈਂਚ ਲਗਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰਹਿੰਦਾ ਸੀਵਰੇਜ਼ ਦਾ ਕੰਮ ਵੀ ਜਲਦੀ ਹੀ ਕਰਵਾਇਆ ਜਾ ਰਿਹਾ ਹੈ।
        ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਜਦੋਂ ਵੀ ਅਕਾਲੀ-ਭਾਜਪਾ ਸਰਕਾਰ  ਹੋਂਦ ਵਿੱਚ ਆਉਂਦੀ ਹੈ, ਉਦੋਂ ਹੀ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਸ਼ੁਰੂ ਹੁੰਦੇ ਹਨ।  ਉਨ੍ਹਾਂ ਕਿਹਾ ਕਿ  ਸ਼੍ਰੀ ਤੀਕਸ਼ਨ ਸੂਦ ਜੰਗਲਾਤ, ਮੈਡੀਕਲ ਸਿੰ੍ਯਖਆ ਤੇ ਖੋਜ ਅਤੇ ਕਿਰਤ  ਮੰਤਰੀ ਪੰਜਾਬ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਨਾਰਾ ਵਿਖੇ 60 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਕਮਾਂਡੋ ਟਰੇਨਿੰਗ ਅਕੈਡਮੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ  ਹੁਸ਼ਿਆਰਪੁਰ-ਊਨਾ ਰੋਡ ਤੇ 70 ਕਰੋੜ ਰੁਪਏ ਦੀ ਲਾਗਤ ਨਾਲ ਸ਼੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ।
        ਸ਼੍ਰੀ ਗੁਰੂ ਗੋਬਿੰਦ ਸਿੰਘ ਨਗਰ ਵੈਲਫੇਅਰ ਕਮੇਟੀ ਦੇ ਪ੍ਰਧਾਨ ਸ਼੍ਰੀ ਗੁਰਬਚਨ ਸਿੰਘ ਨੇ ਇਸ ਮੌਕੇ ਤੇ ਸ਼੍ਰੀ ਤੀਕਸ਼ਨ ਸੂਦ ਨੂੰ ਜੀ ਆਇਆਂ ਕਹਿੰਦੇ ਹੋਏ ਮੁਹੱਲੇ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਸ਼ਹਿਰੀ ਮੰਡਲ ਪ੍ਰਧਾਨ ਅਸ਼ਵਨੀ ਓਹਰੀ, ਪ੍ਰਧਾਨ ਟਰਾਂਸਪੋਰਟ ਸੈਲ ਵਿਨੋਦ ਪਰਮਾਰ, ਐਮ ਸੀ ਬਲਵਿੰਦਰ ਬਿੰਦੀ, ਮੁਹੱਲਾ ਵੈਲਫੇਅਰ ਕਮੇਟੀ ਦੇ ਸਕੱਤਰ ਦਿਲਬਾਗ ਸਿੰਘ ਸੇਹਰਾ ਐਡਵੋਕੇਟ ਅਤੇ ਹੋਰ ਪਤਵੰਤੇ ਇਸ ਮੌਕੇ ਤੇ ਹਾਜ਼ਰ ਸਨ।

ਸਸੋਲੀ ਜਲ ਸਪਲਾਈ ਸਕੀਮ ਦਾ ਸੂਦ ਵੱਲੋਂ ਉਦਘਾਟਨ

ਹੁਸ਼ਿਆਰਪੁਰ, 1 ਜੂਨ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ  166 ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਨ ਲਈ ਚਾਲੂ ਵਿੱਤੀ ਸਾਲ ਦੌਰਾਨ 27 ਕਰੋੜ ਰੁਪਏ  ਖਰਚ ਕੀਤੇ ਜਾ ਰਹੇ ਹਨ।  ਇਹ ਪ੍ਰਗਟਾਵਾ ਜੰਗਲਾਤ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ਼੍ਰੀ ਤੀਕਸ਼ਨ ਸੂਦ ਨੇ ਅੱਜ ਪਿੰਡ ਸਸੋਲੀ   ਵਿਖੇ  36 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।  ਇਸ ਜਲ ਸਪਲਾਈ ਸਕੀਮ ਨਾਲ 2 ਪਿੰਡਾਂ ਸਸੋਲੀ ਅਤੇ ਸੀਣਾਂ  ਦੇ ਲਗਭਗ 3000 ਲੋਕਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।
        ਸ਼੍ਰੀ ਸੂਦ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ 336 ਪਿੰਡਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ 23 ਕਰੋੜ ਰੁਪਏ ਖਰਚ ਕਰਕੇ ਜਲ ਸਪਲਾਈ ਸਕੀਮਾਂ ਦਾ ਕੰਮ ਮੁਕੰਮਲ ਕੀਤਾ ਗਿਆ ਹੈ ਅਤੇ ਆਉਂਦੇ ਸਾਲ ਤੱਕ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਨੂੰ ਪੀਣ ਵਾਲੇ ਸਾਫ-ਸੁਥਰੇ ਪਾਣੀ  ਦੀ ਸਹੂਲਤ ਮੁਹੱਈਆ ਕਰ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਵਿੱਚ 16 ਅਤੇ ਪੇਂਡੂ ਖੇਤਰਾਂ ਵਿੱਚ 12 ਨਵੀਆਂ ਜਲ ਸਪਲਾਈ ਸਕੀਮਾਂ ਲਗਾਈਆਂ ਜਾ ਚੁੱਕੀਆਂ ਹਨ।  ਉਨ੍ਹਾਂ ਕਿਹਾ ਕਿ ਨਲਕਿਆਂ ਦਾ ਪਾਣੀ ਹੁਣ ਪੀਣਯੋਗ ਨਹੀਂ ਰਿਹਾ ਹੈ। ਇਸ ਕਰਕੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜਲ ਸਪਲਾਈ ਸਕੀਮਾਂ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ  ਇਨ੍ਹਾਂ ਸਕੀਮਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ 100 ਪ੍ਰਤੀਸ਼ਤ ਸਾਫ-ਸੁਥਰਾ ਕੀਟਾਣੂ ਰਹਿਤ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੰਜਾਬ ਸਰਕਾਰ ਨੇ 18 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਬਾਹਰਲੇ ਸੂਬਿਆਂ ਤੋਂ ਖਰੀਦੀ ਹੈ।  ਉਨ੍ਹਾਂ ਕਿਹਾ ਕਿ ਬਿਜਲੀ ਦੇ ਉਤਪਾਦਨ ਵਿੱਚ ਵਾਧਾ ਕਰਨ ਲਈ ਅਕਾਲੀ-ਭਾਜਪਾ ਸਰਕਾਰ ਨੇ ਚਾਰ  ਵੱਡੇ ਥਰਮਲ ਪਲਾਂਟ ਲਗਾਏ ਹਨ ਜਿਨ੍ਹਾਂ ਵਿੱਚੋਂ ਤਿੰਨ ਥਰਮਲ ਪਲਾਂਟਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ। ਇਨ੍ਹਾਂ ਦੇ ਮੁਕੰਮਲ ਹੋਣ ਨਾਲ ਰਾਜ ਦੇ ਲੋਕਾਂ ਨੂੰ ਜਿਥੇ 24 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ, ਉਥੇ ਪੰਜਾਬ ਦੂਸਰੇ ਸੂਬਿਆਂ ਨੂੰ ਵੀ ਬਿਜਲੀ ਸਪਲਾਈ ਕਰਨ ਦੇ ਸਮਰੱਥ ਹੋ ਜਾਵੇਗਾ।
        ਸ਼੍ਰੀ ਸੂਦ ਨੇ ਵੱਧ ਰਹੀ ਮਹਿੰਗਾਈ ਲਈ ਕੇਂਦਰ ਦੀ ਯੂ.ਪੀ.ਏ.  ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਖਾਣ-ਪੀਣ ਵਾਲੀਆਂ ਚੀਜਾਂ ਦੀਆਂ ਕੀਮਤਾਂ ਐਨੀਆਂ ਵਧਾ ਦਿੱਤੀਆਂ ਹਨ ਕਿ ਆਮ ਆਦਮੀ ਲਈ ਦਾਲ-ਰੋਟੀ ਖਾਣੀ ਵੀ ਪਹੁੰਚ ਤੋਂ ਬਾਹਰ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ 18. 50 ਲੱਖ ਪ੍ਰੀਵਾਰਾਂ ਨੂੰ 4/- ਰੁਪਏ ਕਿਲੋ ਆਟਾ ਅਤੇ 20/- ਰੁਪਏ ਕਿਲੋ ਦਾਲ  ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਗਰੀਬ ਪ੍ਰੀਵਾਰ ਇਸ ਸਕੀਮ ਦਾ ਲਾਭ ਨਹੀਂ ਉਠਾ ਸਕੇ, ਉਨ੍ਹਾਂ ਨੂੰ ਦੁਬਾਰਾ ਨੀਲੇ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਗਰੀਬ ਵਿਅਕਤੀ ਦਾਲ-ਰੋਟੀ ਤੋਂ ਵਾਂਝਾ ਨਾ ਰਹੇ।  ਸ਼੍ਰੀ ਸੂਦ ਨੇ ਕਿਹਾ ਕਿ ਕਸਬਾ ਚੱਬੇਵਾਲ ਵਿਖੇ ਨਵੇਂ ਬਸ ਸਟੈਂਡ ਦੀ ਉਸਾਰੀ ਜਲਦੀ ਕੀਤੀ ਜਾ ਰਹੀ ਹੈ।  ਇਸ ਮੌਕੇ ਸ਼੍ਰੀ ਤੀਕਸ਼ਨ ਸੂਦ ਜੰਗਲਾਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਪਿੰਡ ਦੀ ਗਰਾਮ ਪੰਚਾਇਤ ਤੇ ਲੋਕਾਂ ਵੱਲੋਂ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
        ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਮਰਜੀਤ ਸਿੰਘ ਗਿੱਲ, ਐਸ ਡੀ ਓ ਜਸਵਿੰਦਰ ਸਿੰਘ, ਜੇ ਈ ਵਿਕਾਸ ਸੈਣੀ, ਸਤਪਾਲ ਸਿੰਘ ਬੱਬੀ, ਨਿਰਮਲ ਸਿੰਘ ਭੀਲੋਵਾਲ, ਸੁਰਿੰਦਰ ਪਾਲ ਸਿੰਘ ਸੰਧੂ, ਸਰਪੰਚ ਹਰਬੰਸ ਸਿੰਘ,  ਇਲਾਕੇ ਦੇ ਸਰਪੰਚ-ਪੰਚ ਅਤੇ ਅਕਾਲੀ-ਭਾਜਪਾ ਨੇਤਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਜਨਗਣਨਾ, ਚੋਣਾਂ ਤੇ ਲੈਂਡ ਰਿਕਾਰਡ ਸਬੰਧੀ ਮੀਟਿੰਗ ਹੋਈ

ਹੁਸ਼ਿਆਰਪੁਰ, 1 ਜੂਨ:  ਲੈਂਡ ਰਿਕਾਰਡ ਦੀ ਕੰਪਿਊਟਰਾਈਜੇਸ਼ਨ, ਜਨਗਣਨਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ  ਮਿੰਨੀ ਸਕੱਤਰੇਤ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ)  ਹਰਮਿੰਦਰ ਸਿੰਘ ਦੀ ਪ੍ਰਧਾਨਗੀ  ਹੇਠ ਮੀਟਿੰਗ  ਹੋਈ। ਮੀਟਿੰਗ ਵਿੱਚ  ਸਾਲ 2009-10 ਦੀਆਂ ਜਮ੍ਹਾਂ ਬੰਦੀਆਂ ਜੋ ਕਿ ਕੰਪਿਊਟਰ ਰਾਹੀਂ ਤਿਆਰ ਕੀਤੀਆਂ ਜਾਣੀਆਂ ਹਨ,  ਜਿਨ੍ਹਾਂ ਦੀ ਗਿਣਤੀ 246 ਹੈ , ਬਾਰੇ  ਵਿਸਥਾਰਪੂਰਵਕ ਚਰਚਾ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਤਹਿਸੀਲ ਦਸੂਹਾ ਦਾ 2004-05 ਦੀਆਂ ਜਮ੍ਹਾਂ ਬੰਦੀਆਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਬਾਕੀ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦਾ ਕੰਮ 10 ਜੂਨ ਤੱਕ ਮੁਕੰਮਲ ਕਰਨ ਲਈ ਕਿਹਾ।  ਮੀਟਿੰਗ ਵਿੱਚ ਤਹਿਸੀਲਾਂ / ਸਬ ਤਹਿਸੀਲ ਪੱਧਰ ਤੇ ਬਣਾਏ ਜਾਣ ਵਾਲੇ ਫਰਦ ਕੇਂਦਰ ਅਤੇ ਵਰਕ ਸਟੇਸ਼ਨਾਂ ਬਾਰੇ ਵੀ ਫੈਸਲੇ ਲਏ ਗਏ।  ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਸਬੰਧੀ ਵੋਟਰ ਸੂਚੀ ਦੀ ਤਿਆਰੀ  ਦੇ ਕੰਮ ਬਾਰੇ ਜਾਇਜ਼ਾ ਲਿਆ ਗਿਆ ।  ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ  ਜਨ ਗਣਨਾ  ਦੇ ਕੰਮ ਨੂੰ ਮਿਥੇ ਸਮੇਂ ਅਨੁਸਾਰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਕਿਹਾ।         
           ਇਸ ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਜ਼ਿਲ੍ਹਾ ਸਿਸਟਮ ਮੈਨੇਜਰ ਰਿੰਪਲ ਗੁਪਤਾ, ਤਹਿਸੀਲਦਾਰ ਦਸੂਹਾ ਦਰਬਾਰਾ ਸਿੰਘ ਰੰਧਾਵਾ, ਤਹਿਸੀਲਦਾਰ ਮੁਕੇਰੀਆਂ ਜਸਬੀਰ ਸਿੰਘ, ਨਾਇਬ ਤਹਿਸੀਲਦਾਰ ਮਾਹਿਲਪੁਰ ਗੁਰਦੇਵ ਸਿੰਘ,  ਨਾਇਬ ਤਹਿਸੀਲਦਾਰ ਟਾਂਡਾ ਅਮਰਜੀਤ ਸਿੰਘ, ਨਾਇਬ ਤਹਿਸੀਲਦਾਰ ਗੜ੍ਹਸ਼ੰਕਰ ਕੁਲਵੰਤ ਸਿੰਘ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਹਰਪਾਲ ਸਿੰਘ, ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਅਮਰ ਨਾਥ, ਸਹਾਇਕ ਸਿਸਟਮ ਮੈਨੇਜਰ ਭੂੰਗਾ ਅਮਨਪ੍ਰੀਤ, ਸੰਤੋਖ ਸਿੰਘ ਦਸੂਹਾ, ਅਭਿਮਨਿਊ ਸਿੰਘ ਗੜ੍ਹਸ਼ੰਕਰ, ਰਿੱਤੂ ਬਿਜ ਟਾਂਡਾ ਅਤੇ  ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

ਸੂਦ ਵੱਲੋਂ ਜਲ ਸਪਲਾਈ ਸਕੀਮ ਦਾ ਉਦਘਾਟਨ

ਹੁਸ਼ਿਆਰਪੁਰ, 1 ਜੂਨ:  ਪੰਜਾਬ ਸਰਕਾਰ ਵੱਲੋਂ ਦੂਰ-ਦੁਰਾਡੇ ਪਿੰਡਾਂ ਵਿੱਚ ਰਹਿੰਦੇ  ਲੋਕਾਂ ਨੂੰ  ਜਿਥੇ ਵਧੀਆ ਤੇ ਆਧੁਨਿਕ ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਵਾਈ ਜਾ ਰਹੀ ਹੈ, ਉਥੇ  ਸਰਕਾਰ ਵੱਲੋਂ ਲੋਕਾਂ ਨੂੰ  ਪੀਣ ਵਾਲਾ ਸਾਫ-ਸੁਥਰਾ  ਪਾਣੀ  ਮੁਹੱਈਆ ਕਰਾਉਣ ਲਈ ਜਲ ਸਪਲਾਈ ਸਕੀਮਾਂ ਦੀ ਪਹਿਲ ਦੇ ਆਧਾਰ ਤੇ ਉਸਾਰੀ ਕਰਕੇ ਚਾਲੂ ਕੀਤੀਆਂ ਜਾ ਰਹੀਆਂ ਹਨ।  ਇਹ ਪ੍ਰਗਟਾਵਾ ਜੰਗਲਾਤ , ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ਼੍ਰੀ ਤੀਕਸ਼ਨ ਸੂਦ ਨੇ ਬੀਤੀ ਸ਼ਾਮ ਪਿੰਡ ਅਲਾਹਾਬਾਦ ਵਿਖੇ 44 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਜਲ ਸਪਲਾਈ ਸਕੀਮ ਨਾਲ ਦੋ ਪਿੰਡਾਂ ਅਲਾਹਾਬਾਦ ਤੇ ਨੰਦਨ ਦੇ ਲਗਭਗ 2300 ਲੋਕਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।
        ਸ਼੍ਰੀ ਸੂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ  ਮੁਹੱਈਆ ਕਰਨ ਲਈ ਯਤਨਸ਼ੀਲ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਕੋਈ ਵੀ ਪਿੰਡ ਪੀਣ ਵਾਲੇ ਸਾਫ਼-ਸੁਥਰੇ ਪਾਣੀ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।  ਸ਼੍ਰੀ ਸੂਦ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸ਼ਹਿਰੀ ਖੇਤਰ ਵਿੱਚ 16 ਅਤੇ ਪੇਂਡੂ ਖੇਤਰ ਵਿੱਚ 13 ਨਵੀਆਂ ਜਲ ਸਪਲਾਈ ਸਕੀਮਾਂ ਲਗਾਈਆਂ ਜਾ ਚੁੱਕੀਆਂ ਹਨ । ਉਨ੍ਹਾਂ ਕਿਹਾ ਕਿ ਨਲਕਿਆਂ ਦਾ ਪਾਣੀ ਪੀਣਯੋਗ ਨਾ ਹੋਣ ਕਰਕੇ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ।  ਇਸ ਕਰਕੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜਲ ਸਪਲਾਈ ਸਕੀਮਾਂ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਇਨ੍ਹਾਂ ਸਕੀਮਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ 100 ਪ੍ਰਤੀਸ਼ਤ ਸਾਫ਼-ਸੁਥਰਾ ਕੀਟਾਣੂ ਰਹਿਤ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।  ਉਨਾਂ ਕਿਹਾ ਕਿ ਕੰਢੀ ਦਾ ਇਲਾਕਾ ਪਹਿਲਾਂ ਕਾਫ਼ੀ ਪੱਛੜਿਆ ਹੋਇਆ ਸੀ ਪਰ ਅਕਾਲੀ-ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਖੇਤਰ ਵਿੱਚ ਵਿਕਾਸ ਦੇ ਕੰਮ ਵੱਡੇ ਪੱਧਰ ਤੇ ਕਰਵਾਏ ਗਏ ਹਨ ਜਿਨ੍ਹਾਂ ਵਿੱਚ ਹੁਸ਼ਿਆਰਪੁਰ-ਊਨਾ ਸੜਕ ਨੂੰ ਸਾਰੇ ਮੌਸਮਾਂ ਵਿੱਚ ਚਲਣ ਵਾਲੀ ਸੜਕ ਬਣਾਉਣ ਤੋਂ ਇਲਾਵਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਂ ਤੇ ਯੂਨੀਵਰਸਿਟੀ, ਨਾਰਾ ਵਿਖੇ ਪੁਲਿਸ ਅਕੈਡਮੀ, ਜੂਸ ਫੈਕਟਰੀ ਅਤੇ ਹੋਰ ਵੱਡੇ ਪ੍ਰੋਜੈਕਟ ਇਸੇ ਸੜਕ ਤੇ ਲਗਾਏ ਗਏ ਹਨ।  ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਮੂਹਿਕ ਵਿਕਾਸ ਦੇ ਨਾਲ-ਨਾਲ ਹੁਸ਼ਿਆਰਪੁਰ ਸ਼ਹਿਰ ਨੂੰ ਵੀ ਸੁੰਦਰ ਬਣਾਇਆ ਜਾ ਰਿਹਾ ਹੈ।
        ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ, ਸਰਪੰਚ ਅਲਾਹਾਬਾਦ ਭਗਤ ਰਾਮ, ਸਰਪੰਚ ਨੰਦਨ ਪਰਮਜੀਤ ਕੌਰ,  ਦਵਿੰਦਰ ਕੌਰ ਸੂਰੀ,  ਬਾਬਾ ਰਾਮ ਮੂਰਤੀ ਅਤੇ  ਸ਼ਿਵ ਦੇਵ ਸ਼ਿੰਘ ਬਾਜਵਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।  ਸਟੇਜ ਸਕੱਤਰ ਦੀ ਭੂਮਿਕਾ ਜਗਤਾਰ ਸਿੰਘ ਬਾਖੂਬੀ ਨਿਭਾਈ।  ਸਾਬਕਾ ਪੰਚਾਇਤ ਮੈਂਬਰ ਅਲਾਹਾਬਾਦ ਅਜੀਤ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਅਤੇ ਪਿੰਡ ਦੀਆਂ ਮੰਗਾਂ ਸਬੰਧੀ ਮੰਤਰੀ ਜੀ ਨੂੰ ਜਾਣੂ ਕਰਵਾਇਆ।  ਹੋਰਨਾਂ ਤੋਂ ਇਲਾਵਾ ਆਰ. ਐਲ.  ਢਾਂਡਾ ਐਕਸੀਅਨ ਵਾਟਰ ਸਪਲਾਈ, ਐਚ ਐਸ ਭੋਗਲ ਐਸ ਡੀ ਓ, ਸੇਵਾ ਸਿੰਘ ਜੇ ਈ,  ਅਸ਼ਵਨੀ ਓਹਰੀ, ਬਾਬਾ ਰਾਮ ਮੂਰਤੀ, ਸਤੀਸ਼ ਬਾਵਾ, ਵਿਨੋਦ ਪਰਮਾਰ,  ਅਸੋਕ ਕੁਮਾਰ ਅਸ਼ੋਕੀ, ਸਤਨਾਮ ਸਿੰਘ, ਠੇਕੇਦਾਰ ਬਲਵਿੰਦਰ ਸਿੰਘ,  ਅਕਾਲੀ-ਭਾਜਪਾ ਆਗੂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਦੀ ਰਜਿਸਟਰੇਸ਼ਨ 1 ਤੋਂ

ਹੁਸ਼ਿਆਰਪੁਰ, 1 ਜੂਨ:  ਸ਼੍ਰੀ ਮੇਘ ਰਾਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਕੇਸਧਾਰੀ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ 1 ਜੂਨ ਤੋਂ 15 ਜੁਲਾਈ 2010 ਤੱਕ ਕੀਤੀ ਜਾਵੇਗੀ। ਮੁਢਲੇ ਪ੍ਰਕਾਸ਼ਨ ਲਈ ਸੂਚੀ ਲਈ ਮੈਨਿਓਸਕ੍ਰਿਪਟ ਦੀ ਤਿਆਰੀ, ਇਸ ਦੀ ਪ੍ਰਿਟਿੰਗ ਅਤੇ ਕੇਂਦਰਾਂ ਤੇ ਰੱਖਣ ਦੀ ਮਿਤੀ 19 ਜੁਲਾਈ ਤੋਂ 3 ਅਗਸਤ 2010 ਤੱਕ ਹੈ। ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 6 ਅਗਸਤ 2010 ਨੂੰ ਕੀਤੀ ਜਾਵੇਗੀ। ਡਰਾਫ਼ਟ ਵੋਟਰ ਸੂਚੀ ਦੇ ਦਾਅਵੇ/ਇਤਰਾਜ 6 ਅਗਸਤ ਤੋਂ 31 ਅਗਸਤ 2010 ਤੱਕ ਲਏ ਜਾਣਗੇ। ਪ੍ਰਾਪਤ ਹੋਏ ਦਾਅਵੇ / ਇਤਰਾਜਾਂ ਦਾ ਨਿਪਟਾਰਾ 3 ਸਤੰਬਰ ਤੋਂ 27 ਸਤੰਬਰ 2010 ਤੱਕ ਕੀਤਾ ਜਾਵੇਗਾ। ਸਪਲੀਮੈਂਟਰੀ ਸੂਚੀ ਦੀਆਂ ਮੈਨਿਓਸਕ੍ਰਿਪਟਾਂ ਦੀ ਤਿਆਰੀ 30 ਸਤੰਬਰ ਤੋਂ 15 ਅਕਤੂਬਰ 2010 ਤੱਕ ਕੀਤੀ ਜਾਵੇਗੀ ਅਤੇ ਸਪਲੀਮੈਂਟ ਦੀ ਛਪਾਈ 4 ਨਵੰਬਰ 2010 ਤੱਕ ਕੀਤੀ ਜਾਵੇਗੀ। । ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 9 ਨਵੰਬਰ 2010 ਨੂੰ ਕੀਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀਆਂ ਮਿਤੀਆਂ ਅਨੁਸਾਰ ਲੋੜੀਂਦੇ ਫਾਰਮ ਪੇਂਡੂ ਖੇਤਰਾਂ ਵਿੱਚੋਂ ਜ਼ਿਲ੍ਹੇ ਦੇ ਸਮੂਹ ਪਟਵਾਰ ਖਾਨਿਆਂ ਅਤੇ ਨੋਟੀਫਾਈਡ ਸਿੱਖ ਗੁਰਦੁਆਰਿਆਂ ਵਿਖੇ ਉਪਲਬੱਧ ਹੋਣਗੇ ਅਤੇ ਇਸੇ ਤਰ੍ਹਾਂ ਹੀ ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲਾਂ, ਨਗਰ ਪੰਚਾਇਤਾਂ, ਨਗਰ ਨਿਗਮਾਂ ਦੇ ਵਾਰਡਾਂ ਦੇ ਜੌਨ ਦਫ਼ਤਰਾਂ ਵਿਖੇ ਫਾਰਮ ਮੁਫ਼ਤ ਉਪਲਬਧ ਹੋਣਗੇ। ਇਹ ਫਾਰਮ ਪੇਂਡੂ ਖੇਤਰਾਂ ਵਿੱਚ ਸਬੰਧਤ ਪਟਵਾਰੀਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫ਼ਸਰਾਂ ਅਤੇ ਨਗਰ ਨਿਗਮ ਦੇ ਵਾਰਡਾਂ ਦੇ ਜੌਨ ਇੰਚਾਰਜ ਅਫ਼ਸਰਾਂ ਪਾਸ ਜਮ੍ਹਾਂ ਕਰਵਾਏ ਜਾ ਸਕਣਗੇ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)