ਕੰਢੀ ਖੇਤਰ ਨੂੰ ਹਰਬਲ ਹੱਬ, ਜੰਗਲਾਤ ਅਧਾਰਤ ਖੇਤੀ ਅਤੇ ਫੂਡ ਪ੍ਰੋਸੈਸਿੰਗ ਦੇ ਤੌਰ ਵਿਕਸਿਤ ਕੀਤਾ ਜਾਵੇਗਾ: ਬਾਦਲ
ਤਲਵਾੜਾ, 5 ਨਵੰਬਰ: ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੰਢੀ ਖੇਤਰ ਨੂੰ ਹਰਬਲ ਹੱਬ, ਜੰਗਲਾਤ ਅਧਾਰਤ ਖੇਤੀ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਕੰਢੀ ਖੇਤਰ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰ ਦੇ ਪਿੰਡ ਰਾਮਗੜ੍ਹ ਸੀਕਰੀ ਵਿਖੇ ਸਦਾ ਸ਼ਿਵ ਮਾਡਰਨ ਸੈਲਫ ਹੈਲਪ ਗਰੁੱਪ ਵੱਲੋਂ ਤਿਆਰ ਕੀਤੇ ਜਾ ਰਹੇ ਵੱਖ-ਵੱਖ ਤਰਾਂ ਦੇ ਪ੍ਰੋਡਕਟਾਂ ਦਾ ਨਿਰੀਖਣ ਕਰਨ ਉਪਰੰਤ ਕੰਢੀ ਖੇਤਰ ਦੇ ਕਰੀਬ 200 ਤੋਂ ਵੱਧ ਕਿਸਾਨਾਂ ਅਤੇ ਫੂਡ ਪ੍ਰੋਸੈਸਿੰਗ ਕੰਪਨੀਆਂ ਦੇ ਪ੍ਰਬੰਧਕਾਂ ਦੇ ਨਾਲ ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਚਰਚਾ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਆ ਵਿੱਚ ਕੰਢੀ ਖੇਤਰ ਦੇ 28 ਪਿੰਡਾਂ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ ਤੇ ਚੁਣਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਵੱਖ-ਵੱਖ ਤਰਾਂ ਦੇ ਪ੍ਰੋਜੈਕਟਾਂ ਨੂੰ ਲਾਗੂ ਕਰਕੇ ਇਨ੍ਹਾਂ ਦੇ ਚੰਗੇ ਨਤੀਜੇ ਆਉਣ ਉਪਰੰਤ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰੇ ਪੰਜਾਬ ਦੇ ਕੰਢੀ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਦੀ ਜੰਗਲੀ ਜਾਨਵਰਾਂ ਤੋਂ ਸੁਰੱਖਿਆ ਵਾਸਤੇ 50 ਪ੍ਰਤੀਸ਼ਤ ਸਬਸਿਡੀ ਉਤੇ ਕੰਡਿਆਲੀ ਤਾਰ ਦਿੱਤੀ ਜਾਵੇਗੀ ਅਤੇ ਇਹ ਕੰਡਿਆਲੀ ਤਾਰ 5 ਤੋਂ 6 ਕਿਸਾਨਾਂ ਦੀਆਂ ਜਮੀਨਾਂ ਦੁਆਲੇ ਸਾਂਝੇ ਤੌਰ ਤੇ ਲਗਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਦੀਆਂ ਜਮੀਨਾਂ ਅਤੇ ਜੰਗਲਾਂ ਵਿੱਚ ਲਟੈਨਾ ਬੂਟੀ ਦੇ ਖਾਤਮੇ ਦੇ ਨਰੇਗਾ ਸਕੀਮ ਅਧੀਨ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਬੂਟੀ ਫ਼ਸਲਾਂ ਅਤੇ ਜੰਗਲਾਂ ਦਾ ਨੁਕਸਾਨ ਨਾ ਕਰ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਵਿੱਚ ਸਿੰਚਾਈ ਦੀ ਸਹੂਲਤ ਵਾਸਤੇ ਪਹਿਲੇ ਪੜਾਓ ਵਿੱਚ ਇਨ੍ਹਾਂ ਪਿੰਡਾਂ ਵਿੱਚ ਵਗ ਰਹੀਆਂ 30 ਤੋਂ 40 ਖੱਡਾਂ ਉਤੇ ਛੋਟੇ-ਛੋਟੇ ਚੈਕ ਡੈਮ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਵਿਆਰਥ ਜਾ ਰਿਹੇ ਪਾਣੀ ਨੂੰ ਰੋਕ ਕੇ ਕੰਢੀ ਖੇਤਰ ਵਿੱਚ ਤੁਪਕਾ ਸਿੰਚਾਈ ਸਕੀਮ ਲਈ ਵਰਤਿਆ ਜਾ ਸਕੇ। ਉਨ੍ਹਾਂ ਟਿਊਬਵੈਲ ਕਾਰਪੋਰੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਢੀ ਖੇਤਰ ਵਿੱਚ ਜਿਥੇ ਕਿਤੇ ਡੂੰਘਾ ਟਿਊਬਵੈਲ ਲੱਗਣ ਦੀ ਸੰਭਾਵਨਾ ਹੈ, ਉਥੇ ਹੋਰ ਡੂੰਘੇ ਟਿਊਬਵੈਲ ਲਗਾਏ ਜਾਣ ਤਾਂ ਜੋ ਇਸ ਪਾਣੀ ਨੂੰ ਤੁਪਕਾ ਸਿੰਚਾਈ ਸਕੀਮ ਰਾਹੀਂ ਕੰਢੀ ਖੇਤਰ ਵਿੱਚ ਵਰਤਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕੰਢੀ ਖੇਤਰ ਵਿੱਚ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁਕਣ ਵਾਲੇ ਜਰਸੀ ਕਿਸਮ ਦੀਆਂ ਗਾਵਾਂ ਦੀ ਬਰੀਡ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ ਜਿਹੜੀ ਕਿ ਘੱਟ ਪੱਠੇ ਖਾ ਕੇ ਵੱਧ ਦੁੱਧ ਦੇਣ ਵਾਲੀ ਨਸਲ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਢੀ ਖੇਤਰ ਵਿੱਚ ਲੱਗਣ ਵਾਲੇ ਮੈਡੀਕਲ ਪਲਾਂਟ, ਫ਼ਲਦਾਰ ਅਤੇ ਬਾਂਸਾਂ ਦੇ ਬੂਟੇ ਤਿਆਰ ਕਰਨ ਲਈ ਵੱਡੀ ਨਰਸਰੀ ਤਿਆਰ ਕੀਤੀ ਜਾਵੇਗੀ ਜਿਥੋਂ ਇਹ ਪੌਦੇ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੰਢੀ ਖੇਤਰ ਵਿੱਚ ਆਂਵਲਾ, ਕੁਆਰ, ਹਰੜ ਅਤੇ ਹੋਰ ਤਿਆਰ ਹੋਣ ਵਾਲੇ ਫ਼ਲਾਂ ਦੀ ਪ੍ਰੋਸੈਸਿੰਗ ਵਾਸਤੇ ਪਲਾਂਟ ਲਗਾਇਆ ਜਾਵੇਗਾ ਤਾਂ ਜੋ ਕੰਢੀ ਖੇਤਰ ਦੀਆਂ ਜੜੀਆਂ-ਬੂਟੀਆਂ ਅਤੇ ਇਸ ਖੇਤਰ ਵਿੱਚ ਤਿਆਰ ਹੋ ਰਹੇ ਫ਼ਸਲਾਂ ਦੇ ਜੂਸ ਨੂੰ ਮਾਰਕੀਟਿੰਗ ਲਈ ਬਾਹਰਲੇ ਦੇਸ਼ਾਂ ਵਿੱਚ ਭੇਜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅੱਜ ਇਥੇ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਸਨੱਅਤਾਂ ਦੇ ਪ੍ਰਬੰਧਕਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵੱਖ-ਵੱਖ ਤਰਾਂ ਪ੍ਰੋਜੈਕਟ ਕੰਢੀ ਖੇਤਰ ਦੇ ਕਿਸਾਨਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮਾਹਰਾਂ ਦੀ ਰਾਏ ਲੈਣ ਉਪਰੰਤ ਹੀ ਤਿਆਰ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਵਿਧਾਇਕ ਹਲਕਾ ਦਸੂਹਾ ਬੀਬੀ ਸੁਖਜੀਤ ਕੌਰ ਸਾਹੀ, ਵਿਧਾਇਕ ਹਲਕਾ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸਾਬਕਾ ਮੰਤਰੀ ਪੰਜਾਬ ਅਰੁਨੇਸ਼ ਸ਼ਾਕਰ, ਇੰਚਾਰਜ ਹਲਕਾ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਸੈਕਟਰੀ ਕੇ ਜੀ ਐਸ ਚੀਮਾ, ਡਿਪਟੀ ਕਮਿਸ਼ਨਰ ਦੀਪਇੰਦਰ ਸਿੰਘ, ਐਸ ਐਸ ਪੀ ਸੁਖਚੈਨ ਸਿੰਘ ਗਿੱਲ, ਡਾ ਪੀ ਕੇ ਖੰਨਾ ਐਡੀ: ਡਾਇਰੈਕਟਰ ਆਫ਼ ਰਿਸਰਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ, ਡਾ.ਐਚ ਧਾਲੀਵਾਲ, ਡਾ. ਪੂਨਮ ਸਚਦੇਵਾ, ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਸਤਵਿੰਦਰ ਪਾਲ ਸਿੰਘ ਢੱਟ,ਅਵਤਾਰ ਸਿੰਘ ਜੌਹਲ, ਇਕਬਾਲ ਸਿੰਘ ਜੌਹਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਮੁੱਖ ਮੰਤਰੀ ਦੇ ਤਲਵਾੜਾ ਦੌਰੇ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ
ਹੁਸ਼ਿਆਰਪੁਰ, 3 ਨਵੰਬਰ: ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ 5 ਅਤੇ 6 ਨਵੰਬਰ 2012 ਨੂੰ ਦਸੂਹਾ ਹਲਕੇ ਦੇ ਕਸਬਾ ਤਲਵਾੜਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਬੀ ਐਸ ਧਾਲੀਵਾਲ ਨੇ ਅੱਜ ਇਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੁੱਖ ਮੰਤਰੀ ਪੰਜਾਬ ਦੇ ਦੌਰੇ ਦੇ ਪ੍ਰਬਧਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ 5 ਨਵੰਬਰ ਨੂੰ ਰਾਮਗੜ੍ਹ ਸੀਕਰੀ ਵਿਖੇ ਬਾਅਦ ਦੁਪਹਿਰ 3-00 ਵਜੇ ਸਵੈਸਹਾਇਤਾ ਗਰੁੱਪਾਂ ਅਤੇ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ ਅਤੇ 6 ਨਵੰਬਰ ਨੂੰ ਸਵੇਰੇ 11-00 ਵਜੇ ਤਲਵਾੜਾ ਵਿਖੇ ਪੌਲੀਟੈਕਨਿਕ ਕਾਲਜ, ਆਦਰਸ਼ ਸਕੂਲ, ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਣਗੇ। ਇਸ ਉਪਰੰਤ ਸਰਕਾਰੀ ਕਾਲਜ ਤਲਵਾੜਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਵੀ ਕਰਨਗੇ।
ਉਨ੍ਹਾਂ ਇਸ ਮੌਕੇ ਤੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ਅਤੇ ਆਪਣੀਆਂ ਡਿਊਟੀਆਂ ਨੂੰ ਜਿੰਮੇਵਾਰੀ ਨਾਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

ਬੀ. ਐਸ. ਐੱਫ. ਪਾਸਿੰਗ ਆਉਟ ਪਰੇਡ
ਹੁਸ਼ਿਆਰਪੁਰ, 3 ਨਵੰਬਰ: ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 210 ਦੇ ਸਿਖਲਾਈ ਪ੍ਰਾਪਤ ਕਰ ਚੁੱਕੇ 139 ਸੀਮਾ ਸੁਰੱਖਿਆ ਬੱਲ ਦੇ ਜਵਾਨਾਂ ਦੀ ਪਾਸਿੰਗ ਆਊਟ ਪ੍ਰੇਡ ਦਾ ਆਯੋਜਨ ਕੀਤਾ ਗਿਆ। ਡਿਪਟੀ ਇੰਸਪੈਕਟਰ ਜਨਰਲ (ਪੀ ਐਸ ਓ) ਫਰੰਟੀਅਰ ਹੈਡਕੁਆਟਰ ਸੀਮਾ ਸੁਰੱਖਿਆ ਬੱਲ ਪੰਜਾਬ ਜੈਅੰਤੀ ਪ੍ਰਸਾਦ ਉਨਿਆਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਤੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਸਲਾਮੀ ਲਈ ਅਤੇ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੇ ਸਿੱਖਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ। ਇਸ ਮੌਕੇ ਤੇ ਸਿਖਲਾਈ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸੌਂਹ ਵੀ ਚੁਕਾਈ ਗਈ।
ਸ੍ਰੀ ਉਨਿਆਲ ਨੇ ਇਸ ਮੌਕੇ ਤੇ ਪਰੇਡ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਸੈਂਟਰ ਤੋਂ ਪ੍ਰਾਪਤ ਕੀਤੀ ਚੰਗੀ ਸਿਖਲਾਈ ਨਾਲ ਉਹ ਆਪਣੇ ਦੇਸ਼ ਦੀ ਰਾਖੀ ਅਤੇ ਆਪਣੇ ਫ਼ਰਜ਼ ਚੰਗੇ ਢੰਗ ਨਾਲ ਨਿਭਾਉਣਗੇ। ਉਨ੍ਹਾਂ ਸਹਾਇਕ ਟਰੇਨਿੰਗ ਸੈਂਟਰ ਖੜਕਾਂ ਦੇ ਅਧਿਕਾਰੀਆਂ ਨੂੰ ਵਧੀਆ ਸਿਖਲਾਈ ਦੇਣ ਤੇ ਮੁਬਾਰਕਵਾਦ ਦਿੱਤੀ।
ਡਿਪਟੀ ਇੰਸਪੈਕਟਰ ਜਨਰਲ ਸੀਮਾ ਸੁਰੱਖਿਆ ਬੱਲ ਖੜਕਾਂ ਐਚ ਐਸ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱ੍ਯਸਿਆ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਬਿਹਾਰ, ਜੰਮੂ, ਰਾਜਸਥਾਨ, ਹਰਿਆਣਾ, ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਨਾਲ ਸਬੰਧਤ ਜਵਾਨ ਸ਼ਾਮਲ ਹਨ। ਇਨ੍ਹਾਂ ਜਵਾਨਾਂ ਨੂੰ 9 ਮਹੀਨੇ ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ੍ਹਾਂ ਸਿਖਿਆਰਥੀਆਂ ਨੂੰ ਆਤਮ ਨਿਰਭਰ, ਅਨੁਸ਼ਾਸ਼ਨ ਵਿੱਚ ਰਹਿਣ, ਸਰੀਰਕ ਅਤੇ ਮਾਨਸਿਕ ਤੌਰ ਤੇ ਮਜਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥੀ ਆਣ-ਸੁਖਾਵੇਂ ਹਾਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਖਿਆਰਥੀਆਂ ਨੂੰ ਅੱਜ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਡਵਾਂਸ ਕਮਬੈਟ ਟਰੇਨਿੰਗ ਵੀ ਦਿਤੀ ਜਾਵੇਗੀ।
ਅੱਜ ਦੀ ਪਾਸਿੰਗ ਆਊਟ ਪ੍ਰੇਡ ਵਿੱਚ ਕਮਾਂਡੈਂਟ (ਟਰੇਨਿੰਗ) ਸੰਦੀਪ ਚੰਨਨ, ਸਹਾਇਕ ਕਮਾਂਡੈਂਟ (ਟਰੇਨਿੰਗ) ਸ੍ਰੀ ਐਮ ਐਸ ਰਾਜ ਪਰੋਹਿਤ, ਡਿਪਟੀ ਕਮਾਂਡੈਂਟ ਨਰਿੰਦਰ ਪਾਲ ਅਤੇ ਸੀਮਾ ਸੁਰੱਖਿਆ ਬੱਲ ਦੇ ਅਧਿਕਾਰੀ ਤੇ ਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਤੇ ਸਹਾਇਕ ਸੀਮਾ ਸੁਰੱਖਿਆ ਬੱਲ ਖੜ੍ਹਕਾਂ ਵਿਖੇ ਸਿਖਲਾਈ ਪ੍ਰਾਪਤ ਕਰ ਰਹ ਜਵਾਨਾਂ ਵੱਲੋਂ ਲੇਜਿਅਮ, ਜੂਡੋ ਕਰਾਟੇ ਆਦਿ ਦਾ ਪ੍ਰਦਰਸ਼ਨ ਵੀ ਕੀਤਾ ਗਿਆ।
ਅੱਜ ਦੀ ਪਾਸਿੰਗ ਪਰੇਡ ਮੌਕੇ ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਜਵਾਨਾਂ ਵਿੱਚੋਂ ਓਵਰ ਆਲ ਪਹਿਲੇ ਸਥਾਨ ਤੇ ਰਹਿਣ ਵਾਲੇ ਸੋਰਭ ਸਿੰਘ, ਦੂਜੇ ਸਥਾਨ ਤੇ ਮਹੇਸ਼ ਕੁਮਾਰ ਸੈਣੀ, ਬੈਸਟ ਇਨ ਸ਼ੂਟਿੰਗ ਮੰਗਲ ਸਿੰਘ, ਬੈਸਟ ਇਨ ਐਂਡੂਰੈਂਸ ਓਂਕਾਰ ਸਿੰਘ, ਬੈਸਟ ਇਨ ਡਰਿੱਲ ਅਸ਼ੀਸ਼ ਕੁਮਾਰ ਰਹੇ।

... ਤੇ ਪੰਜਾਬ ਨੂੰ ਕਨੇਡਾ ਬਣਾ ਦਿਆਂਗੇ : ਬਾਦਲ
ਹੁਸ਼ਿਆਰਪੁਰ, 3 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਵਿਤਕਰੇਬਾਜ਼ੀ ਛੱਡ ਕੇ ਰਾਜਾਂ ਨੂੰ ਟੈਕਸਾਂ ਵਿੱਚ ਬਣਦਾ ਹਿੱਸਾ ਦੇਵੇ ਤਾਂ ਅਸੀਂ ਪੰਜਾਬ ਨੂੰ 5 ਸਾਲਾਂ ਵਿੱਚ ਕੈਨੇਡਾ ਵਾਂਗ ਦੁਨੀਆਂ ਦਾ ਸਭ ਤੋਂ ਵਿਕਸਿਤ ਸੂਬਾ ਬਣਾ ਦਿਆਂਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਰਾਜਾਂ ਅਤੇ ਨਾਗਰਿਕਾਂ ਨਾਲ ਵਿਤਕਰੇਬਾਜੀ ਕੀਤੀ ਜਾਂਦੀ ਹੈ। ਮੁੱਖ ਮੰਤਰੀ ਅੱਜ ਇਥੇ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਉਹ ਕਾਦੀਆਂ ਦੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਦੇ ਬੇਟੇ ਦੀ ਸ਼ਾਦੀ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਟੈਕਸਾਂ ਵਿੱਚੋਂ ਰਾਜਾਂ ਨੂੰ ਦਿੱਤੇ ਜਾ ਰਹੇ ਹਿੱਸੇ ਸਬੰਧੀ ਬਣਾਏ ਗਏ ਫਾਰਮੂਲੇ ਵਿੱਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸੂਬਿਆਂ ਨੂੰ ਟੈਕਸਾਂ ਵਿੱਚੋਂ 32 ਪ੍ਰਤੀਸ਼ਤ ਹਿੱਸਾ ਦੇ ਰਿਹਾ ਹੈ ਜਦਕਿ ਇਸ ਨੂੰ ਵਧਾ ਕੇ 50 ਪ੍ਰਤੀਸ਼ਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੂਬੇ ਵਿਕਾਸ ਸਬੰਧੀ ਆਪਣੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰ ਸਕੇ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਨਾਲ ਆਰਥਿਕ ਅਤੇ ਧਾਰਮਿਕ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਵੀ ਦਖਲ-ਅੰਦਾਜ਼ੀ ਕੀਤੀ ਜਾ ਰਹੀ ਹੈ। ਜਿਸ ਕਰਕੇ ਵਿਕਾਸ ਪੱਖੋਂ ਦੇਸ਼ ਦਾ ਸਿਰਮੌਰ ਸੂਬਾ ਕਾਂਗਰਸ ਸਰਕਾਰ ਦੀ ਵਿਤਕਰੇਬਾਜੀ ਕਰਕੇ ਬਹੁਤ ਸਾਰੇ ਖੇਤਰਾਂ ਵਿੱਚ ਪੱਛੜ ਕੇ ਰਹਿ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਰਜੇ ਹੇਠ ਦੱਬੇ ਕਿਸਾਨਾਂ ਦੀ ਭਲਾਈ ਵਾਸਤੇ ਕੁਝ ਨਹੀਂ ਕੀਤਾ ਜਦਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅੰਨ-ਭੰਡਾਰ ਵਿੱਚ 70 ਫੀਸਦੀ ਹਿੱਸਾ ਪਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਅੰਨ ਉਤਪਾਦਕ ਸੂਬੇ ਦੀ ਮੱਦਦ ਵਾਸਤੇ ਵਿਸ਼ੇਸ਼ ਸਹੂਲਤਾਂ ਜਾਰੀ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਯੂ ਪੀ ਏ ਸਰਕਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੈ। ਇਸ ਨੇ ਲੋਕਾਂ ਦੀ ਭਲਾਈ ਦੀ ਥਾਂ ਤੇ ਮਹਿੰਗਾਈ ਦੇ ਭਾਰ ਥੱਲੇ ਦੱਬਿਆ ਹੈ। ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਉਨ੍ਹਾਂ ਦੀ ਇੱਕ ਸਹਿਯੋਗੀ ਪਾਰਟੀ ਹੈ ਜਿਨ੍ਹਾਂ ਦੀਆਂ ਨੀਤੀਆਂ ਤੋਂ ਚੋਣਾਂ ਨਾਲ ਸਬੰਧਤ ਸੂਬੇ ਦੇ ਲੋਕ ਸੰਤੁਸ਼ਟ ਹਨ। ਪੰਜਾਬ ਵਾਂਗ ਹਿਮਾਚਲ ਅਤੇ ਗੁਜ਼ਰਾਤ ਵਿੱਚ ਵੀ ਭਾਜਪਾ ਦੀਆਂ ਸਰਕਾਰਾਂ ਦੁਬਾਰਾ ਬਣਨਗੀਆਂ । ਉਨ੍ਹਾਂ ਕਿਹਾ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਲੋਕਾਂ ਨੂੰ ਕੋਈ ਠੋਸ ਪ੍ਰੋਗਰਾਮ ਨਹੀਂ ਦੇ ਸਕੀ ਜਿਸ ਕਾਰਨ ਕਾਂਗਰਸ ਆਪਣੀਆਂ ਲੋਕ ਵਿਰੋਧੀ ਨੀਤੀਆਂ ਅਤੇ ਭ੍ਰਿਸ਼੍ਰਟਾਚਾਰ ਕਰਕੇ ਆਪਣੇ ਪੈਰਾਂ ਦੇ ਭਾਰ ਖੁਦ ਹੀ ਡਿੱਗ ਪਵੇਗੀ। ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਭਾਰਤ ਦੇ ਰਾਜਨੀਤਿਕ ਨਕਸ਼ੇ ਤੋਂ ਨਾਮ ਖਤਮ ਹੋ ਜਾਵੇਗਾ।
ਇਸ ਮੌਕੇ ਤੇ ਮੁੱਖ ਪਾਰਲੀਮਾਨੀ ਸਕੱਤਰ ਸਿੰਚਾਈ ਵਿਭਾਗ ਪੰਜਾਬ ਸੋਹਨ ਸਿੰਘ ਠੰਡਲ, ਵਿਧਾਇਕ ਹਲਕਾ ਗੜ•ਸ਼ੰਕਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਡੀ ਆਈ ਜੀ ਲੋਕ ਨਾਥ ਆਂਗਰਾ, ਡਿਪਟੀ ਕਮਿਸ਼ਨਰ ਦੀਪਇੰਦਰ ਸਿੰਘ, ਵਰਿੰਦਰ ਸਿੰਘ ਬਾਜਵਾ ਸਾਬਕਾ ਐਮ ਪੀ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਟਾਂਡਾ, ਸਤਵਿੰਦਰ ਪਾਲ ਸਿੰਘ ਢੱਟ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਤੇ ਰਾਜਨੀਤਿਕ ਆਗੂ ਹਾਜ਼ਰ ਸਨ।

ਪੁਲਿਸ ਨੂੰ ਮਿਲਣਗੀਆਂ ਨਵੀਆਂ ਗੱਡੀਆਂ : ਸੁਖਬੀਰ ਬਾਦਲ
ਤਲਵਾੜਾ , 2 ਨਵੰਬਰ : ਪੰਜਾਬ ਦੇ ਪੇਂਡੂ ਖੇਤਰ ਵਿੱਚ ਜ਼ੁਰਮ ਨੂੰ ਨਕੇਲ ਪਾਉਣ ਲਈ 52 ਕਰੋੜ ਰੁਪਏ ਦੀ ਲਾਗਤ ਵਾਲੇ ਰੈਪਟ ਰੂਰਲ ਰਿਸਪਾਂਸ ਸਿਸਟਮ ਨੂੰ ਇਸ ਮਹੀਨੇ ਦੇ ਅਖੀਰ ਤੱਕ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਅਧੀਨ ਪੇਂਡੂ ਖੇਤਰ ਦੇ ਥਾਣਿਆਂ ਵਾਸਤੇ 1260 ਨਵੇਂ ਮੋਟਰ ਸਾਈਕਲ ਅਤੇ 349 ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਹੁਸ਼ਿਆਰਪੁਰ ਜਿਲੇ ਦੇ ਪਿੰਡ ਰਾਮਗੜ੍ਹ ਸੀਕਰੀ (ਤਲਵਾੜਾ) ਵਿਖੇ ਜਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਪੀ.ਸੀ.ਆਰ. ਦੀ ਤਰਜ਼ ਉੱਤੇ ਪੇਂਡੂ ਖੇਤਰ ਦੇ ਥਾਣਿਆਂ ਵਿੱਚ ਇਸ ਸਕੀਮ ਅਧੀਨ ਹਰ 15 ਪਿੰਡਾਂ ਦੀ ਜੈਲ ਪਿੱਛੇ ਇੱਕ ਟੀਮ ਤਾਇਨਾਤ ਕੀਤੀ ਜਾਵੇਗੀ ਅਤੇ ਲੋਕਾਂ ਵਲੋਂ ਟੈਲੀਫੋਨ ਕਰਨ ਉਪਰੰਤ 15 ਮਿੰਟਾਂ ਵਿੱਚ ਸਬੰਧਿਤ ਸਥਾਨ ’ਤੇ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਕਮਿਸ਼ਨਰੇਟ ਪੁਲਿਸ ਕਮਿਸ਼ਨਰ ਨਿਯੁਕਤ ਕਰਨ ਨਾਲ ਜ਼ੁਰਮਾਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਈ ਹੈ। ਇਸੇ ਤਰਾਂ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਵਿੱਚ ਵੀ ਜ਼ੁਰਮ ਨੂੰ ਠੱਲ੍ਹ ਪਾਉਣ ਲਈ ਰੂਰਲ ਰੈਪਟ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ੁਰਮ ਉੱਤੇ ਪੂਰੀ ਤਰਾਂ ਸ਼ਿਕੰਜਾ ਕੱਸਿਆ ਜਾਵੇ ਕਿਉਂਕਿ ਸਰਕਾਰ ਵਲੋਂ ਇੱਕ ਫ਼ੀਸਦੀ ਜ਼ੁਰਮ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਸੁਖਬੀਰ ਸਿੰਘ ਬਾਦਲ ਨੇ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਨਸ਼ਿਆਂ ਦੀਆਂ ਤਾਰਾਂ ਹੀ ਜ਼ੁਰਮ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਦੇਸ਼ ਅੰਦਰ ਫੜੇ ਜਾਣ ਵਾਲੇ ਨਸ਼ਿਆਂ ਦਾ 70 ਫੀਸਦੀ ਹਿੱਸਾ ਪੰਜਾਬ ਪੁਲਿਸ ਵਲੋਂ ਹੀ ਫੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਸਾਡਾ ਸੂਬਾ ਸਰਹੱਦੀ ਸੂਬਾ ਹੋਣ ਕਰਕੇ ਬਾਹਰੀ ਦੇਸ਼ਾਂ ਤੋਂ ਆਉਣ ਵਾਲੇ ਨਸ਼ਿਆਂ ਦੀ ਤਸਕਰੀ ਪੰਜਾਬ ਦੀਆਂ ਸਰਹੱਦਾਂ ਰਾਹੀਂ ਹੋ ਰਹੀ ਹੈ, ਜਿਸ ਨੂੰ ਰੋਕਣ ਵਿੱਚ ਕੇਂਦਰ ਸਰਕਾਰ ਨਾਕਾਮ ਰਹੀ ਹੈ।
ਉੱਪ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੇਤਾ ਤੇ ਬੱਜ਼ਰੀ ਦੇ ਗੈਰ ਕਨੂੰਨੀ ਖਨਣ ਨੂੰ ਸਖਤੀ ਨਾਲ ਰੋਕਿਆ ਜਾਵੇ, ਕਿਉਂਕਿ ਇਹ ਰੋਕ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਸਲੇ ’ਤੇ ਲੋਕਾਂ ਨੂੰ ਰਾਹਤ ਦੇਣਾ ਚਾਹੁੰਦੀ ਹੈ, ਪਰ ਰੇਤਾ ਤੇ ਬੱਜ਼ਰੀ ਦੀ ਚੁਕਾਈ ਵਾਸਤੇ ਵਾਤਾਵਰਣ ਕਲੀਅਰੈਂਸ ਸਰਟੀਫਿਕੇਟ ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਜਾਂਦਾ ਹੈ, ਜਿਸ ਤੋਂ ਬਿਨਾਂ ਰੇਤਾ ਬੱਜ਼ਰੀ ਦੀ ਚੁਕਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਕੋਲੋਂ ਜਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਸ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1226 ਸ਼ੈਲਰਾਂ ਨੂੰ ਬਲੈਕ ਲਿਸਟ ਕਰਨ ਕਰਕੇ ਆਈ ਲਿਫਟਿੰਗ ਦੀ ਸਮੱਸਿਆ ਦੇ ਹੱਲ ਲਈ ਝੋਨਾ ਦੂਜੇ ਜਿਲਿਆਂ ਵਿੱਚ ਵੀ ਭੇਜਿਆ ਜਾ ਰਿਹਾ ਹੈ।
ਇਸ ਮੌਕੇ ਲੋਕ ਨਾਥ ਆਂਗਰਾ ਡੀ.ਆਈ.ਜੀ. ਜ¦ਧਰ ਰੇਂਜ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀਪਇੰਦਰ ਸਿੰਘ, ਏ.ਡੀ.ਸੀ. ਬੀ.ਐਸ. ਧਾਲੀਵਾਲ, ਐਸ.ਪੀ. ਦਿਲਬਾਗ ਸਿੰਘ, ਐਸ.ਡੀ.ਐਮ ਮੁਕੇਰੀਆਂ ਰਾਹੁਲ ਚਾਬਾ, ਐਸ.ਡੀ.ਐਮ. ਦਸੂਹਾ ਬਰਜਿੰਦਰ ਸਿੰਘ, ਐਸ.ਡੀ.ਐਮ ਹੁਸ਼ਿਆਪੁਰ ਕੈਪਟਨ ਕਰਨੈਲ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਰਣਜੀਤ ਕੌਰ, ਦਿਗਵਿਜੇ ਸਿੰਘ ਕਪਿਲ, ਕੁਲਵੰਤ ਸਿੰਘ ਵਿਰਦੀ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਸੁਖਵਿੰਦਰ ਸਿੰਘ(ਸਾਰੇ ਡੀ.ਐਸ.ਪੀ.) ਆਦਿ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਬੀਬੀ ਸੁਖਜੀਤ ਕੌਰ ਸ਼ਾਹੀ ਵਿਧਾਇਕ ਦਸੂਹਾ, ਸਾਬਕਾ ਮੰਤਰੀ ਤੀਕਸ਼ਣ ਸੂਦ, ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਸਾਬੀ, ਹਲਕਾ ਇੰਚਾਰਜ ਉੜਮੁੜ ਅਰਵਿੰਦਰ ਸਿੰਘ ਰਸੂਲਪੁਰ, ਜਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਜੌਹਲ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਸਰਕਲ ਪ੍ਰਧਾਨ ਹਰਮੀਤ ਸਿੰਘ ਕੌਲਪੁਰ ਵਲੋਂ ਸਵਾਗਤ ਕੀਤਾ ਗਿਆ।
ਹਿਮਾਚਲ ਚੋਣਾਂ ਤੱਕ ਸਰਹੱਦੀ ਠੇਕੇ ਬੰਦ ਰਹਿਣਗੇ
ਹੁਸ਼ਿਆਰਪੁਰ, 2 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰ: ਦੀਪਇੰਦਰ ਸਿੰਘ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਹਦੂਦ ਦੇ 3 ਕਿਲੋਮੀਟਰ ਦੇ ਘੇਰੇ ਤੋਂ ਅੰਦਰ ਹਰ ਤਰਾਂ ਦੇ ਸ਼ਰਾਬ ਦੇ ਠੇਕੇ ਮਿਤੀ 2 ਨਵੰਬਰ 2012 ਸ਼ਾਮ 5-00 ਵਜੇ ਤੋਂ ਲੈ ਕੇ 4 ਨਵੰਬਰ 2012 ਸ਼ਾਮ 5-00 ਵਜੇ ਤੱਕ ਬੰਦ ਰੱਖਣ (ਡਰਾਈ ਡੇ) ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਦਿਨਾਂ ਦੌਰਾਨ ਕੋਈ ਵੀ ਸ਼ਰਾਬ ਦਾ ਭੰਡਾਰ ਨਹੀਂ ਕਰੇਗਾ ਅਤੇ ਨਾ ਹੀ ਸ਼ਰਾਬ ਵੇਚੇਗਾ।
Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)