ਸਾਹੀ ਪਰਿਵਾਰ ਲੋਕਾਂ ਸੇਵਾ ਨੂੰ ਸਮਰਪਿਤ ਰਹੇਗਾ: ਡਾ. ਹਰਸਿਮਰਤ

ਡਾ. ਹਰਸਿਮਰਤ ਸਾਹੀ ਤਲਵਾੜਾ ਚ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ
ਤਲਵਾੜਾ, 21 ਜੂਨ: ਸਵ. ਅਮਰਜੀਤ ਸਿੰਘ ਸਾਹੀ ਨੇ ਆਪਣਾ  ਸਾਰਾ ਜੀਵਨ ਆਪਣੇ ਇਲਾਕੇ ਦੇ ਸਰਵਪੱਖੀ ਵਿਕਾਸ ਤੇ ਲੋਕ ਸੇਵਾ ਦੇ ਲੇਖੇ ਲਗਾ ਦਿੱਤਾ ਅਤੇ ਸਾਹੀ ਪਰਿਵਾਰ ਵੱਲੋਂ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਵਿਕਾਸ ਦੇ ਬੇਮਿਸਾਲ ਸੁਪਨੇ ਨੂੰ ਸਾਕਾਰ ਕਰਨ ਲਈ ਲੋਕ ਸੇਵਾ ਵਿਚ ਸਮਰਪਿਤ ਰਹੇਗਾ। ਇਹ ਵਿਚਾਰ ਸਵ. ਸਾਹੀ ਦੇ ਸਪੁੱਤਰ ਡਾ. ਹਰਸਿਮਰਤ ਸਿੰਘ ਸਾਹੀ ਨੇ ਤਲਵਾੜਾ ਦੇ ਸੁੰਦਰ ਵਿਹਾਰ ਵਿਚ ਚੋਣ ਮੀਟਿੰਗ ਵਿਚ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਵ. ਸਾਹੀ ਨੇ ਆਪਣੀ ਵਿਲੱਖਣ ਤੇ ਅਣਥੱਕ ਕਾਰਗੁਜਾਰੀ ਨਾਲ ਲੋਕ ਸੇਵਾ ਦੀ ਉੱਘੜਵੀਂ ਮਿਸਾਲ ਪੈਦਾ ਕੀਤੀ ਅਤੇ ਹੁਣ ਇਹ ਜਿੰਮੇਵਾਰੀ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ। ਡਾ. ਸਾਹੀ ਨੇ ਬੇਹੱਦ ਭਾਵਪੂਰਕ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਂ ਸਾਡੇ ਪਰਿਵਾਰ ਲਈ ਬੇਹੱਦ ਕਠਿਨ ਅਤੇ ਦੁੱਖਦਾਇਕ ਹੈ ਅਤੇ ਪਰਿਵਾਰ ਨੂੰ ਇਸ ਸਦਮੇਂ ਤੋਂ ਉਬਰਨ ਵਿਚ ਸਮਾਂ ਲੱਗੇਗਾ ਪਰੰਤੂ ਸਵ. ਸਾਹੀ ਹਮੇਸ਼ਾ ਕਿਹਾ ਕਰਦੇ ਸਨ ਕਿ ਉਨ੍ਹਾਂ ਦੇ ਲੋਕ ਹੀ ਉਨ੍ਹਾਂ ਦਾ ਪਰਿਵਾਰ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਅਸ਼ੋਕ ਸੱਭਰਵਾਲ, ਭਾਜਪਾ ਆਗੂ ਕੁਲਜੀਤ ਸਿੰਘ ਸਾਹੀ, ਭੁਪਿੰਦਰ ਸਿੰਘ ਜੌਨੀ ਘੁੰਮਣ, ਦੇਵਿੰਦਰ ਸਿੰਘ ਸੇਠੀ, ਸੰਜੀਵ ਭਾਰਦਵਾਜ, ਕਸਤੂਰੀ ਲਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਕਾਰਕੁੰਨਾਂ ਤੋਂ ਇਲਾਵਾ ਇਲਾਕਾ ਵਾਸੀ ਹਾਜਰ ਸਨ। ਇਸ ਤੋਂ ਪਹਿਲਾਂ ਡਾ. ਸਾਹੀ ਨੇ ਦੌਲਤਪੁਰ ਸੜਕ ਤੇ ਦੁਸੜਕਾ ਵਿਖੇ ਇਕ ਹੋਰ ਜਨਤਕ ਬੈਠਕ ਨੂੰ ਵੀ ਸੰਬੋਧਨ ਕੀਤਾ ਜਿੱਥੇ ਉਕਤ ਆਗੂਆਂ ਤੋਂ ਇਲਾਵਾ ਅਕਾਲੀ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਜਥੇਦਾਰ ਜੋਗਿੰਦਰ ਸਿੰਘ ਮਿਨਹਾਸ ਸਰਕਲ ਪ੍ਰਧਾਨ ਤਲਵਾੜਾ, ਦਲਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ, ਰਾਜ ਕੁਮਾਰ ਸੰਮਤੀ ਮੈਂਬਰ, ਮਨਜੀਤ ਸਿੰਘ ਦਿਓਲ, ਲਵਇੰਦਰ ਸਿੰਘ, ਭਾਜਪਾ ਨੇਤਾ ਡਾ. ਧਰੁਬ, ਰਮਨ ਕੌਲ, ਦੀਪਕ ਰਾਣਾ, ਨਰੇਸ਼ ਠਾਕੁਰ, ਸੰਤੋਸ਼ ਕੁਮਾਰੀ, ਕੁਲਦੀਪ ਚਤਰੂ, ਨੰਦ ਕਿਸ਼ੋਰ ਪੁਰੀ, ਅਨਿਲ ਮਿਨਹਾਸ, ਅਸ਼ਵਨੀ ਚੱਡਾ, ਚੌਧਰੀ ਦਿਆਲ, ਤਾਰਾ ਸਿੰਘ ਬੰਸੀਆ, ਅਸ਼ਵਨੀ ਕੁਮਾਰ, ਊਸ਼ਾ ਕਿਰਨ ਸੂਰੀ, ਆਸ਼ੂ ਅਰੋੜਾ, ਡਾ. ਸੁਭਾਸ਼, ਅਸ਼ੋਕ ਮੰਗੂ, ਸ਼੍ਰੀ ਰਾਮ ਸਰਪੰਚ ਪੱਲੀ, ਕੈਪਟਨ ਸੁਰੇਸ਼ ਟੋਹਲੂ, ਆਤਮਾ ਰਾਮ, ਰਮਨ ਗੋਲਡੀ, ਮਨਜੀਤ ਰਿੰਕਾ, ਵਿਕਰਮ ਬਲੱਗਣ, ਤਰਨ ਖੁੱਲਰ, ਬਲਜਿੰਦਰ ਸਿੰਘ ਹੀਰਾਹਰ ਆਦਿ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਵਰਕਰ ਤੇ ਇਲਾਕਾ ਵਾਸੀ ਹਾਜਰ ਸਨ।

ਦੇਸ਼ ਦੇ ਵਿਕਾਸ ਲਈ ਕਾਂਗਰਸ ਜਰੂਰੀ: ਅਰੁਣ ਡੋਗਰਾ

ਅਰੁਣ ਡੋਗਰਾ ਤਲਵਾੜਾ ਚ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ
ਤਲਵਾੜਾ, 21 ਜੂਨ:  ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਰਮੇਸ਼ ਚੰਦਰ ਡੋਗਰਾ ਦੇ ਸਪੁੱਤਰ ਤੇ ਇੰਕਾ ਆਗੂ ਸ਼੍ਰੀ ਅਰੁਣ ਡੋਗਰਾ ਨੂੰ ਪਾਰਟੀ ਵੱਲੋਂ ਉਮੀਦਵਾਰ ਐਲਾਨਣ ਮਗਰੋਂ ਅੱਜ ਦੁਸੜਕਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਇੰਕਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਰੁਣ ਡੋਗਰਾ ਨੇ ਕਿਹਾ ਕਿ ਦੇਸ਼ ਦੇ ਸਰਵਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਨੂੰ ਡੱਟਵਾਂ ਸਮਰਥਨ ਦੇਣ ਲਈ ਲੋਕ ਤਤਪਰ ਹਨ ਅਤੇ ਕਾਂਗਰਸੀ ਆਗੂਆਂ ਨੂੰ ਵੀ ਹਰ ਪੱਧਰ ਤੇ ਨਿੱਕੇ ਮੋਟੇ ਮਨਮੁਟਾਵ ਛੱਡ ਕੇ ਪੂਰੀ ਤਨਦੇਹੀ ਨਾਲ ਚੋਣ ਮੈਦਾਨ ਵਿਚ ਉਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੂਰੀ ਤਰਾਂ ਜੰਗਲ ਰਾਜ ਹੋ ਚੁੱਕਾ ਹੈ ਅਤੇ ਅਕਾਲੀ ਭਾਜਪਾ ਸਰਕਾਰ ਮਨਮਾਨੀ ਤੇ ਉਤਾਰੂ ਹੈ ਜਿਸ ਕਾਰਨ ਆਮ ਲੋਕਾਂ ਦਾ ਜੀਉਣਾ ਦੁਸ਼ਵਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਤੇ ਝੂਠੇ ਕੇਸ ਬਣਾਉਣ ਤੇ ਗਲਤ ਪ੍ਰਾਪੇਗੰਡੇ ਨਾਲ ਬੇਹੱਦ ਚਿੰਤਾਜਨਕ ਮਾਹੌਲ ਪੈਦਾ ਕੀਤਾ ਗਿਆ ਹੈ ਪਰੰਤੂ ਹੁਣ ਜਾਗਰੂਕ ਹੋ ਕੇ ਅਜਿਹੇ ਪ੍ਰਤੀਕੂਲ ਹਾਲਾਤ ਦੇ ਮੁਕਾਬਲੇ ਲਈ ਤਿਆਰ ਰਹਿਣ ਦੀ ਲੋੜ ਹੈ। ਸ਼੍ਰੀ ਰਮੇਸ਼ ਚੰਦਰ ਡੋਗਰਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਤੌਰ ਮੰਤਰੀ ਇਲਾਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਪਰੰਤੂ ਇਹ ਲਗਾਤਾਰ ਚੱਲਣ ਵਾਲਾ ਸਿਲਸਿਲਾ ਹੈ ਜਿਸ ਵਿਚ ਹੋਰ ਬਿਹਤਰ ਸੇਵਾਵਾਂ ਦੀ ਸੰਭਾਵਨਾ ਹਮੇਸ਼ਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਕੌਮੀ ਪਾਰਟੀ ਹੈ ਅਤੇ ਸ਼੍ਰੀਮਤੀ ਸੋਨੀਆ ਗਾਂਧੀ ਦੀ ਸੁਚੱਜੀ ਅਗਵਾਈ ਹੇਠ ਦੇਸ਼ ਨੂੰ ਅਗਾਂਹਵਧੂ ਰਾਹ ਤੇ ਤੋਰਨ ਲਈ ਯਤਨਸ਼ੀਲ ਹੈ ਪਰੰਤੂ ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਵੱਲੋਂ ਜਿਸ ਤਰਾਂ ਦੀਆਂ ਬੇਨਿਯਮੀਆਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਦਾ ਜਵਾਬ ਲੈਣ ਲਈ ਸੂਝਵਾਨ ਵੋਟਰ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਅਰੁਣ ਡੋਗਰਾ ਵੱਲੋਂ 23 ਜੂਨ ਨੂੰ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਜਾਣਗੇ।  ਇਸ ਮੀਟਿੰਗ ਨੂੰ ਅਰੁਣ ਕਸ਼ਿਅਪ, ਚੌਧਰੀ ਮੋਹਨ ਲਾਲ, ਜਨਮੇਜਾ ਸਿੰਘ ਹਲੇੜ੍ਹ, ਕੰਵਰ ਰਤਨ ਚੰਦ, ਵਿਕਾਸ ਗੋਗਾ, ਕੈਪਟਨ ਉੱਕਾਰ ਲੱਬਰ, ਠਾਕੁਰ ਧਰਮ ਸਿੰਘ ਢੁਲਾਲ ਬਲਾਕ ਪ੍ਰਧਾਨ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਸ਼੍ਰੀ ਡੋਗਰਾ ਦਾ ਦ੍ਰਿੜਤਾ ਨਾਲ ਸਾਥ ਦੇਣ ਦਾ ਐਲਾਨ ਕੀਤਾ। ਹੋਰਨਾਂ ਤੋਂ ਇਲਾਵਾ ਇਲਾਵਾ ਸ਼ਸ਼ੀ ਮਹਿਤਾ, ਬਾਲ ਕ੍ਰਿਸ਼ਨ ਮਹਿਤਾ, ਅਜੈ ਕੰਵਰ ਆਦਿ ਸਮੇਤ ਵੱਡੀ ਗਿਣਤੀ ਵਿਚ ਇੰਕਾ ਵਰਕਰ ਤੇ ਆਗੂ ਹਾਜਰ ਸਨ।

ਗਠਜੋੜ ਉਮੀਦਵਾਰ ਦੀ ਜਿੱਤ ਲਈ ਅਕਾਲੀ ਦਲ ਪੱਬਾਂ ਭਾਰ: ਸਿੱਧੂ

ਤਲਵਾੜਾ, 21 ਜੂਨ:  ਸਵ. ਅਮਰਜੀਤ ਸਿੰਘ ਸਾਹੀ ਦੇ ਅਕਾਲ ਚਲਾਣੇ ਨਾਲ ਪੂਰੇ ਇਲਾਕੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰੰਤੂ ਉਨ੍ਹਾਂ ਤੋਂ ਬਾਅਦ ਪੈਦਾ ਹੋਈ ਸਥਿਤੀ ਵਿਚ ਹੋ ਰਹੀ ਜਿਮਨੀ ਚੋਣ ਵਿਚ ਸਾਂਝੇ ਗਠਜੋੜ ਦੇ ਉਮੀਦਵਾਰ ਦੀ ਕਾਮਯਾਬੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰੀ ਤਰਾਂ ਪੱਬਾਂ ਭਾਰ ਹਨ। ਇਹ ਪ੍ਰਗਟਾਵਾ ਇੱਥੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਲੀਗਲ ਸੈ¤ਲ ਸ਼੍ਰੋਮਣੀ ਅਕਾਲੀ ਦਲ ਨੇ ਇੱਥੇ ਇਕ ਚੋਣ ਇਕੱਤਰਤਾ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਵ. ਸਾਹੀ ਵੱਲੋਂ ਸ਼ੁਰੂ ਕੀਤੇ ਬੇਮਿਸਾਲ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਤੇ ਚੋਣ ਪ੍ਰਚਾਰ  ਦੌਰਾਨ ਹਰ ਪੱਧਰ ਤੇ ਲੋਕਾਂ ਵਿਚ ਸਾਹੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ ਅਤੇ ਸਵ. ਸਾਹੀ ਦਾ ਵਿਕਾਸ ਹੋਕਾ ਘਰੋ ਘਰੀ ਪਹੁੰਚਾਣ ਲਈ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਾਜ ਕੁਮਾਰ ਬਿੱਟੂ ਸਰਕਲ ਪ੍ਰਧਾਨ ਯੂਥ ਵਿੰਗ, ਲਵਇੰਦਰ ਸਿੰਘ, ਲੰਬੜਦਾਰ ਸਰਬਜੀਤ ਸਿੰਘ ਡਡਵਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਅਕਾਲੀ ਵਰਕਰ ਹਾਜਰ ਸਨ।

ਨੌਜਵਾਨ ਵੋਟਰਾਂ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕੀਤਾ ਜਾਵੇ : ਧਾਲੀਵਾਲ

ਬੀ ਐਸ ਧਾਲੀਵਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
ਹੁਸਿਆਰਪੁਰ, 21 ਜੂਨ: ਨੌਜਵਾਨ ਵੋਟਰਾਂ ਅਤੇ ਪ੍ਰਵਾਸੀ ਭਾਰਤੀ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ  ਅਤੇ  ਉਨ੍ਹਾਂ ਦੀਆਂ ਵੋਟਾਂ ਬਣਾਉਣ  ਸਬੰਧੀ ਮੁੱਖ ਚੋਣ ਅਫ਼ਸਰ  ਪੰਜਾਬ ਵੱਲੋਂ ਦਿੱਤੀਆਂ ਹਦਾਇਤਾਂ ਦੀ ਜਾਣਕਾਰੀ ਦੇਣ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਹੁਸਿਆਰਪੁਰ ਦੇ ਕਾਲਜਾਂ, ਸਕੂਲਾਂ  ਅਤੇ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਬੀ ਐਸ ਧਾਲੀਵਾਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ।  ਤਹਿਸੀਲਦਾਰ (ਚੋਣਾਂ) ਹਰਦੇਵ ਸਿੰਘ ਵੀ ਇਸ ਮੀਟਿੰਗ  ਵਿੱਚ ਹਾਜ਼ਰ ਸਨ।
        ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਜਿਹੜੇ ਵਿਦਿਆਰਥੀ ਵੋਟਰ ਬਣਨ ਦੇ ਯੋਗ ਹੋ ਚੁੱਕੇ ਹਨ ਪਰ ਉਨ੍ਹਾਂ ਦਾ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਉਨ੍ਹਾਂ ਦੀਆਂ ਵੋਟਾਂ ਬਣਾਉਣ ਲਈ ਇੱਕ ਇੱਕ ਅਧਿਆਪਕ / ਲੈਕਚਰਾਰ / ਪ੍ਰੋਫੈਸਰ ਨੂੰ ਬੂਥ ਲੈਵਲ ਅਫ਼ਸਰ  ਅਤੇ ਇੱਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ। ਬੂਥ ਲੈਵਲ ਅਫ਼ਸਰ  ਸਬੰਧਤ ਵਿਦਿਅਕ ਅਦਾਰੇ ਦੇ ਵਿਦਿਆਰਥੀਆਂ ਦੇ ਨਾਂ ਵੋਟਰ ਸੂਚੀ ਵਿੱਚ ਦਰਜ ਹੋਣੇ ਯਕੀਨੀ ਬਣਾਉਣ।  ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੋਟ ਬਣਾਉਣ ਦਾ ਫਾਰਮ ਨੰਬਰ  6  ਦਾਖਲਾ ਫਾਰਮ ਦੇ ਨਾਲ ਉਪਲਬੱਧ ਕਰਾਇਆ ਜਾਵੇ ਅਤੇ ਜਿਨ੍ਹਾਂ ਦੀ ਵੋਟ ਨਹੀਂ ਬਣੀ ਉਨ੍ਹਾਂ ਪਾਸੋਂ ਇਹ ਫਾਰਮ ਭਰਵਾਇਆ ਜਾਵੇ। ਫਾਰਮ ਵੈਰੀਫਾਈ ਕਰਨ ਉਪਰੰਤ ਬੂਥ ਲੈਵਲ ਅਫ਼ਸਰ, ਨੋਡਲ ਅਫ਼ਸਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਭੇਜਣ ਦਾ ਜਿੰਮੇਵਾਰ ਹੋਵੇਗਾ।   ਬੂਥ ਲੈਵਲ ਅਫ਼ਸਰ ਸਬੰਧਤ ਵਿਦਿਆਰਥੀ ਦਾ ਨਾਂ ਵੋਟਰ ਸੂਚੀ ਵਿੱਚ ਦਰਜ ਕਰਾਉਣ ਅਤੇ ਉਸ ਨੂੰ ਵੋਟਰ ਸ਼ਨਾਖਤੀ ਕਾਰਡ ਉਪਲਬੱਧ ਕਰਾਉਣ ਦਾ ਜਿੰਮੇਵਾਰ ਹੋਵੇਗਾ।  ਵੋਟਰ ਆਪਣੀ ਵੋਟ ਮੁੱਖ ਚੋਣ ਅਫ਼ਸਰ ਪੰਜਾਬ ਦੀ ਦਫ਼ਤਰੀ ਵੈਬਸਾਈਟ www.ceopunjab.nic.in ਤੇ ਚੈਕ ਕਰ ਸਕਦਾ ਹੈ। 
         ਉਨ•ਾਂ ਹੋਰ ਕਿਹਾ ਕਿ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇ । ਇਸ ਸਬੰਧੀ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ।  ਐਨ.ਆਰ.ਆਈ. ਸਭਾਵਾਂ ਅਤੇ ਪ੍ਰਵਾਸੀਆਂ ਭਾਰਤੀਆਂ ਜਿਨ•ਾਂ ਕੋਲ ਇੰਡੀਅਨ ਪਾਸ ਪੋਰਟ ਹੋਣ ਦੀਆਂ ਵੋਟਾਂ ਬਣਾਉਣ ਲਈ ਫਾਰਮ 6-ਏ ਭਰਾਉਣ ਅਤੇ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ।  ਨਹਿਰੂ ਯੁਵਾ ਕੇਂਦਰ ਵੱਲੋਂ ਵੀ ਪਿੰਡਾਂ ਵਿੱਚ ਕੈਂਪ ਲਗਾਉਣ ਸਮੇਂ ਨੌਜਵਾਨ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰਡ ਹੋਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਜਾਵੇ।

ਸੁਸਾਇਟੀਆਂ ਨੂੰ ਖਾਦਾਂ ਰਕਬੇ ਮੁਤਾਬਕ ਦਿੱਤੀਆਂ ਜਾਣ: ਦੀਪਇੰਦਰ ਸਿੰਘ

ਹੁਸਿਆਰਪੁਰ, 21 ਜੂਨ: ਕਿਸਾਨਾਂ ਨੂੰ ਕੋ-ਅਪਰੇਟਿਵ ਸੁਸਾਇਟੀਆਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਖਾਦਾਂ ਖਾਤਿਆਂ ਰਾਹੀਂ ਹੀ ਦੇਣਾ ਯਕੀਨੀ ਬਣਾਇਆ ਜਾਵੇ  ਅਤੇ ਖਾਦ ਦੀ ਮਾਤਰਾ ਖੇਤੀਯੋਗ ਜਮੀਨ  ਦੇ ਰਕਬੇ ਅਨੁਸਾਰ ਹੀ ਦਿੱਤੀ ਜਾਵੇ। ਇਹ ਜਾਣਕਾਰੀ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ  ਖੇਤੀਬਾੜੀ ਵਿਭਾਗ  ਸਬੰਧੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀ।  ਉਨ੍ਹਾਂ ਕਿਹਾ ਕਿ ਝੋਨੇ ਦੀ ਸੀਜ਼ਨ ਵਿੱਚ ਟਿਊਬਵੈਲਾ ਨੂੰ ਨਿਰਧਾਰਤ ਬਿਜਲੀ ਦੀ ਸਪਲਾਈ ਨਿਰੰਤਰ ਅਤੇ ਨਿਰਵਿਘਨ ਦਿੱਤੀ ਜਾਵੇ । ਉਨ੍ਹਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਵਾਧੂ ਲੋਡ ਵਾਲੇ ਸਰਕਲਾਂ ਵਿੱਚ ਬਿਜਲੀ ਦੀ ਸਪਲਾਈ ਨਿਰੰਤਰ ਦੇਣ ਲਈ ਲੋੜੀਂਦੇ ਉਪਰਾਲੇ ਕਰਨ ਲਈ ਕਿਹਾ।  ਉਨ੍ਹਾਂ ਨੇ ਖੇਤੀਬਾੜੀ ਅਤੇ ਸਬੰਧਤ ਹੋਰ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਖੇਤੀਬਾੜੀ ਮਹਿਕਮੇ ਰਾਹੀਂ ਕਿਸਾਨਾਂ ਨੂੰ 300 ਪਾਵਰ  ਸਪਰੇਅ ਪੰਪ 50 ਪ੍ਰਤੀਸ਼ਤ ਸਬਸਿਡੀ ਤੇ ਲਾਟਰੀ ਸਿਸਟਮ ਨਾਲ ਦਿੱਤੇ ਗਏ ਹਨ। ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰ ਹੁਸਿਆਰਪੁਰ ਨੂੰ ਝੋਨੇ ਦੀ ਫ਼ਸਲ ਹੇਠ ਰਕਬਾ ਮੌਜੂਦਾ 70 ਹਜ਼ਾਰ ਹੈਕਟੇਅਰ ਤੋਂ ਘਟਾਉਣ ਲਈ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜ ਫ਼ਸਲਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਿਹਾ ।
        ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਸਕੀਮ ਅਤੇ ਸਰਵ ਸਿੱਖਿਆ ਅਭਿਆਨ ਦੀ ਪ੍ਰਗਤੀ ਸਬੰਧੀ ਰੀਵੀਊ ਕਰਦਿਆਂ ਕਿਹਾ ਕਿ ਖਾਣੇ ਦੀ ਕੁਆਲਟੀ ਨੂੰ ਧਿਆਨ ਵਿੱਚ ਰੱਖਿਆ ਜਾਵੇ  ਅਤੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਲਈ ਵਾਟਰ ਪਿਊਰੀਫਾਈ ਸਿਸਟਮ ਦੀ ਉਚਿਤ ਸੰਭਾਲ ਅਤੇ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਨੂੰ ਦਿੱਤੇ ਗਏ ਅੱਗ ਬੁਝਾਊ ਯੰਤਰਾਂ ਦੀ ਟਰੇਨਿੰਗ ਅਧਿਆਪਕਾਂ ਨੂੰ ਦਿੱਤੀ ਜਾਵੇ ਅਤੇ ਲੋੜ ਅਨੁਸਾਰ ਅੱਗ ਬੁਝਾਊ ਯੰਤਰ ਨਿਰਧਾਰਤ ਸਮੇਂ ਤੇ ਮੁੜ ਭਰਵਾਏ ਜਾਣੇ। ਸਰਵ ਸਿੱਖਿਆ ਅਭਿਆਨ ਸਬੰਧੀ ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਮੈਡੀਕਲ ਚੈਕਅਪ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਦੀ ਨਜ਼ਰ ਕਮਜ਼ੋਰ ਹੈ, ਉਨ੍ਹਾਂ ਨੂੰ ਐਨਕਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਿਹਤ ਦੇ ਚੈਕਅਪ ਵੱਲ ਵੀ ਪੂਰੀ ਤਵੱਜੋ ਦਿੱਤੀ ਜਾਵੇ।
        ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਜਾਇਜ਼ ਕਬਜਿਆਂ ਅਤੇ ਧਾਰਮਿਕ ਸਥਾਨਾਂ ਤੇ ਕੀਤੇ ਗਏ ਕਬਜਿਆਂ ਨੂੰ ਤੁਰੰਤ ਹਟਾਉਣ ਅਤੇ ਹੁਣ ਤੱਕ ਕੀਤੀ ਗਈ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ¦ਬਿਤ ਮਸਲਿਆਂ ਨੂੰ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਨਾਲ ਸਰਕਾਰੀ ਬਕਾਇਆਂ ਦੀ ਵਸੂਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਆਮ ਜਨਤਾ ਦੀ ਸਹੂਲਤ ਲਈ ਅਤੇ ਕਿਸਾਨਾਂ ਨੂੰ ਮੁਕਦਮੇਬਾਜ਼ੀ ਤੋਂ ਬਚਾਓ ਲਈ ਜਮੀਨਾਂ ਦੀ ਖਾਨਗੀ ਵੰਡ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਅਤੇ ਇਸ ਦੇ ਲਾਹੇਵੰਦ ਪਹਿਲੂਆਂ ਤੋਂ ਜਿੰਮੀਦਾਰਾਂ ਨੂੰ ਜਾਗਰੂਕ ਕਰਾਉਣ ਲਈ ਹਲਕਾ ਮਾਲ ਅਧਿਕਾਰੀ ਵਿਸ਼ੇਸ਼ ਮੁਹਿੰਮ ਚਲਾਉਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਮਾਲ ਅਦਾਲਤਾਂ ਵਿੱਚ ਚਲਦੇ ਕੋਰਟ ਕੇਸਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਮਾਲ ਰਿਕਾਰਡ ਦੇ ਕੰਪਿਊਟਰਰਾਈਜੇਸ਼ਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
        ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਪ੍ਰਵਾਸੀਆਂ ਭਾਰਤੀਆਂ ਦੀਆਂ ਮੁਸ਼ਕਲਾਂ ਨੂੰ ਅਤੇ ਜਮੀਨਾਂ ਸਬੰਧੀ ਕੇਸਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।  ਵਿਕਾਸ ਕਾਰਜਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਜਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਦਿੱਤੇ ਜਾਣ। ਵਿਧਾਨ ਸਭਾ ਹਲਕਾ ਦਸੂਹਾ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਸਬੰਧੀ ਨਵੇਂ ਕੰਮ ਨਾ ਸ਼ੁਰੂ ਕੀਤੇ ਜਾਣ। 
         ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜਿਲ੍ਹਾ ਮਾਲ ਅਫ਼ਸਰ ਹਰਦੀਪ ਸਿੰਘ ਧਾਲੀਵਾਲ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਐਸ ਡੀ ਐਮ ਹੁਸਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਰਣਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੁਫ਼ਤ ਉਰਦੂ ਕਲਾਸਾਂ ਲਈ ਦਾਖਲਾ ਸ਼ੁਰੂ

ਹੁਸਿਆਰਪੁਰ, 21 ਜੂਨ: ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਅਮਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸਿਆਰਪੁਰ ਵੱਲੋਂ ਮੁਫ਼ਤ ਉਰਦੂ ਦੀ ਸਿਖਲਾਈ ਦੀ ਕਲਾਸ ਦਾ ਨਵਾਂ ਸੈਸ਼ਨ ਜੁਲਾਈ, 2012 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕੋਈ ਵੀ ਅਧਿਕਾਰੀ / ਕਰਮਚਾਰੀ ਅਤੇ ਹੋਰ ਕੋਈ ਵੀ ਚਾਹਵਾਨ ਵਿਅਕਤੀ ਸਿਖਲਾਈ ਲਈ ਦਾਖਲਾ ਲੈ ਸਕਦਾ ਹੈ । ਇਸ ਕਲਾਸ ਦਾ ਸਮਾਂ  ਸ਼ਾਮ 5-15 ਤੋਂ 6-15 ਤੱਕ ਹੋਵੇਗਾ।  ਇਹ ਸਿਖਲਾਈ  ਜੁਲਾਈ ਤੋਂ ਦਸੰਬਰ 2012 ਤੱਕ ਛੇ ਮਹੀਨੇ ਦੀ ਹੋਵੇਗੀ। ਉਰਦੂ ਸਿਖਲਾਈ ਲੈਣ ਦੇ ਚਾਹਵਾਨ ਜਿਲ੍ਹਾ ਭਾਸ਼ਾ ਅਫ਼ਸਰ ਹੁਸਿਆਰਪੁਰ ਦੇ ਨਾਮ ਤੇ ਸਧਾਰਨ ਕਾਗਜ਼ ਉਪਰ ਬੇਨਤੀ ਪੱਤਰ ਕਮਰਾ ਨੰ: 307, ਤੀਸਰੀ ਮੰਜ਼ਿਲ, ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿਖੇ ਦੇ ਸਕਦੇ ਹਨ।

ਆਦਰਸ਼ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ: ਡੀ. ਸੀ.

ਹੁਸ਼ਿਆਰਪੁਰ, 21 ਜੂਨ: ਸ੍ਰ: ਦੀਪਇੰਦਰ ਸਿੰਘ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿੱਧਾਂ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰਕ ਪ੍ਰਕ੍ਰਿਆ ਵਿੱਚ ਵੋਟ ਦੇ ਹੱਕ ਦੀ ਸਮਝਦਾਰੀ ਨਾਲ ਵਰਤੋਂ ਕਰਕੇ ਵੋਟਰ ਸੂਝਵਾਨ ਤੇ ਸਹੀ ਨੇਤਾ ਨੂੰ ਵਾਂਗਡੋਰ ਸੌਂਪ ਕੇ ਲੋਕਤੰਤਰਕ ਕਦਰਾਂ-ਕੀਮਤਾਂ ਵਿੱਚ ਉਸਾਰੂ ਯੋਗਦਾਨ ਪਾ ਸਕਦੇ ਹਨ। ਇਸ ਲਈ ਜ਼ਰੂਰੀ ਹੈ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਬਗੈਰ ਕਿਸੇ ਲਾਲਚ ਅਤੇ ਨਸ਼ਿਆਂ ਦੀ ਵਰਤੋਂ ਤੋਂ ਪ੍ਰਹੇਜ ਕਰਕੇ  ਸਮਝਦਾਰੀ ਨਾਲ ਕੀਤੀ ਜਾਵੇ। ਇਸ ਸਬੰਧੀ ਆਦਰਸ਼ ਚੋਣ ਜ਼ਾਬਤੇ ਅਨੁਸਾਰ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਪੈਸਾ, ਹੋਰ ਚੀਜਾਂ ਦੀ ਵੰਡ ਵੋਟਰਾਂ ਨੂੰ ਹੱਕ ਵਿੱਚ ਕਰਨ ਲਈ ਲਾਲਚ ਦੇਣਾ ਜਾਂ ਡਰਾਉਣਾ-ਧਮਕਾਉਣਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।
        ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵਿਧਾਨ ਸਭਾ ਚੋਣ ਹਲਕਾ 40-ਦਸੂਹਾ ਦੀ ਜ਼ਿਮਨੀ ਚੋਣ ਦੌਰਾਨ ਸ਼ਰਾਬ ਦੇ ਉਤਪਾਦਨ, ਭੰਡਾਰਨ  ਅਤੇ ਵੰਡਣ ਦੇ ਖਤਰੇ ਨੂੰ ਲਗਾਮ ਪਾਉਣ ਲਈ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਅੰਗਰੇਜ਼ੀ ਸ਼ਰਾਬ, ਬੀਅਰ  ਜਾਂ ਦੇਸੀ ਸ਼ਰਾਬ ਦਾ ਉਤਪਾਦਨ, ਵਿਕਰੀ ਲਾਇਸੰਸੀ ਸਟਾਕਕਿਸਟਾਂ ਦੀਆਂ ਸਟਾਕ ਸੇਵਾਵਾਂ, ਪ੍ਰਚੁਨ ਵਿਕਰੇਤਾਵਾਂ ਵੱਲੋਂ ਰੋਜ਼ਾਨਾ ਸ਼ਰਾਬ ਦੀ ਪ੍ਰਾਪਤੀ ਤੇ ਵਿਕਰੀ ਤੇ ਠੇਕਿਆਂ ਦੇ ਰੋਜ਼ਾਨਾ ਖੁਲਣ ਤੇ ਬੰਦ ਹੋਣ ਦੇ ਸਮੇਂ ਅਤੇ ਇਹ ਸਾਰੀਆਂ ਪ੍ਰਕ੍ਰਿਆਵਾਂ ਤੇ ਨਜ਼ਰ ਰੱਖਣ ਲਈ ਪਿਛਲੇ ਸਾਲ ਦੇ ਅੰਕੜਿਆਂ ਦੀ ਰੌਸ਼ਨੀ ਵਿੱਚ ਕਰੜੀ ਨਿਗਾਹ ਰੱਖੀ ਜਾਵੇ ਅਤੇ ਸਮੇਂ-ਸਮੇਂ ਤੇ ਨਿਰੀਖਣ ਕੀਤਾ ਜਾਵੇ। ਇਸ ਸਬੰਧੀ ਈ.ਟੀ.ਓ. ਐਕਸਾਈਜ਼ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰੀ ਨੋਡਲ ਅਫ਼ਸਰ ਹਰੇਕ ਦੂਸਰੇ ਦਿਨ ਚੋਣ ਹਦਾਇਤਾਂ ਸਬੰਧੀ ਅਨੈਕਸਚਰ-22 ਵਿੱਚ ਦਿੱਤੇ ਪ੍ਰਫਾਰਮੇ ਅਨੁਸਾਰ ਵੱਖਰੇ ਫਾਰਮਾਂ ਵਿੱਚ ਅੰਗਰੇਜ਼ੀ, ਬੀਅਰ ਅਤੇ ਦੇਸੀ ਸ਼ਰਾਬ ਦੀ ਰਿਪੋਰਟ ਜ਼ਿਲ੍ਹਾ ਚੋਣ ਅਫ਼ਸਰ, ਖਰਚਾ ਅਬਜ਼ਰਵਰ ਅਤੇ ਰਾਜ ਪੱਧਰੀ ਆਬਕਾਰੀ ਵਿਭਾਗ ਨੂੰ ਭੇਜੇਗਾ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਚੋਣ ਮੁਕੰਮਲ ਹੋਣ ਤੱਕ ਆਰ.ਟੀ.ਓ. ਨਾਕਿਆਂ ਅਤੇ ਆਬਕਾਰੀ ਨਾਕਿਆਂ ਉਤੇ ਵਿਸ਼ੇਸ਼ ਤੌਰ ਤੇ ਨਿਯੁਕਤ ਆਬਕਾਰੀ ਵਿਭਾਗ ਦੇ ਸਟਾਫ਼ ਵੱਲੋਂ ਦਿਨ-ਰਾਤ ਅੰਤਰਰਾਜ਼ੀ ਵਾਹਨਾਂ ਤੇ ਸਖਤ ਚੌਕਸੀ ਰੱਖੀ ਜਾਵੇ। ਜਿਲ੍ਹਾ ਚੋਣ ਅਫ਼ਸਰ-ਕਮ-ਜਿਲ੍ਹਾ ਮੈਜਿਸਟਰੇਟ ਨੇ ਵਿਧਾਨ ਸਭਾ ਚੋਣ ਹਲਕਾ 40-ਦਸੂਹਾ ਦੇ ਖੇਤਰ ਅੰਦਰ 10, 11 ਅਤੇ 14 ਜੁਲਾਈ 2012 ਨੂੰ ਡਰਾਈ ਡੇ ਘੋਸ਼ਿਤ ਕੀਤੇ ਹਨ। ਇਨ੍ਹਾਂ ਦਿਨਾਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਡਰਾਈ ਡੇ ਘੋਸ਼ਿਤ ਦਿਨਾਂ ਦੌਰਾਨ ਵਿਧਾਨ ਸਭਾ 40- ਦਸੂਹਾ ਦੇ ਖੇਤਰ ਵਿੱਚ ਸ਼ਰਾਬ ਤੇ ਮੁਕੰਮਲ ਰੋਕ ਲਈ ਇਸ ਖੇਤਰ ਦੇ 5 ਕਿਲੋਮੀਟਰ ਅੰਦਰ ਪੈਂਦੇ ਘੇਰੇ ਵਿੱਚ ਵੀ ਸ਼ਰਾਬ ਦੀ ਵਿਕਰੀ ਅਤੇ ਵਰਤੋਂ ਤੇ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਦਿਨਾਂ ਨੂੰ ਹੋਟਲਾਂ, ਕਲੱਬਾਂ, ਅਹਾਤਿਆਂ, ਮੈਰਿਜ ਪੈਲਸਾਂ ਆਦਿ ਵਿੱਚ ਵੀ ਸ਼ਰਾਬ ਦੀ ਵਰਤੋਂ ਨੂੰ ਰੋਕਣ ਲਈ ਖਾਸ ਨਜ਼ਰ ਰੱਖੀ ਜਾਵੇ। ਉਪਰੋਕਤ ਡਰਾਈ ਡੇ ਦਿਨਾਂ ਤੋਂ ਇਲਾਵਾ ਮੈਰਿਜ ਪਾਰਟੀਆਂ, ਵਿਆਹਾਂ ਤੇ ਸ਼ਰਾਬ ਦੀ ਵਰਤੋਂ ਕਰਨ ਲਈ ਦਿੱਤੀ ਜਾਂਦੀ ਆਗਿਆ ਦੀ ਕਾਪੀ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ । ਉਨ੍ਹਾਂ ਐਕਸਾਈਜ਼ ਵਿਭਾਗ ਨੂੰ ਇਹ ਵੀ ਕਿਹਾ ਕਿ ਦਰਿਆ ਅਤੇ ਕੰਢੀ ਦੇ ਨੀਮ ਪਹਾੜੀ ਦੇ ਇਲਾਕੇ ਵਿੱਚ ਦੇਸੀ ਸ਼ਰਾਬ ਨਾ ਬਣਾਉਣ ਸਬੰਧੀ ਸਖਤ ਨਿਗਾਹ ਰੱਖੀ ਜਾਵੇ। ਠੇਕੇਦਾਰਾਂ ਵੱਲੋਂ ਚੋਣਾਂ ਦੌਰਾਨ ਪਰਚੀਆਂ ਉਤੇ ਸ਼ਰਾਬ ਦੀ ਵੰਡ ਨਾ ਕੀਤੀ ਜਾਵੇ। ਅਜਿਹਾ ਕਰਦੇ ਪਾਏ ਜਾਣ ਵਾਲੇ ਠੇਕੇਦਾਰਾਂ ਦੇ ਲਾਇਸੰਸ ਰੱਦ ਕੀਤੇ ਜਾਣਗੇ। ਉਨ੍ਹਾਂ ਐਕਸਾਈਜ਼ ਵਿਭਾਗ ਵੱਲੋਂ ਨਿਗਰਾਨੀ ਤੇ ਛਾਪੇਮਾਰੀ ਲਈ ਬਣਾਈਆਂ ਟੀਮਾਂ ਨੂੰ ਸਖਤੀ ਨਾਲ ਅਮਲ ਕਰਨ ਲਈ ਕਿਹਾ।
        ਇਸ ਮੀਟਿੰਗ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)