ਢੋਲਵਾਹਾ ਡੈਮ ਦਾ ਨਾਂਅ ਮਹਾਰਾਣਾ ਪ੍ਰਤਾਪ ਜੀ ਦੇ ਨਾਂਅ 'ਤੇ ਰੱਖਣ ਲਈ ਸੂਬਾ ਸਰਕਾਰ ਨੂੰ ਕੀਤੀ ਜਾਵੇਗੀ ਸਿਫਾਰਿਸ਼ : ਸਪੀਕਰ


  • ਕਿਹਾ, ਇਕਜੁੱਟਤਾ ਨਾਲ ਹੀ ਕੀਤੀ ਜਾ ਸਕਦੀ ਹੈ ਤੰਦਰੁਸਤ ਸਮਾਜ ਦੀ ਸਿਰਜਣਾ
  • ਸ਼ਰਧਾ ਪੂਰਵਕ ਮਨਾਈ ਮਹਾਰਾਣਾ ਪ੍ਰਤਾਪ ਜੈਯੰਤੀ

ਹੁਸ਼ਿਆਰਪੁਰ, 06 ਮਈ:

                  ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਢੋਲਵਾਹਾ ਡੈਮ ਦਾ ਨਾਂਅ ਮਹਾਰਾਣਾ ਪ੍ਰਤਾਪ ਜੀ ਦੇ ਨਾਂਅ 'ਤੇ ਰੱਖਣ ਲਈ ਪੰਜਾਬ ਸਰਕਾਰ ਨੂੰ ਸਿਫਾਰਿਸ਼ ਕੀਤੀ ਜਾਵੇਗੀ। ਉਹ ਅੱਜ ਹਰਿਆਣਾ ਦੇ ਪਰਾਈਮ ਰਿਜ਼ੋਰਟਸ ਵਿਖੇ ਮਨਾਈ ਗਈ ਮਹਾਰਾਣਾ ਪ੍ਰਤਾਪ ਜੀ ਦੀ 478ਵੀਂ ਜੈਯੰਤੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਲਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਸ਼੍ਰੀ ਪਵਨ ਕੁਮਾਰ ਆਦੀਆ, ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ, ਐਸ.ਐਸ.ਪੀ ਸ਼੍ਰੀ ਜੇ. ਏਲਨਚੇਲੀਅਨ, ਐਸ.ਡੀ.ਐਮ. ਸ਼੍ਰੀ ਜਿਤੇਂਦਰ ਜ਼ੋਰਵਾਲ ਤੋਂ ਇਲਾਵਾ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ।

          ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ, ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਢੋਲਵਾਹਾ ਡੈਮ ਦੇ ਨਾਂਅ ਤੋਂ ਇਲਾਵਾ ਇਥੇ ਮਹਾਰਾਣਾ ਪ੍ਰਤਾਪ ਜੀ ਦਾ ਬੁੱਤ ਅਤੇ ਪਾਰਕ ਬਣਾਉਣ ਲਈ ਵੀ ਸੂਬਾ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਮਹਾਰਾਣਾ ਪ੍ਰਤਾਪ ਜੀ ਦੇ ਬੁੱਤ ਲਈ ਉਹ ਆਪਣੇ ਕੋਲੋਂ 10 ਲੱਖ ਰੁਪਏ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਲੁਧਿਆਣਾ ਤੋਂ ਇਲਾਵਾ ਨੰਗਲ ਵਿਖੇ ਵੀ ਕਰੀਬ 45 ਲੱਖ ਰੁਪਏ ਦੀ ਲਾਗਤ ਨਾਲ ਮਹਾਰਾਣਾ ਪ੍ਰਤਾਪ ਜੀ ਦਾ ਬੁੱਤ ਲਗਾਇਆ ਗਿਆ ਹੈ।

       ਸ੍ਰੀ ਰਾਣਾ ਕੇ.ਪੀ. ਸਿੰਘ ਨੇ ਸਿੱਖਿਆ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਕ ਤੰਦਰੁਸਤ ਸਮਾਜ ਦੀ ਚੰਗੀ ਸਿੱਖਿਆ ਨਾਲ ਹੀ ਕਲਪਨਾ ਕੀਤੀ ਜਾ ਸਕਦੀ ਹੈ, ਇਸ ਲਈ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਪ੍ਰਦਾਨ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਕਿਸੇ ਤੋਂ ਘੱਟ ਨਹੀਂ ਹਨ, ਇਸ ਲਈ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਸਮਾਜਿਕ ਇਕੁਜੁੱਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਮਹਾਰਾਣਾ ਜੀ ਨੂੰ ਸੱਚੀ ਸ਼ਰਧਾਂਜ਼ਲੀ ਇਹੀ ਹੋਵੇਗੀ ਕਿ ਹਰ ਇਨਸਾਨ ਜਾਤ ਅਤੇ ਧਰਮ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਦੇਸ਼ ਅਤੇ ਸਮਾਜ ਲਈ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਮਹਾਰਾਣਾ ਪ੍ਰਤਾਪ ਜੀ ਵਲੋਂ ਪਾਏ ਪੂਰਨਿਆਂ 'ਤੇ ਚੱਲ ਕੇ ਦੇਸ਼ ਅਤੇ ਕੌਮ ਲਈ ਬਹੁਤ ਕੁਝ ਕੀਤਾ ਜਾ ਸਕਦਾ ਹੈ, ਇਸ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਹੈ।

         ਸ੍ਰੀ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਰਾਜਪੂਤ ਸਭਾ ਇਸ ਮਹਾਨ ਦਿਨ 'ਤੇ ਪ੍ਰਣ ਕਰੇ ਕਿ ਉਹ ਜਾਤ, ਧਰਮ, ਨਫਰਤ ਤੋਂ ਉਪਰ ਉਠ ਕੇ ਸਮਾਜਿਕ ਬੁਰਾਈਆਂ ਖਿਲਾਫ਼ ਇਕਜੁੱਟ ਹੋਵੇਗੀ, ਤਾਂ ਜੋ ਇਕ ਸੋਹਣੇ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਨੌਜਵਾਨ ਵਰਗ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ, ਇਸ ਲਈ ਨੌਜਵਾਨ ਵਰਗ ਨੂੰ ਪੜ੍ਹਾਈ ਦੇ ਖੇਤਰ ਵਿੱਚ ਮੱਲ੍ਹਾਂ ਮਾਰ ਕੇ ਸਮਾਜ ਅਤੇ ਦੇਸ਼ ਨੂੰ ਅੱਗੇ ਲਿਜਾਣਾ ਚਾਹੀਦਾ ਹੈ।

                  ਹਲਕਾ ਵਿਧਾਇਕ ਸ਼ਾਮ ਚੁਰਾਸੀ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਪਵਨ ਕੁਮਾਰ ਆਦੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਜਪੂਤ ਸਭਾ ਨੇ ਹਰ ਖੇਤਰ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਹਾਰਾਣਾ ਪ੍ਰਤਾਪ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਹਾਰਾਣਾ ਪ੍ਰਤਾਪ ਜੀ ਵਲੋਂ ਦਰਸਾਏ ਮਾਰਗਾਂ 'ਤੇ ਚੱਲ ਕੇ ਦੇਸ਼
ਅਤੇ ਕੌਮ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸ਼੍ਰੀ ਆਦੀਆ ਨੇ ਹੀ ਸੰਬੋਧਨ ਦੌਰਾਨ ਢੋਲਵਾਹਾ ਡੈਮ ਦਾ ਨਾਂਅ ਮਹਾਰਾਣਾ ਪ੍ਰਤਾਪ ਜੀ ਦੇ ਨਾਂਅ 'ਤੇ ਰੱਖਣ, ਉਨ੍ਹਾਂ ਦਾ ਬੁੱਤ ਅਤੇ ਪਾਰਕ ਬਣਾਉਣ ਦੀ ਸਪੀਕਰ ਪੰਜਾਬ ਵਿਧਾਨ ਸਭਾ ਅੱਗੇ ਮੰਗ ਰੱਖੀ ਸੀ।


                  ਇਸ ਮੌਕੇ ਡੀ.ਐਸ.ਪੀ ਸ਼੍ਰੀ ਗੁਰਜੀਤ ਪਾਲ ਸਿੰਘ, ਹਰਿਆਣਾ ਰਾਜਪੂਤ ਸਭਾ ਦੇ ਪ੍ਰਧਾਨ ਸ਼੍ਰੀ ਵਿਨੋਦ ਠਾਕੁਰ, ਰਾਜਪੂਤ ਸਭਾ ਇਸਤਰੀ ਵਿੰਗ ਦੀ ਪ੍ਰਧਾਨ ਸ਼੍ਰੀਮਤੀ ਅਨੂ ਠਾਕੁਰ, ਜਨਰਲ ਸਕੱਤਰ ਸ਼੍ਰੀ ਮੁਕੇਸ਼ ਡਡਵਾਲ, ਸਕੱਤਰ ਸ਼੍ਰੀ ਇਕਬਾਲ ਸਿੰਘ, ਸ਼੍ਰੀ ਜਸਵੀਰ ਡਡਵਾਲ, ਰਾਜਪੂਤ ਸਭਾ ਹੁਸ਼ਿਆਰਪੁਰ ਦੇ ਪ੍ਰਧਾਨ ਠਾਕੁਰ ਸਰਜੀਵਨ ਸਿੰਘ, ਸ੍ਰੀ ਰਘੂਨਾਥ ਰਾਣਾ, ਨੌਜਵਾਨ ਸਭਾ ਦੇ ਪ੍ਰਧਾਨ ਸ਼੍ਰੀ ਮੋਂਟੀ ਠਾਕੁਰ, ਰਾਜਪੂਤ ਸਭਾ ਮੁਕੇਰੀਆਂ ਦੇ ਪ੍ਰਧਾਨ ਸ਼੍ਰੀ ਪ੍ਰਦੀਪ ਕਟੋਚ ਅਤੇ ਨੌਜਵਾਨ ਸਭਾ ਦੇ ਪ੍ਰਧਾਨ ਸ਼੍ਰੀ ਅੰਕਿਤ ਰਾਣਾ, ਰਾਜਪੂਤ ਏਕਤਾ ਚੇਤਨਾ ਦੇ ਪ੍ਰਧਾਨ ਸ਼੍ਰੀ ਵਿਜੈ ਰਾਣਾ ਤੋਂ ਇਲਾਵਾ ਹੋਰ ਵੀ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

ਹੁਸ਼ਿਆਰਪੁਰ ਜ਼ਿਲ੍ਹੇ 'ਚ ਕਣਕ ਦੀ ਖਰੀਦ 2 ਲੱਖ ਮੀਟਰਕ ਟਨ ਤੋਂ ਟੱਪੀ


  • ਹੁਣ ਤੱਕ ਖਰੀਦੀ ਜਾ ਚੁੱਕੀ ਹੈ 2 ਲੱਖ 43 ਹਜ਼ਾਰ 108 ਮੀਟਰਕ ਟਨ ਕਣਕ
  • ਆੜ੍ਹਤੀਆਂ ਨੂੰ ਕੀਤੀ ਗਈ 312.04 ਕਰੋੜ ਰੁਪਏ ਦੀ ਅਦਾਇਗੀ

ਹੁਸ਼ਿਆਰਪੁਰ , 30 ਅਪ੍ਰੈਲ :

                       ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਣਕ ਦੀ ਖਰੀਦ 2 ਲੱਖ, 43 ਹਜ਼ਾਰ 108 ਮੀਟਰਕ ਟਨ ਬੀਤੀ ਸ਼ਾਮ ਤੱਕ ਹੋ ਚੁੱਕੀ ਹੈ, ਜਦਕਿ 2,43,792 ਮੀਟਰਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਖਰੀਦੀ ਗਈ ਕਣਕ ਦੀ 312.04 ਕਰੋੜ ਰੁਪਏ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਹੋ ਗਈ ਹੈ।

      ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਖਰੀਦ ਦੌਰਾਨ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ ਅਤੇ ਬਾਰਦਾਨੇ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ, ਬਲਕਿ ਖੇਤਾਂ ਵਿਚ ਹੀ ਦਬਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਦੱਸਿਆ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।

         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 62 ਮੰਡੀਆਂ ਵਿੱਚ ਹੁਣ ਤੱਕ 2 ਲੱਖ 43 ਹਜ਼ਾਰ 792 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 2 ਲੱਖ 43 ਹਜ਼ਾਰ 108 ਮੀਟਰਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 47,302 ਮੀਟਰਕ ਟਨ, ਮਾਰਕਫੈਡ ਵਲੋਂ 52,486 ਮੀਟਰਕ ਟਨ, ਪਨਸਪ ਵਲੋਂ 38,984 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 27,379 ਮੀਟਰਕ ਟਨ, ਪੰਜਾਬ ਐਗਰੋ ਵਲੋਂ 20,735 ਮੀਟਰਕ ਟਨ, ਐਫ.ਸੀ.ਆਈ ਵਲੋਂ 54,800 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ ਪ੍ਰਾਈਵੇਟ ਤੌਰ 'ਤੇ 1422 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

        ਸ਼੍ਰੀ ਵਿਪੁਲ ਉਜਵਲ ਨੇ ਜਿੱਥੇ ਸਬੰਧਤ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ, ਉਥੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਲਗਾਤਾਰ ਨਿਗਰਾਨੀ ਰੱਖਣ ਲਈ ਆਖਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 312.04 ਕਰੋੜ ਰੁਪਏ ਕਣਕ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਕਰ ਦਿੱਤੀ ਗਈ ਹੈ, ਜਦਕਿ ਲਿਫਟਿੰਗ ਵੀ ਸਮੇ-ਸਿਰ ਯਕੀਨੀ ਬਣਾਈ ਜਾ ਰਹੀ ਹੈ।

ਬੀ.ਐਸ.ਸੀ. 'ਚੋਂ 87.5 ਫੀਸਦੀ ਅੰਕ ਲੈ ਕੇ ਡੌਲੀ ਅਵੱਲ

ਹੁਸ਼ਿਆਰਪੁਰ, 2 ਮਈ:

                       ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲਜੀ ਹੁਸ਼ਿਆਰਪੁਰ ਵਿੱਚ ਬੈਚਲਰ ਆਫ਼ ਸਾਇੰਸ (ਆਈ.ਟੀ.) ਦੇ ਪੰਜਵੇਂ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ। ਇੰਸਟੀਚਿਊਟ ਦੇ ਪ੍ਰਿੰਸੀਪਲ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਦੇ ਪੰਜਵੇਂ ਸਮੈਸਟਰ ਵਿੱਚ ਡੌਲੀ ਨੇ 87.5 ਫੀਸਦੀ ਅੰਕ ਲੈ ਕੇ ਪਹਿਲਾ, ਮਨਦੀਪ ਕੌਰ, ਕ੍ਰਿਸ਼ਨਾ ਤੇ ਸੁਖਦੀਪ ਸਿੰਘ ਨੇ 85.7 ਫੀਸਦੀ ਅੰਕ ਲੈ ਕੇ ਦੂਜਾ, ਜਦਕਿ ਗੁਰਪ੍ਰੀਤ ਸਿੰਘ ਨੇ 83.9 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲਜੀ ਦਾ ਨੋਡਲ ਆਫਿਸ ਬਣਾਇਆ ਗਿਆ ਹੈ। ਉਨ੍ਹਾਂ ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਜਿਥੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉਥੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਵੀ ਕੀਤੀ।  

ਐਮ.ਐਸ.ਸੀ., ਪੀ.ਜੀ.ਡੀ.ਸੀ.ਏ. ਅਤੇ ਬੀ.ਐਸ.ਸੀ. 'ਚ ਦਾਖਲੇ ਸੋਮਵਾਰ ਤੋਂ ਸ਼ੁਰੂ

ਹੁਸ਼ਿਆਰਪੁਰ, 5 ਮਈ:

                       ਕਰਨਲ ਦਲਵਿੰਦਰ ਸਿੰਘ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪ੍ਰਿੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਭਲਾਈ ਸਕੀਮ (4SW-੨ Scheme) ਤਹਿਤ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਐਮ.ਐਸ.ਸੀ. (ਆਈ.ਟੀ.) ਪੀ.ਜੀ.ਡੀ.ਸੀ.ਏ., ਜਦਕਿ ਬੀ.ਐਸ.ਸੀ. (ਆਈ.ਟੀ.) ਕੋਰਸਾਂ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਨਾ-ਮਾਤਰ ਫੀਸ 'ਤੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੇ ਬੱਚਿਆਂ, ਵਿਧਵਾਵਾਂ ਅਤੇ ਗਰੀਬ ਪਰਿਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ, ਬਲਕਿ ਕੁਝ ਪ੍ਰਬੰਧਕੀ ਖਰਚੇ ਹੀ ਲਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ ਦੂਜੇ ਵਰਗਾਂ ਦੇ ਬੱਚੇ ਵੀ ਦਾਖ਼ਲਾ ਲੈ ਸਕਦੇ ਹਨ। ਦਾਖ਼ਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 10 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਪਹੁੰਚ ਸਕਦੇ ਹਨ।

                       ਉਨ੍ਹਾਂ ਦੱਸਿਆ ਕਿ ਪ੍ਰੋਸਪੈਕਟਸ ਇੰਸਟੀਚਿਊਟ ਵਿੱਚ ਉਪਲਬੱਧ ਹਨ ਅਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਇਸ ਸਕੀਮ ਦਾ ਭਰਪੂਰ ਫਾਇਦਾ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਦੂਰ ਦਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਬੱਸ ਪਾਸ ਦੀ ਸੁਵਿਧਾ ਵੀ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ., ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 9478618790, 01882 246812 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਚਾਹ ਕੰਟੀਨਾਂ ਅਤੇ ਸਾਈਕਲ ਸਟੈਂਡ ਲਈ ਨਿਲਾਮੀ 15 ਮਈ ਨੂੰ

ਹੁਸ਼ਿਆਰਪੁਰ, 5 ਮਈ:

                       ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਚਾਹ ਕੰਟੀਨਾਂ ਅਤੇ ਸਾਈਕਲ ਸਟੈਂਡ ਦੇ ਠੇਕਿਆਂ ਦੀ ਨਿਲਾਮੀ ਵਿੱਤੀ ਸਾਲ 2018-19 (ਮਿਤੀ 1-6-2018 ਤੋਂ 31-3-2019) ਦੇ ਸਮੇਂ ਲਈ ਮਿਤੀ 15 ਮਈ 2018 ਨੂੰ ਬਾਅਦ ਦੁਪਹਿਰ 3 ਵਜੇ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਦੇ ਦਫ਼ਤਰੀ ਕਮਰੇ ਵਿੱਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੇ-ਆਪਣੇ ਪਹਿਚਾਣ ਪੱਤਰ, ਰਿਹਾਇਸ਼ੀ ਸਬੂਤ ਸਮੇਤ 20 ਹਜ਼ਾਰ ਰੁਪਏ ਪ੍ਰਤੀ ਕੰਟੀਨ ਦੀ ਰਕਮ ਅਤੇ 20 ਹਜ਼ਾਰ ਰੁਪਏ ਸਾਈਕਲ ਸਟੈਂਡ ਦੀ ਪੇਸ਼ਗੀ ਰਕਮ ਡਿਮਾਂਡ ਡਰਾਫ਼ਟ ਰਾਹੀਂ ਜੋ ਕਿ ਚੇਅਰਮੈਨ, ਓਪਰੇਸ਼ਨ ਐਂਡ ਮੇਨਟੀਨੈਂਸ ਸੁਸਾਇਟੀ ਹੁਸ਼ਿਆਰਪੁਰ ਦੇ ਹੱਕ ਵਿੱਚ ਹੋਵੇ, ਜਮ੍ਹਾਂ ਕਰਵਾਉਣ ਉਪਰੰਤ ਬੋਲੀ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੇਸ਼ਗੀ ਰਕਮ ਦੀ ਡੀ.ਡੀ. ਜ਼ਿਲ੍ਹਾ ਨਾਜ਼ਰ, ਡੀ.ਸੀ. ਦਫਤਰ ਹੁਸ਼ਿਆਰਪੁਰ ਪਾਸ ਕਮਰਾ ਨੰ: 1 ਵਿੱਚ ਮਿਤੀ 15 ਮਈ 2018 ਬਾਅਦ ਦੁਪਹਿਰ 1 ਵਜੇ ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ, ਜੋ ਕਿ ਸਫ਼ਲ ਬੋਲੀਕਾਰ ਤੋਂ ਇਲਾਵਾ ਬਾਕੀਆਂ ਨੂੰ ਡੀ.ਡੀ. ਵਾਪਸ ਕੀਤੀ ਜਾਵੇਗੀ। ਬੋਲੀ ਦੀਆਂ ਸ਼ਰਤਾਂ ਦੀ ਕਾਪੀ ਹਰ ਬੋਲੀਕਾਰ ਮਿਤੀ 14 ਮਈ 2018 ਤੱਕ ਦਫ਼ਤਰ ਡਿਪਟੀ ਕਮਿਸ਼ਨਰ ਦੀ ਨਜ਼ਾਰਤ ਸ਼ਾਖਾ ਕਮਰਾ ਨੰ: 1 ਤੋਂ 500 ਰੁਪਏ ਪ੍ਰਤੀ ਕੰਟੀਨ/ਸਾਈਕਲ ਸਟੈਂਡ, ਪ੍ਰਤੀ ਫਾਰਮ ਦੀ ਕੀਮਤ ਅਦਾ ਕਰਕੇ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਆਉਣ ਦੀ ਸੂਰਤ ਵਿੱਚ ਕਮਰਾ ਨੰ: 109 ਵਿੱਚ ਮਿਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚਾਹ ਕੰਟੀਨ ਗਰਾਉਂਡ ਫਲੌਰ (ਕੇਵਲ ਗਰਾਉਂਡ ਫਲੌਰ ਲਈ) 2 ਲੱਖ 50 ਹਜ਼ਾਰ ਰੁਪਏ, ਚਾਹ ਕੰਟੀਨ ਪਹਿਲੀ ਮੰਜ਼ਿਲ (ਕੇਵਲ ਪਹਿਲੀ ਤੇ ਦੂਜੀ ਮੰਜ਼ਿਲ ਲਈ) 2 ਲੱਖ 50 ਹਜ਼ਾਰ ਰੁਪਏ, ਚਾਹ ਕੰਟੀਨ ਚੌਥੀ ਮੰਜ਼ਿਲ (ਕੇਵਲ ਤੀਜੀ, ਚੌਥੀ ਅਤੇ ਪੰਜਵੀਂ ਮੰਜ਼ਿਲ) ਲਈ 2 ਲੱਖ 50 ਹਜ਼ਾਰ ਰੁਪਏ ਅਤੇ ਸਾਈਕਲ ਸਟੈਂਡ ਲਈ 8 ਲੱਖ 45 ਹਜ਼ਾਰ ਰੁਪਏ 10 ਮਹੀਨਿਆਂ ਲਈ ਰਾਂਖਵੀ ਕੀਮਤ ਰੱਖੀ ਗਈ ਹੈ।  

3 ਨੇਪਾਲੀ ਬੱਚਿਆਂ ਦੇ ਚਿਹਰਿਆਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਿਆਂਦੀ ਖੁਸ਼ੀ


  • ਕੀਤਾ ਪਰਿਵਾਰਕ ਮੈਂਬਰਾਂ ਹਵਾਲੇ

ਹੁਸ਼ਿਆਰਪੁਰ 4 ਮਈ:

                       ਸੁਪਰਡੈਂਟ ਚਿਲਡਰਨ ਹੋਮ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ 3 ਨੇਪਾਲੀ ਬੱਚੇ ਜੋ ਮਾਰਚ ਮਹੀਨੇ ਮਿਲੇ ਸਨ, ਨੂੰ ਉਨ੍ਹਾਂ ਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਤਿੰਨੋਂ ਨੇਪਾਲੀ ਬੱਚੇ 8 ਮਾਰਚ 2018 ਨੂੰ ਜਲੰਧਰ ਪੁਲਿਸ ਨੂੰ ਭੋਗਪੁਰ ਦੇ ਕੋਲ ਅਨਾਥ ਹਾਲਤ ਵਿੱਚ ਮਿਲੇ ਸਨ ਅਤੇ ਇਨ੍ਹਾਂ ਨੂੰ ਚਿਲਡਰਨ ਹੋਮ ਹੁਸ਼ਿਆਰਪੁਰ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਕਾਊਂਸਲਿੰਗ ਦੌਰਾਨ ਬੱਚਿਆਂ ਨੇ ਆਪਣਾ ਨੇਪਾਲ ਦਾ ਪਤਾ ਦੱਸਿਆ, ਉਪਰੰਤ ਬੱਚਿਆਂ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਹੋ ਕੇ 3 ਮਈ 2018 ਨੂੰ ਬੱਚਿਆਂ ਸਬੰਧੀ ਦਸਤਾਵੇਜ਼ ਪੇਸ਼ ਕੀਤੇ, ਜਿਸ 'ਤੇ ਕਾਰਵਾਈ ਕਰਦੇ ਹੋਏ ਬਾਲ ਭਲਾਈ ਕਮੇਟੀ ਨੇ ਬੱਚਿਆਂ ਨੂੰ ਪਰਿਵਾਰ ਦੇ ਹਵਾਲੇ ਕਰਨ ਦੇ ਹੁਕਮ ਕੀਤੇ।


                       ਬੱਚਿਆਂ ਨੂੰ ਮਾਪਿਆਂ ਹਵਾਲੇ ਕਰਨ ਸਮੇਂ ਸੁਪਰਡੈਂਟ ਚਿਲਡਰਨ ਹੋਮ ਸ੍ਰੀ ਨਰੇਸ਼ ਕੁਮਾਰ, ਸਮਾਜ ਸੇਵੀ ਸ੍ਰੀ ਵਰਿੰਦਰ ਪਰਿਹਾਰ, ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਤੇ ਮੈਂਬਰ ਡਾ. ਅਸ਼ਵਨੀ ਜੁਨੇਜਾ, ਸ੍ਰੀ ਵੀ.ਕੇ ਚੋਪੜਾ, ਸ੍ਰੀ ਅਰਵਿੰਦ ਸ਼ਰਮਾ, ਬਾਲ ਸੁਰੱਖਿਆ ਅਫ਼ਸਰ ਮੈਡਮ ਅੰਕਿਤਾ, ਸ੍ਰੀ ਯੋਗੇਸ਼ ਕੁਮਾਰ, ਲੀਗਲ ਅਫ਼ਸਰ ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਅਨਿਲ ਕੁਮਾਰ ਅਤੇ ਮੈਡਮ ਤਜਿੰਦਰ ਕੌਰ ਮੌਜੂਦ ਸਨ।

ਸਮਰਪਣ' ਪ੍ਰੋਜੈਕਟ ਲਈ ਐਨ.ਆਰ.ਆਈ. ਗਿੱਲ ਅਤੇ ਕੁਲਾਰ ਪਰਿਵਾਰ ਵਲੋਂ 51 ਹਜ਼ਾਰ ਰੁਪਏ ਦਾ ਯੋਗਦਾਨ


  • ਐਸ.ਡੀ. ਕਾਲਜ ਨੇ ਵੀ ਦਿੱਤੀ 11 ਹਜ਼ਾਰ 705 ਰੁਪਏ ਦੀ ਸਹਾਇਤਾ
  • ਹੁਣ ਤੱਕ ਕਰੀਬ 16 ਹਜ਼ਾਰ ਦਾਨੀ ਸੱਜਣ ਬਣ ਚੁੱਕੇ ਨੇ 'ਸਮਰਪਣ' ਦੇ ਮੈਂਬਰ

ਹੁਸ਼ਿਆਰਪੁਰ, 4 ਮਈ:

                   ਪਿੰਡ ਬਾੜੀਆਂ ਖੁਰਦ ਦੇ ਐਨ.ਆਰ.ਆਈ. ਸ੍ਰੀ ਅਰਜਿੰਦਰ ਸਿੰਘ ਕੁਲਾਰ ਅਤੇ ਐਨ.ਆਰ.ਆਈ. ਸ੍ਰੀ ਭੁਪਿੰਦਰ ਸਿੰਘ ਗਿੱਲ ਵਲੋਂ 'ਸਮਰਪਣ' ਲਈ 51 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਇਹ ਰਕਮ ਸ੍ਰੀ ਗਿੱਲ ਦੀ ਮਾਤਾ ਸ੍ਰੀਮਤੀ ਜਸਬੀਰ ਕੌਰ ਗਿੱਲ ਵਲੋਂ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ ਨੂੰ ਸੌਂਪੀ ਗਈ। ਇਸ ਮੌਕੇ ਉਕਤ ਐਨ.ਆਰ.ਆਈਜ਼ ਨੇ 'ਸਮਰਪਣ' ਦੇ ਮੈਂਬਰ ਬਣਨ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਐਨ.ਆਰ.ਆਈ.
ਸ੍ਰੀ ਦਲਜੀਤ ਸਿੰਘ ਸਹੋਤਾ ਨੇ ਹੁਸ਼ਿਆਰਪੁਰ ਵਿਖੇ ਚੱਲ ਰਹੇ ਇਸ ਪ੍ਰੋਜੈਕਟ ਬਾਰੇ ਦੱਸਿਆ, ਤਾਂ ਉਹ ਬੜੇ ਪ੍ਰਭਾਵਿਤ ਹੋਏ।


                       ਉਧਰ ਦੂਜੇ ਪਾਸੇ ਐਸ.ਡੀ. ਕਾਲਜ ਵਲੋਂ 11 ਹਜ਼ਾਰ 705 ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਇਹ ਯੋਗਦਾਨ ਪਾਉਣ ਵਾਲਿਆਂ ਵਿੱਚ ਐਸ.ਡੀ. ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਹੇਮਾ ਸ਼ਰਮਾ, ਪ੍ਰਿੰਸੀਪਲ ਸ੍ਰੀ ਨੰਦ ਕਿਸ਼ੋਰ ਤੋਂ ਇਲਾਵਾ, ਸਹਾਇਕ ਪ੍ਰੋਫੈਸਰ ਮੇਘਾ, ਪ੍ਰੋ: ਮੋਨਿਕਾ, ਪ੍ਰੋ: ਵਿਪਨ ਅਤੇ ਪ੍ਰੋ: ਪਲਵਿੰਦਰ ਕੌਰ ਸ਼ਾਮਲ ਹਨ। ਉਕਤ ਨਵੀਂ ਐਸ.ਡੀ. ਕਾਲਜ ਮੈਨੇਜਿੰਗ ਕਮੇਟੀ ਵਲੋਂ 'ਸਮਰਪਣ' ਲਈ ਦਾਨ ਕੀਤੀ ਇਹ ਰਾਸ਼ੀ ਸਮਾਜ ਸੇਵੀ ਸ੍ਰੀ ਆਯੂਸ਼ ਸ਼ਰਮਾ ਨੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੂੰ ਸੌਂਪੀ ਅਤੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਅਤੇ ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਵੀ ਮੌਜੂਦ ਸਨ।

                   ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਾਨੀ-ਸੱਜਣਾਂ ਦੇ ਸਹਿਯੋਗ ਨਾਲ 'ਸਮਰਪਣ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਰੀਬ 16 ਹਜ਼ਾਰ ਤੋਂ ਵੱਧ ਦਾਨੀ-ਸੱਜਣ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ ਅਤੇ ਇਹ ਪ੍ਰੋਜੈਕਟ ਇਕ ਜਨ ਮੁਹਿੰਮ ਦਾ ਰੂਪ ਧਾਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਮੈਂਬਰ ਬਣਾਏ ਜਾ ਰਹੇ ਹਨ ਅਤੇ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ 'ਸਮਰਪਣ' ਤਹਿਤ ਰੋਜ਼ਾਨਾ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾ ਯੋਗਦਾਨ ਪਾ ਸਕਦੇ ਹਨ।

          ਸ਼੍ਰੀ ਵਿਪੁਲ ਉਜਵਲ ਨੇ ਕਿਹਾ  ਕਿ 'ਸਮਰਪਣ' ਪ੍ਰੋਜੈਕਟ ਲਈ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)