ਫੁਲ ਡਰੈਸ ਰਿਹਰਸਲ 'ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ



  • ਗਣਤੰਤਰਤਾ ਦਿਵਸ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਲਹਿਰਾਉਣਗੇ ਤਿਰੰਗਾ

  • ਡਿਪਟੀ ਕਮਿਸ਼ਨਰ ਨੇ ਫੁਲ ਡਰੈਸ ਰਿਹਰਸਲ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 24 ਜਨਵਰੀ: 26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਫੁਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਦੇ ਪ੍ਰੋਗਰਾਮ ਅਤੇ ਵੱਖ-ਵੱਖ ਟੁਕੜੀਆਂ ਵਲੋਂ ਕੀਤੇ ਗਏ ਮਾਰਚ ਪਾਸਟ ਤੋਂ ਦੇਸ਼ ਭਗਤੀ ਦਾ ਜਜ਼ਬਾ ਸਾਫ਼ ਨਜ਼ਰ ਆ ਰਿਹਾ ਸੀ। ਇਸ ਫੁਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਾਇਜ਼ਾ ਲੈਂਦਿਆਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ 'ਤੇ ਪੁਲਿਸ
ਲਾਈਨ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਣਤੰਤਰਤਾ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ।


               ਫੁਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਜ ਨਿਸ਼ਚਿਤ ਸਮੇਂ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਸਨ। ਪਰੇਡ ਕਮਾਂਡਰ ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲੀਸ, ਮਹਿਲਾ ਪੁਲਿਸ, ਸੀਮਾ ਸੁਰੱਖਿਆ ਬੱਲ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਗਰਲਜ਼ ਗਾਈਡਜ਼ ਅਤੇ ਸਕਾਊਟਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।

                       ਸਭਿਆਚਾਰਕ ਪ੍ਰੋਗਰਾਮ ਤੋਂ ਪਹਿਲਾਂ ਮਾਸ ਪੀ.ਟੀ. ਸ਼ੋਅ ਹੋਇਆ, ਜਿਸ ਵਿੱਚ 10 ਸਕੂਲਾਂ ਦੇ ਕਰੀਬ 1100 ਵਿਦਿਆਰਥੀ ਸ਼ਾਮਲ ਸਨ। ਉਪਰੰਤ ਨੰਨ੍ਹੇ-ਮੁੰਨ੍ਹੇ ਸਕੂਲੀ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪੋ-ਆਪਣਾ ਹੁਨਰ ਬਿਖੇਰਿਆ। ਫੁਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਵਸ ਦੇ ਮਹੱਤਵਪੂਰਨ ਦਿਹਾੜੇ 'ਤੇ ਕਿਸੇ ਵੀ ਪ੍ਰਕਾਰ ਦੀ
ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ 'ਤੇ ਜਿਥੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਣਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਰਿਵਾਰ ਅਤੇ ਬੱਚਿਆਂ ਸਮੇਤ ਸ਼ਿਰਕਤ ਕਰਨ।


                       ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਏ. ਐਸ. ਪੀ. ਡਾ. ਅੰਕੁਰ ਗੁਪਤਾ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀਮਤੀ ਰਜਨੀਸ਼ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ੍ਰੀ ਮੋਹਨ ਸਿੰਘ ਲੇਹਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹੁਸ਼ਿਆਰਪੁਰ ਦੇ ਸ਼ੂਟਰ ਤਿਨਜੀਤ ਧਨੋਤਾ ਮੈਕਸੀਕੋ 'ਚ ਲਗਾਉਣਗੇ 'ਨਿਸ਼ਾਨਾ'


  • ਆਈ.ਐਸ.ਐਸ.ਐਫ. ਸੂਟਿੰਗ ਵਰਲਡ ਕੱਪ ਲਈ ਹੋਈ ਚੋਣ

  • ਡਿਪਟੀ ਕਮਿਸ਼ਨਰ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਹੁਸ਼ਿਆਰਪੁਰ, 23 ਜਨਵਰੀ: ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਤਿਨਜੀਤ ਧਨੋਤਾ ਨੇ ਜਿਥੇ ਓਪਨ ਸ਼ੂਟਿੰਗ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਸਮੇਤ ਪੰਜਾਬ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਕਰ ਦਿੱਤਾ ਹੈ, ਉਥੇ ਹੁਣ ਉਸ ਦੀ ਚੋਣ ਮੈਕਸੀਕੋ ਵਿਖੇ ਹੋਣ ਵਾਲੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ਆਈ.ਐਸ.ਐਸ.ਐਫ.) ਵਰਲਡ ਕੱਪ-2018 ਲਈ ਹੋ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਦੇ ਇਸ ਹੋਣਹਾਰ ਖਿਡਾਰੀ ਨਾਲ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਮੈਕਸੀਕੋ
ਵਿੱਚ ਕਾਮਯਾਬੀ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ, ਇਸ ਲਈ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਦਿਖਾਉਣ, ਕਿਉਂਕਿ ਖੇਡਾਂ ਨਾਲ ਜਿਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਵੀ ਬਚਿਆ ਜਾ ਸਕਦਾ ਹੈ।


             ਸ੍ਰੀ ਵਿਪੁਲ ਉਜਵਲ ਨੇ ਤਿਨਜੀਤ ਦੇ ਮਾਪਿਆਂ ਨੂੰ ਵੀ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਚੰਗੀ ਪਰਵਰਿਸ਼ ਸਦਕਾ ਹੀ ਉਨ੍ਹਾਂ ਦਾ ਬੇਟਾ ਖੇਡਾਂ ਵਿੱਚ ਨਵੇਂ ਮੀਲ ਪੱਥਰ ਸਾਬਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਵਲੋਂ ਸ਼ੂਟਿੰਗ ਮੁਕਾਬਲਿਆਂ ਵਿੱਚ ਮਾਰੀਆਂ ਜਾ ਰਹੀਆਂ ਮੱਲ੍ਹਾਂ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਹੋ ਰਿਹਾ ਹੈ।

        ਉਧਰ ਤਿਨਜੀਤ ਨੇ ਦੱਸਿਆ ਕਿ 2017 ਵਿੱਚ ਕੇਰਲਾ ਵਿਖੇ ਓਪਨ ਸ਼ੂਟਿੰਗ ਨੈਸ਼ਨਲ ਚੈਂਪੀਅਨਸ਼ਿਪ ਦੌਰਾਨ 2 ਗੋਲਡ,  1 ਸਿਲਵਰ, 3 ਕਾਂਸੇ ਦੇ ਤਗਮੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਸ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਦਿੱਲੀ ਵਿਖੇ ਹੋਏ ਟਰਾਇਲ ਦੌਰਾਨ ਉਸ ਦੀ ਚੋਣ ਮੈਕਸੀਕੋ ਵਿਖੇ ਹੋਣ ਵਾਲੇ ਵਰਲਡ ਕੱਪ ਲਈ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਇਸ ਵਰਲਡ ਕੱਪ ਵਿੱਚ ਦੇਸ਼ ਦੀ ਝੋਲੀ ਵਿੱਚ ਗੋਲਡ ਦਾ ਤਗਮਾ ਪਾਉਣਗੇ। ਉਨ੍ਹਾਂ ਦੱਸਿਆ ਕਿ ਉਸ ਦਾ ਸੁਪਨਾ ਸਾਲ 2020 ਦੌਰਾਨ ਟੋਕੀਓ ਵਿੱਚ ਹੋਣ ਵਾਲੀਆਂ ਓਲੰਪਿਕਸ ਗੇਮਜ਼ ਵਿੱਚ ਖੇਡਣਾ ਵੀ ਹੈ, ਜਿਸ ਲਈ ਉਹ ਸਖ਼ਤ ਮਿਹਨਤ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਹੁਣ ਤੱਕ ਉਹ ਰੂਸ, ਕੋਰੀਆ ਅਤੇ ਪੋਲੈਂਡ ਵਿਖੇ ਸੈਕੰਡ ਓਲੰਪਿਕਸ ਗੇਮਜ਼ (ਵਰਲਡ ਯੂਨੀਵਰਸਿਟੀ ਗੇਮਜ਼) ਵਿਖੇ ਖੇਡਣ ਤੋਂ ਇਲਾਵਾ ਆਲ ਇੰਡੀਆ ਇੰਟਰ ਯੂਨੀਵਰਸਿਟੀ ਵਿੱਚ ਲਗਾਤਾਰ 2014, 2015 ਅਤੇ 2016 ਵਿੱਚ ਵੀ ਓਪਨ ਸ਼ੂਟਿੰਗ ਮੁਕਾਬਲੇ ਖੇਡ ਚੁੱਕਾ ਹੈ।

ਸੋਨਾਲੀਕਾ ਦੇ ਵਾਈਸ ਪ੍ਰਧਾਨ ਅਮ੍ਰਿਤ ਸਾਗਰ ਮਿੱਤਲ ਬਣੇ 'ਸਮਰਪਣ' ਦੇ ਮੈਂਬਰ


ਹੁਸ਼ਿਆਰਪੁਰ, 23 ਜਨਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੂੰ ਜਿਥੇ ਦਾਨੀ ਸੱਜਣਾਂ, ਅਧਿਆਪਕਾਂ, ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ, ਸਮਾਜ ਸੇਵਕਾਂ ਵਲੋਂ ਦਿਨੋਂ ਦਿਨ ਭਾਰੀ ਹੁੰਗਾਰਾ ਮਿਲ ਰਿਹਾ ਹੈ, ਉਥੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਵਾਈਸ ਪ੍ਰਧਾਨ ਸ੍ਰੀ ਅਮ੍ਰਿਤ ਸਾਗਰ ਮਿੱਤਲ ਨੇ ਵੀ ਯੋਗਦਾਨ ਪਾ ਕੇ ਆਮ ਜਨਤਾ ਨੂੰ 'ਸਮਰਪਣ' ਨਾਲ ਜੁੜਨ ਦਾ ਸੰਦੇਸ਼ ਦਿੱਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਸ੍ਰੀ ਮਿੱਤਲ 'ਸਮਰਪਣ' ਦੇ ਮੈਂਬਰ ਬਣੇ। ਇਸ ਮੌਕੇ ਭਾਰਤੀਆ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਸੋਨਾਲੀਕਾ ਦੇ ਡਾਇਰੈਕਟਰ ਡਿਵੈਲਪਮੈਂਟ ਸ੍ਰੀ ਅਕਸ਼ੈ ਸਾਂਗਵਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                       ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ 'ਸਮਰਪਣ' ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਜ ਦੇ ਸਾਰੇ ਵਰਗਾਂ ਵਲੋਂ ਜਿਥੇ ਇਸ ਪ੍ਰੋਜੈਕਟ ਸਬੰਧੀ ਜਾਗਰੂਕਤਾ
ਫੈਲਾਈ ਜਾ ਰਹੀ ਹੈ, ਉਥੇ ਹੁਣ ਨਿੱਜੀ ਤੌਰ 'ਤੇ ਯੋਗਦਾਨ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ।

            ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।

           ਸ੍ਰੀ ਮਿੱਤਲ ਨੇ 'ਸਮਰਪਣ' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸਲਾਹੁਣਯੋਗ ਹੈ ਅਤੇ ਉਨ੍ਹਾਂ ਨੂੰ 'ਸਮਰਪਣ' ਦਾ ਮੈਂਬਰ ਬਣ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਮੌਕੇ 'ਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਅਤੇ ਸੋਨਾਲੀਕਾ ਤੋਂ ਜੀ.ਐਸ. ਚੌਹਾਨ ਵੀ ਮੌਜੂਦ ਸਨ।

25 ਜਨਵਰੀ ਨੂੰ ਜ਼ਿਲ੍ਹੇ ਵਿੱਚ ਮਨਾਇਆ ਜਾਵੇਗਾ ਵੋਟਰ ਦਿਵਸ



ਹੁਸ਼ਿਆਰਪੁਰ, 23 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਥਿਤ ਸਾਰੇ ਵਿਭਾਗਾਂ/ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਵਿੱਚ 8ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ। ਇਸੇ ਦਿਨ ਵੋਟਰ ਦਿਵਸ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਵੀ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਦੌਰਾਨ ਸਕੂਲਾਂ, ਕਾਲਜਾਂ ਅਤੇ ਯੂਨੀਵਰਸਟੀਆਂ ਵਿੱਚ ਲੋਕਤੰਤਰ ਅਤੇ ਵੋਟਰਾਂ ਦੀ ਭਾਗੀਦਾਰੀ ਦੇ ਮੁੱਦੇ 'ਤੇ ਡੀਬੇਟ, ਭਾਸ਼ਨ, ਡਰਾਇੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਮੂਹ ਸਰਕਾਰੀ, ਬੋਰਡਾਂ, ਕਾਰਪੋਰੇਸ਼ਨਾਂ ਦੇ ਦਫ਼ਤਰਾਂ ਦੇ ਮੁੱਖੀਆਂ ਵਲੋਂ ਆਪਣੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਇਕੱਠਾ ਕਰਕੇ 'ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ਼ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ', ਸਬੰਧੀ ਪ੍ਰਣ ਦੁਆਇਆ ਜਾਵੇਗਾ।

ਰੂਰਲ ਡਿਵੈਲਪਮੈਂਟ ਅਤੇ ਪੰਚਾਇਤੀ ਰਾਜ ਮੰਤਰਾਲਿਆ ਦੇ ਮੋਨੀਟਰਿੰਗ ਅਧਿਕਾਰੀ ਆਰ.ਐਨ.ਓਝਾ ਲੈਣਗੇ ਸੈਂਟਰ ਸਪਾਂਸਰ ਸਕੀਮਾਂ ਦਾ ਜਾਇਜ਼ਾ

 
ਬਲਾਕ ਤਲਵਾੜਾ, ਮੁਕੇਰੀਆ, ਦਸੂਹਾ ਅਤੇ ਹੁਸ਼ਿਆਰਪੁਰ-1 ਅਧੀਨ ਪੈਂਦੇ 10 ਪਿੰਡਾਂ ਦਾ ਕਰਨਗੇ ਦੌਰਾ
ਹੁਸ਼ਿਆਰਪੁਰ, 23 ਜਨਵਰੀ: ਮਨਿਸਟਰੀ ਆਫ਼ ਰੂਰਲ ਡਿਵੈਲਪਮੈਂਟ ਅਤੇ ਪੰਚਾਇਤੀ ਰਾਜ, ਭਾਰਤ ਸਰਕਾਰ ਨਵੀਂ ਦਿੱਲੀ ਵਲੋਂ ਨਿਯੁਕਤ ਕੀਤੇ ਗਏ ਮੋਨੀਟਰਿੰਗ ਅਧਿਕਾਰੀ ਸ੍ਰੀ ਆਰ.ਐਨ. ਓਝਾ ਜ਼ਿਲ੍ਹੇ ਦੇ ਚੁਣੇ ਗਏ ਪਿੰਡਾਂ ਵਿੱਚ ਚੱਲ ਰਹੀਆਂ ਸੈਂਟਰ ਸਪਾਂਸਰ ਸਕੀਮਾਂ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਸ੍ਰੀ ਆਰ.ਐਨ. ਓਝਾ ਨੇ ਕਿਹਾ ਕਿ ਉਨ੍ਹਾਂ ਨੂੰ ਮੰਤਰਾਲਿਆ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸੈਂਟਰ ਸਪਾਂਸਰ ਸਕੀਮਾਂ ਦਾ ਜਾਇਜ਼ਾ ਲੈਣ ਲਈ ਮੋਨੀਟਰਿੰਗ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਹ ਬਲਾਕ ਤਲਵਾੜਾ, ਮੁਕੇਰੀਆਂ, ਦਸੂਹਾ ਅਤੇ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਵੱਖ-ਵੱਖ 10 ਪਿੰਡਾਂ ਦਾ ਦੌਰਾ ਕਰਨਗੇ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਅਧੀਨ ਕੀਤੇ ਗਏ ਕੰਮਾਂ ਦਾ
ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਲਾਕ ਹੁਸ਼ਿਆਰਪੁਰ-1 ਅਧੀਨ ਆਉਂਦੇ ਪਿੰਡ ਆਦਮਵਾਲ, ਬਲਾਕ ਮੁਕੇਰੀਆਂ ਅਧੀਨ ਆਉਂਦੇ ਪਿੰਡ ਬੁੱਢਾਬੜ ਅਤੇ ਤਲਵਾੜਾ ਅਧੀਨ ਆਉਂਦੇ ਪਿੰਡ ਚਤਰਪੁਰ ਸਮੇਤ 10 ਅਜਿਹੇ ਪਿੰਡਾਂ ਦਾ ਦੌਰਾ ਕਰਨ ਲਈ ਦੂਰੀ ਅਤੇ ਸਮੇਂ ਅਨੁਸਾਰ ਯੋਜਨਾ ਬਣਾਈ ਜਾਵੇ।

                       ਸ੍ਰੀ ਓਝਾ ਨੇ ਕਿਹਾ ਕਿ ਨਿਯੁਕਤ ਕੀਤੇ ਗਏ ਪਿੰਡਾਂ ਵਿੱਚ ਮਗਨਰੇਗਾ, ਪ੍ਰਧਾਨ ਮੰਤਰੀ ਪੇਂਡੂ ਸੜਕ ਯੋਜਨਾ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਸਮਾਜਿਕ ਸੁਰੱਖਿਆ ਅਧੀਨ ਨੈਸ਼ਨਲ ਓਲਡ ਪੈਨਸ਼ਨ, ਵੋਮੈਨ ਅਤੇ ਅਪੰਗਤਾ ਤਹਿਤ ਪੈਨਸ਼ਨ ਯੋਜਨਾਵਾਂ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਦੀਨ ਦਿਆਲ ਉਪਾਧਿਆਏ ਕੌਸ਼ਲ ਯੋਜਨਾ, ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਪਿੰਡ ਬੁੱਢਾਬੜ ਅਤੇ ਆਦਮਵਾਲ, ਪ੍ਰਧਾਨ ਮੰਤਰੀ ਗ੍ਰਾਮੀਣ ਵਿਕਾਸ ਯੋਜਨਾ ਸਮੇਤ ਜ਼ਿਲ੍ਹੇ ਵਿੱਚ ਚਲਾਈਆਂ ਜਾਂਦੀਆਂ ਸੈਂਟਰ ਸਪਾਂਸਰ ਯੋਜਨਾਵਾਂ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਕੇਂਦਰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਅਧੀਨ ਚੁਣੇ ਗਏ ਜਿਨ੍ਹਾਂ ਪਿੰਡਾਂ ਵਿੱਚ ਕੰਮ ਕੀਤਾ ਗਿਆ ਹੈ, ਉਸ ਦੀ ਵਿਸਥਾਰ ਨਾਲ ਇਕ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਚੁਣੇ ਗਏ ਪਿੰਡਾਂ ਦਾ ਦੌਰਾ ਕਰਨਗੇ ਅਤੇ ਜ਼ਮੀਨੀ ਪੱਧਰ 'ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਯੋਜਨਾਵਾਂ ਦੀ ਜਾਣਕਾਰੀ ਹਾਸਲ ਕਰਨਗੇ।

                       ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਬਣਾ ਕੇ ਕੀਤੇ ਗਏ ਕੰਮਾਂ ਦੀ ਪੂਰੀ ਰਿਪੋਰਟ ਤਿਆਰ ਕਰਨ, ਤਾਂ ਜੋ ਜਾਇਜ਼ਾ ਲੈਣ ਦੌਰਾਨ ਮੌਕੇ 'ਤੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਇਸ ਮੌਕੇ 'ਤੇ ਟੀਮ ਨਾਲ ਆਏ ਸ੍ਰੀ ਪਵਨ ਪਾਂਡੇ, ਐਸ.ਡੀ.ਓ. ਪੰਚਾਇਤੀ ਰਾਜ ਸ੍ਰੀ ਰਾਜ ਕੁਮਾਰ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਬੁੱਧੀ ਰਾਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸਾਂ ਬਾਰੇ ਦਿੱਤੀ ਜਾਣਕਾਰੀ



ਹੁਸ਼ਿਆਰਪੁਰ, 22 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਵਿਭਾਗ ਵਲੋਂ ਨੌਜਵਾਨਾਂ ਨੂੰ
ਕਿੱਤਾਮੁਖੀ ਕੋਰਸ ਕਰਨ ਅਤੇ ਸਵੈ-ਰੁਜ਼ਗਾਰ ਦੇ ਖੇਤਰ ਵਿੱਚ ਆਪਣੇ ਆਪ ਨੂੰ ਸਥਾਪਿਤ ਕਰਨ ਅਤੇ ਚੰਗੇ ਬਿਜ਼ਨਸਮੈਨ ਬਣਨ ਲਈ ਮਾਰਗ ਦਰਸ਼ਨ-2018 ਬੈਨਰ ਤਹਿਤ ਸੈਮੀਨਾਰ ਕਰਵਾਇਆ ਗਿਆ।

 ਸੈਮੀਨਾਰ ਵਿੱਚ ਪੀ.ਸੀ.ਐਸ. (ਅੰਡਰ ਟ੍ਰੇਨਿੰਗ) ਸ੍ਰੀ ਅਮਿਤ ਸਰੀਨ ਵਲੋਂ ਆਏ ਹੋਏ ਨੌਜਵਾਨਾਂ ਨੂੰ ਇਕ ਟੀਚਾ ਰੱਖ ਕੇ ਕੋਈ ਵੀ ਆਪਣਾ ਕੰਮਕਾਜ ਸ਼ੁਰੂ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਕਾਮਯਾਬ ਲੋਕਾਂ ਦੀਆਂ ਕਹਾਣੀਆਂ ਪੜ੍ਹਨੀਆਂ ਚਾਹੀਦੀਆਂ ਹਨ ਅਤੇ ਕਦੇ ਵੀ ਅਸਫ਼ਲਤਾ ਤੋਂ ਘਬਰਾਉਣਾ ਨਹੀਂ ਚਾਹੀਦਾ। ਸੈਮੀਨਾਰ ਵਿੱਚ ਜ਼ਿਲ੍ਹਾ ਰੁਜ਼ਗਾਰ ਤੇ ਜਨਰੇਸ਼ਨ ਅਫ਼ਸਰ ਸ੍ਰੀ ਜਸਵੰਤ ਰਾਏ ਨੇ ਵੀ ਨੌਜਵਾਨਾਂ ਨੂੰ ਅਹਿਮ ਜਾਣਕਾਰੀ ਦੇ ਕੇ ਪ੍ਰੇਰਿਤ ਕੀਤਾ।

ਸੈਮੀਨਾਰ ਵਿੱਚ ਐਸ.ਸੀ.ਕਾਰਪੋਰੇਸ਼ਨ, ਪਸ਼ੂ ਪਾਲਣ, ਬੈਂਕਫਿੰਕੋ, ਜ਼ਿਲ੍ਹਾ ਭਲਾਈ ਵਿਭਾਗ, ਆਰ. ਸੇਟੀ, ਮੱਛੀ ਪਾਲਣ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਖਾਦੀ ਬੋਰਡ, ਖੇਤੀਬਾੜੀ, ਬਾਗਬਾਨੀ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਅਹਿਮ ਜਾਣਕਾਰੀ ਦਿੱਤੀ। ਜਾਣਕਾਰੀ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਵੀ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ।

ਮੌਕ ਡਰਿੱਲ ਰਾਹੀਂ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ



  • ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਕਰਵਾਈ ਗਈ ਮੌਕ ਡਰਿੱਲ

ਹੁਸ਼ਿਆਰਪੁਰ, 22 ਜਨਵਰੀ:ਡਾਇਰਕਟੋਰੇਟ ਜਨਰਲ ਫਾਇਰ ਸਰਵਿਸ, ਸਿਵਲ ਡਿਫੈਂਸ ਹੋਮਗਾਰਡਜ਼, ਨਵੀਂ ਦਿੱਲੀ ਅਤੇ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਵਿਖੇ ਨੈਸ਼ਨਲ ਫਾਇਰ ਐਂਡ ਅਵੈਕੁਏਸ਼ਨ ਡਰਿੱਲ ਕਰਵਾਈ ਗਈ। ਇਸ ਦੌਰਾਨ ਬੱਚਿਆਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਓ ਸਬੰਧੀ ਮੌਕ ਡਰਿੱਲ ਰਾਹੀਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮੌਕ
ਡਰਿੱਲ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ ਅਤੇ ਸਹਾਇਕ ਕਮਾਂਡੋ ਫਾਇਰ ਅਫ਼ਸਰ ਸ੍ਰੀ ਅਵਤਾਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।


                       ਮੌਕ ਡਰਿੱਲ ਦੌਰਾਨ ਸਹਾਇਕ ਕਮਾਂਡੋ ਫਾਇਰ ਅਫ਼ਸਰ ਸ੍ਰੀ ਅਵਤਾਰ ਸਿੰਘ ਅਤੇ ਸਬ ਫਾਇਰ ਅਫ਼ਸਰ ਸ੍ਰੀ ਜਸਵੰਤ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਬਚਾਓ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸਕੂਲਾਂ ਵਿੱਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਫਾਇਰ ਅਲਾਰਮਿੰਗ ਟੀਮ, ਸਕੂਲ ਫਾਇਰ ਮੈਨੇਜਮੈਂਟ ਕਮੇਟੀ, ਅਵੇਅਰਨੈਸ ਕੰਪੇਨਿੰਗ, ਫਾਇਰ ਅਲਾਰਮ, ਸਰਚ ਐਂਡ ਰੈਸਕਿਉ, ਫਾਇਰ ਫਾਈਟਿੰਗ, ਫਸਟ ਏਡ, ਸਾਈਟ ਸੇਫ਼ਟੀ, ਟਰਾਂਸਪੋਰਟ ਮੈਨੇਜਮੈਂਟ ਅਤੇ ਮੀਡੀਆ ਮੈਨੇਜਮੈਂਟ ਟੀਮਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਨੂੰ ਇਸ ਢੰਗ ਨਾਲ ਟਰੇਂਡ ਕੀਤਾ ਗਿਆ ਹੈ ਕਿ ਜੇਕਰ ਸਕੂਲ ਵਿੱਚ ਅੱਗ, ਭੂਚਾਲ ਜਾਂ ਹੋਰ ਕੋਈ ਹਾਦਸਾ ਹੋ ਜਾਂਦਾ ਹੈ, ਤਾਂ ਇਹ ਟੀਮਾਂ ਕਿਵੇਂ ਆਪਣਾ ਅਤੇ ਦੂਜਿਆਂ ਦਾ ਬਚਾਅ ਕਰ ਸਕਦੀਆਂ ਹਨ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਮੌਕ ਡਰਿੱਲ ਰਾਹੀਂ ਅੱਗ ਲਗਾ ਕੇ ਵਿਸਥਾਰ ਨਾਲ ਅੱਗ ਤੋਂ ਬਚਾਅ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਉਣ ਦੀ ਟਰੇਨਿੰਗ ਵੀ ਦਿੱਤੀ ਗਈ। ਇਸ ਮੌਕੇ 'ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਲਲਿਤਾ ਰਾਣੀ ਤੋਂ ਇਲਾਵਾ ਹੋਮਗਾਰਡ ਦੇ ਸਬ-ਇੰਸਪੈਕਟਰ ਸ੍ਰੀ ਮਨਿੰਦਰ ਸਿੰਘ, ਐਸ.ਐਫ.ਓ. ਸ੍ਰੀ ਵਿਨੋਦ ਕੁਮਾਰ, ਐਫ.ਐਮ. ਸ੍ਰੀ ਯੋਗੇਸ਼ ਕੁਮਾਰ, ਸ੍ਰੀ ਰਾਜਨ ਕੁਮਾਰ, ਸ੍ਰੀ ਓਂਕਾਰ ਸਿੰਘ, ਸ੍ਰੀ ਸੁਰਿੰਦਰ ਕੁਮਾਰ, ਸ੍ਰੀ ਬਲਜੀਤ ਸਿੰਘ, ਸ੍ਰੀ ਵਿਜੇ ਕੁਮਾਰ, ਸ਼੍ਰੀ ਰਵੀ ਕੁਮਾਰ ਸਮੇਤ ਸਕੂਲ ਸਟਾਫ਼ ਦੇ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)