ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਮਹਿਲਾਵਾਂ ਨੂੰ ਇਕਜੁੱਟ ਹੋਣ ਦੀ ਲੋੜ : ਏ.ਡੀ.ਸੀ. ਅਨੁਪਮ ਕਲੇਰ


  • ਕਿਹਾ, ਕਿਸੇ ਵੀ ਪ੍ਰਸਿਥਤੀਆਂ ਦਾ ਸਾਹਮਣੇ ਕਰਦੇ ਹੋਏ ਆਪਣਾ ਇਕ ਵੱਖਰਾ ਮੁਕਾਮ ਬਣਾ ਸਕਦੀਆਂ ਹਨ ਮਹਿਲਾਵਾਂ

  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਕਰਵਾਇਆ ਗਿਆ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਬੰਧੀ ਵਿਸ਼ੇਸ਼ ਸਮਾਗਮ

ਹੁਸ਼ਿਆਰਪੁਰ, 16 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਮਹਿਲਾਵਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਮਹਿਲਾਵਾਂ ਵਿੱਚ ਐਨੀਆਂ ਯੋਗਤਾਵਾਂ ਹਨ ਕਿ ਉਹ ਕਿਸੇ ਵੀ ਪ੍ਰਸਿਥਤੀਆਂ ਦਾ ਸਾਹਮਣਾ ਕਰਦੇ ਹੋਏ ਆਪਣਾ ਇਕ ਵੱਖਰਾ ਮੁਕਾਮ ਬਣਾ ਸਕਦੀਆਂ ਹਨ। ਉਹ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਿਆਤ ਬਾਹਰਾ ਇੰਸਟੀਚਿਊਟ
ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਸੰਦਰਭ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ ਸਮਾਗਮ ਵਿੱਚ ਮੌਜੂਦ ਮਹਿਲਾਵਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਰਿਆਤ ਬਾਹਰਾ ਕੈਂਪਸ ਦੇ ਡਾਇਰੈਕਟਰ ਡਾ. ਚੰਦਰ ਮੋਹਨ, ਮੈਡੀਕਲ ਅਫ਼ਸਰ ਡਾ. ਸੁਖਮੀਤ ਬੇਦੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।


                       ਵਧੀਕ ਡਿਪਟੀ ਕਮਿਸ਼ਨਰ ਨੇ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਮਹਿਲਾਵਾਂ ਵਿੱਚ ਸੰਜਮ, ਇਮਾਨਦਾਰੀ, ਆਤਮ-ਵਿਸ਼ਵਾਸ਼ ਅਤੇ ਨਿਮਰਤਾ ਦੀ ਭਾਵਨਾ ਸਮੇਤ ਕਈ ਤਰ੍ਹਾਂ ਦੇ ਗੁਣ ਹੁੰਦੇ ਹਨ। ਇਹ ਗੁਣ ਮਹਿਲਾਵਾਂ ਨੂੰ ਹਰ ਚੁਨੌਤੀ ਦਾ ਸਾਹਮਣਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਲੋੜ ਸਿਰਫ਼ ਇਨ੍ਹਾਂ ਗੁਣਾਂ ਨੂੰ ਪਹਿਚਾਨਣ ਦੀ ਹੈ। ਉਨ੍ਹਾਂ ਮਹਿਲਾਵਾਂ ਨੂੰ ਇਕ ਦੂਜੇ ਦਾ ਸਨਮਾਨ ਕਰਨ ਅਤੇ ਸਮਾਜ ਵਿੱਚ ਇਕ ਵੱਖਰਾ ਰੁਤਬਾ ਕਾਇਮ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਨੂੰ ਵੀ ਮਹਿਲਾ ਪ੍ਰਤੀ ਅਪਨਾਈ ਜਾਂਦੀ ਗਲਤ ਧਾਰਨਾ ਨੂੰ ਬਦਲਣਾ ਚਾਹੀਦਾ ਅਤੇ ਕੰਨਿਆ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਪ੍ਰਤੀ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਖੁਦ ਅੱਗੇ ਆਉਣ ਅਤੇ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣ ਕੇ ਇਨ੍ਹਾਂ ਬੁਰਾਈਆਂ ਦੇ ਖਾਤਮੇ ਲਈ ਅੱਗੇ ਵੱਧਣ। ਉਨ੍ਹਾਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਲਈ ਸਖਤ ਮਿਹਨਤ ਕਰਕੇ ਆਪਣੇ ਪੈਰ੍ਹਾਂ 'ਤੇ ਖੜ੍ਹਾ ਹੋਣ ਲਈ ਪ੍ਰੇਰਿਤ ਕੀਤਾ।

                       ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਹਿਮ ਪ੍ਰਾਪਤੀਆਂ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਮਹਿਲਾਵਾਂ ਵਿੱਚੋਂ ਸਮਾਜ ਸੇਵਕਾ ਅਤੇ ਨੈਸ਼ਨਲ ਸੰਸਕ੍ਰਿਤ ਅਵਾਰਡੀ ਪਹਿਲੀ
ਪੰਜਾਬੀ ਕਵੀਤਰੀ ਇੰਦਰਜੀਤ ਨੰਦਨ, ਪੀ.ਪੀ.ਐਸ. ਅਫ਼ਸਰ ਮਨਪ੍ਰੀਤ ਸ਼ੀਮਾਰ, ਲੋਕ ਸਭਾ ਲਈ ਸ਼ਰਬਤ ਤਿਆਰ ਕਰਨ ਵਾਲੀ ਪਿੰਡ ਮੈਲੀ ਦੀ ਸੰਸਥਾ ਤੋਂ ਵਿਨੋਦ ਕੁਮਾਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਖੇਤਰਾਂ ਵਿੱਚ ਉਪਲਬੱਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਡਾ. ਜੈਸੀ, ਸਾਰਨਪ੍ਰੀਤ, ਗਾਇਕਾ ਅਰੋੜਾ, ਰਜਿੰਦਰ ਕੌਰ, ਜਤਿੰਦਰ ਕੌਰ, ਮਾਧਵੀ ਸਿੰਘ, ਸਤਵੰਤ ਕੌਰ ਕਲੋਟੀ, ਰੇਖਾ ਸ਼ਰਮਾ, ਰਵਿੰਦਰ ਕੌਰ, ਡਿੰਪਲ, ਇੰਦਰਜੀਤ ਕੌਰ, ਸੁਖਮੀਤ ਬੇਦੀ, ਸੁਖਚੰਚਲ ਕੌਰ, ਮੋਨਿਕਾ ਅਤੇ ਡੀ.ਸੀ.ਪੀ.ਓ. ਡਾ. ਹਰਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਵੱਖ-ਵੱਖ ਉਪਲਬੱਧੀਆਂ ਹਾਸਲ ਕਰਨ 'ਤੇ ਸਨਮਾਨਿਤ ਕੀਤਾ ਗਿਆ।


                       ਸਮਾਗਮ ਦੌਰਾਨ ਸ਼ਿਵਾਨੀ ਮਲਹੋਤਰਾ, ਆਸ਼ੀਮਾ, ਪ੍ਰੋ: ਸ਼ੈਲੀ ਖੌਂਸਲਾ ਸਮੇਤ ਵੱਖ-ਵੱਖ ਬੁਲਾਰਿਆਂ ਵਲੋਂ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਲਈ ਇਕਜੁੱਟ ਹੋਣ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ। ਇਸ ਦੌਰਾਨ ਲੜਕੀਆਂ ਵਲੋਂ ਨਾਟਕ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।

                       ਅਖੀਰ ਵਿੱਚ ਪੀ.ਸੀ.ਐਸ. (ਅੰਡਰ ਟਰਨਿੰਗ) ਸ੍ਰੀ ਅਮਿਤ ਸਰੀਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪੰਜਾਬ ਵਿੱਚ 23 ਮਾਰਚ ਨੂੰ ਖਟਕੜਕਲਾਂ ਵਿਖੇ ਸ਼ੁਰੂ ਕੀਤੀ ਜਾ ਰਹੀ ਮੁਹਿੰਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰ) ਡੇਪੋ ਸਬੰਧੀ ਵਲੰਟੀਅਰਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਾਰਿਆਂ ਨੂੰ ਸਹੁੰ ਵੀ ਚੁਕਾਈ। ਇਸ ਮੌਕੇ ਐਨ.ਜੀ.ਓ. ਕਰਵਟ ਏਕ ਬਦਲਾਵ, ਆਂਗਣਵਾੜੀ ਟਰੇਨਿੰਗ ਸੈਂਟਰ ਹੁਸ਼ਿਆਰਪੁਰ ਦੇ ਮੈਂਬਰਾਂ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਵੀ ਮੌਜੂਦ ਸਨ।

ਏ.ਡੀ.ਸੀ. ਨੇ ਵਾਤਾਵਰਣ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ



ਹੁਸ਼ਿਆਰਪੁਰ, 16 ਮਾਰਚ : ਕਣਕ ਦੀ ਨਾੜ ਨੂੰ ਅੱਗ ਲਗਾਉਣ ਕਾਰਨ ਵਾਤਾਵਰਣ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਾਤਾਵਰਣ ਜਾਗਰੁਕਤਾ ਵੈਨ, ਜੋ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਚਲਾਈ ਜਾਣੀ ਹੈ, ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਵਲੋਂ ਬੋਰਡ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

       ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ
ਹੋਰ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਰੁਝਾਨ ਮਨੁੱਖੀ ਸਿਹਤ ਲਈ ਵੀ ਬੜਾ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਬੋਰਡ ਵਲੋਂ ਕਣਕ ਦੀ ਨਾੜ ਨੂੰ ਸਾੜਨ ਕਾਰਨ ਹੋ ਰਹੇ ਨੁਕਸਾਨ ਅਤੇ ਇਸਦੀਆਂ ਕਾਨੂੰਨੀ ਪੇਚਦਗੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਵਿੱਢੀ ਜਾਗਰੂਕਤਾ ਮੁਹਿੰਮ ਤਹਿਤ ਖਾਸ ਤਰ੍ਹਾਂ ਦੇ ਆਡਿਓ ਪੈਕੇਜ ਨਾਲ ਗੁਰਬਾਣੀ ਅਤੇ ਪੰਜਾਬੀ ਫੋਕ 'ਤੇ ਆਧਾਰਿਤ ਇਹ 'ਵਾਤਾਵਰਣ ਜਾਗਰੂਕਤਾ ਵੈਨ' ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਹਰ ਪਿੰਡ ਤੱਕ ਪਹੁੰਚਕੇ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਇਕ ਚੰਗਾ ਸੁਨੇਹਾ ਦੇਵੇਗੀ। 

                ਇਸ ਮੌਕੇ 'ਤੇ ਸਹਾਇਕ ਵਾਤਾਵਰਣ ਇੰਜੀਨੀਅਰ ਸੁਖਵੰਤ ਸਿੰਘ, ਜੂਨੀਅਰ ਵਾਤਾਵਰਣ ਇੰਜੀਨੀਅਰ ਧਰਮਵੀਰ ਸਿੰਘ, ਪੰਜਾਬ ਪ੍ਰਦੁਸ਼ਣ ਰੋਕਥਾਮ ਬੋਰਡ, ਖੇਤਰੀ ਦਫਤਰ ਹੁਸ਼ਿਆਰਪੁਰ ਦਾ ਸਟਾਫ ਵੀ ਹਾਜ਼ਰ ਸੀ ।

ਨਸ਼ਿਆਂ ਖਿਲਾਫ਼ ਸਭ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ


  • ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ : ਡਿਪਟੀ ਕਮਿਸ਼ਨਰ

  • ਕਿਹਾ, ਡੇਪੋ ਵਲੰਟੀਅਰ ਬਣਨ ਲਈ ਵੱਧ ਤੋਂ ਵੱਧ ਕਰਵਾਈ ਜਾਵੇ ਰਜਿਸਟਰੇਸ਼ਨ

ਹੁਸ਼ਿਆਰਪੁਰ, 15 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਨਸ਼ਿਆਂ ਖਿਲਾਫ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਦੀ ਸ਼ਮੂਲੀਅਤ ਜ਼ਰੂਰੀ ਹੈ ਅਤੇ ਸਭ ਨੂੰ ਸਾਫ-ਸੁਥਰੇ ਸਮਾਜ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਇਹ ਗੱਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਬੈਠਕ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਰੋਕੂ ਅਫ਼ਸਰ ਬਣਕੇ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਨਸ਼ਾ ਰੋਕੂ ਅਫ਼ਸਰ' (ਡੇਪੋ ਵਲੰਟੀਅਰ) ਯੋਜਨਾ ਲਈ ਸਮਾਜ-ਸੇਵੀ ਸੰਸਥਾਵਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਵਲੰਟੀਅਰਾਂ ਦੀ ਇਨਰੋਲਮੈਂਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪੰਜਾਬ ਵਿੱਚ 23 ਮਾਰਚ ਨੂੰ ਖਟਕੜ ਕਲਾਂ ਤੋ ਬਹੁਪੱਖੀ ਪ੍ਰੋਗਰਾਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਦਾ ਆਰੰਭ ਕੀਤਾ ਜਾ ਰਿਹਾ ਹੈ।

          ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ 22 ਮਾਰਚ ਤੱਕ ਜ਼ਿਲ੍ਹੇ ਦੇ ਅਧਿਕਾਰੀਆਂ, ਕਰਮਚਾਰੀਆਂ, ਸਵੈਸੇਵੀ ਸੰਸਥਾਵਾਂ ਦੇ ਵਲੰਟੀਅਰਾਂ, 18 ਤੋਂ ਵੱਧ ਉਮਰ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਸਵੈ ਇੱਛਾ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਕਰਨ ਤੋਂ ਬਾਅਦ ਇਹ ਵਲੰਟੀਅਰਜ਼ ਜ਼ਿਲ੍ਹੇ ਵਿੱਚ ਆਪਣੇ-ਆਪਣੇ ਖੇਤਰਾਂ, ਆਪਣੇ-ਆਪਣੇ ਮੁਹੱਲੇ, ਪਿੰਡ, ਵਾਰਡ ਪੱਧਰ 'ਤੇ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਉਣਗੇ ਅਤੇ   ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬੱਚਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਨਸ਼ਾ ਛੁਡਾਉਣ ਲਈ ਵੀ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲਿਆ ਜਾਵੇ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਅਫ਼ਸਰ ਬਣਨ ਲਈ ਨਿਰਧਾਰਤ ਕੀਤਾ ਗਿਆ ਪ੍ਰੋਫਾਰਮਾ ਭਰਨਾ ਹੋਵੇਗਾ, ਜਿਸ ਵਿੱਚ ਉਨ੍ਹਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਵੈਇੱਛਤ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਹੋਣ ਸਬੰਧੀ ਸ਼ਰਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ 18 ਤੋਂ 50 ਸਾਲ ਤੱਕ ਦੇ ਹਰੇਕ ਨਾਗਰਿਕ ਨੂੰ ਇਹ ਵਿਲੱਖਣ ਮੌਕਾ ਦਿੱਤਾ ਗਿਆ ਹੈ, ਕਿ ਉਹ ਸਮਾਜ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਲਈ ਅਰੰਭੀ ਇਸ ਮੁਹਿੰਮ ਦਾ ਤਨ ਅਤੇ ਮਨ ਨਾਲ ਹਿੱਸਾ ਬਣ ਸਕਣ।


           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਗੂਗਲ ਪਲੇਅ ਸਟੋਰ 'ਤੇ ਮੌਜੂਦ ਐਂਡਰਾਇਡ ਐਪ 'ਡੇਪੋ ਰਜਿਸਟ੍ਰੇਸ਼ਨ' (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in 'ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰ http://੧੧੫.੧੧੨.੫੮.੪੯/ppsaanjh/dapo.php 'ਤੇ ਆਨਲਾਈਨ ਅਰਜ਼ੀ ਭਰੀ ਜਾ ਸਕਦੀ ਹੈ।  ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਲੰਟੀਅਰਾਂ ਦੀ ਰਜਿਸਟਰੇਸ਼ਨ ਕਰਨ ਉਪਰੰਤ ਸਾਰੇ ਫਾਰਮ ਸਬੰਧਤ ਐਸ.ਡੀ.ਐਮਜ਼ ਦੇ ਦਫ਼ਤਰਾਂ ਵਿੱਚ ਸਮੇਂ ਸਿਰ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ 'ਤੇ ਵੀ ਫ਼ਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼) ਦੇਣਾ ਲਾਜ਼ਮੀ ਹੈ।  ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ, ਸੇਵਾ ਮੁਕਤ ਬ੍ਰਿਗੇਡੀਅਰ ਮਨੋਹਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਯੁਵਾ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਕੀਤਾ ਜਾਵੇ ਜਾਗਰੂਕ : ਏ.ਡੀ.ਸੀ. ਕਲੇਰ



  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦਾ ਵਿਸ਼ਲੇਸ਼ਣ ਕਰਦੇ ਹੋਏ ਦਿੱਤੇ ਦਿਸ਼ਾ-ਨਿਰਦੇਸ਼  

ਹੁਸ਼ਿਆਰਪੁਰ, 15 ਮਾਰਚ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦਾ ਵਿਸ਼ਲੇਸ਼ਣ ਕਰਨ ਸਬੰਧੀ ਆਯੋਜਿਤ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18-19 ਸਾਲ ਉਮਰ ਵਰਗ ਦੇ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਯੁਵਾ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਲਈ ਐਨ.ਜੀ.ਓਜ., ਮੁਹੱਲਾ ਫੈਲਫੇਅਰ ਸੁਸਾਇਟੀਆਂ, ਯੂਥ ਅਤੇ ਸਪੋਰਟਸ ਕਲੱਬਾਂ ਦੀ ਸਹਾਇਤਾ ਲਈ ਜਾਵੇ ਅਤੇ ਯੁਵਾ ਵੋਟਰਾਂ ਨੂੰ ਵੱਖਰੇ ਤੌਰ 'ਤੇ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸਕੂਲਾਂ/ਕਾਲਜਾਂ ਦੇ ਹੈਡ ਮਾਸਟਰਾਂ, ਪ੍ਰਿੰਸੀਪਲਾਂ, ਕੈਂਪਸ ਐਂਬੈਸਡਰਾਂ ਨਾਲ ਮਹੀਨੇ ਵਿੱਚ 2 ਵਾਰ ਮੀਟਿੰਗ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ।

          ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਸਬੰਧੀ ਡਾਟਾ ਐਂਟਰੀ
ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ, ਤਾਂ ਜੋ ਵਾਰ-ਵਾਰ ਕਲੈਰੀਕਲ ਗਲਤੀਆਂ ਨੂੰ ਠੀਕ ਕਰਦਿਆਂ ਸਮਾਂ ਖਰਾਬ ਨਾ ਹੋਵੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਪਾਹਜ ਵਿਅਕਤੀਆਂ ਨੂੰ ਉਨ੍ਹਾਂ ਦੀ ਅਪੰਗਤਾ ਦੀ ਕਿਸਮ ਮੁਤਾਬਿਕ ਸ਼੍ਰੇਣੀਬੱਧ ਕੀਤਾ ਜਾਵੇ, ਤਾਂ ਜੋ ਵੋਟਾਂ ਦੌਰਾਨ ਇਨ੍ਹਾਂ ਲਈ ਬੂਥ ਲੈਵਲ 'ਤੇ ਵੋਟਾਂ ਪਾਉਣ ਲਈ ਜ਼ਰੂਰਤ ਅਨੁਸਾਰ ਵੀਲਚੇਅਰਜ਼ ਅਤੇ ਹੋਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਬੂਥ ਲੈਵਲ ਅਫ਼ਸਰਾਂ ਨਾਲ ਮਹੀਨੇ ਵਿੱਚ ਇਕ ਵਾਰ ਬੈਠਕ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਸ੍ਰੀਮਤੀ ਕਲੇਰ ਨੇ ਵਿਦਿਅਕ ਅਦਾਰਿਆਂ ਵਿੱਚ ਯੁਵਾ ਸਿਖਿਆਰਥੀਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ਲੇਖ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਉਣ ਲਈ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਵੀਪ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਿਦਿਅਕ ਸੰਸਥਾਵਾਂ ਵਿੱਚ ਐਨ.ਸੀ.ਸੀ., ਐਨ.ਐਸ.ਐਸ., ਸਕਾਊਟਸ ਅਤੇ ਗਾਇਡਜ਼ ਦੇ ਇੰਚਾਰਜਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਵੋਟਾਂ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ।


          ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਕਰਨੈਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਦੀ ਹਦਾਇਤ



  • ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ

ਹੁਸ਼ਿਆਰਪੁਰ, 14 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸ਼ਹਿਰ ਵਿੱਚ ਮੁੱਖ ਚੌਕਾਂ 'ਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਮੁਲਾਜ਼ਮ ਤਾਇਨਾਤ ਕੀਤੇ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਨੂੰ
ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਈ ਵਾਰ ਪ੍ਰਮੁੱਖ ਚੌਕਾਂ 'ਤੇ ਜਾਮ ਲੱਗ ਜਾਂਦਾ ਹੈ, ਜਿਸ ਨਾਲ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਚੌਕ, ਸਰਕਾਰੀ ਕਾਲਜ ਚੌਕ, ਫਗਵਾੜਾ ਚੌਕ, ਪ੍ਰਭਾਤ ਚੌਕ ਸਮੇਤ ਪ੍ਰਮੁੱਖ ਚੌਕਾਂ 'ਤੇ ਟਰੈਫਿਕ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇ ਅਤੇ ਭਾਰੀ ਵਾਹਨਾਂ ਨੂੰ ਦਿਨ ਦੇ ਸਮੇਂ ਸ਼ਹਿਰ ਵਿੱਚ ਨਾ ਲਿਆਉਣ ਲਈ ਵੀ ਪੁਖਤਾ ਇੰਤਜ਼ਾਮ ਕੀਤੇ ਜਾਣ।


          ਸ੍ਰੀਮਤੀ ਕਲੇਰ ਨੇ ਕਿਹਾ ਕਿ ਸ਼ਹਿਰ ਵਿੱਚ ਜਿਹੜੀਆਂ ਬੱਸਾਂ ਅਤੇ ਟਰੈਕਟਰਾਂ 'ਤੇ ਉਚੀ ਆਵਾਜ਼ ਵਿੱਚ ਗਾਣੇ ਵਜਾਏ ਜਾਂਦੇ ਹਨ, ਉਨ੍ਹਾਂ ਵਾਹਨਾਂ ਦੇ ਵੀ ਚਲਾਨ ਕੱਟੇ ਜਾਣ। ਉਨ੍ਹਾਂ ਨੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਦੀ ਚੈਕਿੰਗ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੀਆਂ ਬੱਸਾਂ ਟਰੈਫਿਕ ਨਿਯਮਾਂ ਨੂੰ ਪੂਰਾ ਨਹੀਂ ਕਰਦੀਆਂ, ਉਨ੍ਹਾਂ ਬੱਸਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਸੜਕ ਸੁਰੱਖਿਆ ਸਬੰਧੀ ਲੇਖ ਆਦਿ ਮੁਕਾਬਲੇ ਕਰਵਾਉਣ ਤੋਂ ਇਲਾਵਾ ਹੋਰ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਜ਼ਿਲ੍ਹੇ ਵਿੱਚ ਬਿਨ੍ਹਾਂ ਹੈਲਮਟ ਦੇ 896, ਬਿਨ੍ਹਾਂ ਸੀਟ ਬੈਲਟ ਦੇ 342, ਪ੍ਰੈਸ਼ਰ ਹਾਰਨ ਦੇ 66 ਅਤੇ ਵਾਹਨ ਚਲਾਉਣ ਦੌਰਾਨ ਮੋਬਾਇਲ ਸੁਣਨ ਵਾਲਿਆਂ ਦੇ 38 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ।

                       ਇਸ ਮੌਕੇ 'ਤੇ ਡੀ.ਐਸ.ਪੀ.(ਸਿਟੀ) ਸ੍ਰੀ ਸੁਖਵਿੰਦਰ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ, ਸ੍ਰੀ ਐਸ.ਕੇ. ਪੋਮਰਾ, ਸ੍ਰੀ ਅਸ਼ਵਨੀ ਕਪੂਰ, ਡਾ. ਵਿਭਾ ਗੁਪਤਾ ਤੋਂ ਇਲਾਵਾ ਹੋਰ ਵੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।

'ਨਸ਼ਾ ਰੋਕੂ ਅਫ਼ਸਰ' ਬਣਕੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਪੱਬਾਂ ਭਾਰ ਕਰਨ ਦੀ ਅਪੀਲ


  •  ਡੇਪੋ ਵਲੰਟੀਅਰ ਬਣਨ ਲਈ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਵਧੀਕ ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 14 ਮਾਰਚ:ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਖਿਲਾਫ਼ ਇਕ ਵੱਡੀ ਜੰਗ ਹੋਵੇਗੀ। 23 ਮਾਰਚ ਨੂੰ ਖਟਕੜ ਕਲਾਂ ਤੋ ਬਹੁਪੱਖੀ ਪ੍ਰੋਗਰਾਮ 'ਨਸ਼ੇ ਰੋਕੂ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਦਾ ਆਰੰਭ ਕੀਤਾ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੀ ਸਰਕਾਰੀ ਮੁਲਾਜ਼ਮਾਂ, ਵਿਦਿਅਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪਮ ਕਲੇਰ ਨੇ ਇੱਕ ਅਹਿਮ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਨਸ਼ਾ ਰੋਕੂ ਅਫ਼ਸਰ' (ਡੇਪੋ ਵਲੰਟੀਅਰ) ਮੁਹਿੰਮ ਦਾ ਸਾਥ ਦੇ ਕੇ, ਰਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਡੀ.ਐਸ.ਪੀ. (ਸਿਟੀ) ਸ੍ਰੀ ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਅਦਾਰਿਆਂ ਦੇ ਨੁਮਾਇੰਦੇ ਹਾਜ਼ਰ ਸਨ।

           ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਗੂਗਲ ਪਲੇਅ ਸਟੋਰ 'ਤੇ ਮੌਜੂਦ ਐਂਡਰਾਇਡ ਐਪ 'ਡੇਪੋ ਰਜਿਸਟ੍ਰੇਸ਼ਨ' (41PO R579S“R1“9ON) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟwww.ppsaanjh.in 'ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰhttp://115.112.58.49/ppsaanjh/dapo.php  'ਤੇ ਆਨਲਾਈਨ ਅਰਜ਼ੀ
ਭਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ 23 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪੰਜਾਬ ਵਿੱਚ ਜਾਰੀ ਕੀਤੀ ਜਾਣ ਵਾਲੀ ਇਸ ਨਿਵੇਕਲੀ ਯੋਜਨਾ ਲਈ ਜ਼ਿਲ੍ਹੇ ਦੇ ਅਧਿਕਾਰੀਆਂ, ਕਰਮਚਾਰੀਆਂ, ਸਵੈ ਸੇਵੀ ਸੰਸਥਾਂਵਾਂ ਦੇ ਵਲੰਟੀਅਰਾਂ, 18 ਸਾਲ ਤੋਂ ਉੱਪਰ ਉਮਰ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸਵੈ-ਇੱਛਾ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਂਡਰਾਇਡ ਐਪ, ਆਨਲਾਈਨ ਅਰਜ਼ੀ ਦੇਣ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ 'ਤੇ ਫ਼ਾਰਮ ਭਰ ਕੇ ਵੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼) ਦੇਣਾ ਲਾਜ਼ਮੀ ਹੈ।


      ਸ਼੍ਰੀਮਤੀ ਕਲੇਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਕਾਰਜ ਲਈ ਆਪਣੀ ਰਜਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਉਣ ਅਤੇ ਵਿਦਿਅਕ ਸੰਸਥਾਵਾਂ ਜਿਵੇਂ ਕਾਲਜਾਂ ਅਤੇ ਆਈ.ਟੀ.ਆਈਜ਼ ਨੂੰ ਆਪਣੇ ਵਿਦਿਆਰਥੀਆਂ ਨੂੰ ਵਿਸ਼ੇਸ਼ ਕੈਂਪ ਲਾ ਕੇ, ਡੇਪੋ ਵਲੰਟੀਅਰ ਬਣਨ ਲਈ ਪ੍ਰੇਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰੇ, ਨਸ਼ੇ 'ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਸਬੰਧੀ ਜਾਣਕਾਰੀ ਦੇਵੇ, ਆਪਣੇ ਇਲਾਕੇ 'ਚ ਖੇਡਾਂ ਜਾਂ ਹੋਰ ਸਾਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਨਿਰਸਵਾਰਥ ਢੰਗ ਨਾਲ ਲੋਕ ਸੇਵਾ ਕਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ। ਉਨ੍ਹਾਂ ਅਪੀਲ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ  ਜੇਕਰ ਨਸ਼ਿਆਂ ਨੂੰ ਖ਼ਤਮ ਕਰਨ 'ਚ ਆਪਣਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਦਿਵਿਆਂਗ ਵਿਅਕਤੀਆਂ ਲਈ 6 ਮਹੀਨੇ ਦੇ ਮੁਫ਼ਤ ਸਿਖ਼ਲਾਈ ਕੋਰਸਾਂ ਲਈ ਅਰਜੀਆਂ ਦੇਣ ਦੀ ਆਖ਼ਰੀ ਮਿਤੀ 23 ਮਾਰਚ


ਹੁਸ਼ਿਆਰਪੁਰ, 14 ਮਾਰਚ: ਭਾਰਤ ਸਰਕਾਰ ਦੇ ਅਦਾਰੇ ਨੈਸ਼ਨਲ ਕਰੀਅਰ ਸਰਵਿਸ ਸੈਂਟਰ ਫਾਰ ਡਿਫਰੈਂਟਲੀ ਏਬਲਡ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਦੇ ਮੰਤਵ ਨਾਲ ਵਿਸ਼ੇਸ਼ ਸਿਖ਼ਲਾਈ ਕੋਰਸ ਸ਼ੁਰੂ ਕੀਤੇ ਹੋਏ ਹਨ, ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 23 ਮਾਰਚ, 2018 ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਲੁਧਿਆਣਾ ਵਿਖੇ ਗਿੱਲ ਰੋਡ 'ਤੇ ਚੱਲ ਰਹੇ ਇਸ ਸੈਂਟਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਨੌਕਰੀ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਪੁਨਰਵਾਸ ਦੇ ਉਪਰਾਲੇ ਕੀਤੇ ਜਾਂਦੇ ਹਨ। ਇਹ ਛੇ ਮਹੀਨੇ ਦੇ ਕੋਰਸ ਅਕਾਦਮਿਕ ਸਾਲ 2018-19 ਲਈ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਵਪਾਰਕ, ਮੈਟਲ, ਹੌਜਰੀ, ਕਟਿੰਗ ਅਤੇ ਟੇਲਰਿੰਗ, ਰੇਡੀਓ ਤੇ ਟੈਲੀਵਿਜ਼ਨ ਆਦਿ ਟਰੇਡਾਂ ਨਾਲ ਸੰਬੰਧਤ ਸਿਖ਼ਲਾਈ ਕਰਵਾਈ ਜਾਵੇਗੀ। ਲੜਕਿਆਂ ਨੂੰ ਕੋਰਸ ਦੌਰਾਨ ਰਹਿਣ ਅਤੇ ਵਜੀਫ਼ੇ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਨੂੰ ਕਰਨ ਦੇ ਇਛੁੱਕ ਵਿਅਕਤੀ ਦਾਖ਼ਲੇ ਲਈ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ। ਦਾਖ਼ਲੇ ਲਈ ਸਿਰਫ਼ ਲਿਖ਼ਤੀ ਅਰਜੀ ਹੀ ਦੇਣੀ ਪਵੇਗੀ। ਜੇਕਰ ਕੋਈ ਸੰਸਥਾ (ਜੋ ਕਿ ਅਜਿਹੇ ਵਿਅਕਤੀਆਂ ਲਈ ਵਿਸ਼ੇਸ਼ ਕੰਮ ਕਰਦੀ ਹੋਵੇ) ਜਿਆਦਾ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਇਹ ਕੋਰਸ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਵੀ ਇਸ ਲਈ ਅਪਲਾਈ ਕਰ ਸਕਦੇ ਹਨ। ਇਹ ਕੋਰਸ ਬਿਲਕੁਲ ਮੁਫ਼ਤ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਨਾਲ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੇ ਹਰ ਖੇਤਰ ਵਿੱਚ ਬਰਾਬਰਤਾ ਅਤੇ ਮਹੱਤਵ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਛੁੱਕ ਵਿਅਕਤੀ ਜਾਂ ਸੰਸਥਾਵਾਂ ਲੁਧਿਆਣਾ ਵਿਖੇ ਗਿੱਲ ਰੋਡ ਸਥਿਤ ਅਡਵਾਂਸ ਟਰੇਨਿੰਗ ਇੰਸਟੀਚਿਊਟ (ਏ. ਟੀ. ਆਈ.) ਵਿਖੇ 23 ਮਾਰਚ, 2018 ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)