ਨਰੇਗਾ ਸਕੀਮ ਤਹਿਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ, 10 ਨਵੰਬਰ:  ਨਰੇਗਾ ਸਕੀਮ ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਪਾਲ ਸਿੰਘ ਜੱਸੀ ਐਸ ਡੀ ਐਮ ਗੜ੍ਹਸ਼ੰਕਰ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

        ਮੀਟਿੰਗ ਵਿੱਚ ਨਰੇਗਾ ਸਕੀਮ ਅਧੀਨ ਲਿੰਕ ਸੜਕਾਂ ਦੇ ਬਰਮਾ ਤੇ ਮਿੱਟੀ ਪਾਉਣ ਸਬੰਧੀ ਕੰਮ, ਨਰੇਗਾ ਦੇ ਕੰਮਾਂ ਨੂੰ ਆਨ ਲਾਈਨ ਕਰਨ, ਨਰੇਗਾ ਅਧੀਨ ਸਾਲ 2011-12 ਦੀ ਸਲਾਨਾ ਕਾਰਜ ਯੋਜਨਾ ਬਣਾਉਣ ਬਾਰੇ, ਜਾਬ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਬਾਰੇ, ਸੋਸ਼ਲ ਆਡਿਟ ਨੂੰ ਪੂਰੀ ਤਰਾਂ ਅਪਲੋਡ ਕਰਨ ਬਾਰੇ, ਸਾਲ 2010-11 ਦੇ ਲੇਬਰ ਬਜ਼ਟ ਦੇ ਪੰਚਾਇਤਾਂ ਦੇ ਮਤੇ ਆਨ ਲਾਈਨ ਕਰਨ ਬਾਰੇ, ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰਾਂ ਦੀਆਂ ਪ੍ਰਪੋਜ਼ਲਾਂ ਬਣਾਉਣ,  ਲਾਈਨ ਵਿਭਾਗਾਂ ਵੱਲੋਂ ਕੀਤੇ ਗਏ ਖਰਚੇ ਅਤੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। 

        ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਰੇਗਾ ਦੇ ਕੰਮ ਨੂੰ ਦੋ ਦਿਨ ਦੇ ਅੰਦਰ-ਅੰਦਰ ਆਨ ਲਾਈਨ ਕੀਤਾ ਜਾਵੇ ਅਤੇ ਜਿਹਨਾਂ ਪਿੰਡਾਂ ਵਿੱਚ ਇਸ ਸਕੀਮ ਰਾਹੀਂ ਕੋਈ ਕੰਮ ਨਹੀਂ ਸ਼ੁਰੂ ਕੀਤਾ ਗਿਆ, ਉਥੇ ਪਹਿਲ ਦੇ ਆਧਾਰ ਤੇ ਕੰਮ ਸ਼ੁਰੂ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇ ਕਿਸੇ ਅਧਿਕਾਰੀ ਨੂੰ ਨਰੇਗਾ ਸਕੀਮ ਅਧੀਨ ਕੰਮ ਕਰਾਉਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਐਸ ਡੀ ਐਮ ਦੇ ਨੋਟਿਸ ਵਿੱਚ ਲਿਆਉਣ। ਉਹਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਰੇਗਾ ਸਕੀਮ ਅਧੀਨ ਸ਼ੁਰੂ ਕੀਤੇ ਗਏ ਕੰਮਾਂ ਨੂੰ 10 ਦਿਨ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮਾਂ ਦੀ ਕੁਆਲਟੀ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਨਵੇਂ ਜਾਬ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋੜਵੰਦ ਵਿਅਕਤੀ ਨਰੇਗਾ ਸਕੀਮ ਅਧੀਨ ਰੋਜ਼ਗਾਰ ਪ੍ਰਾਪਤ ਕਰਕੇ ਇਸ ਸਕੀਮ ਦਾ ਲਾਭ ਉਠਾ ਸਕਣ।

        ਇਸ ਮੌਕੇ ਤੇ ਸਬੰਧਤ ਅਧਿਕਾਰੀਆਂ ਵੱਲੋਂ ਨਰੇਗਾ ਸਕੀਮ ਅਧੀਨ ਵੱਖ-ਵੱਖ ਪਹਿਲੂਆਂ ਤੇ ਕੀਤੀ ਗਈ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਜੋਸ਼ ਵੱਲੋਂ ਖਰਦੇਹੜ ਲਿੰਕ ਸੜਕ ਦਾ ਨੀਂਹ ਪੱਥਰ

ਸ਼ਾਮਚੁਰਾਸੀ, 10 ਨਵੰਬਰ: ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ 9800 ਕਿਲੋਮੀਟਰ ਲਿੰਕ ਸੜਕਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਇਸ ਸਾਲ 2200 ਕਿਲੋਮੀਟਰ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਖਰਦੇਹੜ ਵਿਖੇ  17. 72 ਲੱਖ ਰੁਪਏ ਦੀ ਲਾਗਤ ਨਾਲ ਖਰਦੇਹੜ ਤੋਂ ਜੰਡਿਆਲਾ ਤੱਕ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ ।  ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਰਾਜੀਵ ਕੁਮਾਰ ਸੈਣੀ, ਜੇ ਈ ਰਜਿੰਦਰ ਕੰਵਰ ਅਤੇ  ਐਸ ਐਚ ਓ ਬੁਲੋਵਾਲ ਪਰਮਜੀਤ ਸਿੰਘ ਵੀ ਇਸ ਮੌਕੇ ਉਹਨਾਂ ਨਾਲ ਸਨ।
        ਬੀਬੀ ਜੋਸ਼ ਨੇ ਕਿਹਾ ਕਿ ਜਿਹਨਾਂ ਲਿੰਕ ਸੜਕਾਂ ਦੀ ਮੁਰੰਮਤ ਕਾਫ਼ੀ ਸਮੇਂ ਤੋਂ ਨਹੀਂ ਹੋ ਰਹੀ ਹੈ, ਉਹਨਾਂ ਸੜਕਾਂ ਦੀ ਮੁਰੰਮਤ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਪੇਂਡੂ ਲੋਕਾਂ ਨੂੰ ਵਧੀਆ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਵੱਡੇ ਪਿੰਡਾਂ ਅਤੇ ਕਸਬਿਆਂ ਨੂੰ ਜਾਂਦੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਸਾਜੋ-ਸਮਾਨ, ਚਾਰ-ਦੀਵਾਰੀਆਂ, ਸਕੂਲਾਂ ਦੇ ਗੇਟ ਅਤੇ ਰੈਂਪ ਬਣਾਉਣ ਲਈ ਹਰ ਸਕੂਲ ਨੂੰ ਫੰਡ ਦਿੱਤੇ ਜਾ ਰਹੇ ਹਨ।  ਉਹਨਾਂ ਕਿਹਾ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।  ਬੀਬੀ ਜੋਸ਼ ਨੇ ਕਿਹਾ ਕਿ ਪਿੰਡਾਂ ਦੇ ਸਮੂਹਿਕ ਵਿਕਾਸ ਕਾਰਜਾਂ ਲਈ ਵੀ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।    ਇਸ ਮੌਕੇ ਪਿੰਡ ਵਾਸੀਆਂ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ।
        ਹੋਰਨਾਂ ਤੋਂ ਇਲਾਵਾ ਇਸ ਮੌਕੇ ਨੰਬਰਦਾਰ ਨਿਰਮਲ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਗੁਲਜ਼ਾਰ ਸਿੰਘ, ਸੰਦੀਪ ਸਿੰਘ, ਗਿਆਨੀ ਜਗਜੀਤ ਸਿੰਘ, ਲਸ਼ਕਵਿੰਦਰ ਸਿੰਘ, ਪ੍ਰਵਿੰਦਰ ਸਿੰਘ, ਸਾਬਕਾ ਸਰਪੰਚ ਮਹਿੰਦਰ ਕੌਰ, ਪਰਮਜੀਤ ਕੌਰ, ਹਰਭਜਨ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਬੂਟਾ ਸਿੰਘ, ਭਾਮ ਸਿੰਘ, ਸੰਤੋਖ ਸਿੰਘ, ਰਜਿੰਦਰ ਸਿੰਘ, ਚੌਧਰੀ ਨਿਰਮਲ ਸਿੰਘ, ਪ੍ਰੇਮ ਸਿੰਘ, ਗੁਰਕੰਵਰ ਦੀਪ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਏਡਜ਼ ਤੇ ਹੋਰ ਬਿਮਾਰੀਆਂ ਦੇ ਖਾਤਮੇ ਲਈ ਯਤਨ ਜਾਰੀ : ਸੂਦ

ਹੁਸ਼ਿਆਰਪੁਰ, 10 ਨਵੰਬਰ: ਪੰਜਾਬ ਸਰਕਾਰ ਵੱਲੋਂ ਏਡਜ਼, ਕੈਂਸਰ ਅਤੇ  ਨਸ਼ਿਆਂ ਵਰਗੀਆਂ ਨਾ-ਮੁਰਾਦ ਬੀਮਾਰੀਆਂ ਨੂੰ ਖਤਮ ਕਰਨ ਅਤੇ ਬੱਚੀ ਭਰੂਣ ਹੱਤਿਆ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਸਿਹਤ ਤੇ ਪ੍ਰੀਵਾਰ ਭਲਾਈ ਵਿਭਾਗ ਪੰਜਾਬ ਹੁਸ਼ਿਆਰਪੁਰ ਵੱਲੋਂ ਸਥਾਨਕ ਰੇਲਵੇ ਸਟੇਸ਼ਨ ਵਿਖੇ ਰੈਡ ਰਿਬਨ ਐਕਸਪ੍ਰੈਸ ਦੇ ਪਹੁੰਚਣ ਸਬੰਧੀ ਆਯੋਜਿਤ ਸਮਾਗਮ ਦਾ ਉਦਘਾਟਨ ਸ਼ਮ•ਾ ਰੌਸ਼ਨ ਕਰਕੇ ਕਰਨ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰੀ ਸੂਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਡਾਕਟਰੀ ਸਿੱਖਿਆ ਦੀਆਂ ਨਵੀਆਂ ਤਕਨੀਕਾਂ ਤੇ ਖੋਜਾਂ, ਲੋਕਾਂ ਅਤੇ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਿਵੇਂ ਸਮਾਲ ਪੋਕਸ ਦੀ ਬੀਮਾਰੀ ਨੂੰ ਖਤਮ ਕੀਤਾ ਜਾ ਚੁੱਕਾ ਹੈ ਅਤੇ ਪੋਲੀਓ ਦੀ ਬੀਮਾਰੀ ਖਤਮ ਹੋਣ ਨੇੜੇ ਹੈ, ਉਸੇ ਤਰਾਂ ਹੀ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਕੇ ਏਡਜ਼ ਵਰਗੀ ਬੀਮਾਰੀ ਨੂੰ ਵੀ ਖਤਮ ਕੀਤਾ ਜਾਵੇਗਾ।  ਉਹਨਾਂ ਕਿਹਾ ਕਿ ਏਡਜ਼ ਦੀ ਬੀਮਾਰੀ ਨੂੰ ਖਤਮ ਕਰਨ ਲਈ ਜਿਥੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ, ਉਥੇ ਲੋਕਾਂ ਨੂੰ ਆਪਣੇ ਗੁਰੂਆਂ-ਪੀਰਾਂ ਅਤੇ ਗਰੰਥਾਂ ਵੱਲੋਂ ਦਰਸਾਏ ਰਸਤਿਆਂ ਤੇ ਚੱਲ ਕੇ ਆਪਣੇ ਚਰਿੱਤਰ ਨੂੰ ਵੀ ਸਾਫ-ਸੁਥਰਾ ਰੱਖਣ ਦੀ ਲੋੜ ਹੈ।  ਉਹਨਾਂ ਦੱਸਿਆ ਕਿ ਪੰਜਾਬ ਵਿੱਚ 8655 ਐਚ ਆਈ ਵੀ ਪੋਜੇਟਿਵ ਦੇ ਕੇਸ ਹਨ ਜਿਸ ਵਿੱਚੋਂ  ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 1276 ਐਚ ਆਈ ਵੀ ਪੋਜੇਟਿਵ ਕੇਸ ਪਾਏ ਗਏ ਹਨ ।
        ਸ੍ਰੀ ਸੂਦ ਨੇ ਨਸ਼ਿਆਂ ਵਿੱਚ ਗ੍ਰਸਤ ਹੋ ਰਹੀ ਨੌਜਵਾਨ ਪੀੜ੍ਹੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਸਖਤ ਲੋੜ ਹੈ ਜੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਨਾ ਬਚਾਇਆ ਗਿਆ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ।  ਉਹਨਾਂ ਦੱਸਿਆ ਕਿ ਇਹ ਰੈਡ ਰਿਬਨ ਐਕਸਪ੍ਰੈਸ 12 ਨਵੰਬਰ 2010 ਤੱਕ ਰੇਲਵੇ ਸਟੇਸ਼ਨ ਹੁਸ਼ਿਆਰਪੁਰ ਵਿਖੇ ਠਹਿਰੇਗੀ ਅਤੇ ਆਮ ਲੋਕਾਂ ਨੂੰ ਏਡਜ਼ ਦੀ ਬੀਮਾਰੀ ਦੇ ਕਾਰਨਾਂ ਅਤੇ ਬਚਾਓ ਸਬੰਧੀ ਜਾਗਰੂਕ ਕਰੇਗੀ।  ਉਹਨਾਂ ਨੇ ਇਸ ਮੌਕੇ ਏਡਜ਼ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਲਗਭਗ 24 ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਏਡਜ਼ ਸਬੰਧੀ ਜਾਗਰੂਕ ਕਰਨਗੀਆਂ। ਉਹਨਾਂ ਨੇ ਰੈਡ ਰਿਬਨ ਐਕਸਪ੍ਰੈਸ ਵਿੱਚ ਲੱਗੀਆਂ ਪ੍ਰਦਰਸ਼ਨੀਆਂ ਨੂੰ ਵੀ ਦੇਖਿਆ। ਇਸ ਮੌਕੇ ਤੇ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ।
        ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰੈਡ ਰਿਬਨ ਐਕਸਪ੍ਰੈਸ ਦੇ ਹੁਸ਼ਿਆਰਪੁਰ ਵਿਖੇ ਪਹੁੰਚਣ ਨਾਲ ਆਮ ਲੋਕਾਂ ਨੂੰ ਏਡਜ਼ ਦੀ ਬੀਮਾਰੀ ਦੇ ਕਾਰਨਾਂ ਅਤੇ ਬਚਾਓ ਸਬੰਧੀ ਜਾਣਕਾਰੀ ਮਿਲੇਗੀ । ਉਹਨਾਂ ਨੇ ਸਮਾਗਮ ਵਿੱਚ ਪਹੁੰਚੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਨਾਂ ਦਿੱਤੀ ਕਿ ਉਹ ਆਪਣੇ-ਆਪਣੇ ਹਲਕੇ ਵਿੱਚ ਰੈਡ ਰਿਬਨ ਐਕਸਪ੍ਰੈਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਆਮ ਲੋਕ ਇਥੇ ਪਹੁੰਚ ਕੇ ਰੈਡ ਰਿਬਨ ਐਕਸਪ੍ਰੈਸ ਵਿੱਚ ਏਡਜ਼ ਸਬੰਧੀ ਲੱਗੀਆਂ ਪ੍ਰਦਰਸ਼ਨੀਆਂ ਦਾ ਪੂਰਾ ਲਾਭ ਉਠਾ ਸਕਣ।  ਉਹਨਾਂ ਕਿਹਾ ਕਿ ਏਡਜ਼ ਦੀ ਬੀਮਾਰੀ ਦਾ ਸਭ ਤੋਂ ਵੱਡਾ ਇਲਾਜ ਪ੍ਰਹੇਜ ਹੈ। 
        ਡਾ ਐਨ ਐਮ ਸ਼ਰਮਾ ਪ੍ਰੋਜੈਕਟ ਡਾਇਰੈਕਟਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਨੇ ਰੈਡ ਰਿਬਨ ਐਕਸਪ੍ਰੈਸ ਅਤੇ ਏਡਜ਼ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਰੈਡ ਰਿਬਨ ਐਕਸਪ੍ਰੈਸ ਜਦੋਂ ਤੋਂ ਪੰਜਾਬ ਵਿੱਚ ਆਈ ਹੈ, ਉਦੋਂ ਤੋਂ ਹੁਣ ਤੱਕ 85000 ਤੋਂ ਵੱਧ ਲੋਕ ਇਸ ਨੂੰ ਦੇਖ ਕੇ ਲਾਭ ਉਠਾ ਚੁੱਕੇ ਹਨ। ਡਾ ਰਵੀ ਡੋਗਰਾ ਸਿਵਲ ਸਰਜਨ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਏਡਜ਼ ਦੀ ਬੀਮਾਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
         ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਗਤਾਰ ਸਿੰਘ ਜ਼ਿਲ•ਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ•ਾ ਭਾਜਪਾ, ਮਨਮੋਹਨ ਕੌਰ ਮਾਸ ਮੀਡੀਆ ਅਫ਼ਸਰ, ਕੁਲਦੀਪ ਚੌਧਰੀ ਜ਼ਿਲ•ਾ ਸਿੱਖਿਆ ਅਫ਼ਸਰ (ਸ), ਡਾ ਡੀ ਬੀ ਕਪੂਰ , ਸਿਹਤ ਵਿਭਾਗ ਦੇ ਅਧਿਕਾਰੀ, ਪਤਵੰਤੇ ਸ਼ਹਿਰੀ ਅਤੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਜ਼ਿਲ•ੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਰੇਲਵੇ ਸਟੇਸ਼ਨ ਹੁਸ਼ਿਆਰਪੁਰ ਪਹੁੰਚ ਕੇ  ਰੈਡ ਰਿਬਨ ਐਕਸਪ੍ਰੈਸ ਵਿੱਚ ਏਡਜ਼ ਸਬੰਧੀ ਲਗਾਈ ਗਈ ਪ੍ਰਦਰਸ਼ਨੀ ਨੂੰ ਬੜੇ ਉਤਸ਼ਾਹ ਨਾਲ ਦੇਖਿਆ ਅਤੇ ਇਸ ਦੀ ਪ੍ਰਸੰਸਾ ਕੀਤੀ।

ਜੂਨੀਅਰ ਫੁੱਟਬਾਲ ਟੂਰਨਾਮੈਂਟ ਦਾ ਇਨਾਮ ਵੰਡ ਸਮਾਗਮ

ਮਾਹਿਲਪੁਰ, 10 ਨਵੰਬਰ: ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਬੀਤੀ ਸ਼ਾਮ ਪਿੰਡ ਖੇੜਾ ਵਿਖੇ ਦੂਜਾ ਅੰਡਰ-14 ਸਬ ਜੂਨੀਅਰ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।  ਅਮਰਜੀਤ ਸਿੰਘ ਚੌਹਾਨ ਚੇਅਰਮੈਨ, ਮਹਿੰਦਰਪਾਲ ਮਾਨ ਭਾਜਪਾ ਆਗੂ, ਪਰਮਜੀਤ ਸਿੰਘ ਪੰਜੌੜ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਅਤੇ ਰਵਿੰਦਰ ਠੰਡਲ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
        ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ: ਠੰਡਲ ਨੇ ਕਿਹਾ ਕਿ ਮਾਹਿਲਪੁਰ ਨੂੰ ਫੁੱਟਬਾਲ ਦੀ ਨਰਸਰੀ ਮੰਨਿਆ ਜਾਂਦਾ ਹੈ।  ਇਸ ਇਲਾਕੇ ਤੋਂ ਬਹੁਤ ਸਾਰੇ ਖਿਡਾਰੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਖੇਡ ਚੁੱਕੇ ਹਨ ਜਿਹਨਾਂ ਨੇ ਇਲਾਕੇ ਦੇ ਨਾਂ ਰੌਸ਼ਨ ਕੀਤਾ ਹੈ।   ਉਹਨਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਜਿੰਮ ਅਤੇ ਸਟੇਡੀਅਮ ਪਹਿਲ ਦੇ ਆਧਾਰ ਤੇ ਉਸਾਰ ਰਹੀ ਹੈ  ਤਾਂ ਜੋ ਨੌਜਵਾਨ ਵਰਗ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵਧੇਰੇ ਦਿਲਚਸਪੀ ਲੈ ਸਕਣ।  ਉਹਨਾਂ ਕਿਹਾ ਕਿ ਖੇਡਾਂ ਬੱਚਿਆਂ ਨੂੰ ਹੀ ਚੰਗੀਆਂ ਨਹੀਂ ਲਗਦੀਆਂ ਸਗੋਂ ਬਜੁਰਗਾਂ ਨੂੰ ਵੀ ਚੰਗੀਆਂ ਲੱਗਦੀਆਂ ਹਨ। ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰ: ਸੋਹਨ ਸਿੰਘ ਠੰਡਲ ਨੇ ਕਲੱਬ ਨੂੰ 2 ਲੱਖ ਰੁਪਏ ਦਾ ਚੈਕ ਦਿੱਤਾ ਅਤੇ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਵੱਲੋਂ ਭੇਜਿਆ ਗਿਆ ਇੱਕ ਲੱਖ ਰੁਪਏ ਦਾ ਚੈਕ ਸ੍ਰੀ ਸੰਜੀਵ ਤਲਵਾੜ ਨੇ ਭੇਂਟ ਕੀਤਾ। ਭਾਜਪਾ ਆਗੂ ਮਹਿੰਦਰਪਾਲ ਮਾਨ ਨੇ ਕਲੱਬ ਨੂੰ 4 ਲੱਖ ਰੁਪਏ ਦੇਣ ਦਾ ਐਲਾਨ ਕੀਤਾ।  ਇਸ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ੍ਰ: ਠੰਡਲ ਨੇ ਮਿਡਲ ਤੇ ਪ੍ਰਾਈਮਰੀ ਸਕੂਲ ਭਾਰਟਾ, ਗਣੇਸ਼ਪੁਰ, ਸਕਰੂਲੀ ਪ੍ਰਾਇਮਰੀ ਸਕੂਲ, ਡੰਡੇਵਾਲ , ਹਵੇਲੀ, ਦੋਲਰੋਂ, ਦਾਦੂਵਾਲ, ਚੰਬਲਕਲਾਂ, ਚੰਬਲ ਖੁਰਦ ਹਾਈ ਤੇ ਪ੍ਰਾਈਮਰੀ ਸਕੂਲ, ਪੰਜੌੜ ਮਿੰਡਲ ਤੇ ਪ੍ਰਾਇਮਰੀ ਸਕੂਲ, ਮਿਡਲ ਤੇ ਪ੍ਰਾਇਮਰੀ ਸਕੂਲ ਪਾਲਦੀ ਨੂੰ ਮੇਨ ਗੇਟ ਤੇ ਰੈਂਪ ਬਣਾਉਣ ਵਾਸਤੇ 10-10 ਹਜ਼ਾਰ ਰੁਪਏ ਦੀ ਗਰਾਂਟ ਦੇ ਚੈਕ ਦਿੱਤੇ। 
        ਦੁਆਬਾ ਸਪੋਰਟਿੰਗ ਕਲੱਬ ਖੇੜਾ ਦੇ ਪ੍ਰਧਾਨ ਇਕਬਾਲ ਸਿੰਘ ਖੇੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਲੱਬ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਜਿੰਦਰ ਸਿੰਘ ਸ਼ੁਕਾ ਪ੍ਰਧਾਨ ਨਗਰ ਕੌਂਸਲ ਗੜ•ਸ਼ੰਕਰ, ਸੰਜੀਵ ਕੁਮਾਰ ਪਚਨੰਗਲ, ਦਵਿੰਦਰ ਸਿੰਘ ਬਾਹੋਵਾਲ, ਮੱਖਣ ਸਿੰਘ ਕੋਠੀ, ਕਮਲਜੀਤ ਸਿੰਘ ਪਾਲਦੀ, ਭਗਤ ਰਾਮ ਚੌਹਾਨ ਸੰਮਤੀ ਮੈਂਬਰ, ਚਰਨਜੀਤ ਕੌਰ ਖੜੌਦੀ ਸੰਮਤੀ ਮੈਂਬਰ, ਸਤਨਾਮ ਸਿੰਘ ਸੰਮਤੀ ਮੈਂਬਰ, ਲਖਬੀਰ ਸਿੰਘ ਸਰਪੰਚ ਬਲਵਿੰਦਰ ਸਿੰਘ ਫਲੌਰਾ, ਅਵਤਾਰ ਸਿੰਘ ਐਸ ਡੀ ਓ, ਲੱਖਾ ਸਿੰਘ ਪਾਲਦੀ, ਪ੍ਰਿੰ: ਮਹਿੰਦਰ ਪਾਲ ਸ਼ਰਮਾ, ਗਿਆਨ ਸਿੰਘ ਬੀ ਐਸ ਐਫ, ਸੰਸਾਰ ਸਿੰਘ ਬੱਡੋਂ, ਕੋਚ ਅਲੀ ਹਸਨ, ਕੋਚ ਪਰਮਿੰਦਰ ਸਿੰਘ, ਕੋਚ ਬੱਧਣਾ ਸਿੰਘ ਅਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ।
        ਅੱਜ ਦੇ ਫਾਈਨਲ ਫੁੱਟਬਾਲ ਮੁਕਾਬਲੇ ਵਿੱਚ ਬਾਹੋਵਾਲ ਜ਼ੋਨ ਨੇ ਮਾਹਿਲਪੁਰ ਜ਼ੋਨ ਨੂੰ 1-0 ਦੇ ਫ਼ਰਕ ਨਾਲ ਹਰਾਇਆ।

ਨਗਰ ਪੰਚਾਇਤ ਤਲਵਾੜਾ ਦੇ ਈ. ਓ. ਨੇ ਅਹੁਦਾ ਸੰਭਾਲਿਆ

ਤਲਵਾੜਾ , 9 ਨਵੰਬਰ: ਤਲਵਾੜਾ ਨਗਰ ਪੰਚਾਇਤ ਦੇ ਪਹਿਲੇ ਈ. ਓ. ਵਜੋਂ ਅੱਜ ਸ਼੍ਰੀ ਆਦਰਸ਼ ਕੁਮਾਰ ਸ਼ਰਮਾ ਨੇ ਅਹੁਦਾ ਸੰਭਾਲਿਆ ਅਤੇ ਦੱਸਿਆ ਕਿ ਤਲਵਾੜਾ ਵਿਚ ਵਾਰਡਬੰਦੀ ਦਾ ਅਮਲ ਜਲਦੀ ਸ਼ੁਰੂ ਹੋ ਜਾਵੇਗਾ। ਸ਼੍ਰੀ ਸ਼ਰਮਾ ਮੁਕੇਰੀਆਂ ਮਿਉਂਸੀਪਲ ਕਮੇਟੀ ਦੇ ਈ. ਓ. ਹਨ ਅਤੇ ਤਲਵਾੜਾ ਦਾ ਐਡੀਸ਼ਨਲ ਚਾਰਜ ਵੀ ਉਹਨਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮਿਉਸੀਪਲ ਐਕਟ 1911 ਅਤੇ ਸੋਧੇ ਹੋਏ ਐਕਟ ਨੰਬਰ 11, 1994 ਤਹਿਤ 27 ਅਕਤੂਬਰ ਨੂੰ ਜਾਰੀ ਨੋਟੀਫਿਕੇਸ਼ਨ ਪੱਤਰ ਨੰਬਰ 10/3/2010 ਐਲ ਜੀ 111/3024 ਅਨੁਸਾਰ ਤਲਵਾੜਾ ਕਮੇਟੀ ਵਿਚ ਤਲਵਾੜਾ ਟਾਊਨਸ਼ਿਪ ਤੇ ਪੂਰਾ ਪਿੰਡ ਤੋਂ ਇਲਾਵਾ ਨਾਲ ਲਗਦੇ ਪਿੰਡਾਂ ਨਗਰ ਮੁਹੱਲਾ, ਸਾਂਡਪੁਰ ਮੁਹੱਲਾ, ਭੇੜਾ, ਰਾਮਨੰਗਲ, ਡੋਹਰ, ਸ਼੍ਰੀ ਪੰਡਾਇਣ ਦਾ ਰੇਲਵੇ ਲਾਈਨ ਤੋਂ ਹੇਠਲਾ ਪਾਸਾ ਅਤੇ ਆਦਮਪੁਰ ਮੋਟੀਆਂ ਤੇ ਚੰਗੜਵਾਂ ਪਿੰਡਾਂ ਦੇ ਹਾਈਡਲ ਨਹਿਰ ਤੋਂ ਉਰਲੇ ਪਾਸੇ ਪੈਂਦੇ ਖੇਤਰ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦਾ ਦਰਜਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਸ਼ਰਤਾਂ ਤੇ ਤਲਵਾੜਾ ਪਹਿਲਾਂ ਹੀ ਪੂਰਾ ਉੱਤਰਦਾ ਹੈ, ਜਿਸ ਵਿਚ ਆਬਾਦੀ, ਜਨਸੰਖਿਆ ਦਾ ਘਣਤਾ,  ਗੈਰ ਖੇਤੀ ਅਧਾਰਿਤ ਕੰਮ ਧੰਦੇ ਆਦਿ ਵਰਗੇ ਪਹਿਲੂ ਸ਼ਾਮਿਲ ਹਨ। ਸ਼੍ਰੀ ਸ਼ਰਮਾ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ 24 ਜਨਵਰੀ 2008 ਨੂੰ ਅਖਬਾਰਾਂ ਵਿਚ ਜਨਤਕ ਨੋਟਿਸ ਜਾਰੀ ਕਰਕੇ ਨਗਰ ਪੰਚਾਇਤ ਤਲਵਾੜਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਅਤੇ ਆਮ ਲੋਕਾਂ ਤੋਂ ਦਾਅਵੇ ਤੇ ਇਤਰਾਜ ਮੰਗੇ ਗਏ ਸਨ ਅਤੇ ਨਾਲ ਲਗਦੀਆਂ ਪੰਚਾਇਤਾਂ ਵੱਲੋਂ ਤਲਵਾੜਾ ਵਿਚ ਸ਼ਾਮਿਲ ਹੋਣ ਤੇ ਇਤਰਾਜ ਪ੍ਰਾਪਤ ਹੋਣ ਕਾਰਨ ਉਨ੍ਹਾਂ ਨੂੰ ਇਸ ਵਿਚ ਸ਼ਾਮਿਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਛੇ ਮਹੀਨੇ ਦੇ ਅੰਦਰ ਵਾਰਡਾਂ ਦੀ ਹੱਦਬੰਦੀ, ਚੋਣਾਂ ਆਦਿ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਇਸ ਮੌਕੇ ਬਲਾਕ ਸੰਮਤੀ ਤਲਵਾੜਾ ਦੇ ਚੇਅਰਮੈਨ ਸ਼੍ਰੀ ਦਲਜੀਤ ਸਿੰਘ ਹਾਜਰ ਸਨ।

ਜੋਸ਼ ਨੇ ਰੱਖਿਆ ਫੰਬੀਆਂ ਸੜਕ ਦਾ ਨੀਂਹ ਪੱਥਰ

ਹੁਸ਼ਿਆਰਪੁਰ, 9 ਨਵੰਬਰ:  ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਅੱਜ ਪਿੰਡ ਫੰਬੀਆਂ ਵਿਖੇ 29. 45 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਡਿਆਣਾ ਤੋਂ ਫੰਬੀਆਂ ਵਾਇਆ ਸਕੂਲ ਤੱਕ 2. 7 ਕਿਲੋਮੀਟਰ ¦ਬੀ ਨਵੀਂ ਬਣਨ ਵਾਲੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਹੁਸ਼ਿਆਰਪੁਰ ਦੇ ਐਸ ਡੀ ਓ ਰਾਜੀਵ ਕੁਮਾਰ ਸੈਣੀ, ਜੇ ਈ ਰਜਿੰਦਰ ਕੰਵਰ ਅਤੇ ਐਸ ਐਚ ਓ ਬੁਲੋਵਾਲ ਪਰਮਜੀਤ ਸਿੰਘ ਵੀ ਉਹਨਾਂ ਦੇ ਨਾਲ ਸਨ।

        ਇਸ ਮੌਕੇ ਬੀਬੀ ਜੋਸ਼ ਨੇ ਦੱਸਿਆ ਕਿ ਇਸ ¦ਿਕ ਸੜਕ ਨੂੰ ਬਣਾਉਣ ਲਈ ਪਿੰਡ ਵਾਸੀਆਂ ਵੱਲੋਂ ਬਹੁਤ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਸੜਕ ਦੇ ਰਸਤੇ ਵਿੱਚ ਬੱਚਿਆਂ ਦਾ ਸਕੂਲ ਹੋਣ ਕਾਰਨ ਉਹਨਾਂ ਨੂੰ ਆਉਣ-ਜਾਣ ਵਿੱਚ ਬਹੁਤ ਮੁਸ਼ਕਲ ਪੇਸ਼ ਆਉਂਦੀ ਸੀ। ਇਸ ਲਈ ਬੱਚਿਆਂ ਅਤੇ ਪਿੰਡ ਵਾਸੀਆਂ ਦੀ ਮੁਸ਼ਕਲ ਨੂੰ ਦੇਖਦੇ ਹੋਏ ਇਸ ¦ਿਕ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੇ ਬਣਨ ਨਾਲ ਪਿੰਡ ਵਾਸੀਆਂ ਅਤੇ ਸਕੂਲ ਦੇ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਫੰਡ ਮੁਹੱਈਆ ਕਰਵਾ ਰਹੀ ਹੈ। ਸਕੂਲਾਂ ਦੀਆਂ ਇਮਾਰਤਾਂ ਅਤੇ ਚਾਰ-ਦੀਵਾਰੀ ਬਣਾਉਣ ਲਈ ਹਰ ਸਕੂਲ ਨੂੰ ਫੰਡ ਦਿੱਤੇ ਜਾ ਰਹੇ ਹਨ।  ਇਸ ਮੌਕੇ ਤੇ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਫੰਬੀਆਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਚੱਕੋਵਾਲ ਤੇ ਕਡਿਆਣਾ ਪਿੰਡਾਂ ਦੇ ਸਕੂਲਾਂ ਨੂੰ 10-10 ਹਜ਼ਾਰ ਰੁਪਏ ਦੇ ਚੈਕ ਵੀ ਦਿੱਤੇ।

         ਪਿੰਡ ਦੇ ਸਰਪੰਚ ਰੇਸ਼ਮ ਲਾਲ ਨੇ ਇਸ ਮੌਕੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਬਲਬੀਰ ਕੌਰ ਭੂਲਰ ਪਿੰਡ ਕਡਿਆਣਾ, ਹਰਭਜਨ ਸਿੰਘ ਕਡਿਆਣਾ, ਹਰਜਿੰਦਰ ਸਿੰਘ ਅਧਿਕਾਰੇ, ਰਣਧੀਰ ਸਿੰਘ, ਗੁਰਜੀਤ ਸਿੰਘ ਪਾਵਲਾ, ਹਰਦੇਵ ਸਿੰਘ, ਕਰਨੈਲ ਸਿੰਘ ਚੱਕੋਵਾਲ, ਬਲਵੰਤ ਸਿੰਘ ਬਰਿਆਲ, ਗੁਰਜੀਤ ਸਿੰਘ ਕਡਿਆਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਸਾਬਕਾ ਸੈਨਿਕਾਂ ਦੀ ਰੈਲੀ 15 ਨੂੰ

ਹੁਸ਼ਿਆਰਪੁਰ, 9 ਨਵੰਬਰ:  ਹੈਡਕੁਆਟਰ 11-ਕੋਰ ਵੱਲੋਂ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਬਕਾ ਸੈਨਿਕਾਂ ਦੀ ਰੈਲੀ 15 ਨਵੰਬਰ 2010 ਨੂੰ ਸਵੇਰੇ 10-00 ਵਜੇ ਡਿਫੈਂਸ ਗਰਾਉਂਡ ਨੇੜੇ ਪੁਲਿਸ ਲਾਇਨਜ਼ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ ਜਿਸ ਵਿੱਚ ਲੈਫ: ਜਨਰਲ ਮਨੀਸ਼ ਸਿੱਬਲ ਜਨਰਲ ਆਫਿਸਰ ਕਮਾਂਡਿੰਗ ਹੈਡਕੁਆਟਰ-11 ਕੋਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਇਹ ਜਾਣਕਾਰੀ ਕਰਨਲ (ਰੀਟਾ:) ਹਰਵਿੰਦਰ ਪਾਲ ਸਿੰਘ ਡਿਪਟੀ ਡਾਇਰੈਕਟਰ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਹੁਸ਼ਿਆਰਪੁਰ ਨੇ ਦਿੱਤੀ। 

        ਸ੍ਰੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਨੂੰ ਰਜਿਸਟਰਡ ਕਰਨ ਲਈ ਇੱਕ ਸੈਲ ਵੀ ਸਥਾਪਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਮੁੱਖ ਮਹਿਮਾਨ ਜਿਥੇ ਸਾਬਕਾ ਸੈਨਿਕਾਂ ਤੇ ਉਹਨਾਂ ਦੇ  ਪ੍ਰੀਵਾਰਾਂ ਨੂੰ ਸੰਬੋਧਨ  ਕਰਨਗੇ , ਉਥੇ ਉਹਨਾਂ ਦੀਆਂ ਮੁਸ਼ਕਲਾਂ ਵੀ ਸੁਣਨਗੇ ਅਤੇ ਹੱਲ ਕਰਨਗੇ।  ਇਸ ਮੌਕੇ ਹੋਰਨਾਂ ਤੋਂ ਇਲਾਵਾਂ ਫੌਜ ਦੇ ਰਿਟਾਇਰਡ ਸੀਨੀਅਰ ਅਫਸਰ ਅਤੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਹੋਣਗੇ। ਰੈਲੀ ਦੇ ਪ੍ਰਬੰਧਕ ਕਰਨਲ ਐਸ ਐਸ ਸੋਹਲ ਅਤੇ ਕਰਨਲ  (ਰੀਟਾ:) ਹਰਵਿੰਦਰ ਪਾਲ ਸਿੰਘ ਡਿਪਟੀ ਡਾਇਰੈਕਟਰ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਹੁਸ਼ਿਆਰਪੁਰ ਨੇ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ ਅਤੇ ਪ੍ਰੀਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)