ਖੰਨਾ ਨੇ ਪਰਿਵਾਰ ਸਮੇਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਲਾਈਫ਼ ਮੈਂਬਰਸ਼ਿਪ ਕੀਤੀ ਹਾਸਲ



  • ਡਿਪਟੀ ਕਮਿਸ਼ਨਰ ਨੇ ਸੌਂਪੇ ਮੈਂਬਰਸ਼ਿਪ ਸਰਟੀਫਿਕੇਟ

ਹੁਸ਼ਿਆਰਪੁਰ, 2 ਫਰਵਰੀ: ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਅਤੇ ਸਾਬਕਾ ਐਮ.ਪੀ. ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਧਰਮਪਤਨੀ ਸ੍ਰੀਮਤੀ ਮੀਨਾਕਸ਼ੀ ਖੰਨਾ, ਬੇਟਾ ਪਿਊਸ਼ ਖੰਨਾ ਅਤੇ ਬੇਟੀ ਸ਼ਿਖਾ ਖੰਨਾ ਸਮੇਤ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ
ਤੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਲਾਈਫ ਮੈਂਬਰਸ਼ਿਪ ਸਬੰਧੀ ਸਰਟੀਫਿਕੇਟ ਹਾਸਲ ਕੀਤੇ ਹਨ। ਇਸ ਮੌਕੇ ਸ੍ਰੀ ਸੰਜੀਵ ਤਲਵਾੜ ਵਲੋਂ ਵੀ ਸੁਸਾਇਟੀ ਦੀ ਲਾਈਫ ਮੈਂਬਰਸ਼ਿਪ ਦਾ ਸਰਟੀਫਿਕੇਟ ਹਾਸਲ ਕੀਤਾ ਗਿਆ ਹੈ।


                       ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਲਾਈਫ ਮੈਂਬਰਸ਼ਿਪ ਦੇ ਸਰਟੀਫਿਕੇਟ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਨੈਸ਼ਨਲ ਹੈਡਕੁਆਟਰ ਨਵੀਂ ਦਿੱਲੀ ਵਲੋਂ ਜਾਰੀ ਕੀਤੇ ਜਾਂਦੇ ਹਨ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਲਾਈਫ਼ ਮੈਂਬਰਸ਼ਿਪ ਦੇ ਇਹ ਸਰਟੀਫਿਕੇਟ ਮਿਲਣ ਉਪਰੰਤ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਵਲੋਂ ਉਕਤ ਮੈਂਬਰਾਂ ਨੂੰ ਸੌਂਪ ਦਿੱਤੇ ਗਏ ਹਨ। ਸ੍ਰੀ ਗੁਪਤਾ ਨੇ ਦੱਸਿਆ ਕਿ ਜਿਥੇ ਰੈਡ ਕਰਾਸ ਸੁਸਾਇਟੀ ਵਲੋਂ ਬਹੁਤ ਸਾਰੀਆਂ ਸਮਾਜ ਭਲਾਈ ਸਕੀਮਾਂ ਸਫ਼ਲਤਾਪੂਰਵਕ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਹਨ, ਉਥੇ ਇਸ ਸੰਸਥਾ ਵਲੋਂ ਜ਼ਿਲ੍ਹਾ ਰੈਡ ਕਰਾਸ ਦੇ ਵੱਧ ਤੋਂ ਵੱਧ ਮੈਂਬਰ ਬਣਾਉਣ ਦਾ ਕੰਮ ਵੀ ਵੱਡੇ ਪੱਧਰ 'ਤੇ ਜਾਰੀ ਹੈ। ਇਸ ਮੌਕੇ ਮਿਊਂਸਪਲ ਕੌਂਸਲਰ ਸ੍ਰੀਮਤੀ ਨੀਤੀ ਤਲਵਾੜ ਵੀ ਮੌਜੂਦ ਸਨ

ਰੁਜ਼ਗਾਰ ਮੇਲਾ 7 ਨੂੰ


ਹੁਸ਼ਿਆਰਪੁਰ, 2 ਫਰਵਰੀ: ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਤਲਵਾੜਾ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਦਫ਼ਤਰ ਤਲਵਾੜਾ ਵਲੋਂ 7 ਫਰਵਰੀ 2018 ਨੂੰ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਨੇੜੇ ਬੱਸ ਸਟੈਂਡ, ਮੁਕੇਰੀਆਂ ਵਿਖੇ ਇਕ ਰੁਜ਼ਗਾਰ ਮੇਲਾ ਕੇਵਲ ਲੜਕੀਆਂ ਲਈ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੇਡੀਐਂਟ ਟੈਕਸਟਾਈਲ ਲਿਮਟਿਡ ਕੰਪਨੀ ਪਟਿਆਲਾ ਵਲੋਂ ਇਸ ਮੇਲੇ ਵਿੱਚ 8ਵੀਂ, 10ਵੀਂ ਅਤੇ 12ਵੀਂ ਪਾਸ ਲੜਕੀਆਂ ਜੋ ਸਰੀਰਕ ਤੌਰ 'ਤੇ ਫਿੱਟ ਅਤੇ ਉਮਰ 18 ਸਾਲ ਤੋਂ 25 ਸਾਲ ਹੋਵੇ, ਦੀ ਚੋਣ ਕੰਪਨੀ ਵਿੱਚ ਮਸ਼ੀਨ ਓਪਰੇਟਰ ਦੀ ਆਸਾਮੀ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੀਆਂ ਗਈਆਂ ਲੜਕੀਆਂ  ਨੂੰ ਕੰਪਨੀ ਵਲੋਂ ਮੁਫ਼ਤ ਰਿਹਾਇਸ਼ ਅਤੇ ਖਾਣੇ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤਨਖਾਹ ਕਰੀਬ 12 ਹਜ਼ਾਰ ਰੁਪਏ ਮਹੀਨਾ ਹੋਵੇਗੀ, ਇਸ ਲਈ ਚਾਹਵਾਨ ਲੜਕੀਆਂ 7 ਫਰਵਰੀ ਨੂੰ ਸਵੇਰੇ 10-30 ਵਜੇ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮੁਕੇਰੀਆਂ ਵਿਖੇ ਪਹੁੰਚ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਤੋਂ ਨੈਸ਼ਨਲ ਐਵਾਰਡ ਮਿਲਣ 'ਤੇ ਜ਼ਿਲ੍ਹੇ ਦਾ ਮਾਣ ਵਧਿਆ


ਹੁਸ਼ਿਆਰਪੁਰ, 2 ਫਰਵਰੀ:ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੂੰ ਨਵੀਂ ਦਿੱਲੀ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਮਿਲੇ ਨੈਸ਼ਨਲ ਐਵਾਰਡ ਨਾਲ ਜ਼ਿਲ੍ਹੇ ਦਾ ਮਾਣ ਵਧਿਆ ਹੈ। ਇਸ ਐਵਾਰਡ ਲਈ ਭਾਰਤ ਦੇ ਚੋਣ ਕਮਿਸ਼ਨ ਵਲੋਂ ਸ੍ਰੀ ਵਿਪੁਲ ਉਜਵਲ ਦੀ ਚੋਣ ਕੀਤੀ ਗਈ ਸੀ, ਕਿਉਂਕਿ ਇਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਇਕ ਅਜਿਹਾ ਐਪ ('ਈ ਸੀ ਆਈ ਐਪ') ਤਿਆਰ ਕੀਤੀ ਸੀ, ਜੋ ਆਈ.ਟੀ. ਖੇਤਰ ਵਿੱਚ ਇਕ ਲਾਮਿਸਾਲ ਕਾਰਗੁਜ਼ਾਰੀ ਬਣ ਕੇ ਸਾਹਮਣੇ ਆਇਆ।

                      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਇਲ ਆਈ.ਟੀ. ਦਾ ਯੁੱਗ ਹੋਣ ਕਾਰਨ 'ਗੂਗਲ ਪਲੇਅ ਸਟੋਰ' 'ਤੇ ਮੌਜੂਦ ਇਸ ਐਪ ਨੂੰ ਡਾਊਨਲੋਡ ਕਰਕੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਕੋਈ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਨਾਲ
ਸਬੰਧਤ ਹਰੇਕ ਜਾਣਕਾਰੀ ਜਿਸ ਵਿੱਚ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ, ਉਮੀਦਵਾਰਾਂ ਵਲੋਂ ਦਾਖਲ ਕੀਤੀਆਂ ਨਾਮਜ਼ਦਗੀਆਂ ਆਦਿ ਸਾਰੀ ਜਾਣਕਾਰੀ ਵੀ ਮੋਬਾਇਲ 'ਤੇ ਦੇਖੀ ਜਾ ਸਕਦੀ ਸੀ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਮੁੱਖ ਚੋਣ ਕਮਿਸ਼ਨ ਵਲੋਂ ਆਪਣੀ ਵੈੱਬਸਾਈਟ 'ਤੇ ਜਾਰੀ ਕੀਤੇ ਜਾਂਦੇ ਚੋਣ ਨੋਟੀਫ਼ਿਕੇਸ਼ਨਾਂ, ਰਾਜਸੀ ਪਾਰਟੀਆਂ, ਉਮੀਦਵਾਰਾਂ, ਅਧਿਕਾਰੀਆਂ ਅਤੇ ਆਮ ਜਨਤਾ ਲਈ ਅਹਿਮ ਜਾਣਕਾਰੀਆਂ ਅਤੇ ਚੋਣ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਮੋਬਾਇਲ ਐਪ ਦੇ ਰੂਪ ਵਿੱਚ ਉਪਲਬੱਧ ਨਾ ਹੋਣ ਕਾਰਨ, ਆਮ ਲੋਕਾਂ, ਮੀਡੀਆ, ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਖੁਦ ਵੀ ਇੱਕ ਮੋਬਾਇਲ ਉਪਭੋਗਤਾ ਵਜੋਂ ਮਹਿਸੂਸ ਕਰ ਰਹੇ ਸਨ। ਇਸ ਸਮੱਸਿਆ ਦੇ ਹੱਲ ਲਈ ਆਈ.ਟੀ. ਮਾਹਿਰਾਂ ਦੇ ਸਹਿਯੋਗ ਨਾਲ ਇਸ 'ਈ ਸੀ ਆਈ ਐਪ' ਨੂੰ ਅਮਲੀ ਰੂਪ ਦੇ ਕੇ ਸਾਹਮਣੇ ਲਿਆਂਦਾ।

           ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਸਮੇਤ 7 ਰਾਜਾਂ ਦੀ ਚੋਣਾਂ ਦੌਰਾਨ ਵੱਖ-ਵੱਖ ਖੇਤਰਾਂ ਵਿਚ ਲਾਮਿਸਾਲ ਕਾਰਗੁਜ਼ਾਰੀ 'ਤੇ 'ਨੈਸ਼ਨਲ ਐਵਾਰਡ-2017' ਲਈ ਚੋਣ ਕੀਤੀ ਗਈ ਸੀ। ਇਨ੍ਹਾਂ ਵਿਚੋਂ 'ਸਪੈਸ਼ਲ ਨੈਸ਼ਨਲ ਐਵਾਰਡ' ਸ਼੍ਰੇਣੀ ਲਈ 6 ਅਤੇ 'ਜਨਰਲ ਨੈਸ਼ਨਲ ਐਵਾਰਡ' ਸ਼੍ਰੇਣੀ ਲਈ ਵੀ ਦੇਸ਼ ਦੇ 6 ਅਧਿਕਾਰੀਆਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਪੰਜਾਬ ਸੂਬੇ ਵਿਚ ਆਈ.ਟੀ. ਖੇਤਰ ਵਿਚ ਸਪੈਸ਼ਲ ਨੈਸ਼ਨਲ ਐਵਾਰਡ ਲਈ ਸ਼੍ਰੀ ਵਿਪੁਲ ਉਜਵਲ, ਜਨਰਲ ਨੈਸ਼ਨਲ ਐਵਾਰਡ ਲਈ ਸ਼੍ਰੀ ਰਵੀ ਭਗਤ ਆਈ.ਏ.ਐਸ ਦੀ ਚੋਣ ਕੀਤੀ ਗਈ ਸੀ। ਜਿਹੜੇ 10 ਹੋਰ ਅਧਿਕਾਰੀਆਂ ਨੂੰ ਇਹ ਨੈਸ਼ਨਲ ਐਵਾਰਡ-2017 ਮਿਲੇ ਹਨ, ਉਹ ਗੁਜਰਾਤ, ਮਨੀਪੁਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਗੋਆ ਨਾਲ ਸਬੰਧਤ ਹਨ।

ਟਰੇਨਿੰਗ ਕੈਂਪ ਵਿੱਚ ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਬਣਾਉਣ ਦੀ ਦਿੱਤੀ ਜਾਣਕਾਰੀ



ਹੁਸ਼ਿਆਰਪੁਰ, 2 ਫਰਵਰੀ: ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਪਿੰਡ ਨਾਰਾ ਵਿਖੇ 10 ਦਿਨਾਂ ਦਾ ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਬਣਾਉਣ ਸਬੰਧੀ ਟਰੇਨਿੰਗ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਸ੍ਰੀ ਬਲਜਿੰਦਰ ਪਾਲ ਨੇ ਦੱਸਿਆ ਕਿ ਇਸ ਦੌਰਾਨ ਟਰੇਨਿੰਗ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਕਰਜ਼ੇ ਦੀਆਂ ਵੱਖ-ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸੰਸਥਾ ਵਲੋਂ ਡੇਅਰੀ ਫਾਰਮਿੰਗ ਅਤੇ ਆਪਣੇ ਕੰਮ ਧੰਦੇ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਫੈਕਲਟੀ ਸਾਕਸ਼ੀ ਜੋਸ਼ੀ ਨੇ ਦੱਸਿਆ ਕਿ ਸੰਸਥਾ ਵਲੋਂ ਵੱਖ-ਵੱਖ ਕੋਰਸ ਮੋਬਾਇਲ ਰਿਪੇਅਰ, ਏ.ਸੀ. ਫਰਿੱਜ ਰਿਪੇਅਰ, ਘਰੇਲੂ ਬਿਜਲੀ ਉਪਕਰਨ ਰਿਪੇਅਰ, ਫੈਸ਼ਨ ਡਿਜਾਈਨਿੰਗ ਸਬੰਧੀ ਕੋਰਸਾਂ ਦੀ ਟਰੇਨਿੰਗ 18 ਤੋਂ 45 ਸਾਲ ਦੇ ਉਮਰ ਵਰਗ ਨੂੰ ਬਿਲਕੁੱਲ ਮੁਫ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਸੰਸਥਾ ਵਲੋਂ ਮਾਰਚ ਮਹੀਨੇ ਵਿੱਚ ਸ਼ੁਰੂ ਹੋਣ ਵਾਲੇ ਫੈਸ਼ਨ ਡਿਜਾਈਨਿੰਗ ਦੇ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਨੂੰ ਸੰਸਥਾ ਵਿੱਚ ਜਾ ਕੇ ਆਪਣਾ ਨਾਮ ਦਰਜ ਕਰਵਾ ਦੀ ਅਪੀਲ ਵੀ ਕੀਤੀ। ਇਸ ਮੌਕੇ ਹਰਪਾਲ ਸਿੰਘ ਅਤੇ  ਬਲਵਿੰਦਰ ਕੌਰ ਸਮੇਤ ਪਿੰਡ ਦੇ ਪੰਚ ਮੈਂਬਰ ਵੀ ਹਾਜ਼ਰ ਸਨ।

ਕੌਮੀ ਲੋਕ ਅਦਾਲਤ 10 ਫਰਵਰੀ ਨੂੰ



ਹੁਸ਼ਿਆਰਪੁਰ, 2 ਫਰਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਮਾਨਯੋਗ ਜੱਜ ਪੰਜਾਬ ਹਾਈਕੋਰਟ ਅਤੇ ਹਰਿਆਣਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 10 ਫਰਵਰੀ ਨੂੰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਾਲ-2018 ਦੀ ਪਹਿਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਲਗਾਈ ਜਾ ਰਹੀ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

'ਸਮਰਪਣ' ਪ੍ਰੋਜੈਕਟ ਇਤਿਹਾਸ ਸਿਰਜਣ ਦੀ ਰਾਹ 'ਤੇ



  • 'ਸਮਰਪਣ' ਤੋਂ ਸੇਧ ਲੈਂਦਿਆਂ ਪਿੰਡ ਧਾਮੀਆਂ ਦੇ ਵਸਨੀਕ ਖੁਦ ਬਣਾਉਣਗੇ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ

  • ਮੰਤਰੀ ਸਾਹਿਬਾਨ ਅਤੇ ਹੋਰ ਦਾਨੀ ਸੱਜਣਾਂ ਸਮੇਤ ਕਰੀਬ 12 ਹਜ਼ਾਰ ਵਿਅਕਤੀ ਬਣ ਚੁੱਕੇ ਨੇ 'ਸਮਰਪਣ' ਦੇ ਮੈਂਬਰ 

ਹੁਸ਼ਿਆਰਪੁਰ, 2 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤਾ ਗਿਆ 'ਸਮਰਪਣ' ਪ੍ਰੋਜੈਕਟ ਉਦੋਂ ਸਿਖਰ 'ਤੇ ਪਹੁੰਚ ਗਿਆ ਜਦੋਂ ਪਿੰਡ ਧਾਮੀਆਂ ਦੇ ਵਸਨੀਕਾਂ ਨੇ 'ਸਮਰਪਣ' ਤੋਂ ਸੇਧ ਲੈਂਦਿਆਂ ਖੁਦ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਲਈ ਉਪਰਾਲਾ ਸ਼ੁਰੂ ਕਰ ਦਿੱਤਾ। ਧਾਮੀਆਂ ਪਿੰਡ ਦੇ ਵਸਨੀਕਾਂ ਨੇ 'ਸਮਰਪਣ' ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਆਪਣੇ ਪੱਧਰ 'ਤੇ ਹੀ ਪ੍ਰਾਇਮਰੀ
ਸਕੂਲ ਦੀ ਨਵੀਂ ਇਮਾਰਤ ਬਣਾਉਣ ਲਈ ਬੀੜਾ ਚੁੱਕ ਲਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਅਜਿਹੀ ਸਿੱਖਿਆ ਸੰਸਥਾ ਬਣਾਉਣਾ ਚਾਹੁੰਦੇ ਹਨ, ਜਿਸ ਵਿੱਚ ਗਰੀਬ ਅਤੇ ਅਮੀਰ ਦਾ ਬੱਚਾ ਇਕੱਠੇ ਬੈਠ ਕੇ ਸਿੱਖਿਆ ਪ੍ਰਾਪਤ ਕਰ ਸਕੇ। ਸਕੂਲ ਵਿੱਚ ਸਮਾਰਟ ਰੂਮ ਅਤੇ ਕੰਪਿਊਟਰ ਲੈਬ ਬਣਾਉਣ ਦੀ ਵੀ ਯੋਜਨਾ ਹੈ, ਜਿਸ ਲਈ ਸਵਰਗੀ ਜਗਤ ਸਿੰਘ ਦੇ ਪਰਿਵਾਰ ਵਲੋਂ ਇਕ ਕਮਰਾ ਬਣਾਉਣ ਦੀ ਸੇਵਾ ਅਤੇ ਮਾਤਾ ਸੰਤੋਖ ਕੌਰ ਦੇ ਪਰਿਵਾਰ ਵਲੋਂ 50 ਹਜ਼ਾਰ ਰੁਪਏ ਦੀ ਸੇਵਾ ਕੀਤੀ ਜਾ ਰਹੀ ਹੈ। ਉਕਤ ਤੋਂ ਇਲਾਵਾ ਜਿਥੇ ਨਵੇਂ ਵਿਆਹੇ ਜੋੜੇ ਵੀ 'ਸਮਰਪਣ' ਦੇ ਮੈਂਬਰ ਬਣ ਰਹੇ ਹਨ, ਉਥੇ ਮੰਤਰੀ ਸਾਹਿਬਾਨ ਅਤੇ ਸਿੱਖਿਆ ਵਿਭਾਗ ਦੇ ਉਚ ਅਧਿਕਾਰੀ ਵੀ 'ਸਮਰਪਣ' ਵਿੱਚ ਯੋਗਦਾਨ ਪਾਉਣ ਲਈ ਅੱਗੇ ਆ ਗਏ ਹਨ।


           ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਧਾਮੀਆਂ ਵਲੋਂ 'ਸਮਰਪਣ' ਤਹਿਤ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਇਹ ਉਪਰਾਲਾ 'ਸਮਰਪਣ' ਪ੍ਰੋਜੈਕਟ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 12 ਹਜ਼ਾਰ ਦਾਨੀ ਸੱਜਣ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ, ਜਿਨ੍ਹਾਂ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਾਈਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਸ੍ਰੀ ਅਵਿਨਾਸ਼ ਰਾਏ ਖੰਨਾ
ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀ ਵੀ 'ਸਮਰਪਣ' ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਪਹਿਲ ਕਦਮੀ ਨਾਲ ਚਲਾਏ ਜਾ ਰਹੇ ਇਸ ਪ੍ਰੋਜੈਕਟ ਸਦਕਾ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਸ੍ਰੀ ਇੰਦਰਜੀਤ ਸਿੰਘ ਵੀ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਨਵ-ਵਿਆਹੇ ਜੋੜੇ ਸ੍ਰੀ ਅਜੇ ਕੁਮਾਰ ਅਤੇ ਸ੍ਰੀਮਤੀ ਬਲਜਿੰਦਰ ਕੌਰ ਨੇ 'ਸਮਰਪਣ' ਦਾ ਮੈਂਬਰ ਬਣ ਕੇ ਇਕ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜਿਥੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਕੇਸ਼ ਕੁਮਾਰ ਵਲੋਂ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਸਹਿਯੋਗ ਨਾਲ 9125 ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਹੈ, ਉਥੇ ਵਿਜਿਆ ਬੈਂਕ ਮਾਹਿਲਪੁਰ ਦੇ ਮੈਨੇਜਰ ਸ੍ਰੀ ਅਸ਼ਵਨੀ ਸ਼ਰਮਾ ਪਰਿਵਾਰ ਦੇ 6 ਮੈਂਬਰਾਂ ਸਮੇਤ 'ਸਪਰਪਣ' ਦੇ ਮੈਂਬਰ ਬਣ ਚੁੱਕੇ ਹਨ।  


           ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ 'ਸਮਰਪਣ' ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ।

ਮਗਨਰੇਗਾ ਤਹਿਤ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ : ਡਿਪਟੀ ਕਮਿਸ਼ਨਰ


  • ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 1 ਫਰਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮਗਨਰੇਗਾ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹ ਅੱਜ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਦੌਰਾਨ ਮਗਨਰੇਗਾ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਮਗਨਰੇਗਾ
ਅਧੀਨ ਵੀ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨਵੇਂ ਪ੍ਰੋਜੈਕਟਾਂ ਦੀ ਚੋਣ ਕਰਕੇ ਵੱਧ ਤੋਂ ਵੱਧ ਕੰਮ ਮਗਨਰੇਗਾ ਤਹਿਤ ਕਰਵਾਉਣ ਨੂੰ ਤਰਜ਼ੀਹ ਦੇਣ।


           ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜੰਗਲਾਤ ਵਿਭਾਗ, ਡਰੇਨੇਜ਼ ਵਿਭਾਗ ਤੋਂ ਇਲਾਵਾ ਬਾਕੀ ਵਿਭਾਗ ਜਿਨ੍ਹਾਂ ਨੂੰ ਵੱਖ-ਵੱਖ ਕੰਮਾਂ ਲਈ ਲੇਬਰ ਦੀ ਜ਼ਰੂਰਤ ਪੈਂਦੀ ਹੈ, ਉਹ ਵੱਧ ਤੋਂ ਵੱਧ ਕੰਮ ਮਗਨਰੇਗਾ ਤਹਿਤ ਕਰਵਾਉਣ। ਉਨ੍ਹਾਂ ਕਿਹਾ ਕਿ ਮਗਨਰੇਗਾ ਤਹਿਤ ਕੰਮ ਕਰਵਾਉਣ ਨਾਲ ਜਿਥੇ ਪਿੰਡਾਂ ਵਿੱਚ ਲੋੜਵੰਦਾਂ ਨੂੰ ਰੁਜ਼ਗਾਰ ਪ੍ਰਾਪਤ ਹੁੰਦਾ ਹੈ, ਉਥੇ ਵੱਖ-ਵੱਖ ਵਿਕਾਸ ਕਾਰਜ ਵੀ ਨੇਪਰੇ ਚਾੜ੍ਹੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਹਿਕਮਿਆਂ ਵਲੋਂ ਕੀਤੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।

       ਡਿਪਟੀ ਕਮਿਸ਼ਨਰ ਨੇ ਕੰਢੀ ਕੈਨਾਲ ਸਰਕਲ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੰਢੀ ਏਰੀਏ ਵਿੱਚ ਪਾਣੀ ਦੀ ਸਹੂਲਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਪ੍ਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਕੰਢੀ ਏਰੀਏ ਦਾ ਦੌਰਾ ਕਰਕੇ ਆਮ ਜਨਤਾ ਤੋਂ ਇਸ ਸਬੰਧੀ ਜਾਣਕਾਰੀ ਵੀ ਹਾਸਲ ਕਰਨਗੇ ਕਿ ਇਸ ਇਲਾਕੇ ਵਿੱਚ ਪਾਣੀ ਸੁਚਾਰੂ ਢੰਗ ਨਾਲ ਪਹੁੰਚ ਰਿਹਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਸ ਲਈ ਸਬੰਧਤ ਅਧਿਕਾਰੀਆਂ ਵਲੋਂ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਐਸ.ਸੀਜ਼, ਐਕਸੀਅਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)