ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਨੇ 'ਸਮਰਪਣ' ਪ੍ਰੋਜੈਕਟ ਲਈ ਪਾਇਆ ਯੋਗਦਾਨ


                                                                         

ਹੁਸ਼ਿਆਰਪੁਰ,  19 ਅਪ੍ਰੈਲ :

           ਸ੍ਰੀ ਗੁਰੂ  ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਿੰਪਲ ਸੰਧੂ ਵਲੋਂ 'ਸਮਰਪਣ' ਪ੍ਰੋਜੈਕਟ ਲਈ 25 ਪਰਚੀਆਂ ਕਟਵਾ ਕੇ 9125 ਰੁਪਏ ਦੀ ਰਾਸ਼ੀ ਸੌਂਪੀ ਗਈ ਹੈ। ਇਸ ਸਬੰਧੀ ਜਾਣਕਾਰੀ  ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਨੇ ਦੱਸਿਆ ਕਿ ਕਾਲਜ ਦੀ ਐਮ.ਡੀ. ਦਵਿੰਦਰ ਅੋਲਖ ਦੀ ਯੋਗ ਅਗਵਾਈ ਵਿੱਚ 'ਸਮਰਪਣ' ਪ੍ਰੋਜੈਕਟ ਲਈ ਇਹ ਪਰਚੀਆਂ ਮੰਜੂ ਬਾਲਾ ਨੇ ਪ੍ਰਾਪਤ ਕੀਤੀਆਂ ਹਨ।

                ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਾਲਜ ਸਟਾਫ਼ ਅਤੇ ਵਿਦਿਆਰਥਆਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ  ਕਿ 'ਸਮਰਪਣ' ਪ੍ਰੋਜੈਕਟ ਲਈ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।



ਫੋਟੋ ਕੈਪਸ਼ਨ: ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਿੰਪਲ ਸੰਧੂ ਮੈਡਮ ਮੰਜੂ ਬਾਲਾ ਨੂੰ 'ਸਮਰਪਣ'  ਪ੍ਰੋਜੈਕਟ ਲਈ ਰਾਸ਼ੀ ਸੌਂਪਦੇ ਹੋਏ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 19 ਅਪ੍ਰੈਲ:

                       ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ। ਅਜਿਹਾ ਕਰਨ ਨਾਲ ਸੜਕਾਂ ਉਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜੋ ਜ਼ਿਲ੍ਹੇ ਵਿੱਚ ਬੂਟੇ ਲਗਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ।

                       ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਹੋਰ ਹੁਕਮ ਜਾਰੀ ਕੀਤਾ ਹੈ, ਜਿਸ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਦੋਵੇਂ ਹੁਕਮ 16 ਜੂਨ 2018 ਤੱਕ ਲਾਗੂ ਰਹਿਣਗੇ।

ਕੌਮੀ ਲੋਕ ਅਦਾਲਤ 22 ਅਪ੍ਰੈਲ ਨੂੰ

ਹੁਸ਼ਿਆਰਪੁਰ,  19 ਅਪ੍ਰੈਲ:

                             ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ. ਨਗਰ ਦੇ ਦਿਸ਼ਾ -ਨਿਰਦੇਸ਼ਾ ਅਨੁਸਾਰ 22 ਅਪ੍ਰੈਲ ਨੂੰ ਜ਼ਿਲ੍ਹਾ ਹੁਸਿਆਰਪੁਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਲਗਾਈ ਜਾ ਰਹੀ ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸਜ ਅੰਡਰ ਸੈਕਸ਼ਨ 138 (ਪੈਡਿੰਗ ਅਤੇ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿਲਜ਼, ਮੈਟਰੀਮੋਨੀਅਲ ਡਿਸਪਿਊਟਜ਼ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

ਕਿਸਾਨਾਂ ਨੂੰ ਸਹੂਲਤਾਂ ਦੇਣ ਲਈ 'ਮੰਡੀ 'ਚ ਮੰਜੀ' ਮੁਹਿੰਮ ਦੀ ਸ਼ੁਰੂਆਤ


  • ਹਲਕਾ ਵਿਧਾਇਕ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਨੇ 24 ਘੰਟੇ ਸੁਵਿਧਾ ਦੇਣ ਵਾਲੀ ਵਿਸ਼ੇਸ਼ ਮੁਹਿੰਮ ਦਾ ਕੀਤਾ ਆਗਾਜ਼

  • 'ਮੰਡੀ 'ਚ ਮੰਜੀ' ਵਰਗੀ ਮੁਹਿੰਮ ਸੂਬੇ 'ਚ ਨਿਵੇਕਲੀ ਪਹਿਲ : ਡਾ. ਰਾਜ ਕੁਮਾਰ


  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 18 ਅਪ੍ਰੈਲ (               ) : ਕਿਸਾਨਾਂ ਨੂੰ ਮੰਡੀਆਂ ਵਿਚ 24 ਘੰਟੇ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਾਰਾ ਦਿਨ ਦੇ ਥੱਕੇ-ਟੁੱਟੇ ਕਿਸਾਨਾਂ ਦੇ ਆਰਾਮ ਲਈ 'ਮੰਡੀ 'ਚ ਮੰਜੀ' ਨਾਮਕ ਇਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਚੱਬੇਵਾਲ ਮੰਡੀ ਤੋਂ ਕੀਤਾ ਗਿਆ ਹੈ। ਇਹ ਮੁਹਿੰਮ ਸੂਬੇ ਵਿਚੋਂ ਪਹਿਲੀ ਨਿਵੇਕਲੀ ਕਿਸਮ ਦੀ ਮੁਹਿੰਮ ਹੈ।

      'ਮੰਡੀ 'ਚ ਮੰਜੀ' ਮੁਹਿੰਮ ਦਾ ਆਗਾਜ਼ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਚੱਬੇਵਾਲ ਖਰੀਦ ਕੇਂਦਰ ਤੋਂ ਅੱਜ ਕਰ ਦਿੱਤਾ ਹੈ। ਆਪਣੇ ਵਿਧਾਇਕੀ ਭੱਤੇ ਵਿਚੋਂ ਯੋਗਦਾਨ ਪਾ ਕੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਇਸ ਸਕੀਮ ਜ਼ਰੀਏ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ
ਕਿ ਮੰਡੀਆਂ ਵਿਚ ਫਸਲ ਲਿਆਉਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ, ਬਾਰਦਾਨੇ, ਸਿਹਤ, ਪੀਣ ਵਾਲੇ ਪਾਣੀ ਸਮੇਤ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਣਾ ਨਹੀਂ ਪਵੇਗਾ, ਬਲਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ 'ਮੰਡੀ 'ਚ ਮੰਜੀ' ਮੁਹਿੰਮ ਤਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੈਲਪਲਾਈਨ ਨੰਬਰ 98766-70000, 90418-98460 ਸ਼ੁਰੂ ਕੀਤੇ ਗਏ ਹਨ ਅਤੇ ਕਿਸਾਨ ਕਿਸੇ ਵੀ ਸਮੱਸਿਆ ਲਈ ਇਨ੍ਹਾਂ ਨੰਬਰਾਂ 'ਤੇ ਫੋਨ ਕਰਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ।


          ਹਲਕਾ ਵਿਧਾਇਕ ਨੇ ਕਿਹਾ 'ਮੰਡੀ 'ਚ ਮੰਜੀ' ਮੁਹਿੰਮ ਸੂਬੇ ਵਿਚੋਂ ਇਕ ਨਿਵੇਕਲੀ ਪਹਿਲ ਹੋਵੇਗੀ ਅਤੇ ਇਸ ਮੁਹਿੰਮ ਜ਼ਰੀਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਲਈ ਪੈਰਾ ਮੈਡੀਕਲ ਸਟਾਫ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ 24 ਘੰਟੇ ਐਮਰਜੈਂਸੀ ਲਈ ਇਕ ਐਬੂਲੈਂਸ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੱਬੇਵਾਲ ਹਲਕੇ ਦੀਆਂ ਤਿੰਨੋਂ ਮੰਡੀਆਂ ਲਈ ਫਾਇਰ ਬ੍ਰਿਗੇਡ ਦੀ ਸਹੂਲਤ ਵੀ 24 ਘੰਟੇ ਲਈ ਹੋਵੇਗੀ, ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਅਸਲੀ ਹਮਦਰਦ ਹਨ ਅਤੇ ਉਨ੍ਹਾਂ ਮੰਡੀਆਂ ਵਿਚ ਕਿਸਾਨਾਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਹੋਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਚੁੱਕਣ ਲਈ ਪੱਬਾਂ ਭਾਰ ਹੈ ਅਤੇ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਦੀ ਮੰਡੀ ਲਈ ਸੜਕਾਂ, ਫੜ ਅਤੇ ਹੋਰ ਸਹੂਲਤਾਂ ਲਈ ਕਰੀਬ 2 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸਿੰਚਾਈ ਲਈ 30 ਟਿਊਬਵੈਲ ਵੀ ਪੰਜਾਬ ਸਰਕਾਰ ਵਲੋਂ ਇਸ ਹਲਕੇ ਵਿਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸਾਲ ਵਿਚ 4250 ਕਰੋੜ ਰੁਪਏ ਦੇ ਕਿਸਾਨੀ ਕਰਜ਼ੇ ਮਾਫ ਕੀਤੇ ਜਾਣਗੇ, ਜਦਕਿ ਹਲਕਾ ਚੱਬੇਵਾਲ ਦੇ 357 ਕਿਸਾਨਾਂ ਦਾ ਕਰੀਬ 2 ਕਰੋੜ ਰੁਪਏ ਤੱਕ ਦੀ ਰਾਸ਼ੀ ਦਾ ਕਰਜ਼ਾ ਮਾਫ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਹੋਰ ਲੋੜਵੰਦ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮਾਫ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਪਰਾਲੀ/ਨਾੜ ਨਾ ਸਾੜਨ ਦੀ ਅਪੀਲ ਵੀ ਕੀਤੀ।



           ਡਾ. ਰਾਜ ਕੁਮਾਰ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਪ੍ਰੇਰਦਿਆਂ ਕਿਹਾ ਕਿ ਸਰਕਾਰ ਵਲੋਂ ਬਜਟ ਵਿਚ 100 ਕਰੋੜ ਰੁਪਏ ਫਸਲਾਂ ਦੀ ਰਹਿੰਦ-ਖੂੰਹਦ ਸੰਭਾਲਣ ਲਈ ਰੱਖੇ ਗਏ ਹਨ ਅਤੇ ਆਰ.ਬੀ.ਆਈ ਤੋਂ 18 ਕਰੋੜ ਰੁਪਏ ਦੀ ਸੀ.ਸੀ. ਲਿਮਟ ਨੂੰ ਵੀ ਪ੍ਰਵਾਨਗੀ ਮਿਲ ਗਈ ਹੈ, ਜਿਸ ਨਾਲ ਕਣਕਾਂ ਦਾ ਵਕਤੀ ਭੁਗਤਾਨ ਹੋ ਸਕੇਗਾ। ਉਨ੍ਹਾਂ ਕਿਹਾ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵੀ 1753 ਟਨ ਕੀਤਾ ਗਿਆ ਹੈ, ਜੋ ਪਿਛਲੇ ਸਾਲ ਨਾਲੋਂ 110 ਰੁਪਏ ਵੱਧ ਹੈ।

        ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਦੀਆਂ 62 ਮੰਡੀਆਂ ਵਿਚ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੱਬੇਵਾਲ ਮੰਡੀ ਵਿਚ ਪਿਛਲੇ ਸਾਲ 1 ਲੱਖ, 25 ਹਜ਼ਾਰ ਕੁਇੰਟਲ ਕਣਕ ਦੀ ਖਰੀਦ ਹੋਈ ਸੀ, ਜਦਕਿ ਇਸ ਵਾਰ 10 ਫੀਸਦੀ ਵਧੇਰੇ ਆਮਦ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 1500 ਕੁਇੰਟਲ ਕਣਕ ਮੰਡੀ ਵਿਚ ਪਹੁੰਚ ਚੁੱਕੀ ਹੈ।

      ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਤੋਂ ਲੈਕੇ ਸਮੇ-ਸਿਰ ਲਿਫਟਿੰਗ ਅਤੇ ਅਦਾਇਗੀ ਯਕੀਨੀ ਬਣਾਈ ਜਾਵੇਗੀ, ਜਦਕਿ ਕਿਸਾਨਾਂ ਨੂੰ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

          ਇਸ ਮੌਕੇ ਐਸ.ਡੀ.ਐਮ. ਸ਼੍ਰੀ ਜਿਤੇਂਦਰ ਜੋਰਵਾਲ, ਸੱਕਤਰ ਸ਼੍ਰੀ ਵਿਕਰਮਜੀਤ ਸਿੰਘ, ਡਾ. ਪੰਕਜ ਕੁਮਾਰ, ਸਰਪੰਚ ਚੱਬੇਵਾਲ ਸ਼੍ਰੀ ਸ਼ਿਵ ਰੰਜਨ, ਸਰਪੰਚ ਅੱਤੋਵਾਲ ਸ਼੍ਰੀ ਸੱਤ ਪ੍ਰਕਾਸ਼, ਸ਼੍ਰੀ ਜਸਵਾਲ ਸਿੰਘ, ਡਾ. ਜਤਿੰਦਰ ਕੁਮਾਰ, ਐਸ.ਐਮ.ਓ ਡਾ. ਖਰਬੰਦਾ, ਸ਼੍ਰੀ ਸਰਬਜੀਤ ਸਿੰਘ, ਸ਼੍ਰੀ ਮਹਿੰਦਰ ਸਿੰਘ, ਸ਼੍ਰੀ ਦਲਜੀਤ ਸਹੋਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ


  • ਮੀਟਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ , 13 ਅਪ੍ਰੈਲ (           ) :

                  ਮੰਡੀਆਂ ਵਿਚੋਂ ਕਣਕ ਦੇ ਇੱਕ-ਇੱਕ ਦਾਣੇ ਨੂੰ ਚੁੱਕਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਵਿਪੁਲ ਉਜਵਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਖਿਆ ਹੈ। ਜ਼ਿਲ੍ਹੇ ਵਿਚ ਕਣਕ ਦੇ ਰੱਬੀ ਸੀਜ਼ਨ 2018-19 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਗਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ
ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਣਕ ਦੀ ਫਸਲ ਨੂੰ ਮੰਡੀਆਂ ਵਿਚੋਂ ਸਮੇਂ-ਸਿਰ ਚੁੱਕਿਆ ਜਾਵੇ ਅਤੇ ਕਿਸਾਨਾਂ ਨੂੰ ਬਣਦੀ ਰਕਮ ਸਮੇਂ-ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।


         ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਐਸ.ਡੀ.ਐਮਜ਼ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਨਿਗਰਾਨੀ ਕਰਨਗੇ। ਨਾਲ ਹੀ ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਫ਼ਸਲ ਸੰਭਾਲਣ, ਮੰਡੀ ਦੇ ਰਖ-ਰਖਾਅ ਅਤੇ ਸਾਫ਼-ਸਫਾਈ ਲਈ ਸੁਚੱਜੇ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੀਣ ਵਾਲਾ ਪਾਣੀ ਅਤੇ ਝੋਨੇ ਦਾ ਮਿਆਰ ਚੈੱਕ ਕਰਨ ਲਈ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ।

         ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਸ ਸਾਲ 3,28,554 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਦੀ ਆਸ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਵੱਖ-ਵੱਖ ਖਰੀਦ ਏਜੰਸੀਆਂ ਜਿਨ੍ਹਾਂ ਵਿਚ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਵੇਅਰ ਹਾਉਸਿੰਗ ਕਾਰਪੋਰੇਸ਼ਨ, ਪੰਜਾਬ ਐਗਰੋ ਅਤੇ ਐਫ਼.ਸੀ.ਆਈ ਸ਼ਾਮਲ ਹੈ, ਨੂੰ ਪਹਿਲਾਂ ਹੀ ਉਨ੍ਹਾਂ ਦਾ ਨਿਰਧਾਰਿਤ ਕੋਟਾ ਅਲਾਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ਲਈ 62 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਇਨ੍ਹਾਂ ਖਰੀਦ ਕੇਂਦਰਾਂ ਵਿਚ ਬਾਰਦਾਨੇ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਹੈ। 

            ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪਿਛਲੇ ਸਾਲ ਕੁੱਲ 2,98,696 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ, ਜਿਸ ਵਿਚੋਂ ਖਰੀਦ ਏਜੰਸੀਆਂ ਵਲੋਂ 2,85,727 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ 12,969 ਮੀਟਰਕ ਟਨ ਪ੍ਰਾਈਵੇਟ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ, ਬਲਕਿ ਖੇਤਾਂ ਵਿਚ ਹੀ ਦਬਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।

           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਡੀ.ਐਫ.ਐਸ.ਸੀ. ਸ਼੍ਰੀਮਤੀ ਰਜਨੀਸ਼ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ


ਹੁਸ਼ਿਆਰਪੁਰ, 12 ਅਪ੍ਰੈਲ:       

         ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸਨਰ ਸ੍ਰੀ ਵਿਪੁਲ ਉਜਵਲ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਜਨਤਕ ਹਿੱਤ ਵਿੱਚ ਪਾਬੰਦੀ ਲਗਾ ਦਿੱਤੀ ਹੈ।

              ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਨ੍ਹਾਂ ਹੁੱਕਾ ਬਾਰ ਰਾਹੀਂ ਤੰਬਾਕੂ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਮਨੁੱਖੀ ਸਰੀਰ ਨੂੰ ਘਾਤਕ ਬੀਮਾਰੀਆਂ ਲੱਗਦੀਆਂ ਹਨ ਅਤੇ ਸਮਾਜ ਵਿੱਚ ਵੀ ਮਾੜਾ ਅਸਰ ਪੈਂਦਾ ਹੈ, ਇਸ ਲਈ ਇਸ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 1 ਜੂਨ 2018 ਤੱਕ ਲਾਗੂ ਰਹੇਗਾ।

ਵਿਧਾਇਕ ਅਰੋੜਾ ਅਤੇ ਡਿਪਟੀ ਕਮਿਸ਼ਨਰ ਨੇ ਸ਼ੁਰੂ ਕਰਵਾਈ ਕਣਕ ਦੀ ਖਰੀਦ



  • ਪੰਜਾਬ ਸਰਕਾਰ ਮੰਡੀਆਂ 'ਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ : ਵਿਧਾਇਕ ਅਰੋੜਾ

  • ਕਿਸਾਨਾਂ ਨੂੰ  ਮੰਡੀਆਂ 'ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 17 ਅਪ੍ਰੈਲ:

                       ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਜਿਥੇ ਉਨ੍ਹਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

             ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵੇਚੀ ਕਣਕ ਦੀ ਅਦਾਇਗੀ 72 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲਿਫਟਿੰਗ ਅਤੇ ਬਾਰਦਾਨੇ ਸਬੰਧੀ ਕਿਸੇ ਵੀ ਤਰ੍ਹਾਂ
ਦੀ ਸਮੱਸਿਆ ਵੀ ਨਹੀ ਰਹਿਣ ਦਿੱਤੀ ਜਾਵੇਗੀ।        


           ਹਲਕਾ ਵਿਧਾਇਕ ਨੇ ਮੰਡੀ ਵਿੱਚ ਕਣਕ ਲੈ ਕੇ ਆਏ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਕਿਸਾਨ ਆਪਣੀ ਫ਼ਸਲ ਸਿੱਧੀ ਮੰਡੀਆਂ ਵਿੱਚ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਹੁਸ਼ਿਆਰਪੁਰ ਦੀ ਦਾਣਾ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਲਈ ਬਾਈਪਾਸ ਵਲੋਂ ਘੁੰਮਣਾ ਨਾ ਪਵੇ ਅਤੇ ਉਹ ਸ਼ਹਿਰ ਦੇ ਮੁੱਖ ਚੌਂਕਾਂ ਰਾਹੀਂ ਵੀ ਆਪਣੀ ਫ਼ਸਲ ਟਰੈਕਟਰ-ਟਰਾਲੀਆਂ ਰਾਹੀਂ ਲਿਆ ਸਕਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਲਈ ਸਾਫ਼ ਪਾਣੀ, ਲਾਈਟ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

                   ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇੱਕ ਯੋਜਨਾਬੱਧ ਤਰੀਕੇ ਨਾਲ ਕਣਕ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਤੱਕ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਪੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਨਮੀ ਦੀ ਵਧੇਰੇ ਮਾਤਰਾ ਹੋਣ ਕਾਰਨ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮਾਰਕੀਟ ਕਮੇਟੀ ਹੁਸ਼ਿਆਰਪੁਰ ਅਧੀਨ 17 ਮੰਡੀਆਂ ਵਿੱਚ 7 ਲੱਖ 30 ਹਜ਼ਾਰ 714 ਮੀਟਰਕ ਟਨ ਕਣਕ ਦੀ ਖ਼ਰੀਦ ਹੋਈ ਸੀ ਅਤੇ ਇਸ ਸਾਲ ਇਸ ਖ਼ਰੀਦ ਤੋਂ 10 ਪ੍ਰਤੀਸ਼ਤ ਵੱਧ ਆਮਦ ਹੋਣ ਦੀ ਸੰਭਾਵਨਾ ਹੈ।

            ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹੁਣ ਤੱਕ 309 ਮੀਟਰਕ ਟਨ ਕਣਕ ਵਪਾਰੀਆਂ ਵਲੋਂ ਪ੍ਰਾਈਵੇਟ ਤੌਰ 'ਤੇ ਖਰੀਦੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਬਣਦੀ 53 ਲੱਖ 76 ਹਜ਼ਾਰ 600 ਰੁਪਏ ਦੀ ਅਦਾਇਗੀ ਯਕੀਨੀ ਬਣਾ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਕੱਲੀ ਹੁਸ਼ਿਆਰਪੁਰ ਦਾਣਾ ਮੰਡੀ ਵਿੱਚ 143 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਅਤੇ ਇਸ ਸਬੰਧੀ ਬਣਦੀ ਢਾਈ ਲੱਖ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾ ਲਈ ਗਈ ਹੈ।

                       ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਕੱਤਰ ਮਾਰਕੀਟ ਕਮੇਟੀ ਹੁਸ਼ਿਆਰਪੁਰ ਸ੍ਰੀ ਵਿਕਰਮਜੀਤ ਸਿੰਘ, ਲੇਖਾਕਾਰ ਸ੍ਰੀ ਰਜਿੰਦਰ ਸਿੰਘ, ਮੰਡੀ ਇੰਚਾਰਜ ਸ੍ਰੀ ਬਲਵਿੰਦਰ ਸਿੰਘ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਸ੍ਰੀ  ਸੁਧੀਰ ਸੂਦ, ਸ੍ਰੀ ਨਰਿੰਦਰ ਮੋਹਨ ਸ਼ਰਮਾ, ਸ੍ਰੀ ਮਹਿੰਦਰ ਸਿੰਘ, ਸ੍ਰੀ ਤਰਸੇਮ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਕਿਸਾਨ ਵੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)