* ਨੈਸ਼ਨਲ ਵੋਟਰ ਦਿਵਸ ਸਮਾਗਮ ਦੌਰਾਨ ਨਵੇਂ ਰਜਿਸਟਰਡ ਵੋਟਰਾਂ ਨੂੰ ਵੰਡੇ ਫੋਟੋ ਵੋਟਰ ਸ਼ਨਾਖਤੀ ਕਾਰਡ
ਹੁਸ਼ਿਆਰਪੁਰ, 25 ਜਨਵਰੀ:
ਕੌਮੀ ਵੋਟਰ ਦਿਵਸ ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਅੰਦਰ ਨੌਜਵਾਨ ਵਰਗ ਨੂੰ ਰਾਜਨੀਤਿਕ ਪ੍ਰਕ੍ਰਿਆ ਵਿੱਚ ਭਾਗ ਲੈਣ ਦੇ ਯੋਗ ਬਣਾਉਣ ਲਈ ਵੱਧ ਤੋਂ ਵੱਧ ਯੁਵਕਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ। । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਬੀਰ ਸਿੰਘ ਨੇ ਅੱਜ ਸਥਾਨਕ ਡੀ.ਏ.ਵੀ ਕਾਲਜ ਵਿਖ ਪੰਜਵੇਂ ਕੌਮੀ ਵੋਟਰ ਦਿਵਸ ਸਬੰਧੇ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹਰੇਕ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਦਿਵਸ ਦਾ ਮੁੱਖ ਮਕਸਦ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਵੋਟ ਦੇ ਰੋਲ ਸਬੰਧੀ ਜਾਗਰੂਕ ਕਰਨਾ ਹੈ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ 18 ਸਾਲ ਤੋਂ ਉਪਰ ਦੇ ਆਮ ਨਾਗਰਿਕ ਨੂੰ ਆਪਣੀ ਪਸੰਦ ਦੀ ਸਰਕਾਰ ਚੁਣਨ ਲਈ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਪਹਿਲੀ ਵਾਰ ਮਿਲ ਰਿਹਾ ਹੈ, ਉਨ੍ਹਾਂ ਲਈ ਵੋਟਰ ਦਿਵਸ ਦੀ ਮਹੱਤਤਾ ਇਸ ਲਈ ਵੀ ਵੱਧ ਜਾਂਦੀ ਹੈ ਕਿ ਉਹ ਦੁਨੀਆਂ ਦੇ ਸਭ ਤੋਂ ਵੱਡੇ ਤੇ ਮਜ਼ਬੂਤ ਲੋਕਤੰਤਰ ਦੇ ਪ੍ਰਤੀਭਾਗੀ ਬਣ ਰਹੇ ਹਨ।

.jpg)