ਪੌਂਗ ਡੈਮ ਤੋਂ ਛੱਡੇ ਪਾਣੀ ਨਾਲ ਬਣਿਆ ਹੜ੍ਹ ਦਾ ਖਤਰਾ; ਸੁਰੱਖਿਆ ਪ੍ਰਬੰਧ ਤੇਜ਼

ਹੁਸ਼ਿਆਰਪੁਰ, 18 ਅਗਸਤ: ਪੰਜਾਬ ਦੇ ਨਾਲ ਲਗਦੇ ਪਹਾੜੀ ਖੇਤਰਾਂ ਵਿੱਚ ਲਗਾਤਾਰ ਬਾਰਸ਼ ਹੋਣ ਕਾਰਨ  ਪੌਂਗ ਡੈਮ ਵਿੱਚ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਡੈਮ ਪ੍ਰਸ਼ਾਸ਼ਨ ਵੱਲੋਂ ਹਰ ਰੋਜ਼ 65000 ਕਿਉਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ ਜਿਸ ਨਾਲ ਜ਼ਿਲ੍ਹੇ ਵਿੱਚੋਂ ਲੰਘਦੇ ਬਿਆਸ ਦਰਿਆ ਨਾਲ ਲਗਦੇ ਖੇਤਰਾਂ ਵਿੱਚ ਹੜ੍ਹਾਂ ਦਾ ਖਤਰਾ ਬਣਿਆ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਭਾਵਿਤ ਹੜ੍ਹਾਂ ਨੂੰ ਰੋਕਣ, ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਅਤੇ ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਨਾਲ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਸ੍ਰੀ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਇੱਕ ਮੀਟਿੰਗ ਦੌਰਾਨ ਕੀਤਾ। ਇਸ ਮੋਕੇ ਤੇ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਸ੍ਰੀ ਵਿਨੈ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਐਸ ਡੀ ਐਮ ਹੁਸ਼ਿਆਰਪੁਰ , ਰਾਹੁਲ ਚਾਬਾ ਐਸ ਡੀ ਐਮ ਮੁਕੇਰੀਆਂ , ਪੀ ਪੀ ਸਿੰਘ  ਐਸ ਡੀ ਐਮ ਦਸੂਹਾ , ਰਣਜੀਤ ਕੋਰ ਐਸ ਡੀ ਐਮ ਗੜਸ਼ੰਕਰ , ਕਰਨਲ ਸੁਰੇਸ਼ ਚੰਦ ਭਾਰਤੀ ਫੌਜ, ਬਲਰਾਜ ਕੌਰ ਗਰੇਵਾਲ ਜ਼ਿਲ੍ਹਾ ਮਾਲ ਅਫ਼ਸਰ, ਰਾਜੇਸ਼ਵਰ ਸਿੰਘ ਸਿੱਧੂ ਐਸ ਪੀ (ਹੈਡਕੁਆਟਰ) ਅਤੇ ਹੋਰ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
        ਸ੍ਰੀ ਦੀਪਇੰਦਰ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ 213 ਪਿੰਡਾਂ ਦੀ ਸ਼ਨਾਖਤ ਕਰ ਲਈ ਗਈ ਹੈ ਜਿਨ੍ਹਾਂ ਵਿੱਚ ਸਬ ਡਵੀਜ਼ਨ ਮੁਕੇਰੀਆਂ ਦੇ 37 ਪਿੰਡ, ਦਸੂਹਾ ਦੇ 67, ਗੜ੍ਹਸ਼ੰਕਰ ਦੇ 47 ਅਤੇ ਹੁਸ਼ਿਆਰਪੁਰ ਦੇ 62 ਪਿੰਡ ਸ਼ਾਮਲ ਹਨ। ਇਨ੍ਹਾਂ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਲਈ ਟਰਾਂਸਪੋਰਟ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਸਬੰਧੀ ਅਗੇਤੀ ਸੂਚਨਾ ਦੇਣ ਲਈ ਜ਼ਿਲ੍ਹੇ ਅੰਦਰ 6 ਫਲੱਡ ਕੰਟਰੋਲ ਰੂਮ ਬਣਾਏ ਗਏ ਹਨ।  ਜ਼ਿਲ੍ਹਾ ਫਲੱਡ ਕੰਟਰੋਲ ਰੂਮ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਬਣਾਇਆ ਗਿਆ ਹੈ ਜਿਸ ਦੇ ਇੰਚਾਰਜ ਜਿਲ੍ਹਾ ਮਾਲ ਅਫ਼ਸਰ ਹੋਣਗੇ। ਇਸ ਕੰਟਰੋਲ ਰੂਮ ਦਾ ਨੰਬਰ 01882-220412 ਹੈ। ਇਸੇ ਤਰਾਂ ਹੀ ਫਲੱਡ ਕੰਟਰੋਲ ਰੂਮ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਮੰਡਲ ਹੁਸ਼ਿਆਰਪੁਰ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਮੰਡਲ ਹੁਸ਼ਿਆਰਪੁਰ ਹੋਵੇਗਾ । ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-252733 ਹੈ। ਤਹਿਸੀਲ ਫਲੱਡ ਕੰਟਰੋਲ ਰੂਮ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਤਹਿਸੀਲਦਾਰ ਹੁਸ਼ਿਆਰਪੁਰ ਹੋਵੇਗਾ ਅਤੇ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220796 ਹੈ। ਗੜ੍ਹਸ਼ੰਕਰ ਤਹਿਸੀਲ ਦਾ ਫਲੱਡ ਕੰਟਰੋਲ ਰੂਮ ਤਹਿਸੀਲ ਦਫ਼ਤਰ ਗੜ੍ਹਸ਼ੰਕਰ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਤਹਿਸੀਲਦਾਰ ਗੜ੍ਹਸ਼ੰਕਰ ਹੋਵੇਗਾ ਅਤੇ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰ: 01884-282026 ਹੈ। ਦਸੂਹਾ ਤਹਿਸੀਲ ਦਾ ਫਲੱਡ ਕੰਟਰੋਲ ਰੂਮ ਤਹਿਸੀਲ ਦਫ਼ਤਰ ਦਸੂਹਾ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਤਹਿਸੀਲਦਾਰ ਦਸੂਹਾ ਹੋਵੇਗਾ ਅਤੇ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰ: 01883-285024 ਹੈ ਅਤੇ ਮੁਕੇਰੀਆਂ ਤਹਿਸੀਲ ਦਾ ਫਲੱਡ ਕੰਟਰੋਲ ਰੂਮ  ਤਹਿਸੀਲ ਮੁਕੇਰੀਆਂ ਵਿਖੇ ਬਣਾਇਆ ਗਿਆ ਹੈ ਜਿਸ ਦਾ ਇੰਚਾਰਜ ਤਹਿਸੀਲਦਾਰ ਮੁਕੇਰੀਆਂ ਹੋਵੇਗਾ ਅਤੇ ਇਸ ਕੰਟਰੋਲ ਰੂਮ ਦਾ ਟੈਲੀਫੋਨ ਨੰ: 01883-244813 ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਾਰੇ ਫਲੱਡ ਕੰਟਰੋਲ ਰੂਮ 15 ਅਕਤੂਬਰ 2011 ਤੱਕ 24 ਘੰਟੇ ਕੰਮ ਕਰਨਗੇ । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਸਬੰਧੀ ਅਗੇਤੀ ਸੂਚਨਾ ਇਨ੍ਹਾਂ ਨੰਬਰਾਂ ਤੇ ਦੇਣ ਅਤੇ ਡੈਮਾਂ, ਦਰਿਆਵਾਂ, ਨਹਿਰਾਂ ਅਤੇ ਚੋਆਂ ਦੇ ਪਾਣੀਆਂ ਦੇ ਪੱਧਰ ਦੀ ਰਿਪੋਰਟ ਰੋਜ਼ਾਨਾ ਦੇਣ। ਉਨ੍ਹਾਂ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦਰਿਆਵਾਂ, ਨਹਿਰਾਂ, ਚੋਆਂ ਅਤੇ ਧੁੱਸੀ ਬੰਨਾਂ ਤੇ 24 ਘੰਟੇ ਪਹਿਰਾ ਦੇਣ ਲਈ ਆਪਣੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ਤੇ ਰਾਤ ਸਮੇਂ ਠੀਕਰੀ ਪਹਿਰੇ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਜ਼ਿਲ੍ਹਾ ਅਧਿਕਾਰੀ ਆਪਣਾ ਮੋਬਾਇਲ ਫੋਨ ਬੰਦ ਨਾ ਰੱਖੇ ਅਤੇ  ਆਪਣਾ ਸਟੇਸ਼ਨ ਨਾ ਛੱਡੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਆਂ ਨਾਲਿਆਂ ਉਪਰ ਹੋਏ ਨਜਾਇਜ਼ ਕਬਜਿਆਂ ਨੁੰ ਤੁਰੰਤ ਹਟਾਉਣ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈਸਕਿਊ ਟੀਮਾਂ ਤਿਆਰ ਕਰ ਲਈਆਂ ਗਈਆਂ ਹਨ।
        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ  ਹੜ੍ਹਾਂ ਦੇ ਪਾਣੀ ਤੋਂ ਬਚਾਅ ਲਈ 12 ਅਲੂਮੀਨੀਅਮ ਦੀਆਂ ਕਿਸ਼ਤੀਆਂ, 31 ਲਾਈਫ ਜੈਕਟਾਂ, 6 ਮੋਟਰ ਬੋਟਸ, 105 ਬਾਂਬੂ ਚੋਕ, 18 ਕੂੰਡੇ, 22 ਚੱਪੂ,  ਟੈਂਟਾਂ, ਸਰਚ ਲਾਈਟਾਂ, ਰੱਸਿਆਂ ਅਤੇ ਹੋਰ ਸਬੰਧਤ ਸਮਾਨ ਦਾ ਪ੍ਰਬੰਧ ਕਰ ਲਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ 50 ਹਜ਼ਾਰ ਰੇਤ ਦੀਆਂ ਬੋਰੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
        ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਰੈਡ ਕਰਾਸ, ਨਗਰ ਕੌਂਸਲਾਂ, ਖੁਰਾਕ ਤੇ ਸਿਵਲ ਸਪਲਾਈ  ਵਿਭਾਗ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰਕੇ ਰੱਖਣ।  ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹੜ੍ਹਾਂ ਦੌਰਾਨ ਸਿਹਤ ਸੇਵਾਵਾਂ ਦੇਣ ਲਈ 54 ਮੈਡੀਕਲ ਟੀਮਾਂ ਅਤੇ 13 ਕੰਟਰੋਲ ਰੂਮ ਬਣਾਏ ਗਏ ਹਨ ਅਤੇ ਦਵਾਈਆਂ ਦਾ ਵੀ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਹੀ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਦੀਆਂ ਬੀਮਾਰੀਆਂ ਦੇ ਇਲਾਜ ਲਈ 25 ਟੀਮਾਂ ਬਣਾ ਦਿੱਤੀਆਂ ਗਈਆਂ ਅਤੇ 3 ਲੱਖ 43 ਹਜ਼ਾਰ ਪਸ਼ੂਆਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਟੀਕੇ ਲਗਾ ਦਿੱਤੇ ਗਏ ਹਨ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਹਰੇ ਚਾਰੇ ਤੇ ਤੂੜੀ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ।

ਸੇਵਾ ਅਧਿਕਾਰ ਕਾਨੂੰਨ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 18 ਅਗਸਤ: ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ, ਜ਼ਿਲ੍ਹਾ ਸੈਂਟਰ, ਹੁਸ਼ਿਆਰਪੁਰ ਵਿਖੇ ਸੇਵਾ ਅਧਿਕਾਰ ਕਾਨੂੰਨ 2011 ਸਬੰਧੀ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੇ ਸ਼ੁਰੂ ਵਿੱਚ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ੍ਰ: ਸੁਰਜੀਤ ਸਿੰਘ ਵੱਲੋਂ ਹਾਜ਼ਰ ਆਏ ਪਾਰਟੀਸਪੈਂਟਸ ਨੂੰ ਜੀ ਆਇਆ ਕਿਹਾ ਗਿਆ। ਉਨ੍ਹਾਂ ਨੇ ਇਸ ਵਰਕਸ਼ਾਪ ਵਿੱਚ ਸੇਵਾ ਅਧਿਕਾਰ ਕਾਨੂੰਨ 2011  ਨੂੰ ਲਾਗੂ ਕਰਨ ਸਬੰਧੀ ਪ੍ਰਸਤਾਵਿਤ ਕੀਤੇ ਗਏ ਕਾਨੁੰਨ ਦੇ ਤਹਿਤ ਜਿਹੜੀਆਂ 67 ਜਨਤਕ ਸੇਵਾਵਾਂ ਆਉਂਦੀਆਂ ਹਨ, ਸਬੰਧੀ ਵੱਖ-ਵੱਖ ਮਹਿਕਮਿਆਂ ਤੋਂ ਆਏ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ । ਉਨ੍ਹਾਂ ਨੇ ਆਪਣੇ ਭਾਸ਼ਨ ਵਿੱਚ ਦੱਸਿਆ ਕਿ ਇਨ੍ਹਾਂ 67 ਸੇਵਾਵਾਂ ਨੂੰ ਪ੍ਰਦਾਨ ਕਰਨ ਦਾ ਸਮਾਂ ਘੱਟ ਤੋਂ ਘੱਟ ਇੱਕ ਦਿਨ ਅਤੇ ਵੱਧ ਤੋਂ ਵੱਧ 60 ਦਿਨ ਸੀਮਤ ਕੀਤਾ ਗਿਆ ਹੈ ਅਤੇ ਇਸ ਸਮੇਂ ਵਿੱਚ ਸੇਵਾਵਾਂ ਨਾ ਮੁਹੱਈਆ ਕਰਵਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਦੇ ਹੋਏ 500 ਰੁਪਏ ਤੋਂ ਲੈ ਕੇ 5000 ਰੁਪਏ ਤੱਕ ਦਾ ਜੁਰਮਾਨਾ ਕਰਨ ਦਾ ਵੀ ਉਪਬੰਧ ਕੀਤਾ ਗਿਆ ਹੈ । ਇਸ ਵਰਕਸ਼ਾਪ ਵਿੱਚ ਸੇਵਾ ਅਧਿਕਾਰ ਕਾਨੁੰਨ 2011 , ਦਫ਼ਤਰੀ ਕੰਮਕਾਜ ਦੀ ਵਿਧੀ ਅਤੇ ਫਾਈਨੈਸ਼ਲ ਰੂਲਜ਼ ਸਬੰਧੀ ਜਾਣਕਾਰੀ ਰਿਸੋਰਸ ਪਰਸਨਜ/ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ।

        ਵਰਕਸ਼ਾਪ ਦੇ ਪਹਿਲੇ, ਦੂਸਰੇ ਅਤੇ ਚੌਥੇ ਸੈਸ਼ਨ ਵਿੱਚ ਸ੍ਰੀ ਬਾਂਕੇ ਬਿਹਾਰੀ ਅੰਡਰ ਸੈਕਟਰੀ (ਰੀਟਾ:) ਰਿਸੋਰਸ ਪਰਸਨ ਵੱਲੋਂ ਦਫ਼ਤਰੀ ਕੰਮਕਾਜ ਦੀ ਵਿਧੀ ਬਾਰੇ ਵਿਸ਼ੇ ਸਬੰਧੀ ਸਲਾਈਡਜ਼ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਪਾਰਟੀਸਪੈਂਟਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਤਸਲੀਬਖਸ਼ ਢੰਗ ਨਾਲ ਦਿੱਤੇ ਗਏ।

        ਵਰਕਸ਼ਾਪ ਦੇ ਤੀਸਰੇ ਸੈਸ਼ਨ ਵਿੱਚ ਸ੍ਰੀ ਵਿਨੋਦ ਸ਼ਰਮਾ ਡਿਪਟੀ ਕੰਟਰੋਲ (ਵਿੱਤ ਤੇ ਲੇਖਾ) (ਰੀਟਾ:) ਰਿਸੋਰਸ ਪਰਸਨ ਵੱਲੋਂ ਫਾਈਨੈਸ਼ਨ ਰੂਲਜ਼ ਸਬੰਧੀ ਵਾਈਟ ਬੋਰਡ ਤੇ ਮਾਰਕਰ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸ੍ਰੀ ਪ੍ਰੇਮ ਚੰਦ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਵੱਲੋਂ ਜ਼ਿਲ੍ਹਾ ਸੈਂਟਰ ਸਬੰਧੀ ਪਾਰਟੀਸਪੈਂਟਸ ਨੂੰ ਜਾਣਕਾਰੀ ਦਿੱਤੀ ਗਈ।

ਅੰਨਾ ਹਜਾਰੇ ਦੇ ਸਮਰਥਨ ਵਿਚ ਕਾਲਜ ਬੰਦ

ਤਲਵਾੜਾ, 18 ਅਗਸਤ: ਭ੍ਰਿਸ਼ਟਾਚਾਰ ਵਿਰੁੱਧ ਜਨ ਲੋਕਪਾਲ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਅੰਨਾ ਹਜਾਰੇ ਦੇ ਸਮਰਥਨ ਵਿਚ ਅੱਜ ਇੱਥੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਵੱਲੋਂ ਦਿੱਤੇ ਬੰਦ ਸੱਦੇ ਤੇ ਸਰਕਾਰੀ ਕਾਲਜ ਤਲਵਾੜਾ ਵਿਖੇ ਕੰਮ ਕਾਜ ਠੱਪ ਰੱਖਿਆ ਗਿਆ। ਏ. ਬੀ. ਵੀ. ਪੀ. ਆਗੂਆਂ ਨੇ ਕਾਲਜ ਖੁੱਲ੍ਹਣ ਤੋਂ ਪਹਿਲਾਂ ਹੀ ਗੇਟ ਨੂੰ ਬੰਦ ਕਰਕੇ ਅੰਨਾ ਹਜਾਰੇ ਦੇ ਹੱਕ ਵਿਚ ਨਾਹਰੇਬਾਜੀ ਕਰਦਿਆਂ ਕੇਂਦਰ ਸਰਕਾਰ ਵੱਲੋਂ ਅੰਨਾ ਵਿਰੁੱਧ ਅਪਣਾਈ ਜਾ ਰਹੀ ਅਖੌਤੀ ਦਮਨਕਾਰੀ ਨੀਤੀ ਦੀ ਤਿੱਖੀ ਆਲੋਚਨਾ ਕੀਤੀ ਗਈ। ਰੋਸ ਮੁਜਾਹਰੇ ਨੂੰ ਅੰਕਿਤ ਰਾਣਾ ਘਗਵਾਲ ਪ੍ਰਧਾਨ ਤਹਿਸੀਲ ਮੁਕੇਰੀਆਂ, ਸੌਰਵ ਠਾਕੁਰ ਪ੍ਰਧਾਨ ਕਾਲਜ ਯੂਨਿਟ ਨੇ ਸੰਬੋਧਨ ਕੀਤਾ ਅਤੇ ਹੋਰਨਾਂ ਤੋਂ ਇਲਾਵਾ ਸਾਹਿਲ, ਵਰਿੰਦਰ, ਪਰਮਿੰਦਰ, ਸ਼ਿਲਪੀ ਠਾਕੁਰ, ਕਨਿਕਾ ਸੋਬਤੀ, ਸੁਰੁਚੀ ਜਸਵਾਲ, ਪੂਨਮ, ਨੇਹਾ, ਚੇਤਨਾ, ਭੁਪਿੰਦਰ, ਨਿਸ਼ਾ, ਪਰਮਜੀਤ ਸਿੰਘ ਗੇਰਾ, ਰੋਮੀ, ਰੋਹਿਤ, ਰੀਨਾ ਰਾਣੀ, ਸੋਨਮ ਸ਼ਰਮਾ, ਪਰਵੀਨ ਕੁਮਾਰੀ, ਜੋਤੀ, ਮਮਤਾ, ਸੁਸ਼ੀਲ, ਜਤਿੰਦਰ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਲਜ ਦੇ ਵਿਦਿਆਰਥੀ ਹਾਜਰ ਸਨ।

ਅਜੀਤ ਹਰਿਆਵਲ ਲਹਿਰ ਬਣੇਗੀ ਵਾਤਾਵਰਨ ਲਈ ਵਰਦਾਨ

ਤਲਵਾੜਾ, 18 ਅਗਸਤ: ਰੋਜ਼ਾਨਾ ਅਜੀਤ ਵੱਲੋਂ ਸ. ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਤੇ ਚਲਾਈ ਜਾ ਰਹੀ ਅਜੀਤ ਹਰਿਆਵਲ ਲਹਿਰ ਤਹਿਤ ਅੱਜ ਇੱਥੇ ਸਰਕਾਰੀ ਹਾਈ ਸਕੂਲ ਫ਼ਤਿਹਪੁਰ ਵਿਖੇ 150 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 1 ਵਿਖੇ 350 ਬੂਟੇ ਲਗਾਏ ਗਏ। ਫ਼ਤਿਹਪੁਰ ਵਿਖੇ ਮੁੱਖ ਅਧਿਆਪਕ ਸ਼੍ਰੀ ਅਨੂਪ ਕੁਮਾਰ ਨੇ ਅਦਾਰਾ ਅਜੀਤ ਦੀ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਕੂਲੀ ਵਿਦਿਆਰਥੀਆਂ ਰਾਹੀਂ ਆਮ ਲੋਕਾਂ ਤੱਕ ਹਰਿਆਲੀ ਦਾ ਸੁਨੇਹਾ ਸਫ਼ਲਤਾਪੂਰਨ ਢੰਗ ਨਾਲ ਪਹੁੰਚਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਮਨੋਜ ਕੁਮਾਰ, ਸ਼ਮਿੰਦਰ ਸਿੰਘ, ਸਵਿਤਾ, ਜੀਵਨ, ਰੇਖਾ ਅਤੇ ਮਧੂ ਤੋਂ ਇਲਾਵਾ ਬਾਬਾ ਦੀਪ ਸਿੰਘ ਸ਼ਹੀਦ ਯਾਦਗਾਰੀ ਸੁਸਾਇਟੀ ਤਲਵਾੜਾ ਦੇ ਪ੍ਰਧਾਨ ਸ. ਸੁਰਿੰਦਰ ਸਿੰਘ, ਸਰਪੰਚ ਸ਼੍ਰੀ ਮਲਕੀਅਤ ਸਿੰਘ, ਪੰਚ ਰਜਿੰਦਰ, ਰੇਨੂੰ ਬਾਲਾ, ਰਾਜ ਕੁਮਾਰੀ ਵਿਸ਼ੇਸ਼ ਤੌਰ ਤੇ ਹਾਜਰ ਸਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ ਇਕ ਵਿਖੇ ਸਕੂਲ ਮੁਖੀ ਪ੍ਰਿੰਸੀਪਲ ਦਵਿੰਦਰ ਸਿੰਘ ਵੱਲੋਂ ਅਜੀਤ ਹਰਿਆਵਲ ਲਹਿਰ ਦਾ ਬੇਹੱਦ ਜੋਸ਼ੋ ਖਰੋਸ਼ ਨਾਲ ਸਵਾਗਤ ਕਰਦਿਆਂ ਆਪਣੇ ਸਕੂਲ ਵਿਚ 350 ਰੁੱਖ ਲਗਵਾਉਣ ਦਾ ਕਾਰਜ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਸ. ਬਰਜਿੰਦਰ ਸਿੰਘ ਹਮਦਰਦ ਦੀ ਦੂਰਅੰਦੇਸ਼ ਸੋਚ ਸਦਕਾ ਆਰੰਭੀ ਗਈ ਇਸ ਮੁਹਿੰਮ ਵਿਚ ਹਰੇਕ ਜਾਗਰੂਕ ਵਿਅਕਤੀ ਨੂੰ ਹਿੱਸਾ ਬਣਨਾ ਚਾਹੀਦਾ ਹੈ ਅਤੇ ਇਸ ਨਾਲ ਯਕੀਨਨ ਪੰਜਾਬ ਵਿਚ ਹਰਿਆਵਲ ਮੁੜ ਸੁਰਜੀਤ ਹੋਣ ਦੇ ਪੂਰੇ ਆਸਾਰ ਬਣ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਨੋਦ ਕੁਮਾਰ, ਕੇਵਲ ਕ੍ਰਿਸ਼ਨ, ਰਮੇਸ਼ ਕੁਮਾਰ, ਯਸ਼ਪਾਲ ਸਿੰਘ, ਨਰਿੰਦਰ ਸ਼ਰਮਾ, ਸੋਮਰਾਜ ਮੱਲ, ਸਮਰਜੀਤ ਸਿੰਘ ਸ਼ਮੀ, ਹਰਕਿਰਨ ਸਿੰਘ ਮਿੱਠੂ ਆਦਿ ਸਮੇਤ ਕਈ ਹੋਰ ਅਧਿਆਪਕ ਹਾਜਰ ਸਨ। ਜਿਕਰਯੋਗ ਹੈ ਕਿ ਸਕੂਲਾਂ ਵਿਚ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਵੱਲੋਂ ਇਸ ਮੁਹਿੰਮ ਵਿਚ ਵਿਆਪਕ ਰੁਚੀ ਵੇਖਣ ਨੂੰ ਮਿਲ ਰਹੀ ਹੈ।

ਆਜਾਦੀ ਦਿਵਸ ਤੇ ਲਹਿਰਾਇਆ ਤਿਰੰਗਾ

ਤਲਵਾੜਾ, 16 ਅਗਸਤ: ਬਲਾਕ ਤਲਵਾੜਾ ਵਿਚ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਭੰਬੋਤਾੜ ਹਾਰ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਸਕੂਲ ਤੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੇ ਸ਼ਿਰਕਤ ਕੀਤੀ। ਤਿਰੰਗਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਤੇ ਦੇਸ਼ ਭਗਤੀ ਨਾਲ ਲਬਰੇਜ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਮੁੱਖ ਅਧਿਆਪਕ ਸ਼੍ਰੀ ਸੁਭਾਸ਼ ਚੰਦ ਨੇ ਇਸ ਮੌਕੇ ਹਾਜਰ ਇਕੱਠ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਸੈਂਟਰ ਹੈਡ ਟੀਚਰ ਮਹਾਂਵੀਰ, ਪ੍ਰਵੀਨ ਕੁਮਾਰ, ਮਾਸਟਰ ਟ੍ਰੇਨਰ ਨਰਿੰਦਰ ਕੁਮਾਰ, ਵਿਦੇਸ਼ ਕੁਮਾਰ, ਸੰਜੀਵ ਠਾਕੁਰ, ਰਣਜੀਤ ਕੌਰ, ਜੋਗਿੰਦਰ ਕੌਰ, ਨੀਲਮ ਕੁਮਾਰੀ, ਪੂਰਨ ਸਿੰਘ, ਧਰਮ ਸਿੰਘ, ਕੁਲਦੀਪ ਕੁਮਾਰ ਪੰਚ ਹਾਜਰ ਸਨ।
ਸਰਕਾਰੀ ਹਾਈ ਸਕੂਲ ਫ਼ਤਿਹਪੁਰ ਵਿਖੇ ਦੇਸ਼ ਦਾ 65ਵਾਂ ਆਜ਼ਾਦੀ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸ਼੍ਰੀ ਦਲਜੀਤ ਸਿੰਘ ਜੀਤੂ ਚੇਅਰਮੈਨ ਬਲਾਕ ਸੰਮਤੀ ਤਲਵਾੜਾ ਨੇ ਅਦਾ ਕੀਤੀ ਅਤੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੇ ਦਰਸਾਏ ਪਵਿੱਤਰ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵੱਲੋਂ ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਗੀਤ ਆਦਿ ਪੇਸ਼ ਕੀਤੇ ਗਏ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਮਾਸਟਰ ਧਿਆਨ ਸਿੰਘ, ਮਨੋਜ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।
ਤਲਵਾੜਾ ਵਿਖੇ ਆਜ਼ਾਦੀ ਦਿਵਸ ਤੇ ਰੌਣਕਾਂ ਤਲਵਾੜਾ ਵਿਖੇ ਸਮੂਹ ਸਕੂਲਾਂ ਵੱਲੋਂ ਸਾਂਝੇ ਤੌਰ ਤੇ ਨਰਸਰੀ ਗਰਾਊਂਡ ਵਿਖੇ ਦੇਸ਼ ਦਾ ਸੁਤੰਤਰਤਾ ਦਿਵਸ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਚੀਫ਼ ਇੰਜੀਨਂਅਰ ਸ਼੍ਰੀ ਐਸ. ਸੀ. ਮਹਿਤਾ ਨੇ ਅਦਾ ਕੀਤੀ ਅਤੇ ਹੋਰਨਾਂ ਤੋਂ ਇਲਾਵਾ ਮੰਚ ਤੇ ਸ਼੍ਰੀ ਏ. ਕੇ. ਬਾਲੀ ਐਸ. ਈ., ਪ੍ਰਿੰ. ਕੇ. ਐਲ. ਰਾਣਾ, ਰਜਿੰਦਰ ਪ੍ਰਸਾਦ, ਪ੍ਰਿੰ. ਸੁਰੇਸ਼ ਕੁਮਾਰੀ, ਪ੍ਰਿੰ. ਦੇਸ ਰਾਜ ਸ਼ਰਮਾ, ਸ. ਅਜੀਤ ਸਿੰਘ ਆਦਿ ਹਾਜਰ ਸਨ। ਦੇਸ਼ ਭਗਤੀ ਨਾਲ ਭਰਪੂਰ ਪ੍ਰੋਗਰਾਮ ਵਿਚ ਸਰਕਾਰੀ ਸੈਕੰਡਰੀ ਸਕੂਲ ਸੈਕਟਰ 1, ਸਰਕਾਰੀ ਕੰਨਿਆ ਸੈਕੰਡਰੀ ਸਕੂਲ ਸੈਕਟਰ 3, ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2, ਬੀ. ਬੀ. ਐ¤ਮ. ਬੀ. ਡੀ. ਏ. ਵੀ. ਸਕੂਲ, ਐ¤ਸ. ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ, ਸਮੂਹ ਗੀਤ, ਲੋਕ ਨਾਚ ਦੀ ਸ਼ਾਨਦਾਰ ਪੇਸ਼ਕਾਰੀ ਨੇ ਵਰ੍ਹਦੇ ਮੀਂਹ ਵਿਚ ਜੁੜੇ ਦਰਸ਼ਕਾਂ ਦਾ ਮਨ ਮੋਹ ਲਿਆ।
ਜਦੋਂ ਐਸ. ਡੀ. ਓਜ਼. ਨੇ ਕੀਤਾ ਸਟੇਜ ਦਾ ਬਾਈਕਾਟ
ਨਰਸਰੀ ਗਰਾਊਂਡ ਵਿਖੇ ਸਾਂਝੇ ਤੌਰ ਤੇ ਮਨਾਏ ਗਏ ਸਮਾਗਮ ਦੌਰਾਨ ਪੂਰਾ ਸਮਾਂ ਬੀ. ਬੀ. ਐਮ. ਬੀ. ਸਮੂਹ ਐਸ. ਡੀ. ਓਜ਼. ਵੱਲੋਂ ਰੋਸ ਵਜੋਂ ਸਟੇਜ ਦਾ ਬਾਈਕਾਟ ਕੀਤਾ ਗਿਆ। ਜਿਕਰਯੋਗ ਹੈ ਕਿ ਉਕਤ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਆਪਣੇ ਸਾਥੀ ਐਸ. ਡੀ. ਓ. ਇੰਜ. ਏ ਪੀ ਐਸ ਉੱਭੀ ਨੂੰ ਇਕ ਸੀਨੀਅਰ ਅਧਿਕਾਰੀ ਵੱਲੋਂ ਕਥਿਤ ਤੌਰ ਤੇ ਕੀਤੀ ਬਦਸਲੂਕੀ ਤੇ ਅੜੀਅਲ ਰਵੱਈਏ ਵਿਰੁੱਧ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕਰ ਰਹੇ ਹਨ। ਉਕਤ ਅਧਿਕਾਰੀਆਂ ਵੱਲੋਂ ਉਸ ਅਧਿਕਾਰੀ ਵਿਰੁੱਧ ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਘਟਨਾ ਦੀ ਇਲਾਕੇ ਵਿਚ ਕਾਫੀ ਚਰਚਾ ਹੈ।

ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਚੇਤਨਾ ਜਰੂਰੀ: ਕੈਪਟਨ ਬਾਠ

ਹੁਸ਼ਿਆਰਪੁਰ, 15 ਅਗਸਤ: ਭਾਰਤ ਦੀ ਆਜ਼ਾਦੀ ਦਾ 65ਵਾਂ ਦਿਵਸ ਅੱਜ ਇਥੇ ਪੁਲਿਸ ਗਰਾਉਂਡ ਵਿਖੇ ਬੜੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿੱਚ ਕੈਪਟਨ ਬਲਬੀਰ ਸਿੰਘ ਬਾਠ, ਰੱਖਿਆ ਸੇਵਾਵਾਂ ਭਲਾਈ, ਐਨ ਆਰ ਆਈ ਮਾਮਲੇ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਤੇ ਉਨ੍ਹਾਂ ਨੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮਾਰਚ ਪਾਸਟ ਵਿੱਚ ਬੀ.ਐਸ.ਐਫ. ਖੜਕਾਂ, ਪੀ ਆਰ ਟੀ ਸੀ ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਫੌਜੀਆਂ, ਗਰਲ ਗਾਈਡਜ਼ ਅਤੇ ਸਕਾਉਟਸ ਦੀਆਂ ਟੁਕੜੀਆਂ ਨੇ ਹਿੱਸਾ ਲਿਆ। ਇਸ ਸਮਾਗਮ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਮਾਸ ਪੀ ਟੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਵਿਸ਼ਿਆਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਤੇ ਵੱਖ-ਵੱਖ ਸਕੂਲਾਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਪੀ ਆਰ ਟੀ ਸੀ ਜਹਾਨਖੇਲਾਂ ਵੱਲੋਂ ਮਲਖਮ ਰਾਹੀਂ ਵੱਖ-ਵੱਖ ਕਰੱਤਵ ਦਿਖਾਏ। ਇਸੇ ਤਰਾਂ ਪੀ ਆਰ ਟੀ ਸੀ ਜਹਾਨਖੇਲਾਂ ਦੀ ਇੱਕ ਟੀਮ ਵੱਲੋਂ ਮਲਵਈ ਗਿੱਧਾ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਭੰਗੜਾ ਅਤੇ ਵੱਖ-ਵੱਖ ਸਕੂਲਾਂ ਦੀਆਂ ਲੜਕੀਆਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ।
ਕੈਪਟਨ ਬਾਠ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਹੈ ਕਿਉਂਕਿ ਅੱਜ ਤੋਂ ਠੀਕ 64 ਸਾਲ ਪਹਿਲਾਂ ਦੇਸ਼ ਦੇ ਮਹਾਨ ਸ਼ਹੀਦਾਂ, ਸੂਰਬੀਰਾਂ, ਸੁਤੰਤਰਤਾ ਸੰਗਰਾਮੀਆਂ ਦੀਆਂ ਅਣਥੱਕ ਕੋਸ਼ਿਸ਼ਾਂ ਤੇ ਕੁਰਬਾਨੀਆਂ ਸਦਕਾ 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋਇਆ ਸੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਦੇਸ਼ ਦੇ ਮਹਾਨ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਨ ਦਾ ਦਿਨ ਹੈ। ਉਨ੍ਹਾਂ ਨੇ ਇਸ ਸੁਭ ਦਿਹਾੜੇ ਤੇ ਆਪਣੇ ਸੰਦੇਸ਼ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਦੇ ਵਿਕਾਸ ਵਿੱਚ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਤੇ ਕੈਪਟਨ ਬਾਠ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਮਾਰਚ ਪਾਸਟ, ਮਾਸ ਪੀ ਟੀ ਸ਼ੋਅ, ਝਾਕੀਆਂ ਅਤੇ ਸਭਿਆਚਾਰਕ ਪ੍ਰੋਗਰਾਮਾਂ ਵਿੱਚ ਪਹਿਲਾ-ਦੂਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ , ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ) , ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਜ), ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਵਰਿੰਦਰ ਸਿੰਘ ਬਾਜਵਾ ਸਾਬਕਾ ਰਾਜ ਸਭਾ ਮੈਂਬਰ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਜਸਜੀਤ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਅਮਰਜੀਤ ਸਿੰਘ ਚੋਹਾਨ ਚੇਅਰਮੈਨ ਮਾਰਕੀਟ ਕਮੇਟੀ, ਡਾ ਜੇ ਐਸ ਬਡਿਆਲ, ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਿਕ ਜਥੇਬੰਦੀਆਂ ਦੇ ਆਗੂ ਅਤੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

ਕਾਲਜ ਅਧਿਆਪਕਾਂ ਵੱਲੋਂ ਰੋਸ ਧਰਨਾ

ਤਲਵਾੜਾ, 12 ਅਗਸਤ: ਪੰਜਾਬ ਗੌਰਮਿੰਟ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਸਰਕਾਰੀ ਕਾਲਜ ਤਲਵਾੜਾ ਯੂਨਿਟ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਲਈ ਕਾਲਜ ਵਿਚ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਪ੍ਰੋ. ਸੁਰਿੰਦਰਪਾਲ ਸਿੰਘ ਇਕਨਾਮਿਕਸ, ਪ੍ਰੋ. ਗੁਰਚਰਨ ਸਿੰਘ, ਪ੍ਰੋ. ਬਖਤਾਵਰ ਸਿੰਘ, ਪ੍ਰੋ. ਰਾਧੇ ਸ਼ਾਮ, ਪ੍ਰੋ. ਬਲਬੀਰ ਸਿੰਘ, ਪ੍ਰੋ. ਸੁਰਿੰਦਰਪਾਲ ਸਿੰਘ ਮੰਡ, ਪ੍ਰੋ. ਕਸ਼ਮੀਰੀ ਲਾਲ, ਪ੍ਰੋ. ਰਜੇਸ਼ ਡੋਗਰਾ, ਪ੍ਰੋ. ਯਸ਼ ਸ਼ਾਰਦਾ ਤੇ ਪ੍ਰੋ. ਦਲਬੀਰ ਸਿੰਘ ਮੱਲ੍ਹੀ ਨੇ ਭਾਗ ਲਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਸੁਰਿੰਦਰਪਾਲ ਸਿੰਘ ਮੰਡ ਅਤੇ ਕਾਰਜਕਾਰੀ ਸਕੱਤਰ ਪ੍ਰੋ. ਦਲਬੀਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਨਵੇਂ ਵਧੇ ਸਕੇਲਾਂ ਦੇ ਬਕਾਏ ਬਾਕੀ ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਪੈਟਰਨ ਤੇ ਪ੍ਰੋਫੈਸਰਾਂ ਨੂੰ ਵੀ ਅਦਾ ਕੀਤੇ ਜਾਣ, ਸੇਵਾਮੁਕਤੀ ਦੀ ਉਮਰ 65 ਸਾਲ ਕਰਨ, 20 ਸਾਲ ਦੀ ਨੌਕਰੀ ਵਾਲਿਆਂ ਨੂੰ ਪੈਨਸ਼ਨ ਦੇ ਸਾਰੇ ਲਾਭ ਦੇਣ ਤੋਂ ਇਲਾਵਾ ਪੰਜਾਬ ਸਰਕਾਰ ਦੁਆਰਾ ਕਾਲਜਾਂ ਬਾਰੇ ਜਾਰੀ ਨੋਟੀਫਿਕੇਸ਼ਨ ਦੀਆਂ ਸਾਰੀਆਂ ਮਦਾਂ ਇੰਨ ਬਿੰਨ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਵਿਚ ਪ੍ਰੋਫੈਸਰਾਂ ਦੀਆਂ ਪੋਸਟਾਂ ਭਰਨੀਆਂ ਵੀ ਸ਼ਾਮਿਲ ਹੈ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)