ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 5 ਸਕੂਲੀ ਬੱਸਾਂ ਜ਼ਬਤ, 15 ਬੱਸਾਂ ਦੇ ਕੀਤੇ ਚਲਾਨ

-ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ : ਡੀ. ਟੀ. ਓ.
ਹੁਸ਼ਿਆਰਪੁਰ, 18 ਅਪ੍ਰੈਲ: ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਵਲੋਂ ਅੱਜ ਟਰੈਫਿਕ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਨਾਲ ਇਕ ਪ੍ਰਾਈਵੇਟ ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਸੇਫ਼ ਸਕੂਲ ਵਾਹਨ ਅਧੀਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 5 ਬੱਸਾਂ ਜ਼ਬਤ ਅਤੇ 15 ਬੱਸਾਂ ਦੇ ਚਲਾਨ ਕੀਤੇ ਗਏ।

                  ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਇਹ ਚੈਕਿੰਗ ਸੇਫ਼ ਸਕੂਲ ਵਾਹਨ ਤਹਿਤ ਕੀਤੀ ਗਈ ਸੀ, ਤਾਂ ਜੋ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਦਾਨ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰਿਆਣਾ ਰੋਡ ਸਥਿਤ ਮਾਊਂਟ ਕਾਰਮਲ ਸਕੂਲ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕਰਕੇ 5 ਬੱਸਾਂ ਨੂੰ ਜ਼ਬਤ ਅਤੇ 15 ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 5 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸੇਫ਼ ਸਕੂਲ ਵਾਹਨ ਤਹਿਤ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਵਿੱਚ ਨਾ ਤਾਂ ਸਪੀਡ ਗਵਰਨਰ ਲੱਗਾ ਹੋਇਆ ਸੀ ਅਤੇ  ਨਾ ਹੀ ਸੁਰੱਖਿਆ ਨਿਯਮਾਂ ਤਹਿਤ ਹੋਰ ਸੁਚਾਰੂ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਿਥੇ ਇਹ ਬੱਸਾਂ ਓਵਰ ਲੋਡਿਡ ਸਨ, ਉਥੇ ਨਿਯਮਾਂ ਅਨੁਸਾਰ ਇਨ੍ਹਾਂ ਬੱਸਾਂ ਵਿੱਚ ਲੇਡੀ ਅਟੈਡੈਂਟ ਵੀ ਨਹੀਂ ਸਨ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਇਕ ਦਿੱਲੀ ਤੋਂ ਰਜਿਸਟਰਡ ਹੋਈ ਨੰਬਰ ਪਲੇਟ ਦੀ ਬੱਸ 'ਤੇ ਸਕੂਲ ਦਾ ਨਾਂ ਲਿਖਿਆ ਹੋਇਆ ਸੀ ਅਤੇ ਇਹ ਬੱਸ ਵੀ ਬੱਚਿਆਂ ਨੂੰ ਆਉਣ-ਲਿਜਾਣ ਲਈ ਵਰਤੋਂ ਵਿੱਚ ਲਿਆਂਦੀ ਜਾ ਰਹੀ ਸੀ, ਜਦਕਿ ਨਿਯਮਾਂ ਅਨੁਸਾਰ ਇਸ ਰਜਿਸਟਰੇਸ਼ਨ ਦੀ ਬੱਸ ਨੂੰ ਪਰਮਿੱਟ ਜਾਰੀ ਹੋ ਹੀ ਨਹੀਂ ਸਕਦਾ ਸੀ। ਉਨ੍ਹਾਂ ਦੱਸਿਆ ਕਿ ਇਸੇ ਸਕੂਲ ਦੀ ਇਕ ਹੋਰ ਬੱਸ ਅਜਿਹੀ ਸਥਿਤੀ ਵਿੱਚ ਸੀ, ਕਿ ਉਸ ਬੱਸ ਦਾ ਸਟੇਰਿੰਗ ਬਿਲਕੁਲ ਫਰੀ ਹੋ ਚੁੱਕਾ ਸੀ, ਜਦਕਿ ਇਸ ਬੱਸ ਦੀਆਂ ਬਰੇਕਾਂ ਵੀ ਫੇਲ੍ਹ ਹੋਣ ਦੀ ਹਾਲਤ ਵਿੱਚ ਸਨ ਅਤੇ ਇਸ ਬੱਸ ਕੋਲ ਕੋਈ ਪਰਮਿੱਟ ਵੀ ਨਹੀਂ ਸੀ।
                  ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਜ਼ਿਆਦਾਤਰ ਸਕੂਲ ਹਾਦਸੇ ਹੋਣ ਦਾ ਇਹੀ ਕਾਰਨ ਰਹਿੰਦਾ ਹੈ ਕਿ ਸਕੂਲ ਪ੍ਰਬੰਧਕਾਂ ਵਲੋਂ ਸੇਫ਼ ਸਕੂਲ ਵਾਹਨ ਦੇ ਨਿਯਮਾਂ ਦਾ ਪੂਰੀ ਤਰ੍ਹਾਂ ਨਾਲ ਪਾਲਣਾ ਨਹੀਂ ਕੀਤੀ ਜਾਂਦੀ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਸਕੂਲ ਬੱਸਾਂ ਵਿੱਚ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਨਿਯਮਾਂ ਸਬੰਧੀ ਸਮੇਂ-ਸਮੇਂ ਸਿਰ ਸਕੂਲ ਵਾਲਿਆਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਹ ਆਪਣੇ ਤੌਰ 'ਤੇ ਵੀ ਇਹ ਦੇਖਣ ਕਿ ਜਿਸ ਬੱਸ ਵਿੱਚ ਉਨ੍ਹਾਂ ਦਾ ਬੱਚਾ ਜਾ ਰਿਹਾ ਹੈ, ਉਹ ਬੱਸ ਨਿਯਮਾਂ ਮੁਤਾਬਕ ਸ਼ਰਤਾਂ ਪੂਰੀਆਂ ਕਰਦੀ ਹੈ ਕਿ ਨਹੀਂ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਹ ਚੈਕਿੰਗ ਜਾਰੀ ਰਹੇਗੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

ਵੋਟਰਾਂ ਦੀ ਸਹੂਲਤ ਲਈ ਵੈਬ ਪੋਰਟਲ ਜਲਦ : ਡਿਪਟੀ ਕਮਿਸ਼ਨਰ

-ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਦਿੱਤੀ ਸਿਖਲਾਈ
ਹੁਸ਼ਿਆਰਪੁਰ, 17 ਅਪ੍ਰੈਲ:
 ਹੁਣ ਵੋਟਰ ਨੂੰ ਆਪਣੀ ਵੋਟ ਬਣਵਾਉਣ/ਤਬਦੀਲ ਜਾਂ ਕਟਵਾਉਣ ਲਈ ਬੀ. ਐੱਲ. ਓ. ਜਾਂ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਰਹੇਗੀ, ਕਿਉਂਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਦੇਣ ਲਈ ਵੈੱਬ ਪੋਰਟਲ ਅਧਾਰਿਤ ਸਿਸਟਮ 5RONet(NVSP.in) ਲਾਂਚ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਪੱਧਰ ਦੇ ਮਾਸਟਰ ਟਰੇਨਰ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਵਿਧਾਨ ਸਭਾ ਹਲਕਿਆਂ ਦੇ ਮਾਸਟਰ ਟਰੇਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ। ਇਸ ਮੌਕੇ ਐਸ.ਡੀ.ਐਮ.-ਕਮ-ਈ.ਆਰ.ਓ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ.-ਕਮ-ਈ.ਆਰ.ਓ. ਮੁਕੇਰੀਆਂ ਸ੍ਰੀ ਅਮਿਤ ਮਹਾਜਨ, ਤਹਿਸੀਲਦਾਰ (ਚੋਣਾਂ) ਸ੍ਰੀ ਕਰਨੈਲ ਸਿੰਘ, ਕਾਨੂੰਗੋ ਸ੍ਰੀ ਸੁਖਦੇਵ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।  
 
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਸਿਸਟਮ ਤਹਿਤ ਜਿੱਥੇ ਵੋਟਰ ਆਪਣੀ ਨਵੀਂ ਵੋਟ ਬਣਵਾਉਣ, ਕਟਵਾਉਣ ਅਤੇ ਦਰੁਸਤੀ ਕਰਵਾਉਣ ਲਈ ਆਨਲਾਈਨ ਅਪਲਾਈ ਕਰ ਸਕੇਗਾ, ਉਥੇ ਵੋਟਰ ਰਜਿਸਟਰੇਸ਼ਨ ਵੇਲੇ ਰਹਿੰਦੀਆਂ ਸਾਰੀਆਂ ਖਾਮੀਆਂ ਦੀ ਵੀ ਕੋਈ ਗੁੰਜਾਇਸ਼ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਈ.ਆਰ.ਓ. ਨੈਟ ਦੇ ਚੱਲਣ ਬਾਅਦ ਐਨ.ਵੀ.ਐਸ.ਪੀ. ਡਾਟ ਇੰਨ ਪੋਰਟਲ 'ਤੇ ਵੋਟਰ ਵਲੋਂ ਭਰੀ ਗਈ ਆਨਲਾਈਨ ਸੂਚਨਾ ਸਬੰਧਤ ਬੀ.ਐਲ.ਓ. ਕੋਲ ਪੁੱਜ ਜਾਵੇਗੀ ਅਤੇ ਉਸ 'ਤੇ ਹੋ ਰਹੀ ਕਾਰਵਾਈ ਦੀ ਰਿਪੋਰਟ ਉਸ ਨੂੰ ਮੋਬਾਇਲ ਜਾਂ ਈ-ਮੇਲ 'ਤੇ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਇਸ ਨਵੇਂ ਸਿਸਟਮ ਤੋਂ ਜਾਣੂ ਕਰਵਾਉਣ ਲਈ ਅੱਜ ਮੀਟਿੰਗ ਹਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਮਾਸਟਰ ਟਰੇਨਰ ਸ੍ਰੀ ਹਿਮਾਂਸ਼ੂ ਅਗਰਵਾਲ ਵਲੋਂ ਈ.ਆਰ.ਓਜ਼ ਅਤੇ ਏ.ਈ.ਆਰ.ਓਜ਼ ਨੂੰ ਸਿਖਲਾਈ ਦਿੱਤੀ ਗਈ ਹੈ।
ਉਧਰ ਸਿਖ਼ਲਾਈ ਦੌਰਾਨ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਨਵੇਂ ਈ.ਆਰ.ਓ. ਨੈਟ (ਐਨ.ਵੀ.ਐਸ.ਪੀ. ਡਾਟ ਇੰਨ) ਪੋਰਟਲ ਦਾ ਲਾਭ ਇਹ ਹੋਵੇਗਾ ਕਿ ਇਸ ਦੀ ਵਰਤੋਂ ਨਾਲ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਰਿਕਾਰਡ ਮੇਨਟੇਨ ਕਰਨਾ ਵੀ ਸੌਖਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਰਾਹੀਂ ਕੋਈ ਵੀ ਵੋਟਰ ਘਰ ਬੈਠਿਆਂ ਜਾਂ ਮੋਬਾਈਲ ਰਾਹੀਂ ਵੋਟ ਲਈ ਆਨਲਾਈਨ ਅਰਜ਼ੀ ਦੇ ਸਕੇਗਾ। ਬਹੁਤ ਹੀ ਸੌਖੀ ਪ੍ਰਕਿਰਿਆ ਨਾਲ ਰਜਿਸਟਰੇਸ਼ਨ ਕਰਾਉਣ ਤੋਂ ਬਾਅਦ ਵੋਟਰ ਨੂੰ ਇੱਕ ਯੂਨੀਕ ਆਈ. ਡੀ. ਨੰਬਰ ਮਿਲ ਜਾਵੇਗਾ, ਜਿਸ ਦਾ ਰੈਫਰੈਂਸ ਦੇ ਕੇ ਉਹ ਵੋਟ ਬਣਨ ਤੱਕ ਆਪਣੀ ਆਨਲਾਈਨ ਬੇਨਤੀ ਦਾ ਸਟੇਟਸ ਚੈੱਕ ਕਰ ਸਕੇਗਾ। ਵੋਟਰ ਦੀ ਆਨਲਾਈਨ ਬੇਨਤੀ ਜਿੱਥੇ ਰਿਟਰਨਿੰਗ ਅਫ਼ਸਰ ਕੋਲ ਸਿੱਧੀ ਪਹੁੰਚ ਜਾਵੇਗੀ, ਉਥੇ ਨਾਲ ਹੀ ਉਸਦੇ ਖੇਤਰ ਨਾਲ ਸੰਬੰਧਤ ਬੀ. ਐੱਲ. ਓ. ਅਤੇ ਸੁਪਰਵਾਈਜ਼ਰ ਨੂੰ ਵੀ ਇਸ ਦੀ ਅਪਡੇਸ਼ਨ ਮਿਲ ਜਾਵੇਗੀ, ਜਿਸ ਤੋਂ ਬਾਅਦ ਬੀ. ਐੱਲ. ਓ. ਖੁਦ ਵੋਟਰ ਦੇ ਘਰ ਜਾ ਕੇ ਉਸ ਦੀ ਵੈਰੀਫਿਕੇਸ਼ਨ ਕਰਨ ਦੇ ਨਾਲ ਉਸ ਦੇ ਹਸਤਾਖਰ ਵੀ ਕਰਵਾਏਗਾ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਦੇ ਸ਼ੁਰੂ ਹੋਣ ਨਾਲ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਇਸ ਆਨਲਾਈਨ ਐਪਲੀਕੇਸ਼ਨ ਵੇਲੇ ਵੋਟਰ ਆਪਣੇ ਵੇਰਵੇ ਖੁਦ ਦਰਜ ਕਰ ਸਕੇਗਾ, ਜਿਸ ਨਾਲ ਵੋਟ ਬਣਵਾਉਣ ਜਾਂ ਨਵਿਆਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਕਲੈਰੀਕਲ ਗਲਤੀ ਰਹਿਣ ਦੀ ਸੰਭਾਵਨਾ ਬਿਲਕੁਲ ਖ਼ਤਮ ਹੋ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ

ਹੁਸ਼ਿਆਰਪੁਰ, 17 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ
ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਆਪਣੇ ਹੁਕਮ ਵਿੱਚ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਉਤੇ ਦਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਕਲੱਬਾਂ/ਸੰਸਥਾਵਾਂ ਵਲੋਂ ਜ਼ਿਲ੍ਹੇ ਵਿੱਚ ਬੂਟੇ ਲਗਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ। ਪਸ਼ੂਆਂ ਨੂੰ ਇਸ ਤਰ੍ਹਾਂ ਖੁੱਲ੍ਹੇ ਆਮ ਛੱਡਣਾ ਲੋਕ ਹਿੱਤ ਵਿੱਚ ਨਹੀਂ ਹੈ।
                   ਇਹ ਹੁਕਮ 16 ਜੂਨ 2017 ਤੱਕ ਲਾਗੂ ਰਹੇਗਾ।

ਹੁਣ ਤੱਕ 4602 ਮੀਟਰਕ ਟਨ ਕਣਕ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ

-1.10 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
-ਜ਼ਿਲ੍ਹੇ 'ਚ 3,26,095 ਮੀਟਰਕ ਟਨ ਪੈਦਾਵਾਰ ਹੋਣ ਦੀ ਸੰਭਾਵਨਾ
-ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ

ਹੁਸ਼ਿਆਰਪੁਰ, 17 ਅਪ੍ਰੈਲ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੁਣ ਤੱਕ 4602 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿਚ ਪਨਗਰੇਨ ਨੇ 675, ਮਾਰਕਫੈਡ ਨੇ 613, ਪਨਸਪ ਨੇ 438, ਪੰਜਾਬ ਐਗਰੋ ਨੇ 360, ਐਫ.ਸੀ.ਆਈ ਨੇ 1790, ਜਦਕਿ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ  ਨੇ 726 ਮੀਟਰਕ ਟਨ ਕਣਕ ਦੀ ਖਰੀਦ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ ਸਬੰਧਤ ਵਿਭਾਗ ਵਲੋਂ ਕਿਸਾਨਾਂ ਨੂੰ 1.10 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਕੁੱਲ 62 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ 1 ਲੱਖ 45 ਹਜ਼ਾਰ ਹੈਕਟੇਅਰ ਰਕਬੇ ਵਿਚ ਕਣਕ ਦੀ ਕਾਸ਼ਤ ਤੋਂ 3,26,095 ਮੀਟਰਿਕ ਟਨ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 2016-17 ਵਿਚ 1 ਲੱਖ 45 ਹਜ਼ਾਰ ਹੈਕਟੇਅਰ ਰਕਬੇ ਵਿਚੋਂ 2,83,561 ਮੀਟਰਕ ਟਨ ਕਣਕ ਦੀ ਪੈਦਾਵਾਰ ਹੋਈ ਸੀ।
ਵਿਪੁਲ ਉਜਵਲ ਡਿਪਟੀ ਕਮਿਸ਼ਨਰ

ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਕਣਕ ਦੀ ਖਰੀਦ ਲਈ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 50 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ ਅਤੇ ਬਾਰਦਾਨੇ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਸਾਰੀਆਂ ਮੰਡੀਆਂ ਵਿਚ ਪੀਣ ਵਾਲੇ ਪਾਣੀ, ਬਿਜਲੀ, ਸਾਫ-ਸਫਾਈ, ਤਰਪਾਲਾਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਉਥੇ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਅਦਾਇਗੀ ਲਈ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿਚ ਫੂਡ ਤੇ ਸਿਵਲ ਸਪਲਾਈ ਵਿਭਾਗ ਵਲੋਂ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸਬੰਧਿਤ ਐਸ.ਡੀ.ਐੈਮਜ਼ ਵਲੋਂ ਵੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਕਣਕ ਦੇ ਸੀਜ਼ਨ ਨੂੰ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਕਣਕ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਸੁੱਕੀ ਕਣਕ ਦੀ ਫਸਲ ਲਿਆਉਣ ਨਾਲ ਕਿਸਾਨਾਂ ਨੂੰ ਜ਼ਿਆਦਾ ਦੇਰ ਮੰਡੀਆਂ ਵਿਚ ਨਹੀਂ ਰਹਿਣਾ ਪਵੇਗਾ, ਇਸ ਲਈ ਗਿੱਲੀ ਫਸਲ ਕੱਟਣ ਤੋਂ ਗੁਰੇਜ਼ ਕੀਤਾ ਜਾਵੇ।

ਨੌਜਵਾਨਾਂ ਲਈ ਬੇਹੱਦ ਸਾਬਤ ਹੁੰਦੇ ਹਨ ਰੋਜ਼ਗਾਰ ਮੇਲੇ: ਐਸ.ਡੀ.ਐਮ. ਜਿਤੇਂਦਰ ਜੋਰਵਰ


ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ
-100 ਤੋਂ ਵੱਧ ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ

ਹੁਸ਼ਿਆਰਪੁਰ, 16 ਅਪ੍ਰੈਲ: ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ।
ਇਸ ਤੋਂ ਪਹਿਲਾਂ ਸੈਂਟਰ ਹੈਡ ਸ੍ਰੀ ਵਿਕਰਮਜੀਤ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸੈਂਟਰ ਵਿੱਚ ਕਰਵਾਏ ਜਾਂਦੇ ਕੋਰਸਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

                  ਇਸ ਦੌਰਾਨ ਐਸ.ਡੀ.ਐਮ. ਸ੍ਰੀ ਜਿਤੇਂਦਰ ਜੋਰਵਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰੋਜ਼ਗਾਰ ਮੇਲੇ ਨੌਜਵਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੁੰਦੇ ਹਨ। ਅੱਜ ਦੇ ਸਮੇਂ ਵਿੱਚ ਸਕਿੱਲ ਡਿਵੈਲਪਮੈਂਟ ਦਾ ਬਹੁਤ ਮਹੱਤਵ ਹੈ। ਕਿਸੇ ਵਿਸ਼ੇ ਵਿੱਚ ਸਕਿੱਲ ਹਾਸਲ ਕਰਨ ਲਈ ਕੁਝ ਸਮਾਂ ਤਾਂ ਲਗਦਾ ਹੈ, ਪਰ ਜਦ ਇਕ ਵਾਰ ਕਿਸੇ ਵਿਸ਼ੇ 'ਤੇ ਮੁਹਾਰਤ ਨੂੰ ਹਾਸਲ ਕਰ ਲਿਆ ਜਾਂਦਾ ਹੈ, ਤਾਂ ਕੁਝ ਵੀ ਅਸੰਭਵ ਨਹੀਂ ਲਗਦਾ। ਉਨ੍ਹਾਂ ਕਿਹਾ ਕਿ ਇਸ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਵੀ ਕਈ ਤਰ੍ਹਾਂ ਦੇ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ, ਜੋ ਨੌਜਵਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੇ ਹਨ।
          ਇਸ ਦੌਰਾਨ ਸੈਂਟਰ ਹੈਡ ਵਿਕਰਮਜੀਤ ਨੇ ਦੱਸਿਆ ਕਿ ਅੱਜ ਦੇ ਰੋਜ਼ਗਾਰ ਮੇਲੇ ਵਿੱਚ ਜ਼ਿਲ੍ਹੇ ਦੀਆਂ ਪ੍ਰਮੁੱਖ ਕੰਪਨੀਆਂ ਸੋਨਾਲੀਕਾ, ਊਸ਼ਾ ਮਾਰਟਿਨ, ਹੋਕਿਨ ਸਮੇਤ ਹੋਰ ਵੀ ਕਈ ਕੰਪਨੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਵਾਲੇ 250 ਤੋਂ ਵੱਧ ਵਿਦਿਆਰਥੀਆਂ ਦੀ ਇੰਟਰਵਿਊ ਲੈ ਕੇ ਮੌਕੇ 'ਤੇ ਹੀ 100 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਅਗਲੇ ਸੈਸ਼ਨ ਦੌਰਾਨ ਇਸ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ 3000 ਤੋਂ ਵੱਧ ਨੌਜਵਾਨਾਂ ਨੂੰ ਟਰੇਂਡ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਵਲੋਂ ਲਗਾਏ ਗਏ ਵਿਸ਼ੇਸ਼ ਸਟਾਲ ਰਾਹੀਂ ਨੌਜਵਾਨਾਂ ਨੂੰ ਬੈਂਕ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ 'ਤੇ ਪ੍ਰੋਜੈਕਟ ਹੈਡ ਕਰਨਲ ਐਸ ਕੇ ਰਤਨ, ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਗੁਰਮੇਲ ਸਿੰਘ, ਜਸਵੰਤ ਰਾਏ ਸਮੇਤ ਭਾਰੀ ਸੰਖਿਆ ਵਿੱਚ ਨੌਜਵਾਨ ਮੌਜੂਦ ਸਨ ।
++

ਡਾ. ਭੀਮ ਰਾਓ ਅੰਬੇਡਕਰ ਜੀ ਨੇ ਸਮਾਜ ਦੇ ਉਥਾਨ ਲਈ ਕਈ ਕੰਮ ਕੀਤੇ : ਏ.ਡੀ.ਸੀ. ਸੰਧੂ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਡਾ. ਭੀਮ ਰਾਓ ਅੰਬੇਡਕਰ ਜੀ ਦਾ 126ਵਾਂ ਜਨਮ ਦਿਨ
-ਪੀ.ਐਨ.ਬੀ. ਵਲੋਂ ਵਿਸ਼ੇਸ਼ ਜਾਗੂਰਕਤਾ ਸੈਮੀਨਾਰ ਲਗਾ ਕੇ ਈ-ਪੇਮੈਂਟ ਸਬੰਧੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ, 14 ਅਪ੍ਰੈਲ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦਾ 126ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਐਸ.ਪੀ. ਸ੍ਰੀ ਅਮਰੀਕ ਸਿੰਘ ਪਵਾਰ ਨੇ ਕੰਪਲੈਕਸ ਵਿਖੇ ਸਥਾਪਿਤ ਕੀਤੇ ਗਏ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

                  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਇਕਬਾਲ ਸਿੰਘ ਸੰਧੂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੇ ਭਾਰਤੀ ਸਵਿੰਧਾਨ ਦਾ ਨਿਰਮਾਤਾ ਸਨ। ਉਨ੍ਹਾਂ ਨੇ ਸਮਾਜ ਦੇ ਉਥਾਨ ਲਈ ਕਈ ਕੰਮ ਕੀਤੇ।
ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ 'ਤੇ ਵਿਸ਼ੇਸ਼ ਜਾਗਰੂਕਤ ਸੈਮੀਨਾਰ ਵੀ ਲਗਾਇਆ ਗਿਆ ਅਤੇ  ਡਾ.ਭੀਮ ਰਾਓ ਅੰਬੇਡਕਰ ਜੀ ਦੇ ਨਾਂ 'ਤੇ ਕੁਝ ਸਮਾਂ ਪਹਿਲਾਂ ਲਾਂਚ ਕੀਤੀ ਗਈ 'ਭੀਮ ਐਪ' ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪੀ.ਐਨ.ਬੀ. ਵਲੋਂ ਕਰਵਾਏ ਗਏ ਇਸ ਸੈਮੀਨਾਰ ਵਿੱਚ ਡੀ.ਜੀ.ਐਮ. ਸ੍ਰੀ ਸ੍ਰੀਕਾਂਤ ਸ਼ਰਮਾ ਨੇ ਦੱਸਿਆ ਕਿ 'ਭੀਮ ਐਪ' ਰਾਹੀਂ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਰੁਪਏ ਟਰਾਂਸਫਰ ਕਰਨਾ ਬੇਹੱਦ ਆਸਾਨ ਹੈ। ਉਨ੍ਹਾਂ ਨੇ ਕਿਹਾ ਕਿ ਕੈਸ਼ਲੈਸ ਟਰਾਂਸਜੈਕਸ਼ਨ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਸਾਨੂੰ ਨਗਦ ਲੈਣ ਦੇਣ ਕਰਨ ਦੀ ਬਜਾਏ ਡਿਜੀਟਲ ਤਰੀਕੇ ਰਾਹੀਂ ਲੈਣ-ਦੇਣ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਸ਼ਲੈਸ ਪੇਮੈਂਟ ਦੇ ਲਈ ਇੰਟਰਨੈਟ, ਨੈਫਟ ਤੇ ਮੋਬਾਇਲ ਬੈਂਕਿੰਗ, ਡੈਬਿਟ ਕਾਰਡ, ਏ.ਟੀ.ਐਮ. ਕਾਰਡ, ਕਰੈਡਿਟ ਕਾਰਡ, ਯੂ.ਪੀ.ਆਈ. ਬੇਸ ਐਪ ਤੋਂ ਇਲਾਵਾ ਕਈ ਪ੍ਰਕਾਰ ਦੇ ਅਜਿਹੇ ਫੰਡ ਟਰਾਂਸਫਰ ਸਬੰਧੀ ਡਿਜੀਟਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਰਾਹੀਂ ਆਸਾਨੀ ਨਾਲ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਈ-ਬੈਕਿੰਗ ਰਾਹੀਂ ਰੁਪਏ ਟਰਾਂਸਫਰ ਕੀਤੇ ਜਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰੋਜੈਕਟਰ ਰਾਹੀਂ ਫੰਡ ਟਰਾਂਸਫਰ ਕਰਨ ਲਈ ਕੁਝ ਸਮਾਂ ਪਹਿਲਾਂ ਲਾਂਚ ਕੀਤੀ ਗਈ ਭੀਮ ਐਪ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਅਸੀਂ ਬੜੇ ਆਸਾਨ ਤਰੀਕੇ ਨਾਲ ਇਕ ਖਾਤੇ ਤੋਂ ਦੂਜੇ ਖਾਤੇ ਵਿੱਚ ਮਹਿਜ 15 ਸੈਕੰਡ ਵਿੱਚ ਹੀ ਰੁਪਏ ਟਰਾਂਸਫਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਪ ਨੂੰ ਇਸ ਤਰੀਕੇ ਨਾਲ ਬਣਾਇਆ ਗਿਆ ਹੈ ਕਿ ਇਸ ਨੂੰ ਕੋਈ ਵੀ ਬੜੇ ਆਸਾਨ ਤਰੀਕੇ ਨਾਲ ਅਪਰੇਟ ਕਰ ਸਕਦਾ ਹੈ। ਉਨ੍ਹਾਂ ਨੇ ਇਸ ਗੱਲ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਈ-ਪੇਮੈਂਟ ਜਾਂ ਭੀਮ ਐਪ ਰਾਹੀਂ ਡਿਜੀਟਲ ਪੇਮੈਂਟ ਕਰਨ ਲਈ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਕਿ ਸਕਿਉਰਟੀ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਈ-ਪੇਮੈਂਟ ਰਾਹੀਂ ਫੰਡ ਟਰਾਂਸਫਰ ਕਰਨਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਇਸ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੇ ਮੋਬਾਇਲਾਂ 'ਤੇ ਭੀਮ ਐਪ ਡਾਊਨਲੋਡ ਕਰਕੇ ਫੰਡ ਟਰਾਂਸਫਰ ਕਰਨ ਸਬੰਧੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ।
               ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਨਵਨੀਤ ਕੌਰ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਹਰਦੀਪ ਭਾਂਵਰਾ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਅਰਵਿੰਦ ਸਰੋਚ, ਜਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ ਰਾਜੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਸਟੇਟ ਬੈਂਕ ਏ. ਟੀ. ਐੱਮ. ਦਾ ਉਦਘਾਟਨ

ਤਲਵਾੜਾ, 14 ਅਪ੍ਰੈਲ: ਭਾਰਤੀ ਸਟੇਟ ਬੈਂਕ ਦੀ ਤਲਵਾੜਾ ਸ਼ਾਖਾ ਵਿਚ ਨਵੇਂ ਏ. ਟੀ. ਐਮ. ਦਾ ਉਦਘਾਟਨ ਚੀਫ਼ ਇੰਜੀਨੀਅਰ ਬਿਆਸ ਡੈਮ ਤਰਲੋਚਨ ਸਿੰਘ ਵੱਲੋਂ ਕੀਤਾ ਗਿਆ।
ਬੈਂਕ ਦੇ ਚੀਫ਼ ਮੈਨੇਜਰ ਨਾਗੇਸ਼ ਆਰ. ਕੇਲਕਰ ਨੇ ਦੱਸਿਆ ਕਿ ਇਸ ਏ. ਟੀ. ਐਮ. ਬੂਥ ਵਿੱਚ ਹਾਈਟੈਕ ਡੈਬਿਟ ਅਤੇ ਕਰੈਡਿਟ ਮਸ਼ੀਨਾਂ ਲਗਾਈਆਂ ਗਈਆਂ ਹਨ ਜਿਸ ਨਾਲ ਬੈਂਕ ਦੇ ਗ੍ਰਾਹਕਾਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇ. ਕੇ. ਸ਼ਰਮਾ ਐੱਸ. ਈ. ਹੈੱਡਕੁਆਟਰ, ਇੰਜ. ਸੁਰੇਸ਼ ਮਾਨ, ਸਤਨਾਮ ਸਿੰਘ, ਮਨਦੀਪ ਸੋਖੀ, ਆਰ. ਸੀ. ਚੌਧਰੀ, ਏ. ਪੀ. ਐੱਸ ਉੱਭੀ ਆਦਿ ਸਮੇਤ ਵੱਡੀ ਗਿਣਤੀ ਅਧਿਕਾਰੀ ਤੇ ਹੋਰ ਪਤਵੰਤੇ ਹਾਜਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)