ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 6 ਮਈ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ,  ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ  ਮੈਜਿਸਟਰੇਟ  ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ  ਬਹਾਓ ਨੂੰ ਲੈ ਕੇ ਪਿੰਡਾਂ ਵਿੱਚ  ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।
                  ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ  ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਸਿਵਲ ਹਸਪਤਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤੇ ਹਨ।
                  ਇਹ ਹੁਕਮ 28 ਜੁਲਾਈ 2015 ਤੱਕ ਲਾਗੂ ਰਹਿਣਗੇ।

ਅੰਬਾਂ ਦੇ ਦਰੱਖਤਾਂ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 6 ਮਈ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮ 'ਚ ਕਿਹਾ ਗਿਆ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਈ ਗਈ ਹੈ।
                  ਇਹ ਹੁਕਮ 29 ਜੁਲਾਈ 2015 ਤੱਕ ਲਾਗੂ ਰਹੇਗਾ।

ਸੂਬੇ ਵਿਚ ਰਾਸ਼ਟਰਪਤੀ ਰਾਜ ਦੀ ਮੰਗ ਬੇਤੁਕੀ- ਸੁਖਬੀਰ ਸਿੰਘ ਬਾਦਲ

  • ਘਟਨਾ ਬਹੁਤ ਮੰਦਭਾਗੀ
  • ਕਾਂਗਰਸ ਤੇ ਆਮ ਆਦਮੀ ਪਾਰਟੀ ਸਿਆਸੀ ਤੌਰ 'ਤੇ ਨਿਰਾਸ਼
  • ਦਸੂਹਾ- ਤਲਵਾੜਾ ਸੜਕ ਦਾ ਨਾਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ 'ਤੇ ਰੱਖਣ ਦਾ ਐਲਾਨ
  • ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 15 ਕਰੋੜ ਰੁਪੈ ਜਾਰੀ ਹੋਣਗੇ
ਤਲਵਾੜਾ, 5 ਮਈ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ
ਨੇ ਮੋਗਾ ਬੱਸ ਘਟਨਾ ਨੂੰ ਬਹੁਤ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਇਸ ਮਾਮਲੇ ਵਿਚ ਕਾਂਗਰਸ ਤੇ ਹੋਰਨਾਂ ਪਾਰਟੀਆਂ ਵਲੋਂ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਨਾ ਬੇਤੁਕਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਤੁਰੰਤ ਤੇ ਸਖਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਤਲ ਦੇ ਕੇਸ ਦਰਜ ਕੀਤੇ ਸਭ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸ. ਬਾਦਲ ਨੇ ਕਿਹਾ ਕਿ 'ਅਸੀਂ ਸਾਰੇ ਮਾਮਲੇ ਵਿਚ ਸਖਤ ਕਾਰਵਾਈ ਕਰਦੇ ਹੋਏ ਧਾਰਾ 302 ਮਾਮਲਾ ਦਰਜ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ।
ਅੱਜ ਇੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292 ਵੇਂ ਜਨਮ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਪਿੱਛੋਂ ਪੱਤਰਕਾਰÎਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਤੇ ਆਪ ਵਲੋਂ ਇਸ ਦੁੱਖ ਦੀ ਘੜੀ ਦਾ ਵੀ ਸਿਆਸੀਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਹਨ ਜਿਸ ਕਰਕੇ ਦੋਹਾਂ  ਵਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਹÎਾਂ ਪਾਰਟੀਆਂ ਦਾ ਆਧਾਰ ਗੁਆਚ ਚੁੱਕਾ ਹੈ ਜਿਸ ਕਰਕੇ ਉਨਾਂ ਵਲੋਂ ਇਸ ਮੰਦਭਾਗੀ ਘਟਨਾ 'ਤੇ ਵੀ ਰਾਜਨੀਤੀ ਕੀਤੀ ਗਈ।
ਭਾਜਪਾ ਦੇ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਸ. ਬਾਦਲ ਨੇ ਕਿਹਾ ਕਿ ਅਕਾਲੀ—ਭਾਜਪਾ ਗਠਜੋੜ ਅਟੁੱਟ ਹੈ ਅਤੇ  2017 ਵਿਚ ਵੀ ਗਠਜੋੜ ਸੱਤ੍ਹਾ ਵਿਚ ਆਵੇਗਾ।
ਇਸ ਤੋਂ ਪਹਿਲਾਂ ਸ. ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ  15 ਕਰੋੜ ਰੁਪੈ ਜਾਰੀ ਕੀਤੇ ਜਾਣਗੇ ਜਿਸ ਤਹਿਤ ਪੀਣ ਵਾਲੇ ਪਾਣੀ ਤੇ ਸੀਵਰੇਜ਼ ਤੋਂ ਇਲਾਵਾ ਹੋਰ ਅਨੇਕਾਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।
ਕੰਢੀ ਖੇਤਰਾਂ ਵਿਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਬਾਰੇ ਸ. ਬਾਦਲ ਨੇ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿਚ ਲੜਕੀਅÎਾਂ ਦਾ ਕਾਲਜ ਖੋਲਣ ਦੀ ਤਜ਼ਵੀਜ਼ ਵਿਚਾਰ ਅਧੀਨ ਹੈ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਪੰਜਾਬ ਤੇ ਪੰਜਾਬੀਆਂ ਨੂੰ ਨਸ਼ੇੜੀ ਕਹਿਕ ਜਾਣਬੁੱਝਕੇ ਬਦਨਾਮ ਕੀਤਾ ਜਾ ਰਿਹਾ ਹੈ ਜਦਕਿ ਪੰਜਾਬ ਪਾਕਿਸਤਾਨ ਤੇ ਅਫਗਾਨਿਸਤਾਨ ਤੋਂ ਆ ਰਹੇ ਨਸ਼ਿਆ ਦਾ ਲਾਂਘਾ ਹੈ।     
ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਤਾਜ਼ਾ ਪੰਜਾਬ ਫੇਰੀ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਰਾਹੁਲ ਦੇ ਲੋਕ ਦਿਖਾਵਿਆਂ ਤੋਂ ਲੋਕ ਭਲੀ-ਭਾਂਤ ਜਾਣੂ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਆਮ ਰੇਲ ਗੱਡੀ ਦੀ ਆਮ ਬੋਗੀ ਵਿਚ ਰਾਹੁਲ ਵਲੋਂ  ਆਉਣਾ ਲੋਕ ਮੁੱਦਿਆਂ ਦੀ ਥਾਂ ਅਖਬਾਰਾਂ ਦੀਆਂ ਸੁਰਖੀਆਂ ਬਟੋਰਨਾ ਸੀ।
ਮਹਾਨ ਸਿੱਖ ਜਰਨੈਲ ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਅਤੇ ਦਲੇਰੀ ਨੂੰ ਯਾਦ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਸ ਸਿੱਖ ਜਰਨੈਲ ਨੇ ਡੱਟ ਕੇ ਮੁਗਲਾਂ ਨਾਲ ਲੋਹਾ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਵਲੋਂ ਦਰਸਾਏ ਰਾਹ 'ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ । ਪਿੰਡ ਸਿੰਘ ਪੁਰ ਜੱਟਾਂ ਵਿਚਲੇ ਸ੍ਰ.ਰਾਮਗੜ੍ਹੀਆਂ ਨਾਲ ਸਬੰਧਿਤ ਇਤਿਹਾਸਿਕ ਕਿਲ੍ਹੇ ਦੀ ਦਿੱਖ ਸੰਵਾਰਨ ਲਈ ਸ੍ਰੀ ਬਾਦਲ ਨੇ ਮੌਕੇ 'ਤੇ ਹੀ ਸੈਰ ਸਪਾਟਾ ਅਤੇ ਸਭਿਆਚਾਰ ਮੰਤਰੀ ਸ੍ਰ.ਸੋਹਨ ਸਿੰਘ ਠੰਡਲ ਨੂੰ 10 ਲੱਖ ਰੁਪਏ ਜਾਰੀ ਕਰਨ ਲਈ ਕਿਹਾ । ਉਨ੍ਹਾਂ ਪਿੰਡ ਸਿੰਘ ਪੁਰ ਜੱਟਾਂ ਅਤੇ ਸਿੰਘ ਪੁਰ ਤਰਖਾਣਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
               ਸ੍ਰ.ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਵਸ ਮੌਕੇ ਤੇ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਆਪਣੇ ਧਾਰਮਿਕ ਗੁਰੂਆਂ ਅਤੇ ਮਹਾਨ ਜਰਨੈਲਾਂ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ ਕਰਵਾਉਣੇ ਸੁਰੂ ਕੀਤੇ ਸਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸਦਕਾ ਹੀ ਪੰਜਾਬ ਵਿਚ ਇਤਿਹਾਸਿਕ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ ਹਨ ਜਿੰਨ੍ਹਾਂ ਵਿਚ ਵਿਰਾਸਤ ਏ ਖਾਲਸਾ, ਛੋਟਾ ਅਤੇ ਵੱਡਾ ਘੱਲੂਘਾਰਾ,ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ਚੱਪੜਚਿੜੀ ਵਿਖੇ ਸਥਾਪਿਤ ਫਤਿਹ ਮਿਨਾਰ ਸ਼ਾਮਿਲ ਹਨ। ਰਾਮਗੜ੍ਹੀਆ ਭਾਈਚਾਰੇ ਦੀ ਹਸਤ ਕਲਾ ਦੀ ਸ਼ਲਾਘਾ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਭਾਈਚਾਰਾ ਆਪਣੇ ਕੰਮ ਵਿਚ ਬਹੁਤ ਉੱਚ ਦਰਜੇ ਦੀ ਮੁਹਾਰਤ ਰੱਖਦਾ ਹੈ ਜਿਸ ਦੀ ਕਿ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ।
                       ਇਸ ਮੌਕੇ ਪ੍ਰਮੁੱਖ ਸਖਸ਼ੀਅਤਾਂ ਵਿਚ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਸ੍ਰੀ ਸੋਹਨ ਸਿੰਘ ਠੰਡਲ, ਮੁੱਖ ਪਾਰਲੀਮਾਨੀ ਸਕੱਤਰ ਸ੍ਰੀ ਮਹਿੰਦਰ ਕੌਰ ਜੋਸ਼, ਵਿਧਾਇਕ ਸ੍ਰੀ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਸ੍ਰੀ ਹੀਰਾ ਸਿੰਘ ਗਾਬੜੀਆ  ਅਤੇ ਸ੍ਰੀ ਅਰੁਣੇਸ਼ ਸ਼ਾਕਿਰ (ਦੋਵੇਂ ਸਾਬਕਾ ਮੰਤਰੀ), ਸ੍ਰੀ ਸਰਬਜੋਤ ਸਿੰਘ ਸਾਬੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸ਼ੇਖ ਯਾਸੀਨ ਰਾਸ਼ਿਦ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਐਜੂਕੇਸ਼ਨ ਸੁਸਾਇਟੀ ਸੰਪੂਰਨ ਸਿੰਘ ਘੋਗਰਾ, ਪ੍ਰਧਾਨ ਸ਼੍ਰੋਮਣੀ ਅਕਾਲੀ ਲੀਗਲ ਸੈਲ ਜ਼ਿਲ੍ਹਾ ਹੁਸ਼ਿਆਰਪੁਰ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਪ੍ਰਧਾਨ ਗੁਰੂ ਨਾਨਕ ਸੇਵਾ ਸੁਸਾਇਟੀ ਕ੍ਰਿਪਾਲ ਸਿੰਘ ਗੇਰਾ, ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਈਸ਼ਰ ਸਿੰਘ ਮੰਝਪੁਰ, ਡਾ ਚੈਨ ਸਿੰਘ, ਤੋਂ ਇਲਾਵਾ ਕਈ ਉਘੀਆਂ ਸਖਸ਼ੀਅਤਾਂ ਮੌਜੂਦ ਸਨ।

ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ: ਡੀ ਸੀ

ਤਲਵਾੜਾ, 4 ਮਈ: 18ਵੀਂ ਸਦੀ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 292ਵੇਂ ਜਨਮ ਦਿਵਸ ਦੇ ਸਿੰਘਪੁਰ ਜੱਟਾਂ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਇਸ ਸਮਾਗਮ ਦੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਵਿੱਚ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਭਾਗ ਲੈ ਰਹੇ ਹਨ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ੍ਰ: ਬਿਕਰਮ ਸਿੰਘ ਮਜੀਠੀਆ ਹੋਣਗੇ। ਇਸ ਮੌਕੇ ਤੇ ਮੰਚ, ਵੀ.ਵੀ.ਆਈ.ਪੀਜ਼ ਅਤੇ ਪਤਵੰਤਿਆਂ ਲਈ ਬਣੇ ਵੱਖ-ਵੱਖ ਬਲਾਕਾਂ, ਸਫ਼ਾਈ, ਸੁਰੱਖਿਆ, ਪੀਣ ਵਾਲੇ ਪਾਣੀ ਤੇ ਹੋਰ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਨੇ ਜਾਇਜ਼ਾ ਲਿਆ। ਇਸ ਮੌਕੇ ਤੇ ਐਸ ਐਸ ਪੀ ਰਾਜਜੀਤ ਸਿੰਘ ਹੁੰਦਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਰਬਜੋਤ ਸਿੰਘ ਸਾਬੀ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਜਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਮੀਤ ਸਿੰਘ ਧੁੱਗਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਤਹਿਸੀਲ ਮੁਕੇਰੀਆਂ ਦੇ ਸਾਰੇ ਸਕੂਲਾਂ ਵਿਚ 5 ਮਈ ਨੂੰ ਛੁੱਟੀ

ਤਲਵਾੜਾ / ਹੁਸ਼ਿਆਰਪੁਰ, 4 ਮਈ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਨ ਸਬੰਧੀ ਪਿੰਡ ਸਿੰਘਪੁਰ ਜੱਟਾਂ ਤਹਿਸੀਲ ਮੁਕੇਰੀਆਂ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸੰਗਤਾਂ ਦੇ ਇਕੱਤਰਤਾ ਨੂੰ ਮੁੱਖ ਰੱਖਦੇ ਹੋਏ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਤਹਿਸੀਲ ਮੁਕੇਰੀਆਂ (ਜ਼ਿਲ੍ਹਾ ਹੁਸ਼ਿਆਰਪੁਰ) ਦੇ ਸਾਰੇ ਸਕੂਲ 5 ਮਈ 2015 ਨੂੰ ਇੱਕ ਦਿਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 4 ਮਈ: ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਧਾਰਾ 144 ਤਹਿਤ  ਇਕ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ  ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ  ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ  ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ , ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ  ਪੰਜਾਬ ਪੁਲਿਸ ਹੋਮ ਗਾਰਡਜ਼ , ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ਤੇ ਹੋਣ ਅਤੇ ਵਿਆਹ ਸ਼ਾਦੀਆਂ , ਮਾਤਮੀ ਸੌਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ ਤੇ ਲਾਗੂ ਨਹੀਂ ਹੋਣਗੇ।

                  ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜਾਰੀ ਇੱਕ ਹੋਰ ਹੁਕਮ ਰਾਹੀਂ ਮਕਾਨ ਮਾਲਕਾਂ, ਮਕਾਨ ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ਤੇ ਦਿੱਤੇ ਜਾਣ , ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ।

                  ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ , ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।

                  ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਨੇ ਧਾਰਾ 144 ਤਹਿਤ ਇਹ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।

                  ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਧਾਰਾ 144 ਤਹਿਤ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ ਤੇ ਪਾਬੰਦੀ ਲਗਾ ਦਿੱਤੀ ਹੈ।
                  ਇਹ ਉਪਰੋਕਤ ਸਾਰੇ ਹੁਕਮ 28 ਜੁਲਾਈ 2015 ਤੱਕ ਲਾਗੂ ਰਹਿਣਗੇ।

ਜੱਸਾ ਸਿੰਘ ਰਾਮਗੜੀਆ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ: ਠੰਡਲ ਨੇ ਲਿਆ ਜਾਇਜ਼ਾ

ਤਲਵਾੜਾ, 1 ਮਈ: ਵਿਰਾਸਤੀ ਥਾਂਵਾਂ ਦੀ ਸਾਂਭ ਸੰਭਾਲ ਲਈ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵਚਨਬੱਧ ਹੈ ਅਤੇ ਹਰ ਵਰਗ ਦੇ ਸੂਰਮਿਆਂ ਦੀਆਂ ਯਾਦਗਾਰਾਂ ਦੀ ਇਤਿਹਾਸਕ ਮਹੱਤਤਾ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਯਤਨਸ਼ੀਲ ਹੈ। ਰਾਮਗੜ੍ਹੀਆ ਮਿਸਲ ਦੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਕਿਲਾ ਸਿੰਘਪੁਰ ਵਿਚਲੀ ਯਾਦਗਾਰ ਭਾਈਚਾਰੇ ਦੇ ਲੋਕਾਂ ਨੂੰ ਸੁਨਿਹਰੀ ਇਤਿਹਾਸ ਨੂੰ ਜੀਉਂਦਾ ਰੱਖ ਰਹੀ ਹੈ। ਪੰਜਾਬ ਸਰਕਾਰ ਵਲੋਂ ਇੱਥੇ ਸੁਬਾ ਪੱਧਰੀ ਸਮਾਗਮ ਕਰਵਾ ਕੇ ਇਸ ਦੀ ਇਤਿਹਾਸਿਕ ਦਿੱਖ ਨੂੰ ਸੰਵਾਰਿਆ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੱਭਿਆਚਾਰਕ ਮਾਮਲੇ ਤੇ ਜੇਲ੍ਹ ਮੰਤਰੀ ਸੋਹਣ ਸਿੰਘ ਠੰਡਲ ਨੇ 5 ਮਈ ਨੂੰ ਪਿੰਡ ਸਿੰਘਪੁਰ ਜੱਟਾਂ ਵਿਖੇ ਸਿੱਖ ਜਰਨੈਲ ਜੱਸਾ ਸਿੰਘ ਰਾਮਗੜੀਆ ਦੇ 292ਵੇਂ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ  ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੌਂ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਸ਼ਿਰਕਤ ਕਰਨਗੇ, ਜਦੋਂ ਕਿ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ਉਨਾਂ੍ਹ ਨੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਮੈਮੋਰੀਅਲ ਐਂਡ ਐਜ਼ੂਕੇਸ਼ਨ ਕਮੇਟੀ ਦੇ ਪ੍ਰਧਾਨ ਸੰਪੂਰਨ ਸਿੰਘ ਘੋਗਰਾ ਕੋਲੋਂ ਯਾਦਗਾਰ ਅੰਦਰ ਸਾਂਭੇ ਇਤਿਹਾਸਿਕ ਹਥਿਆਰਾਂ ਅਤੇ ਇਤਿਹਾਸਿਕ ਖੂਹ ਦੇ ਦਰਸ਼ਨ ਵੀ ਕੀਤੇ। ਸ੍ਰ. ਠੰਡਲ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਬਣਾਏ ਜਾਣ ਵਾਲੇ ਹੈਲੀਪੈਡ ਅਤੇ ਸਟੇਜ਼ ਆਦਿਕ ਦੀ ਜਾਣਕਾਰੀ ਵੀ ਲਈ। ਸ੍ਰ. ਠੰਡਲ ਨੇ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਇਸ ਸਮਾਗਮ ਦੀ ਤਿਆਰੀ ਲਈ ਉਚੇਚੇ ਯਤਨ ਕਰਨ ਦਾ ਸੱਦਾ ਦਿੱਤਾ।  ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਰਾਹੁਲ ਚਾਬਾ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਤਹਿਸੀਲਦਾਰ ਸਤਨਾਮ ਸਿੰਘ, ਏ.ਐਸ.ਪੀ. ਨਾਨਕ ਸਿੰਘ, ਯੂਥ ਅਕਾਲੀ ਦਲ ਦੇ ਆਗੂ ਰਵਿੰਦਰ ਠੰਡਲ, ਰਾਜਗੁਲਜਿੰਦਰ ਸਿੱਧੂ, ਸ਼ੂਗਰ ਮਿੱਲ ਦੇ ਸਾਬਕਾ ਜਨਰਲ ਮੈਨੇਜ਼ਰ ਅਨਿਲ ਸ਼ਰਮਾ, ਕਮੇਟੀ ਦੇ ਪ੍ਰਧਾਨ ਸੰਪੂਰਨ ਸਿੰਘ ਘੋਗਰਾ, ਅਮਰਜੀਤ ਸਿੰਘ ਕਲਸੀਆ, ਸੁਖਵਿੰਦਰ ਸਿੰਘ ਮੁਨਕ, ਬਲਰਾਜ ਸਿੰਘ ਚੌਹਾਨ, ਸਰਪੰਚ ਕੁਲਦੀਪ ਸਿੰਘ, ਮਨਜੀਤ ਸਿੰਘ ਕੌਲਪੁਰ, ਦਿਲਬਾਗ ਸਿੰਘ ਭਾਗੜ, ਇਕਬਾਲ ਸਿੰਘ ਖੇੜਾ, ਪਿੰ੍ਰਸੀਪਲ ਰਛਪਾਲ ਸਿੰਘ, ਬਿਕਰਮ ਸਿੰਘ ਕਪੂਰਥਲਾ, ਸੰਤੋਖ ਸਿੰਘ ਡਾਲੋਵਾਲ, ਮੈਂਬਰ ਕਮੇਟੀ ਲਖਵੀਰ ਸਿੰਘ, ਗੁਰਦੀਪ ਸਿੰਘ ਤੇ ਬਲਵੀਰ ਸਿੰਘ ਸਮੇਤ ਗੁਰਚਰਨ ਲਾਲ ਆਦਿ ਵੀ ਸ਼ਾਮਲ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)