ਤਲਵਾੜਾ, 13 ਸਤੰਬਰ:ਖੇਤੀਬਾੜੀ ਵਿਕਾਸ ਬੈੱਕ ਦਸੂਹਾ ਦੇ ਪ੍ਰਬੰਧਕ ਠਾਕੁਰ ਰਮਨਦੀਪ ਸਿੰਘ ਨੇ ਇੱਥੇ ਜਾਰੀ ਸੂਚਨਾ ਵਿਚ ਬੈਂਕ ਅਧੀਨ ਆਉਂਦੇ ਹਲਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੇਵਲ ਫ਼ਸਲੀ ਕਰਜਿਆਂ ਉੱਤੇ ਹੀ ਦੋ ਲੱਖ ਰੁਪਏ ਦੀ ਦੀ ਮੁਆਫ਼ੀ ਦਿੱਤੀ ਗਈ ਹੈ ਜਦਕਿ ਖੇਤੀਬਾੜੀ ਵਿਕਾਸ ਬੈਂਕ ਦੇ ਸਾਰੇ ਕਰਜ਼ੇ ਲੰਮੇ ਸਮੇਂ ਵਾਲੇ ਹੋਣ ਕਾਰਨ ਇਸ ਮੁਆਫ਼ੀ ਤਹਿਤ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਇਸ ਬੈਂਕ ਦੇ ਕਿਸੇ ਵੀ ਤਰਾਂ ਦੇ ਕਰਜ਼ਿਆਂ ਤੇ ਮੁਆਫ਼ੀ ਨਹੀਂ ਦਿੱਤੀ ਗਈ ਹੈ ਅਤੇ ਇਸ ਲਈ ਬੈਂਕ ਦੇ ਸਮੂਹ ਏ ਕਲਾਸ ਮੈਂਬਰਾਂ ਅਤੇ ਕਿਸਾਨਾਂ ਨੂੰ ਆਪਣੇ ਸਾਰੇ ਕਰਜ਼ਿਆਂ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਮਿਤੀ 15 ਅਕਤੂਬਰ ਤੋਂ ਪਹਿਲਾਂ ਪਹਿਲਾਂ ਭਰੀਆਂ ਜਾਣੀਆਂ ਚਾਹੀਦੀਆਂ ਹਨ ਤਾ ਜੋ ਵਾਧੂ ਵਿਆਜ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਇਨ੍ਹਾਂ ਕਿਸ਼ਤਾਂ ਦਾ ਭੁਗਤਾਨ ਕਰਕੇ ਕਿਸਾਨ ਬੈਂਕ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ।
ਸਰੀਰਕ ਅਪੰਗਤਾ ਵੀ ਦ੍ਰਿੜ ਨਿਸ਼ਚੈ ਨੂੰ ਨਹੀਂ ਪਾ ਸਕੀ ਮਾਤ
- 82 ਰਿਸੋਰਸ ਸੈਂਟਰਾਂ 'ਚ ਚੁਣੌਤੀਗ੍ਰਸਤ 5476 ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿੱਖਿਆ
ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਦਿਅਰਥੀਆਂ ਲਈ ਸਰਕਾਰ ਵਲੋਂ 82 ਰਿਸੋਰਸ ਸੈਂਟਰ ਚਲਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇਕ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੇਲਵੇ ਮੰਡੀ ਵਿਖੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਿਸੋਰਸ ਸੈਂਟਰਾਂ ਵਿੱਚ 5476 ਚੁਣੌਤੀਗ੍ਰਸਤ ਬੱਚੇ ਹਨ ਅਤੇ ਸਰਵ ਸਿੱਖਿਆ ਅਭਿਆਨ ਤਹਿਤ ਜਿਥੇ ਇਨ੍ਹਾਂ ਬੱਚਿਆਂ ਦਾ ਇਲਾਜ ਕਰਵਾਇਆ ਜਾਂਦਾ ਹੈ, ਉਥੇ ਸਪੈਸ਼ਲ ਟੀਚਰਾਂ ਵਲੋਂ ਇਨ੍ਹਾਂ ਨੂੰ ਸਿਖਿਅਤ ਵੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚ 9 ਬੱਚੇ ਉਹ ਹਨ, ਜਿਹੜੇ ਪੂਰੀ ਤਰ੍ਹਾਂ ਦੇਖ ਨਹੀਂ ਸਕਦੇ, ਜਦਕਿ ਬਾਕੀ ਬੱਚਿਆਂ ਵਿੱਚ 1880 ਅੱਖਾਂ ਦੀਆਂ ਬੀਮਾਰੀਆਂ (ਲੋ ਵਿਜ਼ਨ) ਨਾਲ ਸਬੰਧਤ, 237 ਬੋਲਣ ਅਤੇ ਸੁਣਨ ਤੋਂ ਅਸਮਰੱਥ, 363 ਬੋਲ ਨਹੀਂ ਸਕਦੇ, 277 ਸਰੀਰਕ ਤੌਰ 'ਤੇ ਅਪੰਗ, 300 ਮਸਤਿਕ ਲਕਵੇ ਨਾਲ ਸਬੰਧਤ, 1363 ਮੰਦਬੁਧੀ, 794 ਸਿੱਖਣ ਤੋਂ ਅਸਮਰੱਥ, 241 ਇਕ ਤੋਂ ਵੱਧ ਅਪੰਗਤਾ ਵਾਲੇ ਅਤੇ 12 ਮਸਤ ਮਲੰਗਤਾ (ਔਟਿਜ਼ਮ) ਵਾਲੇ ਬੱਚੇ ਸ਼ਾਮਲ ਹਨ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਸ੍ਰੀਮਤੀ ਅੰਜੂ ਸੈਣੀ ਦੀ ਅਗਵਾਈ ਵਿੱਚ ਇਨ੍ਹਾਂ ਸਾਰੇ ਬੱਚਿਆਂ ਨੂੰ ਸਪੈਸ਼ਲ ਸਿੱਖਿਆ ਦੇਣ ਲਈ 31 ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ.), 83 ਵਲੰਟੀਅਰ (ਆਈ.ਈ.ਵੀ.) ਅਤੇ ਇਕ ਫਿਜਿਓਥਰੈਪਿਸਟ ਡਾਕਟਰ ਧੀਰਜ ਕੁਮਾਰ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਸਮੇਂ-ਸਮੇਂ 'ਤੇ ਜਾਂਚ ਕਰਕੇ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੱਡੀਆਂ ਤੇ ਮਸਤਿਕ ਲਕਵੇ ਨਾਲ ਸਬੰਧਤ 15 ਸਰਜਰੀਆਂ ਵੀ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪਰਿਵਾਰ ਵਿੱਚ ਉਕਤ ਚੁਣੌਤੀਗ੍ਰਸਤ ਬੱਚੇ ਹਨ, ਤਾਂ ਉਹ ਰਿਸੋਰਸ ਸੈਂਟਰਾਂ ਵਿੱਚ ਦਾਖਲ ਕਰਵਾਉਣ ਲਈ ਸਬੰਧਤ ਪਿੰਡ ਦੇ ਸਰਕਾਰੀ ਸਕੂਲ ਵਿੱਚ ਸੰਪਰਕ ਕਰ ਸਕਦੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਲਵਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਸਪੈਸ਼ਲ ਰਿਸੋਰਸ ਸੈਂਟਰ ਹੁਸ਼ਿਆਰਪੁਰ ਵਿਖੇ ਬੱਚਿਆਂ ਦੀ ਸਮੇਂ-ਸਮੇਂ 'ਤੇ ਸਿਹਤ ਜਾਂਚ ਵੀ ਕੀਤੀ ਜਾਂਦੀ ਹੈ, ਤਾਂ ਜੋ ਉਨ੍ਹਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਸਪੈਸ਼ਲ ਰਿਸੋਰਸ ਸੈਂਟਰ ਵਿੱਚ 41 ਬੱਚੇ ਹਨ ਅਤੇ ਇਨ੍ਹਾਂ ਬੱਚਿਆਂ ਨੂੰ ਸਪੈਸ਼ਲ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਸਪੈਸ਼ਲ ਐਜੂਕੇਟਰ ਸ੍ਰੀਮਤੀ ਅੰਜੂ ਸੈਣੀ ਨੇ ਦੱਸਿਆ ਕਿ ਸਕੂਲੀ ਸਿੱਖਿਆ ਦੇ ਨਾਲ-ਨਾਲ ਆਰਟ ਐਂਡ ਕਰਾਫ਼ਟ, ਸਪੋਰਟਸ, ਸਭਿਆਚਾਰਕ ਅਤੇ ਹੋਰ ਹਰ ਤਰ੍ਹਾਂ ਦੀ ਐਕਟੀਵਿਟੀ ਵੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਦੇ ਬੱਚਿਆਂ ਨੇ ਨੈਸ਼ਨਲ ਅੰਜਲੀ ਫੈਸਟੀਵਲ ਭੁਵਨੇਸ਼ਰ (ਉੜੀਸਾ) ਵਿੱਚ ਵੀ ਕਾਫ਼ੀ ਸਰਾਹਨੀ ਪ੍ਰਫਾਰਮੈਂਸ ਦਿੱਤੀ ਹੈ।
ਆਈ. ਟੀ. ਆਈ. ਤਲਵਾੜਾ ਵਿਖੇ ਤਿੰਨ ਦਿਨਾ ਰੋਜ਼ਗਾਰ ਮੇਲਾ 6 ਤੋਂ
ਤਲਵਾੜਾ, 4 ਸਤੰਬਰ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈ. ਟੀ. ਆਈ. ਤਲਵਾੜਾ ਵਿਖੇ ਤਿੰਨ ਦਿਨਾ ਰੋਜ਼ਗਾਰ ਮੇਲਾ 6 ਸਤੰਬਰ ਤੋਂ 8 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਆਈ. ਟੀ. ਆਈ. ਦੇ ਪ੍ਰਿੰ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿਚ 2015 ਤੋਂ 2017 ਦੇ ਪਾਸ-ਆਉਟ ਜਾਂ ਅਪੀਅਰ ਸਿਖਿਆਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਵਿਚ ਡੀਜ਼ਲ ਮਕੈਨਿਕ, ਮਸ਼ੀਨਿਸਟ, ਫਿਟਰ, ਟਰਨਰ, ਟਰੈਕਟਰ ਮਕੈਨਿਕ, ਵੈਲਡਰ, ਫਰੂਟ ਤੇ ਵੈਜ ਪ੍ਰੋਸੈਸਿੰਗ, ਇਲੈਕਟ੍ਰੌਨਿਕਸ ਆਦਿ ਟਰੇਡ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਸੋਨਾਲੀਕਾ ਹੁਸ਼ਿਆਰਪੁਰ, ਸਵਰਾਜ ਰੋਪੜ, ਜੀ. ਐਨ. ਏ. ਫਗਵਾੜਾ, ਉੱਨਤੀ ਤਲਵਾੜਾ ਅਤੇ ਹੋਰ ਕਈ ਨਾਮੀ ਕੰਪਨੀਆਂ ਇੰਟਰਵਿਉ ਲਈ ਪਹੁੰਚ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਾਣਕਾਰੀ ਲਈ ਸੰਸਥਾ ਨਾਲ 01883-236031 ਜਾਂ 7508164337 ਤੇ ਸੰਪਰਕ ਕੀਤਾ ਜਾ ਸਕਦਾ ਹੈ।
Labels:
employment,
ITI,
Mela,
Rozgar,
talwara
ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਫੈਲਾਈ ਜਾ ਰਹੀ ਹੈ ਜਾਗਰੂਕਤਾ: ਜ਼ਿਲ੍ਹਾ ਤੇ ਸੈਸ਼ਨ ਜੱਜ
-ਕਿਹਾ, ਕਾਨੂੰਨੀ ਸਲਾਹ ਲੈਣ ਵਾਲਿਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਰਹੀ ਹੈ ਜਾਣਕਾਰੀ
ਹੁਸ਼ਿਆਰਪੁਰ, 2 ਅਗਸਤ:ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਲੀਗਲ ਏਡ ਕਲੀਨਿਕ ਖੋਲ੍ਹ ਕੇ ਵੱਧ ਤੋਂ ਵੱਧ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਣ। ਉਹ ਅੱਜ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਲਸਾ ਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਹੋਰ ਵੀ ਲੀਗਲ ਏਡ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਕਾਨੂੰਨੀ ਸਲਾਹ ਲੈਣ ਵਾਲਿਆਂ ਨੂੰ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਕੀਤਾ ਜਾ ਰਿਹਾ ਹੈ, ਤਾਂ ਕਿ ਉਹ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ। ਉਨ੍ਹਾਂ ਨੇ 'ਜਾਗੋ' ਪ੍ਰੋਜੈਕਟ ਰਾਹੀਂ ਵੀ ਨਾਲਸਾ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰਾਂ ਵਿੱਚ ਵੀ ਵਿਸ਼ੇਸ਼ ਹੈਲਪ ਡੈਸਕ ਬਣਾ ਕੇ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਵੀ ਨਿਆਇਕ ਪ੍ਰਸ਼ਾਸ਼ਨ ਵਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਵਿੱਚ ਸਹਿਯੋਗ ਦੇਣ ਲਈ ਕਿਹਾ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਸਕਣ। ਇਸ ਦੌਰਾਨ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਐਨ ਐਸ ਗਿੱਲ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ, ਸੀ ਜੇ ਐਮ ਸ੍ਰੀ ਅਸ਼ੀਸ਼ ਸਾਲਦੀ, ਡੀ.ਐਸ.ਪੀ. ਗੁਰਜੀਤ ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਬਾਰ ਐਸੋਸੀਏਸ਼ਨ ਸ੍ਰੀ ਆਰ.ਪੀ. ਧੀਰ ਵੀ ਮੌਜੂਦ ਸਨ।

ਮਲਟੀ ਸਿਸਟਮ ਓਪ੍ਰੇਟਰ ਵਜੋਂ ਬਿਨੈ ਪੱਤਰ ਹੁਣ ਕੇਵਲ ਆਨਲਾਈਨ ਪੋਰਟਲ 'ਤੇ ਹੀ ਸਵੀਕਾਰੇ ਜਾਣਗੇ : ਡਿਪਟੀ ਕਮਿਸ਼ਨਰ
- ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਕੀਤਾ ਗਿਆ ਫੈਸਲਾ 1 ਸਤੰਬਰ 2017 ਤੋਂ ਲਾਗੂ
ਹੁਸ਼ਿਆਰਪੁਰ, 01 ਸਤੰਬਰ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਬਿਨੈਕਾਰਾਂ ਕੋਲੋਂ ਮਲਟੀ ਸਿਸਟਮ ਓਪ੍ਰੇਟਰ (ਐਮ.ਐਸ.ਓ) ਵਜੋਂ ਬਿਨੈ ਪੱਤਰ ਕੇਵਲ ਆਨਲਾਈਨ ਪੋਰਟਲ 'ਤੇ ਹੀ ਸਵੀਕਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਿਨੈਕਾਰ www.broadcastseva.gov.in 'ਤੇ ਆਨਲਾਈਨ ਬਿਨੈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੰਤਰਾਲੇ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਹੁਣ ਕੇਬਲ ਟੀ.ਵੀ ਨੈਟਵਰਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਐਮ.ਐਸ.ਓ ਦੀ ਰਜਿਸਟ੍ਰੇਸਨ ਕੇਵਲ ਆਨਲਾਈਨ ਹੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਵਲੋਂ 01 ਮਈ 2017 ਨੂੰ www.broadcastseva.gov.in ਪੋਰਟਲ ਜਾਰੀ ਕੀਤਾ ਗਿਆ ਸੀ ਅਤੇ ਇਸ ਪੋਰਟਲ ਉਪਰ ਐਮ.ਐਸ.ਓ.ਦੀ ਰਜਿਸਟਰੇਸ਼ਨ ਆਨ ਲਾਈਨ ਕਰਵਾਉਣ ਦੀ ਸੁਵਿਧਾ ਦਿੱਤੀ ਗਈ ਸੀ, ਪਰ ਇਸ ਨੂੰ ਲਾਜ਼ਮੀ ਨਹੀਂ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪਰ ਹੁਣ ਕੇਵਲ ਆਨਲਾਈਨ ਪੋਰਟਲ 'ਤੇ ਭਰੀ ਜਾਣ ਵਾਲੀ ਅਰਜ਼ੀ ਹੀ ਵਿਚਾਰੀ ਜਾਵੇਗੀ ਅਤੇ ਮੈਨੂਅਲ ਅਰਜ਼ੀ ਨਹੀਂ ਪ੍ਰਾਪਤ ਕੀਤੀ ਜਾਵੇਗੀ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਫੈਸਲੇ ਅਨੁਸਾਰ 1 ਸਤੰਬਰ 2017 ਤੋਂ ਐਮ.ਐਸ.ਓ ਦੀ ਰਜਿਸਟ੍ਰੇਸ਼ਨ ਕੇਵਲ ਆਨ ਲਾਈਨ ਹੀ ਹੋਵੇਗੀ ਅਤੇ ਦਸਤੀ ਅਰਜ਼ੀਆਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੇਬਲ ਟੀ.ਵੀ ਨੈਟਵਰਕ ਸਰਵਿਸਜ਼ ਮੁਹੱਈਆ ਕਰਵਾਉਣ ਦੇ ਚਾਹਵਾਨ ਬਤੌਰ ਐਮ.ਐਸ.ਓ ਰਜਿਸਟ੍ਰੇਸ਼ਨ ਲਈ ਐਪਲੀਕੇਸ਼ਨ www.broadcastseva.gov.in ਅਤੇ www.digitalindiamib.com ਉੱਪਰ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਪਰੋਕਤ ਪੋਰਟਲਾਂ 'ਤੇ ਜਾ ਕੇ ਰਜਿਸਟ੍ਰੇਸ਼ਨ ਲਈ ਆਨ-ਲਾਈਨ ਪ੍ਰਕ੍ਰਿਆ ਮੁਕੰਮਲ ਕਰ ਸਕਦੇ ਹਨ।
ਰੁਜ਼ਗਾਰ ਮੇਲੇ ਲਈ 2 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ
-ਕਿਹਾ, 4 ਸਤੰਬਰ ਨੂੰ ਲਗਾਏ ਜਾ ਰਹੇ ਰੁਜ਼ਗਾਰ ਮੇਲੇ 'ਚ ਯੋਗ ਉਮੀਦਵਾਰ ਵੱਧ ਤੋਂ ਵੱਧ ਲਾਹਾ ਲੈਣ
-8 ਉਦਯੋਗਿਕ ਅਦਾਰਿਆਂ ਅਤੇ ਸੰਸਥਾਵਾਂ ਵਲੋਂ 194 ਨੌਜਵਾਨਾਂ ਦੀ ਕੀਤੀ ਜਾ ਰਹੀ ਹੈ ਪਲੇਸਮੈਂਟ
ਹੁਸ਼ਿਆਰਪੁਰ, 31 ਅਗਸਤ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 4 ਸਤੰਬਰ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ. ਕੰਪਲੈਕਸ ਹੁਸ਼ਿਆਰਪੁਰ ਵਿਖੇ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਵਿੱਚ ਭਾਗ ਲੈਣ ਦੇ ਇਛੁੱਕ ਯੋਗ ਉਮੀਦਵਾਰ 2 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਰਜਿਸਟਰੇਸ਼ਨ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੀ ਹੋਵੇਗੀ, ਇਸ ਲਈ ਵੱਧ ਤੋਂ ਵੱਧ ਉਮੀਦਵਾਰ ਰਜਿਸਟਰੇਸ਼ਨ ਕਰਵਾ ਕੇ ਰੁਜ਼ਗਾਰ ਮੇਲੇ ਦਾ ਲਾਹਾ ਲੈਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਉਦਯੋਗਿਕ ਅਦਾਰੇ ਅਤੇ ਸੰਸਥਾਵਾਂ ਹਿੱਸਾ ਲੈ ਰਹੀਆਂ ਹਨ ਅਤੇ ਇਨ੍ਹਾਂ ਸੰਸਥਾਵਾਂ ਵਲੋਂ ਜ਼ਰੂਰਤ ਮੁਤਾਬਕ ਜੋ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾਣੀ ਹੈ, ਉਸ ਸਬੰਧੀ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੇਲੇ ਵਿੱਚ 8 ਉਦਯੋਗਿਕ ਅਦਾਰਿਆਂ ਅਤੇ ਸੰਸਥਾਵਾਂ ਵਲੋਂ 194 ਯੋਗ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾ ਰਹੀ ਹੈ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇੰਟਰਨੈਸ਼ਨਲ ਟਰੈਕਟਰ ਲਿਮਟਡ ਸੋਨਾਲੀਕਾ ਵਲੋਂ 10 ਟਰੇਨੀ ਇੰਜੀਨੀਅਰ ਅਤੇ 10 ਟਰੇਨੀ ਓਪਰੇਟਰ, ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਟਡ ਵਲੋਂ 50 ਟਰੇਨੀ ਮਸ਼ੀਨ ਓਪਰੇਟਰ (ਕੇਵਲ ਔਰਤਾਂ), 5 ਫਿਟਰ, ਇਕ ਬੁਆਇਲਰ ਅਟੈਂਡੈਟ, ਰਿਲਾਇੰਸ ਇੰਡਸਟਰੀ ਚੋਹਾਲ ਵਲੋਂ 20 ਟਰੇਨੀ ਓਪਰੇਟਰ, ਸੈਂਚਰੀ ਪਲਾਈਵੁਡ ਵਲੋਂ 10 ਸਕਿੱਲਡ ਵਰਕਰ, 15 ਅਨਸਕਿੱਲਡ ਵਰਕਰ, ਐਸ.ਬੀ.ਆਈ. ਲਾਇਫ ਇੰਸ਼ੋਰੈਂਸ ਵਲੋਂ 2 ਯੂਨਿਟ ਮੈਨੇਜਰ, ਇਕ ਏਜੰਸੀ ਮੈਨੇਜਰ ਅਤੇ 40 ਐਡਵਾਈਜ਼ਰ, ਪੀ.ਐਨ.ਬੀ. ਮੈਟ ਲਾਇਫ ਇੰਸ਼ੋਰੈਂਸ ਵਲੋਂ 25 ਮੈਨੇਜਰ, ਐਚ.ਡੀ.ਐਫ.ਸੀ. ਲਾਇਫ ਇੰਸ਼ੋਰੈਂਸ ਵਲੋਂ ਇਕ ਐਫ.ਐਲ.ਐਸ., ਪਰੀਗੇਅਰ ਵਲੋਂ 4 ਸੀ.ਐਨ.ਸੀ./ਟੀ.ਐਨ.ਸੀ. ਓਪਰੇਟਰ ਰੱਖੇ ਜਾਣੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਉਦਯੋਗਿਕ ਅਦਾਰਿਆਂ ਅਤੇ ਸੰਸਥਾਵਾਂ ਵਲੋਂ ਡਿਪਲੋਮਾ ਮਕੈਨੀਕਲ (ਕੇਵਲ ਸਾਲ 2017 ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਤੋਂ ਪਾਸ), ਆਈ.ਟੀ.ਆਈ., ਅੰਡਰ ਮੈਟ੍ਰਿਕ, 8ਵੀਂ ਤੋਂ 12ਵੀਂ ਪਾਸ, 12ਵੀਂ ਅਤੇ ਗਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਪਲੇਸਮੈਂਟ ਕੀਤੀ ਜਾਣੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਕਤ ਯੋਗਤਾ ਅਨੁਸਾਰ ਵੱਧ ਤੋਂ ਵੱਧ ਯੋਗ ਉਮੀਦਵਾਰ 2 ਸਤੰਬਰ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਆਈ.ਟੀ.ਆਈ. ਕੰਪਲੈਕਸ ਹੁਸ਼ਿਆਰਪੁਰ ਵਿਖੇ ਰਜਿਸਟਰੇਸ਼ਨ ਕਰਵਾਉਣ।

ਸਾਂਝੀ ਰਸੋਈ' ਦੇ 100ਵੇਂ ਦਿਨ ਤੱਕ 33 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਖਾਧਾ ਖਾਣਾ
-ਸਾਬਕਾ ਮੰਤਰੀ ਰਮੇਸ਼ ਚੰਦਰ ਡੋਗਰਾ ਦੀ ਯਾਦ 'ਚ ਪਰਿਵਾਰ ਨੇ ਪਾਇਆ ਯੋਗਦਾਨ
-ਡਿਪਟੀ ਕਮਿਸ਼ਨਰ ਨੇ ਦਾਨੀ ਸੱਜਣਾਂ ਦਾ ਕੀਤਾ ਧੰਨਵਾਦ
-ਕਿਹਾ, 'ਸਾਂਝੀ ਰਸੋਈ' 'ਚ ਕੇਵਲ 10 ਰੁਪਏ 'ਚ ਖੁਆਇਆ ਜਾ ਰਿਹਾ ਹੈ ਪੇਟ ਭਰ ਪੌਸ਼ਟਿਕ ਖਾਣਾ
ਹੁਸ਼ਿਆਰਪੁਰ, 31 ਅਗਸਤ:ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਹੁਸ਼ਿਆਰਪੁਰ ਵਿੱਚ ਖੋਲ੍ਹੀ ਗਈ 'ਸਾਂਝੀ ਰਸੋਈ' ਨੂੰ ਦਾਨੀ ਸੱਜਣਾਂ ਵਲੋਂ ਭਰਪੂਰ ਯੋਗਦਾਨ ਦਿੱਤਾ ਜਾ ਰਿਹਾ ਹੈ, ਜਿਸ ਸਦਕਾ 'ਸਾਂਝੀ ਰਸੋਈ' ਖੁੱਲ੍ਹਣ ਦੇ 100ਵੇਂ ਦਿਨ ਤੱਕ 33 ਹਜ਼ਾਰ 600 ਵਿਅਕਤੀਆਂ ਵਲੋਂ ਖਾਣਾ ਖਾਧਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਖਾਣੇ ਦੀ ਸਮੇਂ-ਸਮੇਂ 'ਤੇ ਸਿਹਤ ਵਿਭਾਗ ਕੋਲੋਂ ਚੈਕਿੰਗ ਵੀ ਕਰਵਾਈ ਜਾਂਦੀ ਹੈ, ਤਾਂ ਜੋ ਖਾਣਾ ਪੌਸ਼ਟਿਕ ਹੀ ਮੁਹੱਈਆ ਕਰਵਾਇਆ ਜਾ ਸਕੇ।ਸ੍ਰੀ ਵਿਪੁਲ ਉਜਵਲ ਨੇ 'ਸਾਂਝੀ ਰਸੋਈ' ਵਿੱਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪਰਿਵਾਰ ਵਲੋਂ ਸ੍ਰੀ ਰਮੇਸ਼ ਚੰਦਰ ਡੋਗਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਯਾਦ ਵਿੱਚ 13 ਹਜ਼ਾਰ ਰੁਪਏ ਦੀ ਰਾਸ਼ੀ ਦਾ ਯੋਗਦਾਨ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਅਤੇ ਸਮਾਜ ਸੇਵਕਾਂ ਦੇ ਸਹਿਯੋਗ ਸਦਕਾ ਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਆਪਣੇ ਉਦੇਸ਼ ਵਿੱਚ ਕਾਮਯਾਬ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਮੁਹੱਲਾ ਈਸ਼ ਨਗਰ (ਨੇੜੇ ਰੈਡ ਕਰਾਸ ਬਾਲ ਵਾਟਿਕਾ) ਹੁਸ਼ਿਆਰਪੁਰ ਵਿਖੇ ਚਲਾਈ ਜਾ ਰਹੀ 'ਸਾਂਝੀ ਰਸੋਈ' ਵਲੋਂ ਸੋਮਵਾਰ ਤੋਂ ਸ਼ਨੀਵਾਰ ਤੱਕ ਸੈਂਕੜੇ ਵਿਅਕਤੀਆਂ ਨੂੰ ਪੌਸ਼ਟਿਕ ਭੋਜਨ ਕੇਵਲ 10 ਰੁਪਏ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੇਘਰੇ, ਬੇਸਹਾਰਾ ਅਤੇ ਗਰੀਬ ਵਿਅਕਤੀਆਂ ਨੂੰ ਪੇਟ ਭਰ ਖਾਣਾ ਖੁਆਉਣ ਲਈ ਚਾਲੂ ਕੀਤਾ ਗਿਆ 'ਸਾਂਝੀ ਰਸੋਈ' ਦਾ ਪ੍ਰੋਜੈਕਟ ਪੰਜਾਬ ਵਿੱਚੋਂ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸ਼ੁਰੂ ਕੀਤੀ ਗਈ 'ਇਕ ਦਿਨ ਸਾਂਝੀ ਰਸੋਈ ਦੇ ਨਾਲ' (ਬੁੱਕ ਏ ਡੇਅ ਵਿਦ ਸਾਂਝੀ ਰਸੋਈ) ਸਕੀਮ ਜ਼ਰੀਏ ਵੱਡੀ ਪੱਧਰ 'ਤੇ ਬੁਕਿੰਗ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬੁਕਿੰਗ ਰਾਹੀਂ ਦਾਨੀ ਸੱਜਣ ਆਪਣਾ ਵਿਸ਼ੇਸ਼ ਦਿਨ ਵਿਆਹ ਦੀ ਵਰ੍ਹੇਗੰਢ, ਜਨਮ ਦਿਨ ਅਤੇ ਹੋਰ ਵਿਸ਼ੇਸ਼ ਯਾਦ 'ਸਾਂਝੀ ਰਸੋਈ' ਵਿੱਚ ਮਨਾਉਣ ਲਈ ਬੁੱਕ ਕਰਵਾ ਰਹੇ ਹਨ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਾਨੀ ਸੱਜਣ ਅਤੇ ਸਮਾਜ ਸੇਵਕ 'ਸਾਂਝੀ ਰਸੋਈ' ਵਿੱਚ ਆਪਣਾ ਯੋਗਦਾਨ ਪਾਉਣ ਲਈ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਡੋਗਰਾ ਪਰਿਵਾਰ ਵਲੋਂ 'ਸਾਂਝੀ ਰਸੋਈ' ਵਿੱਚ ਯੋਗਦਾਨ ਪਾਉਣ ਬਦਲੇ ਸ੍ਰੀਮਤੀ ਸੁਰਿੰਦਰ ਡੋਗਰਾ ਧਰਮਪਤਨੀ ਸਵਰਗਵਾਸੀ ਸ੍ਰੀ ਰਮੇਸ਼ ਚੰਦਰ ਡੋਗਰਾ, ਸਪੁੱਤਰ ਸ੍ਰੀ ਅਰੁਣ ਡੋਗਰਾ ਹਲਕਾ ਵਿਧਾਇਕ ਦਸੂਹਾ ਅਤੇ ਸਪੁੱਤਰ ਸ੍ਰੀ ਰਮਨ ਡੋਗਰਾ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਡੋਗਰਾ ਪਰਿਵਾਰ ਵਲੋਂ ਦਾਨ ਦੀ ਰਕਮ ਉਨ੍ਹਾਂ ਦੇ ਸਪੁੱਤਰ ਉਦਯੋਗਪਤੀ ਸ੍ਰੀ ਰਮਨ ਡੋਗਰਾ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ ਗਈ ਹੈ।

Subscribe to:
Posts (Atom)
Labels
10+2 Reuslt
(1)
2012
(41)
2014
(35)
2017
(36)
Act 144
(47)
Akali Dal
(33)
Amarjit Singh Sahi MLA
(15)
Anandpur Sahib
(1)
Anti Tobacoo day
(1)
Army
(3)
Army Institute of Management & Technology
(1)
Army tranning
(1)
Arun Dogra
(4)
Avinash Rai Khanna
(1)
awareness
(7)
B. Ed. Front
(6)
baba lal dyal ji
(1)
badal
(7)
Barrage
(1)
BBMB
(30)
BJP
(26)
BLO
(1)
blood donation
(1)
Book
(1)
BSF
(2)
BSP
(1)
Bus
(1)
cabel tv
(1)
Camp
(1)
Canal
(1)
Cancer
(1)
Capt. Amrinder Singh
(5)
CBSE Board
(1)
Chandigarh
(1)
Checking
(2)
cheema
(1)
chief minister
(1)
child labour
(1)
civil hospital
(1)
CM
(1)
complaints
(1)
Congress
(18)
control room
(1)
Court
(2)
cow safety planning
(1)
Crime
(1)
crops
(1)
D.I.G Jaskaran Singh
(1)
Dairy Development Board
(3)
Daljit Singh Cheema
(2)
Dasuya
(35)
datarpur
(3)
datesheet
(1)
dc
(4)
dc vipul ujval
(24)
DC Vipul Ujwal
(32)
Dengue & chikungunya
(1)
deputy commissioner vipul ujwal
(1)
development deptt.
(1)
dhugga
(2)
Digital
(1)
Dist. Admn.
(173)
District Language Officer Raman Kumar
(1)
doaba radio
(1)
Dogra
(5)
donation
(1)
drugs
(3)
DTO
(6)
education
(30)
education seminar
(7)
Elections
(158)
employement
(5)
employment
(15)
environment
(10)
ETT Union
(4)
EVMs
(3)
Exams
(1)
exams 2010
(2)
Exhibition
(1)
Farmer
(1)
festival
(2)
flood control
(3)
Food Safety Act
(1)
forest
(3)
G.S.T
(1)
GADVASU
(1)
garhdiwala
(3)
garshankar
(5)
GCT
(17)
Govt Model High School Talwara
(33)
GPC
(2)
green india
(2)
gst
(2)
GTU
(9)
Gurpurab
(1)
Guru
(2)
health
(11)
Help desk
(1)
Himachal
(1)
Hola
(1)
hoshiarpur
(132)
iDay
(1)
IIT
(1)
Independence Day
(1)
India
(1)
india election results
(3)
india elections
(4)
ips
(1)
ITI
(5)
juvenile home
(1)
kabbadi
(2)
kandhi
(2)
kavi darbar
(5)
Lagal Aid Clinic
(1)
Learn Urdu
(1)
legal
(11)
Legal Aid Clinic
(2)
liquor
(1)
Loan
(2)
lok adalat
(3)
Mahant Ram Parkash Das
(1)
mahilpur
(3)
Mahinder Kaur Josh
(1)
malaria
(1)
Mandir
(1)
mc
(4)
MCU Punjab
(2)
Mela
(1)
merit
(1)
Micky
(2)
mining
(3)
MLA
(2)
MLA Sundar Sham arora
(2)
Mohalla
(1)
Mukerian
(4)
Multi skill development
(1)
nagar panchayat
(15)
Nandan
(1)
NCC
(1)
News Updates
(52)
nss
(1)
panchayat
(1)
Panchayat Elections
(1)
panchayat samiti
(1)
parade
(1)
Passing out
(1)
Police
(10)
polio drops
(3)
Politics
(7)
Pong Dam
(3)
Pooja sharma
(1)
Post service
(1)
PPP
(3)
press
(3)
PSEB
(8)
PSSF
(3)
PSTET
(1)
Pt. Kishori Lal
(1)
Punjab
(31)
punjab lok sabha winners
(1)
punjab radio live
(1)
Punjab School Education Board
(6)
punjabi sahit
(23)
PWD
(2)
Rajnish Babbi
(3)
Rajwal School Result
(1)
ramesh dogra
(4)
Ramgharia
(1)
Ravidas
(2)
Recruitment
(3)
Red Cross
(12)
red cross society
(2)
Republic Day
(3)
Result
(2)
Results
(3)
Retirement
(1)
Road Safety
(1)
Rock Garden
(1)
Roopnagar
(11)
Ropar
(2)
Rozgar
(1)
Rural Mission
(1)
s.c.commision
(1)
Sacha Sauda
(2)
Sadhu Singh Dharmsot
(1)
Sahi
(12)
sanjha chullah
(6)
Sant Balbir Singh
(1)
save girls
(1)
save trees
(1)
save water
(1)
sbi
(2)
Sc Commission
(2)
School
(8)
SDM Jatinder Jorwal
(1)
self employment
(1)
seminar
(1)
Senate
(1)
services
(3)
Sewa Singh Sekhwan
(1)
sgpc
(2)
Shah Nehar
(5)
Shakir
(2)
shamchurasi
(1)
shivsena
(1)
sidhu
(19)
skill development centre
(1)
smarpan
(2)
Sohan Singh Thandal
(4)
sports
(8)
staff club
(2)
Stenographer training
(1)
Sukhjit Kaur Sahi
(6)
Summer camp
(2)
Sunder Sham Arora
(4)
svm
(5)
swachh
(5)
Swachh Bharat
(2)
swimming
(2)
Swine Flu
(1)
talwara
(210)
Talwara Police
(1)
Talwara Schools
(74)
tax
(2)
TET
(1)
thandal
(4)
Tikshan Sood
(6)
Toy Bank
(1)
traffic rules
(4)
Training
(2)
Training camp
(2)
Traning Camp
(1)
Transport
(2)
travel agency
(1)
unions
(2)
University
(1)
Vet University
(5)
Vigilance
(1)
Vijay Sampla
(8)
Vipul Ujwal
(1)
voter
(5)
waiver
(1)
water
(1)
Water is Life
(1)
world kabbadi cup
(2)
yoga
(3)
yoga day
(3)
youth
(2)
zila parishad
(2)
ਸਰਬੱਤ ਦਾ ਭਲਾ
(1)
ਸ਼ਾਕਰ
(2)
ਸੇਖਵਾਂ
(1)
ਕਵੀ ਦਰਬਾਰ
(5)
ਚੋਣਾਂ
(15)
ਟਰੈਫਿਕ ਨਿਯਮ
(1)
ਡੀ.ਸੀ ਵਿਪੁਲ ਉਜਵਲ
(2)
ਤਲਵਾੜਾ
(26)
ਤੀਕਸ਼ਨ ਸੂਦ
(8)
ਪੰਚਾਇਤ
(13)
ਪੰਜਾਬ
(9)
ਬਾਦਲ
(29)
ਮਹਿੰਦਰ ਕੌਰ ਜੋਸ਼
(4)
ਮਜੀਠੀਆ
(1)