ਥਾਣਾ ਗੜ੍ਹਸ਼ੰਕਰ ਅਤੇ ਮਾਹਿਲਪੁਰ ਦੇ ਸਾਂਝ ਕੇਂਦਰਾਂ 'ਚ ਲੀਗਲ ਏਡ ਕਲੀਨਿਕ/ਹੈਲਪ ਡੈਸਕ ਸਥਾਪਿਤ

ਹੁਸ਼ਿਆਰਪੁਰ, 1 ਜੂਨ ਥਾਣਾ ਗੜ੍ਹਸ਼ੰਕਰ ਅਤੇ ਮਾਹਿਲਪੁਰ ਦੇ ਸਾਂਝ ਕੇਂਦਰਾਂ ਵਿੱਚ ਲੀਗਲ ਏਡ ਕਲੀਨਿਕ/ਹੈਲਪ ਡੈਸਕ ਦਾ ਉਦਘਾਟਨ ਸੀ.ਜੇ.ਐਮ.-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਚੇਅਰਮੈਨ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਸ੍ਰੀਮਤੀ ਅਮਨਦੀਪ ਕੰਬੋਜ ਵੀ ਹਾਜ਼ਰ ਸਨ ।ਇਸ ਮੌਕੇ ਸ੍ਰੀ ਰਵੀ ਗੁਲਾਟੀ ਨੇ ਕਿਹਾ ਕਿ ਲੀਗਲ ਏਡ ਕਲੀਨਿਕ/ਹੈਲਪ ਡੈਸਕਾਂ ਦਾ ਉਦਘਾਟਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਸਾਂਝ ਕੇਂਦਰ ਵਿੱਚ ਸ੍ਰੀ ਨਰਿੰਦਰ ਕੁਮਾਰ ਅਤੇ ਥਾਣਾ ਮਾਹਿਲਪੁਰ ਦੇ ਸਾਂਝ ਕੇਂਦਰ ਵਿੱਚ ਮਿਸ ਪ੍ਰਵੀਨ ਕੁਮਾਰੀ (ਦੋਵੇਂ ਪੀ.ਐਲ.ਵੀ.) ਦੀ ਡਿਊਟੀ ਲਗਾਈ ਗਈ ਹੈ, ਜੋ ਮਹੀਨੇ ਦੇ ਹਰੇਕ ਬੁੱਧਵਾਰ ਅਤੇ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਡਿਊਟੀ ਦੇਣਗੇ। ਉਨ੍ਹਾਂ ਕਿਹਾ ਕਿ ਉਕਤ ਪੈਰਾ ਲੀਗਲ ਵਲੰਟੀਅਰ ਆਪਣੀ ਡਿਊਟੀ ਦੌਰਾਨ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਸਕੀਮਾਂ ਬਾਰੇ ਲੀਗਲ ਏਡ ਕਲੀਨਿਕ/ਹੈਲਪ ਡੈਸਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਜਾਣੂ ਕਰਵਾਉਣਗੇ। ਇਸ ਮੌਕੇ ਵੱਖ-ਵੱਖ ਸਖ਼ਸ਼ੀਅਤਾਂ ਹਾਜ਼ਰ ਸਨ

ਜ਼ਿਲ੍ਹੇ 'ਚ ਸਿੰਥੈਟਿਕ/ ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਵੇਚਣ, ਸਟੋਰ ਅਤੇ ਖਰੀਦਣ 'ਤੇ ਪਾਬੰਦੀ

ਹੁਸ਼ਿਆਰਪੁਰ 1 ਜੂਨ:ਜਿਲਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀ ਵਿਪੁਲ ਉਜਵਲ  ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ  ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ|
ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤੇ ਗਏ ਹਨ ਕਿ  ਪਤੰਗਾ ਉਡਾਉਣ ਸੰਥੈਟਿਕ / ਪਲਾਸਟਿਕ ਦੀ ਬਣੀ ਡੋਰ ਦੀ ਵਰਤੋਂ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ / ਮੋਟਰ ਸਾਈਕਲ ਚਾਲਕਾਂ ਦੇ ਗੱਲ ਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਡੋਰ ਨਾਲ ਪੰਛੀ ਵੀ ਫਸ ਜਾਂਦੇ ਹਨ ਜਿਸ ਨਾਲ  ਉਹ ਜਖਮੀ ਜਾਂ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਮਰੇ ਹੋਏ ਪੰਛੀਆਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 20 ਜੁਲਾਈ 2017 ਤੱਕ ਲਾਗੂ ਰਹੇਗਾ ।

ਬੱਚਿਆਂ ਨੂੰ ਕਿਤਾਬਾਂ ਨਾ ਮੁਹੱਈਆ ਕਰਾਉਣ ਦਾ ਲਿਆ ਸਖਤ ਨੋਟਿਸ

ਹੁਸ਼ਿਆਰਪੁਰ, 30 ਮਈ: ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਨਾ ਮੁਹੱਈਆ ਕਰਵਾਉਣ ਦਾ ਸਖਤ ਨੋਟਿਸ ਲੈਂਦੇ ਹੋਏ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ)  ਸ੍ਰੀ ਰਾਮ ਪਾਲ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਬਲਬੀਰ ਸਿੰਘ ਵੀ ਵਿਸ਼ੇਸ਼ ਤੌ 'ਤੇ ਮੌਜੂਦ ਸਨ।ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਜਹਾਨਖੇਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ, ਚੋਹਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੰਟਾ ਘਰ ਸਕੂਲਾਂ ਦੀ ਚੈਕਿੰਗ ਦੌਰਾਨ ਦੱਸਿਆ ਕਿ ਹੁਣ ਤੱਕ ਕੇਵਲ 35 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਹੀ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ|
ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਅਪ੍ਰੈਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਹੀ ਕਿਤਾਬਾਂ ਵਿਦਿਆਰਥੀਆਂ ਨੂੰ ਮਿਲ ਜਾਣੀਆਂ ਚਾਹੀਦੀਆਂ ਸਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣ ਨੂੰ ਮਹਿਜ ਇਕ ਦਿਨ ਬਚਿਆ ਹੈ ਅਤੇ ਵਿਭਾਗ ਦੁਆਰਾ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਮੁਹੱਈਆ ਕਰਾਉਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਵੀ ਇਸ ਦਾ ਸਖਤ ਨੋਟਿਸ ਲਿਆ ਗਿਆ ਹੈ ਅਤੇ ਵਿਭਾਗ ਦੇ ਸਕੱਤਰ ਨੂੰ 31 ਮਈ ਨੂੰ ਕਮਿਸ਼ਨ ਦੁਆਰਾ ਤਲਬ ਕੀਤਾ ਗਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਲਈ ਬਣਾਏ ਜਾਂਦੇ ਮਿਡ ਡੇ ਮੀਲ ਦਾ ਵੀ ਨਿਰੀਖਣ ਕੀਤਾ ਅਤੇ ਸਫਾਈ ਵਿਵਸਥਾ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਕੇਸ਼ ਕੁਮਾਰ, ਤਹਿਸੀਲ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ, ਸ੍ਰੀ ਨਰੇਸ਼ ਕੁਮਾਰ, ਸ੍ਰੀ ਸਰਬਜੀਤ ਸਿੰਘ ਅਤੇ ਰਾਹੁਲ ਆਦੀਆ ਵੀ ਮੌਜੂਦ ਸਨ

36 ਸਾਲ ਦੀਆਂ ਸੇਵਾਵਾਂ ਦੇਣ ਉਪਰੰਤ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦਾ ਡਰਾਈਵਰ ਸੇਵਾ ਮੁਕਤ

-ਸ਼ਾਨਦਾਰ ਤਰੀਕੇ ਨਾਲ ਦਿੱਤੀ ਵਿਦਾਇਗੀ ਪਾਰਟੀ
ਹੁਸ਼ਿਆਰਪੁਰ, 3 ਜੂਨ:ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਿੱਚ ਤਾਇਨਾਤ ਡਰਾਈਵਰ ਸ੍ਰੀ ਸੁਰਜੀਤ ਸਿੰਘ ਮਹਿਕਮੇ ਨੂੰ 36 ਸਾਲ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋ ਗਏ ਹਨ।
ਉਨ੍ਹਾਂ ਦੀ ਸੇਵਾ ਮੁਕਤੀ 'ਤੇ ਜਿਲ੍ਹਾ ਲੋਕ ਸੰਪਰਕ ਦਫ਼ਤਰ ਨੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ ਨੇ ਕਿਹਾ ਕਿ ਸ੍ਰੀ ਸੁਰਜੀਤ ਸਿੰਘ ਨੇ ਆਪਣੀ ਡਿਊਟੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਈ ਹੈ|ਇਸ ਮੌਕੇ ਜਿਥੇ ਸ੍ਰੀ ਸੁਰਜੀਤ ਸਿੰਘ ਦਾ ਪੂਰਾ ਪਰਿਵਾਰ ਹਾਜ਼ਰ ਸੀ, ਉਥੇ ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਅਰੁਣ ਚੌਧਰੀ, ਸ੍ਰੀ ਸਿਕੰਦਰ ਪਾਲ ਸਿੰਘ, ਸ੍ਰੀ ਵਿਜੇ ਕੁਮਾਰ, ਸ੍ਰੀ ਸੂਰਜ ਮੋਹਨ, ਸ੍ਰੀ ਦੀਪਕ, ਸ੍ਰੀ ਯਸ਼ਪਾਲ, ਸ੍ਰੀਮਤੀ ਸ਼ਮਾ ਦੇਵੀ ਅਤੇ ਸ੍ਰੀ ਰਣਦੀਪ ਕੁਮਾਰ ਵੀ ਹਾਜ਼ਰ ਸਨ

ਸਾਂਝਾ ਚੁੱਲ੍ਹਾ ਵਿੱਚ ਡਿਪਟੀ ਕਮਿਸ਼ਨਰ ਨੇ ਆਪਣਾ ਅਤੇ ਆਪਣੀ ਬੇਟੀ ਦਾ ਮਨਾਇਆ ਜਨਮ ਦਿਨ

-ਕਿਹਾ, ਜਨਮ ਦਿਵਸ ਅਤੇ ਵਿਆਹ ਦੀ ਵਰ੍ਹੇਗੰਢ 'ਤੇ ਸੁਸਾਇਟੀ ਵਲੋਂ ਸਾਂਝਾ ਚੁੱਲ੍ਹਾ ਵਿੱਚ ਮੁਫ਼ਤ ਉਪਲਬੱਧ ਕਰਵਾਇਆ ਜਾਵੇਗਾ ਕੇਕ
ਹੁਸ਼ਿਆਰਪੁਰ, 29 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ 'ਸਾਂਝਾ ਚੁੱਲ੍ਹਾ' ਵਿੱਚ ਆਪਣਾ ਅਤੇ ਆਪਣੀ ਬੇਟੀ ਦਾ ਜਨਮ ਦਿਨ ਪਰਿਵਾਰਕ ਮੈਂਬਰਾਂ ਨਾਲ ਮਨਾਇਆ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਉਨ੍ਹਾਂ ਦੇ ਪਿਤਾ ਸ੍ਰੀ ਵਿਜੇ ਉਜਵਲ, ਸਹੁਰਾ ਸ੍ਰੀ ਸੁਗਰੀਵ ਗਿਰੀ ਆਈ.ਜੀ. (ਰਿਟਾ:) ਯੂ.ਪੀ. ਪੁਲਿਸ, ਸੱਸ ਪੁਸ਼ਪਾ ਗਿਰੀ, ਭਰਾ ਵਿਵੇਕ ਉਜਵਲ, ਡਾ. ਨਿਧੀ ਅਤੇ ਆਸ਼ੀਸ਼ ਗਿਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ 'ਸਾਂਝਾ ਚੁੱਲ੍ਹਾ' ਵਿੱਚ ਖੁਸ਼ੀ ਜ਼ਾਹਰ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਉਹ ਅੱਜ ਆਪਣਾ ਅਤੇ ਆਪਣੀ ਬੇਟੀ ਮਾਹੀ ਦਾ ਜਨਮ ਦਿਨ ਇਥੇ ਮਨਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਅਨ ਜਲ ਸੇਵਾ ਸੁਸਾਇਟੀ ਦੁਆਰਾ ਸੰਯੁਕਤ ਤੌਰ 'ਤੇ ਚਲਾਏ ਜਾ ਰਹੇ 'ਸਾਂਝਾ ਚੁੱਲ੍ਹਾ' ਦਾ ਮਕਸਦ ਵੀ ਇਹੀ ਹੈ ਕਿ ਵੱਧ ਤੋਂ ਵੱਧ ਸਮਾਜ ਦੇ ਲੋਕ ਇਸ ਨਾਲ ਜੁੜਨ ਅਤੇ ਆਪਣੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਕੋਈ ਵੀ ਖੁਸ਼ੀ ਦਾ ਦਿਨ ਇਥੇ ਮਨਾਉਣ।
ਉਨ੍ਹਾਂ ਕਿਹਾ ਕਿ ਇਸ ਲਈ ਸਾਡੇ ਪਰਿਵਾਰਕ ਮੈਂਬਰਾਂ ਨੇ ਫ਼ੈਸਲਾ ਕੀਤਾ ਸੀ ਕਿ ਅਸੀਂ ਆਪਣੀ ਬੇਟੀ ਦਾ ਜਨਮ ਦਿਨ 'ਸਾਂਝਾ ਚੁੱਲ੍ਹਾ' ਵਿੱਚ ਮਨਾਵਾਂਗੇ।
 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਫੈਸਲਾ ਲਿਆ ਗਿਆ ਹੈ ਕਿ ਜੋ ਕੋਈ ਵੀ ਆਪਣਾ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ 'ਸਾਂਝਾ ਚੁੱਲ੍ਹਾ' ਵਿੱਚ ਮਨਾਏਗਾ, ਉਨ੍ਹਾਂ ਦੇ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮੁਫ਼ਤ ਕੇਕ ਉਪਲਬੱਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 85 ਦੇ ਕਰੀਬ ਉਨ੍ਹਾਂ ਲੋਕਾਂ ਨੂੰ ਚੁਣਿਆ ਗਿਆ ਹੈ ਜੋ ਆਪਣੇ ਖੁਸ਼ੀ ਦੇ ਦਿਨ 'ਸਾਂਝਾ ਚੁੱਲ੍ਹਾ' ਵਿੱਚ ਮਨਾਉਣਗੇ। ਉਨ੍ਹਾਂ ਦਾ ਟੀਚਾ ਹੈ ਕਿ ਸਾਲ ਦੇ 365 ਦਿਨਾਂ ਲਈ ਹਰੇਕ ਪਰਿਵਾਰ ਆਪਣਾ ਇਕ ਦਿਨ 'ਸਾਂਝਾ ਚੁੱਲ੍ਹਾ' ਵਿੱਚ ਮਨਾਏ ਅਤੇ ਇਕ ਦਿਨ ਲਈ ਜਰੂਰਤਮੰਦਾਂ ਨੂੰ ਮੁਫ਼ਤ ਖਾਣਾ ਦੇ ਕੇ ਆਪਣੀ ਖੁਸ਼ੀਆਂ ਸਾਂਝੀਆਂ ਕਰਨ। ਇਸ ਦੌਰਾਨ ਉਨ੍ਹਾਂ ਨੇ 'ਸਾਂਝਾ ਚੁੱਲ੍ਹਾ' ਲਈ ਜ਼ਰੂਰਤਮੰਦਾਂ ਨੂੰ ਇਕ ਦਿਨ ਦਾ ਖਾਣਾ ਦੇਣ ਦੇ ਨਾਲ ਨਾਲ 5100 ਰੁਪਏ ਰਾਸ਼ੀ ਵੀ ਭੇਂਟ ਕੀਤੀ।ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਨਰੇਸ਼ ਗੁਪਤਾ, ਰਾਜੀਵ ਬਜਾਜ, ਸ੍ਰੀ ਕੁਲਦੀਪ ਕੋਹਲੀ, ਸੀਮਾ ਬਜਾਜ, ਭੁਪਿੰਦਰ ਗੁਪਤਾ, ਕੁਮਕੁਮ ਸੂਦ, ਨਿਸ਼ਾ ਵਿਜ, ਰੁਪਿੰਦਰ ਸਾਹਨੀ , ਰਾਜੇਸ਼ ਜੈਨ, ਜੋਗਿੰਦਰ ਕੌਰ ਅਤੇ ਕੀਰਤੀ ਸਿੰਘ ਸਮੇਤ ਸੁਸਾਇਟੀ ਦੇ ਸਟਾਫ਼ ਮੈਂਬਰ ਵੀ ਮੌਜੂਦ ਸਨ।

ਬਾਬਰ ਅਲੀ ਨੂੰ ਸਹੀ ਸਲਾਮਤ ਪਹੁੰਚਾਇਆ ਪਾਕਿਸਤਾਨ

-ਸਰਹੱਦ ਪਾਰ ਕਰਨ ਦੇ ਦੋਸ਼ 'ਚ ਜੁਵੇਨਾਇਲ ਹੋਮ ਹੁਸ਼ਿਆਰਪੁਰ 'ਚ ਕੱਟ ਰਿਹਾ ਸੀ ਸਜ਼ਾ
ਹੁਸ਼ਿਆਪੁਰ, 05 ਜੂਨ : ਜੁਵੇਨਾਇਲ ਹੋਮ ਹੁਸ਼ਿਆਰਪੁਰ ਵਿਖੇ ਸਜ਼ਾ ਕੱਟ ਚੁੱਕੇ ਕਰੀਬ 17 ਸਾਲਾ ਬਾਬਰ ਅਲੀ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਾਹਗਾ ਬਾਰਡਰ, ਅਟਾਰੀ ਰਾਹੀਂ ਸਹੀ ਸਲਾਮਤ ਪਕਿਸਤਾਨ ਭੇਜ ਦਿੱਤਾ ਗਿਆ ਹੈ। ਬਾਬਰ ਅਲੀ ਸਰਹੱਦ ਪਾਰ ਕਰਕੇ ਪੰਜਾਬ (ਭਾਰਤ) ਦਾਖਲ ਹੋ ਗਿਆ ਸੀ ਅਤੇ ਹੁਣ ਜੁਵੇਨਾਇਲ ਹੋਮ ਹੁਸ਼ਿਆਰਪੁਰ ਵਿਚ ਸਜ਼ਾ ਕੱਟ ਰਿਹਾ ਸੀ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਬਾਬਰ ਅਲੀ ਨੂੰ ਆਪਣੇ ਘਰ (ਪਾਕਿਸਤਾਨ) ਪਹੁੰਚਾਉਣ ਵਿਚ ਹਲਕਾ ਵਿਧਾਇਕ ਹੁਸ਼ਿਆਰਪੁਰ ਸ਼੍ਰੀ ਸੁੰਦਰ ਸ਼ਾਮ ਅਰੋੜਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ, ਜਿਸ ਵਿਚ ਬਾਬਰ ਅਲੀ ਨੂੰ ਪਾਕਿਸਤਾਨ ਭੇਜਣ ਲਈ ਯੋਗ ਕਾਰਵਾਈ ਕਰਨ ਦੀ ਬੇਨਤੀ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਬਰ ਅਲੀ ਚੱਕ ਨੰਬਰ-175, ਤਹਿਸੀਲ ਮਾਨਾਂਵਾਲਾ, ਜ਼ਿਲ੍ਹਾ ਸ਼ੇਖੂਪੁਰ, ਪੰਜਾਬ (ਪਾਕਿਸਤਾਨ) ਦਾ ਰਹਿਣ ਵਾਲਾ ਹੈ ਅਤੇ 12 ਜੁਲਾਈ 2016 ਨੂੰ ਸਰਹੱਦ ਪਾਰ ਕਰਕੇ ਭਾਰਤ (ਪੁਲਿਸ ਸਟੇਸ਼ਨ ਰਾਮਦਾਸ, (ਅੰਮ੍ਰਿਤਸਰ) ਦਾਖਲ ਹੋ ਗਿਆ ਸੀ ਅਤੇ ਪ੍ਰਿੰਸੀਪਲ ਮੈਜਿਸਟ੍ਰੇਟ ਜੁਵੇਨਾਇਲ ਜਸਟਿਸ ਬੋਰਡ ਅੰਮ੍ਰਿਤਸਰ ਵਲੋਂ ਇਸ ਬੱਚੇ ਨੂੰ 14 ਜੁਲਾਈ 2016 ਨੂੰ ਜੁਵੇਨਾਇਲ ਹੋਮ ਹੁਸ਼ਿਆਰਪੁਰ ਵਿਖੇ ਭੇਜ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਜੁਵੇਨਾਇਲ ਜਸਟਿਸ ਬੋਰਡ ਅੰਮ੍ਰਿਤਸਰ ਵਿਖੇ ਇਸ ਬੱਚੇ ਦਾ ਕੇਸ ਚੱਲ ਰਿਹਾ ਸੀ। ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਬੱਚੇ ਨੂੰ ਅੱਜ ਜੁਵੇਨਾਇਲ ਹੋਮ ਦੇ ਸੁਪਰਡੈਂਟ ਸ਼੍ਰੀ ਨਰੇਸ਼ ਕੁਮਾਰ, ਚਾਈਲਡ ਪ੍ਰੋਟੈਕਸ਼ਨ ਅਫ਼ਸਰ ਸ਼੍ਰੀ ਯੋਗੇਸ਼ ਕੁਮਾਰ ਸਮੇਤ ਪੁਲਿਸ ਗਾਰਦ ਵਲੋਂ ਪਾਕਿਸਤਾਨ ਰੇਂਜਰਜ਼ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜੁਵੇਨਾਇਲ ਹੋਮ ਹੁਸ਼ਿਆਰਪੁਰ ਵਿਖੇ ਸਜ਼ਾ ਕੱਟ ਰਹੇ ਬੱਚਿਆਂ ਨੂੰ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਹਲਕਾ ਵਿਧਾਇਕ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜੁਵੇਨਾਇਲ ਹੋਮ ਵਿਚ ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਦੌਰਾ ਕੀਤਾ ਜਾਂਦਾ ਹੈ, ਤਾਂ ਜੋ ਸਜ਼ਾ ਪੂਰੀ ਕਰ ਚੁੱਕੇ ਬੱਚਿਆਂ ਨੂੰ ਸਹੀ ਸਲਾਮਤ ਉਨ੍ਹਾਂ ਦੇ ਘਰ, ਦੇਸ਼ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਉਣ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਵਿਦੇਸ਼ ਮੰਤਰਾਲੇ ਵਲੋਂ ਕੀਤੇ ਉਪਰਾਲੇ ਸਦਕਾ ਹੀ ਬਾਬਰ ਅਲੀ ਪਾਕਿਸਤਾਨ ਆਪਣੇ ਘਰ ਪਹੁੰਚ ਸਕਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਬੱਚਿਆਂ ਨੂੰ ਵੀ ਸਹੀ ਸਲਾਮਤ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਉਹ ਯਤਨ ਕਰਦੇ ਰਹਿਣਗੇ।

ਦਸਤਾਰ ਸਿਖਲਾਈ ਕੈਂਪ 5 ਜੂਨ ਤੋਂ

ਤਲਵਾੜਾ, 3 ਜੂਨ: ਸ਼ੇਰੇ ਪੰਜਾਬ ਸੇਵਾ ਸੁਸਾਇਟੀ ਤਲਵਾੜਾ ਦੀ ਮੀਟਿੰਗ ਅਰਵਿੰਦਰ ਸਿੰਘ ਪਾਂਧਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਦਸਤਾਰ ਸਿਖਲਾਈ ਕੈਂਪ  ਲਗਾਉਣ ਬਾਰੇ ਵਿਚਾਰ ਕੀਤਾ ਗਿਆ। ਪਾਂਧਾ ਨੇ ਦੱਸਿਆ ਕਿ ਇਹ ਕੈਂਪ ਸ਼ੀ੍ ਗੁਰੂ ਸਿੰਘ ਸਭਾ ਸੈਕਟਰ-2 ਤਲਵਾੜਾ ਵਿਖੇ 5 ਜੂਨ ਤੋਂ 10 ਜੂਨ ਤੱਕ ਲਗਾਇਆ ਜਾਵੇਗਾ। ਇਸ ਮੀਟਿੰਗ ਵਿੱਚ ਸੁਸਾਇਟੀ ਦੇ ਤਰਨਦੀਪ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਪੌਂਟੀ, ਪਵਨ ਕੁਮਾਰ ਹੈਪੀ, ਗੁਰਪੀ੍ਤ ਪਾਂਧਾ, ਪੁਸ਼ਪਿੰਦਰ ਸਿੰਘ ਜੇ.ਈ, ਅਸ਼ੋਕ ਭਗਤ, ਰਜੇਸ਼ ਸ਼ਰਮਾ, ਇਸ਼ਪ੍ਰੀਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਵਿਕਰਮ ਧਾਮੀ ਆਦਿ ਸਮੇਤ ਕਈ ਹੋਰ ਸਰਗਰਮ ਮੈਂਬਰ ਹਾਜਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)