ਜਨਗਣਨਾ ਪੂਰੀ ਤਨਦੇਹੀ ਨਾਲ ਕੀਤੀ ਜਾਵੇ : ਸੂਦ

ਹੁਸ਼ਿਆਰਪੁਰ 10 ਫਰਵਰੀ :  9 ਫਰਵਰੀ ਤੋ 28 ਫਰਵਰੀ ਤੱਕ ਜਿਲਾ ਹੁਸ਼ਿਆਰਪੁਰ ਵਿਚ ਜਨਗਨਣਾ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡਿੳਟੀ ਦੇ ਰਹੇ ਅਧਿਕਾਰੀਆਂ ਤੇ ਕਰਮਜਾਰੀਆਂ ਨੇ ਸ੍ਰੀ ਤੀਕਸ਼ਨ ਸੂਦ ਜੰਗਲਾਤ , ਜੰਗਲੀ ਜੀਵ,ਮੈਡੀਕਲ ਸਿਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਦੇ ਸਥਾਨਕ ਗ੍ਰਹਿ ਵਿਖੇ ਪਹੁੰਚ ਕੇ ਉਨਾਂ ਤੋ ਸੂਚਨਾਂ ਇਕੱਤਰ ਕੀਤੀ।
                   ਸ੍ਰੀ ਸੂਦ ਨੇ ਜਨਗਣਨਾ ਦਾ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਇਸ ਮਹੱਤਵ ਪੂਰਨ ਰਾਸ਼ਟਰੀ ਕਾਰਜ ਨੂੰ ਪੂਰੇ ਤਨਮਨ ਅਤੇ ਸਮਾਂ-ਬੰਧ ਢੰਗ ਨਾਲ ਕਰਨ । ਕਿਓਕਿ ਇਸ ਜਨਗਣਨਾ ਦੇ ਆਧਾਰ ਤੇ ਹੀ ਸਾਰੇ ਭਾਰਤ ਦੀਆਂ ਵਿਕਾਸ ਅਤੇ ਭਲਾਈ ਯੋਜਨਾਵਾਂ ਬਣਾਈਆਂ ਜਾਣੀਆਂ ਹਨ । ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ ਸਬੰਧੀ ਘਰਾਂ ਵਿਚ ਆਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਸਹੀ ਜਾਣਕਾਰੀ ਦੇਣ ਅਤੇ ਇਸ ਕੰਮ ਵਿਚ ਊਨਾਂ ਨੂੰ ਪੂਰਣ ਸਹਿਯੋਗ ਦੇਣ ਤਾਂ ਜੋ ਇਸ ਰਾਸ਼ਟਰੀ ਕਾਰਜ ਨੂੰ ਸਮੇ ਸਿਰ ਪੂਰਾ ਕੀਤਾ ਜਾ ਸਕੇ ।
            ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ ਜਾਣਕਾਰੀ ਦਿਦਿਆਂ ਦੱਸਿਆ ਕਿ ਜਨਗਣਨਾ ਹਰ 10 ਸਾਲ ਬਾਅਦ ਕਰਵਾਈ ਜਾਂਦੀ ਹੈ ।  ਹੁਪਸ਼ਆਰਪੁਰ ਸਬ-ਡਵੀਜ਼ਨ ਵਿਚ ਜਨਗਣਨਾ ਦੇ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ 4 ਚਾਰਜ ਬਣਾਏ ਗਏ ਹਨ ਜਿਨਾਂ ਵਿਚ 3 ਸ਼ਹਿਰੀ ਅਤੇ ਇਕ ਪੇਡੂ ਹੈ ਇਸ ਤੋ ਇਲਾਵਾ 6 ਸਪਲੈਸ਼ਲ ਚਾਰਜ ਬਣਾਏ ਗਏ ਹਨ ਅਤੇ ਕੁੱਲ 56 ਗਿਣਤੀਕਾਰ ਅਤੇ 76 ਸੁਪਰਵਾਈਜ਼ਰ ਇਸ ਕੰਮ ਲਈ ਲਗਾਏ ਗਏ ਹਨ ।

ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ : ਸੂਦ

ਹੁਸ਼ਿਆਰਪੁਰ 10 ਫਰਵਰੀ : ਪੰਜਾਬ ਸਰਕਾਰ ਵਲੋ ਖੇਡਾਂ ਨੂੰ ਉਤਸ਼ਾਹਿਤ ਅਤੇ ਪ੍ਰਫੂਲਤ ਕਰਨ ਲਈ ਨਵੀ ਖੇਡ ਨੀਤੀ ਲਾਗੂ ਕੀਤੀ ਗਈ ਹੈ ਜਿਸ ਤਹਿਤ ਖਿਡਾਰੀਆਂ ਨੂੰ ਵਧੀਆ ਖੁਰਾਕ ਦੇਣ ਦੇ ਨਾਲ ਨਾਲ ਕਰੋੜਾਂ ਰੁਪਏ ਦੇ ਨਗਦ ਇਲਾਮ ਦਿੱਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ,ਜੰਗਲੀ ਜੀਵ ਸੁਰੱਖਿਆ,ਮੈਡੀਕਲ ਸਿਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਆਪਣੇ ਗ੍ਰਹਿ ਵਿਖੇ ਬਸੰਤ ਪੰਚਮੀ ਦੇ ਮੋਕੇ ਤੇ ਹੋਏ ਕੁਸ਼ਤੀ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਪਹਿਲਵਾਨਾਂ ਦਾ ਸਨਮਾਨ ਕਰਨ ਮੋਕੇ ਕੀਤਾ ।।ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਜਿਲਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਜਨਰਲ ਸਕੱਤਰ ਭਾਜਪਾ ਕਮਲਜੀਤ ਸੇਤੀਆ,ਰਮੇਸ਼ ਜਾਲਮ , ਸਤੀਸ਼ ਸਰੀਨ,ਪੁਨੀਤ ਸ਼ਰਮਾਂ,ਰਾਜ ਕੁਮਾਰ ਸਰਮਾਂ,ਆਨੰਦ ਸ਼ਰਮਾਂ,ਗਗਨ ਬੱਤਰਾ ਵੀ ਇਸ ਮੋਕੇ ਤੇ ਉਨਾਂ ਦੇ ਨਾਲ ਸਨ ।

                ਸ੍ਰੀ ਤੀਕਸ਼ਨ ਸੂਦ ਨੇ ਇਸ ਮੋਕੇ ਤੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਬਸੰਤ ਪੰਚਮੀ ਦੇ ਮੋਕੇ ਤੇ ਹਰ ਸਾਲ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ ।  ਹੁਸ਼ਿਆਰਪੁਰ ਵਾਸੀਆਂ ਲਈ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਹੁਸ਼ਿਆਰਪੁਰ ਦੇ ਪਹਿਲਵਾਨ ਸੰਨੀ ( ਬੁੱਧ ਪਹਿਲਵਾਨ) ਸੁਰਮੂ ਪਹਿਲਵਾਨ,ਕੁਲਦੀਪ ੳਰਫ ਤੋਗੀ ਪਹਿਲਵਾਨ ਇਨਾਂ ਕੁਸ਼ਤੀ ਮੁਕਾਬਲਿਆਂ ਵਿਚ ਜੇਤੂ ਰਹੇ ਹਨ ਅਤੇ ਟੋਨੂ ਸੇਠੀ,ਨਰੇਸ਼ ਕਮਾਰ,ਕਮਲ ਸੀਕਰੀ ,ਸ਼ਮੀ ਟਿੱਬਾ ਸਾਹਿਬ ਨੇ ਵੀ ਇਨਾਂ ਕੁਸ਼ਤੀਆਂ ਵਿਚ ਚੰਗਾ ਪ੍ਰਦਰਸ਼ਨ ਕੀਤਾ ਹੈ । ਇਸ ਮੋਕੇ ਤੇ ਸ੍ਰੀ ਸੂਦ ਨੇ ਜੇਤੂ ਰਹੇ ਪਹਿਲਵਾਨਾਂ ਨੂੰ ਆਪਣੇ ਵਲੋ 2-2 ਕਿਲੋ ਦੇਸੀ ਘਿਓ ਅਤੇ 1-1 ਕਿਲੋ ਬਦਾਮ ਦੇ ਕੇ ਸਨਮਾਨਿਤ ਕੀਤਾ ।

ਸ਼ਹਿਰ ਬਣਨ ਨਾਲ ਤੇਜ਼ ਹੋਵੇਗੀ ਵਿਕਾਸ ਦੀ ਤੋਰ : ਸਾਹੀ

ਤਲਵਾੜਾ, 9 ਫਰਵਰੀ: ਤਲਵਾੜਾ ਨੂੰ ਪਿੰਡ ਤੋਂ ਸ਼ਹਿਰ ਦਾ ਦਰਜਾ ਹਾਸਿਲ ਹੋਣ ਨਾਲ ਹੁਣ ਇੱਥੇ ਵਿਕਾਸ ਦੀ ਰਫ਼ਤਾਰ ਤੇਜ਼ ਹੋ ਜਾਏਗੀ ਅਤੇ ਇੱਥੇ ਇੱਕ ਨਵੇਂ ਦੌਰ ਦਾ ਆਰੰਭ ਹੋਵੇਗਾ। ਇਹ ਪ੍ਰਗਟਾਵਾ ਸ. ਅਮਰਜੀਤ ਸਿੰਘ ਸਾਹੀ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਤੇ ਹਲਕਾ ਵਿਧਾਇਕ ਦਸੂਹਾ ਨੇ ਇੱਥੇ ਮਹਿਲਾ ਮੰਡਲ ਵਿਖੇ ਭਾਜਪਾ ਵਰਕਰਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਹਲਕੇ ਦੇ ਪਹਿਲੇ ਵਿਧਾਇਕ ਨੇ 24 ਸਾਲ ਲਗਾਤਾਰ ਹਲਕੇ ਦੇ ਨੁਮਾਇੰਦਗੀ ਕੀਤੀ ਪਰੰਤੂ ਉਨ੍ਹਾਂ ਤਲਵਾੜਾ ਨੂੰ ਵਿਕਾਸ ਦੇ ਹਾਸ਼ੀਏ ਤੋਂ ਬਾਹਰ ਹੀ ਰੱਖਣਾ ਬਿਹਤਰ ਸਮਝਿਆ। ਸ. ਸਾਹੀ ਨੇ ਕਿਹਾ ਕਿ ਉਨ੍ਹਾਂ ਬੜੇ ਯਤਨਾਂ ਨਾਲ ਮਹਿਜ਼ ਚਾਰ ਸਾਲਾਂ ਦੇ ਮਾਮੂਲੀ ਅਰਸੇ ਵਿਚ ਹੀ ਇੱਥੇ ਚਿਰਾਂ ਤੋਂ ਲਮਕਦੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਦੀ ਗੱਲ ਸ਼ੁਰੂ ਕੀਤੀ ਹੈ ਜਿਸ ਤਹਿਤ ਇੱਥੇ ਨੋਟੀਫਾਈਡ ਏਰੀਆ ਕਮੇਟੀ ਬਣਨਾ, ਸਰਕਾਰੀ ਕਾਲਜ ਤਲਵਾੜਾ ਦੀ ਅਤਿ ਆਧੁਨਿਕ ਬਿਲਡਿੰਗ ਦਾ ਨਿਰਮਾਣ, ਤਲਵਾੜਾ ਟਾਊਨਸ਼ਿਪ ਕਲੌਨੀ ਦਾ ਉਜਾੜਾ ਰੋਕਣਾ, ਕੰਢੀ ਇਲਾਕੇ ਵਿਚੋਂ ਜੰਗਲਾਤ ਦੀ ਧਾਰਾ 4 ਅਤੇ 5 ਨੂੰ ਖ਼ਤਮ ਕਰਨਾ ਆਦਿ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਸਾਬਕਾ ਹਲਕਾ ਵਿਧਾਇਕ ਦਾ ਕਾਰਜਕਾਲ ਪੂਰੀ ਤਰਾਂ ਸਵੈ ਕੇਂਦਰਿਤ ਰਿਹਾ ਤੇ ਭ੍ਰਿਸ਼ਟਾਚਾਰ ਦੇ ਅਨੇਕਾਂ ਮਾਮਲਿਆਂ ਵਿਚ ਉਨ੍ਹਾਂ ਦਾ ਨਾਮ ਉਛਲਿਆ ਹੈ ਅਤੇ ਹੁਣ ਵੀ ਉਹਨਾਂ ਵੱਲੋਂ ਤਲਵਾੜਾ ਨੂੰ ਨੋਟੀਫਾਇਡ ਏਰੀਆ ਕਮੇਟੀ ਬਣਨ ਉਪਰੰਤ ਵੀ ਕਮੇਟੀ ਦੇ ਰਾਹ ਵਿਚ ਮੁਸ਼ਕਿਲਾਂ ਖੜ੍ਹੀਆਂ ਕਰਨ ਦੇ ਯਤਨ ਜਾਰੀ ਹਨ ਜੋ ਕਿਸੇ ਤਰਾਂ ਵੀ ਲੋਕ ਹਿੱਤ ਵਿਚ ਨਹੀਂ ਹਨ। ਸ. ਸਾਹੀ ਨੇ ਦੱਸਿਆ ਕਿ ਤਲਵਾੜਾ ਕਮੇਟੀ ਲਈ ਤਿੰਨ ਕਰੋੜ ਰੁਪਏ ਦੀ ਗਰਾਂਟ ਮਨਜੂਰ ਹੋ ਚੁੱਕੀ ਹੈ ਅਤੇ ਜਲਦੀ ਵਿਚ ਖ਼ੁਦ ਮੁੱਖ ਮੰਤਰੀ ਪੰਜਾਬ ਜਾਂ ਕਿਸੇ ਸੀਨੀਅਰ ਆਗੂ ਵੱਲੋਂ ਬਕਾਇਦਾ ਇਸ ਕਮੇਟੀ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਠਾਕੁਰ ਦਲਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਤਲਵਾੜਾ, ਅਸ਼ੋਕ ਸੱਭਰਵਾਲ ਬਲਾਕ ਪ੍ਰਧਾਨ, ਡਾ. ਧਰੁੱਬ, ਮਨਜੀਤ ਸਿੰਘ, ਸ਼੍ਰੀਮਤੀ ਨਰੇਸ਼ ਠਾਕੁਰ, ਸੁਦਰਸ਼ਨ, ਰਾਜ ਕੁਮਾਰ, ਪ੍ਰਿੰ. ਬਲਕੀਸ਼ ਆਦਿ ਨੇ ਵੀ ਸੰਬੋਧਨ ਕਰਦਿਆਂ ਸ. ਸਾਹੀ ਵੱਲੋਂ ਤਲਵਾੜਾ ਲਈ ਕੀਤੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਹੋਰਨਾਂ ਤੋਂ ਇਲਾਵਾ ਮੀਟਿੰਗ ਵਿਚ ਅਸ਼ੋਕ ਕੁਮਾਰ, ਰਵਿੰਦਰ ਸਿੰਘ, ਮਹਿੰਦਰ ਸਿੰਘ, ਦਵਿੰਦਰ ਸਿੰਘ ਸੇਠੀ, ਸੁਮਨ, ਰਿੰਪੀ ਭਾਟੀਆ ਆਦਿ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ, ਮੁਲਾਜਮ ਆਗੂ ਅਤੇ ਸਥਾਨਿਕ ਪਤਵੰਤੇ ਹਾਜਰ ਸਨ।

ਦੂਜੇ ਗੇੜ ਦੀ ਜਨਗਣਨਾ ਸ਼ੁਰੂ

ਹੁਸ਼ਿਆਰਪੁਰ, 9 ਫਰਵਰੀ: ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਿਜ਼ ਅਫ਼ਸਰ ਹੁਸ਼ਿਆਰਪੁਰ ਨੇ ਜਨਗਣਨਾ-2011 ਦੇ ਦੂਜੇ ਗੇੜ ਦੇ ਕੰਮ ਦੀ ਸ਼ੁਰੂਆਤ ਆਪਣੀ ਸਥਾਨਕ ਰਿਹਾਇਸ਼ ਤੋਂ ਕੀਤੀ। ਉਨ੍ਹਾਂ ਦੱਸਿਆ ਕਿ ਜਨਗਣਨਾ ਦਾ ਕੰਮ ਅੱਜ 9 ਫਰਵਰੀ ਤੋਂ ਸ਼ੁਰੂ ਹੋ ਗਿਆ ਹੈ ਜੋ 28 ਫਰਵਰੀ 2011 ਤੱਕ ਚਲੇਗਾ।
        ਸ੍ਰੀ ਤਰਨਾਚ ਨੇ ਜਨਗਣਨਾ ਦਾ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਪੂਰੇ ਤਨਮਨ ਅਤੇ ਸਮਾਂਬੰਧ ਢੰਗ ਨਾਲ ਕਰਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਸਬੰਧੀ ਸਹੀ ਸੂਚਨਾ ਡਿਊਟੀ ਤੇ ਲਗੇ ਕਰਮਚਾਰੀਆਂ ਨੂੰ ਦੇਣ । ਉਨ੍ਹਾਂ ਕਿਹਾ ਕਿ ਇਸੇ ਜਨਗਣਨਾ ਦੇ ਆਧਾਰ ਤੇ ਹੀ ਦੇਸ਼ ਦੇ ਵਿਕਾਸ ਦੀਆਂ ਯੋਜਨਾਵਾਂ ਤਿਆਰ ਕੀਤੀਆਂ ਜਾਣੀਆਂ ਹਨ।

ਜਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀ ਮੀਟਿੰਗ ਵਿਚ ਅਹਿਮ ਫੈਸਲੇ

ਹੁਸ਼ਿਆਰਪੁਰ, 9 ਫਰਵਰੀ:  ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਲ ਵਿਭਾਗ, ਸਿੱਖਿਆ, ਸਿਹਤ, ਪੁਲਿਸ, ਆਬਕਾਰੀ ਤੇ ਕਰ, ਸਮਾਜ ਭਲਾਈ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਹੋਈਆਂ। ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਡਾ. ਯਸ਼ ਮਿੱਤਰਾ ਜ਼ਿਲ੍ਹਾ ਸਿਹਤ ਅਫ਼ਸਰ, ਮਹਿੰਦਰ ਸਿੰਘ ਡੀ ਐਸ ਪੀ, ਲਖਵਿੰਦਰ ਸਿੰਘ ਸਹਾਇਕ ਕਮਿਸ਼ਨਰ ਆਬਕਾਰੀ ਤੇ ਕਰ ਵਿਭਾਗ,  ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਸਲਾਹਕਾਰ ਕਮੇਟੀਆਂ ਦੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।
        ਸ੍ਰੀ ਤਰਨਾਚ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਮੀਨਾਂ ਦੀਆਂ ਗਿਰਦਾਵਰੀਆਂ ਸਮੇਂ ਸਿਰ ਅਤੇ ਕਾਨੂੰਨ ਅਨੁਸਾਰ ਕਰਨ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਅਣਸੁਰੱਖਿਅਤ ਇਮਾਰਤਾਂ ਦਾ ਸਰਵੈ ਕਰਵਾ ਕੇ ਬਲਾਕ ਵਾਈਜ਼ ਸੂਚੀਆਂ ਤਿਆਰ ਕੀਤੀਆਂ ਜਾਣ ਅਤੇ ਇਨ੍ਹਾਂ ਇਮਾਰਤਾਂ ਵਿੱਚ ਵਿਦਿਆਰਥੀਆਂ ਨੂੰ ਨਾ ਬਿਠਾਇਆ ਜਾਵੇ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਨੂੰ ਯਕੀਨੀ ਬਣਾਉਣ ਲਈ ਪਾਣੀ ਦੇ ਟੈਸਟ ਕਰਵਾਏ ਜਾਣ ਅਤੇ ਸ਼ਹਿਰਾਂ ਵਿੱਚ ਸਕੂਲਾਂ ਦੇ ਬਾਹਰ ਖੜੀਆਂ ਰੇਹੜੀਆਂ ਨੂੰ ਹਟਾਇਆ ਜਾਵੇ। ਉਨ੍ਹਾਂ ਨੇ ਸਕੂਲਾਂ ਵਿੱਚ ਹੋ ਰਹੀਆਂ ਚੋਰੀਆਂ ਨੂੰ ਰੋਕਣ ਲਈ ਚੌਕੀਦਾਰ ਰੱਖਣ ਵਾਸਤੇ ਪਸਵਕ ਕਮੇਟੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਕਿਹਾ।
        ਸ੍ਰੀ ਤਰਨਾਚ ਨੇ ਸਿਹਤ ਵਿਭਾਗ ਦੀ  ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ  ਜਨ ਔਸ਼ਧੀ ਮੈਡੀਕਲ ਸਟੋਰ ਵਿੱਚ ਉਨ੍ਹਾਂ ਦਵਾਈਆਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇ ਜਿਹੜੀਆਂ ਦਵਾਈਆ ਡਾਕਟਰਾਂ ਵੱਲੋਂ ਲਿਖੀਆਂ ਜਾਂਦੀਆਂ ਹਨ।  ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਇਹ ਵੀ ਕਿਹਾ ਕਿ ਸਿਵਲ ਹਸਪਤਾਲਾਂ ਵਿੱਚ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਟਾਂਡਾ ਸਿਵਲ ਹਸਪਤਾਲ ਦੇ ਬਾਹਰ ਖੜੀਆਂ ਰੇਹੜੀਆਂ ਨੂੰ ਹਟਾਉਣ ਲਈ ਪੁਲਿਸ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦਾ ਸਹਿਯੋਗ ਲਿਆ ਜਾਵੇ ਅਤੇ ਲਗਾਤਾਰ ਚੈਕਿੰਗ ਕੀਤੀ ਜਾਵੇ।  ਡਾ. ਯਸ਼ ਮਿੱਤਰਾ ਜ਼ਿਲ੍ਹਾ ਸਿਹਤ ਅਫ਼ਸਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਜਿਨ੍ਹਾਂ ਬੱਚਿਆਂ ਦੇ ਜਨਮ ਸਰਟੀਫਿਕੇਟ ਤੇ ਲੜਕਾ ਜਾਂ ਲੜਕੀ ਲਿਖਿਆ ਹੋਇਆ ਹੈ ਅਤੇ ਬੱਚੇ ਦਾ ਨਾਮ ਨਹੀਂ ਲਿਖਿਆ ਹੋਇਆ , ਉਹ ਜਨਮ ਸਰਟੀਫਿਕੇਟ ਤੇ 31 ਦਸੰਬਰ 2012 ਤੱਕ ਆਪਣਾ ਨਾਮ ਸੀ ਐਮ ਓ ਦਫ਼ਤਰ ਵਿਖੇ ਦਰਜ ਕਰਵਾ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ  ਕਿਹਾ ਕਿ ਜਦੋਂ ਵੀ ਉਹ ਕਿਤੇ ਬਾਹਰ ਪਿੰਡਾਂ ਵਿੱਚ ਚੈਕਿੰਗ ਤੇ ਜਾਂਦੇ ਹਨ ਤਾਂ ਉਹ ਉਸ ਹਲਕੇ ਦੇ ਸਬੰਧਤ ਸਲਾਹਕਾਰ ਕਮੇਟੀ ਦੇ ਮੈਂਬਰ ਨੂੰ ਸੂਚਿਤ ਕਰਨ।
        ਸ੍ਰੀ ਤਰਨਾਚ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ, ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਪੌਦੇ ਲਗਾਉਣ, ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਮਾਨਯੋਗ ਸੁਪਰੀਮ ਕੋਰਟ ਦੀਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਰਾਤ 10-00 ਵਜੇ ਤੋਂ ਸਵੇਰੇ 6-00 ਵਜੇ ਤੱਕ ਲਾਉਂਡ ਸਪੀਕਰ, ਡੀ. ਜੇ. ਆਦਿ ਨਾ ਵਜਾਉਣ, ਸਰਕਾਰੀ ਜਮੀਨਾਂ ਅਤੇ ਜਾਇਦਾਦਾਂ ਤੇ ਨਜਾਇਜ਼ ਕਬਜੇ ਨਾ ਕਰਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਲੋਕਾਂ ਨੂੰ ਇਨ੍ਹਾਂ ਸਬੰਧੀ ਜਾਗਰੂਕ ਕਰਨ।  ਸ੍ਰੀ ਤਰਨਾਚ ਨੇ ਕਿਹਾ ਕਿ ਜਿਹੜੇ ਮੈਂਬਰ ਅੱਜ ਦੀਆਂ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਹਾਜ਼ਰ ਨਹੀਂ ਹੋਏ, ਉਨ੍ਹਾਂ ਦੀ ਮੀਟਿੰਗ 22 ਫਰਵਰੀ 2011 ਨੂੰ ਬਾਅਦ ਦੁਪਹਿਰ 12-45 ਵਜੇ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਦੁਬਾਰਾ ਕੀਤੀ ਜਾਵੇਗੀ।  ਉਨ੍ਹਾਂ ਨੇ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਹਾਜ਼ਰ ਹੋ ਕੇ ਆਪਣੇ ਵੱਡਮੁਲੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਦੇ ਸੁਝਾਵਾਂ ਨੂੰ ਅਮਲ ਵਿੱਚ ਲਿਆ ਕੇ ਸਮਾਜ ਲਈ ਹੋਰ ਸੁਧਾਰ ਕੀਤੇ ਜਾ ਸਕਣ।
        ਸ੍ਰੀ ਤਰਨਾਚ ਨੇ ਪੁਲਿਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਵਿਭਾਗ ਦੇ ਅਧਿਕਾਰੀਆਂ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਅਤੇ ਜਨਰਲ ਮੈਨੇਜਰ ਰੋਡਵੇਜ਼ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਚੰਡੀਗੜ੍ਹ ਸਾਈਡ ਨੂੰ ਜਾਣ ਵਾਲੀਆਂ ਅਤੇ ਚੰਡੀਗੜ੍ਹ ਸਾਈਡ ਤੋਂ ਆਉਣ ਵਾਲੀਆਂ ਬੱਸਾਂ ਗੜ੍ਹਸ਼ੰਕਰ ਬੱਸ ਅੱਡੇ ਦੇ ਅੰਦਰੋਂ ਹੋ ਕੇ ਆਉਣ ਤੇ ਜਾਣ । ਉਨ੍ਹਾਂ ਨੇ ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਬਣਾਈਆਂ ਗਈਆਂ ਭਲਾਈ ਅਤੇ ਵਿਕਾਸ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਤਾਂ ਜੋ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਪੱਧਰ ਉਚਾ ਚੁਕ ਸਕਣ। ਸ੍ਰੀ ਤਰਨਾਚ ਨੇ ਆਬਕਾਰੀ ਤੇ ਕਰ ਵਿਭਾਗ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਵਿਸੇਸ਼ ਉਪਰਾਲੇ ਕਰਨ ਅਤੇ ਟੈਕਸ ਚੋਰੀ ਨੂੰ ਰੋਕਣ ਲਈ ਚੈਕਿੰਗ ਤੇਜ਼ ਕੀਤੀ ਜਾਵੇ।

ਸੂਦ ਨੇ ਕੀਤੀ ਕਰਮਦੀਨ ਦੀ ਇਮਦਾਦ

ਹੁਸ਼ਿਆਰਪੁਰ, 8 ਫਰਵਰੀ: ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਮੁਹੱਲਾ ਸੁੰਦਰ ਨਗਰ  ਵਿੱਚ ਬੀਤੀ ਦਿਨੀਂ ਗੁਜ਼ਰਾਂ ਦੇ ਕੁਲ ਵਿੱਚ ਅਚਾਨਕ ਅੱਗ ਲੱਗ ਜਾਣ ਕਾਰਨ ਝੁਲਸੀਆਂ 27 ਮੱਝਾਂ ਦੇ ਮਾਲਕ ਕਰਮਦੀਨ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਕੋਲੋਂ 20 ਹਜ਼ਾਰ ਰੁਪਏ ਨਕਦ ਸਹਾਇਤਾ ਵਜੋਂ ਦਿੱਤੇ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੁਆਉਣ ਦਾ ਭਰੋਸਾ ਦੁਆਇਆ।  ਇਸ ਮੌਕੇ ਤੇ ਸਰਵਸ੍ਰੀ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਡਾ. ਸਤਵਿੰਦਰਜੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਰਮੇਸ਼ ਜ਼ਾਲਮ, ਅਸ਼ਵਨੀ ਓਹਰੀ, ਨਿਪੁੰਨ ਸ਼ਰਮਾ, ਮਨਜੀਤ ਸਿੰਘ  ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
        ਸ੍ਰੀ ਸੂਦ ਨੇ ਦੱਸਿਆ ਕਿ ਅੱਗ ਨਾਲ ਝੁਲਸੀਆਂ ਮੱਝਾਂ ਬਾਰੇ ਸੂਚਨਾ ਮਿਲਦੇ ਸਾਰ ਹੀ ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੂੰ ਮੌਕੇ ਤੇ ਪਹੁੰਚ ਕੇ ਮੁਫ਼ਤ ਇਲਾਜ ਕਰਨ ਲਈ ਕਿਹਾ। ਜਿਸ ਤੇ ਪਸ਼ੂ ਪਾਲਣ ਵਿਭਾਗ ਦੀਆਂ ਚਾਰ ਟੀਮਾਂ ਨੇ ਤੁਰੰਤ ਪਹੁੰਚ ਕੇ ਝੁਲਸੀਆਂ ਮੱਝਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਜਿਸ ਨਾਲ ਝੁਲਸੀਆਂ ਮੱਝਾਂ ਠੀਕ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੱਝਾਂ ਦੇ ਚੈਕਅਪ ਵਾਸਤੇ ਪਸ਼ੂ ਪਾਲਣ ਵਿਭਾਗ ਦੀ ਇਕ ਟੀਮ ਦੀ ਡਿਊਟੀ ਲਗਾ ਦਿੱਤੀ ਗਈ ਹੈ ਜੋ ਇਨ੍ਹਾਂ ਦੇ ਠੀਕ ਹੋਣ ਤੱਕ ਇਲਾਜ ਕਰੇਗੀ।

ਜਿਲ੍ਹਾ ਪੱਧਰੀ ਰੈੱਡ ਕਰਾਸ ਮੇਲਾ ਕਰਵਾਇਆ

ਹੁਸ਼ਿਆਰਪੁਰ, 8 ਫਰਵਰੀ:  ਸਥਾਨਕ ਰੌਸ਼ਨ ਗਰਾਉਂਡ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਹਸਪਤਾਲ ਭਲਾਈ ਸ਼ਾਖਾ ਵੱਲੋਂ ਵੱਖ-ਵੱਖ ਸਵੈਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀਮਤੀ ਵਿਜੇ ਲਕਸ਼ਮੀ ਤਰਨਾਚ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਦੀ ਅਗਵਾਈ ਹੇਠ ਅੱਜ ਰੈਡ ਕਰਾਸ ਮੇਲਾ-2011 ਆਯੋਜਿਤ ਕੀਤਾ ਗਿਆ ਜਿਸ ਦਾ ਉਦਘਾਟਨ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਕੀਤਾ। ਸ੍ਰੀਮਤੀ ਵਿਜੇ ਲਕਸ਼ਮੀ ਤਰਨਾਚ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਹੁਸ਼ਿਆਰਪੁਰ, ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰ, ਵੱਖ-ਵੱਖ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।
        ਸ੍ਰੀ ਤਰਨਾਚ ਨੇ ਮੇਲੇ ਦਾ ਉਦਘਾਟਨ ਕਰਨ ਉਪਰੰਤ ਮੇਲੇ ਵਿੱਚ ਵੱਖ-ਵੱਖ ਵਿਭਾਗਾਂ ਅਤੇ ਸਵੈਸੇਵੀ ਸੰਸਥਾਵਾਂ ਵੱਲੋਂ ਲਗਾਏ ਗਏ ਸਟਾਲ ਅਤੇ ਪ੍ਰਦਰਸ਼ਨੀਆਂ ਨੂੰ ਬੜੇ ਗਹੁ ਨਾਲ ਦੇਖਿਆ ਅਤੇ ਸ਼ਲਾਘਾ ਕੀਤੀ। ਮੇਲੇ ਵਿੱਚ ਹਸਪਤਾਲ ਭਲਾਈ ਸ਼ਾਖਾ ਦੀਆਂ ਮੈਂਬਰ ਔਰਤਾਂ ਵੱਲੋਂ ਖਾਣ-ਪੀਣ, ਬੱਚਿਆਂ ਦੀਆਂ ਖੇਡਾਂ ਅਤੇ ਹੋਰ ਮਨੋਰੰਜਨ ਦੇ ਲਗਭਗ 52 ਸਟਾਲ ਲਗਾਏ ਗਏ। ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਸ਼ਹਿਰੀਆਂ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਮੈਂਬਰਾਂ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੇ ਖੁਬ ਆਨੰਦ ਮਾਣਿਆ।
        ਸ੍ਰੀ ਤਰਨਾਚ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਵੱਲੋਂ ਹਰ ਸਾਲ ਰੈਡ ਕਰਾਸ ਮੇਲਾ ਲਗਾਇਆ ਜਾਂਦਾ ਹੈ ਅਤੇ ਇਸ ਮੇਲੇ ਵਿੱਚ ਇਕੱਤਰ ਕੀਤੇ ਪੈਸੇ ਅਤੇ ਹੋਈ ਆਮਦਨ ਨੂੰ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਮਾਜ ਭਲਾਈ ਕੰਮਾਂ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਬਨਾਵਟੀ ਅੰਗ, ਟਰਾਈਸਾਈਕਲ, ਵੀਲ੍ਹ ਚੇਅਰ, ਸਿਲਾਈ ਮਸ਼ੀਨਾਂ ਅਤੇ ਸੁਣਨ ਵਾਲੇ ਯੰਤਰ ਵੀ  ਪ੍ਰਦਾਨ ਕੀਤੇ ਜਾਂਦੇ ਹਨ।
        ਸ੍ਰੀਮਤੀ ਵਿਜੇ ਲਕਸ਼ਮੀ ਤਰਨਾਚ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਨੇ ਰੈਡ ਕਰਾਸ ਮੇਲੇ ਵਿੱਚ ਲਗਾਏ ਗਏ ਵੱਖ-ਵੱਖ ਸਟਾਲਾਂ ਦੀ ਸ਼ਲਾਘਾ ਕੀਤੀ ਅਤੇ ਮੈਂਬਰਾਂ ਵੱਲੋਂ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਤੇ ਆਮ ਲੋਕਾਂ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਜੁੜ ਕੇ ਲੋਕ ਭਲਾਈ ਕੰਮਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਕਿਹਾ ।
        ਕਰਨਲ (ਰੀਟਾ:) ਤੇਜਇੰਦਰ ਸਿੰਘ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  ਇਸ ਮੌਕੇ ਤੇ ਬੱਚਿਆਂ ਦੇ ਪੇਟਿੰਗ ਮੁਕਾਬਲੇ, ਫਲਾਵਰ ਅਰੇਂਜਮੈਂਟ, ਫੈਂਸੀ ਡਰੈਸ ਮੁਕਾਬਲੇ ਵੀ ਕਰਵਾਏ ਗਏ ਅਤੇ  ਬੱਚਿਆਂ ਵੱਲੋਂ ਇੱਕ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।  ਇਸ ਰੈਡ ਕਰਾਸ ਮੇਲੇ ਵਿੱਚ ਇੱਕ ਲੱਕੀ ਬੈਗ ਡਰਾਅ ਵੀ ਕੱਢਿਆ ਗਿਆ ਜਿਸ ਵਿੱਚ 73 ਇਨਾਮ, ਜਿਨ੍ਹਾਂ ਵਿੱਚ ਕੰਪਿਊਟਰ, ਰੰਗੀਨ ਟੈਲੀਵਿਜ਼ਨ, ਫਰਿਜ਼, ਸਾਈਕਲ, ਹਾਕਿੰਨਜ਼ ਪ੍ਰੈਸ਼ਰ ਕੂਕਰ, ਪ੍ਰੈਸ, ਪੱਖੇ, ਥਰਮਲ ਅਤੇ ਹਾਟ ਕੇਸ ਆਦਿ ਇਨਾਮ ਸ਼ਾਮਲ ਹਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)