ਟਰੈਫਿਕ ਸੁਰੱਖਿਆ ਤੇ ਜਾਗਰੂਕਤਾ ਸਬੰਧੀ ਰੈਲੀ ਰਵਾਨਾ

ਹੁਸ਼ਿਆਰਪੁਰ, 7 ਜਨਵਰੀ: ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ, ਪੰਜਾਬ ਪੁਲਿਸ, ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ 1 ਜਨਵਰੀ ਤੋਂ 7 ਜਨਵਰੀ 2011 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਦੇ ਆਖਰੀ ਦਿਨ ਅੱਜ ਜ਼ਿਲ੍ਹਾ ਪ੍ਰੀਸ਼ਦ ਦੀ ਗਰਾਉਂਡ ਵਿੱਚ ਸਕੂਲੀ ਬੱਚਿਆਂ ਦੀ ਰੈਲੀ ਦਾ ਆਯੋਜਨ ਕੀਤਾ ਗਿਆ।  ਜਿਸ ਨੂੰ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਹੁਸਿਆਰਪੁਰ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਤੇ ਸਕੂਲੀ ਬੱਚਿਆਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਆਪਣੇ ਜੀਵਨ ਨੂੰ ਸੁਰੱਖਿਅਤ ਰੱਖਣ ਦੀ ਲੋੜ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਆਪਣਾ ਅਤੇ ਦੂਸਰਿਆਂ ਦਾ ਜੀਵਨ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਬੱਚੇ ਹੀ ਟਰੈਫਿਕ ਨਿਯਮਾਂ ਬਾਰੇ ਸ਼ਹਿਰ ਵਾਸੀਆਂ ਅਤੇ ਬਜ਼ੁਰਗਾਂ ਨੂੰ ਸਹੀ ਸੇਧ ਦੇ ਸਕਦੇ ਹਨ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਕੇ ਹੀ ਬਹੁਤ ਸਾਰੇ ਹਾਦਸੇ ਵਾਪਰਦੇ ਹਨ। ਲਾਇਸੰਸ ਬਣਾਉਣ ਸਮੇਂ ਇਸ ਗੱਲ ਦਾ ਧਿਆਨ ਰੱਖਣਾ ਜ਼ਰੂਰੀ ਹੈ ਕਿ ਲਾਇਸੰਸ ਪ੍ਰਾਪਤ ਕਰਤਾ ਨੂੰ ਟਰੈਫਿਕ ਨਿਯਮਾਂ ਦੀ ਪੂਰੀ ਜਾਣਕਾਰੀ ਹੋਵੇ।  ਉਨ੍ਹਾਂ ਕਿਹਾ ਕਿ ਟਰੈਫਿਕ ਸਪਤਾਹ ਮਨਾਉਣ ਵਿੱਚ ਮਿਉਂਪਸਲ ਕਮੇਟੀ, ਟਰਾਂਸਪੋਰਟ ਵਿਭਾਗ, ਪੁਲਿਸ ਵਿਭਾਗ ਅਤੇ ਸਵੈਸੇਵੀ ਸੰਸਥਾਵਾਂ ਦਾ ਪੂਰਾ ਸਹਿਯੋਗ ਮਿਲਿਆ ਹੈ।  ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਇਸ ਹਫਤੇ ਦੌਰਾਨ ਹੀ ਨਹੀਂ ਸਗੋਂ ਸਾਰਾ ਸਾਲ ਹੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਕੰਟਰੋਲ ਕੀਤਾ ਜਾ ਸਕੇ।
           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਤੇ ਚੱਲਣ ਸਮੇਂ ਸਾਰਿਆਂ ਨੂੰ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਚੌਕ ਵਿੱਚ ਲਾਲ ਬੱਤੀ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਜਿਹੜੇ ਲੋਕ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਹਨਾਂ ਖਿਲਾਫ਼ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਦੀ ਲੋੜ ਤੇ ਜ਼ੋਰ ਦਿੱਤਾ।  ਉਨ੍ਹਾਂ ਕਿਹਾ ਕਿ ਬਿਨਾਂ ਹੈਲਮਟ ਤੇ ਮੋਟਰ ਸਾਈਕਲ ਚਲਾਉਣਾ, ਸੀਟ ਬੈਲਟ ਨਾ ਲਗਾਉਣਾ ਅਤੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਦੀ ਵਰਤੋਂ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ਼ ਸਖਤੀ ਨਾਲ ਨਜਿਠਿਆ ਜਾਵੇਗਾ।
        ਇਸ ਮੌਕੇ ਤੇ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ, ਐਸ ਪੀ (ਐਚ) ਸੁਖਵਿੰਦਰ ਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਕੁਲਦੀਪ ਚੌਧਰੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਇੰਦਰਜੀਤ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਕਰਨਜੀਤ ਸਿੰਘ ਗਰੇਵਾਲ, ਐਸ ਐਚ ਓ ਟਰੈਫਿਕ ਗੁਰਜੀਤ ਸਿੰਘ, ਸ੍ਰ: ਢੇਰਾ ਸਿੰਘ, ਦਲੀਪ ਕੁਮਾਰ,  ਅਮਨ ਆਟੋ ਸਰਵਿਸ ਤੋਂ ਕੁਲਦੀਪ ਸਿੰਘ, ਟਰੈਫਿਕ ਪੁਲਿਸ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਬੱਚੇ ਵੀ ਸ਼ਾਮਲ ਹੋਏ।
        ਸਕੂਲੀ ਬੱਚਿਆਂ ਦੀ ਇਹ ਰੈਲੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਹੁੰਚੀ। ਰੈਲੀ ਦੌਰਾਨ ਸਕੂਲੀ ਬੱਚਿਆਂ ਨੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਦੀਆਂ ਤਖਤੀਆਂ ਤੇ ਬੈਨਰ ਹੱਥਾਂ ਵਿੱਚ ਫੜੇ ਹੋਏ ਸਨ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਨਾਅਰੇ ਆਦਿ ਨਾਲ ਆਮ ਲੋਕਾਂ ਨੂੰ ਸੜਕ ਤੇ ਸੁਰੱਖਿਅਤ ਚੱਲਣ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਟਰੱਕ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ

ਮਾਹਿਲਪੁਰ, 6 ਜਨਵਰੀ : ਜ਼ਿਲ੍ਹਾ ਟਰਾਂਸਪੋਰਟ ਵਿਭਾਗ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ, ਪੰਜਾਬ ਪੁਲਿਸ ਅਤੇ ਵੱਖ-ਵੱਖ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ 1 ਜਨਵਰੀ 2011 ਤੋਂ 7 ਜਨਵਰੀ 2011 ਤੱਕ ਮਨਾਏ ਜਾ ਰਹੇ 22ਵੇਂ ਸੜਕ ਸੁਰੱਖਿਆ ਸਪਤਾਹ ਦੇ ਛੇਵੇਂ ਦਿਨ  ਟਰੱਕ ਯੂਨੀਅਨ ਮਾਹਿਲਪੁਰ ਵਿਖੇ ਟਰੱਕ ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸ੍ਰ: ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਇਸ  ਕੈਂਪ ਵਿੱਚ 45 ਟਰੱਕ ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮਾਹਰ ਡਾਕਟਰਾਂ ਵੱਲੋਂ ਅੱਖਾਂ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਜਾਣਕਾਰੀ ਵੀ ਦਿੱਤੀ ਗਈ।
              ਵਧੀਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਅੱਖਾਂ ਦੇ ਮੈਡੀਕਲ ਚੈਕਅਪ ਕੈਂਪ ਵਿੱਚ ਟਰੱਕ ਡਰਾਈਵਰਾਂ ਦੀਆਂ ਅੱਖਾਂ ਚੈਕ ਕੀਤੀਆਂ ਅਤੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਦਿੱਤੀ ਗਈ । ਹੋਰਨਾਂ ਤੋਂ ਇਲਾਵਾ ਇਸ ਅੱਖਾਂ ਦੇ ਚੈਕਅਪ ਕੈਂਪ ਵਿੱਚ ਡਾ ਪਰਮਿੰਦਰ ਸਿੰਘ, ਡਾ ਜੇ ਐਸ ਬੈਂਸ, ਟਰੱਕ ਯੂਨੀਅਨ ਦੇ ਪ੍ਰਧਾਨ ਸ੍ਰ: ਬਲਜੀਤ ਸਿੰਘ ਖੇੜਾ, ਸੈਕਟਰੀ ਗੁਰਦੀਪ ਸਿੰਘ ਲੰਗੇਰੀ, ਚੇਅਰਮੈਨ ਪ੍ਰਿਥੀਪਾਲ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ ਢਿਲੋਂ, ਚਰਨ ਸਿੰਘ, ਜੀਤ ਸਿੰਘ, ਸਤਨਾਮ ਸਿੰਘ ਸੱਤੂ, ਨਰੇਸ਼ ਕੁਮਾਰ, ਅਮਰਜੀਤ ਸਿੰਘ, ਉਂਕਾਰ ਸਿੰਘ, ਮਹਿੰਦਰ ਸਿੰਘ, ਨਿਰੰਜਨ ਸਿੰਘ, ਵਿਜੇ ਬੰਬੇਲੀ, ਰਾਕੇਸ਼ਕੁਮਾਰ ਅਤੇ ਬਿਕਰਮਜੀਤ ਸਿੰਘ ਵੀ ਹਾਜ਼ਰ ਸਨ।

ਲੋੜਵੰਦਾਂ ਦੀ ਸਹਾਇਤਾ ਲਈ ਸਵੈ ਸੇਵੀਆਂ ਦੀ ਲੋੜ

ਹੁਸ਼ਿਆਰਪੁਰ, 6 ਜਨਵਰੀ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਧਰਮ ਦੱਤ ਤਰਨਾਚ ਨੇ ਜ਼ਿਲ੍ਹੇ ਵਿੱਚ ਚਲ ਰਹੀਆਂ ਚੱਜਾ-ਬੱਚਾ ਸਕੀਮਾਂ ਬਾਰੇ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੇ ਸਲੱਮ ਏਰੀਏ ਵਿੱਚ ਗਰੀਬ ਗਰਭਵਤੀ ਔਰਤਾਂ, ਛੋਟੇ ਬੱਚਿਆਂ, ਨਵ-ਜੰਮੇ ਬੱਚਿਆਂ ਨੂੰ ਮੁਢਲੀ ਸਹਾਇਤਾ ਦੀ ਬਹੁਤ ਜ਼ਰੂਰਤ ਹੁੰਦੀ ਹੈ। ਰੈਡ ਕਰਾਸ ਸੁਸਾਇਟੀ ਇਨ੍ਹਾਂ ਪੱਛੜੇ ਮੁਹੱਲਿਆਂ ਵਿੱਚ ਗਰੀਬ ਜ਼ਰੂਰਤਮੰਦਾਂ ਦੀ ਸਹਾਇਤਾ ਕਰਨਾ ਚਾਹੁੰਦੀ ਹੈ। ਹੁਸ਼ਿਆਰਪੁਰ ਵਿੱਚ ਮੁਹੱਲਾ ਭੀਮ ਨਗਰ, ਜਗੀਰਪੁਰਾ, ਭਗਤ ਨਗਰ, ਸੁਖੀਆਬਾਦ, ਸੁੰਦਰ ਨਗਰ, ਬਲਬੀਰ ਕਲੋਨੀ ਅਤੇ ਲਾਜਵੰਤੀ ਨਗਰ ਵਰਗੇ ਇਲਾਕਿਆਂ ਵਿੱਚ ਰਹਿ ਰਹੇ ਗਰੀਬ ਪ੍ਰੀਵਾਰ ਜੋ ਸਰਕਾਰੀ ਸਿਹਤ ਸਹੂਲਤਾਂ ਅਤੇ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ, ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਦੇਣ ਲਈ ਸਵੈਸੇਵੀ ਸੰਸਥਾਵਾਂ ਅਤੇ ਸਵੈ ਇਛੁੱਕ ਵਿਅਕਤੀਆਂ ਦੇ ਸਹਿਯੋਗ ਦੀ ਲੋੜ ਹੈ । ਇਸ ਲਈ ਸਵੈਸੇਵੀ ਸੰਸਥਾਵਾਂ ਅਤੇ ਅਜਿਹੇ ਵਿਅਕਤੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਇਨ੍ਹਾਂ ਗਰੀਬ ਮੁਹੱਲਿਆਂ ਵਿੱਚ ਰਹਿ ਰਹੇ ਲੋਕਾਂ ਦੀ ਸਹਾਇਤਾ ਕਰਨ ਲਈ ਰੈਡ ਕਰਾਸ ਸੁਸਾਇਟੀ ਨੂੰ ਸਹਿਯੋਗ ਦੇਣ ਲਈ ਸੰਪਰਕ ਕਰਨ।

ਨੰਗਲ ਖੁਰਦ ਵਿਚ ਸੀਵਰੇਜ਼ ਤੇ ਟਰੀਟਮੈਂਟ ਪਲਾਂਟ ਤੇ ਕਰੀਬ 74 ਲੱਖ ਖਰਚੇ

ਹੁਸ਼ਿਆਰਪੁਰ, 6 ਜਨਵਰੀ: ਪੰਜਾਬ ਸਰਕਾਰ ਵੱਲੋਂ ਐਨ ਆਰ ਆਈ ਸਕੀਮ ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੰਗਲ ਖੁਰਦ ਵਿੱਚ ਸੀਰਵੇਜ਼ ਪਾਉਣ ਅਤੇ ਟਰੀਟਮੈਂਟ ਪਲਾਂਟ ਲਗਾਉਣ ਲਈ 73. 55 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।  ਇਹ ਜਾਣਕਾਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਨਰੇਗਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹੇ ਦੇ ਸਮੂਹ ਬੀ ਡੀ ਪੀ ਓਜ਼ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।
        ਸ੍ਰੀ ਤਰਨਾਚ ਨੇ ਦੱਸਿਆ ਕਿ ਪਿੰਡ ਨੰਗਲ ਖੁਰਦ ਵਿੱਚ ਸੀਵਰੇਜ਼ ਪਾਉਣ ਅਤੇ ਟਰੀਟਮੈਂਟ ਪਲਾਂਟ ਲਗਾਉਣ ਲਈ ਸਰਕਾਰ ਵੱਲੋਂ 55 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਪਿੰਡ ਵੱਲੋਂ 18. 55 ਲੱਖ ਰੁਪਏ ਦਾ ਬਣਦਾ ਹਿੱਸਾ ਪਾਇਆ ਜਾਵੇਗਾ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਕੰਮ ਨੂੰ ਸਮੇਂ ਸਿਰ ਨੇਪਰੇ ਚਾੜਨ। 
        ਸ੍ਰੀ ਤਰਨਾਚ ਨੇ ਇਸ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਰੇਗਾ ਸਕੀਮ ਅਧੀਨ ਮਿਲੇ ਫੰਡਾਂ ਨੂੰ ਪਾਰਦਰਸ਼ੀ ਢੰਗ ਨਾਲ ਖਰਚ ਕਰਕੇ ਜਾਬ ਕਾਰਡ ਹੋਲਡਰਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ । ਉਨ੍ਹਾਂ ਕਿਹਾ ਕਿ ਕੀਤੇ ਗਏ ਕੰਮਾਂ ਦੇ ਖਰਚੇ ਨੂੰ ਆਨ ਲਾਈਨ ਕੀਤਾ ਜਾਵੇ ਅਤੇ ਫੰਡਾਂ ਦੇ ਵਰਤੋਂ ਸਰਟੀਫਿਕੇਟ ਦਿੱਤੇ ਜਾਣ ਤਾਂ ਜੋ ਵਿਕਾਸ ਕਾਰਜਾਂ ਲਈ ਹੋਰ ਫੰਡ ਮੁਹੱਈਆ ਕਰਵਾਏ ਜਾ ਸਕਣ।  ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਨਰੇਗਾ ਸਕੀਮ ਅਧੀਨ ਖਰਚ ਕੀਤੇ ਗਏ ਫੰਡਾਂ ਅਤੇ ਕੀਤੇ ਗਏ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਚੋਹਾਲ ਹਸਪਤਾਲ ਦੀ ਅਚਨਚੇਤ ਚੈਕਿੰਗ : 4 ਗੈਰਹਾਜਰ

ਹੁਸ਼ਿਆਰਪੁਰ, 6 ਜਨਵਰੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ ਨੇ ਅੱਜ ਅਚਨਚੇਤ ਈ ਐਸ ਆਈ ਹਸਪਤਾਲ ਚੋਹਾਲ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਮੈਡੀਕਲ ਅਫ਼ਸਰ ਸਮੇਤ 4 ਕਰਮਚਾਰੀ ਗੈਰ ਹਾਜ਼ਰ ਪਾਏ ਗਏ । ਗੈਰ-ਹਾਜ਼ਰ ਮੈਡੀਕਲ ਅਫ਼ਸਰ ਅਤੇ ਕਰਮਚਾਰੀਆਂ ਦੇ ਖਿਲਾਫ ਬਣਦੀ ਕਾਰਵਾਈ ਕਰਨ ਲਈ ਸਿਵਲ ਸਰਜਨ ਨੂੰ ਲਿਖ ਦਿੱਤਾ ਗਿਆ ਹੈ। ਐਸ ਡੀ ਐਮ  ਨੇ ਹੋਰ ਦੱਸਿਆ ਕਿ ਇਸ ਤਰਾਂ ਦੀ ਚੈਕਿੰਗ ਵੱਖ-ਵੱਖ ਦਫ਼ਤਰਾਂ ਵਿੱਚ ਜਾਰੀ ਰਹੇਗੀ ਅਤੇ ਗੈਰ ਹਾਜਰ ਪਾਏ ਜਾਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਮੇਂ ਸਿਰ ਦਫ਼ਤਰਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਦਫ਼ਤਰਾਂ ਵਿੱਚ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੁੰ ਕੋਈ ਪ੍ਰੇਸ਼ਾਨੀ ਨਾ ਆਵੇ।

ਅਯੁਰਵੈਦਿਕ ਯੂਨੀਵਰਸਿਟੀ 22 ਜਨਵਰੀ ਤੋਂ ਸ਼ੁਰੂ ਜਾਵੇਗੀ : ਤੀਕਸ਼ਨ ਸੂਦ

ਹੁਸ਼ਿਆਰਪੁਰ, 6 ਜਨਵਰੀ: ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ 22 ਜਨਵਰੀ 2011 ਤੋਂ ਹੁਸ਼ਿਆਰਪੁਰ ਵਿਖੇ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ।
        ਸ੍ਰੀ ਸੂਦ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੁਨੀਵਰਸਿਟੀ ਬਣਾਉਣ ਸਬੰਧੀ 25 ਏਕੜ ਜਮੀਨ ਪਿੰਡਾਂ ਖੜਕਾਂ ਵਿਖੇ ਸਰਕਾਰ ਵਲੋਂ ਪ੍ਰਾਪਤ ਕਰ ਲਈ ਗਈ ਹੈ। ਪਿੰਡ ਦੀ ਪੰਚਾਇਤ ਨੇ ਸਰਵਸੰਮਤੀ ਨਾਲ ਇਹ ਜ਼ਮੀਨ ਸਰਕਾਰ ਨੂੰ ਟਰਾਂਸਫਰ ਕਰ ਦਿਤੀ ਹੈ ਅਤੇ ਇਸ ਜਮੀਨ ਤੇ ਯੁਨੀਵਰਸਿਟੀ ਦੀ ਉਸਾਰੀ ਕਰਨ ਲਈ 60 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਜਦੋਂ ਤਕ ਇਸ ਯੁਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਦਾ ਕੰਮ ਪੂਰਾ ਨਹੀਂ ਹੁੰਦਾ, ਉਦੋਂ ਤਕ ਸਥਾਨਕ ਪੰਚਾਇਤ ਭਵਨ ਵਿਖੇ ਇਹ ਯੁਨੀਵਰਸਿਟੀ ਬਕਾਇਦਾ ਆਪਣਾ ਕੰਮ ਕਰੇਗੀ ਅਤੇ ਇਸ ਦਾ ਸ਼ੈਸ਼ਨ ਇਸ ਸਾਲ ਤੋਂ ਪੰਚਾਇਤ ਭਵਨ ਵਿਖੇ ਸ਼ੁਰੂ ਕਰ ਦਿਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੁਨੀਵਰਸਿਅੀ ਦੇ ਕੰਮ-ਕਾਰ ਦੀ ਦੇਖ-ਰੇਖ ਲਈ ਪੰਜਾਬ ਸਰਕਾਰ ਵਲੋਂ ਡਾ: ਰਵਿੰਦਰ ਕੌਰ ਕੰਰੋਟਲਰ ਪ੍ਰੀਖਿਆ  ਬਾਬਾ ਫਰੀਦ ਯੁਨੀਵਰਸਿਟੀ ਫਰੀਦਕੋਟ ਨੂੰ ਲਗਾਇਆ ਗਿਆ ਹੈ ਅਤੇ  ਬਾਕੀ ਸਟਾਫ ਵੀ ਵੱਖ-ਵੱਖ ਸਟਾਫ ਯੁਨੀਵਰਸਿਟੀਆਂ ਤੋਂ ਡੈਪੂਟੇਸ਼ਨ ਤੇ ਲਗਾਇਆ ਜਾਵੇਗਾ। ਸ਼੍ਰੀ ਸੂਦ ਨੇ ਦਸਿਆ ਕਿ ਸ਼੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੁਨੀਵਰਸਿਟੀ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਇਸ ਦੇ ਸ਼ੁਰੂ ਹੋਣ ਨਾਲ ਜਿਥੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸੰਸਾਰ ਦੇ ਨਕਸ਼ੇ ਤੇ ਆਵੇਗਾ, ਉਥੇ ਪੰਜਾਬ ਦੇ ਲੋਕਾਂ ਨੂੰ ਵੀ ਇਸ ਦਾ ਬਹੁਤ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਹਿੰਦੋਸਤਾਨ ਵਿਚ ਪਹਿਲਾਂ ਦੋ ਸਰਕਾਰੀ ਆਯੁਰਵੈਦਿਕ ਯੁਨੀਵਰਸਿਟੀਆਂ ਗੁਜਰਾਤ ਤੇ ਰਾਜਸਥਾਨ ਵਿਚ ਚਲ ਰਹੀਆਂ ਹਨ ਅਤੇ ਸ੍ਰੀ ਗੁਰੂ ਰਵਿਦਾਸ ਅਯੂਰਵੈਦਿਕ ਯੂਨੀਵਰਸਿਟੀ ਹਿੰਦੋਸਤਾਨ ਦੀ ਤੀਜੀ ਸਰਕਾਰੀ ਆਯੁਰਵੈਦਿਕ ਯੂਨੀਵਰਸਿਟੀ ਹੈ। ਸ਼੍ਰੀ  ਸੂਦ ਨੇ ਦੱਸਿਆ ਕਿ ਇਸ ਯੁਨੀਵਰਸਿਟੀ ਦੇ ਕੰਮ-ਕਾਜ ਸ਼ੁਰੂ ਹੋਣ ਨਾਲ ਆਯੂਰਵੈਦਿਕ ਦੇ 43 ਕਾਲਜ਼ ਜਿਹਨਾਂ ਵਿਚ 12 ਆਯੁਵੈਦਿਕ ਡਿਗਰੀ ਕਾਲਜ਼ , ਹੋਮਿਉਪੈਥਿਕ ਦੇ 4 ਕਾਲਜ਼ ਅਤੇ 27 ਆਯੁਰਵੈਦਿਕ ਡਿਪਲੋਮਾ ਕੋਰਸ ਵਾਲੇ ਕਾਲਜ਼ ਜੋ ਇਸ ਵੇਲੇ ਬਾਬਾ ਫਰੀਦ ਯੁਨੀਵਰਸਿਟੀ ਦੇ ਅਧੀਨ ਚਲ ਰਹੇ ਹਨ, ਉਹ ਸ਼੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੁਨੀਵਰਸਿਟੀ ਦੇ ਅਧੀਨ ਆ ਜਾਣਗੇ।  ਉਨ੍ਹਾਂ ਦਸਿਆ ਕਿ ਇਸ ਯੁਨੀਵਰਸਿਟੀ ਵਿਚ ਬੀ-ਫਾਰਮੇਸੀ ਅਤੇ ਐਮ-ਫਾਰਮੇਸੀ ਦੇ ਕੋਰਸ ਵੀ ਸ਼ੁਰੂ ਕਰਵਾਏ ਜਾਣਗੇ। ਸ਼੍ਰੀ ਸੂਦ ਨੇ ਦਸਿਆ ਕਿ ਸ਼੍ਰੀ ਗੁਰੂ ਰਵਿਦਾਸ ਆਯੁਵੈਦਿਕ ਯੁਨੀਵਰਸਿਟੀ ਵਿਚ ਖੜਕਾਂ ਪਿੰਡ ਦੇ ਯੋਗ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਰੁਜ਼ਗਾਰ ਵੀ ਦਿੱਤਾ ਜਾਵੇਗਾ।
        ਇਸ ਮੌਕੇ ਤੇ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਸ਼੍ਰੀ ਦੇਵ ਰਾਜ ਵਣ ਮੰਡਲ ਅਫਸਰ, ਆਰ ਐਸ ਬੈਂਸ ਐਕਸੀਅਨ, ਡਾ: ਰਵਿੰਦਰ ਕੌਰ ਕੰਟੋਲਰ ਪ੍ਰੀਖਿਆਵਾਂ ਬਾਬਾ ਫਰੀਦ ਯੁਨੀਵਰਸਿਟੀ ਫਰੀਦਕੋਟ, ਕੇ ਐਸ ਗਰੇਵਾਲ ਸੱਕਤਰ ਜ਼ਿਲਾ ਪ੍ਰੀਸ਼ਦ, ਸ਼੍ਰੀ ਵਿਜੇ ਕੁਮਾਰ ਤਹਿਸੀਲਦਾਰ,  ਚੀਫ ਆਰਕੀਟੈਕਚਰ ਪੰਜਾਬ ਵਲੋਂ ਭੇਜੀ ਟੀਮ ਦੇ ਨੁਮਾਇੰਦੇ, ਸ਼੍ਰੀ ਸ਼ਿਵ ਸੂਦ ਜ਼ਿਲਾ ਪ੍ਰਧਾਨ ਨਗਰ ਕੋਂਸਲ ਹੁਸ਼ਿਆਰਪੁਰ, ਸ਼੍ਰੀ ਕਮਲਜੀਤ ਸੇਤੀਆ ਜਨਰਲ ਸੱਕਤਰ ਭਾਜਪਾ, ਸ਼੍ਰੀ ਵਿਜੇ ਪਠਾਨੀਆ ਪ੍ਰਧਾਨ ਦਿਹਾਤੀ ਮੰਡਲ ,ਜੀਵਨ ਜੋਤੀ ਕਾਲੀਆ, ਜਸ਼ਪਾਲ ਕਾਲੀਆ, ਜਸਵੀਰ ਸਿੰਘ ਸਲੇਰਨ ਅਤੇ ਖੜਕਾਂ ਪਿੰਡ ਦੀ ਸਮੂਹ ਪੰਚਾਇਤ ਵੀ ਇਸ ਮੌਕੇ ਤੇ ਹਾਜ਼ਰ ਸਨ।

ਸੜਕਾਂ ਦੀ ਮੁਰੰਮਤ ਤੇ ਨਵਉਸਾਰੀ ਦਾ ਕੰਮ ਜੰਗੀ ਪੱਧਰ ਤੇ : ਸੂਦ

ਹੁਸ਼ਿਆਰਪੁਰ, 6 ਜਨਵਰੀ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਵਾਜਾਈ ਦੀਆਂ ਬੇਹਤਰ ਤੇ ਆਧੁਨਿਕ  ਸਹੂਲਤਾਂ ਦੇਣ ਲਈ ਸੜਕਾਂ ਦੀ ਮੁਰੰਮਤ ਅਤੇ ਨਵ-ਨਿਰਮਾਣ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਪਿੰਡ ਆਦਮਵਾਲ ਵਿਖੇ 3. 50 ਕਰੋੜ ਰੁਪਏ ਦੀ ਲਾਗਤ ਨਾਲ ਭੰਗੀ ਚੋਅ ਤੋਂ ਬੰਜਰਬਾਗ ਚੌਕ ਤੱਕ, ਧੋਬੀਘਾਟ ਤੋਂ ਟਾਂਡਾ ਬਾਈਪਾਸ ਤੱਕ ਅਤੇ ਆਦਮਵਾਲ ਤੋਂ ਧੋਬੀਘਾਟ ਤੱਕ ਜਾਂਦੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸਰਵਸ੍ਰੀ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਵਿਭਾਗ, ਹਰਵਿੰਦਰ ਸਿੰਘ ਐਸ ਡੀ ਓ, ਰਜਿੰਦਰ ਕੁਮਾਰ ਐਸ ਡੀ ਓ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਅਤੇ ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਵੀ ਇਸ ਮੌਕੇ ਉਨ੍ਹਾਂ ਨਾਲ ਸਨ।
        ਸ੍ਰੀ ਸੂਦ ਨੇ ਦੱਸਿਆ ਕਿ ਭੰਗੀ ਚੋਅ ਤੋਂ ਪਾਰ ਵਾਲੇ ਇਲਾਕਿਆਂ ਵਿੱਚ ਸੜਕਾਂ ਦਾ ਵਿਸ਼ੇਸ਼ ਤੌਰ ਤੇ ਨਵ-ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਸ਼ਹਿਰ ਵਰਗੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਭੰਗੀ ਚੋਅ ਤੋਂ ਪਾਰ ਮੁਹੱਲਾ ਸੁਖੀਆਬਾਦ ਦੇ ਨਾਲ-ਨਾਲ ਚੋਅ ਦਾ ਬੰਨ ਪੱਕਾ ਅਤੇ ਭੰਗੀ ਚੋਅ ਤੋਂ ਨਲੋਈਆ ਤੱਕ ਸੜਕ ਨੂੰ ਚੌੜਾ ਤੇ ਮਜ਼ਬੂਤ ਕੀਤਾ ਗਿਆ ਹੈ। ਜਿਨ੍ਹਾਂ ਤੇ ਲਗਭਗ 10 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭੰਗੀ ਚੋਅ ਦੇ ਸ਼ਹਿਰ ਵਾਲੇ ਕਿਨਾਰੇ ਤੇ ਬਣੀ ਸੜਕ ਨੂੰ ਵੀ ਚੌੜਾ ਤੇ ਮਜ਼ਬੂਤ ਕਰਨ ਲਈ ਵੀ ਇੱਕ ਕਰੋੜ ਰੁਪਏ ਖਰਚ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭੰਗੀ ਚੋਅ ਤੇ 5 ਕਰੋੜ ਰੁਪਏ ਖਰਚ ਕਰਕੇ ਨਵੇਂ ਪੁੱਲ ਦੀ ਉਸਾਰੀ ਕੀਤੀ ਗਈ ਹੈ ਅਤੇ 7 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਕਿਸਮ ਦਾ ਨਵਾਂ ਬਸ ਸਟੈਂਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਲੋਕਾਂ ਨੂੰ ਆਧੁਨਿਕ ਮੁਢਲੀਆਂ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸ ਸਾਲ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਅਤੇ ਨਾ ਹੀ ਆਉਣ ਦਿੱਤੀ ਜਾਵੇਗੀ।
        ਸ੍ਰੀ ਬੀ ਐਸ ਜਸੱਰ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸ੍ਰੀ ਤੀਕਸ਼ਨ ਸੂਦ ਕੈਬਨਿਟ ਮੰਤਰੀ  ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਪ੍ਰਸੰਸਾਂ ਕੀਤੀ। ਪਿੰਡ ਦੇ ਸਰਪੰਚ ਬਿਕਰਮਜੀਤ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ।  ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਯੂਥ ਆਗੂ ਸਤੀਸ਼ ਬਾਵਾ,  ਰਮੇਸ਼ ਜ਼ਾਲਮ, ਡਾ ਇੰਦਰਜੀਤ ਸ਼ਰਮਾ, ਸੁਸ਼ੀਲ ਸ਼ਰਮਾ, ਸਤਵੀਰ ਠਾਕਰ, ਗਗਨ ਬੱਤਰਾ, ਜਸਬੀਰ ਸਿੰਘ ਸਲੇਰਨ, ਜੀਵਨ ਜੋਤੀ ਕਾਲੀਆ ਰੋਸ਼ਨ ਲਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)