ਜ਼ਿਲ੍ਹੇ 'ਚ 100 ਫੀਸਦੀ ਹੋਈ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ


ਹੁਸ਼ਿਆਰਪੁਰ, 21 ਮਈ:

           ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਹੁਣ ਤੱਕ 100 ਫੀਸਦੀ ਕਣਕ ਦੀ ਖਰੀਦ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਮੰਡੀਆਂ ਵਿੱਚ 3,22,347 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ ਪਨਗਰੇਨ ਨੇ 62,866 ਮੀਟਰਕ ਟਨ, ਮਾਰਕਫੈਡ ਨੇ 69,205 ਮੀਟਰਕ ਟਨ, ਪਨਸਪ ਨੇ 56,065 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 34,538 ਮੀਟਰਕ ਟਨ, ਪੰਜਾਬ ਐਗਰੋ ਨੇ 24,829 ਮੀਟਰਕ ਟਨ, ਐਫ.ਸੀ.ਆਈ. ਨੇ 71,435 ਮੀਟਰਕ ਟਨ ਜਦਕਿ ਵਪਾਰੀਆਂ ਵਲੋਂ 3,409 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਸ ਦਿਨ ਤੱਕ 2,90,983 ਮੀਟਰਕ ਟਨ ਕਣਕ ਖਰੀਦੀ ਗਈ ਸੀ, ਜਿਸ ਮੁਤਾਬਕ ਹੁਣ ਤੱਕ 31,364 ਮੀਟਰਕ
ਟਨ ਵਾਧੂ ਕਣਕ ਦੀ ਖਰੀਦ ਕੀਤੀ ਗਈ ਹੈ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 537.79 ਕਰੋੜ ਰੁਪਏ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਕਰ ਦਿੱਤੀ ਗਈ ਹੈ, ਜਦਕਿ ਕਰੀਬ 91 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਥੇ ਬਾਕੀ ਰਹਿੰਦੀ ਅਦਾਇਗੀ ਆੜ੍ਹਤੀਆਂ ਨੂੰ ਜਲਦੀ ਕਰ ਦਿੱਤੀ ਜਾਵੇਗੀ, ਉਥੇ ਰਹਿੰਦੀ ਲਿਫਟਿੰਗ ਸਬੰਧੀ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਫ.ਸੀ.ਆਈ. ਵਲੋਂ 97 ਫੀਸਦੀ ਲਿਫਟਿੰਗ ਕੀਤੀ ਗਈ ਹੈ, ਜਦਕਿ ਬਾਕੀ ਏਜੰਸੀਆਂ ਵਲੋਂ ਵੀ ਕਰੀਬ 90 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਰਹਿੰਦੀ ਲਿਫਟਿੰਗ ਵੀ ਜਲਦੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ


  • ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਦੀ ਕੀਤੀ ਹਦਾਇਤ
  • ਜੂਨ ਤੋਂ ਸਤੰਬਰ ਤੱਕ ਕਿਸੇ ਵੀ ਅਧਿਕਾਰੀ ਦਾ ਮੋਬਾਇਲ ਬੰਦ ਨਾ ਹੋਵੇ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 19 ਮਈ:

         ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਮੀਟਿੰਗ ਦੌਰਾਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਇਕਜੁੱਟਤਾ ਅਤੇ ਤਾਲਮੇਲ ਨਾਲ ਕੰਮ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਅਧਿਕਾਰੀ ਸੌਂਪੀ ਗਈ ਡਿਊਟੀ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੋਈ ਮੁਸ਼ਕਲ ਨਾ ਆ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਜੂਨ ਤੋਂ ਸਤੰਬਰ ਤੱਕ ਕਿਸੇ ਵੀ ਅਧਿਕਾਰੀ ਦਾ ਮੋਬਾਇਲ ਫੋਨ ਬੰਦ ਨਹੀਂ ਹੋਣਾ ਚਾਹੀਦਾ, ਬਲਕਿ 24 ਘੰਟੇ ਲਈ ਚਾਲੂ ਰਹਿਣਾ ਚਾਹੀਦਾ ਹੈ।

           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਸੂਹਾ ਸਬ-ਡਵੀਜ਼ਨ

ਅਧੀਨ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਲਈ ਐਸ.ਡੀ.ਐਮ. ਦਸੂਹਾ ਅਤੇ ਐਸ.ਡੀ.ਐਮ. ਗੁਰਦਾਸਪੁਰ ਵਲੋਂ ਸਾਂਝੇ ਉਪਰਾਲੇ ਦੀ ਲੋੜ ਹੈ। ਉਨ੍ਹਾਂ ਐਸ.ਡੀ.ਐਮ. ਦਸੂਹਾ ਨੂੰ ਇਸ ਸਬੰਧੀ ਯੋਗ ਕਾਰਵਾਈ ਲਈ ਐਸ.ਡੀ.ਐਮ. ਗੁਰਦਾਸਪੁਰ ਨਾਲ ਤਾਲਮੇਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਚੋਆਂ ਦੇ ਨੇੜੇ ਬੱਚੇ ਨਹਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਬੱਚਿਆਂ ਦਾ ਚੋਆਂ ਵਿੱਚ ਨਹਾਉਣਾ ਖਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਵੀ ਅਗਾਓਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।


           ਸ੍ਰੀ ਵਿਪੁਲ ਉਜਵਲ ਨੇ ਐਸ.ਡੀ.ਐਮਜ਼ ਅਤੇ ਡਰੇਨੇਜ਼ ਵਿਭਾਗ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧੀਨ ਪੈਂਦੇ ਪ੍ਰਭਾਵਿਤ ਪਿੰਡਾਂ ਦੀ ਚੋਣ ਕਰਨ ਦੇ ਨਾਲ-ਨਾਲ ਦਰਿਆਵਾਂ/ਧੁੱਸੀ ਬੰਨ੍ਹ ਦੇ ਕੰਢਿਆਂ ਨੂੰ ਦਰੁੱਸਤ ਕਰਵਾਉਣ ਤੋਂ ਇਲਾਵਾ ਰਿਪੇਅਰ ਯੋਗ ਥਾਵਾਂ ਨੂੰ ਜਲਦੀ ਰਿਪੇਅਰ ਕਰਵਾਉਣ ਲਈ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਜਾਣੇ ਹਨ, ਜਿਸ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ।

           ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਦੌਰਾਨ ਜਿਥੇ ਡਾਕਟਰਾਂ ਦੀ ਡਿਊਟੀ ਲਗਾਈ ਜਾਵੇ, ਉਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਵਿਭਾਗ ਨੂੰ ਕਿਸ਼ਤੀਆਂ, ਲਾਈਫ਼ ਜੈਕਟਾਂ ਅਤੇ ਹੜ੍ਹਾਂ ਦੀ ਸਥਿਤੀ ਸਬੰਧੀ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਅਗੇਤੇ ਤੌਰ 'ਤੇ ਜਾਂਚ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਹੜ੍ਹਾਂ ਵਰਗੇ ਹਾਲਾਤ ਦੌਰਾਨ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਵੀ ਉਚਿਤ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਐਸ.ਡੀ.ਐਮਜ਼ ਨੂੰ ਸਮਾਜ ਸੇਵੀ ਅਤੇ ਸਮਾਜਿਕ ਸੰਸਥਾਵਾਂ ਦੀ ਚੋਣ ਕਰਨ ਤੋਂ ਇਲਾਵਾ ਪਿੰਡਾਂ ਵਿੱਚ ਉਦਮੀ ਵਿਅਕਤੀਆਂ ਦੀ ਸ਼ਨਾਖਤ ਕਰਨ ਲਈ ਕਿਹਾ, ਤਾਂ ਜੋ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਇਨ੍ਹਾਂ ਤੋਂ ਸਹਿਯੋਗ ਲਿਆ ਜਾ ਸਕੇ।  

           ਇਸ ਮੌਕੇ ਏ.ਡੀ.ਸੀ. ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਸ੍ਰੀ ਜਿਤੇਂਦਰ ਜੋਰਵਾਲ, ਸ੍ਰੀ ਹਿਮਾਂਸ਼ੂ ਅਗਰਵਾਲ, ਸ੍ਰੀ ਹਰਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਹਰਚਰਨ ਸਿੰਘ ਤੋਂ ਇਲਾਵਾ ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਰਣਦੀਪ ਸਿੰਘ ਹੀਰ, ਡੀ.ਆਰ.ਓ. ਸ੍ਰੀ ਅਮਨ ਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਬੀ.ਡੀ.ਪੀ.ਓਜ਼, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।

ਬਾਰਡਰ 'ਤੇ ਅਮਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਬੀ.ਐਸ.ਐਫ. ਵਚਨਬੱਧ : ਡਾਇਰੈਕਟਰ ਜਨਰਲ ਕੇ.ਕੇ. ਸ਼ਰਮਾ


  • ਕਿਹਾ, ਨਸ਼ਾ ਤਸਕਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਹਿਲਾਂ ਨਾਲੋਂ ਜ਼ਿਆਦਾ ਮੁਸਤੈਦ ਹਨ ਜਵਾਨ
  • ਜਵਾਬੀ ਕਾਰਵਾਈ ਕਰਕੇ ਸੀਜ਼ਫਾਇਰ ਦੀਆਂ ਘਟਨਾਵਾਂ 'ਤੇ ਪਾਇਆ ਜਾਂਦਾ ਹੈ ਕਾਬੂ

ਹੁਸ਼ਿਆਰਪੁਰ, 19 ਮਈ:

                  ਸੀਮਾ ਸੁਰੱਖਿਆ ਬੱਲ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਬਾਰਡਰ 'ਤੇ ਅਮਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਬੀ.ਐਸ.ਐਫ. ਵਚਨਬੱਧ ਹੈ। ਨਸ਼ਾ ਤਸਕਰੀ ਦੀਆਂ ਘਟਨਾਵਾਂ 'ਤੇ ਬੀ.ਐਸ.ਐਫ. ਜਵਾਨਾਂ ਵਲੋਂ ਪਹਿਲਾਂ ਨਾਲੋਂ ਜ਼ਿਆਦਾ ਮੁਸਤੈਦੀ ਵਰਤੀ ਜਾ ਰਹੀ ਹੈ ਅਤੇ ਸੀਜ਼ਫਾਇਰ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਉਹ ਅੱਜ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਵਿਖੇ ਹੋਈ ਪਾਸਿੰਗ ਆਊਟ ਪਰੇਡ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

         ਡਾਇਰੈਕਟਰ ਜਨਰਲ ਨੇ ਕਿਹਾ ਕਿ ਪਾਕਿਸਤਾਨ ਵਲੋਂ ਪੂਰੀ ਕੋਸ਼ਿਸ਼
ਰਹਿੰਦੀ ਹੈ ਕਿ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਭਾਰਤੀ ਸੀਮਾ ਅੰਦਰ ਭੇਜ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇ,  ਪਰ ਸੀਮਾ ਸੁਰੱਖਿਆ ਬੱਲ ਦੇ ਜਵਾਨ ਇਸ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਮੁਸਤੈਦ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਗਵਾਂਢੀ ਦੇਸ਼ ਪਾਕਿਸਤਾਨ ਵਲੋਂ ਲਗਾਤਾਰ ਸੀਜ਼ਫਾਇਰ ਦਾ ਉਲੰਘਣ ਕੀਤਾ ਜਾਂਦਾ ਹੈ। ਸੀਜ਼ਫਾਇਰ ਨੂੰ ਰੋਕਣ ਲਈ ਬੀ.ਐਸ.ਐਫ. ਦੇ ਜਵਾਨ ਸਖਤੀ ਨਾਲ ਜਵਾਬੀ ਕਾਰਵਾਈ ਕਰਕੇ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਨੀਤੀ ਅਮਨ ਅਤੇ ਸ਼ਾਂਤੀ ਕਾਇਮ ਰੱਖਣ ਵਿੱਚ ਵਿਸ਼ਵਾਸ਼ ਰੱਖਦੀ ਹੈ। ਇਸ ਲਈ ਸੀਮਾ 'ਤੇ ਹਰ ਸਮੇਂ ਅਮਨ ਅਤੇ ਸ਼ਾਂਤੀ ਵਾਲਾ ਮਾਹੌਲ ਕਾਇਮ ਰੱਖਣ ਲਈ ਭਾਰਤ ਵਲੋਂ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ, ਪੱਛਮੀ ਬੰਗਾਲ, ਪੰਜਾਬ ਅਤੇ ਹੋਰ ਰਾਜਾਂ ਵਿੱਚ ਜਿਥੇ ਕਿਤੇ ਵੀ ਬਾਰਡਰ 'ਤੇ ਸੰਵੇਦਨਸ਼ੀਲ ਸਥਿਤੀ ਪੈਦਾ ਹੁੰਦੀ ਹੈ, ਤਾਂ ਉਥੇ ਜ਼ਰੂਰਤ ਅਨੁਸਾਰ ਵਾਧੂ ਫੋਰਸ ਤਾਇਨਾਤ ਕਰ ਦਿੱਤੀ ਜਾਂਦੀ ਹੈ।


         ਡਾਇਰੈਕਟਰ ਜਨਰਲ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਪੁਰਸ਼ਾਂ ਦੇ ਮੁਕਾਬਲੇ ਲੜਕੀਆਂ ਕਿਸੇ ਨਾਲੋਂ ਘੱਟ ਨਹੀਂ ਹਨ ਅਤੇ ਸੀਮਾ ਸੁਰੱਖਿਆ ਬੱਲ ਵਿੱਚ ਵੀ ਵੱਧ ਤੋਂ ਵੱਧ ਮਹਿਲਾਵਾਂ ਨੂੰ ਭਰਤੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਵਿੱਚ ਹੁਣ ਤੱਕ ਢਾਈ ਪ੍ਰਤੀਸ਼ਤ ਤੋਂ ਵੱਧ ਮਹਿਲਾਵਾਂ ਦੀ ਤਾਇਨਾਤੀ ਕੀਤੀ ਗਈ ਹੈ, ਜਿਥੇ ਉਹ ਬੜੀ ਬਹਾਦਰੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ।          ਇਸ ਮੌਕੇ 'ਤੇ ਇੰਸਪੈਕਟਰ ਜਨਰਲ, ਐਸ.ਟੀ.ਸੀ. ਖੜਕਾਂ ਸ੍ਰੀ ਪੀ.ਐਸ.ਬੈਂਸ ਅਤੇ ਇੰਸਪੈਕਟਰ ਜਨਰਲ, ਆਈ.ਪੀ.ਐਸ. ਪੰਜਾਬ ਫਰੰਟੀਅਰ ਸ੍ਰੀ ਮੁਕਲ ਗੋਇਲ, ਆਈ.ਜੀ. ਐਚ.ਆਰ. ਚੰਡੀਗੜ੍ਹ ਡਾ. ਪੀ.ਕੇ. ਰੌਸ਼ਨ ਵੀ ਮੌਜੂਦ ਸਨ।

ਸਹਾਇਕ ਸਿਖਲਾਈ ਕੇਂਦਰ ਖੜ੍ਹਕਾਂ ਵਿਖੇ 315 ਸਿੱਖਿਆਰਥੀਆਂ ਨੇ ਲਈ ਟਰੇਨਿੰਗ

ਖੜਕਾਂ ਕੈਂਪ ਹੁਸ਼ਿਆਰਪੁਰ ਵਿਖੇ ਹੋਇਆ ਪਾਸਿੰਗ ਆਊਟ ਪਰੇਡ ਦਾ ਆਯੋਜਨ

ਹੁਸ਼ਿਆਰਪੁਰ,  19 ਮਈ:             

                  ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਬੈਚ ਨੰਬਰ 244 ਅਤੇ 45 ਦੇ ਟਰੇਨਿੰਗ ਲੈਣ ਵਾਲੇ 315 ਮਹਿਲਾ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਡਾਇਰੈਕਟਰ ਜਨਰਲ, ਆਈ.ਪੀ.ਐਸ., ਸੀਮਾ ਸੁਰੱਖਿਆ ਬੱਲ ਸ੍ਰੀ ਕੇ.ਕੇ. ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                  ਡਾਇਰੈਕਟਰ ਜਨਰਲ, ਆਈ.ਪੀ.ਐਸ., ਸੀਮਾ
ਸੁਰੱਖਿਆ ਬੱਲ ਸ੍ਰੀ ਕੇ.ਕੇ. ਸ਼ਰਮਾ ਨੇ ਇਸ ਮੌਕੇ ਤੇ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜਕਾਂ ਦੇ ਅਧਿਕਾਰੀਆਂ ਅਤੇ ਟਰੇਨਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਹੀ ਉਚ ਕਿਸਮ ਦੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਪਾਸਿੰਗ ਆਊਟ ਪਰੇਡ ਵਿੱਚ ਟਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿਖਿਆਰਥਣਾਂ ਨੇ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ 'ਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੀਆਂ ਸਿਖਿਆਰਥਣਾਂ ਨੂੰ ਮੈਡਲ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸਹੁੰ ਵੀ ਚੁਕਾਈ ਗਈ।

                  ਉਨ੍ਹਾਂ ਨੇ ਸਿਖਿਆਰਥਣਾਂ ਦੇ ਪਰਿਵਾਰਾਂ ਨੂੰ ਵੀ ਇਸ ਮੌਕੇ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਅੱਜ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਵਿੱਚ ਆ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੇ-ਆਪ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਕੁਲ 315 ਸਿਖਿਆਰਥਣਾਂ ਨੇ ਟਰੇਨਿੰਗ ਹਾਸਲ ਕੀਤੀ ਹੈ ਉਨ੍ਹਾਂ ਦੱਸਿਆ ਕਿ ਸਿਖਿਆਰਥਣਾਂ ਨੂੰ ਟਰੇਨਿੰਗ ਦੌਰਾਨ 44 ਹਫ਼ਤੇ  ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ੍ਹਾਂ ਸਿਖਿਆਰਥਣਾਂ ਨੂੰ ਆਤਮ ਨਿਰਭਰ, ਅਨੁਸ਼ਾਸ਼ਨ ਵਿੱਚ ਰਹਿਣ ਅਤੇ ਮਾਨਸਿਕ ਤੌਰ 'ਤੇ ਮਜਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥਣਾਂ ਆਪਣੀ ਡਿਊਟੀ ਦੌਰਾਨ ਅਣ-ਸੁਖਾਵੇਂ ਹਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਇਸ ਦੌਰਾਨ ਸਿਖਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

                  ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ
ਹਾਸਲ ਕਰਨ ਵਾਲੀਆਂ ਸਿੱਖਿਆਰਥਣਾਂ ਵਿੱਚ ਬੈਚ ਨੰਬਰ 244 ਦੀ ਓਵਰ ਆਲ ਪਹਿਲੇ ਸਥਾਨ 'ਤੇ ਰਚਨਾ ਪਰਮਾਰ, ਓਵਰ ਆਲ ਦੂਜੇ ਸਥਾਨ 'ਤੇ ਅਕਸ਼ੀ ਕੁਮਾਰੀ, ਬੈਸਟ ਇਨ ਐਂਡੂਰੈਸ ਵਿੱਚ ਜਾਬਾ ਸਿੰਘਾ ਮਹਾਪਾਥਰਾ , ਬੈਸਟ ਇਨ ਸ਼ੂਟਿੰਗ ਡਰਿੱਲ ਵਿੱਚ ਰੀਨਾ ਮਾਲਵੀਆ ਅਤੇ ਬੈਸਟ ਇਨ ਡਰਿੱਲ ਵਿੱਚ ਸਵੇਤਾ ਕੁਮਾਰੀ ਜੇਤੂ ਰਹੇ। ਜਦਕਿ ਬੈਚ ਨੰਬਰ 245 ਵਿੱਚ ਓਵਰ ਆਲ ਪਹਿਲੇ ਸਥਾਨ 'ਤੇ ਮੋਨੂ ਲੋਵੰਸ਼ੀ, ਓਵਰ ਆਲ ਦੂਜੇ ਸਥਾਨ 'ਤੇ ਪਰਾਚੀ ਤਿਵਾੜੀ, ਬੈਸਟ ਇਨ ਐਂਡੂਰੈਸ ਵਿੱਚ ਬੀ.ਵੈਂਕਟਾ ਬੰਗਾਰੂ ਪਵਾਨੀ, ਬੈਸਟ ਇਨ ਸ਼ੂਟਿੰਗ ਡਰਿੱਲ ਵਿੱਚ ਰੂਮਾ ਪੋਲ ਅਤੇ ਬੈਸਟ ਇਨ ਡਰਿੱਲ ਵਿੱਚ ਸਲਮਾ ਜਹਾਨ ਜੇਤੂ ਰਹੇ।


                  ਇਸ ਦੌਰਾਨ ਰਾਸ਼ਟਰਪਤੀ ਦੁਆਰਾ ਵਧੀਆ ਸੇਵਾਵਾਂ ਦੇ ਲਈ ਦਿੱਤੇ ਗਏ ਅਵਾਰਡ ਦੇ ਅਵਾਰਡੀਆਂ ਹੁਸ਼ਿਆਰਪੁਰ ਦੇ ਰਿਟਾ: ਇੰਸਪੈਕਟਰ ਜਨਰਲ (ਜੀ.ਡੀ.) ਖੁਸ਼ਕਰਨ ਸਿੰਘ, ਪਟਿਆਲਾ ਦੇ ਰਿਟਾ: ਡਿਪਟੀ ਕਮਾਂਡੈਂਟ ਕੁਲਦੀਪ ਸਿੰਘ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਰਿਟਾ: ਡਿਪਟੀ ਕਮਾਂਡੈਂਟ ਸ੍ਰੀ ਬਲਵਿੰਦਰ ਸਿੰਘ ਰਾਣਾ, ਹਰਿਆਣਾ ਦੇ ਸੋਨੀਪਤ ਦੇ ਰਿਟਾ: ਇੰਸਪੈਕਟਰ (ਸੀ.ਆਈ.ਪੀ.ਐਚ.ਈ.ਆਰ.) ਰਾਜ ਸਿੰਘ, ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਦੇ ਰਿਟਾ: ਇੰਸਪੈਕਟਰ (ਸੀ.ਓ.ਐਮ.ਐਨ.) ਸ੍ਰੀ ਚੰਦ ਖਰਵਾਲ, ਹਿਮਾਚਲ ਪ੍ਰਦੇਸ਼ ਦੇ ਕਾਂਗੜ ਦੇ ਰਿਟਾ: ਇੰਸਪੈਕਟਰ (ਜੀ.ਡੀ.) ਮਦਨ ਲਾਲ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਰਿਟਾ: ਸਬ ਇੰਸਪੈਕਟਰ (ਜੀ.ਡੀ.) ਰਣਬੀਰ ਸਿੰਘ, ਹਰਿਆਣਾ ਦੇ ਭਵਾਨੀ ਦੇ ਰਿਟਾ: ਸਬ ਇੰਸਪੈਕਟਰ (ਜੀ.ਡੀ.) ਹੁਸ਼ਿਆਰ ਸਿੰਘ, ਪੰਜਾਬ ਦੇ ਸੰਗਰੂਰ ਦੇ ਰਿਟਾ: ਸਬ ਇੰਸਪੈਕਟਰ ਜਗ ਰਾਜ ਸਿੰਘ, ਪੰਜਾਬ ਦੇ ਬਠਿੰਡਾ ਦੇ ਰਿਟਾ: ਸਬ ਇਸੰਪੈਕਟਰ (ਜੀ.ਡੀ.) ਜਗਰੂਪ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਬੀ.ਐਸ.ਐਫ. ਦੀ ਸੀਮਾ ਭਵਾਨੀ ਗਰੁੱਪ ਵਲੋਂ ਮੋਟਰ ਸਾਈਕਲ ਸਟੰਟ ਸਾਈਟ ਰਾਈਡਿੰਗ, ਬੁਲ ਫਾਈਟਿੰਗ, ਸੀਮਾ ਪਰਹੈਰੀ ਸਲਿਊਟ, ਬੈਕ ਰਾਈਡਿੰਗ, ਪਿਸਟਲ ਦਾ ਮਨਮੌਹਕ ਦ੍ਰਿਸ਼ ਪੇਸ਼ ਕੀਤਾ ਗਿਆ, ਜਿਸ ਦੀ ਸਾਰਿਆਂ ਵਲੋਂ ਜ਼ੋਰਦਾਰ ਸ਼ਲਾਘਾ ਕੀਤੀ ਗਈ।

                  ਇਸ ਮੌਕੇ 'ਤੇ ਇੰਸਪੈਕਟਰ ਜਨਰਲ, ਐਸ.ਟੀ.ਸੀ. ਖੜਕਾਂ ਸ੍ਰੀ ਪੀ.ਐਸ.ਬੈਂਸ ਅਤੇ ਇੰਸਪੈਕਟਰ ਜਨਰਲ, ਆਈ.ਪੀ.ਐਸ. ਪੰਜਾਬ ਫਰੰਟੀਅਰ ਸ੍ਰੀ ਮੁਕਲ ਗੋਇਲ, ਆਈ.ਜੀ. ਐਚ.ਆਰ. ਚੰਡੀਗੜ੍ਹ ਡਾ. ਪੀ.ਕੇ. ਰੌਸ਼ਨ, ਕਮਾਂਡੈਂਟ (ਟਰੇਨਿੰਗ) ਸ੍ਰੀ ਓਪਿੰਦਰਾ ਰਾਏ, ਸੈਕਿੰਡ ਕਮਾਂਡੈਂਟ (ਟਰੇਨਿੰਗ) ਸ੍ਰੀ ਵਿਕਾਸ਼ ਸੁੰਦਰਿਆਲ, ਡਿਪਟੀ ਕਮਾਂਡੈਂਟ ਸ੍ਰੀ ਡਿੰਪਲ ਖਰੀ, ਡਿਪਟੀ ਕਮਾਂਡੈਂਟ ਅਰਵਿੰਦ ਬਿਆਲਾ, ਡਿਪਟੀ ਕਮਾਂਡੈਂਟ ਸ੍ਰੀ ਸੁਰੇਸ਼ ਕੌਂਡਲ ਅਤੇ ਡਿਪਟੀ ਕਮਾਂਡੈਂਟ ਸ੍ਰੀ ਆਸ਼ੂ ਰੰਜਨ ਰਾਏ ਵੀ ਮੌਜੂਦ ਸਨ।

100 ਫ਼ੀਸਦੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਹੁਸ਼ਿਆਰਪੁਰ ਸ਼ਹਿਰ ਦੇ ਇਕ ਏਰੀਏ ਦੀ ਹੋਵੇਗੀ ਚੋਣ


  • ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਏਰੀਏ ਦੀ ਚੋਣ ਕਰਨ ਦੀ ਕੀਤੀ ਹਦਾਇਤ
  • ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ 'ਚ ਟ੍ਰੈਫਿਕ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 18 ਮਈ (                     ) : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਇਕ ਅਜਿਹੇ ਏਰੀਏ ਨੂੰ ਚੁਣਿਆ ਜਾਵੇਗਾ, ਜਿਥੇ ਟ੍ਰੈਫਿਕ ਨਿਯਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਹ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿਚ ਟ੍ਰੈਫਿਕ ਵਿਵਸਥਾ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਇਕ ਅਜਿਹੇ ਏਰੀਏ ਦੀ ਚੋਣ ਕੀਤੀ ਜਾਵੇ, ਜਿਥੇ 100 ਫੀਸਦੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਅਜਿਹੇ ਏਰੀਏ ਦੀ ਜਲਦੀ ਚੋਣ ਕਰਨ ਤੋਂ ਇਲਾਵਾ ਜਾਗਰੂਕਤਾ ਵੀ ਫੈਲਾਏ, ਉਪਰੰਤ ਨਿਯਮਾਂ ਦੀ ਉਲੰਘਣਾ 'ਤੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਵਾਹਨ ਚਾਲਕਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਪਰ ਫਿਰ ਵੀ ਜੇਕਰ ਕੋਈ ਵਾਹਨ ਚਾਲਕ ਬਿਨ੍ਹਾਂ ਹੈਲਮਟ ਆਦਿ ਟ੍ਰੈਫਿਕ ਰੂਲਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸਦਾ ਚਲਾਨ ਕੱਟਣ ਤੋਂ ਗੁਰੇਜ਼ ਨਾ ਕੀਤਾ ਜਾਵੇ।

                 ਸ਼੍ਰੀ ਵਿਪੁਲ ਉਜਵਲ ਨੇ ਗਰੀਨ ਵਿਊ ਪਾਰਕ ਕੋਲ ਰੇਹੜੀਆਂ ਦੇ ਅੱਗੇ ਰੋਡ 'ਤੇ ਖੜ੍ਹੀਆਂ ਕਾਰਾਂ ਜਾਂ ਹੋਰ ਵਾਹਨਾਂ ਖਿਲਾਫ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਥੇ ਖੜ੍ਹੇ ਹੋਣ ਵਾਲੇ ਵਾਹਨਾਂ 'ਤੇ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਤਹਿਤ ਚਲਾਨ ਕੱਟੇ ਜਾਣ, ਤਾਂ ਜੋ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੇਫ ਸਕੂਲ ਵਾਹਨ ਸਕੀਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਵਿਚ ਪੁਲਿਸ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਸਕੂਲਾਂ-ਕਾਲਜਾਂ ਦੀਆਂ ਬੱਸਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੂਲੀ ਬੱਸਾਂ ਵਿਚ ਟ੍ਰੈਫਿਕ ਨਿਯਮਾਂ ਤਹਿਤ ਖਾਮੀਆਂ ਪਾਈਆਂ ਜਾ ਰਹੀਆਂ ਹਨ, ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ।

       ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਵਿਵਸਥਾ ਦਰੁਸੱਤ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਟ੍ਰੈਫਿਕ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਿਛਲੇ ਮਹੀਨੇ 3714 ਚਲਾਨ ਕੱਟੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੀ ਕਾਰਵਾਈ ਜਾਰੀ ਰੱਖੀ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਟ੍ਰੈਫਿਕ ਨਿਯਮ ਸੁਚਾਰੂ ਢੰਗ ਨਾਲ ਲਾਗੂ ਕੀਤੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿ ਉਹ ਸੜਕ ਉਪਰ ਚੜ੍ਹਨ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਉਹ ਟ੍ਰੈਫਿਕ ਰੂਲਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਨਾਲ ਹੀ ਉਹ ਸੁਰੱਖਿਅਤ ਰਹਿ ਸਕਦੇ ਹਨ। ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਲੰਧਰ-ਪਠਾਨਕੋਟ ਹਾਈਵੇਅ 'ਤੇ ਸਾਈਨ ਬੋਰਡ ਪੜ੍ਹਨ ਸਮੇਂ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਐਸ.ਡੀ.ਐਮ. ਦਸੂਹਾ ਨੂੰ ਵੀ ਇਨ੍ਹਾਂ ਸਾਈਨ ਬੋਰਡਾਂ ਸਬੰਧੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ।

          ਇਸ ਮੌਕੇ ਐਸ.ਡੀ.ਐਮ. ਦਸੂਹਾ ਸ਼੍ਰੀ ਹਿੰਮਾਸ਼ੂ ਅਗਰਵਾਲ, ਐਸ.ਡੀ.ਐਮ.ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜ਼ੋਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਹਰਚਰਨ ਸਿੰਘ, ਡੀ.ਐਸ.ਪੀ. ਸ਼੍ਰੀ ਸੁਖਵਿੰਦਰ ਸਿੰਘ, ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਅਮਰੀਕ ਸਿੰਘ, ਸ਼੍ਰੀ ਅਸ਼ਵਨੀ ਕਪੂਰ, ਸ਼੍ਰੀਮਤੀ ਹੇਮਾ ਤੋਂ ਇਲਾਵਾ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਹੋਰ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।

ਫੈਮਲੀ ਵੈਲਫੇਅਰ ਕਮੇਟੀ ਨੇ 121 ਕੇਸਾਂ ਦਾ ਕੀਤਾ ਨਿਪਟਾਰਾ : ਸੀ.ਜੇ.ਐਮ. ਸੁਚੇਤਾ ਅਸ਼ੀਸ਼ ਦੇਵ


  • ਕਿਹਾ, 12 ਕੇਸਾਂ ਵਿੱਚ ਆਪਸੀ ਪਰਿਵਾਰਕ ਸਮਝੌਤੇ ਵੀ ਕਰਵਾਏ

ਹੁਸ਼ਿਆਰਪੁਰ, 17 ਮਈ:

                       ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਦੀ ਰਹਿਨੁਮਾਈ ਹੇਠ ਫੈਮਲੀ ਵੈਲਫੇਅਰ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਠਿਤ ਕੀਤੀ ਗਈ ਫੈਮਲੀ ਵੈਲਫੇਅਰ ਕਮੇਟੀ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਪ੍ਰਧਾਨ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਹੇਠ ਫੈਮਲੀ ਵੈਲਫੇਅਰ ਕਮੇਟੀ ਪਿਛਲੇ ਕੁਝ ਮਹੀਨਿਆਂ ਤੋਂ ਬੜੇ ਸੁਚੱਜੇ ਢੰਗ ਨਾਲ ਆਪਣਾ ਕੰਮ ਕਰ ਰਹੀ ਹੈ। ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਹੁਣ ਤੱਕ ਕਮੇਟੀ ਵਿੱਚ ਕਰੀਬ 179 ਕੇਸ ਆ ਚੁੱਕੇ ਹਨ
ਅਤੇ 121 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਲੋਂ ਦੋਨਾਂ ਧਿਰਾਂ ਦੀ ਸੁਝਬੂਝ ਨਾਲ 12 ਕੇਸਾਂ ਵਿੱਚ ਆਪਸੀ ਪਰਿਵਾਰਕ ਸਮਝੌਤੇ ਵੀ ਕਰਵਾਏ ਗਏ ਹਨ। ਇਸ ਦੌਰਾਨ ਉਨ੍ਹਾਂ ਵਲੋਂ ਕਮੇਟੀ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਪਿੰਡ ਪੰਡੋਰੀ ਮਿਆਲ ਵਿਖੇ ਸੈਮੀਨਾਰ ਕਰਵਾ ਕੇ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।


                       ਇਸ ਮੌਕੇ ਮੈਂਬਰ ਐਸ.ਪੀ. ਦੀਵਾਨ, ਸ੍ਰੀ ਰਾਜੀਵ ਬਜਾਜ, ਵਿਨੋਦ ਓਹਰੀ, ਸੁਮਨ ਬਾਲਾ, ਪਵਨ ਕੁਮਾਰ ਸ਼ਰਮਾ, ਕੁਲਵਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।

ਐਮ.ਐਸ.ਸੀ., ਪੀ.ਜੀ.ਡੀ.ਸੀ.ਏ. ਅਤੇ ਬੀ.ਐਸ.ਸੀ. 'ਚ ਦਾਖਲੇ ਸੋਮਵਾਰ ਤੋਂ ਸ਼ੁਰੂ


ਹੁਸ਼ਿਆਰਪੁਰ, 17 ਮਈ:

                       ਕਰਨਲ ਦਲਵਿੰਦਰ ਸਿੰਘ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪ੍ਰਿੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਭਲਾਈ ਸਕੀਮ (4SW-੨ Scheme) ਤਹਿਤ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਐਮ.ਐਸ.ਸੀ. (ਆਈ.ਟੀ.) ਪੀ.ਜੀ.ਡੀ.ਸੀ.ਏ., ਜਦਕਿ ਬੀ.ਐਸ.ਸੀ. (ਆਈ.ਟੀ.) ਕੋਰਸਾਂ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਨਾ-ਮਾਤਰ ਫੀਸ 'ਤੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੇ ਬੱਚਿਆਂ, ਵਿਧਵਾਵਾਂ ਅਤੇ ਗਰੀਬ ਪਰਿਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ, ਬਲਕਿ ਕੁਝ ਪ੍ਰਬੰਧਕੀ ਖਰਚੇ ਹੀ ਲਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ ਦੂਜੇ ਵਰਗਾਂ ਦੇ ਬੱਚੇ ਵੀ ਦਾਖ਼ਲਾ ਲੈ ਸਕਦੇ ਹਨ। ਦਾਖ਼ਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 10 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਪਹੁੰਚ ਸਕਦੇ ਹਨ।

                       ਉਨ੍ਹਾਂ ਦੱਸਿਆ ਕਿ ਪ੍ਰੋਸਪੈਕਟਸ ਇੰਸਟੀਚਿਊਟ ਵਿੱਚ ਉਪਲਬੱਧ ਹਨ ਅਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਇਸ ਸਕੀਮ ਦਾ ਭਰਪੂਰ ਫਾਇਦਾ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਦੂਰ ਦਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਬੱਸ ਪਾਸ ਦੀ ਸੁਵਿਧਾ ਵੀ ਉਪਲਬੱਧ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ., ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 9478618790 ਅਤੇ 01882 246812 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)