ਰੱਖੜਾ ਨੇ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਲਈ ਦਿੱਤੇ 209 ਲੱਖ ਰੁਪਏ ਦੇ ਚੈਕ


  •  4 ਕਰੋੜ ਦੀ ਲਾਗਤ ਨਾਲ ਸੁਧਰੇਗੀ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਨੁਹਾਰ
ਹੁਸ਼ਿਆਰਪੁਰ, 10 ਅਕਤੂਬਰ:  ਜਲ ਸਪਲਾਈ ਅਤੇ ਸੈਨੀਟੇਸ਼ਨ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪੰਜਾਬ ਸਰਕਾਰ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਰੁਸਾ ਸਕੀਮ ਅਧੀਨ ਉਸਾਰੀ ਜਾਣ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਨ ਸਿੰਘ ਠੰਡਲ, ਮੁੱਖ ਪਾਰਲੀਮਾਨੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਅਤੇ ਦੁਆਬਾ ਜੌਨ ਦੇ ਯੂਥ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸਦ ਸਰਬਜੋਤ ਸਿੰਘ ਸਾਬੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ।

                  ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਸ੍ਰ: ਰੱਖੜਾ ਨੇ ਜ਼ਿਲ੍ਹੇ ਵਿੱਚ ਚਲ ਰਹੇ ਵੱਖ-ਵੱਖ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਬੁਨਿਆਦੀ ਢਾਂਚੇ ਦੇ ਨਿਰਮਾਣ ਦੇ ਲਈ 209 ਲੱਖ ਰੁਪਏ ਦੇ ਚੈਕ ਦਿੱਤੇ। ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰ: ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਕਾਲਜਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਚਨਬੱਧ ਹੈ। ਇਸ ਦੇ ਲਈ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ 84 ਲੱਖ, ਸਰਕਾਰੀ ਕਾਲਜ ਤਲਵਾੜਾ ਨੂੰ 40 ਲੱਖ, ਸਰਕਾਰੀ ਕਾਲਜ ਟਾਂਡਾ ਉੜਮੁੜ ਨੂੰ 46.50 ਲੱਖ, ਸਰਕਾਰੀ ਕਾਲਜ ਪੋਜੇਵਾਲ ਨੂੰ 40 ਲੱਖ ਰੁਪਏ ਦੇ ਚੈਕ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਦੀ  ਇਮਾਰਤ ਅਤੇ ਬੁਨਿਆਦੀ ਢਾਂਚੇ ਦੀ ਉਸਾਰੀ 'ਤੇ 4 ਕਰੋੜ ਰੁਪਏ ਖਰਚ ਕਰਕੇ ਇਸ ਦੀ ਨੁਹਾਰ ਬਦਲੀ ਜਾਵੇਗੀ। ਇਸ ਵਿੱਚੋਂ 84 ਲੱਖ ਰੁਪਏ ਦੀ ਰਾਸ਼ੀ ਅੱਜ ਜਾਰੀ ਕਰ ਦਿੱਤੀ ਗਈ ਹੈ। ਬਾਕੀ ਰਾਸ਼ੀ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਤਕਰੀਬਨ ਸਾਰੇ ਜ਼ਰੂਰਤਮੰਦ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਨ ਲਈ ਆਉਂਦੇ ਹਨ। ਇਸ ਦੇ ਲਈ ਵੱਖ-ਵੱਖ ਵਿਸ਼ਿਆਂ ਦੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਦੀ ਸੰਖਿਆ ਵਧਾਉਣ ਲਈ ਸੀਟਾਂ ਵੀ ਵਧਾਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਨੇ ਜੂਡੋ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ।

                  ਇਸ ਮੌਕੇ 'ਤੇ ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਤਹਿਸੀਲਦਾਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਐਕਸੀਅਨ ਪੰਚਾਇਤੀ ਰਾਜ ਆਰ ਸੀ ਲੂਣਾ, ਐਸ ਈ ਸੁਭਾਸ਼ ਚੰਦਰ, ਐਕਸੀਅਨ ਅਮਰਜੀਤ ਗਿੱਲ, ਐਕਸੀਅਨ ਵਿਜੇ ਕੁਮਾਰ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ, ਪਿੰ੍ਰਸੀਪਲ ਸਰਕਾਰੀ ਕਾਲਜ ਹੁਸਿਆਰਪੁਰ ਡਾ ਪਰਮਜੀਤ ਕੌਰ ਜੱਸਲ, ਪ੍ਰਿੰਸੀਪਲ ਸਰਕਾਰੀ ਕਾਲਜ ਟਾਂਡਾ ਡਾ. ਪਰਮਜੀਤ ਸਿੰਘ, ਪ੍ਰੋ: ਰਾਕੇਸ਼ ਕਟਿਆਲ, ਪ੍ਰੋ: ਪੀ ਐਸ ਰਾਣਾ, ਪ੍ਰੋ: ਪ੍ਰਕਾਸ਼ ਚੰਦ, ਪ੍ਰੋ: ਜਸਪਾਲ ਸਿੰਘ, ਪ੍ਰੋ: ਹਰਦੀਪ ਸਿੰਘ ਪਰਮਾਰ, ਪ੍ਰੋ: ਸਤਨਾਮ ਸਿੰਘ, ਪ੍ਰੋ: ਯੋਗੇਸ਼, ਪ੍ਰੋ: ਨਵਦੀਪ ਕੌਰ, ਪ੍ਰੋ: ਜਸਵੀਰਾ ਮਿਨਹਾਸ, ਪ੍ਰੋ: ਵੀ ਕੇ ਗੋਗਨਾ, ਪ੍ਰੋ: ਅਵਿਨਾਸ਼ ਕੌਰ, ਪ੍ਰੋ: ਭਾਰਤੀ ਸੇਠੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਨੈਸ਼ਨਲ ਪਹਿਚਾਣ ਪੱਤਰ ਦਾ ਡਾਟਾ ਬੇਸ ਤਿਆਰ ਕਰਨ ਲਈ ਸਹਿਯੋਗ ਕਰਨ ਨਾਗਰਿਕ: ਡੀ ਸੀ

ਹੁਸ਼ਿਆਰਪੁਰ, 9 ਅਕਤੂਬਰ: ਭਾਰਤ ਸਰਕਾਰ ਨੇ ਨਾਗਰਿਕਤਾ ਨੂੰ ਦਰਜ ਕਰਨ ਅਤੇ ਨੈਸ਼ਨਲ ਪਹਿਚਾਣ ਪੱਤਰ ਜਾਰੀ ਕਰਨ ਲਈ ਰੂਲਜ਼ 2003 ਅਧੀਨ ਐਨ.ਪੀ.ਆਰ. ਡਾਟਾਬੇਸ ਨੂੰ ਮੁਕੰਮਲ ਕਰਨ ਦਾ ਫੈਸਲਾ ਕੀਤਾ ਹੈ। ਇਹ ਐਨ.ਪੀ.ਆਰ. ਡਾਟਾਬੇਸ ਅਤੇ ਅਧਾਰ ਕਾਰਡ ਨੰਬਰ ਐਨ.ਪੀ.ਆਰ. ਡਾਟਾ ਬੇਸ ਸਬ ਰੂਲਜ਼ (4) ਦੇ ਰੂਲਜ਼ 3 ਦੇ ਅਧੀਨ ਦਰਜ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜਨਗਣਨਾ ਭਾਰਤ-2011 ਦਾ ਪਹਿਲਾ ਪੜਾਅ 15 ਅਪ੍ਰੈਲ ਤੋਂ 31 ਮਈ 2010 ਤੱਕ ਹਾਊਸ ਲਿਸਟਿੰਗ ਅਤੇ ਹਾਊਸ ਸੈਸਿੰਜ ਕੰਨਡਕਟ ਕੀਤਾ ਗਿਆ ਸੀ। ਇਸ ਵਿੱਚ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐਨ.ਪੀ.ਆਰ.) ਅਤੇ ਹਾਊਸ ਹੋਲਡ ਸ਼ਡਿਊਲ ਵਿੱਚ ਹਰ ਇੱਕ ਘਰ ਨੂੰ ਕਿਸਾਨਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।              
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਸਾਰੇ ਰਿਹਾਇਸ਼ੀ ਘਰਾਂ ਵਿੱਚ ਸਬੰਧਤ ਕਰਮਚਾਰੀ ਸਬੰਧਤ ਖੇਤਰਾਂ ਵਿੱਚ ਪੈਂਦੇ ਘਰਾਂ ਵਿੱਚ ਜਾ ਕੇ ਗਿਣਤੀ ਕਰਨਗੇ। ਇਸ ਗਿਣਤੀ  ਦੇ ਲਈ ਸਬੰਧਤ ਕਰਮਚਾਰੀ ਹਰ ਇੱਕ ਘਰ ਵਿੱਚ  1 ਤੋਂ 30 ਨਵੰਬਰ 2015 ਤੱਕ ਵਿਜ਼ਟ ਕਰਨਗੇ।  ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰੇ ਰਿਹਾਇਸ਼ੀ ਇਸ ਕੰਮ ਨੂੰ ਮੁਕੰਮਲ ਕਰਨ ਲਈ ਅਧਾਰ ਕਾਰਡ, ਰਾਸ਼ਨ ਕਾਰਡ (ਜੇਕਰ ਜਾਰੀ ਹੋਇਆ ਹੈ), ਈ.ਆਈ.ਡੀ.ਇਨਰੋਲਮੈਂਟ ਨੰਬਰ ਸਲਿਪ, ਮੋਬਾਇਲ ਨੰਬਰ (ਸਾਰੇ ਮੈਂਬਰਾਂ ਦਾ) ਗਿਣਤੀਕਾਰਾਂ ਨੂੰ ਮੁਹੱਈਆ ਕਰਾਉਣ। ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਲਈ ਕਰਮਚਾਰੀਆਂ ਦਾ ਸਹਿਯੋਗ ਕਰਨ।

ਡੀ ਸੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਬੈਠਕ

ਹੁਸ਼ਿਆਰਪੁਰ, 30 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਦੇ ਮੀਟਿੰਗ ਹਾਲ ਵਿਖੇ ਮਿਡ ਡੇ ਮੀਲ ਸਕੀਮ ਤਹਿਤ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ।  
ਬੈਠਕ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਚਲ ਰਹੀ ਮਿਡ ਡੇ ਮੀਲ ਦੇ ਲਈ  ਅਨਾਜ ਸਮੇਂ ਸਿਰ ਪੁੱਜ ਜਾਣਾ ਚਾਹੀਦਾ ਹੈ। ਕੁਕਿੰਗ ਦੇ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਾਸਤੇ ਕੁਕਿੰਗ ਕੋਸਟ ਦੀ ਰਾਸ਼ੀ ਸਬੰਧਤ ਬੀ.ਡੀ.ਪੀ.ਓ ਰਾਹੀਂ ਮੁਹੱਈਆ ਕਰਵਾਈ ਗਈ ਹੈ ਅਤੇ ਕੁਕਾਂ ਨੂੰ ਦਿੱਤਾ ਜਾਣ ਵਾਲਾ ਮਿਹਨਤਾਨਾ ਵੀ ਸਬੰਧਤ ਬੀ ਡੀ ਪੀ ਓ ਰਾਹੀਂ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ਆਦਮਵਾਲ ਬਲਾਕ ਹੁਸ਼ਿਆਰਪੁਰ-2 ਬੀ ਅਤੇ ਬੁੱਢਾਬੜ ਬਲਾਕ ਮੁਕੇਰੀਆਂ ਵਿੱਚ ਮਿਡ ਡੇ ਮੀਲ ਸਕੀਮ ਤਹਿਤ ਕੁਕਿੰਗ ਕੋਸਟ, ਅਨਾਜ ਕਿਚਨ ਸ਼ੈਡ, ਪੀਣ ਵਾਲਾ ਪਾਣੀ, ਹੱਥ ਧੌਣ ਦੀ ਸੁਵਿਧਾ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮੈਡੀਕਲ ਚੈਕਅਪ ਵੀ ਸਮੇਂ ਸਿਰ ਕਰਵਾਏ ਜਾ ਰਹੇ ਹਨ।  ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਰਾਮ ਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ  (ਐਲੀ:) ਮੋਹਨ ਸਿੰਘ ਲੇਹਲ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਰਜਨੀਸ਼ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਆਊਟਡੋਰ ਸਟੇਡੀਅਮ ਵਿੱਚ ਬਣੇਗਾ ਵਰਲਡ ਕਲਾਸ ਸਵੀਮਿੰਗ ਪੂਲ: ਡੀ ਸੀ

ਹੁਸ਼ਿਆਰਪੁਰ, 30 ਸਤੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜੀਵ ਗਾਂਧੀ ਖੇਡ ਅਭਿਆਨ ਸਕੀਮ ਤਹਿਤ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਪੇਂਡੂ ਟੂਰਨਾਮੈਂਟ ਦੇ ਆਖਰੀ ਦਿਨ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਊਟਡੋਰ ਸਟੇਡੀਅਮ ਵਿਖੇ ਨਗਰ ਨਿਗਮ ਵੱਲੋਂ ਯੂ.ਐਸ.ਆਈ.ਐਸ. ਦੇ ਤਹਿਤ ਸੰਥੈਟਿਕ ਐਥਲੈਟਿਕ ਟਰੈਕ ਬਣਾਉਣ ਦੇ ਲਈ ਮਤਾ ਪਾਸ ਹੋ ਚੁਕਿਆ ਹੈ ਅਤੇ ਜਲਦ ਹੀ ਇਥੇ ਅਧੁਨਿਕ ਕਿਸਮ ਦਾ ਸੰਥੈਟਿਕ ਐਥਲੈਟਿਕ ਟਰੈਕ ਬਣਾਇਆ ਜਾਵੇਗਾ। ਉਨ੍ਹਾਂ ਨੇ ਆਊਟਡੋਰ ਸਟੇਡੀਅਮ ਵਿਖੇ ਵਰਲਡ ਕਲਾਸ ਲੈਵਲ ਦਾ ਸਵੀਮਿੰਗ ਪੂਲ ਅਤੇ ਮਲਟੀਪਰਪਜ਼ ਹਾਲ ਬਣਾਏ ਜਾਣ ਦੀ ਵੀ ਘੋਸ਼ਣਾ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਦਾ ਜੀਵਨ ਵਿੱਚ ਖਾਸ ਮਹੱਤਵ ਹੈ। ਇਸ ਦੇ ਨਾਲ ਸਰੀਰ ਤੇ ਮਨ ਤੰਦਰੁਸਤ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀ ਤਰ੍ਹਾਂ ਪਿੰਡਾਂ ਵਿੱਚ ਵੀ ਖੇਡ ਸਹੂਲਤਾਂ ਮੁਹੱਈਆ ਕਰਾਉਣ ਦੇ ਲਈ ਯਤਨ ਕੀਤੇ ਜਾ ਰਹੇ ਹਨ।  
       
                  ਇਸ ਦੌਰਾਨ ਜ਼ਿਲ੍ਹਾ ਖੇਡ ਅਫਸਰ ਸ੍ਰੀ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਬਾਸਕਿਟ ਬਾਲ, ਕਬੱਡੀ, ਖੋ-ਖੋ, ਹਾਕੀ, ਵਾਲੀਬਾਲ, ਹੈਂਡਬਾਲ, ਐਥਲੈਟਿਕਸ, ਕੁਸ਼ਤੀ ਅਤੇ ਫੁੱਟਬਾਲ ਦੇ ਫਾਇਨਲ ਮੁਕਾਬਲੇ ਕਰਵਾਏ ਗਏ ਹਨ।  ਬਾਸਕਿਟ ਬਾਲ ਲੜਕੀਆਂ ਅਤੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਟਾਂਡਾ, ਵਾਲੀਬਾਲ (ਲੜਕੇ) ਮੁਕਾਬਲੇ ਵਿੱਚ ਹੁਸ਼ਿਆਰਪੁਰ-1, ਵਾਲੀਬਾਲ ਲੜਕੀਆਂ ਦੇ ਮੁਕਾਬਲੇ ਵਿੱਚ ਅੱਤੋਵਾਲ ਹੁਸ਼ਿਆਰਪੁਰ-2,  ਕੁਸ਼ਤੀ ਲੜਕੇ ਦੇ ਮੁਕਾਬਲਿਆਂ ਵਿੱਚ ਬਲਾਕ ਹੁਸ਼ਿਆਰਪੁਰ-1, ਹੈਂਡਬਾਲ ਲੜਕੀਆਂ ਤੇ ਲੜਕਿਆਂ ਦੇ ਮੁਕਾਬਲੇ ਵਿੱਚ ਸਤਿ ਸਾਹਿਬ ਸਪੋਰਟਸ ਕਲੱਬ ਮੇਘੋਵਾਲ, ਕਬੱਡੀ ਲੜਕੀਆਂ ਵਿੱਚ ਗੜ੍ਹਦੀਵਾਲਾ-ਭੂੰਗਾ, ਕਬੱਡੀ ਲੜਕਿਆਂ ਵਿੱਚ ਦਸੂਹਾ, ਖੋ-ਖੋ ਲੜਕੀਆਂ ਤੇ ਲੜਕੇ ਤਲਵਾੜਾ ਨੇ ਬਾਜੀ ਮਾਰੀ। ਇਸੇ ਤਰ੍ਹਾਂ ਕੁਸ਼ਤੀ 42 ਕਿਲੋ ਵਰਗ ਵਿੱਚ ਪਰਵਿੰਦਰ ਸਿੰਘ, 45 ਕਿਲੋ ਵਰਗ ਵਿੱਚ ਲਾਲ ਹੂਸੈਨ, 49 ਕਿਲੋ ਵਰਗ ਵਿੱਚ ਮੁਹੰਮਦ ਰਫੀ, 53 ਕਿਲੋ ਵਰਗ ਵਿੱਚ ਵਰਕਤ ਅਲੀ, 58 ਕਿਲੋ ਵਿੱਚ ਅਜੇ ਕੁਮਾਰ, 63 ਕਿਲੋ ਵਿੱਚ ਸੁਭਨੀਤ, 76 ਕਿਲੋ ਵਿੱਚ ਸਰਬਜੀਤ ਸਿੰਘ, 125 ਕਿਲੋ ਵਰਗ ਵਿੱਚ ਪਰਮਵੀਰ ਸਿੰਘ ਨੇ ਬਾਜੀ ਮਾਰੀ।
                  ਇਸ ਮੌਕੇ 'ਤੇ ਜੂਡੋ ਕੋਚ ਸੁਰਿੰਦਰ ਸਿੰਘ ਸੋਢੀ, ਖੋ ਖੋ ਕੋਚ ਮੈਡਮ ਬਲਵਿੰਦਰ ਕੌਰ, ਸਕੱਤਰ ਜਿਲ੍ਹਾ ਜੂਡੋ ਐਸੋਸੀਏਸ਼ਨ ਹਰਕ੍ਰਿਤ ਸਿੰਘ, ਸਾਬਕਾ ਕੋਚ ਪਾਲ ਸਿੰਘ, ਸਕੱਤਰ ਖੋ ਖੋ ਐਸੋਸੀਏਸ਼ਨ ਸਰਦਾਰੀ ਲਾਲ, ਵਾਲੀਬਾਲ ਕੋਚ ਚੰਚਲ ਸਿੰਘ, ਬਾਕਸਿੰਗ ਦੇ ਕੋਚ ਹਰਜੰਤ ਸਿੰਘ, ਕੋਚ ਸ਼ਾਮ ਲਾਲ ਸਮੇਤ ਭਾਰੀ ਸੰਖਿਆ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

ਤਲਵਾੜਾ ਵਿੱਚ ਹੋਇਆ ਗੁਰਮਤਿ ਚੇਤਨਾ ਸਮਾਗਮ

ਤਲਵਾੜਾ, 28 ਸਤੰਬਰ: ਇੱਥੇ ਸਿੱਖ ਵੈੱਲਫ਼ੇਅਰ ਸੁਸਾਇਟੀ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਤਲਵਾੜਾ ਵਿਖੇ ਸਿੱਖ ਵੈੱਲਫੇਅਰ ਸੁਸਾਇਟੀ ਤਲਵਾੜਾ ਦੇ ਸਹਿਯੋਗ ਨਾਲ ਗੁਰਮਤਿ ਚੇਤਨਾ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਭਾਈ ਘਰਜੋਤ ਸਿੰਘ ਅਤੇ ਭਾਈ ਸਤਿੰਦਰ ਸਿੰਘ ਦੇ ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਗਿਆ। ਸਿੱਖ ਵੈੱਲਫੇਅਰ ਸੁਸਾਇਟੀ ਦੇ ਆਗੂ ਜਸਵੀਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਕੀਰਤਨ ਦਰਬਾਰ ਹੁਸ਼ਿਆਰਪੁਰ ਵਿਖੇ ਸੰਤ ਅਨੂਪ ਸਿੰਘ ਊਨਾ ਵਾਲੇ ਤੇ ਅਜਵਿੰਦਰ ਸਿੰਘ ਦੀ ਅਗਵਾਈ ਹੇਠ 10 ਅਕਤੂਬਰ ਨੂੰ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਨਗੇ। ਇਸ ਮੌਕੇ ਗੁਰਚਰਨ ਸਿੰਘ ਜੌਹਰ ਪ੍ਰਧਾਨ, ਅਮਰਪਾਲ ਸਿੰਘ ਜੌਹਰ, ਰਘਬੀਰ ਸਿੰਘ, ਮਨਪ੍ਰੀਤ ਸਿੰਘ ਬੱਬਾ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ ਤਲਵਾੜਾ, ਰਮਨਦੀਪ ਸਿੰਘ, ਰੂਪ ਸਿੰਘ ਰੰਧਾਵਾ, ਏ. ਪੀ. ਐੱਸ. ਉੱਭੀ, ਸਤਨਾਮ ਸਿੰਘ, ਗੁਰਿੰਦਰ ਸਿੰਘ, ਸਰਬਜੀਤ ਸਿੰਘ ਘੁੰਮਣ ਆਦਿ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।

ਸ਼ਹੀਦੇ ਆਜ਼ਮ ਦਾ ਜਨਮ ਦਿਹਾੜਾ ਮਨਾਇਆ

ਤਲਵਾੜਾ, 28  ਸਤੰਬਰ: ਸ਼ਮੀ : ਦੇਸ਼ ਭਗਤ ਪੰਡਿਤ ਕਿਸ਼ੋਰੀ ਲਾਲ ਯਾਦਗਾਰ ਕਮੇਟੀ ਵੱਲੋਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 108ਵਾਂ ਜਨਮ ਦਿਹਾੜਾ ਸਥਾਨਕ ਸਬਜ਼ੀ ਮੰਡੀ ਚੌਂਕ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ।
ਇਸ ਮੌਕੇ ਯੁਗਰਾਜ ਸਿੰਘ, ਰਾਜੀਵ ਸ਼ਰਮਾ, ਪ੍ਰਿੰ.ਕਰਤਾਰ ਸਿੰਘ ਪਲਿਆਲ, ਦੀਪਕ ਠਾਕੁਰ, ਜਸਵੀਰ ਤਲਵਾੜਾ, ਵਰਿੰਦਰ ਵਿੱਕੀ, ਗਿਆਨ ਸਿੰਘ ਗੁਪਤਾ, ਕਾ.ਸੁਖਦੇਵ, ਸ਼ਿਵ ਕੁਮਾਰ, ਸ਼ਸ਼ੀਕਾਂਤ ,ਬਲਵੰਤ ਨਾਰੰਗਪੁਰ, ਚੌਧਰੀ ਰਾਮ ਭਜਨ ਆਦਿ ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿੰਦਿਆਂ ਮੌਜੂਦਾਂ ਹਾਲਾਤਾਂ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ। ਇਸ ਮੌਕੇ ਜਥੇਬੰਦੀ ਦੇ ਆਗੂ ਸਤਪ੍ਰਕਾਸ਼ ਨੇ ਦੱਸਿਆ ਕਿ ਮਹਾਨ ਦੇਸ਼ ਭਗਤ ਪੰਡਿਤ ਕਿਸ਼ੋਰੀ ਲਾਲ ਦੀ ਯਾਦ ਵਿੱਚ ਚੌਥਾ ਸਾਲਾਨਾ ਨਾਟਕ ਮੇਲਾ ਕਮੇਟੀ ਵੱਲੋਂ 10 ਅਕਤੂਬਰ ਨੂੰ ਸਥਾਨਕ ਖੋਖਾ ਮਾਰਕਿਟ ਵਿਖੇ ਸ਼ਾਮ 6.30 ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਪ੍ਰਸਿੱਧ ਨਾਟਕ ਮੰਡਲੀ ਨੌਰਾ ਰਿਚਰਡਜ਼ ਕਲੱਬ ਦੀਨਾਨਗਰ ਅਤੇ ਇਨਕਲਾਬੀ ਲੋਕ ਗਾਇਕ ਨਵਦੀਪ ਧਨੌਲਾ ਤੇ ਟੀਮ ਵੱਲੋਂ ਸ਼ਹੀਦਾਂ ਦੀ ਸੋਚ 'ਤੇ ਆਧਾਰਿਤ ਨਾਟਕ ਮੇਲਾ ਤੇ ਕੌਰੀਓਗ਼੍ਰਾਫੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਵਿਨੋਦ ਕੁਮਾਰ, ਸੁਨੀਲ ਧਰਮਪੁਰ, ਕਿਰਨ ਜੀਤ ਕੌਰ, ਉੱਤਮ ਸਿੰਘ ਬੰਸੀਆ, ਦੇਸ ਰਾਜ, ਗੁਰਨਾਮ ਟੋਹਲੂ, ਬਲਵਿੰਦਰ ਬਿੱਟੂ, ਸੁਰਿੰਦਰ ਰੌਲ਼ੀ, ਕੁਲਵੰਤ ਰਜਵਾਲ, ਰਾਮ ਲਾਲ, ਪੰਕਜ ਕਮਾਹੀ ਦੇਵੀ, ਨਰੇਸ਼ ਮਿੱਡਾ,ਗੁਰਦੀਪ ਦੌਸੜਕਾ, ਮੁਲਖਰਾਜ ਹਾਜੀਪੁਰ ਆਦਿ ਵੱਡੀ ਗਿਣਤੀ ਵਿੱਚ ਸ਼ਾਮਿਲ ਆਗੂਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਮੈਗਾ ਕੈਂਪ ਦੌਰਾਨ 250 ਲਾਭਪਾਤਰੀਆਂ ਨੂੰ ਕਰਜਾ ਮਨਜ਼ੂਰੀ ਪੱਤਰ ਵੰਡੇ

ਹੁਸ਼ਿਆਰਪੁਰ, 28 ਸਤੰਬਰ:ਵਿੱਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਦਰਾ ਕਰਜੇ ਦਾ ਮੈਗਾ ਕੈਂਪ ਸ਼ਿਰਾਜ ਪੈਲਸ ਵਿਖੇ ਲਗਾਇਆ ਗਿਆ।
ਕੈਂਪ ਦੀ ਪ੍ਰਧਾਨਗੀ ਨਾਬਾਰਡ ਦੇ ਮੁੱਖ ਮਹਾਂਪ੍ਰਬੰਧਕ ਡਾ. ਪੀ.ਐਮ.ਘੋਲੇ ਨੇ ਕੀਤੀ। ਇਸ ਦੌਰਾਨ ਸੰਬੋਧਨ ਕਰਦੇ ਹੋਏ ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਪ੍ਰਮੁੱਖ ਸ੍ਰੀਕਾਂਤ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੁਦਰਾ ਕਰਜਾ ਯੋਜਨਾ ਦੇ ਤਹਿਤ ਬਹੁਤ ਹੀ ਆਸਾਨ ਕਿਸ਼ਤਾਂ ਵਿੱਚ ਆਮ ਲੋਕਾਂ ਨੂੰ ਕਰਜੇ  ਮੁਹੱਈਆ ਕਰਵਾਏ ਜਾਂਦੇ ਹਨ।  ਬਾਲ ਸਕੀਮ ਤਹਿਤ ਲਾਭਪਾਤਰੀ  ਬੈਂਕ ਤੋਂ 50 ਹਜ਼ਾਰ ਰੁਪਏ ਦਾ ਕਰਜਾ ਲੈ ਸਕਦੇ ਹਨ। ਕਿਸ਼ੋਰ ਸਕੀਮ ਤਹਿਤ ਲਾਭਪਾਤਰੀ 5 ਲੱਖ ਅਤੇ ਤਰੂਣ ਸਕੀਮ ਤਹਿਤ ਲਾਭਪਾਤਰੀ 10 ਲੱਖ ਰੁਪਏ ਤੱਕ ਦਾ ਕਰਜਾ ਲੈ ਸਕਦੇ ਹਨ। ਇਸ ਦੌਰਾਨ ਡਾ. ਪੀ ਐਮ ਘੋਲੇ ਅਤੇ ਪੰਜਾਬ ਗ੍ਰਾਮੀਣ ਬੈਂਕ ਦੇ ਚੇਅਰਮੈਨ ਅਰੁਣ ਸ਼ਰਮਾ ਨੇ ਪ੍ਰਧਾਨ ਮੰਤਰੀ ਮੁਦਰਾ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ 2937 ਲਾਭਪਾਤਰੀਆਂ ਨੂੰ 9.78 ਕਰੋੜ ਰੁਪਏ ਦੇ ਕਰਜੇ ਮਨਜ਼ੂਰ ਕੀਤੇ ਗਏ ਅਤੇ ਮੁੱਖ ਮਹਿਮਾਨ ਦੁਆਰਾ 250 ਲਾਭਪਾਤਰੀਆਂ ਨੂੰ ਕਰਜਾ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ 'ਤੇ ਜੌਨਲ ਮੈਨੇਜਰ ਆਰ ਐਸ ਬਜਾਜ, ਐਲ ਡੀ ਐਮ ਆਰ ਸੀ ਸ਼ਰਮਾ, ਰਿਜੀਨਲ ਮੈਨੇਜਰ ਜਸਬੀਰ ਸਿੰਘ, ਡੀ ਡੀ ਐਮ ਇੰਦਰਜੀਤ ਕੌਰ, ਐਸ ਕੇ ਸੂਦ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)