ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਪੇਟ ਭਰ ਖਾਣਾ ਖੁਆਉਣ ਦੇ ਚੁੱਕੇ ਬੀੜੇ ਨੂੰ ਹੁਸ਼ਿਆਰਪੁਰ ਦੀ 'ਸਾਂਝੀ ਰਸੋਈ' ਨੇ ਕੀਤਾ ਸਾਰਥਕ

-ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਵਲੋਂ ਇਕ ਲੱਖ ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਵਲੋਂ ਜਿਥੇ ਜ਼ਰੂਰਤਮੰਦ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਖੁਆਉਣ ਦਾ ਬੀੜਾ ਚੁੱਕਿਆ ਗਿਆ ਹੈ, ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਨੇ ਚੁੱਕੇ ਗਏ ਇਸ ਬੀੜੇ ਨੂੰ ਸਾਰਥਕ ਸਾਬਤ ਕਰ ਦਿੱਤਾ ਹੈ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਖੋਲ੍ਹੀ ਗਈ 'ਸਾਂਝੀ ਰਸੋਈ' ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ਅਤੇ ਦਾਨੀ ਸੱਜਣਾਂ ਵਲੋਂ ਵੀ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸਮਾਜ ਸੇਵੀ ਸੰਸਥਾਵਾਂ, ਅਧਿਕਾਰੀਆਂ, ਸ਼ਹਿਰ ਵਾਸੀਆਂ ਤੋਂ ਇਲਾਵਾ ਹੁਣ ਉਦਯੋਗਪਤੀ ਵੀ ਆਪਣਾ ਯੋਗਦਾਨ ਪਾ ਕੇ ਇਸ ਉਦਮ ਨੂੰ ਹੋਰ ਪੱਬਾਂ ਭਾਰ ਕਰ ਰਹੇ ਹਨ। ਅੱਜ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਵਲੋਂ ਇਕ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੂੰ ਸੌਂਪਿਆ ਗਿਆ ਹੈ। ਇਹ ਚੈਕ ਸ੍ਰੀਮਤੀ ਵਿਨੋਦ ਓਹਰੀ ਮੈਂਬਰ ਕਾਰਜਕਾਰਨੀ ਕਮੇਟੀ ਜ਼ਿਲ੍ਹਾ ਰੈਡ ਕਰਾਸ ਹਸਪਤਾਲ ਸੈਕਸ਼ਨ ਵਲੋਂ ਸੌਂਪਿਆ ਗਿਆ ਅਤੇ ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਤੇ ਸ੍ਰੀ ਰਾਜੀਵ ਬਜਾਜ ਵੀ ਉਨ੍ਹਾਂ ਦੇ ਨਾਲ ਸਨ। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਪਾਏ ਗਏ ਇਸ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਸਾਂਝੀ ਰਸੋਈ' ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਲੋਕਾਂ ਨੂੰ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 150 ਤੋਂ ਵੱਧ ਦਾਨੀ ਸੱਜਣਾਂ ਵਲੋਂ ਸਹਿਯੋਗ ਦਿੱਤਾ ਗਿਆ ਹੈ ਅਤੇ ਕਈ ਦਾਨੀ ਸਖਸ਼ੀਅਤਾਂ ਵਲੋਂ ਆਪਣੇ ਵਿਸ਼ੇਸ਼ ਦਿਨ 'ਸਾਂਝੀ ਰਸੋਈ' ਵਿੱਚ ਮਨਾਉਣ ਲਈ ਬੁੱਕ ਵੀ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰੀ ਗਿਣਤੀ ਵਿੱਚ ਦਾਨੀ ਸੱਜਣਾਂ ਵਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਵਿਸ਼ੇਸ਼ ਯਾਦਾਂ ਮਨਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਸਾਂਝੀ ਰਸੋਈ' ਵਿੱਚ ਵਿਸ਼ੇਸ਼ ਯਾਦ ਮਨਾਉਣ ਨਾਲ ਦਾਨੀ ਸੱਜਣਾਂ ਨੂੰ ਖਾਣਾ ਖੁਆ ਕੇ ਮਾਨਵਤਾ ਦੀ ਸੇਵਾ ਕਰਨ ਦਾ ਇਕ ਸੁਨਹਿਰੀ ਮੌਕਾ ਮਿਲਦਾ ਹੈ।  ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਾਂਝੀ ਰਸੋਈ' ਖੋਲ੍ਹਣ ਦਾ ਮੁੱਖ ਉਦੇਸ਼ ਗਰੀਬ, ਬੇਸਹਾਰਾ ਅਤੇ ਬੇਘਰੇ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਖਾਣਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਖਾਣੇ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਲੋੜਵੰਦਾਂ ਨੂੰ ਪੌਸ਼ਟਿਕ ਖਾਣਾ ਹੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦਾਨੀ ਸੱਜਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਸਹਿਯੋਗ ਦੇਣ। ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਕੁਮਾਰ ਗੁਪਤਾ ਨੇ ਦੱਸਿਆ ਕਿ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਵਲੋਂ 'ਸਾਂਝੀ ਰਸੋਈ' ਲਈ ਪਹਿਲਾਂ ਵੀ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦਾਨੀ ਸੱਜਣ ਯੋਗਦਾਨ ਪਾਉਣਾ ਚਾਹੁੰਦਾ ਹੈ, ਤਾਂ ਉਹ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰ ਸਕਦਾ ਹੈ।

ਡਾਕ ਬੀਮਾ ਅਤੇ ਜੀਵਨ ਪਾਲਿਸੀਆਂ ਨੂੰ ਮੁੜ ਚਾਲੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 1 ਅਗਸਤ: ਸੀਨੀਅਰ ਸੁਪਰਡੈਂਟ ਡਾਕਘਰ ਹੁਸ਼ਿਆਰਪੁਰ ਸ੍ਰੀ ਐਮ.ਐਸ. ਰਾਣਾ ਨੇ ਦੱਸਿਆ ਕਿ ਭਾਰਤੀ ਡਾਕ ਵਿਭਾਗ ਵਲੋਂ ਬੰਦ ਹੋਈਆਂ ਡਾਕ ਬੀਮਾ ਪਾਲਿਸੀਆਂ ਅਤੇ ਗ੍ਰਾਮੀਣ ਡਾਕ ਜੀਵਨ ਪਾਲਿਸੀਆਂ ਨੂੰ ਮੁੜ ਚਾਲੂ ਕਰਨ ਲਈ ਵਿਸ਼ੇਸ਼ ਮੁਹਿੰਮ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜੋ 31 ਅਗਸਤ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਡਾਕ ਜੀਵਨ ਬੀਮਾ ਅਤੇ ਗ੍ਰਾਮੀਣ ਡਾਕ ਜੀਵਨ ਬੀਮਾ ਨਿਵੇਸ਼ ਪੱਖੋਂ ਸਹੀ ਚੋਣ ਹੈ ਅਤੇ ਇਨ੍ਹਾਂ ਵਿੱਚ 'ਘੱਟ ਕਿਸ਼ਤ ਉਪਰ ਵਧੇਰੇ ਬੋਨਸ' ਦਿੱਤਾ ਜਾਂਦਾ ਹੈ। ਇਨ੍ਹਾਂ ਬੀਮਾ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਲਈ ਲਗਾਤਾਰ ਪ੍ਰੀਮੀਅਮ ਦਾ ਭੁਗਤਾਨ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਬੀਮਾ ਪਾਲਿਸੀਆਂ ਜੋ 3 ਸਾਲ ਤੋਂ ਘੱਟ ਚਾਲੂ ਰਹੀਆਂ ਹਨ ਜਾਂ ਪ੍ਰੀਮੀਅਮ ਦਾ ਭੁਗਤਾਨ 6 ਮਹੀਨੇ ਤੋਂ ਵੱਧ ਲੰਬਿਤ ਹੈ ਅਤੇ ਅਜਿਹੀਆਂ ਪਾਲਿਸੀਆਂ ਜੋ 3 ਸਾਲ ਤੋਂ ਵੱਧ ਚਾਲੂ ਰਹੀਆਂ ਹਨ ਅਤੇ ਪ੍ਰੀਮੀਅਮ ਦਾ ਭੁਗਤਾਨ 12 ਮਹੀਨੇ ਤੋਂ ਵੱਧ ਨਹੀਂ ਕੀਤਾ ਗਿਆ, ਅਜਿਹੀਆ ਪਾਲਿਸੀਆਂ ਨੂੰ ਬੰਦ ਪਾਲਿਸੀਆਂ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੰਦ ਹੋ ਚੁੱਕੀ ਪਾਲਿਸੀ ਦਾ ਕੋਈ ਕਲੇਮ ਨਹੀਂ ਦਿੱਤਾ ਜਾਂਦਾ। ਹਰ ਸਾਲ ਬੋਨਸ ਦਾ ਅਨੰਦ ਲੈਣ ਲਈ ਬੰਦ ਪਾਲਿਸੀ ਨੂੰ ਚਾਲੂ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਗ੍ਰਾਹਕ ਪਾਲਿਸੀ ਨੂੰ ਚਾਲੂ ਕਰਨ ਦਾ ਤਰੀਕਾ ਨਹੀਂ ਜਾਣਦੇ, ਅਜਿਹੇ ਗ੍ਰਾਹਕਾਂ ਨੂੰ ਸੁਚੇਤ ਕਰਨ ਲਈ ਡਾਕ ਵਿਭਾਗ ਨੋਟਿਸ ਜਾਰੀ ਕਰ ਰਿਹਾ ਹੈ। ਇਸ ਦੇ ਨਾਲ ਹੀ ਵਿਭਾਗ ਵਲੋਂ ਪਾਲਿਸੀ ਚਾਲੂ ਕਰਨ ਦਾ ਅਭਿਆਨ ਹੁਸ਼ਿਆਰਪੁਰ ਦੇ ਸਾਰੇ ਡਾਕਘਰਾਂ ਵਿੱਚ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਦੇ ਦੌਰਾਨ ਬੀਮਾ ਧਾਰਕ ਹੁਸ਼ਿਆਰਪੁਰ ਸੀ.ਪੀ.ਸੀ. 01882-235301, ਦਸੂਹਾ ਸੀ.ਪੀ.ਸੀ. 01883-285077 ਅਤੇ ਹੁਸ਼ਿਆਰਪੁਰ ਮੰਡਲ 01882-247477 ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ।

ਪੰਜਾਬ ਸਰਕਾਰ ਸੂਬੇ 'ਚ ਹੋਰ ਪ੍ਰਸ਼ਾਸ਼ਨਿਕ ਸੁਧਾਰ ਲਿਆਉਣ ਲਈ ਵਚਨਬੱਧ

- ਸੇਵਾ ਕੇਂਦਰਾਂ 'ਚ 11 ਹੋਰ ਸਰਕਾਰੀ ਸੇਵਾਵਾਂ ਕੀਤੀਆਂ ਸ਼ਾਮਲ
- ਪੰਜਾਬ ਮੰਡੀ ਬੋਰਡ ਦੀਆਂ 8 ਅਤੇ 3 ਸੇਵਾਵਾਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 5 ਅਗਸਤ:ਪੰਜਾਬ ਸਰਕਾਰ ਨੇ ਸੂਬੇ ਵਿੱਚ ਹੋਰ ਪ੍ਰਸ਼ਾਸ਼ਨਿਕ ਸੁਧਾਰ ਲਿਆਉਣ ਲਈ ਵਚਨਬੱਧਤਾ ਦੁਹਰਾਉਂਦਿਆਂ 11 ਨਵੀਆਂ ਸਰਕਾਰੀ ਸੇਵਾਵਾਂ ਸ਼ਾਮਲ ਕੀਤੀਆਂ ਹਨ, ਜੋ ਜ਼ਿਲ੍ਹਿਆਂ ਦੇ ਸੇਵਾ ਕੇਂਦਰਾਂ ਵਿੱਚ ਮਿਲਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜਨਤਕ ਸੁਵਿਧਾ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਜਿਨ੍ਹਾਂ 11 ਹੋਰ ਨਵੀਆਂ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਪੰਜਾਬ ਰਾਜ ਮੰਡੀ ਬੋਰਡ ਨਾਲ ਸੰਬਧਤ 8 ਸੇਵਾਵਾਂ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਐਨ.ਓ. ਸੀ., ਡੁਪਲੀਕੇਟ ਅਲਾਟਮੈਂਟ ਅਤੇ ਰੀ-ਅਲਾਟਮੈਂਟ ਪੱਤਰ, ਕਨਵੇਂਅਸ ਡੀਡ, ਨੋ ਡਿਊ ਸਰਟੀਫਿਕੇਟ, ਵੇਚਣ ਦੇ ਲਈ ਜਾਇਦਾਦ ਦੀ ਰੀ-ਟਰਾਂਸਫਰ, ਮੌਤ ਹੋਣ 'ਤੇ ਜਾਇਦਾਦ ਰੀ-ਟਰਾਂਸਫਰ ਕਰਨ ਅਤੇ ਕਰਜੇ ਲਈ ਐਨ.ਓ.ਸੀ. ਸਰਟੀਫਿਕੇਟ ਆਦਿ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਦਫ਼ਤਰ ਨਾਲ ਸਬੰਧਤ 3 ਸੇਵਾਵਾਂ ਵਿੱਚ ਫਿੱਟਨੈਸ ਸਰਟੀਫਿਕੇਟ ਕਮਰਸ਼ੀਅਲ ਵਾਹਨ, 2 ਸਾਲ ਤੱਕ ਦਾ ਟੈਕਸ ਕਲੀਅਰਐਂਸ ਸਰਟੀਫਿਕੇਟ ਅਤੇ 2 ਸਾਲ ਬਾਅਦ ਟੈਕਸ ਕਲੀਅਰਐਂਸ ਸਰਟੀਫਿਕੇਟ ਆਦਿ ਸਰਕਾਰੀ ਸੇਵਾਵਾਂ ਵੀ ਹੁਣ ਸਮਾਂਬੱਧ ਢੰਗ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ 143 ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣਗੀਆਂ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਵੱਖ ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਜਨਤਕ ਸੇਵਾਵਾਂ, ਇਨ੍ਹਾਂ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਜੇਕਰ ਕਿਸੇ ਨੂੰ ਵੀ ਸੇਵਾ ਕੇਂਦਰ 'ਤੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਸੇਵਾ ਕੇਂਦਰ ਸਬੰਧੀ ਹੈਲਪ ਲਾਈਨ ਨੰ. 01882-220308 (ਸਹਾਇਕ ਕਮਿਸ਼ਨਰ, ਸ਼ਿਕਾਇਤਾਂ) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਾਰਜਸ਼ੀਲ ਕੁੱਲ 143 ਸੇਵਾ ਕੇਂਦਰਾਂ ਵਿਚੋਂ ਇੱਕ ਟਾਇਪ ਵਨ, 17 ਟਾਇਪ ਟੂ ਅਤੇ 125 ਟਾਇਪ ਥ੍ਰੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਆਮ ਲੋਕਾਂ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਖੁੱਲ੍ਹੇ ਰਹਿੰਦੇ ਹਨ ਅਤੇ ਕੇਵਲ ਐਤਵਾਰ ਨੂੰ ਹੀ ਬੰਦ ਹੁੰਦੇ ਹਨ।

ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਵਲੋਂ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

-ਕਿਹਾ, ਹੰਗਾਮੀ ਸਥਿਤੀ 'ਚ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ  -ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠ
ਹੁਸ਼ਿਆਰਪੁਰ, 2 ਅਗਸਤ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਅੱਜ ਸੰਭਾਵੀ ਹੜ੍ਹਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਸਬ-ਡਵੀਜ਼ਨਾਂ ਵਿੱਚ ਸੈਕਟਰ ਵਾਈਜ਼ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਮੈਡੀਕਲ ਤੇ ਵੈਟਰਨਰੀ ਟੀਮਾਂ, ਫੂਡ ਐਂਡ ਸਪਲਾਈਜ਼ ਵਿਭਾਗ ਤੋਂ ਇਲਾਵਾ ਫਲੱਡ ਟਰੇਂਡ ਕਰਮਚਾਰੀ, ਸਬੰਧਤ ਸਰਪੰਚ-ਨੰਬਰਦਾਰ ਅਤੇ ਐਨ.ਜੀ.ਓਜ਼ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਵਿੱਚ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗਾਂ ਨੂੰ ਪਹਿਲਾਂ ਹੀ ਜਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ, ਇਸ ਲਈ ਵਿਭਾਗ ਯਕੀਨੀ ਬਣਾਉਣ ਕਿ ਉਨ੍ਹਾਂ ਨਾਲ ਸਬੰਧਤ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਾ ਰਹੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਬਾਰੇ ਰੋਜ਼ਾਨਾ ਨਿਗਰਾਨੀ ਰੱਖੀ ਜਾਵੇਗੀ, ਇਸ ਲਈ ਐਸ.ਡੀ.ਐਮਜ਼ ਪੂਰੀ ਗੰਭੀਰਤਾ ਨਾਲ ਸਾਰੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨਾਂ ਦੇ ਕੁਝ ਇਲਾਕੇ ਹੜ੍ਹਾਂ ਵਰਗੇ ਹਾਲਾਤ ਨਾਲ ਪ੍ਰਭਾਵਿਤ ਹੋ ਸਕਦੇ ਹਨ। ਇਸ ਲਈ ਐਸ.ਡੀ.ਐਮਜ਼ ਬਾਕੀ ਪ੍ਰਬੰਧਾਂ ਦੇ ਨਾਲ-ਨਾਲ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮਾਂ ਦੀ ਨਿਗਰਾਨੀ ਵੀ ਰੱਖਣ, ਤਾਂ ਜੋ ਇਹ ਕੰਟਰੋਲ ਰੂਮ 24 ਘੰਟੇ ਲਈ ਨਿਰਵਿਘਨ ਕੰਮ ਕਰਨ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਸਬੰਧੀ ਅਗੇਤੇ ਪ੍ਰਬੰਧ ਕਰ ਲਏ ਜਾਣ, ਤਾਂ ਜੋ ਲੋੜ ਪੈਣ 'ਤੇ ਇਹ ਸਹੂਲਤ ਜ਼ਰੂਰਤਮੰਦਾਂ ਤੱਕ ਪਹੁੰਚ ਸਕੇ।ਸ੍ਰੀ ਵਿਪੁਲ ਉਜਵਲ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪੀਣ ਵਾਲੇ ਪਾਣੀ, ਪਸ਼ੂਧਨ ਦੀ ਸੰਭਾਲ ਲਈ ਤੂੜੀ, ਹਰੇ ਚਾਰੇ ਅਤੇ ਦਵਾਈਆਂ, ਖਾਧ ਪਦਾਰਥਾਂ, ਟ੍ਰਾਂਸਪੋਰਟੇਸ਼ਨ, ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ ਅਤੇ ਹੋਰ ਜ਼ਰੂਰੀ ਪਹਿਲੂਆਂ ਸਬੰਧੀ ਤਿਆਰੀ ਰੱਖਣ, ਤਾਂ ਜੋ ਅਜਿਹੇ ਹਾਲਾਤ ਪੈਦਾ ਹੋਣ ਦੀ ਸੂਰਤ ਵਿੱਚ ਢੁੱਕਵੇਂ ਕਦਮ ਚੁੱਕਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਵਰਤੋਂ ਵਿੱਚ ਆਉਣ ਵਾਲੇ ਉਪਲਬੱਧ ਸਾਧਨ ਵੀ ਤਿਆਰ ਰੱਖੇ ਜਾਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਹਿਰਾਂ ਅਤੇ ਚੋਆਂ ਵਿੱਚ ਨਹਾਉਣ ਤੋਂ ਗੁਰੇਜ਼ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਸ੍ਰੀ ਅਮਨਪਾਲ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀਮਤੀ ਰਜਨੀਸ਼ ਕੌਰ, ਡੀ.ਐਸ.ਪੀ. ਸ੍ਰੀ ਜੰਗ ਬਹਾਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪ੍ਰਦੂਸ਼ਣ ਦੀ ਰੋਕਥਾਮ ਲਈ ਇਕਜੁੱਟਤਾ ਦਾ ਦਿੱਤਾ ਸੱਦਾ

-ਕੰਬਾਇਨ ਮਾਲਕ ਕੰਬਾਇਨਾਂ 'ਤੇ ਸੁਪਰ ਐਸ.ਐਮ.ਐਸ. ਲਗਾਉਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ
-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕੀਤੀ ਵਿਸ਼ੇਸ਼ ਮੀਟਿੰਗ

ਹੁਸ਼ਿਆਰਪੁਰ, 1 ਅਗਸਤ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਬਾਇਨ ਮਾਲਕ ਕੰਬਾਇਨਾਂ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਇਜ਼ਾਦ ਕੀਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਨੂੰ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਉਦਯੋਗਪਤੀਆਂ ਅਤੇ ਵਪਾਰੀਆਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਸ਼ਮੂਲੀਅਤ ਨਾਲ ਹੀ ਪ੍ਰਦੂਸ਼ਣ ਦੀ ਰੋਕਥਾਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਪਿਛਲੇ ਸਾਲ ਇਸ ਦੀ ਮਾਰ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਦੇਖਣ ਨੂੰ ਮਿਲੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪ੍ਰਦੂਸ਼ਣ ਰਹਿਤ ਸਾਫ਼ ਵਾਤਾਵਰਣ ਵਿੱਚ ਜਿਉਣਾ ਹੈ, ਤਾਂ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਕਰਨ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕਣਕ/ਝੋਨੇ ਦੇ ਨਾੜ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਕਾਫ਼ੀ ਗੰਭੀਰ ਹੈ ਅਤੇ ਉਸ ਵਲੋਂ ਇਸ ਸਬੰਧੀ ਸਖ਼ਤੀ ਨਾਲ ਕਦਮ ਪੁੱਟਣ ਦੇ ਆਦੇਸ਼ ਦਿੱਤੇ ਗਏ ਹਨ। ਇਥੋਂ ਤੱਕ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਸੈਟੇਲਾਈਟ ਰਾਹੀਂ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਸਭ ਤੋਂ ਜ਼ਿਆਦਾ ਪ੍ਰਦੂਸ਼ਣ ਕਣਕ ਅਤੇ ਝੋਨੇ ਦੇ ਨਾੜ ਨੂੰ ਅੱਗ ਲਾਉਣ ਕਰਕੇ ਫੈਲਦਾ ਹੈ। ਇਸ ਲਈ ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਹਾਈ ਕੋਰਟ ਆਫ਼ ਦਿੱਲੀ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਫ਼ਸਲ ਦੀ ਕੰਬਾਇਨਾਂ ਨਾਲ ਕਟਾਈ ਦੌਰਾਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨੂੰ ਲਗਾਉਣਾ ਜ਼ਰੂਰੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਕੰਬਾਇਨ ਪਿੱਛੇ ਲਗਾ ਕੇ ਪ੍ਰਯੋਗ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਾਰੀਕ ਕਰਕੇ ਖੇਤ ਵਿੱਚ ਹੀ ਆਸਾਨੀ ਨਾਲ ਇਕਸਾਰ ਖਿਲਾਰਨ ਉਪਰੰਤ ਰੋਟਾਵੇਟਰ ਦੀ ਵਰਤੋਂ ਕਰਕੇ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਪ੍ਰਯੋਗ ਨਾਲ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਜ਼ਰੂਰਤ ਹੀ ਨਹੀਂ ਪੈਂਦੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ/ਕਣਕ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਦੂਸ਼ਿਤ ਹੁੰਦਾ ਹੀ ਹੈ, ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਇੱਟਾਂ ਦੇ ਭੱਠਿਆਂ, ਫੈਕਟਰੀਆਂ ਦੀਆਂ ਚਿਮਨੀਆਂ ਅਤੇ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ 'ਤੇ ਵੀ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਹਾਰਵੈਸਟਰ ਕੰਬਾਇਨਾਂ ਦੇ ਮਾਲਕਾਂ ਅਤੇ ਓਪਰੇਟਰਾਂ ਨੂੰ ਝੋਨੇ ਦੀ ਕਟਾਈ ਸਮੇਂ ਸੁਪਰ ਐਸ.ਐਮ.ਐਸ. ਲਗਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਖੇਤੀਬਾੜੀ ਅਫ਼ਸਰ ਸ੍ਰੀ ਗੁਰਬਖਸ਼ ਸਿੰਘ, ਹਾਰਵੈਸਟਰ ਕੰਬਾਇਨ ਦੇ ਮਾਲਕਾਂ/ਓਪਰੇਟਰਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।  

ਕਿੰਨੂ, ਮਾਲਟਾ, ਨਿੰਬੂ, ਅੰਬ ਅਤੇ ਅਮਰੂਦ ਲਗਾਉਣ ਲਈ ਢੁੱਕਵਾਂ ਸਮਾਂ

-ਚਾਹਵਾਨ ਕਿਸਾਨ ਸਦਾਬਹਾਰ ਬੂਟੇ ਲਗਾਉਣ ਲਈ ਬਾਗਬਾਨੀ ਵਿਭਾਗ ਨਾਲ ਸੰਪਰਕ ਕਰਨ: ਡਿਪਟੀ ਕਮਿਸ਼ਨਰ
-ਕਿਹਾ, ਕਿਸਾਨ ਫ਼ਸਲੀ ਚੱਕਰ 'ਚੋਂ ਨਿਕਲ ਕੇ ਸਹਾਇਕ ਧੰਦੇ ਵੀ ਅਪਣਾਉਣ

ਹੁਸ਼ਿਆਰਪੁਰ, 29 ਜੁਲਾਈ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਅਗਸਤ-ਸਤੰਬਰ ਦਾ ਮਹੀਨਾ ਸਦਾਬਹਾਰ ਫਲਦਾਰ ਬੂਟੇ ਕਿੰਨੂ, ਮਾਲਟਾ, ਨਿੰਬੂ, ਅੰਬ ਅਤੇ ਅਮਰੂਦ ਆਦਿ ਲਗਾਉਣ ਲਈ ਢੁੱਕਵਾਂ ਸਮਾਂ ਹੈ, ਇਸ ਲਈ ਚਾਹਵਾਨ ਕਿਸਾਨ ਇਨ੍ਹਾਂ ਬੂਟਿਆਂ ਦੇ ਬਾਗ ਲਗਾਉਣ ਲਈ ਬਾਗਬਾਨੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਵੱਧ ਤੋਂ ਵੱਧ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ, ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਤੀ ਵਿੱਚ ਹੋਰ ਸੁਧਾਰ ਹੋ ਸਕੇ,ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਨਵੇਂ ਬਾਗ ਲਗਾਉਣ ਲਈ ਢੁਕਵੀਂ ਜ਼ਮੀਨ ਦੀ ਚੋਣ, ਮਿੱਟੀ ਪਰਖ, ਟੋਏ ਪੁੱਟਣ-ਭਰਨ ਅਤੇ ਲੋੜੀਂਦੇ ਬੂਟੇ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਨਰਸਰੀਆਂ ਤੋਂ ਬੁੱਕ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹ ਫਲਦਾਰ ਬੂਟੇ ਬਾਗਬਾਨੀ ਵਿਭਾਗ ਦੀਆਂ ਨਰਸਰੀਆਂ ਛਾਉਣੀ ਕਲਾਂ, ਭੂੰਗਾ, ਖਿਆਲਾ-ਬੁਲੰਦਾ, ਸੈਂਟਰ ਆਫ ਐਕਸੀਲੈਂਸ ਖਨੌੜਾ ਵਿਖੇ ਉਪਲਬੱਧ ਹਨ। ਇਸ ਤੋਂ ਇਲਾਵਾ ਜਿਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਸੂਹਾ ਨੇੜਲੇ ਗੰਗੀਆ ਖੋਜ ਕੇਂਦਰ ਤੋਂ ਵੀ ਬੂਟੇ ਮਿਲ ਸਕਦੇ ਹਨ, ਉਥੇ ਬਾਗਬਾਨੀ ਵਿਭਾਗ ਤੋਂ ਮਾਨਤਾ ਪ੍ਰਾਪਤ 4 ਰਜਿਸਟਰਡ ਨਰਸਰੀਆਂ ਰਾਹੀਂ ਵੀ ਬਾਗਬਾਨਾਂ ਨੂੰ ਬੂਟੇ ਸਪਲਾਈ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਗ ਲਗਾਉਣ ਸਮੇਂ ਸਿਟਰਸ ਅਸਟੇਟ ਹੁਸ਼ਿਆਰਪੁਰ ਵਿੱਚ ਮਿੱਟੀ ਅਤੇ ਪੱਤਾ ਪਰਖ ਲੈਬੋਰਟਰੀ ਤੋਂ ਮਿੱਟੀ ਟੈਸਟ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ, ਤਾਂ ਕਿ ਢੁੱਕਵੇਂ ਫਲ ਦੀ ਚੋਣ ਕੀਤੀ ਜਾ ਸਕੇ ਅਤੇ ਬੇਲੋੜੀਆਂ ਖਾਦਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਬਾਗ ਲਗਾਉਣ ਸਮੇਂ ਟੋਏ ਪੁੱਟਣ ਲਈ ਸਿਟਰਸ ਅਸਟੇਟ ਹੁਸ਼ਿਆਰਪੁਰ ਅਤੇ ਭੂੰਗਾ ਵਿਖੇ ਟਰੈਕਟਰ ਨਾਲ ਚੱਲਣ ਵਾਲਾ 'ਡਿਗਰ' ਉਪਲਬੱਧ ਹੈ ਅਤੇ ਸਿਟਰਸ ਅਸਟੇਟ ਦੇ ਮੈਂਬਰ ਬਣ ਕੇ ਇਹ ਸੁਵਿਧਾ ਫਿਕਸ ਰੇਟ 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਨਰਸਰੀ ਤੋਂ ਬੂਟੇ ਲੈਣ ਸਮੇਂ ਚੰਗੀ ਕਿਸਮ ਦਾ ਰੋਗ ਰਹਿਤ ਅਤੇ ਸਿਹਤਮੰਦ ਬੂਟਾ ਜੋ ਕਿ ਦੋ ਤੋਂ ਢਾਈ ਫੁੱਟ ਹੋਵੇ, ਹੀ ਲੈਣਾ ਚਾਹੀਦਾ ਹੈ। ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਆਪਣੇ ਘਰ ਜਾਂ ਟਿਊਵਬੈਲ ਅਤੇ ਘਰੇਲੂ ਵਰਤੋਂ ਲਈ ਕੁੱਝ ਫਲਦਾਰ ਬੂਟੇ ਲਾਉਣੇ ਚਾਹੀਦੇ ਹਨ, ਤਾਂ ਜੋ ਆਪਣੀਆ ਖੁਰਾਕੀ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਉਧਰ ਦੂਜੇ ਪਾਸੇ ਸਰਕਾਰੀ ਫ਼ਲ ਸੁਰੱਖਿਆ ਲੈਬ ਛਾਉਣੀ ਕਲਾਂ ਤੋਂ ਹਰ ਸਾਲ ਕਰੀਬ 7 ਹਜ਼ਾਰ ਬੋਤਲਾਂ ਸੁਕੈਸ਼, ਜੈਮ, ਟਮਾਟਰ ਸੋਸ ਆਦਿ ਤਿਆਰ ਕਰਕੇ ਨਾ-ਲਾਭ ਨਾ-ਹਾਨੀ ਅਨੁਸਾਰ ਕਿਸਾਨਾਂ ਨੂੰ ਸਪਲਾਈ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਲੈਬ ਤੋਂ ਕਿਸਾਨ ਅਤੇ ਆਮ ਲੋਕ ਆਪਣਾ ਸਮਾਨ ਲਿਆ ਕੇ ਵੀ ਫ਼ਲ ਪਦਾਰਥ ਤਿਆਰ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਬਾਗਾਂ ਹੇਠ 8911.47 ਹੈਕਟੇਅਰ ਰਕਬਾ ਅਤੇ ਸਬਜ਼ੀਆਂ ਹੇਠ 27189 ਹੈਕਟੇਅਰ ਰਕਬਾ ਸਾਬਤ ਕਰਦਾ ਹੈ ਕਿ ਕਿਸਾਨ ਖੇਤੀ ਸੈਕਟਰ ਵਿੱਚ ਨਵੇਂ ਮੀਲ ਪੱਥਰ ਸਾਬਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਤੀ ਵੰਨ-ਸੁਵੰਨਤਾ ਲਿਆਉਣ 'ਚ ਹੁਸ਼ਿਆਰਪੁਰ ਜ਼ਿਲ੍ਹਾ ਮੋਹਰੀ ਜ਼ਿਲ੍ਹੇ ਵਜੋਂ ਜਾਣਿਆ ਜਾਂਦਾ ਹੈ ਅਤੇ ਕਿਸਾਨ ਫਸਲੀ ਚੱਕਰ ਵਿੱਚੋਂ ਨਿਕਲ ਕੇ ਆਪਣੀ ਆਰਥਿਕਤਾ ਹੋਰ ਮਜ਼ਬੂਤ ਕਰ ਰਹੇ ਹਨ।ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ ਨਵੇਂ ਬਾਗ ਲਗਾਉਣ ਲਈ ਅਤੇ ਬੂਟਿਆਂ ਦੀ ਸਪਲਾਈ ਪ੍ਰਾਪਤ ਕਰਨ ਲਈ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀਆਂ ਚੱਲ ਰਹੀਆ ਹੋਰ ਸਕੀਮਾਂ ਬਾਰੇ ਵੀ ਜਾਣਕਾਰੀ ਲੈਣ ਲਈ ਉਨ੍ਹਾਂ ਦੇ ਦਫ਼ਤਰ ਜਾਂ ਸਬੰਧਤ ਬਲਾਕ ਦੇ ਬਾਗਬਾਨੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਖੇਤੀ ਮਾਹਿਰਾਂ ਦੀ ਸਲਾਹ ਤੋਂ ਬਿਨ੍ਹਾਂ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ : ਡਿਪਟੀ ਕਮਿਸ਼ਨਰ

-ਕਿਹਾ, ਗੈਰ ਮਿਆਰੀ ਖਾਦ, ਬੀਜ ਤੇ ਕੀੜੇਮਾਰ ਦਵਾਈਆਂ ਵੇਚਣ ਵਾਲੇ ਡੀਲਰਾਂ ਖਿਲਾਫ਼ ਕੀਤੀ ਜਾਵੇ ਕਾਰਵਾਈ
-ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ
ਹੁਸ਼ਿਆਰਪੁਰ,  30 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਿਸਾਨ ਖੇਤੀ ਮਾਹਿਰਾਂ ਦੀ ਸਲਾਹ ਤੋਂ ਬਿਨ੍ਹਾਂ ਧੜਾਧੜ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ, ਬਲਕਿ ਲੋੜ ਮੁਤਾਬਕ ਹੀ ਇਨ੍ਹਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਦ, ਬੀਜਾਂ ਅਤੇ ਕੀੜੇਮਾਰ ਦਵਾਈਆਂ ਦੀ ਕੁਆਲਟੀ ਚੈਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਉਪਲਬੱਧ ਕਰਵਾਏ ਜਾ ਸਕਣ। ਉਨ੍ਹਾਂ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮਿਆਰੀ ਖਾਦਾਂ, ਬੀਜਾਂ ਅਤੇ ਕੀੜੇਮਾਰ ਦਵਾਈਆਂ ਹੀ ਵੇਚਣ ਅਤੇ ਇਨ੍ਹਾਂ ਸਬੰਧੀ ਸਟਾਕ ਅਤੇ ਰੇਟ ਦੇ ਬੋਰਡ ਲੱਗੇ ਹੋਣੇ ਵੀ ਬਹੁਤ ਜ਼ਰੂਰੀ ਹਨ, ਤਾਂ ਜੋ ਕਿਸਾਨ ਨੂੰ ਪਤਾ ਚੱਲ ਸਕੇ ਕਿ ਕਿਹੜੀ ਦਵਾਈ ਦਾ ਕਿੰਨਾ ਰੇਟ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਡੀਲਰ ਵੇਚੀ ਗਈ ਦਵਾਈ ਜਾਂ ਹੋਰ ਖੇਤੀ ਸਮੱਗਰੀ ਦਾ ਬਿੱਲ ਕਿਸਾਨ ਨੂੰ ਜ਼ਰੂਰ ਦੇਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੀਟਨਾਸ਼ਕ ਦਵਾਈਆਂ, ਖਾਦਾਂ ਜਾਂ ਬੀਜ ਲੈਣ ਸਮੇਂ ਡੀਲਰ ਤੋਂ ਬਿੱਲ ਜ਼ਰੂਰ ਕਟਵਾਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੇਲੇ ਸਾਹਮਣੇ ਆਉਂਦਾ ਹੈ ਕਿ ਜੋ ਕੀੜੇਮਾਰ ਦਵਾਈਆਂ ਡੀਲਰਾਂ ਪਾਸੋਂ ਖਰੀਦੀਆਂ ਜਾਂਦੀਆਂ ਹਨ, ਉਹ ਮਿਆਰੀ ਨਹੀਂ ਹੁੰਦੀਆਂ, ਇਸ ਲਈ ਖੇਤੀਬਾੜੀ ਵਿਭਾਗ ਯਕੀਨੀ ਬਣਾਵੇ ਕਿ ਇਨ੍ਹਾਂ ਦੀ ਸੁਚਾਰੂ ਢੰਗ ਨਾਲ ਚੈਕਿੰਗ ਕੀਤੀ ਜਾਵੇ, ਤਾਂ ਜੋ ਕਿਸਾਨਾਂ ਤੱਕ ਮਿਆਰੀ ਖੇਤੀ ਇਨਪੁਟਸ ਹੀ ਪਹੁੰਚਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਜੇਕਰ ਚੈਕਿੰਗ ਦੌਰਾਨ ਭਰੇ ਗਏ ਸੈਂਪਲ ਗੈਰ-ਮਿਆਰੀ ਪਾਏ ਜਾਂਦੇ ਹਨ, ਤਾਂ ਸਬੰਧਤ ਡੀਲਰ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਆਰੰਭੀ ਜਾਵੇ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਖੇਤੀ ਲਈ ਬੀਜ, ਖਾਦਾਂ ਜਾਂ ਕੀੜੇਮਾਰ ਦਵਾਈਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸਲਾਹ ਨਾਲ ਹੀ ਖਰੀਦੇ ਜਾਣ, ਤਾਂ ਜੋ ਫ਼ਸਲ ਵਧੀਆ ਹੋ ਸਕੇ ਅਤੇ ਕਿਸਾਨ ਨੂੰ ਕਿਸੇ ਵੀ ਆਰਥਿਕ ਹਾਨੀ ਦਾ ਨੁਕਸਾਨ ਨਾ ਝੱਲਣਾ ਪਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨ ਧੜਾਧੜ ਖਾਦਾਂ ਜਾਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨ, ਕਿਉਂਕਿ ਇਸ ਨਾਲ ਜਿਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ, ਉਥੇ ਨਾਲ ਹੀ ਫ਼ਸਲ ਵੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਫ਼ਸਲਾਂ ਤੋਂ ਵੱਧ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਦਵਾਈਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਖੇਤੀਬਾੜੀ ਅਫ਼ਸਰ ਸ੍ਰੀ ਗੁਰਬਖਸ਼ ਸਿੰਘ ਨੇ ਦੱਸਿਆ ਕਿ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਕੁਆਲਟੀ ਚੈਕ ਕਰਨ ਲਈ ਵਿਭਾਗ ਵਲੋਂ 'ਕੁਆਲਟੀ ਕੰਟਰੋਲ ਮੁਹਿੰਮ' ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੌਰਾਨ ਸੈਂਪਲ ਭਰਨ ਲਈ ਟੀਚੇ ਵੀ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਾਲ ਖਾਦਾਂ ਦੇ 127, ਕੀੜੇਮਾਰ ਜ਼ਹਿਰਾਂ ਦੇ 150 ਜਦਕਿ ਬੀਜਾਂ ਦੇ 350 ਸੈਂਪਲ ਭਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਉਪਲਬੱਧ ਕਰਵਾਉਣ ਲਈ ਚੈਕਿੰਗ ਮੁਹਿੰਮ ਹੋਰ ਤੇਜ਼ ਕਰ ਦਿੱਤੀ ਜਾਵੇਗੀ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)