ਸ਼ਾਕਰ ਨੇ ਕੀਤਾ ਜਲ ਸਪਲਾਈ ਭੱਟੀਆਂ ਦਾ ਉਦਘਾਟਨ

ਮੁਕੇਰੀਆਂ, 2 ਅਕਤੂਬਰ: ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੱਛੜੇ ਖੇਤਰਾਂ ਨੂੰ ਵਿਕਸਿਤ ਕਰਨ ਲਈ ਬੈਕਵਰਡ ਰੀਜ਼ਨ ਗਰਾਂਟ ਫੰਡ ਸਕੀਮ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਪਿੰਡ ਭੱਟੀਆਂ ਜੱਟਾਂ ਵਿਖੇ 39.91 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਜਲ ਸਪਲਾਈ ਯੋਜਨਾ ਦਾ ਉਦਘਾਟਨ ਕਰਨ ਉਪਰੰਤ ਕੀਤਾ। 
         ਸ੍ਰੀ ਸ਼ਾਕਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਸਮੱਸਿਆ ਨੂੰ ਮੁਕੰਮਲ ਰੂਪ ਵਿੱਚ ਹੱਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੱਛੜੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਪੀਣ ਵਾਲੇ ਸਾਫ਼-ਸੁਥਰਾ ਪਾਣੀ ਦੇਣ ਦੀ ਸਹੂਲਤ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਭੱਟੀਆਂ ਜੱਟਾਂ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਜਲ ਸਪਲਾਈ ਯੋਜਨਾ ਲਗਾਈ ਗਈ ਹੈ। ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਇਸ ਪਿੰਡ ਦੇ ਲੋਕਾਂ ਨੂੰ 70 ਲੀਟਰ ਪਾਣੀ ਪ੍ਰਤੀ ਵਿਅਕਤੀ  ਪ੍ਰਤੀ ਦਿਨ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜਲ ਸਪਲਾਈ ਸਕੀਮ ਨਾਲ 25 ਹਜ਼ਾਰ ਲੀਟਰ ਸਮੱਰਥਾ ਵਾਲੀ ਪਾਣੀ ਦੀ ਟੈਂਕੀ ਬਣਾਈ ਗਈ ਹੈ ਅਤੇ ਇਸ ਰਾਹੀਂ ਨਿਊਨਤਮ ਤਕਨੀਕ ਰਾਹੀਂ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
        ਇਸ ਮੌਕੇ ਤੇ ਸਰਵਸ੍ਰੀ ਸਰਬਜੋਤ ਸਾਬੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ, ਹਰਮੀਤ ਸਿੰਘ ਕੌਲਪੁਰ, ਰਵਿੰਦਰ ਸਿੰਘ ਚੱਕ, ਮਨਜੀਤ ਸਿੰਘ ਐਸ ਡੀ ਓ, ਕਮਲ ਲਾਲ ਜੇ ਈ , ਮਾਨ ਸਿੰਘ ਜੇ ਈ, ਪ੍ਰਦੀਪ ਕੁਮਾਰ, ਜੀ ਈ, ਸੁਰਜੀਤ ਸਿੰਘ ਭੱਟੀਆਂ ਜੱਟਾਂ, ਓਂਕਾਰ ਸਿੰਘ ਏ ਈ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਵਣ ਅਧਿਕਾਰੀਆਂ ਨੂੰ ਪੰਜਾਬ ਪੁਲਿਸ ਵਾਂਗ ਤਰੱਕੀਆਂ ਛੇਤੀ : ਸ਼ਾਕਰ

ਮੁਕੇਰੀਆਂ, 2 ਅਕਤੂਬਰ: ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਜਲਦੀ ਪੱਕਾ ਕੀਤਾ ਜਾਵੇਗਾ ਅਤੇ ਵਣ ਅਧਿਕਾਰੀਆਂ ਨੂੰ ਪੰਜਾਬ ਪੁਲਿਸ ਦੀ ਤਰਜ਼ ਤੇ ਤਰੱਕੀਆਂ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ੍ਰੀ ਅਰੁਨੇਸ਼ ਸ਼ਾਕਰ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਮੁਕੇਰੀਆਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫੋਰੈਸਟ ਇੰਸਪੈਕਸ਼ਨ ਹੱਟ ( ਜੰਗਲਾਤ ਰੈਸਟ ਹਾਊਸ ) ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
        ਸ੍ਰੀ ਸ਼ਾਕਰ ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਪਿਛਲੇ ਕਈ ਸਾਲਾਂ ਤੋਂ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕਰਨ ਲਈ ਨਵੀਂ ਭਰਤੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੰਗਲਾਤ ਵਿਭਾਗ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਾਲ ਦੌਰਾਨ ਇੱਕ ਕਰੋੜ 14 ਲੱਖ ਪੌਦੇ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦਾ ਇੱਕ ਉਪਰਾਲਾ ਕੀਤਾ ਗਿਆ ਹੈ। ਇਹ ਉਪਰਾਲਾ ਅਗਾਂਹ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਤਰਾਂ ਪੰਜਾਬ ਅੰਦਰ ਜੰਗਲੀ ਜੀਵਾਂ ਦੀ ਸੁਰੱਖਿਆ ਲਈ 1 ਅਕਤੂਬਰ ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਪ੍ਰੇਰਿਤ ਕੀਤਾ ਜਾ ਸਕੇ।  ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੈਂਦੇ ਸਮੂਹ ਜੰਗਲਾਤ ਰੈਸਟ ਹਾਊਸਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਰਾਜ ਅੰਦਰ ਜੰਗਲਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਫੋਰੈਸਟ ਇੰਸਪੈਕਸ਼ਨ ਹੱਟ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੋਰੈਸਟ ਇੰਸਪੈਕਸ਼ਨ ਹੱਟ ਮੁਕੇਰੀਆਂ ਨੂੰ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।
        ਸ੍ਰੀ ਸ਼ਾਕਰ ਨੇ ਕਿਹਾ ਕਿ ਸਰਕਾਰ ਵੱਲੋਂ ਮੁਕੇਰੀਆਂ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ 3.75 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੰਗਾਲਾ ਤੋਂ ਖਿੱਚੀਆਂ ਨੂੰ ਜਾਣ ਵਾਲੀ ਸੜਕ ਨੂੰ 30 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਿਸ ਉਪਰ 17.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ- ਮੁਕੇਰੀਆਂ ਸੜਕ ਤੇ ਪੈਂਦੇ ਰੇਲਵੇ ਟਰੈਕ ਉਪਰ ਫਲਾਈ ਓਵਰ ਪੁੱਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 20.62 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਇਸ ਸਬੰਧੀ ਨਿਰਮਾਣ ਕਾਰਜ ਆਰੰਭ ਕਰ ਦਿੱਤੇ ਜਾਣਗੇ।
        ਇਸ ਮੌਕੇ ਤੇ ਸਰਵਸ੍ਰੀ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ, ਹਰਮੀਤ ਸਿੰਘ ਸਰਕਲ ਜਥੇਦਾਰ, ਸੁਰਜੀਤ ਸਿੰਘ ਸਹੋਤਾ ਵਣ ਮੰਡਲ ਅਫ਼ਸਰ, ਓਂਕਾਰ ਸਿੰਘ ਸੰਧਰ ਡਿਪਟੀ ਡੀ ਐਫ ਓ, ਜਸਵੰਤ ਸਿੰਘ, ਰਾਜ ਸਿੰਘ ਠਾਕਰ, ਨਰਿੰਦਰ ਸਿੰਘ, ਅੰਜਨ ਸਿੰਘ, ਕੋਮਲ ਜੈਨ ਪ੍ਰਧਾਨ ਮਿਉਂਸਪਲ ਕਮੇਟੀ, ਰਵਿੰਦਰ ਰਵੀ, ਅਨੂਪ ਭੱਟੀ, ਅਨਿਲ ਵਸ਼ਿਸ਼ਟ ਚੇਅਰਮੈਨ ਬਲਾਕ ਸੰਮਤੀ ਹਾਜੀਪੁਰ, ਪਵਨ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਜਲ ਸਪਲਾਈ ਠੱਪ ਹੋਣ ਨਾਲ ਲੋਕ ਬੇਹਾਲ

ਤਲਵਾੜਾ, 2 ਅਕਤੂਬਰ:  ਹਰ ਘਰ ਤੱਕ ਪੀਣ ਵਾਲਾ ਸਾਫ਼ ਸੁਥਰੇ ਪਾਣੀ ਮੁਹੱਈਆ ਕਰਵਾਉਣ ਦੇ ਦਾਅਵੇ ਇੱਥੇ ਪਿਛਲੇ ਲਗਾਤਾਰ ਕਈ ਦਿਨਾਂ ਤੋਂ ਠੱਪ ਪਈ ਜਲ ਸਪਲਾਈ ਨੂੰ ਵੇਖਦਿਆਂ ਬੇਜਾਨ ਸਾਬਿਤ ਹੋ ਰਹੇ ਹਨ ਅਤੇ ਸਰਕਾਰੀ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਇਨ੍ਹਾਂ ਦੇ ਰੱਖ ਰਖਾਓ ਵਿਚ ਵਰਤੀ ਜਾ ਰਹੀ ਕਥਿਤ ਲਾਪਰਵਾਹੀ ਨੂੰ ਉਜਾਗਰ ਕਰ ਰਿਹਾ ਹੈ। ਪੱਤਰਕਾਰਾਂ ਕੋਲ ਆਪਣਾ ਇਹ ਰੋਸ ਜਾਹਿਰ ਕਰਦਿਆਂ ਤਲਵਾੜਾ ਦੇ ਮੁਹੱਲਾ ਸਾਂਡਪੁਰ ਨੰਬਰ 2 ਦੇ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਦਰਜਨਾਂ ਘਰਾਂ ਵਿਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਹਾਲਤ ਇਹ ਹੈ ਘਰਾਂ ਦੀਆਂ ਤ੍ਰੀਮਤਾਂ ਨੂੰ ਲਾਗਲੇ ਧਾਰਮਿਕ ਸਥਾਨਾਂ ਅਤੇ ਡੇਰਿਆਂ ਤੋਂ ਸਿਰਾਂ ਤੇ ਘੜੇ ਆਦਿ ਰੱਖ ਕੇ ਰੋਜਾਨਾ ਪਾਣੀ ਢੋਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਜਲ ਸਪਲਾਈ ਦਫ਼ਤਰ ਦੇ ਗੇੜੇ ਕੱਢ ਕੇ ਹਾਰ ਚੁੱਕੇ ਹਨ ਪਰੰਤੂ ਮੁਹੱਲੇ ਵਿਚ ਪਾਣੀ ਦੀ ਸਪਲਾਈ ਅਜੇ ਤੱਕ ਬਹਾਲ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਜੇਕਰ ਕਿਤੇ ਸਵੇਰੇ ਜਾਂ ਸ਼ਾਮ ਪਾਣੀ ਛੱਡਿਆ ਜਾਂਦਾ ਹੈ ਤਾਂ ਮੁਹੱਲੇ ਵਿਚ ਕੁਝ ਅਸਰ ਰਸੂਖ ਵਾਲੇ ਲੋਕਾਂ ਵੱਲੋਂ ਪਾਈਪ ਲਾਈਨ ਤੇ ਲਾਈਆਂ ਸ਼ਕਤੀਸ਼ਾਲੀ ਮੋਟਰਾਂ ਜਾਂ ਟੁੱਲੂ ਲਗਾ ਕੇ ਪਾਣੀ ਖਿੱਚ ਲਿਆ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਪਹਿਲਾਂ ਤੋਂ ਹੀ ਜਲ ਸੰਕਟ ਦਾ ਸ਼ਿਕਾਰ ਆਮ ਲੋਕਾਂ ਨੂੰ ਪਾਣੀ ਦੀ ਬੂੰਦ ਬੂੰਦ ਲਈ ਤਰਸਣਾ ਪੈਂਦਾ ਹੈ। ਪਰੰਤੂ ਇਸ ਦੇ ਬਾਵਜੂਦ ਇਨ੍ਹਾਂ ਨਜਾਇਜ਼ ਮੋਟਰਾਂ ਪ੍ਰਤੀ ਮਹਿਕਮੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਸ਼ਾ ਰਾਣੀ, ਰਜੇਸ਼ ਰਾਣੀ, ਤੀਰਥ ਰਾਮ, ਦੀਪ ਰਾਜ ਆਦਿ ਸਮੇਤ ਕਈ ਹੋਰ ਮੁਹੱਲਾ ਵਾਸੀ ਹਾਜਰ ਸਨ। ਇਸ ਮੌਕੇ ਜਦੋਂ ਸਬੰਧਤ ਜੇ. ਈ. ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਮੱਸਿਆ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੇ ਕੱਟ ਲੱਗਣ ਕਾਰਨ ਆ ਰਹੀ ਹੈ ਅਤੇ ਜਲਦੀ ਹੀ ਸਪਲਾਈ ਠੀਕ ਹੋ ਜਾਵੇਗੀ। ਬਹਰਹਾਲ, ਲੋਕਾਂ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇੱਥੇ ਜਲ ਸਪਲਾਈ ਨੂੰ ਬਹਾਲ ਕਰਨ ਲਈ ਲੁੜੀਂਦੀ ਕਾਰਵਾਈ ਕੀਤੀ ਜਾਵੇ।

ਸਿੱਖਿਆ ਤੇ 1442 ਕਰੋੜ ਖਰਚ : ਸੋਹਣ ਸਿੰਘ ਠੰਡਲ

ਮਾਹਿਲਪੁਰ, 1 ਅਕਤੂਬਰ:  ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਚਾਲੂ ਵਿੱਤੀ ਸਾਲ ਦੌਰਾਨ 1442 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਮਾਹਿਲਪੁਰ ਦੇ ਵਿਧਾਇਕ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਹਰਖੋਵਾਲ ਵਿਖੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਲਈ 17.05 ਲੱਖ ਰੁਪਏ ਦੇ ਚੈਕ ਦੇਣ ਮੌਕੇ ਕੀਤਾ।  ਜਿਨ੍ਹਾਂ ਵਿੱਚੋਂ ਪਿੰਡ ਖਨੌੜਾ ਦੇ ਸਕੂਲ ਦੀ ਇਮਾਰਤ ਵਿੱਚ ਵਾਧਾ ਕਰਨ ਲਈ 4.35 ਲੱਖ, ਪਿੰਡ ਹਰਖੋਵਾਲ,  ਪਿੰਡ ਸਾਹਰੀ ਦੇ ਸਕੂਲਾਂ ਲਈ 4.35-4.35 ਲੱਖ, ਪਿੰਡ ਮੜੂਲੀ ਬ੍ਰਾਹਮਣਾ ਅਤੇ ਮਾਨਾ ਦੇ ਸਕੂਲਾਂ ਨੂੰ 2-2  ਲੱਖ ਰੁਪਏ ਦੇ ਚੈਕ ਹਨ।

        ਸ੍ਰ: ਠੰਡਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡਾਂ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਪ੍ਰੀਵਾਰਾਂ ਦੇ ਬੱਚਿਆਂ ਨੁੰ ਮੁਫ਼ਤ ਕਾਪੀਆਂ, ਕਿਤਾਬਾਂ ਅਤੇ ਬਸਤੇ ਦਿੱਤੇ ਜਾ ਰਹੇ ਹਨ। ਗਿਆਰਵੀਂ ਅਤੇ ਬਾਹਰਵੀਂ ਵਿੱਚ ਪੜ੍ਹਨ ਵਾਲੀਆਂ ਗਰੀਬ ਲੜਕੀਆਂ ਨੂੰ ਸਾਈਕਲ ਵੀ ਦਿੱਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆ ਰਹੀ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਰੋਜ਼ਾਨਾ 8 ਘੰਟੇ ਦਿਨ ਦੇ ਸਮੇਂ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ  ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਂ ਖੇਡ ਕਬੱਡੀ ਨੂੰ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਵਿਸ਼ਵ ਕਬੱਡੀ ਕੱਪ ਜਲਦੀ ਹੀ ਕਰਵਾਇਆ ਜਾ ਰਿਹਾ ਹੈ ਜਿਸ ਦਾ ਇੱਕ ਮੈਚ ਹੁਸ਼ਿਆਰਪੁਰ ਵਿਖੇ ਹੋਵੇਗਾ।  ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਮਿੰਨੀ ਖੇਡ ਸਟੇਡੀਅਮ ਅਤੇ ਜਿੰਮ ਵੀ ਖੋਲ੍ਹੇ ਜਾ ਰਹੇ ਹਨ ਤਾਂ ਜੋ ਨੌਜਵਾਨ ਇਨ੍ਹਾਂ ਵਿੱਚ ਆ ਕੇ ਆਪਣੀ ਸਿਹਤ ਸੰਭਾਲ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਦੇਸ਼ ਅਤੇ ਰਾਜ ਦਾ ਉਜਵੱਲ ਭਵਿੱਖ ਬਣਾਉਣ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

        ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਹਰਖੋਵਾਲ ਦੇ ਸੰਤ ਬਾਬਾ ਮਨਜੀਤ ਸਿੰਘ, ਮਾਸਟਰ ਰਛਪਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਜੋਗਿੰਦਰ ਸਿੰਘ, ਗੁਰਮੀਤ ਸਿੰਘ ਫੁਗਲਾਣਾ, ਵੱਖ-ਵੱਖ ਸਕੂਲਾਂ ਦੇ ਹੈਡਮਾਸਟਰ, ਅਧਿਆਪਕ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਧੁੱਗਾ ਨੇ ਕੀਤਾ ਸਕੂਲ ਦੇ ਕਮਰਿਆਂ ਦਾ ਉਦਘਾਟਨ

ਗੜ੍ਹਦੀਵਾਲਾ, 1 ਅਕਤੂਬਰ:  ਅਕਾਲੀ-ਭਾਜਪਾ ਸਰਕਾਰ ਵੱਲੋਂ ਗਰੀਬ ਅਤੇ ਹੁਸ਼ਿਆਰਪੁਰ ਬੱਚਿਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਮੁਹੱਈਆ ਕਰਾਉਣ ਲਈ ਰਾਜ ਭਰ ਵਿੱਚ 118 ਆਦਰਸ਼ ਸਕੂਲ ਸਥਾਪਿਤ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰ: ਦੇਸ ਰਾਜ ਸਿੰਘ ਧੁੱਗਾ ਨੇ ਪਿੰਡ ਭਾਨੋਵਾਲ ਵਿਖੇ 5.60 ਲੱਖ ਰੁਪਏ ਦੀ ਲਾਗਤ ਨਾਲ ਐਲੀਮੈਂਟਰੀ ਅਤੇ ਮਿਡਲ ਸਕੂਲ ਦੇ ਬਣੇ ਨਵੇਂ ਕਮਰਿਆਂ ਦਾ ਉਦਘਾਟਨ ਕਰਨ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਸਰਕਾਰੀ ਸਕੂਲਾਂ ਵਿੱਚ ਕੰਪਿਊਟਰ  ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।  ਬੱਚਿਆਂ ਦੇ ਬੈਠਣ ਲਈ ਬੈਂਚ ਦਿੱਤੇ ਗਏ ਹਨ, ਸਕੂਲਾਂ ਦੀਆਂ ਚਾਰਦੀਵਾਰੀਆਂ ਅਤੇ ਇਮਾਰਤਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸਕੂਲਾਂ ਵਿੱਚ ਬੱਚਿਆਂ ਦੀ ਸਹੂਲਤ ਲਈ ਪਖਾਨੇ ਬਣਾਏ ਗਏ ਹਨ ਅਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

        ਸ੍ਰ: ਧੁੱਗਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੇਖਦੇ ਹੋਏ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਅਤੇ ਵਿਦਿਆ ਦਾ ਮਿਆਰ ਉਚਾ ਹੋਇਆ ਹੈ। ਉਨ੍ਹਾਂ ਹੋਰ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਵਿਸ ਐਕਟ ਲਾਗੂ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਹੈ ਜਿਸ ਨੇ ਸਰਵਿਸ ਐਕਟ ਲਾਗੂ ਕੀਤਾ ਹੈ।  ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਹਨਾਂ ਦੀ ਰਜਿਸਟਰੇਸ਼ਨ ਵੀ ਮੌਕੇ ਤੇ ਡੀਲਰਾਂ ਵੱਲੋਂ ਦੇਣ ਦਾ ਪ੍ਰਬੰਧ ਕੀਤਾ ਹੈ। ਹੁਣ ਆਮ ਲੋਕਾਂ ਨੂੰ ਗੱਡੀਆਂ ਦੀ ਖਰੀਦ ਸਮੇਂ ਮੌਕੇ ਤੇ ਹੀ ਰਜਿਸਟਰੇਸ਼ਨ ਅਤੇ ਹੋਰ ਜ਼ਰੂਰੀ ਕਾਗਜ਼ਾਤ ਬਣਾ ਕੇ ਦਿੱਤੇ ਜਾਣਗੇ।

        ਇਸ ਮੌਕੇ ਤੇ ਬਲਾਕ ਦੇ ਵਾਈਸ ਪ੍ਰਧਾਨ ਰਜਿੰਦਰ ਕੁਮਾਰ ਪੱਪੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੰਗਤ ਰਾਮ ਢੋਲਵਾਹਾ, ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਜੌਹਲ, ਮੈਂਬਰ ਬਲਾਕ ਸੰਮਤੀ ਭੂੰਗਾ ਅਨੂਪ ਕੁਮਾਰ ਸ਼ਰਮਾ, ਕਰਮ ਸਿੰਘ ਜੌਹਲ ਅਤੇ ਸਕੂਲ ਦੇ ਹੈਡਮਾਸਟਰ ਦਲਬੀਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪਿੰਡ ਭਾਨੋਵਾਲ ਦੀ ਸਰਪੰਚ ਰੁਕਮਣੀ ਦੇਵੀ, ਸਰਪੰਚ ਚਠਿਆਲੀਆਂ ਗੁਰਬਖਸ਼ ਸਿੰਘ, ਕੁਲਦੀਪ ਸਿੰਘ ਲਾਡੀ, ਜਨਕ ਰਾਜ, ਗੋਪਾਲ ਸਿੰਘ, ਵਿਜੇ ਕੁਮਾਰ, ਰਜਿੰਦਰ ਸ਼ਰਮਾ, ਪਿੰਕੀ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਪਰਕਾਸ਼ ਸਿੰਘ ਬਾਦਲ ਰੱਖਣਗੇ ਯੂਨੀਵਰਸਿਟੀ ਦਾ ਨੀਂਹ ਪੱਥਰ

ਹੁਸ਼ਿਆਰਪੁਰ, 1 ਅਕਤੂਬਰ:  ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੜਕਾਂ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੀ ਇਮਾਰਤ ਦੇ ਨੀਂਹ ਪੱਥਰ ਨੂੰ ਸਮਰਪਿਤ 9 ਅਕਤੂਬਰ 2011 ਨੂੰ ਸਵੇਰੇ 10-30 ਵਜੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਯੂਨੀਵਰਸਿਟੀ ਦੀ ਇਮਾਰਤ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਰੱਖਣਗੇ।  ਇਹ ਜਾਣਕਾਰੀ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀ ਅਕਾਲੀ-ਭਾਜਪਾ ਲੀਡਰਸ਼ਿਪ ਦੇ ਸੀਨੀਅਰ ਆਗੂਆਂ ਨਾਲ ਇੱਕ ਮੀਟਿੰਗ ਦੌਰਾਨ ਕੀਤਾ।  ਇਸ ਮੌਕੇ ਤੇ ਸਰਵਸ੍ਰੀ ਸੋਹਨ ਸਿੰਘ ਠੰਡਲ ਵਿਧਾਇਕ ਮਾਹਿਲਪੁਰ, ਸੁਰਿੰਦਰ ਸਿੰਘ ਭੁਲੇਵਾਲਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ, ਮਹਿੰਦਰ ਪਾਲ ਮਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਹਰਜਿੰਦਰ ਸਿੰਘ ਧਾਮੀ ਚੇਅਰਮੈਨ ਨਗਰ ਸੁਧਾਰ ਟਰੱਸਟ, ਅਮਰਜੀਤ ਸਿੰਘ ਚੌਹਾਨ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ, ਸੁਰਜੀਤ ਸਿੰਘ ਜੌੜਾ ਡਾਇਰੈਕਟਰ ਮਿਲਕ ਪਲਾਂਟ, ਵਿਜੇ ਪਠਾਨੀਆਂ, ਰਾਮੇਸ਼ ਜ਼ਾਲਮ, ਸਤਨਾਮ ਸਿੰਘ, ਅਸ਼ਵਨੀ ਓਹਰੀ, ਗੁਰਮੇਲ ਰਾਮ ਝਿੰਮ, ਸੁਧੀਰ ਸੂਦ ਅਤੇ ਜ਼ਿਲ੍ਹੇ ਦੀ ਅਕਾਲੀ-ਭਾਜਪਾ ਲੀਡਰਸ਼ਿਪ ਦੇ ਆਗੂ ਹਾਜ਼ਰ ਸਨ।
        ਸ੍ਰੀ ਤੀਕਸ਼ਨ ਸੂਦ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਕਾਮਯਾਬ ਬਣਾਉਣ ਵਾਸਤੇ ਪੂਰਨ ਸਹਿਯੋਗ ਦਿੱਤਾ ਜਾਵੇ।  ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਨੁਮਾਇੰਦਿਆਂ ਨੂੰ ਬੇਨਤੀ ਕੀਤੀ ਕਿ ਉਹ ਸਮਾਗਮ ਵਾਲੇ ਦਿਨ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਝਾਕੀਆਂ ਬਣਾ ਕੇ ਨਗਰ ਕੀਰਤਨ ਦੇ ਰੂਪ ਵਿੱਚ ਸੰਗਤਾਂ ਨੂੰ ਨਾਲ ਲੈ ਕੇ ਇਸ ਸਮਾਗਮ ਵਿੱਚ ਪਹੁੰਚਣ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਮੰਤਰੀ ਸਾਹਿਬਾਨ, ਰਾਜਸੀ ਨੇਤਾ ਅਤੇ ਸੰਤ ਸਮਾਜ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ।

ਮਗਸੀਪਾ ਵੱਲੋਂ ਦਫ਼ਤਰੀ ਕੰਮ ਕਾਜ ਦੀ ਸਿਖਲਾਈ ਜਾਰੀ

ਹੁਸ਼ਿਆਰਪੁਰ, 1 ਅਕਤੂਬਰ:  ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾਨ, ਜ਼ਿਲ•ਾ ਸੈਂਟਰ ਹੁਸ਼ਿਆਰਪੁਰ ਵਿਖੇ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਆਬਕਾਰੀ ਤੇ ਕਰ ਕਮਿਸ਼ਨਰ, ਸਹਿਕਾਰਤਾ ਵਿਭਾਗ, ਉਪ ਅਰਥ ਤੇ ਅੰਕੜਾ ਸਲਾਹਕਾਰ, ਦਫ਼ਤਰ ਡਿਪਟੀ ਕਮਿਸ਼ਨਰ ਅਮਲਾ ਸ਼ਾਖਾ, ਉਪ ਮੰਡਲ ਅਫ਼ਸਰ, ਸੀ.ਡੀ.ਪੀ.ਓ, ਬੀ ਡੀ ਪੀ ਓ, ਸਿੱਖਿਆ ਵਿਭਾਗ ਹੁਸ਼ਿਆਰਪੁਰ ਦੇ ਸੀਨੀਅਰ ਸਹਾਇਕਾਂ, ਜੂਨੀਅਰ ਸਹਾਇਕਾਂ ਅਤੇ ਕਲਰਕਾਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਦੇ ਸ਼ੁਰੂ ਵਿੱਚ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ੍ਰ: ਸੁਰਜੀਤ ਸਿੰਘ ਵੱਲੋਂ ਹਾਜ਼ਰ ਪਾਰਟੀਸਪੈਂਟਸ ਨੂੰ ਜੀ ਆਇਆਂ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤਰਾਂ ਦੀਆਂ ਟ੍ਰੇਨਿੰਗ ਵਰਕਸ਼ਾਪਾਂ ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮਕਾਜ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਆਉਂਦੀ ਹੈ । ਇਸ ਵਰਕਸ਼ਾਪ ਵਿੱਚ ਦਫ਼ਤਰੀ ਕੰਮ-ਕਾਜ ਦੀ ਵਿੱਧੀ ਅਤੇ ਮੁਲਾਜ਼ਮਾਂ ਦੇ ਆਚਰਣ ਨਿਯਮਾਂ 1966 ਸਬੰਧੀ ਜਾਣਕਾਰੀ ਰਿਸੋਰਸ ਪਰਸਨਜ਼ /ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ।
        ਸ੍ਰ: ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਨੇ ਆਏ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਦੀ ਵਰਕਸ਼ਾਪ ਵਿੱਚ ਰਿਸੋਰਸ ਪਰਸਨ/ਵਿਸ਼ਾ ਮਾਹਿਰ ਵੱਲੋਂ ਮਿਲੀ ਜਾਣਕਾਰੀ ਤੋਂ ਪ੍ਰੇਰਿਤ ਹੋ ਕੇ ਪਾਰਟੀਸਪੈਂਟਸ ਨੂੰ ਉਨ੍ਹਾਂ ਦੇ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਸੁਚਾਰੂ ਢੰਗ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਆਪਣੇ ਸੰਖੇਪ ਭਾਸ਼ਨ ਵਿੱਚ ਦਫ਼ਤਰੀ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਸਮੇਂ ਦੀ ਮੰਗ ਅਨੁਸਾਰ ਲੋਕਾਂ ਦੇ ਕੰਮ ਨੂੰ ਸਮੇਂ ਸਿਰ ਕਰਨ ਲਈ ਕਿਹਾ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਜਿਹੜੀਆਂ ਸਕੀਮਾਂ ਚਲਾਈਆਂ ਗਈਆਂ ਹਨ, ਉਨ੍ਹਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਦੀ ਲੋੜ ਹੈ।
        ਵਰਕਸ਼ਾਪ ਦੇ ਪਹਿਲੇ ਅਤੇ ਦੂਸਰੇ ਸੈਸ਼ਨ ਵਿੱਚ ਸ੍ਰੀ ਬਾਂਕੇ ਬਿਹਾਰੀ ਅੰਡਰ ਸੈਕਟਰੀ (ਰਿਟਾ:) ਰਿਸੋਰਸ ਪਰਸਨ ਵੱਲੋਂ ਦਫ਼ਤਰੀ ਕੰਮਕਾਜ ਦੀ ਵਿਧੀ ਬਾਰੇ ਵਿਸ਼ੇ ਸਬੰਧੀ ਸਲਾਈਡਜ਼ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਪਾਰਟੀਸਪੈਂਟਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।
        ਵਰਕਸ਼ਾਪ ਦੇ ਤੀਸਰੇ ਅਤੇ ਚੌਥੇ ਸੈਸ਼ਨ ਵਿੱਚ ਸ੍ਰੀ ਆਰ.ਕੇ. ਮੈਨਨ ਸੀਨੀਅਰ ਐਡਵੋਕੇਟ, ਜ਼ਿਲ੍ਹਾ ਕੋਰਟ, ਹੁਸ਼ਿਆਰਪੁਰ ਰਿਸੋਰਸ ਪਰਸਨ ਵੱਲੋਂ ਮੁਲਾਜ਼ਮਾਂ ਦੇ ਆਚਰਣ ਨਿਯਮਾਂ 1966 ਸਬੰਧੀ ਵਾਈਟ ਬੋਰਡ ਤੇ ਮਾਰਕਰ ਦੀ ਸਹਾਇਤਾ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਪਾਰਟੀਸਪੈਂਟਸ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਤਸੱਲੀਬਖਸ਼ ਢੰਗ ਨਾਲ  ਦਿੱਤੇ ਗਏ।
        ਸ੍ਰੀ ਪ੍ਰੇਮ ਚੰਦ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਡੀਨੇਟਰ ਵੱਲੋਂ ਜ਼ਿਲ੍ਹਾ ਸੈਂਟਰ ਸਬੰਧੀ ਪਾਰਟੀਸਪੈਂਟਸ ਨੂੰ ਜਾਣਕਾਰੀ ਦਿੱਤੀ ਗਈ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)