ਗੜ੍ਹਦੀਵਾਲਾ, 6 ਅਕਤੂਬਰ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਝੋਨੇ ਦੀ ਖਰੀਦ ਸਬੰਧੀ 61 ਖਰੀਦ ਕੇਂਦਰ ਬਣਾਏ ਗਏ ਹਨ ਜਿਹਨਾਂ ਵਿੱਚੋਂ 50 ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਆਪਣੇ ਦੌਰੇ ਦੌਰਾਨ ਗੜ੍ਹਦੀਵਾਲਾ ਵਿਖੇ ਦਿੱਤੀ। ਇਸ ਮੌਕੇ ਤੇ ਜ਼ਿਲ੍ਹਾ ਮੰਡੀ ਅਫ਼ਸਰ ਹਰਭਜਨ ਸਿੰਘ ਚੋਪੜਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੰਗਲ ਦਾਸ, ਸਕੱਤਰ ਮਾਰਕੀਟ ਕਮੇਟੀ ਸਵਰਨ ਸਿੰਘ, ਪੀ ਏ ਟੂ ਡੀ ਸੀ ਰਾਮ ਕੁਮਾਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਤਰਨਾਚ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੁਣ ਤੱਕ 12096 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਦੋਂ ਕਿ ਪਿਛਲੇ ਸਾਲ ਇਸੇ ਦਿਨ ਤੱਕ 5523 ਟਨ ਝੋਨਾ ਖਰੀਦ ਕੀਤਾ ਗਿਆ ਸੀ। ਖਰੀਦ ਕੀਤੇ ਗਏ ਝੋਨੇ ਵਿੱਚੋਂ 78 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਝੋਨਾ ਵੱਖ-ਵੱਖ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਖਰੀਦ ਕੀਤਾ ਜਾ ਰਿਹਾ ਹੈ। ਖਰੀਦ ਕੀਤੇ ਗਏ ਝੋਨੇ ਵਿੱਚੋਂ 2713 ਟਨ ਪਨਗਰੇਨ ਨੇ ਖਰੀਦ ਕੀਤਾ ਹੈ, 2685 ਟਨ ਮਾਰਕਫੈਡ ਨੇ, 3646 ਪਨਸਪ ਨੇ, 1145 ਵੇਅਰ ਹਾਉਸ ਕਾਰਪੋਰੇਸ਼ਨ, 1042 ਪੰਜਾਬ ਐਗਰੋ ਨੇ, 615 ਐਫ ਸੀ ਆਈ ਅਤੇ 250 ਟਨ ਵਪਾਰੀਆਂ ਨੇ ਝੋਨਾ ਖਰੀਦ ਕੀਤਾ ਹੈ।
ਗੜ੍ਹਦੀਵਾਲਾ ਮੰਡੀ ਵਿਖੇ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਜਾ ਰਹੇ ਝੋਨੇ ਦਾ ਮੁਆਇਨਾ ਕੀਤਾ ਅਤੇ ਮੰਡੀ ਵਿੱਚ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁਛਿਆ ਜਿਸ ਤੇ ਕਿਸਾਨਾਂ ਨੇ ਖਰੀਦ ਸਬੰਧੀ ਤਸੱਲੀ ਪ੍ਰਗਟ ਕੀਤੀ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਕੰਗਮਾਈ ਅਤੇ ਦਾਣਾ ਮੰਡੀ ਹਰਿਆਣਾ ਦਾ ਵੀ ਦੌਰਾ ਕੀਤਾ। ਹਰਿਆਣਾ ਦਾਣਾ ਮੰਡੀ ਵਿਖੇ ਡਿਪਟੀ ਕਮਿਸ਼ਨਰ ਨੇ ਖਰੀਦ ਕੀਤੇ ਗਏ ਝੋਨੇ ਦੀ ਤੁਲਾਈ ਕਰਵਾ ਕੇ ਦੇਖੀ। ਇਸ ਮੌਕੇ ਤੇ ਉਹਨਾਂ ਨੇ ਵੇਦ ਪ੍ਰਕਾਸ਼ ਐਂਡ ਕੰਪਨੀ ਦਾ ਤੋਲ ਵੱਧ ਹੋਣ ਕਰਕੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਇਸ ਫਰਮ ਦੇ ਖਿਲਾਫ਼ ਬਣਦੀ ਕਾਰਵਾਈ ਕਰਨ ਲਈ ਕਿਹਾ ਜਿਸ ਤੇ ਜ਼ਿਲ੍ਹਾ ਮੰਡੀ ਅਫ਼ਸਰ ਨੇ ਫਰਮ ਨੂੰ ਮੌਕੇ ਤੇ ਹੀ 2500 ਰੁਪਏ ਜੁਰਮਾਨਾ ਕੀਤਾ। ਇਸੇ ਤਰਾਂ ਸੱਗੀ ਟਰੇਡਰ ਨੂੰ ਵੀ 1000 ਰੁਪਏ ਦਾ ਜੁਰਮਾਨਾ ਕੀਤਾ ਗਿਆ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਨੂੰ ਦੇਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਪਾਣੀ, ਬੈਠਣ ਲਈ ਛਾਂ, ਸਫ਼ਾਈ, ਲਾਈਟਾਂ ਅਤੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਦਾ ਕੰਮ ਤਸੱਲੀਬਖਸ਼ ਚਲ ਰਿਹਾ ਹੈ।
ਡੇਂਗੂ ਦੀ ਰੋਕਥਾਮ ਸਬੰਧੀ ਪ੍ਰਸ਼ਾਸ਼ਨ ਦੀ ਵਿਸ਼ੇਸ਼ ਮੀਟਿੰਗ
ਹੁਸ਼ਿਆਰਪੁਰ, 5 ਅਕਤੂਬਰ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਡੇਂਗੂ ਦੀ ਬੀਮਾਰੀ ਦੀ ਰੋਕਥਾਮ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਸਿਵਲ ਸਰਜਨ ਰਵੀ ਡੋਗਰਾ, ਐਸ ਡੀ ਐਮ ਕੈਪਟਨ ਕਰਨੈਲ ਸਿੰਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਡਾ ਅਜੇ ਬੱਗਾ, ਡਾ ਸਰਦੂਲ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ, ਐਸ ਕੇ ਪੋਮਰਾ ਅਤੇ ਵੱਖ-ਵੱਖ ਸਵੈਸੇਵੀ ਸੰਸਥਾਵਾਂ ਨੇ ਭਾਗ ਲਿਆ।
ਸ੍ਰੀ ਧਰਮ ਦੱਤ ਤਰਨਾਚ ਨੇ ਮੀਟਿੰਗ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਗੁਆਂਢੀ ਜ਼ਿਲ੍ਹਿਆਂ ਵਿੱਚ ਡੇਂਗੂ ਬੀਮਾਰੀ ਦੇ ਫੈਲਣ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੀ ਇਸ ਬੀਮਾਰੀ ਦੇ ਫੈਲਣ ਦਾ ਡਰ ਹੈ । ਇਸ ਲਈ ਇਸ ਨੂੰ ਰੋਕਣ ਦੇ ਅਗੇਤੇ ਪ੍ਰਬੰਧ ਕਰਨੇ ਬਹੁਤ ਹੀ ਜ਼ਰੂਰੀ ਹਨ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਬੀਮਾਰੀ ਤੋਂ ਘਬਰਾਹਟ ਵਿੱਚ ਨਾ ਆਉਣ ਸਗੋਂ ਇਸ ਦੀ ਰੋਕਥਾਮ ਸਬੰਧੀ ਸਾਵਧਾਨੀਆਂ ਵਰਤਣ। ਉਹਨਾਂ ਨਗਰ ਕੌਂਸਲ ਦੇ ਪ੍ਰਧਾਨ ਨੂੰ ਕਿਹਾ ਕਿ ਸ਼ਹਿਰ ਵਿੱਚ ਫੋਗਿੰਗ ਮਸ਼ੀਨ ਰਾਹੀਂ ਮੱਛਰ ਮਾਰਨ ਦੀ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਸ਼ਹਿਰ ਵਿੱਚ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵੱਖ-ਵੱਖ ਅਖ਼ਬਾਰਾਂ ਅਤੇ ਕੇਬਲ ਟੀ ਵੀ ਰਾਹੀਂ ਲੋਕਾਂ ਨੂੰ ਡੇਂਗੂ ਬੀਮਾਰੀ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਵੈਸੇਵੀ ਸੰਸਥਾਵਾਂ ਨੂੰ ਵੀ ਇਸ ਬੀਮਾਰੀ ਦੀ ਰੋਕਥਾਮ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਜਿਸ ਤੇ ਸੋਨਾਲੀਕਾ ਗਰੁੱਪ ਨੇ ਡੇਂਗੁ ਦੀ ਰੋਕਥਾਮ ਲਈ ਛਿੜਕਾਅ ਕਰਨ ਵਾਲੀ ਦਵਾਈ ਅਤੇ ਫੋਗਿੰਗ ਮਸ਼ੀਨ ਲਈ ਤੇਲ ਦੇਣ ਦੀ ਪੇਸ਼ਕਸ਼ ਕੀਤੀ ਅਤੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਲਈ ਸੋਨਾਲੀਕਾ ਗਰੁੱਪ ਨੇ ਇੱਕ ਲੱਖ, ਸੇਵਾ ਭਾਰਤੀ ਸੁਸਾਇਟੀ ਨੇ ਇੱਕ ਲੱਖ ਅਤੇ ਲਾਇਨਜ਼ ਕਲੱਬ ਹੁਸ਼ਿਆਰਪੁਰ ਨੇ ਇੱਕ ਲੱਖ ਪੈਫਲਿਟ ਛਪਵਾ ਕੇ ਵੰਡਣ ਦਾ ਯਕੀਨ ਦੁਆਇਆ।
ਇਸ ਮੌਕੇ ਤੇ ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਨੇ ਦੱਸਿਆ ਕਿ ਨਗਰ ਕੌਂਸਲ ਦੀ ਫੋਗਿੰਗ ਮਸ਼ੀਨ ਰਾਹੀਂ ਸ਼ਹਿਰ ਵਿੱਚ ਸਵੇਰੇ ਸ਼ਾਮ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸ਼ਹਿਰ ਦੇ 25 ਵਾਰਡਾਂ ਵਿੱਚ ਦਵਾਈ ਦਾ ਛਿੜਕਾਆ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਵਾਰਡਾਂ ਵਿੱਚ ਵੀ ਛਿੜਕਾਅ ਜਲਦੀ ਕਰ ਦਿੱਤਾ ਜਾਵੇਗਾ। ਸਿਵਲ ਸਰਜਨ ਡਾ ਰਵੀ ਡੋਗਰਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਿਵਲ ਹਸਪਤਾਲਾਂ ਵਿੱਚ ਡੇਂਗੂ ਦੀ ਬੀਮਾਰੀ ਦੀ ਰੋਕਥਾਮ ਸਬੰਧੀ ਸਾਰੇ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਲੋੜੀਂਦੀਆਂ ਦਵਾਈਆਂ ਦਾ ਵੀ ਯੋਗ ਪ੍ਰਬੰਧ ਕੀਤਾ ਗਿਆ ਹੈ। ਮੀਟਿੰਗ ਦੌਰਾਨ ਡਾ ਅਜੇ ਬੱਗਾ ਅਤੇ ਡਾ ਸਰਦੂਲ ਸਿੰਘ ਨੇ ਡੇਂਗੂ ਬੀਮਾਰੀ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਹੋਰਨਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਸਰਵਸ੍ਰੀ ਸੰਜੀਵ ਅਰੋੜਾ, ਅਰਵਿੰਦ ਸ਼ਰਮਾ, ਬੀ ਕੇ ਭਾਰਦਵਾਜ਼, ਜਤਿੰਦਰ ਕੁਮਾਰ, ਸ਼ਾਮ ਨਰੂਲਾ, ਬੂਟਾ ਰਾਮ, ਅਵਨੀਸ਼ ਓਹਰੀ, ਨਵਦੀਪ ਕੁਮਾਰ ਅਗਰਵਾਲ, ਦਰਸ਼ਨ ਜੋਸ਼ਿਲਾ ਅਤੇ ਹੋਰ ਸਵੈਸੇਵੀ ਸੰਸਥਾਵਾਂ ਦੇ ਪ੍ਰਤੀਨਿਧ ਹਾਜ਼ਰ ਸਨ।

ਕਲਮਛੋੜ ਹੜਤਾਲ ਦੌਰਾਨ ਰੋਸ ਧਰਨਾ ਦਿੱਤਾ
ਤਲਵਾੜਾ, 6 ਅਕਤੂਬਰ: ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਸਟਾਫ ਵੱਲੋਂ ਅੱਜ ਤਹਿਸੀਲ ਕੰਪਲੈਕਸ ਵਿਖੇ ਪੂਰਨ ਤੌਰ ਤੇ ਕਲਮਛੋੜ ਹੜਤਾਲ ਰੱਖੀ ਅਤੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਦੀਆਂ ਕਥਿਤ ਮੁਲਾਜਮ ਮਾਰੂ ਨੀਤੀਆਂ, ਮਨਿਸਟਰੀਅਲ ਸਟਾਫ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਰਕਾਰ ਤੱਕ ਆਪਣੀ ਆਵਾਜ ਪਹੁੰਚਾਣ ਲਈ ਆਪਣੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਭਲਕੇ 7 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਵਿਚ ਸ਼ਾਮਿਲ ਹੋਣ ਲਈ ਸਾਰੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਸ਼ਾਮਿਲ ਹੋਣਗੇ। ਹੋਰਨਾਂ ਤੋਂ ਇਲਾਵਾ ਧਰਨੇ ਨੂੰ ਜਥੇਬੰਦੀ ਦੇ ਪ੍ਰਧਾਨ ਗੁਰਦਿਆਲ ਸਿੰਘ, ਜਨਰਲ ਸਕੱਤਰ ਨੀਰਜ ਕੁਮਾਰ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮੁਲਤਾਨੀ ਅਤੇ ਸ਼ਬਨਮ, ਸਹਾਇਕ ਸਕੱਤਰ ਪਰਵੀਨ ਕੁਮਾਰ, ਪ੍ਰਚਾਰ ਸਕੱਤਰ ਭਾਗ ਸਿੰਘ, ਖਜਾਨਚੀ ਤਾਰਾ ਚੰਦ, ਸਲਾਹਕਾਰ ਬਾਲਕ ਰਾਮ ਅਤੇ ਕਾਨੂੰਨੀ ਸਲਾਹਕਾਰ ਸਤੀਸ਼ ਕੁਮਾਰ, ਅੰਕੁਸ਼ ਸ਼ਰਮਾ, ਸੁਰਜੀਤ ਸਿੰਘ, ਗੁਰਬਖ਼ਸ਼ ਸਿੰਘ, ਸੁਰਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਕਿਰਤ ਵਿਭਾਗ ਦੀ ਮੀਟਿੰਗ ਹੋਈ
ਹੁਸ਼ਿਆਰਪੁਰ, 5 ਅਕਤੂਬਰ: ਉਸਾਰੀ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਦੀ ਭਲਾਈ ਸਬੰਧੀ ਬਣਾਏ ਗਏ ਕਾਨੂੰਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ (ਆਰ ਈ ਸੀ ਐਸ) ਐਕਟ-1996 ਸਬੰਧੀ ਜਾਣਕਾਰੀ ਦੇਣ ਲਈ ਕਿਰਤ ਵਿਭਾਗ ਵੱਲੋਂ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਕੀਤੀ। ਇਸ ਮੌਕੇ ਤੇ ਉਹਨਾਂ ਦੇ ਨਾਲ ਵਧੀਕ ਕਿਰਤ ਕਮਿਸ਼ਨਰ ਪੰਜਾਬ ਡਾ ਹਰੀਸ਼ ਨਈਅਰ, ਸਹਾਇਕ ਕਿਰਤ ਕਮਿਸ਼ਨਰ ਜ¦ਧਰ ਇੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਅਤੇ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਵਰਿੰਦਰ ਜਸਵਾਲ ਵੀ ਇਸ ਮੀਟਿੰਗ ਵਿੱਚ ਉਹਨਾਂ ਦੇ ਨਾਲ ਸਨ।
ਸ੍ਰੀ ਤੀਕਸ਼ਨ ਸੂਦ ਕਿਰਤ ਮੰਤਰੀ ਪੰਜਾਬ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਰਤ ਵਿਭਾਗ ਵੱਲੋਂ ਬਿਲਡਿੰਗ ਉਸਾਰੀ ਅਤੇ ਹੋਰ ਉਸਾਰੀ ਦੇ ਕੰਮਾਂ ਵਿੱਚ ਲਗੇ ਮਜ਼ਦੂਰਾਂ ਦੀ ਭਲਾਈ ਲਈ ਜੋ ਐਕਟ ਬਣਾਇਆ ਗਿਆ ਸੀ, ਉਸ ਨੂੰ ਸੰਨ 2000 ਵਿੱਚ ਲਾਗੂ ਕਰ ਦਿੱਤਾ ਗਿਆ ਸੀ ਅਤੇ ਇਸ ਸਕੀਮ ਤਹਿਤ ਪੰਜਾਬ ਵਿੱਚ ਹੁਣ ਤੱਕ 9000 ਵਰਕਰ ਰਜਿਸਟਰਡ ਕੀਤੇ ਗਏ ਹਨ। ਉਹਨਾਂ ਮੀਟਿੰਗ ਵਿੱਚ ਹਾਜ਼ਰ ਕਾਰਜਕਾਰੀ ਇੰਜੀਨੀਅਰ, ਪ੍ਰਧਾਨ ਨਗਰ ਕੌਂਸਲ ਉਸਾਰੀ ਦੇ ਕੰਮਾਂ ਵਿੱਚ ਲੱਗੇ ਵੱਖ-ਵੱਖ ਠੇਕੇਦਾਰਾਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਕੰਮ ਕਰਦੇ ਮਜ਼ਦੂਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਇਸ ਸਕੀਮ ਅਧੀਨ ਕਰਾਉਣ। ਉਹਨਾਂ ਇਸ ਸਕੀਮ ਦੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਭਵਨ ਨਿਰਮਾਣ ਅਤੇ ਹੋਰ ਕਾਰਜਾਂ ਵਿੱਚ ਲੱਗੇ ਕਿਰਤੀਆਂ ਜਿਸ ਨੇ ਪਿਛਲੇ 12 ਮਹੀਨੇ ਵਿੱਚ ਪੰਜਾਬ ਵਿੱਚ 90 ਦਿਨ ਬਤੌਰ ਨਿਰਮਾਣ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18 ਸਾਲ ਤੋਂ 60 ਸਾਲ ਦਰਮਿਆਨ ਹੋਵੇ, ਇਸ ਭਲਾਈ ਬੋਰਡ ਦਾ ਮੈਂਬਰ ਬਣ ਸਕਦਾ। ਲਾਭਪਾਤਰੀ ਬਣਨ ਲਈ ਲਗਣ ਵਾਲੀ 25 ਰੁਪਏ ਰਜਿਸਟਰੇਸ਼ਨ ਫੀਸ ਅਤੇ ਹਰ ਮਹੀਨੇ ਅੰਸ਼ਦਾਨ ਵਜੋਂ ਦਿੱਤੀ ਜਾਣ ਵਾਲੀ 10 ਰੁਪਏ ਦੀ ਰਾਸ਼ੀ 30 ਸਤੰਬਰ 2010 ਤੱਕ ਮੁਆਫ਼ ਕਰ ਦਿੱਤੀ ਗਈ ਹੈ। ਉਹਨਾਂ ਸਾਰੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਬੇਨਤੀ ਕੀਤੀ ਕਿ ਉਸਾਰੀ ਮਜ਼ਦੂਰਾਂ ਨੂੰ ਬਤੌਰ ਲਾਭਪਾਤਰੀ ਵੱਧ ਤੋਂ ਵੱਧ ਰਜਿਸਟਰਡ ਕਰਵਾਇਆ ਜਾਵੇ ਤਾਂ ਜੋ ਇਸ ਕਾਨੂੰਨ ਅਧੀਨ ਬਣੇ ਬੋਰਡ ਵੱਲੋਂ ਬਣਾਈਆਂ ਗਈਆਂ ਭਲਾਈ ਸਕੀਮਾਂ ਜਿਵੇਂ ਕਿ ਕੰਮ ਦੌਰਾਨ ਹੋਈ ਮੌਤ ਤੇ ਇੱਕ ਲੱਖ ਰੁਪਏ ਐਕਸ ਗਰੇਸ਼ੀਆਂ, ਖਤਰਨਾਕ ਬੀਮਾਰੀਆਂ ਜਿਵੇਂ ਕੈਂਸਰ ਆਦਿ ਲਈ 50 ਹਜ਼ਾਰ ਰੁਪਏ ਰਾਸ਼ੀ, ਕਿਰਤੀ ਦੀ ਲੜਕੀ ਦੀ ਸ਼ਾਦੀ ਤੇ 5100 ਰੁਪਏ ਸ਼ਗਨ ਅਤੇ ਬੱਚਿਆਂ ਦੀ ਪੜਾਈ ਲਈ 1500 ਰੁਪਏ ਸਾਲਾਨਾ ਤੋਂ 15000 ਰੁਪਏ ਤੱਕ ਵਜੀਫ਼ਾ ਅਤੇ ਕੰਪਿਊਟਰ, ਟੈਲੀਵਿਜ਼ਨ, ਬਾਈ ਸਾਈਕਲ, ਕਣਕ ਦੀ ਖਰੀਦ ਲਈ ਵਿਆਜ਼ ਰਹਿਤ ਕਰਜ਼ੇ ਦਾ ਪ੍ਰਬੰਧ ਕੀਤਾ ਗਿਆ ਹੈ। ਸ੍ਰੀ ਸੂਦ ਨੇ ਮੀਟਿੰਗ ਵਿੱਚ ਹਾਜ਼ਰ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਉਸਾਰੀ ਮਜ਼ਦੂਰਾਂ ਦੀ ਭਲਾਈ ਬਣਾਏ ਗਏ ਐਕਟ ਨੂੰ ਲਾਗੂ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਸ੍ਰੀ ਸੂਦ ਨੇ ਕਿਹਾ ਕਿ ਕਿਰਤ ਵਿਭਾਗ ਵੱਲੋਂ ਉਸਾਰੀ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਦੀ ਰਜਿਸਟਰੇਸ਼ਨ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਮੁੱਖ ਮਹਿਮਾਨ ਜੀ ਨੂੰ ਜੀ ਆਇਆਂ ਕਹਿੰਦੇ ਹੋਏ ਕਿਹਾ ਕਿ ਕਿਰਤ ਵਿਭਾਗ ਵੱਲੋਂ ਉਸਾਰੀ ਮਜ਼ਦੂਰਾਂ ਦੀ ਭਲਾਈ ਲਈ ਬਣਾਏ ਗਏ ਕਾਨੂੰਨ ਨੂੰ ਪੂਰੀ ਤਰ•ਾਂ ਲਾਗੂ ਕਰਨ ਲਈ ਪ੍ਰਸ਼ਾਸ਼ਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਵਧੀਕ ਕਿਰਤ ਕਮਿਸ਼ਨਰ ਪੰਜਾਬ ਡਾ ਹਰੀਸ਼ ਨਈਅਰ ਨੇ ਇਸ ਮੌਕੇ ਤੇ ਆਏ ਹੋਏ ਮੁੱਖ ਮਹਿਮਾਨ ਅਤੇ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ•ਾ ਪ੍ਰਧਾਨ ਭਾਜਪਾ ਜਗਤਾਰ ਸਿਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜਨਰਲ ਸਕੱਤਰ ਜ਼ਿਲ•ਾ ਭਾਜਪਾ ਕਮਲਜੀਤ ਸੇਤੀਆ, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰ, ਸਰਕਾਰੀ ਠੇਕੇਦਾਰ ਅਤੇ ਪ੍ਰਾਈਵੇਟ ਬਿਲਡਿੰਗਾਂ ਦੀ ਉਸਾਰੀ ਦੇ ਠੇਕੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਚੋਹਾਲ ਚ ਰੁਜਗਾਰ ਮੇਲਾ 9 ਨੂੰ
ਹੁਸ਼ਿਆਰਪੁਰ ,5 ਅਕਤੂਬਰ : ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਧਰਮਦੱਤ ਤਰਨਾਚ ਦੀ ਯੋਗ ਰਹਿਨੁਮਾਈ ਤਹਿਤ ਊਸ਼ਾ ਮਾਰਟਿਨ ਲਿਮ: ਚੋਹਾਲ ਹੁਸ਼ਿਆਰਪੁਰ ਵਿਖੇ 9 ਅਕਤੂਬਰ 2010 ਦਿਨ ਸ਼ਨੀਵਾਰ ਨੂੰ ਸਵੇਰੇ 10-00 ਵਜੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ , ਜਿਸ ਵਿਚ ਵੱਖ ਵੱਖ ਇੰਡਸਟਰੀਜ਼ ਦੇ ਨੁਮਾਇਦਿਆਂ ਵਲੋ ਮੋਕੇ ਤੇ ਹੀ ਵਰਕਸ਼ਾਪ ਦੀ ਭਰਤੀ/ ਚੋਣ ਕੀਤੀ ਜਾਵੇਗੀ । ਇਸ ਲਈ ਹਰ ਪ੍ਰਕਾਰ ਦੇ ਪੜੇ ਲਿਖੇ ਫਰੈਸ਼ਰਜ/ਟੈਕਨੀਕਲ /ਡਿਪਲੋਮਾ ਹੋਲਡਰ ਉਮੀਦਵਾਰ ਆਪਣੇ ਅਸਲ ਸਰਟੀਫੀਕੇਟ ਅਤੇ ਉਨਾਂ ਦੀਆਂ ਫੋਟੋ ਸਟੇਟ ਤਸਦੀਕੀ ਕਾਪੀਆਂ ਲੈ ਕੇ ਵੱਧ ਤੋ ਵੱਧ ਇਸ ਮੇਲੇ ਵਿਚ ਹਾਜ਼ਰ ਹੋਣ ਅਤੇ ਚਾਰ ਫੋਟੋਗ੍ਰਾਫ ਵੀ ਲਿਆਦੇ ਜਾਣ ।
ਉਨਾਂ ਅੱਗੇ ਦੱਸਿਆ ਕੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀ ਧਰਮਦੱਤ ਤਰਨਾਚ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡੀ ਆਰ ਭਗਤ ਦੀ ਯੋਗ ਰਹਿਨੁਮਾਈ ਹੇਠ ਜਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫਸਰ ਹੁਸ਼ਿਆਰਪੁਰ ਵਲੋ ਜਿਲੇ ਦੇ ਸਰਕਾਰੀ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਵਿਚ ਮਿਤੀ 13 ਅਕਤੂਬਰ 2010 ਤੋ ਮਿਤੀ 12 ਨਵੰਬਰ 2010 ਤੱਕ ਮਾਸ ਕਾਂੳਸਲਿੰਗ ਦਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ , ਤਾਂ ਜੋ ਰੋਜ਼ਗਾਰ ਵਿਭਾਗ ਵਲੋ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਸੁਚੱਜੇ ਢੰਗ ਨਾਲ ਦਿੱਤੀ ਜਾ ਸਕੇ, ਦੂਸਰੇ ਵਿਭਾਗਾਂ ਵਲੋ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਮਾਸ ਲੈਵਲ ਤੱਕ ਪਹੁੰਚਾਈ ਜਾ ਸਕੇ ਅਤੇ ਸਰਕਾਰ ਵਲੋ ਚਲਾਈਆਂ ਜਾ ਰਹੀਆਂ ਹਰ ਪ੍ਰਕਾਰ ਦੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਸਕੇ ।

ਤਲਵਾੜੇ ਦੇ ਵਿਕਾਸ ਲਈ ਕਮੇਟੀ ਦਾ ਬਣਨਾ ਜਰੂਰੀ: ਸਾਹੀ
ਤਲਵਾੜਾ, 4 ਅਕਤੂਬਰ: ਤਲਵਾੜਾ ਨੂੰ ਵਿਕਾਸ ਦੀ ਰਾਹ ਤੇ ਅੱਗੇ ਵਧਣ ਲਈ ਜਰੂਰੀ ਹੈ ਕਿ ਇੱਥੇ ਨੋਟੀਫਾਈਟ ਏਰੀਆ ਕਮੇਟੀ ਬਣੇ ਜਿਸ ਨਾਲ ਇੱਥੇ ਵਿਕਾਸ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀ ਆਵੇਗੀ। ਇਹ ਪ੍ਰਗਟਾਵਾ ਇੱਥੇ ਸ. ਅਮਰਜੀਤ ਸਿੰਘ ਸਾਹੀ ਹਲਕਾ ਵਿਧਾਇਕ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਨੇ ਬਲਾਕ ਕੰਪਲੈਕਸ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਤੋਂ ਸ਼ਹਿਰ ਦਾ ਦਰਜਾ ਮਿਲਣ ਨਾਲ ਇੱਥੇ ਸੜਕਾਂ, ਜਲ ਸਪਲਾਈ, ਸੈਨੀਟੇਸ਼ਨ ਸਮੇਤ ਅਨੇਕਾਂ ਪੱਧਰ ਤੇ ਵਿਆਪਕ ਸੁਧਾਰ ਸੰਭਵ ਹੋ ਸਕਣਗੇ ਅਤੇ ਲੋਕਾਂ ਦਾ ਜੀਵਨ ਪੱਧਰ ਵੀ ਬੇਹਤਰ ਹੋ ਜਾਵੇਗਾ। ਉਨ੍ਹਾਂ ਇਸ ਕਮੇਟੀ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਲਵਾੜਾ ਦੇ ਚੰਗੇਰੇ ਭਵਿੱਖ ਨੂੰ ਅੱਗੇ ਰੱਖਦਿਆਂ ਇੱਥੇ ਕਮੇਟੀ ਬਣਨ ਦੇ ਕੰਮ ਵਿਚ ਸਹਿਯੋਗ ਦੇਣ। ਸ. ਸਾਹੀ ਨੇ ਇਸ ਮੌਕੇ 1282 ਗਰੀਬ ਪਰਿਵਾਰਾਂ ਨੂੰ ਆਟਾ ਦਾਲ ਕਾਰਡ ਵੰਡੇ ਅਤੇ 153 ਲੋਕਾਂ ਨੂੰ ਕੱਚੇ ਕੋਠਿਆਂ ਤੋਂ ਪੱਕੇ ਘਰ ਬਣਾਉਣ ਲਈ ਗਰਾਂਟਾਂ ਵੰਡੀਆਂ। ਇਸ ਤੋਂ ਇਲਾਵਾ 12 ਪੰਚਾਇਤਾਂ ਨੂੰ ਖੇਡਾਂ ਦਾ ਸਾਮਾਨ ਖਰੀਦਣ ਲਈ ਪੰਜਾਹ ਪੰਜਾਹ ਹਜਾਰ ਰੁਪਏ ਦੇ ਚੈ¤ਕ ਤਕਸੀਮ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਜੀਤੂ ਚੇਅਰਮੈਨ ਬਲਾਕ ਸੰਮਤੀ ਤਲਵਾੜਾ, ਅਸ਼ੋਕ ਸੱਭਰਵਾਲ ਬਲਾਕ ਪ੍ਰਧਾਨ ਭਾਜਪਾ ਤਲਵਾੜਾ, ਸ਼੍ਰੀਮਤੀ ਨਰੇਸ਼ ਠਾਕੁਰ ਮੈਂਬਰ ਬਲਾਕ ਸੰਮਤੀ, ਦੇਵ ਰਾਜ ਪੰਚ, ਜਸਵਿੰਦਰ ਸਿੰਘ ਢੁਲਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਮਨਾਹੀ ਦੇ ਹੁਕਮ
ਮੁਕੇਰੀਆਂ, 4 ਅਕਤੂਬਰ : ਸ੍ਰੀ ਸੁਭਾਸ਼ ਚੰਦਰ ਉਪ ਮੰਡਲ ਮੈਜਿਸਟ੍ਰੇਟ ਮੁਕੇਰੀਆਂ ਨੇ ਧਾਰਾ 144 ਤਹਿਤ ਜੋ ਪਠਾਨਕੋਟ ਵਲੋ ਮੁਕੇਰੀਆਂ ਸਹਿਰ ਵਿਚ ਟਰੱਕ ਅਤੇ ਵੱਡੇ ਟਰਾਲੇ ਆਉਦੇ ਹਨ ਦੀ ਮਨਾਹੀ ਦੇ ਹੁਕਮ ਕੀਤੇ ਹਨ । ਉਪਰੋਕਤ ਟਰੱਕ ਟਰਾਲੇ ਹਰਸਾ ਮਾਨਸਰ ਤੋ ਵਾਇਆ ਹਾਜੀਪੁਰ ਹੁੰਦੇ ਹੋਏ ਦਸੂਹੇ ਨੂੰ ਜਾਣਗੇ । ਇਹ ਹੁਕਮ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਕੀਤੇ ਗਏ ਹਨ ਕਿ ਨੈਸ਼ਨਲ ਹਾਈਵੇ ਦਾ ਕੰਮ ਮੁਕੇਰੀਆਂ ਸ਼ਹਿਰ ਵਿਚ ਚੱਲਦਾ ਹੈ ਜਿਸ ਕਾਰਨ ਨੈਸ਼ਨਲ ਹਾਈਵੇ ਤੇ ਬੱਸਾਂ, ਟਰੱਕਾਂ ਆਦਿ ਦੇ ¦ਘਣ ਕਰਕੇ ਕਾਫੀ ਭੀੜ ਰਹਿੰਦੀ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਦੁਰਘਟਨਾ ਵਾਪਰਦੀ ਰਹਿੰਦੀ ਹੈ ।
ਇਹ ਹੁਕਮ 15 ਅਕਤੂਬਰ 2010 ਤੱਕ ਲਾਗੂ ਰਹੇਗਾ ।
ਇਹ ਹੁਕਮ 15 ਅਕਤੂਬਰ 2010 ਤੱਕ ਲਾਗੂ ਰਹੇਗਾ ।
Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)