- 2, 5, 10 ਅਤੇ 21 ਕਿਲੋਮੀਟਰ ਤੱਕ ਦੀ ਕਰਵਾਈ ਜਾ ਰਹੀ ਹੈ ਦੌੜ
ਹੁਸ਼ਿਆਰਪੁਰ, 4 ਜਨਵਰੀ: ਹੁਸ਼ਿਆਰਪੁਰ ਸਪੋਰਟਸ ਕਲੱਬ ਵਲੋਂ ਦੂਜੀ ਹੁਸ਼ਿਆਰਪੁਰ ਹਾਫ਼ ਮੈਰਾਥਨ ਦੌੜ 7 ਜਨਵਰੀ ਨੂੰ ਸਵੇਰੇ 7-30 ਵਜੇ ਸਰਵਿਸ ਕਲੱਬ ਹੁਸ਼ਿਆਰਪੁਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਲਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 'ਰਨ ਫਾਰ ਹੈਲਥ' (ਸਿਹਤ ਲਈ ਦੌੜ) ਦਾ ਸੰਦੇਸ਼ ਦਿੰਦੀ ਹੋਈ ਇਸ ਹਾਫ਼ ਮੈਰਾਥਨ ਦੌੜ ਵਿੱਚ ਸਕੂਲਾਂ ਦੇ ਬੱਚੇ, ਨੌਜਵਾਨਾਂ ਤੋਂ ਇਲਾਵਾ ਬਜ਼ੁਰਗ ਵੀ ਵਿਸ਼ੇਸ਼ ਤੌਰ 'ਤੇ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਹਾਫ਼ ਮੈਰਾਥਨ ਦੌੜ ਵਿੱਚ 2, 5, 10 ਅਤੇ 21 ਕਿਲੋਮੀਟਰ ਦੀ ਦੌੜ ਵਿੱਚ ਵੱਖ-ਵੱਖ ਉਮਰ ਵਰਗ ਦੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਤੌਰ 'ਤੇ ਦੌੜਾਂ ਕਰਵਾਈਆਂ ਜਾਣਗੀਆਂ। ਸ੍ਰੀ ਵਿਪੁਲ ਉਜਵਲ ਨੇ ਇਸ ਹਾਫ਼ ਮੈਰਾਥਨ ਦੌੜ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੈਰਾਥਨ ਦੌੜ ਸਰਵਿਸ ਕਲੱਬ ਹੁਸ਼ਿਆਰਪੁਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਥਾਵਾਂ ਤੋਂ ਹੁੰਦੀਆਂ ਹੋਈ ਵਾਪਸ ਇਸੇ ਜਗ੍ਹਾ 'ਤੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਦੌੜ ਵਿੱਚ ਭਾਗ ਲੈਣ ਵਾਲੇ ਦੌੜਾਕਾਂ ਨੂੰ ਇਸ ਮੌਕੇ ਰਿਫਰੈਸ਼ਮੈਂਟ ਤੋਂ ਇਲਾਵਾ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੌੜ ਵਿੱਚ ਜਿੱਤਣ ਵਾਲੇ ਵੱਖ-ਵੱਖ ਉਮਰ ਵਰਗ ਵਿੱਚ ਹੋਣ ਵਾਲੀਆਂ ਦੌੜਾਂ ਦੇ ਵਿਜੇਤਾਵਾਂ ਨੂੰ 2 ਲੱਖ ਰੁਪਏ ਦੇ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਕੇ ਇਸ ਦੌੜ ਵਿੱਚ ਹਿੱਸਾ ਲੈਣ। ਇਸ ਦੌਰਾਨ ਹੁਸ਼ਿਆਰਪੁਰ ਸਪੋਰਟਸ ਕਲੱਬ ਦੇ ਪ੍ਰਧਾਨ ਸ੍ਰੀ ਰਮਨ ਵਰਮਾ ਅਤੇ ਵਾਈਸ ਪ੍ਰਧਾਨ ਸ੍ਰੀ ਅੰਕੁਰ ਸੂਦ ਨੇ ਦੱਸਿਆ ਕਿ ਹਾਫ਼ ਮੈਰਾਥਨ ਦੌੜ ਵਿੱਚ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਅਤੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮ: ਦੇ ਚੇਅਰਮੈਨ ਸ੍ਰੀ ਏ.ਐਸ. ਮਿੱਤਲ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਹਾਫ਼ ਮੈਰਾਥਨ ਦੌੜ ਤੋਂ ਪਹਿਲਾਂ 2017 ਵਿੱਚ ਪਹਿਲੀ ਹਾਫ ਮੈਰਾਥਨ ਦੌੜ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਪੋਰਟਸ ਕਲੱਬ ਵਲੋਂ ਕਰਵਾਈ ਸੀ, ਜਿਸ ਨੂੰ ਕਾਫ਼ੀ ਭਰਵਾਂ ਹੁੰਗਾਰਾ ਮਿਲਿਆ ਸੀ।
ਹੁਸ਼ਿਆਰਪੁਰ, 4 ਜਨਵਰੀ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ
ਹਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਗੁਰਦਾਸਪੁਰ ਵਿਖੇ ਇਕ ਗੁੰਮਸ਼ੁਦਾ ਬੱਚਾ ਮਿਲਿਆ ਸੀ, ਜਿਸਦੀ ਉਮਰ 12-13 ਸਾਲ ਹੈ ਅਤੇ ਉਹ ਆਪਣਾ ਨਾਮ ਕਰਨ ਮਸੀਹ ਦੱਸਦਾ ਹੈ। ਇਹ ਬੱਚਾ ਆਪਣੇ ਮਾਤਾ-ਪਿਤਾ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਅਸਮਰੱਥ ਹੈ। ਇਸ ਬੱਚੇ ਨੂੰ ਪਿਛਲੇ ਸਾਲ ਮਾਰਚ ਮਹੀਨੇ ਤੋਂ ਚਿਲਡਰਨ ਹੋਮ ਗੁਰਦਾਸਪੁਰ, ਕੋਠੀ ਨੰ: 21-ਏ, ਜੇਲ੍ਹ ਰੋਡ, ਵਿਖੇ ਰੱਖਿਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਤੋਂ ਬੱਚੇ ਦੀ ਭਾਲ ਲਈ ਜਾਣਕਾਰੀ ਹਾਸਲ ਕਰਨ ਲਈ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਹੁਸ਼ਿਆਰਪੁਰ ਨੂੰ ਭੇਜੀ ਗਈ ਹੈ। ਜੇਕਰ ਇਸ ਬੱਚੇ ਬਾਰੇ ਕੋਈ ਜਾਣਕਾਰੀ ਰੱਖਦਾ ਹੈ, ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹੁਸ਼ਿਆਰਪੁਰ ਦੇ ਸੰਪਰਕ ਨੰਬਰਾਂ 01882-236063, 81950-98999, 99154,88765, 98765-91722 'ਤੇ ਜਾਣਕਾਰੀ ਹਾਸਲ ਕਰ ਸਕਦਾ ਹੈ।
- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਅਬਜ਼ਰਵੇਸ਼ਨ, ਸਪੈਸ਼ਲ, ਚਿਲਡਰਨ ਅਤੇ ਓਲਡ ਏਜ਼ ਹੋਮ ਵਿਖੇ ਮਨਾਇਆ ਨਵਾਂ ਸਾਲ ਦਾ ਸਮਾਗਮ
ਹੁਸ਼ਿਆਰਪੁਰ, 4 ਜਨਵਰੀ:ਨਵੇਂ ਸਾਲ ਦੀ ਆਮਦ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜ਼ਿਲ੍ਹੇ ਦੇ ਅਬਜ਼ਰਵੇਸ਼ਨ, ਸਪੈਸ਼ਲ ਹੋਮ, ਚਿਲਡਰਨ ਹੋਮ ਫਾਰ ਬੁਆਏਜ਼ ਰਾਮ ਕਲੋਨੀ ਕੈਂਪ ਅਤੇ ਓਲਡ ਏਜ਼ ਹੋਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਨੇ ਬੱਚਿਆਂ ਨੂੰ ਇਸ ਨਵੇਂ ਵਰ੍ਹੇ 'ਤੇ ਆਪਣੇ ਜੀਵਨ ਵਿੱਚ ਨਵੇਂ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹੋਏ ਚੰਗੇ ਨੈਤਿਕ ਮੁੱਲਾਂ ਨੂੰ ਅਪਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਉਚ ਨੈਤਿਕ ਮੁੱਲ ਹਾਸਲ ਕਰਕੇ ਸਾਨੂੰ ਚੰਗਾ ਇਨਸਾਨ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਬਜ਼ੁਰਗਾਂ ਨੂੰ ਵੀ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਦੀ ਅਪੀਲ ਕੀਤੀ। ਇਸ ਉਪਰੰਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਸ੍ਰੀ ਜਗਦੀਸ਼ ਮਿਤਰ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਜੀਵਨ ਵਿੱਚ ਅਣਜਾਣੇ ਵਿੱਚ ਜੋ ਭੁੱਲਾਂ ਹੋ ਗਈਆਂ ਹਨ, ਉਸ ਨੂੰ ਸੁਧਾਰਦੇ ਹੋਏ ਅੱਗੇ ਵੱਧਣਾ ਚਾਹੀਦਾ ਹੈ। ਸੁਪਰਡੰਟ ਅਬਜ਼ਰਵੇਸ਼ਨ ਅਤੇ ਸਪੈਸ਼ਲ ਹੋਮ ਸ੍ਰੀ ਨਰੇਸ਼ ਕੁਮਾਰ ਨੇ ਵੀ ਬੱਚਿਆਂ ਨੂੰ ਬਾਲ ਸੁਧਾਰ ਘਰ ਤੋਂ ਰਿਹਾ ਹੋ ਕੇ ਆਪਣੇ ਪਰਿਵਾਰ ਤੇ ਸਮਾਜ ਵਿੱਚ ਵਧੀਆ ਯੋਗਦਾਨ ਪਾਉਂਦੇ ਹੋਏ ਅੱਗੇ ਵੱਧਣ ਦੀ ਨਸੀਹਤ ਦਿੱਤੀ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕਰਦਿਆਂ ਹੋਇਆ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਡਾ. ਅਸ਼ਵਨੀ ਜੁਨੇਜਾ ਨੇ ਬੱਚਿਆਂ ਨੂੰ ਆਪਣੇ ਜੀਵਨ ਵਿੱਚ ਚੰਗੇ ਗੁਣ ਅਪਨਾਉਣ ਲਈ ਕਿਹਾ। ਇਸ ਦੌਰਾਨ ਗੈਰ ਸਰਕਾਰੀ ਸੰਸਥਾ ਕਰਵੱਟ ਇਕ ਬਦਲਾਵ ਦੇ ਨੁਮਾਇੰਦਿਆਂ ਨੇ ਵੀ ਚਿਲਡਰਨ ਹੋਮ ਦੇ ਬੱਚਿਆਂ ਨੂੰ ਉਨ੍ਹਾਂ ਦੀ ਸੰਸਥਾ ਵਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸੰਸਥਾ ਵਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਬੱਚਿਆਂ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਬਾਲ ਭਲਾਈ ਕਮੇਟੀ ਦੇ ਮੈਂਬਰ ਸ੍ਰੀ ਅਰਵਿੰਦ ਸ਼ਰਮਾ ਅਤੇ ਵੀ.ਕੇ. ਚੋਪੜਾ ਨੇ ਵੀ ਬੱਚਿਆਂ ਨਾਲ ਆਪਣੇ ਜੀਵਨ ਦੇ ਅਨੁਭਵ ਸਾਂਝੇ ਕੀਤੇ। ਸਮਾਗਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਚਿਲਡਰਨ ਹੋਮ, ਅਬਜਰਵੇਸ਼ਨ ਅਤੇ ਸਪੈਸ਼ਲ ਹੋਮ ਦੇ ਸਟਾਫ਼ ਮੈਂਬਰ ਵੀ ਮੌਜੂਦ ਸਨ।
- 13 ਤੱਕ ਆਂਗਣਵਾੜੀ ਕੇਂਦਰਾਂ 'ਚ ਕੀਤੀਆਂ ਛੁੱਟੀਆਂ
ਹੁਸ਼ਿਆਰਪੁਰ, 2 ਜਨਵਰੀ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਫੌਜਦਾਰੀ ਜ਼ਾਬਤਾ ਸੰਘ 1973 (ਐਕਟ ਨੰ: 2 ਆਫ਼ 1974) ਦੀ ਧਾਰਾ 144 ਤਹਿਤ ਪ੍ਰਾਪਤ
ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਧ ਰਹੀ ਸਰਦੀ ਅਤੇ ਧੁੰਦ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਕੂਲ ਦਾ ਸਮਾਂ ਸਵੇਰੇ 10-30 ਵਜੇ ਨਿਸ਼ਚਿਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਕੂਲ ਬੰਦ ਹੋਣ ਦਾ ਸਮਾਂ ਸਬੰਧਤ ਸਕੂਲ ਦੇ ਸ਼ਡਿਊਲ ਅਨੁਸਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਸਰਦ ਰੁੱਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਕਾਫ਼ੀ ਜ਼ਿਆਦਾ ਧੁੰਦ ਪੈ ਰਹੀ ਹੈ, ਜਿਸ ਕਰਕੇ ਛੋਟੇ ਬੱਚਿਆਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਇਹ ਹੁਕਮ 13 ਜਨਵਰੀ ਤੱਕ ਲਾਗੂ ਰਹੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਧ ਰਹੀ ਠੰਡ ਅਤੇ ਧੁੰਦ ਕਾਰਨ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਂਦੇ ਸਾਰੇ ਆਂਗਣਵਾੜੀ ਕੇਂਦਰਾਂ ਨੂੰ ਬੰਦ ਕਰਨ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ। ਇਹ ਕੇਂਦਰ 13 ਜਨਵਰੀ ਤੱਕ ਬੰਦ ਰਹਿਣਗੇ।
- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਪੰਜਾਬ ਸ਼ਹਿਰੀ ਅਵਾਸ ਯੋਜਨਾ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 2 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਜ਼ਾ ਮੁਆਫ਼ੀ ਲਈ ਯੋਗ ਹਨ, ਉਨ੍ਹਾਂ ਦੀਆਂ ਲਿਸਟਾਂ ਪਿੰਡਾਂ ਵਿੱਚ ਚਸਪਾ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੀਮਾਂਤ ਅਤੇ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਪਾਸੋਂ ਲਿਆ ਕਿਸਾਨੀ ਕਰਜ਼ਾ ਮੁਆਫ਼ ਕੀਤਾ ਜਾਣਾ ਹੈ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਲਾਭਪਾਤਰੀ ਕਿਸਾਨਾਂ ਦੀਆਂ ਤਿਆਰ ਕੀਤੀਆਂ ਇਹ ਲਿਸਟਾਂ ਜਨਤਕ ਥਾਵਾਂ 'ਤੇ ਤੁਰੰਤ ਚਸਪਾ ਕਰਵਾ ਦਿੱਤੀਆਂ ਜਾਣ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਵਲੋਂ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਪਾਸੋਂ ਲਿਆ ਕਿਸਾਨੀ ਕਰਜ਼ਾ ਮੁਆਫ਼ ਕਰਨ
ਦਾ ਫੈਸਲਾ ਲਿਆ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਯੋਗ ਕਿਸਾਨਾਂ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਕਰਜ਼ਾ ਮੁਆਫ਼ੀ ਦੀ ਸਹੂਲਤ ਪ੍ਰਦਾਨ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕਰਜ਼ਾ 0 ਤੋਂ ਢਾਈ ਏਕੜ ਵਾਲੇ ਸੀਮਾਂਤ ਕਿਸਾਨਾਂ ਅਤੇ ਢਾਈ ਤੋਂ ਵੱਧ ਅਤੇ 5 ਏਕੜ ਤੋਂ ਘੱਟ ਵਾਲੇ ਛੋਟੇ ਕਿਸਾਨਾਂ ਦਾ ਮੁਆਫ਼ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਪੰਜਾਬ ਸ਼ਹਿਰੀ ਅਵਾਸ ਯੋਜਨਾ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਸਬੰਧੀ ਪੂਰੀ ਗੰਭੀਰਤਾ ਨਾਲ ਡਾਟਾ ਇਕੱਤਰ ਕੀਤਾ ਜਾਵੇ। ਉਨ੍ਹਾਂ ਸ਼ਹਿਰੀ ਅਵਾਸ ਯੋਜਨਾ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਲਈ ਉਹ ਖੁਦ ਜ਼ਮੀਨੀ ਪੱਧਰ 'ਤੇ ਜਾ ਕੇ ਪੜਤਾਲ ਕਰਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕੇਵਲ ਯੋਗ ਲਾਭਪਾਤਰੀਆਂ ਨੂੰ ਹੀ ਆਪਣੇ ਘਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸ੍ਰੀ ਅਮਿਤ ਸਰੀਨ ਪੀ.ਸੀ.ਐਸ. (ਅੰਡਰ ਟਰੇਨਿੰਗ), ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਵਿਨੇ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਪੰਜਾਬ ਸ਼ਹਿਰੀ ਅਵਾਸ ਯੋਜਨਾ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 2 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਜ਼ਾ ਮੁਆਫ਼ੀ ਲਈ ਯੋਗ ਹਨ, ਉਨ੍ਹਾਂ ਦੀਆਂ ਲਿਸਟਾਂ ਪਿੰਡਾਂ ਵਿੱਚ ਚਸਪਾ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੀਮਾਂਤ ਅਤੇ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਪਾਸੋਂ ਲਿਆ ਕਿਸਾਨੀ ਕਰਜ਼ਾ ਮੁਆਫ਼ ਕੀਤਾ ਜਾਣਾ ਹੈ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਲਾਭਪਾਤਰੀ ਕਿਸਾਨਾਂ ਦੀਆਂ ਤਿਆਰ ਕੀਤੀਆਂ ਇਹ ਲਿਸਟਾਂ ਜਨਤਕ ਥਾਵਾਂ 'ਤੇ ਤੁਰੰਤ ਚਸਪਾ ਕਰਵਾ ਦਿੱਤੀਆਂ ਜਾਣ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਵਲੋਂ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਪਾਸੋਂ ਲਿਆ ਕਿਸਾਨੀ ਕਰਜ਼ਾ ਮੁਆਫ਼ ਕਰਨ ਦਾ
ਫੈਸਲਾ ਲਿਆ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਯੋਗ ਕਿਸਾਨਾਂ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਕਰਜ਼ਾ ਮੁਆਫ਼ੀ ਦੀ ਸਹੂਲਤ ਪ੍ਰਦਾਨ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕਰਜ਼ਾ 0 ਤੋਂ ਢਾਈ ਏਕੜ ਵਾਲੇ ਸੀਮਾਂਤ ਕਿਸਾਨਾਂ ਅਤੇ ਢਾਈ ਤੋਂ ਵੱਧ ਅਤੇ 5 ਏਕੜ ਤੋਂ ਘੱਟ ਵਾਲੇ ਛੋਟੇ ਕਿਸਾਨਾਂ ਦਾ ਮੁਆਫ਼ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਪੰਜਾਬ ਸ਼ਹਿਰੀ ਅਵਾਸ ਯੋਜਨਾ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਸਬੰਧੀ ਪੂਰੀ ਗੰਭੀਰਤਾ ਨਾਲ ਡਾਟਾ ਇਕੱਤਰ ਕੀਤਾ ਜਾਵੇ। ਉਨ੍ਹਾਂ ਸ਼ਹਿਰੀ ਅਵਾਸ ਯੋਜਨਾ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਲਈ ਉਹ ਖੁਦ ਜ਼ਮੀਨੀ ਪੱਧਰ 'ਤੇ ਜਾ ਕੇ ਪੜਤਾਲ ਕਰਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕੇਵਲ ਯੋਗ ਲਾਭਪਾਤਰੀਆਂ ਨੂੰ ਹੀ ਆਪਣੇ ਘਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸ੍ਰੀ ਅਮਿਤ ਸਰੀਨ ਪੀ.ਸੀ.ਐਸ. (ਅੰਡਰ ਟਰੇਨਿੰਗ), ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਵਿਨੇ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
- 'ਸਮਰਪਣ' ਪ੍ਰੋਜੈਕਟ 2018 'ਚ ਸਿੱਖਿਆ ਦੇ ਖੇਤਰ ਵਿੱਚ ਕਾਇਮ ਕਰੇਗਾ ਨਵੀਂ ਮਿਸਾਲ
- ਪੰਜਾਬ ਸਰਕਾਰ ਵਲੋਂ ਘਟਾਈ ਸਟੈਂਪ ਡਿਊਟੀ ਨਾਲ 31 ਦਸੰਬਰ ਤੱਕ ਹੋਈਆਂ 10,171 ਰਜਿਸਟਰੀਆਂ
- ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ
- ਕਿਹਾ, 'ਸਮਰਪਣ' ਅਤੇ 'ਸਾਂਝੀ ਰਸੋਈ' ਪ੍ਰੋਜੈਕਟ ਦੀ ਕਾਮਯਾਬੀ ਪਿੱਛੇ ਦਾਨੀ ਸੱਜਣਾਂ ਦਾ ਅਹਿਮ ਯੋਗਦਾਨ
ਹੁਸ਼ਿਆਰਪੁਰ, 1 ਜਨਵਰੀ: ਪੰਜਾਬ ਸਰਕਾਰ ਵਲੋਂ ਜਿਥੇ ਸਾਲ-2017 ਵਿੱਚ ਪੰਜਾਬ ਵਾਸੀਆਂ ਲਈ ਕਈ ਇਤਿਹਾਸਕ ਕਦਮ ਪੁੱਟੇ ਗਏ ਹਨ, ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਵੀ 2017 ਵਿੱਚ 'ਸਮਰਪਣ' ਅਤੇ 'ਸਾਂਝੀ ਰਸੋਈ' ਨਾਂ ਦੇ ਦੋ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਉਨ੍ਹਾਂ ਨੂੰ ਕਾਮਯਾਬ ਬਣਾਇਆ ਗਿਆ ਹੈ। ਇਸ
ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਨੇ 2017 ਵਿੱਚ ਹੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰੀਬ 1200 ਸਰਕਾਰੀ ਐਲੀਮੈਂਟਰੀ ਸਕੂਲਾਂ ਵਿੱਚ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵਾਈਟਵਾਸ਼ ਕਰਵਾਉਣ ਦੇ ਨਾਲ-ਨਾਲ ਕਰੀਬ 400 ਸਕੂਲਾਂ ਵਿੱਚ ਬੱਚਿਆਂ ਲਈ ਵੱਡੇ ਦਰਪਣ ਲਗਾ ਕੇ ਇਕ ਨਿਵੇਕਲੀ ਪਹਿਲ ਕੀਤੀ ਸੀ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 2 ਵੱਡੇ ਪ੍ਰੋਜੈਕਟ ਸਾਲ-2017 ਵਿੱਚ ਸ਼ੁਰੂ ਕੀਤੇ ਗਏ ਅਤੇ ਇਹ ਪ੍ਰੋਜੈਕਟ ਕਾਫ਼ੀ ਸਹਾਈ ਸਿੱਧ ਹੋ ਰਹੇ ਹਨ। 'ਸਾਂਝੀ ਰਸੋਈ' ਪ੍ਰੋਜੈਕਟ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ 17 ਮਈ 2017 ਵਿੱਚ ਇਸ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ ਸੀ ਅਤੇ 31 ਦਸੰਬਰ 2017 ਤੱਕ 'ਸਾਂਝੀ ਰਸੋਈ' ਵਿੱਚ 77,602 ਵਿਅਕਤੀ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਖਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਇਸ ਪ੍ਰੋਜੈਕਟ ਲਈ 358 ਦਾਨੀ ਸੱਜਣਾਂ ਵਲੋਂ ਸਹਿਯੋਗ ਦਿੱਤਾ ਗਿਆ ਹੈ, ਜਦਕਿ 192 ਦਾਨੀ ਸੱਜਣਾਂ ਵਲੋਂ ਆਪਣੇ ਵਿਸ਼ੇਸ਼ ਦਿਨ 'ਸਾਂਝੀ ਰਸੋਈ' ਵਿੱਚ ਬੁੱਕ ਕਰਵਾ ਕੇ ਮਨਾਏ ਗਏ ਹਨ। ਉਨ੍ਹਾਂ ਦੱਸਿਆ ਕਿ ਦਾਨੀ ਸੱਜਣਾਂ ਵਲੋਂ ਕਰੀਬ 24 ਲੱਖ ਰੁਪਏ ਦਾ ਯੋਗਦਾਨ ਦਿੱਤਾ ਜਾ ਚੁੱਕਾ ਹੈ, ਜਿਸ ਨਾਲ ਲੋੜਵੰਦ ਵਿਅਕਤੀਆਂ ਨੂੰ ਰੋਜ਼ਾਨਾ ਦੁਪਹਿਰ ਦਾ ਭੋਜਨ ਕੇਵਲ 10 ਰੁਪਏ ਵਿੱਚ ਖੁਆਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਖਾਣੇ ਦੀ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਂਚ ਵੀ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਜਿਥੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਇਆ, ਉਥੇ ਨਵੇਂ ਸਾਲ ਦੀ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਸਦਕਾ ਹੀ 'ਸਾਂਝੀ ਰਸੋਈ' ਆਪਣੇ ਮਨੋਰਥ ਵਿੱਚ ਕਾਮਯਾਬ ਹੋ ਸਕੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਦਾਨੀ ਸੱਜਣਾਂ ਵਲੋਂ 'ਸਾਂਝੀ ਰਸੋਈ' ਨੂੰ ਸਹਿਯੋਗ ਮਿਲਦਾ ਰਹੇਗਾ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਦੂਜਾ ਜੋ ਵੱਡਾ ਪ੍ਰੋਜੈਕਟ 2017
ਵਿੱਚ ਸ਼ੁਰੂ ਕੀਤਾ ਗਿਆ ਹੈ, ਉਹ ਹੈ 'ਸਮਰਪਣ'। ਉਨ੍ਹਾਂ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ 'ਸਮਰਪਣ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 7 ਹਜ਼ਾਰ ਤੋਂ ਵੱਧ ਵਿਅਕਤੀ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ ਅਤੇ ਇਹ ਪ੍ਰੋਜੈਕਟ ਇਕ ਜਨ ਮੁਹਿੰਮ ਦਾ ਰੂਪ ਧਾਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਜਿਥੇ ਅਧਿਆਪਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਮੈਂਬਰ ਬਣਾਏ ਜਾ ਰਹੇ ਹਨ, ਉਥੇ ਇਸ ਪ੍ਰੋਜੈਕਟ ਨੂੰ ਸਿਖਰ 'ਤੇ ਪਹੁੰਚਾਉਣ ਲਈ ਬੀ.ਡੀ.ਪੀ.ਓਜ਼ ਵੀ ਮੈਂਬਰ ਬਣ ਕੇ 'ਸਮਰਪਣ' ਨੂੰ ਉਚਾਈਆਂ 'ਤੇ ਲਿਜਾਣ ਲਈ ਨਿੱਤਰ ਪਏ ਹਨ। ਉਨ੍ਹਾਂ ਦੱਸਿਆ ਕਿ 'ਸਮਰਪਣ' ਤਹਿਤ ਰੋਜ਼ਾਨਾ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸਾਲ-2018 ਵਿੱਚ ਸਿੱਖਿਆ ਦੇ ਖੇਤਰ ਵਿੱਚ ਇਕ ਨਵਾਂ ਮੀਲ ਪੱਥਰ ਕਾਇਮ ਕਰੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ-2017 ਵਿੱਚ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ 29 ਅਗਸਤ, 2017 ਨੂੰ ਸਰਕਾਰ ਵਲੋਂ ਘਟਾਈ ਗਈ ਸਟੈਂਪ ਡਿਊਟੀ ਦੌਰਾਨ ਤਹਿਸੀਲ ਹੁਸ਼ਿਆਰਪੁਰ ਵਿੱਚ ਪਹਿਲੀ ਰਜਿਸਟਰੀ ਇਸੇ ਦਿਨ ਰੇਨੂ ਬਾਲਾ ਦੇ ਨਾਂ 'ਤੇ ਹੋਈ ਸੀ। ਉਨ੍ਹਾਂ ਦੱਸਿਆ ਕਿ ਸਟੈਂਪ ਡਿਊਟੀ ਦੇ ਘਟਣ ਨਾਲ ਮਾਲ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ, ਕਿਉਂਕਿ ਇਸ ਨਾਲ ਰਜਿਸਟਰੀ ਕਰਵਾਉਣ ਵਾਲਿਆਂ ਦੀ ਸੰਖਿਆ ਵਧੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਟੈਂਪ ਡਿਊਟੀ ਦੇ ਰੇਟ 9 ਪ੍ਰਤੀਸ਼ਤ ਤੋਂ ਘਟਾ ਕੇ 6 ਪ੍ਰਤੀਸ਼ਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 31 ਦਸੰਬਰ ਤੱਕ ਜ਼ਿਲ੍ਹੇ ਵਿੱਚ ਕੁੱਲ 10,171 ਰਜਿਸਟਰੀਆਂ ਘਟਾਈ ਹੋਈ ਸਟੈਂਪ ਡਿਊਟੀ ਦੇ ਹਿਸਾਬ ਨਾਲ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਹੁਸ਼ਿਆਰਪੁਰ ਤਹਿਸੀਲ ਵਿੱਚ 3,214, ਭੂੰਗਾ 710, ਦਸੂਹਾ 1,070, ਟਾਂਡਾ 1,199, ਗੜ੍ਹਦੀਵਾਲਾ 491, ਮੁਕੇਰੀਆਂ 1,036, ਤਲਵਾੜਾ 684, ਹਾਜੀਪੁਰ 180, ਗੜ੍ਹਸ਼ੰਕਰ 966 ਅਤੇ ਮਾਹਿਲਪੁਰ ਵਿਖੇ 621 ਰਜਿਸਟਰੀਆਂ ਹੋ ਚੁੱਕੀਆਂ ਹਨ।