ਬਾਰਡਰ 'ਤੇ ਅਮਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਬੀ.ਐਸ.ਐਫ. ਵਚਨਬੱਧ : ਡਾਇਰੈਕਟਰ ਜਨਰਲ ਕੇ.ਕੇ. ਸ਼ਰਮਾ


  • ਕਿਹਾ, ਨਸ਼ਾ ਤਸਕਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਹਿਲਾਂ ਨਾਲੋਂ ਜ਼ਿਆਦਾ ਮੁਸਤੈਦ ਹਨ ਜਵਾਨ
  • ਜਵਾਬੀ ਕਾਰਵਾਈ ਕਰਕੇ ਸੀਜ਼ਫਾਇਰ ਦੀਆਂ ਘਟਨਾਵਾਂ 'ਤੇ ਪਾਇਆ ਜਾਂਦਾ ਹੈ ਕਾਬੂ

ਹੁਸ਼ਿਆਰਪੁਰ, 19 ਮਈ:

                  ਸੀਮਾ ਸੁਰੱਖਿਆ ਬੱਲ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਬਾਰਡਰ 'ਤੇ ਅਮਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਬੀ.ਐਸ.ਐਫ. ਵਚਨਬੱਧ ਹੈ। ਨਸ਼ਾ ਤਸਕਰੀ ਦੀਆਂ ਘਟਨਾਵਾਂ 'ਤੇ ਬੀ.ਐਸ.ਐਫ. ਜਵਾਨਾਂ ਵਲੋਂ ਪਹਿਲਾਂ ਨਾਲੋਂ ਜ਼ਿਆਦਾ ਮੁਸਤੈਦੀ ਵਰਤੀ ਜਾ ਰਹੀ ਹੈ ਅਤੇ ਸੀਜ਼ਫਾਇਰ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਉਹ ਅੱਜ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਵਿਖੇ ਹੋਈ ਪਾਸਿੰਗ ਆਊਟ ਪਰੇਡ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

         ਡਾਇਰੈਕਟਰ ਜਨਰਲ ਨੇ ਕਿਹਾ ਕਿ ਪਾਕਿਸਤਾਨ ਵਲੋਂ ਪੂਰੀ ਕੋਸ਼ਿਸ਼
ਰਹਿੰਦੀ ਹੈ ਕਿ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਭਾਰਤੀ ਸੀਮਾ ਅੰਦਰ ਭੇਜ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇ,  ਪਰ ਸੀਮਾ ਸੁਰੱਖਿਆ ਬੱਲ ਦੇ ਜਵਾਨ ਇਸ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਮੁਸਤੈਦ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਗਵਾਂਢੀ ਦੇਸ਼ ਪਾਕਿਸਤਾਨ ਵਲੋਂ ਲਗਾਤਾਰ ਸੀਜ਼ਫਾਇਰ ਦਾ ਉਲੰਘਣ ਕੀਤਾ ਜਾਂਦਾ ਹੈ। ਸੀਜ਼ਫਾਇਰ ਨੂੰ ਰੋਕਣ ਲਈ ਬੀ.ਐਸ.ਐਫ. ਦੇ ਜਵਾਨ ਸਖਤੀ ਨਾਲ ਜਵਾਬੀ ਕਾਰਵਾਈ ਕਰਕੇ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਨੀਤੀ ਅਮਨ ਅਤੇ ਸ਼ਾਂਤੀ ਕਾਇਮ ਰੱਖਣ ਵਿੱਚ ਵਿਸ਼ਵਾਸ਼ ਰੱਖਦੀ ਹੈ। ਇਸ ਲਈ ਸੀਮਾ 'ਤੇ ਹਰ ਸਮੇਂ ਅਮਨ ਅਤੇ ਸ਼ਾਂਤੀ ਵਾਲਾ ਮਾਹੌਲ ਕਾਇਮ ਰੱਖਣ ਲਈ ਭਾਰਤ ਵਲੋਂ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ, ਪੱਛਮੀ ਬੰਗਾਲ, ਪੰਜਾਬ ਅਤੇ ਹੋਰ ਰਾਜਾਂ ਵਿੱਚ ਜਿਥੇ ਕਿਤੇ ਵੀ ਬਾਰਡਰ 'ਤੇ ਸੰਵੇਦਨਸ਼ੀਲ ਸਥਿਤੀ ਪੈਦਾ ਹੁੰਦੀ ਹੈ, ਤਾਂ ਉਥੇ ਜ਼ਰੂਰਤ ਅਨੁਸਾਰ ਵਾਧੂ ਫੋਰਸ ਤਾਇਨਾਤ ਕਰ ਦਿੱਤੀ ਜਾਂਦੀ ਹੈ।


         ਡਾਇਰੈਕਟਰ ਜਨਰਲ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਪੁਰਸ਼ਾਂ ਦੇ ਮੁਕਾਬਲੇ ਲੜਕੀਆਂ ਕਿਸੇ ਨਾਲੋਂ ਘੱਟ ਨਹੀਂ ਹਨ ਅਤੇ ਸੀਮਾ ਸੁਰੱਖਿਆ ਬੱਲ ਵਿੱਚ ਵੀ ਵੱਧ ਤੋਂ ਵੱਧ ਮਹਿਲਾਵਾਂ ਨੂੰ ਭਰਤੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਵਿੱਚ ਹੁਣ ਤੱਕ ਢਾਈ ਪ੍ਰਤੀਸ਼ਤ ਤੋਂ ਵੱਧ ਮਹਿਲਾਵਾਂ ਦੀ ਤਾਇਨਾਤੀ ਕੀਤੀ ਗਈ ਹੈ, ਜਿਥੇ ਉਹ ਬੜੀ ਬਹਾਦਰੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ।          ਇਸ ਮੌਕੇ 'ਤੇ ਇੰਸਪੈਕਟਰ ਜਨਰਲ, ਐਸ.ਟੀ.ਸੀ. ਖੜਕਾਂ ਸ੍ਰੀ ਪੀ.ਐਸ.ਬੈਂਸ ਅਤੇ ਇੰਸਪੈਕਟਰ ਜਨਰਲ, ਆਈ.ਪੀ.ਐਸ. ਪੰਜਾਬ ਫਰੰਟੀਅਰ ਸ੍ਰੀ ਮੁਕਲ ਗੋਇਲ, ਆਈ.ਜੀ. ਐਚ.ਆਰ. ਚੰਡੀਗੜ੍ਹ ਡਾ. ਪੀ.ਕੇ. ਰੌਸ਼ਨ ਵੀ ਮੌਜੂਦ ਸਨ।

ਸਹਾਇਕ ਸਿਖਲਾਈ ਕੇਂਦਰ ਖੜ੍ਹਕਾਂ ਵਿਖੇ 315 ਸਿੱਖਿਆਰਥੀਆਂ ਨੇ ਲਈ ਟਰੇਨਿੰਗ

ਖੜਕਾਂ ਕੈਂਪ ਹੁਸ਼ਿਆਰਪੁਰ ਵਿਖੇ ਹੋਇਆ ਪਾਸਿੰਗ ਆਊਟ ਪਰੇਡ ਦਾ ਆਯੋਜਨ

ਹੁਸ਼ਿਆਰਪੁਰ,  19 ਮਈ:             

                  ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 244 ਅਤੇ 45 ਦੇ ਟਰੇਨਿੰਗ ਲੈਣ ਵਾਲੇ 315 ਮਹਿਲਾ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਡਾਇਰੈਕਟਰ ਜਨਰਲ, ਆਈ.ਪੀ.ਐਸ., ਸੀਮਾ ਸੁਰੱਖਿਆ ਬੱਲ ਸ੍ਰੀ ਕੇ.ਕੇ. ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                  ਡਾਇਰੈਕਟਰ ਜਨਰਲ, ਆਈ.ਪੀ.ਐਸ., ਸੀਮਾ
ਸੁਰੱਖਿਆ ਬੱਲ ਸ੍ਰੀ ਕੇ.ਕੇ. ਸ਼ਰਮਾ ਨੇ ਇਸ ਮੌਕੇ ਤੇ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਦੇ ਅਧਿਕਾਰੀਆਂ ਅਤੇ ਟਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਹੀ ਉਚ ਕਿਸਮ ਦੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਪਾਸਿੰਗ ਆਊਟ ਪਰੇਡ ਵਿੱਚ ਟਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿਖਿਆਰਥਣਾਂ ਨੇ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ 'ਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੀਆਂ ਸਿਖਿਆਰਥਣਾਂ ਨੂੰ ਮੈਡਲ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸਹੁੰ ਵੀ ਚੁਕਾਈ ਗਈ।

                  ਉਨ੍ਹਾਂ ਨੇ ਸਿਖਿਆਰਥਣਾਂ ਦੇ ਪਰਿਵਾਰਾਂ ਨੂੰ ਵੀ ਇਸ ਮੌਕੇ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਅੱਜ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਵਿੱਚ ਆ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ-ਆਪ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਕੁਲ 315 ਸਿਖਿਆਰਥਣਾਂ ਨੇ ਟਰੇਨਿੰਗ ਹਾਸਲ ਕੀਤੀ ਹੈ ਉਨ੍ਹਾਂ ਦੱਸਿਆ ਕਿ ਸਿਖਿਆਰਥਣਾਂ ਨੂੰ ਟਰੇਨਿੰਗ ਦੌਰਾਨ 44 ਹਫ਼ਤੇ  ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ੍ਹਾਂ ਸਿਖਿਆਰਥਣਾਂ ਨੂੰ ਆਤਮ ਨਿਰਭਰ, ਅਨੁਸ਼ਾਸ਼ਨ ਵਿੱਚ ਰਹਿਣ ਅਤੇ ਮਾਨਸਿਕ ਤੌਰ 'ਤੇ ਮਜਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥਣਾਂ ਆਪਣੀ ਡਿਊਟੀ ਦੌਰਾਨ ਅਣ-ਸੁਖਾਵੇਂ ਹਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਇਸ ਦੌਰਾਨ ਸਿਖਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

                  ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ
ਹਾਸਲ ਕਰਨ ਵਾਲੀਆਂ ਸਿੱਖਿਆਰਥਣਾਂ ਵਿੱਚ ਬੈਚ ਨੰਬਰ 244 ਦੀ ਓਵਰ ਆਲ ਪਹਿਲੇ ਸਥਾਨ 'ਤੇ ਰਚਨਾ ਪਰਮਾਰ, ਓਵਰ ਆਲ ਦੂਜੇ ਸਥਾਨ 'ਤੇ ਅਕਸ਼ੀ ਕੁਮਾਰੀ, ਬੈਸਟ ਇਨ ਐਂਡੂਰੈਸ ਵਿੱਚ ਜਾਬਾ ਸਿੰਘਾ ਮਹਾਪਾਥਰਾ , ਬੈਸਟ ਇਨ ਸ਼ੂਟਿੰਗ ਡਰਿੱਲ ਵਿੱਚ ਰੀਨਾ ਮਾਲਵੀਆ ਅਤੇ ਬੈਸਟ ਇਨ ਡਰਿੱਲ ਵਿੱਚ ਸਵੇਤਾ ਕੁਮਾਰੀ ਜੇਤੂ ਰਹੇ। ਜਦਕਿ ਬੈਚ ਨੰਬਰ 245 ਵਿੱਚ ਓਵਰ ਆਲ ਪਹਿਲੇ ਸਥਾਨ 'ਤੇ ਮੋਨੂ ਲੋਵੰਸ਼ੀ, ਓਵਰ ਆਲ ਦੂਜੇ ਸਥਾਨ 'ਤੇ ਪਰਾਚੀ ਤਿਵਾੜੀ, ਬੈਸਟ ਇਨ ਐਂਡੂਰੈਸ ਵਿੱਚ ਬੀ.ਵੈਂਕਟਾ ਬੰਗਾਰੂ ਪਵਾਨੀ, ਬੈਸਟ ਇਨ ਸ਼ੂਟਿੰਗ ਡਰਿੱਲ ਵਿੱਚ ਰੂਮਾ ਪੋਲ ਅਤੇ ਬੈਸਟ ਇਨ ਡਰਿੱਲ ਵਿੱਚ ਸਲਮਾ ਜਹਾਨ ਜੇਤੂ ਰਹੇ।


                  ਇਸ ਦੌਰਾਨ ਰਾਸ਼ਟਰਪਤੀ ਦੁਆਰਾ ਵਧੀਆ ਸੇਵਾਵਾਂ ਦੇ ਲਈ ਦਿੱਤੇ ਗਏ ਅਵਾਰਡ ਦੇ ਅਵਾਰਡੀਆਂ ਹੁਸ਼ਿਆਰਪੁਰ ਦੇ ਰਿਟਾ: ਇੰਸਪੈਕਟਰ ਜਨਰਲ (ਜੀ.ਡੀ.) ਖੁਸ਼ਕਰਨ ਸਿੰਘ, ਪਟਿਆਲਾ ਦੇ ਰਿਟਾ: ਡਿਪਟੀ ਕਮਾਂਡੈਂਟ ਕੁਲਦੀਪ ਸਿੰਘ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਰਿਟਾ: ਡਿਪਟੀ ਕਮਾਂਡੈਂਟ ਸ੍ਰੀ ਬਲਵਿੰਦਰ ਸਿੰਘ ਰਾਣਾ, ਹਰਿਆਣਾ ਦੇ ਸੋਨੀਪਤ ਦੇ ਰਿਟਾ: ਇੰਸਪੈਕਟਰ (ਸੀ.ਆਈ.ਪੀ.ਐਚ.ਈ.ਆਰ.) ਰਾਜ ਸਿੰਘ, ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਦੇ ਰਿਟਾ: ਇੰਸਪੈਕਟਰ (ਸੀ.ਓ.ਐਮ.ਐਨ.) ਸ੍ਰੀ ਚੰਦ ਖਰਵਾਲ, ਹਿਮਾਚਲ ਪ੍ਰਦੇਸ਼ ਦੇ ਕਾਂਗੜ ਦੇ ਰਿਟਾ: ਇੰਸਪੈਕਟਰ (ਜੀ.ਡੀ.) ਮਦਨ ਲਾਲ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਰਿਟਾ: ਸਬ ਇੰਸਪੈਕਟਰ (ਜੀ.ਡੀ.) ਰਣਬੀਰ ਸਿੰਘ, ਹਰਿਆਣਾ ਦੇ ਭਵਾਨੀ ਦੇ ਰਿਟਾ: ਸਬ ਇੰਸਪੈਕਟਰ (ਜੀ.ਡੀ.) ਹੁਸ਼ਿਆਰ ਸਿੰਘ, ਪੰਜਾਬ ਦੇ ਸੰਗਰੂਰ ਦੇ ਰਿਟਾ: ਸਬ ਇੰਸਪੈਕਟਰ ਜਗ ਰਾਜ ਸਿੰਘ, ਪੰਜਾਬ ਦੇ ਬਠਿੰਡਾ ਦੇ ਰਿਟਾ: ਸਬ ਇਸੰਪੈਕਟਰ (ਜੀ.ਡੀ.) ਜਗਰੂਪ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਬੀ.ਐਸ.ਐਫ. ਦੀ ਸੀਮਾ ਭਵਾਨੀ ਗਰੁੱਪ ਵਲੋਂ ਮੋਟਰ ਸਾਈਕਲ ਸਟੰਟ ਸਾਈਟ ਰਾਈਡਿੰਗ, ਬੁਲ ਫਾਈਟਿੰਗ, ਸੀਮਾ ਪਰਹੈਰੀ ਸਲਿਊਟ, ਬੈਕ ਰਾਈਡਿੰਗ, ਪਿਸਟਲ ਦਾ ਮਨਮੌਹਕ ਦ੍ਰਿਸ਼ ਪੇਸ਼ ਕੀਤਾ ਗਿਆ, ਜਿਸ ਦੀ ਸਾਰਿਆਂ ਵਲੋਂ ਜ਼ੋਰਦਾਰ ਸ਼ਲਾਘਾ ਕੀਤੀ ਗਈ।

                  ਇਸ ਮੌਕੇ 'ਤੇ ਇੰਸਪੈਕਟਰ ਜਨਰਲ, ਐਸ.ਟੀ.ਸੀ. ਖੜਕਾਂ ਸ੍ਰੀ ਪੀ.ਐਸ.ਬੈਂਸ ਅਤੇ ਇੰਸਪੈਕਟਰ ਜਨਰਲ, ਆਈ.ਪੀ.ਐਸ. ਪੰਜਾਬ ਫਰੰਟੀਅਰ ਸ੍ਰੀ ਮੁਕਲ ਗੋਇਲ, ਆਈ.ਜੀ. ਐਚ.ਆਰ. ਚੰਡੀਗੜ੍ਹ ਡਾ. ਪੀ.ਕੇ. ਰੌਸ਼ਨ, ਕਮਾਂਡੈਂਟ (ਟਰੇਨਿੰਗ) ਸ੍ਰੀ ਓਪਿੰਦਰਾ ਰਾਏ, ਸੈਕਿੰਡ ਕਮਾਂਡੈਂਟ (ਟਰੇਨਿੰਗ) ਸ੍ਰੀ ਵਿਕਾਸ਼ ਸੁੰਦਰਿਆਲ, ਡਿਪਟੀ ਕਮਾਂਡੈਂਟ ਸ੍ਰੀ ਡਿੰਪਲ ਖਰੀ, ਡਿਪਟੀ ਕਮਾਂਡੈਂਟ ਅਰਵਿੰਦ ਬਿਆਲਾ, ਡਿਪਟੀ ਕਮਾਂਡੈਂਟ ਸ੍ਰੀ ਸੁਰੇਸ਼ ਕੌਂਡਲ ਅਤੇ ਡਿਪਟੀ ਕਮਾਂਡੈਂਟ ਸ੍ਰੀ ਆਸ਼ੂ ਰੰਜਨ ਰਾਏ ਵੀ ਮੌਜੂਦ ਸਨ।

100 ਫ਼ੀਸਦੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਹੁਸ਼ਿਆਰਪੁਰ ਸ਼ਹਿਰ ਦੇ ਇਕ ਏਰੀਏ ਦੀ ਹੋਵੇਗੀ ਚੋਣ


  • ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਏਰੀਏ ਦੀ ਚੋਣ ਕਰਨ ਦੀ ਕੀਤੀ ਹਦਾਇਤ
  • ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ 'ਚ ਟ੍ਰੈਫਿਕ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 18 ਮਈ (                     ) : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਇਕ ਅਜਿਹੇ ਏਰੀਏ ਨੂੰ ਚੁਣਿਆ ਜਾਵੇਗਾ, ਜਿਥੇ ਟ੍ਰੈਫਿਕ ਨਿਯਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਹ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿਚ ਟ੍ਰੈਫਿਕ ਵਿਵਸਥਾ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਇਕ ਅਜਿਹੇ ਏਰੀਏ ਦੀ ਚੋਣ ਕੀਤੀ ਜਾਵੇ, ਜਿਥੇ 100 ਫੀਸਦੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਅਜਿਹੇ ਏਰੀਏ ਦੀ ਜਲਦੀ ਚੋਣ ਕਰਨ ਤੋਂ ਇਲਾਵਾ ਜਾਗਰੂਕਤਾ ਵੀ ਫੈਲਾਏ, ਉਪਰੰਤ ਨਿਯਮਾਂ ਦੀ ਉਲੰਘਣਾ 'ਤੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਵਾਹਨ ਚਾਲਕਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਪਰ ਫਿਰ ਵੀ ਜੇਕਰ ਕੋਈ ਵਾਹਨ ਚਾਲਕ ਬਿਨ੍ਹਾਂ ਹੈਲਮਟ ਆਦਿ ਟ੍ਰੈਫਿਕ ਰੂਲਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸਦਾ ਚਲਾਨ ਕੱਟਣ ਤੋਂ ਗੁਰੇਜ਼ ਨਾ ਕੀਤਾ ਜਾਵੇ।

                 ਸ਼੍ਰੀ ਵਿਪੁਲ ਉਜਵਲ ਨੇ ਗਰੀਨ ਵਿਊ ਪਾਰਕ ਕੋਲ ਰੇਹੜੀਆਂ ਦੇ ਅੱਗੇ ਰੋਡ 'ਤੇ ਖੜ੍ਹੀਆਂ ਕਾਰਾਂ ਜਾਂ ਹੋਰ ਵਾਹਨਾਂ ਖਿਲਾਫ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਥੇ ਖੜ੍ਹੇ ਹੋਣ ਵਾਲੇ ਵਾਹਨਾਂ 'ਤੇ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਤਹਿਤ ਚਲਾਨ ਕੱਟੇ ਜਾਣ, ਤਾਂ ਜੋ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੇਫ ਸਕੂਲ ਵਾਹਨ ਸਕੀਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਵਿਚ ਪੁਲਿਸ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਸਕੂਲਾਂ-ਕਾਲਜਾਂ ਦੀਆਂ ਬੱਸਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੂਲੀ ਬੱਸਾਂ ਵਿਚ ਟ੍ਰੈਫਿਕ ਨਿਯਮਾਂ ਤਹਿਤ ਖਾਮੀਆਂ ਪਾਈਆਂ ਜਾ ਰਹੀਆਂ ਹਨ, ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ।

       ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਵਿਵਸਥਾ ਦਰੁਸੱਤ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਟ੍ਰੈਫਿਕ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਿਛਲੇ ਮਹੀਨੇ 3714 ਚਲਾਨ ਕੱਟੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੀ ਕਾਰਵਾਈ ਜਾਰੀ ਰੱਖੀ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਟ੍ਰੈਫਿਕ ਨਿਯਮ ਸੁਚਾਰੂ ਢੰਗ ਨਾਲ ਲਾਗੂ ਕੀਤੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿ ਉਹ ਸੜਕ ਉਪਰ ਚੜ੍ਹਨ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਉਹ ਟ੍ਰੈਫਿਕ ਰੂਲਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਨਾਲ ਹੀ ਉਹ ਸੁਰੱਖਿਅਤ ਰਹਿ ਸਕਦੇ ਹਨ। ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਲੰਧਰ-ਪਠਾਨਕੋਟ ਹਾਈਵੇਅ 'ਤੇ ਸਾਈਨ ਬੋਰਡ ਪੜ੍ਹਨ ਸਮੇਂ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਐਸ.ਡੀ.ਐਮ. ਦਸੂਹਾ ਨੂੰ ਵੀ ਇਨ੍ਹਾਂ ਸਾਈਨ ਬੋਰਡਾਂ ਸਬੰਧੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ।

          ਇਸ ਮੌਕੇ ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ.ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜ਼ੋਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਹਰਚਰਨ ਸਿੰਘ, ਡੀ.ਐਸ.ਪੀ. ਸ਼੍ਰੀ ਸੁਖਵਿੰਦਰ ਸਿੰਘ, ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਅਮਰੀਕ ਸਿੰਘ, ਸ਼੍ਰੀ ਅਸ਼ਵਨੀ ਕਪੂਰ, ਸ਼੍ਰੀਮਤੀ ਹੇਮਾ ਤੋਂ ਇਲਾਵਾ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਹੋਰ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।

ਫੈਮਲੀ ਵੈਲਫੇਅਰ ਕਮੇਟੀ ਨੇ 121 ਕੇਸਾਂ ਦਾ ਕੀਤਾ ਨਿਪਟਾਰਾ : ਸੀ.ਜੇ.ਐਮ. ਸੁਚੇਤਾ ਅਸ਼ੀਸ਼ ਦੇਵ


  • ਕਿਹਾ, 12 ਕੇਸਾਂ ਵਿੱਚ ਆਪਸੀ ਪਰਿਵਾਰਕ ਸਮਝੌਤੇ ਵੀ ਕਰਵਾਏ

ਹੁਸ਼ਿਆਰਪੁਰ, 17 ਮਈ:

                       ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਦੀ ਰਹਿਨੁਮਾਈ ਹੇਠ ਫੈਮਲੀ ਵੈਲਫੇਅਰ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਠਿਤ ਕੀਤੀ ਗਈ ਫੈਮਲੀ ਵੈਲਫੇਅਰ ਕਮੇਟੀ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਪ੍ਰਧਾਨ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਫੈਮਲੀ ਵੈਲਫੇਅਰ ਕਮੇਟੀ ਪਿਛਲੇ ਕੁਝ ਮਹੀਨਿਆਂ ਤੋਂ ਬੜੇ ਸੁਚੱਜੇ ਢੰਗ ਨਾਲ ਆਪਣਾ ਕੰਮ ਕਰ ਰਹੀ ਹੈ। ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਹੁਣ ਤੱਕ ਕਮੇਟੀ ਵਿੱਚ ਕਰੀਬ 179 ਕੇਸ ਆ ਚੁੱਕੇ ਹਨ
ਅਤੇ 121 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਲੋਂ ਦੋਨਾਂ ਧਿਰਾਂ ਦੀ ਸੁਝਬੂਝ ਨਾਲ 12 ਕੇਸਾਂ ਵਿੱਚ ਆਪਸੀ ਪਰਿਵਾਰਕ ਸਮਝੌਤੇ ਵੀ ਕਰਵਾਏ ਗਏ ਹਨ। ਇਸ ਦੌਰਾਨ ਉਨ੍ਹਾਂ ਵਲੋਂ ਕਮੇਟੀ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਪਿੰਡ ਪੰਡੋਰੀ ਮਿਆਲ ਵਿਖੇ ਸੈਮੀਨਾਰ ਕਰਵਾ ਕੇ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।


                       ਇਸ ਮੌਕੇ ਮੈਂਬਰ ਐਸ.ਪੀ. ਦੀਵਾਨ, ਸ੍ਰੀ ਰਾਜੀਵ ਬਜਾਜ, ਵਿਨੋਦ ਓਹਰੀ, ਸੁਮਨ ਬਾਲਾ, ਪਵਨ ਕੁਮਾਰ ਸ਼ਰਮਾ, ਕੁਲਵਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।

ਐਮ.ਐਸ.ਸੀ., ਪੀ.ਜੀ.ਡੀ.ਸੀ.ਏ. ਅਤੇ ਬੀ.ਐਸ.ਸੀ. 'ਚ ਦਾਖਲੇ ਸੋਮਵਾਰ ਤੋਂ ਸ਼ੁਰੂ


ਹੁਸ਼ਿਆਰਪੁਰ, 17 ਮਈ:

                       ਕਰਨਲ ਦਲਵਿੰਦਰ ਸਿੰਘ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪ੍ਰਿੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਭਲਾਈ ਸਕੀਮ (4SW-੨ Scheme) ਤਹਿਤ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਐਮ.ਐਸ.ਸੀ. (ਆਈ.ਟੀ.) ਪੀ.ਜੀ.ਡੀ.ਸੀ.ਏ., ਜਦਕਿ ਬੀ.ਐਸ.ਸੀ. (ਆਈ.ਟੀ.) ਕੋਰਸਾਂ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਨਾ-ਮਾਤਰ ਫੀਸ 'ਤੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੇ ਬੱਚਿਆਂ, ਵਿਧਵਾਵਾਂ ਅਤੇ ਗਰੀਬ ਪਰਿਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ, ਬਲਕਿ ਕੁਝ ਪ੍ਰਬੰਧਕੀ ਖਰਚੇ ਹੀ ਲਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ ਦੂਜੇ ਵਰਗਾਂ ਦੇ ਬੱਚੇ ਵੀ ਦਾਖ਼ਲਾ ਲੈ ਸਕਦੇ ਹਨ। ਦਾਖ਼ਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 10 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਪਹੁੰਚ ਸਕਦੇ ਹਨ।

                       ਉਨ੍ਹਾਂ ਦੱਸਿਆ ਕਿ ਪ੍ਰੋਸਪੈਕਟਸ ਇੰਸਟੀਚਿਊਟ ਵਿੱਚ ਉਪਲਬੱਧ ਹਨ ਅਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਇਸ ਸਕੀਮ ਦਾ ਭਰਪੂਰ ਫਾਇਦਾ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਦੂਰ ਦਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਬੱਸ ਪਾਸ ਦੀ ਸੁਵਿਧਾ ਵੀ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ., ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 9478618790 ਅਤੇ 01882 246812 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ


ਹੁਸ਼ਿਆਰਪੁਰ, 17 ਮਈ:

              ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ 'ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ 'ਤੇ ਪੂਰਨ ਤੌਰ 'ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।

       ਇਸ ਤੋਂ ਇਲਾਵਾ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿਤੀ ਗਈ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ 'ਤੇ ਪੂਰਨ ਪਾਬੰਦੀ ਲਗਾਈ  ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ 'ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।



         ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ 'ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਲਗਾਈ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ  ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਛੱਪੜ ਨਹੀਂ ਪੂਰੇਗਾ। 

         ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ  ਹੈ। ਇਸ ਤੋਂ ਇਲਾਵਾ ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ 'ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।

         ਇਹ ਸਾਰੇ ਹੁਕਮ 5 ਜੁਲਾਈ 2018 ਤੱਕ ਲਾਗੂ ਰਹਿਣਗੇ।a

ਡਿਪਟੀ ਕਮਿਸ਼ਨਰ ਨੇ ਕੀਤਾ ਨਸ਼ਾ ਛੁਡਾਊ ਕਲੀਨਕ ਦਾ ਉਦਘਾਟਨ


  • ਸਰਕਾਰ ਵਲੋਂ ਖੋਲ੍ਹੇ ਜਾ ਰਹੇ ਨਸ਼ਾ ਛੁਡਾਊ ਕਲੀਨਕ ਨਸ਼ਾ ਛੱਡਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਲਾਹੇਵੰਦ : ਡਿਪਟੀ ਕਮਿਸ਼ਨਰ  
  • ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ 250 ਤੋਂ ਵੱਧ ਨੌਜਵਾਨਾਂ ਨੇ ਕੀਤੀ ਨਸ਼ੇ ਤੋਂ ਤੌਬਾ

ਹੁਸ਼ਿਆਰਪੁਰ, 17 ਮਈ:

           ਪੰਜਾਬ ਸਰਕਾਰ ਵਲੋਂ ਜਿਥੇ ਡੈਪੋ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਹੁਣ ਓ.ਓ.ਏ.ਟੀ. ਕਲੀਨਕ ਖੋਲ੍ਹ ਕੇ ਨਸ਼ੇ 'ਚ ਜਕੜੇ ਵਿਅਕਤੀਆਂ ਦਾ ਨਸ਼ਾ ਛੁਡਾਉਣ ਦੀ ਪਹਿਲ ਕਦਮੀ ਕੀਤੀ ਗਈ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਖੋਲ੍ਹੇ ਗਏ ਓ. ਓ. ਏ. ਟੀ. ਕਲੀਨਕ ਦਾ ਉਦਘਾਟਨ ਕਰਦਿਆਂ ਕਿਹਾ ਕਿ 'ਦਾ ਆਊਟ ਪੇਸ਼ੈਂਟ ਓਪਿਆਇਡ ਐਸਿਸਟਡ ਟਰੀਟਮੈਂਟ' (ਓ. ਓ. ਏ. ਟੀ.) ਕਲੀਨਕ ਨਸ਼ਾ ਛੱਡਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਲੀਨਕ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਖੋਲ੍ਹੇ ਗਏ ਹਨ, ਜਦਕਿ ਮੁਹੱਲਾ ਫਤਹਿਗੜ੍ਹ ਵਿਖੇ ਖੋਲ੍ਹੇ ਗਏ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਪਹਿਲਾਂ ਹੀ 250 ਤੋਂ ਵੱਧ ਨੌਜਵਾਨਾਂ ਨੇ ਨਸ਼ਾ ਛੱਡ ਕੇ ਨਸ਼ੇ ਤੋਂ ਤੌਬਾ ਕੀਤੀ ਹੈ।

           ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਨਸ਼ਾ ਕਰਨ ਵਾਲੇ
ਨੌਜਵਾਨਾਂ ਨਾਲ ਘਿਰਣਾ ਵਾਲਾ ਰਵੱਈਆ ਨਾ ਅਪਣਾਇਆ ਜਾਵੇ ਅਤੇ ਸਰਕਾਰ ਵਲੋਂ ਖੋਲ੍ਹੇ ਨਸ਼ਾ ਮੁਕਤੀ, ਮੁੜ ਵਸੇਬਾ ਕੇਂਦਰ ਅਤੇ ਓ. ਓ. ਏ. ਟੀ. ਕਲੀਨਿਕਾਂ ਵਿੱਚ ਇਲਾਜ ਕਰਵਾ ਕੇ ਨੌਜਵਾਨਾਂ ਨੂੰ ਮੁੜ ਪੈਰਾਂ 'ਤੇ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਹੱਲਾ ਫਤਹਿਗੜ੍ਹ ਵਿੱਚ ਪਹਿਲਾਂ ਤੋਂ ਚੱਲ ਰਿਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਨਸ਼ਾ ਛੱਡਣ ਵਾਲੇ ਵਿਅਕਤੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਥੇ ਇਲਾਜ ਕਰਵਾ ਚੁੱਕੇ ਹੁਣ ਤੱਕ 250 ਦੇ ਕਰੀਬ ਵਿਅਕਤੀਆਂ ਨੇ ਨਸ਼ੇ ਤੋਂ ਤੌਬਾ ਕਰ ਲਈ ਹੈ ਅਤੇ ਉਹ ਆਮ ਜ਼ਿੰਦਗੀ ਬਸਰ ਕਰ ਰਹੇ ਹਨ। 50 ਬਿਸਤਰਿਆਂ ਵਾਲੇ ਇਸ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਾ ਛੁਡਾਊ ਦਵਾਈ ਤੋਂ ਇਲਾਵਾ ਵੱਖ-ਵੱਖ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਇਥੇ ਭਰਤੀ ਹੋਣ ਵਾਲੇ ਵਿਅਕਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।


           ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਵੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ, ਜਿਥੇ ਰੋਜ਼ਾਨਾ ਕਰੀਬ 50 ਨਵੇਂ-ਪੁਰਾਣੇ ਮਰੀਜ਼ਾਂ ਦੀ ਓ.ਪੀ.ਡੀ ਕੀਤੀ ਜਾਂਦੀ ਹੈ ਅਤੇ ਦਵਾਈ ਬਿਲਕੁੱਲ ਮੁਫ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਡਰੱਗ-ਡੀ-ਅਡਿਕਸ਼ਨ ਸੋਸਾਇਟੀ ਵਲੋਂ ਮਰੀਜ਼ਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

           ਸਿਵਲ ਸਰਜਨ ਡਾ. ਰੇਨੂ ਸੂਦ ਨੇ ਕਿਹਾ ਕਿ ਇਨ੍ਹਾਂ ਕਲੀਨਕਾਂ ਵਿੱਚ ਪੋਸਤ ਤੋਂ ਬਣਨ ਵਾਲੇ ਸਾਰੇ ਨਸ਼ੇ ਅਫੀਮ, ਭੂਕੀ, ਹੈਰੋਇਨ, ਟਰਾਮਾਡੋਲ ਗੋਲੀਆਂ, ਪ੍ਰੋਕਸੀਵਨ ਕੈਪਸੂਲ, ਨੋਰਫਿਨ ਅਤੇ ਪੈਟਾਜੋਸਿਨ ਦੇ ਟੀਕੇ ਲੈਣ ਵਾਲੇ ਨੌਜਵਾਨਾਂ ਦਾ ਨਸ਼ਾ ਛੱਡਣ ਲਈ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਟੈਸਟਾਂ ਤੋਂ ਬਾਅਦ ਮਰੀਜ਼ ਨੂੰ ਜੀਭ ਥੱਲੇ ਰੱਖਣ ਵਾਲੀ ਬਿਪਰੋਨੋਰਫਿਨ ਗੋਲੀ ਡਾਕਟਰ ਦੀ ਦੇਖਰੇਖ ਵਿੱਚ ਖੁਆਈ ਜਾਵੇਗੀ, ਤਾਂ ਜੋ ਮਰੀਜ਼ ਦਾ ਨਸ਼ਾ ਛੁਡਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਸਮੇਂ-ਸਮੇਂ 'ਤੇ ਮਰੀਜ਼ ਦੀ ਕੌਂਸਲਿੰਗ ਕੀਤੀ ਜਾਵੇਗੀ ਅਤੇ ਜੇਕਰ ਮਰੀਜ਼ ਨੂੰ ਹੋਰ ਇਲਾਜ ਦੀ ਜਰੂਰਤ ਹੋਵੇਗੀ, ਤਾਂ ਕੌਂਸਲਿੰਗ ਕਰਕੇ ਹਰ ਤਰੀਕੇ ਨਾਲ ਮਰੀਜ਼ ਦਾ ਨਸ਼ਾ ਛੁਡਾਇਆ ਜਾਵੇਗਾ। ਇਸ ਮੌਕੇ 'ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਸਿੰਘ ਗੋਜਰਾ, ਮਨੋਰੋਗ ਮਾਹਿਰ ਡਾ. ਰਾਜ ਕੁਮਾਰ, ਮੈਡੀਕਲ ਅਫ਼ਸਰ ਡਾ. ਗੁਰਵਿੰਦਰ ਸਿੰਘ, ਪ੍ਰਬੰਧਕ ਨੀਸ਼ਾ ਰਾਣੀ, ਕੌਂਸਲਰ ਸੰਦੀਪ ਕੁਮਾਰੀ, ਡਾ. ਸੁਰਭੀ ਠਾਕਰ, ਵਿਕਰਮਜੀਤ ਸਿੰਘ, ਪ੍ਰਸ਼ਾਂਤ ਆਦੀਆ, ਸਰਿਤਾ, ਰੰਜੀਵ ਕੁਮਾਰੀ, ਜਸਵੀਰ ਸਿੰਘ, ਰਜਨੀ ਰਚਨਾ ਤੋਂ ਇਲਾਵਾ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)