ਹੁਸ਼ਿਆਰਪੁਰ, 3 ਜਨਵਰੀ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ਤੱਕ ਮਿੰਨੀ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਬਜਵਾੜਾ ਵਿਖੇ ਪੰਜਾਬ ਸਟੇਟ ਟੀ-20 ਕ੍ਰਿਕਟ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸੁਪਰ ਕ੍ਰਿਕਟ ਅਕੈਡਮੀ ਬਜਵਾੜਾ ਵੱਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕਰਨ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਤੇ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ, ਐਸ ਐਚ ਓ ਸਦਰ ਜੀਵਨ ਕੁਮਾਰ, ਜੀਵਨ ਜੋਤੀ ਕਾਲੀਆ, ਵਿਨੋਦ ਪਰਮਾਰ, ਅਸ਼ਵਨੀ ਓਹਰੀ, ਕੁਮਾਰ ਮਿਨਹਾਸ, ਪ੍ਰਿੰਸੀਪਲ ਰਾਮ ਮੂਰਤੀ ਸ਼ਰਮਾ, ਗਗਨ ਬੱਤਰਾ ਅਤੇ ਆਗਿਆ ਪਾਲ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਸ੍ਰੀ ਸੂਦ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਖੇਡਾਂ ਨਾਲ ਜਿਥੇ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਆਪਸੀ ਮਿਲ ਵਰਤਣ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸ਼ਨ ਵਿੱਚ ਰਹਿਣ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕ੍ਰਿਕਟ ਖੇਡ ਸਾਰੇ ਸੰਸਾਰ ਵਿੱਚ ਲੋਕਾਂ ਦੀ ਮਨਪਸੰਦ ਹੈ। ਇਸ ਖੇਡ ਨੂੰ ਨੌਜਵਾਨ ਵਰਗ ਹੀ ਨਹੀਂ ਸਗੋਂ ਬੱਚੇ ਅਤੇ ਬਜ਼ੁਰਗ ਵੀ ਬਹੁਤ ਪਸੰਦ ਕਰਦੇ ਹਨ। ਹੁਸ਼ਿਆਰਪੁਰ ਵਿਖੇ ਸੁਪਰ ਕ੍ਰਿਕਟ ਅਕੈਡਮੀ ਬਜਵਾੜਾ ਵੱਲੋਂ ਜੋ ਇਹ ਮੈਚ ਕਰਵਾਏ ਜਾ ਰਹੇ ਹਨ, ਇਹ ਬਹੁਤ ਹੀ ਸ਼ਲਾਘਾਯੋਗ ਹਨ। ਇਸ ਮੌਕੇ ਤੇ ਸ੍ਰੀ ਸੂਦ ਨੇ ਸੁਪਰ ਕ੍ਰਿਕਟ ਅਕੈਡਮੀ ਨੂੰ 50 ਹਜ਼ਾਰ ਰੁਪਏ ਆਪਣੇ ਅਖਤਿਆਰੀ ਫੰਡ ਵਿੱਚੋਂ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਸ੍ਰੀ ਸੂਦ ਨੇ ਬਜਵਾੜਾ ਅਤੇ ਜਲੰਧਰ ਦੀਆਂ ਟੀਮਾਂ ਨਾਲ ਜਾਣ-ਪਹਿਚਾਣ ਕੀਤੀ ਅਤੇ ਮੈਚ ਸ਼ੁਰੂ ਕਰਵਾਇਆ। ਸੁਪਰ ਕ੍ਰਿਕਟ ਅਕੈਡਮੀ ਬਜਵਾੜਾ ਵੱਲੋਂ ਮੁੱਖ ਮਹਿਮਾਨ ਸ੍ਰੀ ਸੂਦ ਦਾ ਇਸ ਮੌਕੇ ਤੇ ਯਾਦਗਾਰੀ ਚਿੰਨ ਦੇ ਸਨਮਾਨ ਕੀਤਾ ਗਿਆ।
ਸੁਪਰ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਪੁਨੀਤ ਸ਼ਰਮਾ ਲਵਲੀ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਕ੍ਰਿਕਟ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟੂਰਨਾਮੈਂਟ 4 ਦਿਨ ਚਲੇਗਾ ਜਿਸ ਵਿੱਚ ਲਗਭਗ 8 ਟੀਮਾਂ ਭਾਗ ਲੈ ਰਹੀਆਂ ਹਨ। ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਸ੍ਰੀ ਕਮਲਜੀਤ ਸੇਤੀਆ, ਪ੍ਰਿੰਸੀਪਾਲ ਰਾਮ ਮੂਰਤੀ ਸ਼ਰਮਾ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ।
ਜਿਲ੍ਹਾ ਰੈੱਡ ਕਰਾਸ ਮੇਲਾ ਹੁਣ 15 ਜਨਵਰੀ ਨੂੰ
ਹੁਸ਼ਿਆਰਪੁਰ, 3 ਜਨਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਰੈਡ ਕਰਾਸ ਸੁਸਾਇਟੀ ਦੀਆਂ ਸਹਾਇਕ ਸੰਸਥਾਵਾਂ ਅਤੇ ਹਸਪਤਾਲ ਭਲਾਈ ਸ਼ਾਖਾ ਦੇ ਸਹਿਯੋਗ ਨਾਲ 8 ਜਨਵਰੀ 2011 ਨੂੰ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਰੈਡ ਕਰਾਸ ਮੇਲਾ ਕੁਝ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਰੈਡ ਕਰਾਸ ਮੇਲਾ 15 ਜਨਵਰੀ 2011 ਨੂੰ ਰੌਸ਼ਨ ਗਰਾਉਂਡ ਹੁਸ਼ਿਆਰਪੁਰ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਰੈਡ ਕਰਾਸ ਭਵਨ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਵਿਜੇ ਲਕਸ਼ਮੀ ਤਰਨਾਚ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ, ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਕੁਲਦੀਪ ਚੌਧਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:), ਇੰਦਰਜੀਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:), ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਵਿਭਾਗ, ਕਰਨਲ ਤੇਜਿੰਦਰ ਸਿੰਘ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਹਸਪਤਾਲ ਭਲਾਈ ਸੈਕਸ਼ਨ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਦੱਸਿਆ ਕਿ ਇਸ ਮੌਕੇ ਤੇ ਬੱਚਿਆਂ ਦੇ ਪੇਟਿੰਗ ਮੁਕਾਬਲੇ, ਫਲਾਵਰ ਅਰੇਂਜਮੈਂਟ ਅਤੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੇਲੇ ਨੂੰ ਅਕਰਸ਼ਿਤ ਬਣਾਉਣ ਲਈ ਇੱਕ ਲੱਕੀ ਡਰਾਅ ਵੀ ਕੱਢਿਆ ਜਾਵੇਗਾ ਜਿਸ ਵਿੱਚ ਕੁਲ 73 ਅਕਰਸ਼ਿਤ ਇਨਾਮ ਦਿੱਤੇ ਜਾਣਗੇ ਜਿਨ੍ਹਾਂ ਵਿੱਚ ਕੰਪਿਊਟਰ, ਰੰਗੀਨ ਟੈਲੀਵਿਜ਼ਨ, ਫਰਿਜ ਸਾਈਕਲ, ਪ੍ਰੈਸ਼ਰ ਕੁੱਕਰ, ਪ੍ਰੈਸ, ਪੱਖੇ, ਥਰਮਸ ਅਤੇ ਹਾਟ ਕੇਸ ਆਦਿ ਸ਼ਾਮਲ ਹਨ।
ਸ੍ਰੀਮਤੀ ਵਿਜੇ ਲਕਸ਼ਮੀ ਤਰਨਾਚ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਨੇ ਇਸ ਮੌਕੇ ਤੇ ਦੱਸਿਆ ਕਿ ਮੇਲੇ ਵਿੱਚ ਰੈਡ ਕਰਾਸ ਭਲਾਈ ਸ਼ਾਖਾ ਦੇ ਮੈਂਬਰਾਂ ਵੱਲੋਂ ਵੱਖ-ਵੱਖ ਤਰਾਂ ਦੇ ਖਾਣ-ਪੀਣ ਦੇ ਸਟਾਲ, ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਗੇਮਾਂ ਦੇ ਸਟਾਲ ਲਗਾਏ ਜਾਣਗੇ ਅਤੇ ਬੱਚਿਆਂ ਵੱਲੋਂ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਹੋਣ ਵਾਲੀ ਆਮਦਨ ਕਮਜ਼ੋਰ ਵਰਗਾਂ ਦੀ ਭਲਾਈ ਲਈ ਖਰਚੇ ਜਾਣਗੇ।

ਛੋਟੇ ਕਿਸਾਨਾਂ ਲਈ ਖੇਤੀਬਾੜੀ ਮਸ਼ੀਨਰੀ ਸੇਵਾ ਕੇਂਦਰ ਖੋਲ੍ਹੇ : ਸੋਹਨ ਸਿੰਘ ਠੰਡਲ
ਮਾਹਿਲਪੁਰ, 2 ਜਨਵਰੀ: ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਛੋਟੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸੇਵਾ ਮੁਹੱਈਆ ਕਰਾਉਣ ਲਈ 650 ਖੇਤੀਬਾੜੀ ਮਸ਼ੀਨਰੀ ਸੇਵਾ ਕੇਂਦਰ ਖੋਲ੍ਹੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਬਲਾਕ ਮਾਹਿਲਪੁਰ ਦੇ ਪਿੰਡ ਖੇੜਾ ਵਿਖੇ ਦੁਆਬਾ ਸਪੋਰਟਿੰਗ ਕਲੱਬ ਖੇੜਾ ਦੇ ਦੂਜੇ ਦੁਆਬਾ ਕੱਪ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਉਪਰੰਤ ਖੇਡ ਪ੍ਰੇਮੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਤੇ ਬੋਲਦਿਆਂ ਸ੍ਰ; ਠੰਡਲ ਨੇ ਕਿਹਾ ਕਿ ਦੁਆਬਾ ਕਲੱਬ ਵੱਲੋਂ ਛੋਟੇ ਬੱਚਿਆਂ ਦੀਆਂ ਟੀਮਾ ਤਿਆਰ ਕਰਕੇ ਜਿਹੜੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ, ਉਸ ਨਾਲ ਭਵਿੱਖ ਵਿੱਚ ਫੁੱਟਬਾਲ ਦੇ ਨਵੇਂ ਪ੍ਰਤੀਭਾਸ਼ਾਲੀ ਖਿਡਾਰੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਬਲਾਕ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੀ ਜਿੰਮ ਖੋਲ੍ਹੇ ਜਾ ਰਹੇ ਹਨ ਜਿਥੇ ਨੌਜਵਾਨ ਵਰਗ ਕਸਰਤ ਕਰਕੇ ਆਪਣੇ ਸਰੀਰ ਦੀ ਸੰਭਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਦੁਆਬਾ ਸਪੋਰਟਿੰਗ ਕਲੱਬ ਨੂੰ ਹਰ ਸੰਭਵ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਤੇ ਕਲੱਬ ਦੇ ਪ੍ਰਧਾਨ ਸ੍ਰ: ਇਕਬਾਲ ਸਿੰਘ ਖੇੜਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦਿਆਂ ਹੋਇਆਂ ਕਲੱਬ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਕਲੱਬ ਵਰਗ ਦੀਆਂ 12 ਅਤੇ ਸਕੂਲ-ਕਾਲਜ਼ ਵਰਗ ਦੀਆਂ 12 ਟੀਮਾਂ ਹਿੱਸਾ ਲੈ ਰਹੀਆਂ ਹਨ।
ਇਸ ਟੂਰਨਾਮੈਂਟ ਵਿੱਚ ਖਾਲਸਾ ਕਾਲਜ ਗੜ੍ਹਸ਼ੰਕਰ ਅਤੇ ਰਾਮਗੜ੍ਹੀਆ ਕਾਲਜ ਫਗਵਾੜਾ ਦਰਮਿਆਨ ਮੈਚ ਖੇਡਿਆ ਗਿਆ। ਰਾਮਗੜ੍ਹੀਆ ਕਾਲਜ ਨੇ ਖਾਲਸਾ ਕਾਲਜ ਗੜ੍ਹਸ਼ੰਕਰ ਨੂੰ 5-4 ਅਤੇ ਖਾਲਸਾ ਕਾਲਜ ਬੰਗਾ ਨੇ ਖਾਲਸਾ ਕਾਲਜ ਸੁਧਾਰ ਨੂੰ 1-0 ਨਾਲ ਹਰਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਤਿੰਦਰ ਸਿੰਘ ਲਾਲੀ ਬਾਜਵਾ, ਗੁਰਦੇਵ ਸਿੰਘ ਗਿੱਲ ਅਰਜੁਨ ਅਵਾਰਡੀ, ਗਿਆਨ ਸਿੰਘ, ਅਮਰਜੀਤ ਸਿੰਘ ਜੌਹਾਲ, ਰਾਣਾ ਰਣਬੀਰ ਸਿੰਘ, ਚੇਅਰਮੈਨ ਪਰਮਜੀਤ ਸਿੰਘ ਪੰਜੌੜ, ਲਖਬੀਰ ਸਿੰਘ ਡਾਂਸੀਵਾਲ, ਚੈਨ ਸਿੰਘ ਖੇੜਾ, ਵਿਨੋਦ ਸੰਘਾ, ਰਵਿੰਦਰ ਪਾਲ ਸਿੰਘ ਰਾਏ ਬਾਹੋਵਾਲ, ਜੁਗਰਾਜ ਸਿੰਘ ਖੈਰੜ, ਸੁਖਵਿੰਦਰ ਸਿੰਘ ਭਗਤੁਪੁਰ, ਝਰਮਨ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਕੁਲਵਿੰਦਰ ਸਿੰਘ, ਬੂਟਾ ਸਿੰਘ ਕੋਟਫਤੂਹੀ, ਪ੍ਰਿੰਸੀਪਲ ਰਛਪਾਲ ਸਿੰਘ, ਅਵਤਾਰ ਸਿੰਘ, ਕੋਚ ਅਲੀ ਹਸਨ, ਬੱਧਣਾ ਸਿੰਘ, ਪ੍ਰਿੰਸੀਪਲ ਮਹਿੰਦਰ ਪਾਲ ਸ਼ਰਮਾ, ਵਿਜੇ ਬੰਬੇਲੀ, ਲੱਖਾ ਸਿੰਘ ਪਾਲਦੀ, ਸੰਤ ਸੋਹਨ ਸਿੰਘ ਖੇੜਾ, ਦਲਜੀਤ ਸਿੰਘ ਸਰਹਾਲਾ, ਰਜਿੰਦਰ ਕੌਰ, ਸ਼ੀਤਲ ਸਿੰਘ ਕੋਚ, ਜਗੀਰ ਸਿੰਘ ਕੋਚ, ਕੁਲਵਿੰਦਰ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ ਬਾੜੀਆ ਖੁਰਦ, ਭਗਤ ਰਾਮ ਟੋਡਰਪੁਰ, ਕੁਲਦੀਪ ਰਾਣਾ, ਉਜਾਗਰ ਸਿੰਘ, ਸ਼ਿੰਗਾਰਾ ਸਿੰਘ, ਅਕਬਰ ਮਲੇਰਕੋਟਲਾ, ਜਥੇਦਾਰ ਜਗੀਰ ਸਿੰਘ ਪੱਦੀ, ਸੂਰਾ ਸਿੰਘ, ਕੁਲਵੰਤ ਸਿੰਘ ਅਤੇ ਹੋਰ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਇਸ ਮੌਕੇ ਤੇ ਹਾਜ਼ਰ ਸਨ।

ਪ੍ਰਭਾਤ ਚੌਂਕ ਵਿਚ ਲਾਇਆ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 2 ਜਨਵਰੀ: ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਤਹਿਤ ਅੱਜ ਪ੍ਰਭਾਤ ਚੌਂਕ ਹੁਸ਼ਿਆਰਪੁਰ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿੱਚ ਗੱਡੀਆਂ ਦਾ ਪ੍ਰਦੂਸ਼ਨ ਚੈਕ ਕੀਤਾ ਗਿਆ। ਇਸ ਮੌਕੇ ਤੇ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ, ਮੋਟਰ ਵਹੀਕਲ ਇੰਸਪੈਕਟਰ ਰਣਬੀਰ ਸਿੰਘ ਕਲਸੀ, ਡੀ ਐਸ ਪੀ ਹੁਸ਼ਿਆਰਪੁਰ ਅਮਰੀਕ ਸਿੰਘ ਧਾਮੀ, ਟਰੈਫਿਕ ਇੰਚਾਰਜ ਗੁਰਜੀਤਪਾਲ ਸਿੰਘ, ਲਾਇਨਜ਼ ਕਲੱਬ ਦੇ ਪ੍ਰਧਾਨ ਪ੍ਰਦੀਪ ਗੁਪਤਾ ਨੇ ਸਾਂਝੇ ਤੌਰ ਤੇ ਇਸ ਕੈਂਪ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗੱਡੀਆਂ ਦਾ ਧੂੰਆਂ (ਪ੍ਰਦੂਸ਼ਣ)ਚੈਕ ਕੀਤਾ। ਡਰਾਈਵਰਾਂ ਅਤੇ ਕਨਡੈਕਟਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਹ ਸਮੇਂ ਸਿਰ ਗੱਡੀਆਂ ਦਾ ਧੂੰਆਂ ਚੈਕ ਕਰਵਾਉਂਦੇ ਰਹਿਣ ਤਾਂ ਜੋ ਇਸ ਪ੍ਰਦੂਸ਼ਣ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
ਇਸ ਕੈਂਪ ਵਿੱਚ ਸਰਕਾਰੀ, ਗੈਰ ਸਰਕਾਰੀ ਗੱਡੀਆਂ, ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ । ਇਸ ਮੌਕੇ ਮੋਟਰ ਵਹੀਕਲ ਇੰਸਪੈਕਟਰ ਰਣਬੀਰ ਸਿੰਘ ਕਲਸੀ ਨੇ ਡਰਾਈਵਰਾਂ ਨੂੰ ਅਤੇ ਆਸ-ਪਾਸ ਦੇ ਲੋਕਾਂ ਨੂੰ ਟਰੈਫਿਕ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਦੇ ਕਰਮਚਾਰੀ ਬੇਅੰਤ ਸਿੰਘ, ਹਰੀ ਓਮ, ਲਹਿੰਬਰ ਰਾਮ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ ਜਿਨ੍ਹਾਂ ਵਿੱਚ ਸ੍ਰੀ ਮਹਿੰਦਰ ਸਿੰਘ ਜੰਡੀ , ਹਰਪ੍ਰੀਤ ਜੰਡੀ, ਚਰਨਜੀਤ ਕੌਰ ਜੰਡੀ, ਜਤਿੰਤਰ ਸਿੰਘ ਜੰਡੀ, ਸੁਰਿੰਦਰ ਸਿੰਘ, ਸਰਵਨ ਸਿੰਘ, ਕੁਲਦੀਪ ਸਿੰਘ, ਅਜੇ ਸੂਦ, ਹਰਿੰਦਰ ਪਾਲ ਸਿੰਘ, ਆਗਿਆ ਪਾਲ ਸਿੰਘ, ਜੇ ਐਸ ਸੈਣੀ, ਨਾਇਸ ਕੰਪਿਊਟਰ ਤੋਂ ਸ੍ਰੀ ਪ੍ਰੇਮ ਸੈਣੀ ਵੀ ਹਾਜ਼ਰ ਸਨ।

ਹੁਸ਼ਿਆਰਪੁਰ ਆਉਟਡੋਰ ਸਟੇਡੀਅਮ ਨੂੰ ਅਪਗ੍ਰੇਡ ਕੀਤਾ ਜਾਵੇਗਾ : ਤੀਕਸ਼ਨ ਸੂਦ
ਹੁਸ਼ਿਆਰਪੁਰ, 2 ਜਨਵਰੀ: ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਨੂੰ 5 ਕਰੋੜ ਰੁਪਏ ਖਰਚ ਕਰਕੇ ਅਪਗਰੇਡ ਕੀਤਾ ਜਾਵੇਗਾ ਅਤੇ ਇਸ ਨੂੰ ਅੰਤਰ ਰਾਸ਼ਟਰੀ ਪੱਧਰ ਦਾ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਪੰਜ ਰੋਜ਼ਾ ਓਪਨ ਪੰਜਾਬ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਅਤੇ 23ਵੀਂ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਗਮ ਮੌਕੇ ਤੇ ਖੇਡ ਪ੍ਰੇਮੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਿਜੇ ਕੁਮਾਰ ਸ਼ਰਮਾ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਮੀਤ ਪ੍ਰਧਾਨ ਜ਼ਿਲ੍ਹਾ ਭਾਜਪਾ ਅਨੰਦਬੀਰ ਸਿੰਘ, ਅਵਤਾਰ ਸਿੰਘ ਜੌਹਲ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਖਿਡਾਰੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਹੈ ਅਤੇ ਇਨ੍ਹਾਂ ਨੇ ਆਪਣੀ ਖੇਡ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਸਰੀਰ ਦਾ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਆਪਸੀ ਭਾਈਚਾਰਾ ਤੇ ਸਾਂਝ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਖਿਡਾਰੀਆਂ ਨੁੰ ਪ੍ਰੇਰਨਾ ਦਿੱਤੀ ਕਿ ਉਹ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਹਿੱਸਾ ਲੈਣ ਅਤੇ ਆਪਣੇ ਜ਼ਿਲ੍ਹੇ ਅਤੇ ਰਾਜ ਦਾ ਨਾਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਉਚਾ ਕਰਨ। ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਦੋਂ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਵਿਖੇ ਆਏ ਤਾਂ ਉਨ੍ਹਾਂ ਨੂੰ ਇਨਡੋਰ ਸਟੇਡੀਅਮ ਦੀ ਮੁਰੰਮਤ ਕਰਨ ਲਈ ਬੇਨਤੀ ਕੀਤੀ ਸੀ ਜਿਸ ਤੇ ਉਨ੍ਹਾਂ ਨੇ 15 ਲੱਖ ਰੁਪਏ ਇਨਡੋਰ ਸਟੇਡੀਅਮ ਦੀ ਮੁਰੰਮਤ ਲਈ ਭੇਜੇ ਹਨ। ਇਨਡੋਰ ਸਟੇਡੀਅਮ ਦੀ ਉਸਾਰੀ ਕਮੇਟੀ ਨੇ ਦੱਸਿਆ ਕਿ ਇਸ ਦੀ ਪੂਰੀ ਮੁਰੰਮਤ ਤੇ ਲਗਭਗ 18 ਲੱਖ ਰੁਪਏ ਖਰਚ ਆਉਣ ਦਾ ਅਨੁਮਾਨ ਹੈ। ਇਸ ਮੌਕੇ ਤੇ ਸ੍ਰੀ ਸੂਦ ਨੇ ਇਨਡੋਰ ਸਟੇਡੀਅਮ ਦੀ ਮੁਰੰਮਤ ਲਈ 1. 50 ਲੱਖ ਰੁਪਏ ਆਪਣੇ ਅਖਤਿਆਰੀ ਫੰਡ ਵਿੱਚੋਂ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਮਿਉਂਸਪਲ ਇੰਜੀ: ਪਵਨ ਸ਼ਰਮਾ, ਡਾ ਪ੍ਰੇਮ ਸੈਣੀ, ਡਾ ਪ੍ਰੇਮ ਭਾਰਤੀ, ਰਜਿੰਦਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪੰਜ ਰੋਜ਼ਾ ਬੈਡਮਿੰਟਨ ਚੈਂਪੀਅਨਸ਼ਿਪ ਦੇ ਮੁਕਾਬਲਿਆਂ ਵਿੱਚ 35 ਸਾਲ ਤੋਂ ਵੱਧ ਉਮਰ ਦੇ ਮਰਦ ਦੇ ਸਿੰਗਲ ਮੁਕਾਬਲਿਆਂ ਵਿੱਚ ਐਮ ਸਲੀਮ ਮਲੇਰਕੋਟਲਾ ਪਹਿਲੇ, ਗੁਰਸ਼ਰਨ ਹੁਸ਼ਿਆਰਪੁਰ ਦੂਜੇ, ਡਬਲ ਮੁਕਾਬਲਿਆਂ ਵਿੱਚ ਐਮ ਸਲੀਮ-ਨਵਦੀਪ ਪਹਿਲੇ, ਗੁਰਸ਼ਰਨ-ਰਜਿੰਦਰ ਦੂਜੇ ਸਥਾਨ ਤੇ ਰਹੇ। 45 ਸਾਲ ਤੋਂ ਵੱਧ ਉਮਰ ਦੇ ਮਰਦਾਂ ਦੇ ਸਿੰਗਲ ਮੁਕਾਬਲਿਆਂ ਵਿੱਚ ਰਾਮ ਲਖਨ ਪਹਿਲੇ, ਰਜਿੰਦਰ ਸਿੰਘ ਦੂਜੇ, ਡਬਲ ਮੁਕਾਬਲਿਆਂ ਵਿੱਚ ਰਾਮ ਲਖਨ-ਲਵਲੀਨ ਪਹਿਲੇ, ਡਾ ਪ੍ਰੇਮ ਭਾਰਤੀ-ਰਜਿੰਦਰ ਸਿੰਘ ਦੂਜੇ ਸਥਾਨ ਤੇ ਰਹੇ। 50 ਸਾਲ ਤੋਂ ਵੱਧ ਉਮਰ ਦੇ ਮਰਦਾਂ ਦੇ ਸਿੰਗਲ ਮੁਕਾਬਲਿਆਂ ਵਿੱਚ ਰਜਿੰਦਰ ਸਿੰਘ ਪਹਿਲੇ, ਲਵਲੀਨ ਦੂਜੇ, ਡਬਲ ਮੁਕਾਬਲਿਆਂ ਵਿੱਚ ਪ੍ਰੇਮ ਭਾਰਤੀ-ਰਜਿੰਦਰ ਸਿੰਘ ਪਹਿਲੇ, ਰਮੇਸ਼ ਧੋਲ-ਐਸ ਪੀ ਠਾਕਰ (ਜ¦ਧਰ) ਦੂਜੇ ਸਥਾਨ ਤੇ ਰਹੇ।
ਇਸੇ ਤਰ੍ਹਾਂ ਦੇ 23ਵੀਂ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਦੇ ਮੁਕਾਬਲਿਆਂ ਵਿੱਚ 10 ਸਾਲ ਤੋਂ ਘੱਟ ਲੜਕੀਆਂ ਦੇ ਸਿੰਗਲ ਮੁਕਾਬਲਿਆਂ ਵਿੱਚ ਅਦਿੱਤੀ ਸੰਦਿਆਲ ਮਾਊਟ ਕਾਰਮਲ ਸਕੂਲ ਹੁਸ਼ਿਆਰਪੁਰ ਪਹਿਲੇ, ਕੋਮਲ ਜੈਮਜ਼ ਕੈਂਬਰਿਜ਼ ਦਸੂਹਾ ਦੂਜੇ ਸਥਾਨ ਤੇ ਰਹੇ। 10 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਸਿੰਗਲ ਮੁਕਾਬਲਿਆਂ ਵਿੱਚ ਸ਼ਿਵਾਂਸ਼ ਪਹਿਲੇ, ਤਰਨ ਦੂਜੇ ਸਥਾਨ ਤੇ ਰਹੇ। 13 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਸਿੰਗਲ ਮੁਕਾਬਲਿਆਂ ਵਿੱਚ ਨਿਪਜੋਤ ਸਿੰਘ ਜੈਮਜ਼ ਕੈਂਬਰਿਜ਼ ਹੁਸ਼ਿਆਰਪੁਰ ਪਹਿਲੇ, ਆਸੂ ਕਟੋਜ ਮਾਉਟ ਕਾਰਮਲ ਸਕੂਲ ਹੁਸ਼ਿਆਰਪੁਰ ਦੂਜੇ ਸਥਾਨ ਤੇ ਰਹੇ। 13 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਡਬਲ ਮੁਕਾਬਲਿਆਂ ਵਿੱਚ ਨਰਿਪ ਜੋਤ ਅਤੇ ਧਰੂਵ ਜੈਮਜ਼ ਕੈਂਬਰਿਜ ਹੁਸ਼ਿਆਰਪੁਰ ਅਤੇ ਸੇਂਟ ਜੋਸਫ਼ ਸਕੂਲ ਪਹਿਲੇ ਸਥਾਨ ਤੇ, ਹਰਸਿਮਰਨ ਅਤੇ ਆਸੂ ਟੋਡਰਲ ਹੋਮ ਅਤੇ ਮਾਉਟ ਕਾਰਮਲ ਸਕੂਲ ਦੂਜੇ ਸਥਾਨ ਤੇ ਰਹੇ। ਇਸ ਤਰਾਂ 13 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਸਿੰਗਲ ਮੁਕਾਬਲਿਆਂ ਵਿੱਚ ਆਨਿਆ ਨਗਿਆਲ ਜੈਮਜ਼ ਕੈਂਬਰਿਜ਼ ਸਕੂਲ ਪਹਿਲੇ ਸਥਾਨ ਤੇ , ਮਰੀਦੁਲ ਦੂਜੇ ਸਥਾਨ ਤੇ ਰਹੇ। 16 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਸਿੰਗਲ ਮੁਕਾਬਲਿਆਂ ਵਿੱਚ ਅਕਾਂਸ਼ਾ ਜੈਮਜ਼ ਕੈਂਬਰਿਜ਼ ਸਕੂਲ ਦਸੂਹਾ ਪਹਿਲੇ ਅਤੇ ਪ੍ਰੀਤਿਕਾ ਦੂਜੇ ਸਥਾਨ ਤੇ ਰਹੇ। 16 ਸਾਲ ਤੋਂ ਘੱਟ ਡਬਲ ਮੁਕਾਬਲਿਆਂ ਵਿੱਚ ਅਕਾਂਸ਼ਾ ਅਤੇ ਪ੍ਰੀਤਿਕਾ ਜੈਮਜ਼ ਕੈਂਬਰਿੰਜ ਸਕੂਲ ਦਸੂਹਾ ਪਹਿਲੇ ਅਤੇ ਆਯੂਸ਼ੀ ਅਤੇ ਨੈਂਸੀ ਜੈਮਜ਼ ਕੈਂਬਰਿੰਜ ਹੁਸ਼ਿਆਰਪੁਰ ਦੂਜੇ ਸਥਾਨ ਤੇ ਰਹੇ। 16 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਮੁਕਾਬਿਲਆਂ ਵਿੱਚ ਰੋਮੀ ਤਲਵਾੜਾ ਪਹਿਲੇ, ਸਰਬਜੀਤ ਸਿੰਘ ਤਲਵਾੜਾ ਦੂਜੇ ਸਥਾਨ ਤੇ ਰਹੇ। 16 ਸਾਲ ਤੋਂ ਘੱਟ ਡਬਲ ਮੁਕਾਬਲਿਆਂ ਵਿੱਚ ਰੋਮੀ ਅਤੇ ਰਿਸ਼ਵ ਤਲਵਾੜਾ ਤੇ ਟਾਂਡਾ ਪਹਿਲੇ, ਕਰਨਵੀਰ ਅਤੇ ਕੇਸ਼ਵ ਜੈਮਜ਼ ਕੈਂਬਰਿਜ਼ ਹੁਸ਼ਿਆਰਪੁਰ ਦੂਜੇ ਸਥਾਨ ਤੇ ਰਹੇ।
ਇਸ ਤਰਾਂ 19 ਸਾਲ ਤੋਂ ਘੱਟ ਉਮਰ ਦੇ ਲੜਕਿਆਂ ਦੇ ਸਿੰਗਲ ਮੁਕਾਬਲਿਆਂ ਵਿੱਚ ਨਵਨੀਤ ਸਿੰਘ ਤਲਵਾੜਾ ਪਹਿਲੇ, ਰਾਜਵੀਰ ਸਿੰਘ ਹੁਸ਼ਿਆਰਪੁਰ ਦੂਜੇ ਸਥਾਨ ਤੇ , 19 ਸਾਲ ਤੋਂ ਘੱਟ ਡਬਲ ਮੁਕਾਬਲਿਆਂ ਵਿੱਚ ਮਨਦੀਪ ਅਤੇ ਰੌਮੀ ਤਲਵਾੜਾ ਪਹਿਲੇ, ਰਾਜਵੀਰ ਸਿੰਘ ਅਤੇ ਵਿਸ਼ਾਲ ਹੁਸ਼ਿਆਰਪੁਰ ਦੂਜੇ ਸਥਾਨ ਤੇ ਰਹੇ। ਇਸੇ ਤਰਾਂ 19 ਸਾਲ ਤੋਂ ਘੱਟ ਲੜਕੀਆਂ ਦੇ ਸਿੰਗਲ ਮੁਕਾਬਲਿਆਂ ਵਿੱਚ ਅਕਾਂਸ਼ਾ ਜੈਮਜ਼ ਕੈਂਬਰਿਜ ਸਕੂਲ ਦਸੂਹਾ ਪਹਿਲੇ ਅਤੇ ਪ੍ਰੀਤਿਕਾ ਦੂਜੇ ਸਥਾਨ ਤੇ ਰਹੇ। 19 ਸਾਲ ਤੋਂ ਘੱਟ ਡਬਲ ਮੁਕਾਬਲਿਆਂ ਵਿੱਚ ਅਕਾਂਸ਼ਾ ਅਤੇ ਪ੍ਰੀਤਿਕਾ ਜੈਮਜ਼ ਕੈਂਬਰਿਜ਼ ਦਸੂਹਾ ਪਹਿਲੇ, ਸ਼ਾਮਲੀ ਅਤੇ ਰੁਪਾਲੀ ਦੂਜੇ ਸਥਾਨ ਤੇ ਰਹੇ।

ਕਸਬਾ ਹਰਿਆਣਾ ਦੇ ਵਿਕਾਸ ਤੇ ਇੱਕ ਕਰੋੜ ਰੁ. ਖਰਚੇ : ਜੋਸ਼
ਹਰਿਆਣਾ, 2 ਜਨਵਰੀ: ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਹਰਿਆਣਾ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਇੱਕ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਕਸਬਾ ਹਰਿਆਣਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ, ਐਸ ਡੀ ਓ ਪਰਮਜੀਤ ਸਿੰਘ ਅਤੇ ਜੇ ਈ ਸੁਸ਼ੀਲ ਬਾਂਸਲ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।
ਬੀਬੀ ਜੋਸ਼ ਨੇ ਇਸ ਮੌਕੇ ਤੇ ਸਾਰੇ ਨਗਰ ਨਿਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਹਰਿਆਣਾ ਵਿੱਚ ਪਹਿਲਾਂ 2 ਪੀਣ ਵਾਲੇ ਪਾਣੀ ਦੇ ਟਿਊਬਵੈਲ ਕੰਮ ਕਰ ਰਹੇ ਸਨ ਜਿਨ੍ਹਾਂ ਨਾਲ ਪਾਣੀ ਦੀ ਪੂਰੀ ਸਪਲਾਈ ਨਾ ਹੋਣ ਕਾਰਨ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਦੀ ਇਸ ਮੰਗ ਨੂੰ ਦੇਖਦੇ ਹੋਏ ਇਹ ਤੀਸਰਾ ਟਿਊਬਵੈਲ ਲਗਾਇਆ ਗਿਆ ਹੈ । ਇਸ ਨਾਲ ਇਸ ਕਸਬੇ ਦੇ ਸਾਰੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਹਰਿਆਣਾ ਵਿੱਚ ਗਲੀਆਂ-ਨਾਲੀਆਂ ਪੱਕੀਆਂ ਬਣਾਈਆਂ ਜਾ ਰਹੀਆਂ ਅਤੇ ਸਟਰੀਟ ਲਾਈਟਾਂ ਵੀ ਨਵੀਆਂ ਲਗਾਈਆਂ ਜਾ ਰਹੀਆਂ ਹਨ। ਇਸ ਕਸਬੇ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦਾ ਬਿਨਾਂ ਭੇਦ-ਭਾਵ ਦੇ ਵਿਕਾਸ ਕਰਵਾ ਰਹੀ ਹੈ। ਬੀਬੀ ਜੋਸ਼ ਨੇ ਇਸ ਮੌਕੇ ਤੇ ਨਗਰ ਕੌਂਸਲ ਹਰਿਆਣਾ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੇਣ ਦਾ ਭਰੋਸਾ ਦੁਆਇਆ।
ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟਿਊਬਵੈਲ 600 ਫੁੱਟ ਡੂੰਘਾ ਵਰਮਾਇਆ ਗਿਆ ਹੈ ਅਤੇ ਇਸ ਨਾਲ ਲਗਭਗ 5000 ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਨਗਰ ਕੌਂਸਲ ਹਰਿਆਣਾ ਦੀ ਪ੍ਰਧਾਨ ਬੀਬੀ ਵਿਮਲਾ ਮਰਵਾਹਾ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਹਰਿਆਣੇ ਕਸਬੇ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਸ੍ਰ: ਸੁੱਚਾ ਸਿੰਘ ਤਾਜੇਵਾਲ, ਮਨਜੀਤ ਸਿੰਘ ਭਾਟੀਆ, ਸਤਪਾਲ ਮਰਵਾਹਾ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕੌਂਸਲਰ ਕੁਸਮ ਰਾਣੀ, ਸੰਜੇ ਕਪਿਲਾ, ਸੁਭਾਸ਼ ਕੁਮਾਰ, ਮਨਜੀਤ ਸਿੰਘ, ਵਿਕਰਮਜੀਤ ਕੌਰ, ਜੋਗਿੰਦਰ ਸਿੰਘ, ਸੁਨੀਲ ਕਪਲਾ (ਸਾਰੇ ਮਿਉਂਸਪਲ ਕੌਂਸਲਰ) ਮਾਸਟਰ ਚਰਨਜੀਤ ਸਿੰਘ, ਦਿਲਵਰ ਸਿੰਘ ਬਿਲੂ, ਸਵਰਨ ਸਿੰਘ ਕੰਟਰੈਕਟਰ, ਓਮ ਪ੍ਰਕਾਸ਼ ਸੈਣੀ, ਬਹਾਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਟਰੈਫਿਕ ਨਿਯਮਾਂ ਦੀ ਪਾਲਣਾ ਬੇਹੱਦ ਜਰੂਰੀ : ਤਰਨਾਚ
ਸ਼੍ਰੀ ਧਰਮਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਦਸਿਆ ਕਿ ਇਸ ਸੜਕ ਸੁਰੱਖਿਆ ਹਫਤੇ ਦੌਰਾਨ ਟਰਾਂਸਪੋਰਟ ਵਿਭਾਗ ਹੁਸ਼ਿਆਰਪੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਟਰੈਕਟਰ-ਟਰਾਲੀਆਂ ਤੇ ਰਿਫਲੈਕਟਰ ਲਗਾਏ ਜਾਣਗੇ, ਡਰਾਈਵਰਾਂ ਦਾ ਮੈਡੀਕਲ ਅਤੇ ਅੱਖਾਂ ਦਾ ਮੁਫਤ ਚੈਕਅਪ ਕੀਤਾ ਜਾਵੇਗਾ, ਗੱਡੀਆਂ ਦਾ ਪ੍ਰਦੂਸ਼ਣ ਚੈਕ ਕੀਤਾ ਜਾਵੇਗਾ, ਟੈਪੂਆਂ ਤੇ ਮਿੰਨੀ ਬੱਸਾਂ ਦੀਆਂ ਯੁਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿਤੀ ਜਾਵੇਗੀ ਅਤੇ ਹਦਾਇਤ ਕੀਤੀ ਜਾਵੇਗੀ ਕਿ ਉਹ ਡਰਾਈਵਰਾਂ ਨੂੰ ਵੀ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ। ਸ਼੍ਰੀ ਤਰਨਾਚ ਨੇ ਕਿਹਾ ਕਿ ਇਸ ਹਫਤੇ ਦੌਰਾਨ ਵੱਖ-ਵੱਖ ਥਾਂਵਾ ਅਤੇ ਸਕੂਲਾਂ ਵਿਚ ਸੈਮੀਨਾਰ ਕਰਕੇ ਆਮ ਲੋਕਾਂ ਤੇ ਬੱਚਿਆਂ ਨੂੰ ਵੀ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿਤੀ ਜਾਵੇਗੀ । ਉਨ੍ਹਾਂ ਦਸਿਆ ਕਿ ਜਿਹਨਾਂ ਚੌਕਾਂ ਵਿਚ ਟਰੈਫਿਕ ਲਾਈਟਾਂ ਖਰਾਬ ਪਈਆਂ ਹਨ, ਉਹਨਾਂ ਨੂੰ ਠੀਕ ਕਰਨ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਹੈ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹਨਾਂ ਲਾਈਟਾਂ ਨੂੰ ਚਾਲੂ ਹਾਲਤ ਵਿਚ ਰੱਖਣ। ਉਨ੍ਹਾਂ ਨੇ ਲੋਕਾਂ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਤਾਂ ਜੋ ਸੜਕਾਂ ਉਪਰ ਵਾਪਰ ਰਹੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਉਹਨਾਂ ਨੇ ਵਾਹਨ ਚਾਲਕਾਂ ਨੂੰ ਕਿਹਾ ਕਿ ਉਹ ਸ਼ਰਾਬ ਪੀ ਕੇ ਡਰਾਈਵਿੰਗ ਨਾ ਕਰਨ ਅਤੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ।
ਸ਼੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ ਨੇ ਇਸ ਮੌਕੇ ਕਿਹਾ ਕਿ ਸਕੂਲੀ ਬੱਚਿਆਂ ਅਤੇ ਪਬਲਿਕ ਨੁੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 50,000 ਪੈਂਫਲਿਟ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੜਕ ਸੁਰਖਿਆ ਹਫਤਾ ਸਾਰੇ ਦੇਸ਼ ਵਿਚ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੁੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਸੜਕਾਂ ਉਪਰ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ ਅਤੇ ਟਰੈਫਿਕ ਦੀ ਸਮਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ 200 ਕਿਲੋਮੀਟਰ ਦੇ ਕਰੀਬ ਲੰਬੀਆਂ ਸੜਕਾਂ ਹਨ ਜਿਹਨਾਂ ਤੇ 5 ਹਾਈਵੇ ਪੈਟਰੋਲਿੰਗ ਗੱਡੀਆਂ ਲਗਾਈਆਂ ਗਈਆਂ ਹਨ ਅਤੇ ਹਰੇਕ ਹਾਈਵੇ ਪੈਟਰੋਲਿੰਗ ਗੱਡੀ ਨੂੰ ਨੈਸ਼ਨਲ ਹਾਈਵੇ ਤੇ ਲੋਕਾਂ ਨੂੰ ਤਤੱਕਾਲ ਸੇਵਾ ਮੁਹਈਆ ਕਰਨ ਲਈ 40-40 ਕਿਲੋਮੀਟਰ ਦਾ ਏਰੀਆ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਹਾਈਵੇ ਪੈਟਰੋ¦ਿਗ ਗੱਡੀਆਂ ਦੀ ਗਿਣਤੀ ਜਲਦੀ ਹੀ ਵਧਾਈ ਜਾਵੇਗੀ ਤਾਂ ਜੋ ਇਨ੍ਹਾਂ ਗੱਡੀਆਂ ਨੂੰ 15-15 ਕਿਲੋਮੀਟਰ ਦੇ ਘੇਰੇ ਵਿਚ ਤਤਕਾਲ ਸੇਵਾ ਮੁਹਈਆ ਕਰਾਉਣ ਲਈ ਲਗਾਇਆ ਜਾ ਸਕੇ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਕੋਂਸਲਾਂ ਅਤੇ ਵੱਖ-ਵੱਖ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਸ਼੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੋਿਸਆ ਕਿ ਇਸ ਸੜਕ ਸੁਰਖਿਆ ਸਪਤਾਹ ਦੌਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਨੂੰ ਜਾਗਰੂਕ ਕਰਨ ਲਈ ਬੀਕਨਜ਼ ਇੰਟਰਨੈਸ਼ਨਲ ਹੁਸ਼ਿਆਰਪੁਰ, ਲਾਈਨਜ਼ ਕਲੱਬ, ਰੋਟਰੀ ਕਲੱਬ, ਕਲੀਨ ਐਂਡ ਗ੍ਰੀਨ ਸੁਸਾਇਟੀ, ਨਾਈਸ ਕੰਪਿਉਟਰ ,ਇੰਡਸਟਰੀ ਸੈਲ, ਆਸ਼ਾਦੀਪ ਵੈਲਫੇਅਰ ਸੁਸਾਇਟੀ ਅਤੇ ਹੋਰ ਵੱਖ-ਵੱਖ ਸਵੈਸੇਵੀ ਜਥੇਬੰਦੀਆਂ ਵਲੋਂ ਪੂਰਾ ਸਹਿਯੋਗ ਦਿਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਅੱਜ ਵੱਖ-ਵੱਖ ਚੌਕਾਂ ਵਿਚ 310 ਵਾਹਨਾਂ ਤੇ ਰਿਫਲੈਕਟਰ ਲਗਾਏ ਗਏ ਅਤੇ 50 ਗੱਡੀਆਂ ਦਾ ਮੁਫਤ ਪ੍ਰਦੂਸ਼ਣ ਚੈਕਅਪ ਕਰਕੇ ਪ੍ਰਦੂਸ਼ਣ ਕੰਟਰੋਲ ਸਰਟੀਫੀਕੇਟ ਦਿਤੇ ਗਏ। ਉਹਨਾਂ ਨੇ ਇਸ ਹਫਤੇ ਦੌਰਾਨ ਲੋਕਾਂ ਨੁੰ ਸੜਕ ਸੁਰਖਿਆ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਸਮਾਗਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ।
Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)